ਕਾਂਡ 1

1 ਇਹ ਦਰਸ਼ਨ ਆਮੋਸ ਦੇ ਪੁੱਤਰ ਯਸਾਯਾਹ ਦਾ ਹੈ। ਪਰਮੇਸ਼ੁਰ ਨੇ ਯਸਾਯਾਹ ਨੂੰ ਉਹ ਗੱਲਾਂ ਦਰਸਾਈਆਂ ਜਿਹੜੀਆਂ ਯਹੂਦਾਹ ਅਤੇ ਯਰੂਸ਼ਲਮ ਨਾਲ ਵਾਪਰਨਗੀਆਂ। ਯਸਾਯਾਹ ਨੇ ਇਹ ਚੀਜ਼ਾਂ ਉਦੋਂ ਦੇਖੀਆਂ ਜਦੋਂ ਉਜ਼ੀਯ੍ਯਾਹ, ਯੋਬਾਮ, ਆਹਾਜ਼ ਅਤੇ ਹਿਜ਼ਕੀਯਾਹ ਯਹੂਦਾਹ ਦੇ ਰਾਜੇ ਸਨ।
2 ਹੇ ਅਕਾਸ਼ ਤੇ ਧਰਤੀ, ਯਹੋਵਾਹ ਦੀ ਗੱਲ ਧਿਆਨ ਨਾਲ ਸੁਣੋ! ਯਹੋਵਾਹ ਆਖਦਾ ਹੈ, "ਮੈਂ ਆਪਣੇ ਬੱਚਿਆਂ ਨੂੰ ਪਾਲਿਆ ਮੈਂ ਉਨ੍ਹਾਂ ਦੀ ਵਧਣ ਫ਼ੁਲ੍ਲਣ ਵਿੱਚ ਸਹਾਇਤਾ ਕੀਤੀ। ਪਰ ਮੇਰੇ ਬੱਚੇ ਮੇਰੇ ਹੀ ਖਿਲਾਫ਼ ਹੋ ਗਏ।
3 ਗਾਂ ਆਪਣੇ ਮਾਲਕ ਨੂੰ ਜਾਣਦੀ ਹੈ। ਅਤੇ ਇੱਕ ਗਧਾ ਓਸ ਥਾਂ ਨੂੰ ਜਾਣਦਾ ਹੈ ਜਿੱਥੇ ਉਸਦਾ ਮਾਲਕ ਉਸਨੂੰ ਚਾਰਾ ਪਾਉਂਦਾ ਹੈ। ਪਰ ਇਸਰਾਏਲ ਦੇ ਲੋਕ ਮੈਨੂੰ ਨਹੀਂ ਜਾਣਦੇ। ਮੇਰੇ ਬੰਦੇ ਸਮਝਦੇ ਨਹੀਂ।"
4 ਇਸਰਾਏਲ ਦੀ ਕੌਮ ਪਾਪ ਨਾਲ ਭਰੀ ਹੋਈ ਹੈ। ਇਹ ਪਾਪ ਉਸ ਭਾਰੇ ਵਜ਼ਨ ਵਰਗਾ ਹੈ ਜਿਹੜਾ ਲੋਕਾਂ ਨੂੰ ਚੁੱਕਣਾ ਪੈ ਰਿਹਾ ਹੈ। ਉਹ ਲੋਕ ਬੁਰੇ ਪਰਿਵਾਰਾਂ ਦੇ ਮੰਦੇ ਬੱਚਿਆਂ ਵ੍ਵਰਗੇ ਹਨ। ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ। ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰਖ (ਪਰਮੇਸ਼ੁਰ) ਦਾ ਅਪਮਾਨ ਕੀਤਾ। ਉਨ੍ਹਾਂ ਨੇ ਉਸਨੂੰ ਤਿਆਗ ਦਿੱਤਾ ਅਤੇ ਉਸਦੇ ਨਾਲ ਅਜਨਬੀ ਵਰਗਾ ਵਰਤਾਓ ਕੀਤਾ।
5 ਪਰਮੇਸ਼ੁਰ ਆਖਦਾ ਹੈ, "ਮੈਂ ਕਿਉਂ ਤੁਹਾਨੂੰ ਸਜ਼ਾ ਦਿੰਦਾ ਰਹਾਂ? ਮੈਂ ਤੁਹਾਨੂੰ ਸਜ਼ਾ ਦਿੱਤੀ, ਪਰ ਤੁਸੀਂ ਨਹੀਂ ਬਦਲੇ। ਤੁਸੀਂ ਮੇਰੇ ਖਿਲਾਫ਼ ਬਗਾਵਤ ਜਾਰੀ ਰੱਖੀ ਹੋਈ ਹੈ। ਹੁਣ ਹਰ ਸਿਰ ਅਤੇ ਹਰ ਦਿਲ ਬਿਮਾਰ ਹੈ।
6 ਸਿਰ ਤੋਂ ਪੈਰਾਂ ਤੀਕ ਤੁਹਾਡੇ ਸ਼ਰੀਰ ਉੱਤੇ ਜ਼ਖਮ ਅਤੇ ਫ਼ੋੜੇ ਹਨ। ਤੁਸੀਂ ਆਪਣੇ ਫ਼ੋੜਿਆਂ ਦਾ ਇਲਾਜ ਨਹੀਂ ਕੀਤਾ। ਤੁਹਾਡੇ ਜ਼ਖਮਾਂ ਦੀ ਸਫ਼ਾਈ ਅਤੇ ਮਰਹਮ ਪੱਟੀ ਨਹੀਂ ਹੋਈ।
7 "ਤੁਹਾਡੀ ਜ਼ਮੀਨ ਬਰਬਾਦ ਹੋ ਗਈ ਹੈ। ਤੁਹਾਡੇ ਸ਼ਹਿਰ ਅੱਗ ਨਾਲ ਸਾੜੇ ਗਏ ਹਨ। ਤੁਹਾਡੇ ਦੁਸ਼ਮਣਾਂ ਨੇ ਤੁਹਾਡੀ ਧਰਤੀ ਉੱਤੇ ਕਬਜ਼ਾ ਕਰ ਲਿਆ ਹੈ। ਤੁਹਾਡੀ ਧਰਤੀ ਉਸ ਤਰ੍ਹਾਂ ਤਬਾਹ ਹੋ ਗਈ ਹੈ ਜਿਵੇਂ ਕਿਸੇ ਦੇਸ਼ ਨੂੰ ਫ਼ੌਜਾਂ ਤਬਾਹ ਕਰ ਦਿੰਦੀਆਂ ਹਨ।
8 ਸੀਯੋਨ ਦੀ ਧੀ ਹੁਣ ਅੰਗੂਰਾਂ ਦੇ ਬਾਗ ਵਿੱਚ ਸੱਖਣੇ ਤੰਬੂ ਵਰਗੀ ਹੈ। ਹੁਣ ਇਹ ਕਕੜੀਆਂ ਦੇ ਖੇਤ ਵਿੱਚ ਛੱਡੀ ਹੋਈ ਪੁਰਾਣੀ ਝੁਗ੍ਗੀ ਜਾਂ ਘਿਰੇ ਹੋਏ ਸ਼ਹਿਰ ਵਰਗੀ ਹੈ।"
9 ਇਹ ਠੀਕ ਹੈ, ਪਰ ਸਰਬ ਸ਼ਕਤੀਮਾਨ ਯਹੋਵਾਹ ਨੇ ਕੁਝ ਲੋਕਾਂ ਨੂੰ ਜਿਉਂਦੇ ਰਹਿਣ ਦੀ ਇਜਾਜ਼ਤ ਦੇ ਦਿੱਤੀ ਸੀ। ਸਾਨੂੰ ਸਦੂਮ ਅਤੇ ਅਮੂਰਾਹ ਦੇ ਸ਼ਹਿਰਾਂ ਵਾਂਗ ਪੂਰੀ ਤਰ੍ਹਾਂ ਤਬਾਹ ਨਹੀਂ ਕੀਤਾ ਗਿਆ।
10 ਸਦੂਮ ਦੇ ਆਗੂਓ ਸੁਣੋ ਤੁਸੀਂ, ਯਹੋਵਾਹ ਦੇ ਪੈਗਾਮ ਨੂੰ। ਤੁਸੀਂ, ਅਮੂਰਾਹ ਦੇ ਲੋਕੋ ਯਹੋਵਾਹ ਦੀ ਬਿਵਸਬਾ ਨੂੰ ਸੁਣੋ!
11 ਯਹੋਵਾਹ ਆਖਦਾ ਹੈ, "ਕਿਉਂ ਤੁਸੀਂ ਮੈਨੂੰ ਇਹ ਸਾਰੀਆਂ ਬਲੀਆਂ ਚੜਾਉਂਦੇ ਜਾ ਰਹੇ ਹੋ? ਮੈਂ ਤੁਹਾਡੇ ਭੇਡੂਆਂ ਅਤੇ ਮੋਟੇ-ਤਾਜ਼ੇ ਜਾਨਵਰਾਂ ਦੀਆਂ ਕਾਫੀ ਬਲੀਆਂ ਪ੍ਰਾਪਤ ਕਰ ਚੁਕਿਆ ਹ੍ਹਾਂ। ਮੈਨੂੰ ਤੁਹਾਡੀਆਂ ਬੱਕਰੀਆਂ, ਬਲਦਾਂ ਅਤੇ ਭੇਡਾਂ ਦੇ ਖੂਨ ਵਿੱਚ ਪ੍ਰਸਂਨਤਾ ਨਹੀਂ ਮਿਲਦੀ।
12 "ਜਦੋਂ ਤੁਸੀਂ ਲੋਕ ਮੈਨੂੰ ਮਿਲਣ ਆਉਂਦੇ ਹੋ ਤਾਂ ਮੇਰੇ ਵਿਹੜੇ ਦੀ ਹਰ ਸ਼ੈਅ ਨੂੰ ਪੈਰਾਂ ਹੇਠਾਂ ਲਿਤਾੜ ਜਾਂਦੇ ਹੋ। ਕਿਸੇ ਨੇ ਤੁਹਾਨੂੰ ਅਜਿਹਾ ਕਰਨ ਲਈ ਆਖਿਆ ਸੀ?
13 "ਮੇਰੇ ਲਈ ਇਹ ਫ਼ਿਜ਼ੂਲ ਬਲੀਆਂ ਨਾ ਲਿਆਉਂਦੇ ਰਹੋ। ਮੈਨੂੰ ਨਫ਼ਰਤ ਹੈ ਉਸ ਧੂਫ਼ ਨਾਲ ਜਿਹੜੀ ਤੁਸੀਂ ਮੈਨੂੰ ਪੇਸ਼ ਕਰਦੇ ਹੋ। ਮੈਂ ਤੁਹਾਡੇ ਨਵੇਂ ਚੰਨ ਸਬਤ ਅਤੇ ਤੁਹਾਡੇ ਹੋਰ ਪਰਬਾਂ ਦੀਆਂ ਦਾਅਵਤਾਂ ਨੂੰ ਨਹੀਂ ਸਹਿਨ ਕਰ ਸਕਦਾ। ਮੈਂ ਉਸ ਬਦੀ ਨਾਲ ਨਫ਼ਰਤ ਕਰਦਾ ਹਾਂ ਜਿਹੜੀ ਤੁਸੀਂ ਆਪਣੀਆਂ ਪਵਿੱਤਰ ਮਿਲਣੀਆਂ ਵਿੱਚ ਕਮਾਉਂਦੇ ਹੋ।
14 ਮੈਂ ਪੂਰੇ ਦਿਲੋਂ ਤੁਹਾਡੀ ਮਹੀਨੇਵਾਰ ਮਜਲਿਸਾਂ ਅਤੇ ਸਲਾਹ ਮਸ਼ਵਰਿਆਂ ਨੂੰ ਨਫ਼ਰਤ ਕਰਦਾ ਹਾਂ। ਇਹ ਮਜਲਿਸਾਂ ਹੁਣ ਮੇਰੇ ਲਈ ਭਾਰੀ ਬੋਝ ਬਣ ਗਈਆਂ ਹਨ। ਅਤੇ ਮੈਂ ਇਨ੍ਹਾਂ ਦੇ ਬੋਝ ਨੂੰ ਚੁੱਕਦਾ ਹੋਇਆ ਬਕ੍ਕ ਗਿਆ ਹਾਂ।
15 "ਤੁਸੀਂ ਲੋਕ ਹੱਥ ਚੁੱਕ ਕੇ ਮੇਰੇ ਅੱਗੇ ਪ੍ਰਾਰਥਨਾ ਕਰਦੇ ਹੋ - ਪਰ ਮੈਂ ਤੁਹਾਡੇ ਵੱਲ ਦੇਖਣ ਤੋਂ ਇਨਕਾਰ ਕਰਦਾ ਹਾਂ। ਤੁਸੀਂ ਲੋਕ ਹੋਰ-ਹੋਰ ਪ੍ਰਾਰਬਨਾਵਾਂ ਕਰੋਗੇ - ਪਰ ਮੈਂ ਤੁਹਾਨੂੰ ਨਹੀਂ ਸੁਣਾਂਗਾ। ਕਿਉਂਕਿ ਤੁਹਾਡੇ ਹੱਥ ਖੂਨ ਨਾਲ ਭਰੇ ਹੋਏ ਹਨ।
16 "ਹੱਥ ਧੋ ਲਵੋ। ਆਪਣੇ-ਆਪ ਨੂੰ ਸਾਫ਼ ਕਰੋ! ਬੁਰੇ ਕੰਮ ਕਰਨੇ ਛੱਡ ਦਿਓ। ਮੈਂ ਉਨ੍ਹਾਂ ਬੁਰੀਆਂ ਚੀਜ਼ਾਂ ਨੂੰ ਹੋਰ ਨਹੀਂ ਦੇਖਣਾ ਚਾਹੁੰਦਾ। ਬਦੀ ਕਰਨੀ ਛੱਡ ਦਿਓ!
17 ਨੇਕੀ ਕਰਨੀ ਸਿਖੋ। ਹੋਰਾਂ ਲੋਕਾਂ ਨਾਲ ਇਨਸਾਫ਼ ਕਰੋ। ਜਿਹੜੇ ਦੂਸਰਿਆਂ ਨੂੰ ਦੁੱਖ ਦਿੰਦੇ ਹਨ ਉਨ੍ਹਾਂ ਨੂੰ ਸਜ਼ਾ ਦਿਓ। ਯਤੀਮ ਬੱਚਿਆਂ ਦੀ ਸਹਾਇਤਾ ਕਰੋ। ਵਿਧਵਾਵਾਂ ਦੀ ਸਹਾਇਤਾ ਕਰੋ।"
18 ਯਹੋਵਾਹ ਆਖਦਾ ਹੈ, "ਆਓ, ਅਸੀਂ ਇਨ੍ਹਾਂ ਗੱਲਾਂ ਉੱਤੇ ਵਿਚਾਰ ਕਰੀਏ। ਤੁਹਾਡੇ ਪਾਪ ਸੂਹੇ ਕੱਪੜੇ ਵਾਂਗ ਲਾਲ ਹਨ, ਪਰ ਉਹ ਧੋਤੇ ਜਾ ਸਕਦੇ ਹਨ। ਤੁਸੀਂ ਬਰਫ਼ ਵਾਂਗ ਸਫ਼ੇਦ ਹੋਵੋਗੇ। ਤੁਹਾਡੇ ਪਾਪ ਚਮਕੀਲੇ ਲਾਲ ਹਨ ਪਰ ਤੁਸੀਂ ਉਨ ਵਰਗੇ ਚਿੱਟੇ ਬਣ ਸਕਦੇ ਹੋ।
19 "ਜੇ ਤੁਸੀਂ ਉਨ੍ਹਾਂ ਗੱਲਾਂ ਨੂੰ ਸੁਣੋਗੇ ਜਿਹੜੀਆਂ ਮੈਂ ਤੁਹਾਨੂੰ ਆਖਦਾ ਹਾਂ ਤਾਂ ਤੁਹਾਨੂੰ ਇਸ ਧਰਤੀ ਦੀਆਂ ਚੰਗੀਆਂ ਚੀਜ਼ਾਂ ਪ੍ਰਾਪਤ ਹੋਣਗੀਆਂ।
20 ਪਰ ਜੇ ਤੁਸੀਂ ਸੁਣਨ ਤੋਂ ਇਨਕਾਰ ਕੀਤਾ ਤਾਂ ਤੁਸੀਂ ਮੇਰੇ ਖਿਲਾਫ਼ ਹੋ। ਅਤੇ ਤੁਹਾਡੇ ਦੁਸ਼ਮਣ ਤੁਹਾਨੂੰ ਤਬਾਹ ਕਰ ਦੇਣਗੇ।" ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।
21 ਪਰਮੇਸ਼ੁਰ ਆਖਦਾ ਹੈ, "ਯਰੂਸ਼ਲਮ ਵੱਲ ਦੇਖੋ। ਉਹ ਅਜਿਹੀ ਨਗਰੀ ਸੀ ਜਿਹੜੀ ਮੇਰੇ ਉੱਤੇ ਵਿਸ਼ਵਾਸ ਕਰਦੀ ਸੀ ਅਤੇ ਮੇਰੇ ਪਿੱਛੇ ਚਲਦੀ ਸੀ। ਕਿਸ ਚੀਜ਼ ਨੇ ਉਸਨੂੰ ਇੱਕ ਵੇਸਵਾ ਵਾਂਗ ਬਣਾ ਦਿੱਤਾ? ਉਹ ਹੁਣ ਮੇਰੀ ਅਗਵਾਈ ਵਿੱਚ ਨਹੀਂ ਚਲਦੀ। ਯਰੂਸ਼ਲਮ ਨੂੰ ਇਨਸਾਫ਼ ਨਾਲ ਭਰਿਆ ਹੋਣਾ ਚਾਹੀਦਾ ਹੈ। ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਨੂੰ ਪਰਮੇਸ਼ੁਰ ਦੀ ਰਜ਼ਾ ਵਿੱਚ ਰਹਿਣਾ ਚਾਹੀਦਾ ਹੈ। ਪਰ ਹੁਣ ਉੱਥੇ ਕਾਤਲ ਰਹਿੰਦੇ ਹਨ।
22 "ਨੇਕੀ ਚਾਂਦੀ ਵਰਗੀ ਹੈ। ਪਰ ਤੁਹਾਡੀ ਚਾਂਦੀ ਨਿਰਾਰਬਕ ਬਣ ਚੁੱਕੀ ਹੈ। ਤੁਹਾਡੀ ਸ਼ਰਾਬ (ਨੇਕੀ) ਵਿੱਚ ਪਾਣੀ ਮਿਲਿਆ ਹੋਇਆ ਹੈ - ਇਹ ਹੁਣ ਬੇ ਅਸਰ ਹੋ ਚੁੱਕੀ ਹੈ।
23 ਤੁਹਾਡੇ ਹਾਕਮ ਬਾਗ਼ੀ ਹਨ ਅਤੇ ਚੋਰਾਂ ਦੇ ਯਾਰ ਹਨ। ਤੁਹਾਡੇ ਸਾਰੇ ਹਾਕਮ ਵਢ੍ਢੀ ਮੰਗਦੇ ਹਨ - ਉਹ ਗ਼ਲਤ ਕੰਮ ਕਰਨ ਲਈ ਪੈਸਾ ਲੈਂਦੇ ਹਨ। ਤੁਹਾਡੇ ਸਾਰੇ ਹਾਕਮ ਲੋਕਾਂ ਨੂੰ ਧੋਖਾ ਦੇਣ ਦੀ ਤਨਖਾਹ ਲੈਂਦੇ ਹਨ। ਤੁਹਾਡੇ ਹਾਕਮ ਯਤੀਮਾਂ ਦੀ ਸਹਾਇਤਾ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਤੁਹਾਡੇ ਹਾਕਮ ਵਿਧਵਾਵਾਂ ਦੀਆਂ ਲੋੜਾਂ ਬਾਰੇ ਧਿਆਨ ਨਹੀਂ ਦਿੰਦੇ।"
24 ਇਨ੍ਹਾਂ ਸਾਰੀਆਂ ਗੱਲਾਂ ਕਰਕੇ, ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰਖ ਆਖਦਾ ਹੈ, "ਮੈਂ ਤੁਹਾਨੂੰ ਸਜ਼ਾ ਦੇਵਾਂਗਾ, ਮੇਰੇ ਦੁਸਮਣੋ। ਤੁਸੀਂ ਮੈਨੂੰ ਹੋਰ ਕਸ਼ਟ ਨਹੀਂ ਦੇ ਸਕੋਁਗੇ।
25 ਲੋਕੀਂ ਚਾਂਦੀ ਨੂੰ ਸਾਫ਼ ਕਰਨ ਲਈ ਸੱਜੀ ਦੀ ਵਰਤੋਂ ਕਰਦੇ ਹਨ ਇਸੇ ਤਰ੍ਹਾਂ, ਮੈਂ ਤੁਹਾਡੇ ਬੁਰੇ ਕੰਮਾਂ ਨੂੰ ਸਾਫ਼ ਕਰ ਦਿਆਂਗਾ। ਮੈਂ ਤੁਹਾਡੀਆਂ ਸਾਰੀਆਂ ਫ਼ਿਜ਼ੂਲ ਚੀਜ਼ਾਂ ਤੁਹਾਡੇ ਕੋਲੋਂ ਖੋਹ ਲਵਾਂਗਾ।
26 ਮੈਂ ਉਸੇ ਤਰ੍ਹਾਂ ਦੇ ਨਿਆਂਕਾਰ ਵਾਪਸ ਲਿਆਵਾਂਗਾ ਜਿਹੋ ਜਿਹੇ ਸ਼ੁਰੂ ਵਿੱਚ ਤੁਹਾਡੇ ਕੋਲ ਸਨ। ਤੁਹਾਡੇ ਸਲਾਹਕਾਰ ਉਨ੍ਹਾਂ ਸਲਾਹਕਾਰਾਂ ਵਰਗੇ ਹੋਣਗੇ ਜਿਹੜੇ ਬਹੁਤ ਪਹਿਲੋਁ ਹੁੰਦੇ ਸਨ। ਫ਼ੇਰ ਤੁਸੀਂ 'ਨੇਕ ਅਤੇ ਵਫ਼ਾਦਾਰ ਸ਼ਹਿਰ' ਦੇ ਵਾਸੀ ਅਖਵਾਓਗੇ।'
27 ਸੀਯੋਨ ਨਿਆਂ ਦੁਆਰਾ ਮੁਕਤ ਕਰਵਾਇਆ ਜਾਵੇਗਾ, ਅਤੇ ਉਸ ਵਿੱਚ ਉਹ ਜਿਹੜੇ, ਪਰਮੇਸ਼ੁਰ ਵੱਲ ਪਰਤਦੇ ਹਨ ਚੰਗਿਆਈ ਦੁਆਰਾ ਮੁਕਤ ਕਰਵਾਏ ਜਾਣਗੇ।
28 ਪਰ ਸਾਰੇ ਮੁਜਰਿਮ ਅਤੇ ਪਾਪੀ ਤਬਾਹ ਹੋ ਜਾਣਗੇ। ਉਹ ਅਜਿਹੇ ਲੋਕ ਹਨ ਜਿਹੜੇ ਯਹੋਵਾਹ ਦੇ ਅਨੁਯਾਈ ਨਹੀਂ ਹਨ।
29 ਭਵਿੱਖ ਵਿੱਚ, ਤੁਸੀਂ ਉਨ੍ਹਾਂ ਬਗੀਚਿਆਂ ਅਤੇ ਓਕ ਦੇ ਰੁੱਖਾਂ ਤੇ ਸ਼ਰਮਸ਼ਾਰ ਹੋਵੋਂਗੇ ਜਿਨ੍ਹਾਂ ਨੂੰ ਤੁਸੀਂ ਆਪਣੇ ਬੁੱਤਾਂ ਦੀ ਉਪਾਸਨਾ ਲਈ ਚੁਣਿਆ ਸੀ।
30 ਇਹ ਇਸ ਲਈ ਵਾਪਰੇਗਾ ਕਿਉਂਕਿ ਤੁਸੀਂ ਲੋਕ ਓਕ ਦੇ ਉਸ ਰੁੱਖ ਵਾਂਗ ਹੋਵੋਂਗੇ ਜਿਸਦੇ ਪੱਤੇ ਸੁੱਕ ਗਏ ਹਨ। ਤੁਸੀਂ ਉਸ ਬਾਗ ਵਰਗੇ ਹੋਵੋਗੇ ਜਿਹੜਾ ਪਾਣੀ ਦੀ ਕਮੀ ਕਾਰਣ ਮਰ ਰਿਹਾ ਹੋਵੇ।
31 ਸ਼ਕਤੀਸ਼ਾਲੀ ਲੋਕ ਲਕੜੀ ਦੇ ਛੋਟੇ ਟੁਕੜਿਆਂ ਵਰਗੇ ਹੋਣਗੇ। ਅਤੇ ਉਹ ਗੱਲਾਂ ਜਿਹੜੀਆਂ ਉਹ ਲੋਕ ਕਰਦੇ ਹਨ ਉਹ ਚਂਗਿਆੜੀਆਂ ਵਰਗੀਆਂ ਹੋਣਗੀਆਂ ਜਿਹੜੀਆਂ ਅੱਗ ਲਾਉਂਦੀਆਂ ਹਨ ਸ਼ਕਤੀਸ਼ਾਲੀ ਲੋਕ ਅਤੇ ਉਨ੍ਹਾਂ ਦੇ ਅਮਲ ਸੜ ਜਾਵਣਗੇ। ਅਤੇ ਕੋਈ ਵੀ ਬੰਦਾ ਉਸ ਅੱਗ ਨੂੰ ਬੁਝਾ ਨਹੀਂ ਸਕੇਗਾ।
ਕਾਂਡ 2

1 ਆਮੋਸ ਦੇ ਪੁੱਤਰ ਯਸਾਯਾਹ ਨੇ ਯਹੂਦਾਹ ਅਤੇ ਯਰੂਸ਼ਲਮ ਬਾਰੇ ਇਹ ਸੰਦੇਸ਼ ਦੇਖਿਆ।
2 ਆਖਰੀ ਦਿਨਾਂ ਵਿੱਚ, ਯਹੋਵਾਹ ਦੇ ਮੰਦਰ ਵਾਲਾ ਪਰਬਤ ਸਭ ਤੋਂ ਉੱਚੇ ਪਹਾੜਾਂ ਤੇ ਹੋਵੇਗਾ। ਇਸ ਨੂੰ ਸਾਰੀਆਂ ਪਹਾੜੀਆਂ ਤੋਂ ਉੱਚਾ ਕਰ ਦਿੱਤਾ ਜਾਵੇਗਾ। ਸਮੂਹ ਕੌਮਾਂ ਦੇ ਲੋਕਾਂ ਦੀ ਇਕਸਾਰ ਭੀੜ ਉੱਥੇ ਜਾ ਰਹੀ ਹੋਵੇਗੀ।
3 ਬਹੁਤ ਲੋਕ ਉੱਥੇ ਜਾਣਗੇ। ਉਹ ਆਖਣਗੇ, "ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੱਲੀੇ। ਆਓ ਅਸੀਂ ਯਾਕੂਬ ਦੇ ਪਰਮੇਸ਼ੁਰ ਦੇ ਮੰਦਰ ਵਿੱਚ ਚੱਲੀੇ। ਫ਼ੇਰ ਸਾਨੂੰ ਪਰਮੇਸ਼ੁਰ ਆਪਣੇ ਮਾਰਗ ਦੀ ਸਿਖਿਆ ਦ੍ਦੇਵੇਗਾ। ਅਤੇ ਅਸੀਂ ਉਸਦੇ ਅਨੁਯਾਈ ਬਣਾਂਗੇ।"ਪਰਮੇਸ਼ੁਰ ਦੀ ਬਿਵਸਬਾ - ਯਹੋਵਾਹ ਦਾ ਸੰਦੇਸ਼ - ਯਰੂਸ਼ਲਮ ਵਿੱਚ ਸੀਯੋਨ ਦੇ ਪਰਬਤ ਉੱਤੋਂ ਸ਼ੁਰੂ ਹੋਵੇਗਾ ਅਤੇ ਸਾਰੀ ਦੁਨੀਆਂ ਵਿੱਚ ਫ਼ੈਲ ਜਾਵੇਗਾ।
4 ਫ਼ੇਰ ਪਰਮੇਸ਼ੁਰ ਸਾਰੀਆਂ ਕੌਮਾਂ ਦਾ ਨਿਆਂਪਾਲਕ ਹੋਵੇਗਾ। ਪਰਮੇਸ਼ੁਰ ਬਹੁਤ ਸਾਰੇ ਲੋਕਾਂ ਦੇ ਝਗੜੇ ਮੁਕਾ ਦੇਵੇਗਾ। ਉਹ ਲੋਕ ਲੜਾਈ ਕਰਨ ਲਈ ਹਬਿਆਰਾਂ ਦੀ ਵਰਤੋਂ ਕਰਨੀ ਛੱਡ ਦੇਣਗੇ। ਉਹ ਆਪਣੀਆਂ ਤਲਵਾਰਾਂ ਦੇ ਹਲ ਬਣਾ ਲੈਣਗੇ। ਅਤੇ ਉਹ ਆਪਣੇ ਨੇਜਿਆਂ ਦੀਆਂ ਦਾਤੀਆਂ ਬਣਾ ਲੈਣਗੇ। ਲੋਕ ਇੱਕ ਦੂਸਰੇ ਦੇ ਖਿਲਾਫ਼ ਲੜਨੋ ਹਟ ਜਾਣਗੇ। ਲੋਕ ਫ਼ੇਰ ਕਦੇ ਵੀ ਯੁੱਧ ਲਈ ਤਿਆਰੀ ਨਹੀਂ ਕਰਨਗੇ।
5 ਯਾਕੂਬ ਦੇ ਪਰਿਵਾਰ, ਤੈਨੂੰ ਯਹੋਵਾਹ ਦੀ ਅਗਵਾਈ ਵਿੱਚ ਚੱਲਣਾ ਚਾਹੀਦਾ ਹੈ।
6 ਇਹ ਮੈਂ ਤੈਨੂੰ ਆਖਦਾ ਹਾਂ। ਕਿਉਂ ਕਿ ਤੂੰ ਆਪਣੇ ਲੋਕਾਂ ਦਾ ਸਾਬ ਛੱਡ ਦਿੱਤਾ ਹੈ। ਤੁਹਾਡੇ ਲੋਕਾਂ ਅੰਦਰ ਪੂਰਬ ਦੇ ਲੋਕਾਂ ਦੇ ਗ਼ਲਤ ਵਿਚਾਰ ਭਰੇ ਪਏ ਹਨ। ਤੁਹਾਡੇ ਲੋਕ ਫ਼ਲਿਸਤੀਆਂ ਵਾਂਗ ਭਵਿੱਖ ਦਾ ਹਾਲ ਦੱਸਣ ਦੀ ਕੋਸ਼ਿਸ਼ ਕਰਦੇ ਹਨ। ਤੁਹਾਡੇ ਲੋਕਾਂ ਨੇ ਉਨ੍ਹਾਂ ਅਜੀਬ ਵਿਚਾਰਾਂ ਨੂੰ ਪੂਰੀ ਤਰ੍ਹਾਂ ਅਪਣਾ ਲਿਆ ਹੈ।
7 ਤੁਹਾਡੀ ਧਰਤੀ ਹੋਰਨਾਂ ਥਾਵਾਂ ਦੇ ਸੋਨੇ ਚਾਂਦੀ ਨਾਲ ਭਰ ਗਈ ਹੈ। ਇੱਥੇ ਬਹੁਤ-ਬਹੁਤ ਖਜ਼ਾਨੇ ਹਨ। ਤੁਹਾਡੀ ਧਰਤੀ ਘੋੜਿਆਂ ਨਾਲ ਭਰੀ ਹੋਈ ਹੈ। ਇੱਥੇ ਬਹੁਤ-ਬਹੁਤ ਰੱਥ ਹਨ।
8 ਤੁਹਾਡੀ ਧਰਤੀ ਤੇ ਬੁੱਤ ਭਰੇ ਹੋਏ ਹਨ, ਜਿਨ੍ਹਾਂ ਦੀ ਲੋਕ ਉਪਾਸਨਾ ਕਰਦੇ ਹਨ। ਲੋਕਾਂ ਨੇ ਉਹ ਬੁੱਤ ਬਣਾਏ ਹਨ ਅਤੇ ਲੋਕ ਹੀ ਉਨ੍ਹਾਂ ਦੀ ਉਪਾਸਨਾ ਕਰਦੇ ਹਨ।
9 ਲੋਕ ਬਦ ਤੋਂ ਬਦਤਰ ਬਣ ਗਏ ਹਨ। ਲੋਕ ਬਹੁਤ ਨੀਵੇਂ ਬਣ ਗਏ ਹਨ। ਹੇ ਪਰਮੇਸ਼ੁਰ, ਤੁਸੀਂ ਅਵੱਸ਼ ਹੀ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰੋਗੇ, ਕੀ ਤੁਸੀਂ ਅਜਿਹਾ ਕਰੋਗੇ?
10 ਜਾਓ, ਚੱਟਾਨਾਂ ਦੇ ਉਹਲੇ ਤੇ ਮਿੱਟੀ ਵਿੱਚ ਲੁਕ ਜਾਓ! ਤੁਹਾਨੂੰ ਯਹੋਵਾਹ ਕੋਲੋਂ ਡਰਨਾ ਚਾਹੀਦਾ ਹੈ ਅਤੇ ਤੁਹਾਨੂੰ ਉਸਦੀ ਮਹਾਨ ਸ਼ਕਤੀ ਤੋਂ ਬਚਣਾ ਚਾਹੀਦਾ ਹੈ!
11 ਗੁਮਾਨੀ ਲੋਕ ਗੁਮਾਨੀ ਹੋਣਾ ਛੱਡ ਦੇਣਗੇ। ਉਹ ਗੁਮਾਨੀ ਲੋਕ ਸ਼ਰਮ ਨਾਲ ਧਰਤੀ ਤੇ ਝੁਕ ਜਾਣਗੇ। ਉਸ ਵੇਲੇ ਸਿਰਫ਼ ਯਹੋਵਾਹ ਹੀ ਉੱਚਾ ਖਲੋਤਾ ਹੋਵੇਗਾ।
12 ਯਹੋਵਾਹ ਨੇ ਇੱਕ ਖਾਸ ਦਿਨ ਦੀ ਯੋਜਨਾ ਬਣਾਈ ਹੈ। ਉਸ ਦਿਨ, ਯਹੋਵਾਹ ਗੁਮਾਨੀ ਅਤੇ ਹਂਕਾਰੀ ਲੋਕਾਂ ਨੂੰ ਸਜ਼ਾ ਦੇਵੇਗਾ। ਫ਼ੇਰ ਉਨ੍ਹਾਂ ਗੁਮਾਨੀ ਲੋਕਾਂ ਨੂੰ ਗ਼ੈਰ ਜ਼ਰੂਰੀ ਬਣਾ ਦਿੱਤਾ ਜਾਵੇਗਾ।
13 ਉਹ ਲੋਕ ਲਬਾਨੋਨ ਦੇ ਲੰਮੇ ਦਿਆਰਾਂ ਦੇ ਰੁੱਖਾਂ ਵਾਂਗ ਗੁਮਾਨੀ ਅਤੇ ਬਾਸ਼ਾਨ ਦੇ ਲੰਮੇ ਬਲੂਤ ਦੇ ਰੁੱਖਾਂ ਵਰਗੇ ਹਨ। ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ।
14 ਉਹ ਗੁਮਾਨੀ ਲੋਕ ਹਨ ਉੱਚੇ ਪਰਬਤਾਂ ਅਤੇ ਉੱਚੀਆਂ ਪਹਾੜੀਆਂ ਵਰਗੇ।
15 ਉਹ ਗੁਮਾਨੀ ਲੋਕ ਹਨ ਉੱਚੇ ਮੁਨਾਰਿਆ ਅਤੇ ਬਹੁਤ ਮਜ਼ਬੂਤ ਕੰਧਾਂ ਵਰਗੇ। ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ।
16 ਉਹ ਗੁਮਾਨੀ ਲੋਕ ਤਰਸ਼ੀਸ਼ ਦੇ ਵੱਡੇ ਜਹਾਜ਼ਾਂ ਵਰਗੇ ਹਨ। ਉਨ੍ਹਾਂ ਜਹਾਜ਼ਾਂ ਵਿੱਚ ਮਹੱਤਵਪੂਰਣ ਚੀਜ਼ਾਂ ਭਰੀਆਂ ਹੁੰਦੀਆਂ ਹਨ। ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ।
17 ਉਸ ਵੇਲੇ, ਲੋਕ ਗੁਮਾਨ ਕਰਨੋ ਹਟ ਜਾਣਗੇ। ਜਿਹੜੇ ਲੋਕ ਹੁਣ ਗੁਮਾਨੀ ਹਨ ਉਹ ਧਰਤੀ ਤੇ ਝੁਕ ਜਾਣਗੇ। ਅਤੇ ਓਸ ਵੇਲੇ ਸਿਰਫ਼ ਯਹੋਵਾਹ ਹੀ ਉੱਚਾ ਖਲੋਤਾ ਹੋਵੇਗਾ।
18 ਸਭ ਬੁੱਤ ਨਸ਼ਟ ਹੋ ਜਾਣਗੇ ।
19 ਲੋਕੀ ਚੱਟਾਨਾਂ ਪਿੱਛੇ ਅਤੇ ਧਰਤੀ ਦੀਆਂ ਖੱਡਾਂ ਵਿੱਚ ਛੁਪ ਜਾਣਗੇ। ਲੋਕੀ ਯਹੋਵਾਹ ਕੋਲੋਂ ਅਤੇ ਉਸਦੀ ਮਹਾਨ ਸ਼ਕਤੀ ਕੋਲੋਂ ਭੈਭੀਤ ਹੋਣਗੇ। ਇਹ ਓਦੋਁ ਵਾਪਰੇਗਾ ਜਦੋਂ ਯਹੋਵਾਹ ਧਰਤੀ ਨੂੰ ਹਿਲਾ ਦੇਣ ਲਈ ਖੜਾ ਹੋ ਜਾਵੇਗਾ।
20 ਉਸ ਸਮੇਂ ਲੋਕ ਆਪਣੇ ਸੋਨੇ ਅਤੇ ਚਾਂਦੀ ਦੇ ਬੁੱਤ ਸੁੱਟ ਦੇਣਗੇ। (ਲੋਕਾਂ ਨੇ ਉਹ ਬੁੱਤ ਬਣਾਏ ਸਨ ਤਾਂ ਜੋ ਲੋਕ ਉਨ੍ਹਾਂ ਦੀ ਉਪਾਸਨਾ ਕਰ ਸਕਣ।) ਲੋਕੀ ਉਨ੍ਹਾਂ ਬੁੱਤਾਂ ਨੂੰ ਧਰਤੀ ਦੀਆਂ ਉਨ੍ਹਾਂ ਗਾਰਾਂ ਵਿੱਚ ਸੁੱਟ ਦੇਣਗੇ ਜਿੱਥੇ ਚਮਗਿਦ੍ਦੜ ਅਤੇ ਹੋਰ ਘਿਰਣਿਤ ਜਾਨਵਰ ਰਹਿੰਦੇ ਹਨ।
21 ਫ਼ੇਰ ਲੋਕ ਚੱਟਾਨਾਂ ਦੀਆਂ ਖੋਹਾਂ ਵਿੱਚ ਛੁਪ ਜਾਣਗੇ। ਉਹ ਅਜਿਹਾ ਇਸ ਲਈ ਕਰਨਗੇ ਕਿਉਂਕਿ ਉਹ ਯਹੋਵਾਹ ਅਤੇ ਉਸਦੀ ਮਹਾਨ ਸ਼ਕਤੀ ਕੋਲੋਂ ਭੈਭੀਤ ਹੋਣਗੇ। ਇਹ ਉਦੋਂ ਵਾਪਰੇਗਾ ਜਦੋਂ ਯਹੋਵਾਹ ਧਰਤੀ ਨੂੰ ਹਿਲਾ ਦੇਣ ਲਈ ਖਲੋ ਜਾਵੇਗਾ।
22 ਤੁਹਾਨੂੰ ਚਾਹੀਦਾ ਹੈ ਕਿ ਆਪਣੀ ਮੁਕਤੀ ਲਈ ਹੋਰਾਂ ਲੋਕਾਂ ਉੱਤੇ ਭਰੋਸਾ ਕਰਨਾ ਛੱਡ ਦਿਓ। ਉਹ ਸਿਰਫ਼ ਬੰਦੇ ਹਨ - ਤੇ ਬੰਦੇ ਮਰ ਜਾਂਦੇ ਹਨ। ਇਸ ਲਈ, ਤੁਹਾਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਪਰਮੇਸ਼ੁਰ ਵਾਂਗ ਬਲਵਾਨ ਹਨ।
ਕਾਂਡ 3

1 ਉਨ੍ਹਾਂ ਗੱਲਾਂ ਨੂੰ ਸਮਝੋ ਜਿਹੜੀਆਂ ਮੈਂ ਤੁਹਾਨੂੰ ਦੱਸ ਰਿਹਾ ਹਾਂ। ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ, ਯਹੂਦਾਹ ਅਤੇ ਯਰੂਸ਼ਲਮ ਕੋਲੋਂ ਉਹ ਸਾਰੀਆਂ ਚੀਜ਼ਾਂ ਖੋਹ ਲਵੇਗਾ ਜਿਨ੍ਹਾਂ ਉੱਤੇ ਉਹ ਨਿਰਭਰ ਹਨ। ਪਰਮੇਸ਼ੁਰ ਸਾਰੇ ਭੋਜਨ ਅਤੇ ਸਾਰੇ ਪਾਣੀ ਨੂੰ ਖੋਹ ਲਵੇਗਾ।
2 ਪਰਮੇਸ਼ੁਰ ਸਾਰੇ ਨਾਇਕਾਂ ਅਤੇ ਸੈਨਿਕਾਂ ਨੂੰ ਖੋਹ ਲਵੇਗਾ। ਪਰਮੇਸ਼ੁਰ ਸਾਰੇ ਨਿਆਂਕਾਰਾਂ, ਨਬੀਆਂ, ਜਾਦੂਗਰਾਂ ਅਤੇ ਬਜ਼ੁਰਗਾਂ ਨੂੰ ਖੋਹ ਲਵੇਗਾ।
3 ਪਰਮੇਸ਼ੁਰ ਫ਼ੌਜੀ ਆਗੂਆਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਖੋਹ ਲਵੇਗਾ। ਪਰਮੇਸ਼ੁਰ ਕੁਸ਼ਲ ਸਲਾਹਕਾਰਾਂ ਅਤੇ ਸਿਆਣੇ ਬੰਦਿਆਂ ਨੂੰ, ਜਿਹੜੇ ਜਾਦੂਗਰੀ ਕਰਕੇ ਭਵਿੱਖ ਦਾ ਗਿਆਨ ਦਿੰਦੇ ਹਨ, ਖੋਹ ਲਵੇਗਾ।
4 ਪਰਮੇਸ਼ੁਰ ਆਖਦਾ ਹੈ, "ਮੈਂ ਨੌਜਵਾਨ ਮੁੰਡਿਆਂ ਨੂੰ ਤੁਹਾਡੇ ਆਗੂ ਬਣਾਵਾਂਗਾ।
5 ਹਰ ਵਿਅਕਤੀ ਇੱਕ ਦੂਸਰੇ ਦੇ ਖਿਲਾਫ਼ ਹੋਵੇਗਾ ਆਪਣੇ ਦੋਸਤਾਂ ਦੇ ਵੀ ਖਿਲਾਫ ਹੋਵੇਗਾ ਇਸ ਲਈ ਸਭ ਜਾਣੇ ਸਤਾਏ ਜਾਣਗੇ। ਛੋਟੇ ਵਡਿਆਂ ਦਾ ਆਦਰ ਨਹੀਂ ਕਰਨਗੇ। ਸਾਧਾਰਣ ਲੋਕ ਮਹੱਤਵਪੂਰਣ ਲੋਕਾਂ ਦਾ ਆਦਰ ਨਹੀਂ ਕਰਨਗੇ।"
6 ਉਸ ਵੇਲੇ, ਕੋਈ ਬੰਦਾ ਆਪਣੇ ਹੀ ਪਰਿਵਾਰ ਦੇ ਕਿਸੇ ਭਰਾ ਨੂੰ ਫ਼ੜ ਲਵੇਗਾ। ਉਹ ਬੰਦਾ ਆਪਣੇ ਭਰਾ ਨੂੰ ਆਖੇਗਾ, "ਤੇਰੇ ਕੋਲ ਕੋਟ ਹੈ, ਇਸ ਲਈ ਤੂੰ ਸਾਡਾ ਆਗੂ ਹੋਵੇਂਗਾ। ਤੂੰ ਇਨ੍ਹਾਂ ਸਾਰੀਆਂ ਤਬਾਹੀਆਂ ਦਾ ਆਗੂ ਹੋਵੇਂਗਾ।"
7 ਪਰ ਉਹ ਭਰਾ ਆਖੇਗਾ, "ਮੈਂ ਕਿਵੇਂ ਵੀ ਸਹਾਇਕ ਨਹੀਂ ਹੋ ਸਕਦਾ ਕਿਉਂ ਕਿ ਮੇਰੇ ਘਰ ਵਿੱਚ ਭੋਜਨ ਜਾਂ ਕੱਪੜੇ ਨਹੀਂ ਹਨ। ਤੁਹਾਨੂੰ ਮੈਨੂੰ ਆਪਣਾ ਆਗੂ ਨਹੀਂ ਬਨਾਉਣਾ ਚਾਹੀਦਾ।"
8 ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਯਰੂਸ਼ਲਮ ਦਾ ਪਤਨ ਹੋ ਗਿਆ ਹੈ ਇਸ ਕੋਲੋਂ ਗ਼ਲਤੀਆਂ ਹੋਈਆਂ ਹਨ। ਯਹੂਦਾਹ ਦਾ ਪਤਨ ਹੋ ਗਿਆ ਹੈ ਉਸਨੇ ਪਰਮੇਸ਼ੁਰ ਦਾ ਪੈਰੋਕਾਰ ਹੋਣਾ ਛੱਡ ਦਿੱਤਾ ਹੈ। ਜਿਹੜੀਆਂ ਗੱਲਾਂ ਉਹ ਕਰਦੇ ਅਤੇ ਕਹਿੰਦੇ ਹਨ ਉਹ ਯਹੋਵਾਹ ਦੇ ਖਿਲਾਫ਼ ਹਨ। ਯਹੋਵਾਹ ਦੀਆਂ ਸ਼ਾਨਦਾਰ ਅੱਖਾਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਦੇਖਦੀਆਂ ਹਨ।
9 ਲੋਕਾਂ ਦੇ ਚਿਹਰੇ ਦਸ੍ਸਦੇ ਹਨ ਕਿ ਉਹ ਪਾਪ ਕਰਨ ਦੇ ਦੋਸ਼ੀ ਹਨ। ਅਤੇ ਉਹ ਆਪਣੇ ਪਾਪ ਉੱਤੇ ਮਾਣ ਕਰਦੇ ਹਨ। ਉਹ ਸਦੂਮ ਦੇ ਲੋਕਾਂ ਵਰਗੇ ਹਨ - ਉਹ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਕੌਣ ਉਨ੍ਹਾਂ ਦੇ ਪਾਪ ਨੂੰ ਦੇਖ ਰਿਹਾ ਹੈ। ਇਹ ਉਨ੍ਹਾਂ ਲਈ ਬਹੁਤ ਬੁਰੀ ਗੱਲ ਹੋਵੇਗੀ। ਉਨ੍ਹਾਂ ਨੇ ਆਪਣੇ-ਆਪ ਨੂੰ ਬਹੁਤ ਮੁਸ਼ਕਿਲ ਵਿੱਚ ਪਾ ਲਿਆ ਹੈ।
10 ਚਂਗੇ ਲੋਕਾਂ ਨੂੰ ਦੱਸੋ ਕਿ ਉਨ੍ਹਾਂ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ। ਉਨ੍ਹਾਂ ਨੂੰ ਆਪਣੀ ਨੇਕੀ ਦਾ ਇਨਾਮ ਮਿਲੇਗਾ।
11 ਪਰ ਬਦੀ ਕਰਨ ਵਾਲਿਆਂ ਲਈ ਬਹੁਤ ਬੁਰਾ ਹੋਵੇਗਾ। ਉਨ੍ਹਾਂ ਨੂੰ ਬਹੁਤ ਮੁਸੀਬਤਾਂ ਮਿਲਣਗੀਆਂ। ਉਨ੍ਹਾਂ ਨੂੰ ਉਨ੍ਹਾਂ ਦੇ ਸਾਰੇ ਗ਼ਲਤ ਕੰਮਾਂ ਦੀ ਸਜ਼ਾ ਮਿਲੇਗੀ।
12 ਬੱਚੇ ਮੇਰੇ ਲੋਕਾਂ ਨੂੰ ਹਰਾ ਦੇਣਗੇ। ਔਰਤਾਂ ਮੇਰੇ ਲੋਕਾਂ ਉੱਤੇ ਹਕੂਮਤ ਕਰਨਗੀਆਂ। ਮੇਰੇ ਲੋਕੋ, ਤੁਹਾਡੇ ਆਗੂ ਤੁਹਾਨੂੰ ਕੁਰਾਹੇ ਪਾਉਂਦੇ ਹਨ। ਉਹ ਤੁਹਾਨੂੰ ਸਹੀ ਰਸਤੇ ਤੋਂ ਭਟਕਾਉਂਦੇ ਹਨ।
13 ਯਹੋਵਾਹ ਲੋਕਾਂ ਦਾ ਨਿਆਂ ਕਰਨ ਲਈ ਖਲੋਵੇਗਾ।
14 ਯਹੋਵਾਹ ਉਨ੍ਹਾਂ ਬਜ਼ੁਰਗਾਂ ਅਤੇ ਆਗੂਆਂ ਦੇ ਖਿਲਾਫ਼ ਆਪਣਾ ਨਿਰਣਾ ਦੇਵੇਗਾ ਜਿਨ੍ਹਾਂ ਨੇ ਗ਼ਲਤ ਕੰਮ ਕੀਤੇ ਹਨ।ਯਹੋਵਾਹ ਆਖਦਾ ਹੈ, "ਤੁਸਾਂ ਲੋਕਾਂ ਨੇ (ਯਹੂਦਾਹ ਦੇ) ਅੰਗੂਰਾਂ ਦੇ ਬਾਗ਼ ਜਲਾ ਦਿੱਤੇ ਹਨ। ਤੁਸੀਂ ਗਰੀਬਾਂ ਕੋਲੋਂ ਚੀਜ਼ਾਂ ਖੋਹ ਲਈਆਂ, ਅਤੇ ਉਹ ਚੀਜ਼ਾਂ ਹਾਲੇ ਵੀ ਤੁਹਾਡੇ ਘਰਾਂ ਅੰਦਰ ਹਨ।
15 ਮੇਰੇ ਲੋਕਾਂ ਨੂੰ ਦੁੱਖ ਦੇਣ ਦਾ ਅਧਿਕਾਰ ਤੁਹਾਨੂੰ ਕੌਣ ਦਿੰਦਾ ਹੈ? ਗਰੀਬ ਲੋਕਾਂ ਦੇ ਚਿਹਰਿਆਂ ਨੂੰ ਮਿੱਟੀ ਵਿੱਚ ਧੱਕਣ ਦਾ ਅਧਿਕਾਰ ਤੁਹਾਨੂੰ ਕਿਵੇਂ ਹੈ?" ਮੇਰੇ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਸਾਰੀਆਂ ਗੱਲਾਂ ਆਖੀਆਂ।
16 ਯਹੋਵਾਹ ਆਖਦਾ ਹੈ, "ਸੀਯੋਨ ਦੀਆਂ ਔਰਤਾਂ ਬਹੁਤ ਗੁਮਾਨੀ ਹੋ ਗਈਆਂ ਹਨ। ਉਹ ਆਪਣੇ ਸਿਰ ਉੱਚੇ ਕਰਕੇ ਤੁਰਦੀਆਂ ਹਨ ਅਤੇ ਇਸ ਤਰ੍ਹਾਂ ਦਿਖਾਵਾ ਕਰਦੀਆਂ ਹਨ ਜਿਵੇਂ ਉਹ ਹੋਰਾਂ ਲੋਕਾਂ ਨਾਲੋਂ ਬਿਹਤਰ ਹੋਣ। ਉਹ ਔਰਤਾਂ ਪਰਾੇ ਮਰਦਾਂ ਨਾਲ ਅੱਖ-ਮਟਕ੍ਕੇ ਲਾਉਂਦੀਆਂ ਹਨ। ਅਤੇ ਉਹ ਆਪਣੇ ਪੈਰਾਂ ਦੀਆਂ ਝਾਂਜਰਾਂ ਛਣਕਾਉਂਦੀਆਂ ਨੱਚ ਰਹੀਆਂ ਹਨ।"
17 ਮੇਰਾ ਪ੍ਰਭੂ ਸੀਯੋਨ ਦੀਆਂ ਇਨ੍ਹਾਂ ਔਰਤਾਂ ਦੇ ਸਿਰਾਂ ਨੂੰ ਫ਼ੋੜਿਆਂ ਨਾਲ ਭਰ ਦੇਵੇਗਾ। ਯਹੋਵਾਹ ਉਨ੍ਹਾਂ ਦੇ ਸਿਰ ਦੇ ਸਾਰੇ ਵਾਲ ਝਾੜ ਦੇਵੇਗਾ।
18 ਉਸ ਸਮੇਂ ਯਹੋਵਾਹ ਉਹ ਸਾਰੀਆਂ ਵਸਤਾਂ ਉਨ੍ਹਾਂ ਕੋਲੋਂ ਖੋਹ ਲਵੇਗਾ ਜਿਨ੍ਹਾਂ ਉੱਤੇ ਉਨ੍ਹਾਂ ਨੂੰ ਗੁਮਾਨ ਹੈ: ਸੁੰਦਰ ਹਂਸਲੀਆਂ, ਸੂਰਜ ਚੰਨ ਵਾਂਗ ਚਮਕਦੇ ਹਾਰ,
19 ਵਾਲੀਆਂ, ਕੜੇ ਅਤੇ ਚਿਹਰੇ ਦੇ ਨਕਾਬ,
20 ਰੁਮਾਲ, ਪੈਰਾਂ ਵਿੱਚ ਪਾਉਣ ਵਾਲੀਆਂ ਝਾਂਜਰਾਂ, ਕਮਰਬੰਦ,
21 ਅਤਰ ਦੀਆਂ ਸ਼ੀਸ਼ੀਆਂ, ਤਵੀਤ, ਨਿਸ਼ਾਨੀ ਵਾਲੀਆਂ ਮੁੰਦਰੀਆਂ, ਨਬਨੀਆਂ,
22 ਸੁੰਦਰ ਚੋਲੇ, ਸ਼ਾਲ, ਬਟੂੇ,
23 ਸ਼ੀਸ਼ੇ, ਜ਼ਰੀ ਦੇ ਕੱਪੜੇ, ਸਾਫ਼ੇ ਅਤੇ ਕੰਬਲੀਆਂ।
24 ਉਨ੍ਹਾਂ ਔਰਤਾਂ ਕੋਲ ਹੁਣ ਮਿੱਠੀ ਸੁਗੰਧ ਵਾਲਾ ਅਤਰ ਹੈ, ਪਰ ਉਸ ਸਮੇਂ ਉਨ੍ਹਾਂ ਦੀ ਸੁਗੰਧੀ ਬੁਸ ਜਾਵੇਗੀ ਅਤੇ ਖਰਾਬ ਹੋ ਜਾਵੇਗੀ। ਹੁਣ ਉਹ ਪਹਿਨਦੀਆਂ ਹਨ ਪੇਟੀਆਂ। ਪਰ ਉਸ ਸਮੇਂ ਉਨ੍ਹਾਂ ਕੋਲ ਹੋਣਗੇ ਸਿਰਫ਼ ਰੱਸੇ ਹੀ ਹੋਣਗੇ ਪਹਿਨਣ ਲਈ। ਹੁਣ ਉਨ੍ਹਾਂ ਦੇ ਕੇਸ ਸਿਂਗਾਰੇ ਹੋਏ ਹਨ ਪਰ ਉਸ ਸਮੇਂ ਉਨ੍ਹਾਂ ਦੇ ਸਿਰ ਮੁੰਨੇ ਹੋਣਗੇ ਗੁਲਾਮਾਂ ਵਾਂਗ। ਹੁਣ ਉਨ੍ਹਾਂ ਕੋਲ ਹਨ ਦਾਅਵਤਾਂ ਵਾਲੇ ਵਸਤਰ। ਪਰ ਉਸ ਸਮੇਂ ਉਨ੍ਹਾਂ ਕੋਲ ਹੋਣਗੇ। ਸਿਰਫ਼ ਉਦਾਸੀ ਵਾਲੇ ਵਸਤਰ। ਹੁਣ ਉਨ੍ਹਾਂ ਦੇ ਚਿਹਰਿਆਂ ਉੱਤੇ ਖੂਬਸੂਰਤੀ ਦੇ ਚਿਨ੍ਹ ਹਨ। ਪਰ ਉਸ ਸਮੇਂ ਉਨ੍ਹਾਂ ਉੱਤੇ ਸਿਰਫ਼ ਇੱਕੋ ਨਿਸ਼ਾਨ ਹੋਵੇਗਾ। ਇਹ ਨਿਸ਼ਾਨ ਉਨ੍ਹਾਂ ਦੀ ਚਮੜੀ ਉੱਤੇ ਜਲਾ ਕੇ ਬਣਾਇਆ ਗਿਆ ਹੋਵੇਗਾ।
25 ਉਸ ਸਮੇਂ ਤੁਹਾਡੇ ਆਦਮੀ ਤਲਵਾਰਾਂ ਨਾਲ ਕਤਲ ਹੋਣਗੇ। ਤੁਹਾਡੇ ਨਾਇਕ ਯੁੱਧ ਵਿੱਚ ਮਾਰੇ ਜਾਣਗੇ।
26 ਉਸ ਸਮੇਂ ਸ਼ਹਿਰ ਦੇ ਫ਼ਾਟਕਾਂ ਉੱਤੇ ਸਭਾਵਾਂ ਵਿੱਚ ਰੋਣ-ਧੋਣ ਅਤੇ ਉਦਾਸੀ ਹੀ ਹੋਵੇਗੀ। ਯਰੂਸ਼ਲਮ ਜ਼ਮੀਨ ਤੇ ਉਦਾਸ ਹੋਕੇ ਬੈਠੀ ਹੋਵੇਗੀ ਅਤੇ ਇੱਕ ਮੁਬਾਜ ਵਾਂਗ ਰੋ ਰਹੀ ਹੋਵੇਗੀ।
ਕਾਂਡ 4

1 ਉਸ ਸਮੇਂ, ਸੱਤ ਔਰਤਾਂ ਇੱਕ ਬੰਦੇ ਨੂੰ ਫ਼ੜ ਲੈਣਗੀਆਂ। ਔਰਤਾਂ ਆਖਣਗੀਆਂ, "ਅਸੀਂ ਆਪਣੀ ਰੋਟੀ ਖੁਦ ਬਣਾਵਾਂਗੀਆਂ, ਖਾਣ ਲਈ। ਅਸੀਂ ਆਪਣੇ ਪਹਿਨਣ ਲਈ ਖੁਦ ਕੱਪੜੇ ਬਣਾਵਾਂਗੀਆਂ। ਅਸੀਂ ਇਹ ਸਾਰੀਆਂ ਗੱਲਾਂ ਆਪਣੇ ਲਈ ਕਰਾਂਗੀਆਂ ਜੇ ਸਿਰਫ਼ ਤੁਸੀਂ ਸਾਡੇ ਨਾਲ ਵਿਆਹ ਕਰ ਲਵੋ। ਸਾਨੂੰ ਆਪਣਾ ਨਾਮ ਦਿਓ। ਮਿਹਰਬਾਨੀ ਕਰਕੇ ਸਾਡੀ ਸ਼ਰਮ ਸਾਡੇ ਕੋਲੋਂ ਲੈ ਲਵੋ।"
2 ਯਹੋਵਾਹ ਦੀ ਟਹਿਣੀ ਬਹੁਤ ਸੁੰਦਰ ਅਤੇ ਮਹਾਨ ਹੋਵੇਗੀ। ਅਤੇ ਇਸਰਾਏਲ ਵਿੱਚ ਬਚੇ ਹੋਏ ਉਸ ਧਰਤੀ ਵਿੱਚ ਉੱਗੀਆਂ ਚੀਜਾਂ ਬਾਰੇ ਬੜੇ ਗੁਮਾਨੀ ਹੋਣਗੇ।
3 ਉਸ ਸਮੇਂ, ਉਹ ਸਾਰੇ ਲੋਕ ਜਿਹੜੇ ਹਾਲੇ ਸੀਯੋਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਉਂ ਰਹੇ ਹੋਣਗੇ, ਪਵਿੱਤਰ (ਖਾਸ) ਲੋਕ ਅਖਵਾਣਗੇ। ਇਹ ਗੱਲ ਉਨ੍ਹਾਂ ਸਾਰੇ ਲੋਕਾਂ ਨਾਲ ਵਾਪਰੇਗੀ ਜਿਨ੍ਹਾਂ ਦੇ ਨਾਮ ਖਾਸ ਸੂਚੀ ਵਿੱਚ ਹੋਣਗੇ, ਉਨ੍ਹਾਂ ਲੋਕਾਂ ਦੀ ਸੂਚੀ ਵਿੱਚ ਜਿਨ੍ਹਾਂ ਨੂੰ ਜਿਉਂਦੇ ਰਹਿਣ ਦੀ ਇੱਜ਼ਤ ਮਿਲੀ ਹੋਈ ਹੋਵੇਗੀ।
4 ਯਹੋਵਾਹ ਸੀਯੋਨ ਦੀਆਂ ਔਰਤਾਂ ਨੂੰ ਖੂਨ ਤੋਂ ਪਾਕ ਕਰ ਦੇਵੇਗਾ। ਯਹੋਵਾਹ ਯਰੂਸ਼ਲਮ ਤੋਂ ਸਾਰਾ ਖੂਨ ਧੋ ਦੇਵੇਗਾ। ਪਰਮੇਸ਼ੁਰ ਇਨਸਾਫ਼ ਦੀ ਰੂਹ ਦੀ ਵਰਤੋਂ ਕਰੇਗਾ ਸੱਚਾ ਇਨਸਾਫ਼ ਕਰੇਗਾ। ਅਤੇ ਉਹ ਅਗਨੀ ਦੇ ਆਤਮੇ ਦੀ ਵਰਤੋਂ ਕਰੇਗਾ, ਅਤੇ ਹਰ ਚੀਜ਼ ਨੂੰ ਪਾਕ ਕਰ ਦੇਵੇਗਾ।
5 ਉਸ ਸਮੇਂ ਪਰਮੇਸ਼ੁਰ ਸਾਬਤ ਕਰ ਦੇਵੇਗਾ ਕਿ ਉਹ ਆਪਣੇ ਲੋਕਾਂ ਦੇ ਨਾਲ ਹੈ। ਦਿਨ ਵੇਲੇ, ਪਰਮੇਸ਼ੁਰ ਧੂਏਂ ਦਾ ਬੱਦਲ ਪੈਦਾ ਕਰੇਗਾ। ਅਤੇ ਰਾਤ ਵੇਲੇ ਪਰਮੇਸ਼ੁਰ ਚਮਕਦਾਰ ਅਗਨੀ ਦੀ ਲਾਟ ਬਣਾਵੇਗਾ। ਇਹ ਸਾਰੇ ਸਬੂਤ ਅਕਾਸ਼ ਵਿੱਚ ਹੋਣਗੇ, ਹਰ ਮਕਾਨ ਉੱਤੇ ਅਤੇ ਸੀਯੋਨ ਪਰਬਤ ਉੱਤੇ ਲੋਕਾਂ ਦੀ ਹਰ ਮਜਲਿਸ ਉੱਤੇ। ਹਰ ਬੰਦੇ ਉੱਤੇ ਸੁਰਖਿਆ ਦਾ ਪਰਦਾ ਹੋਵੇਗਾ।
6 ਇਹ ਪਰਦਾ ਸੁਰਖਿਆ ਦਾ ਸਬਾਨ ਹੋਵੇਗਾ। ਇਹ ਪਰਦਾ ਲੋਕਾਂ ਨੂੰ ਸੂਰਜ ਦੀ ਗਰਮੀ ਤੋਂ ਬਚਾਵੇਗਾ। ਇਹ ਪਰਦਾ ਹਰ ਤਰ੍ਹਾਂ ਦੇ ਹੜ ਅਤੇ ਬਰਖਾ ਤੋਂ ਬਚਾ ਲਈ ਹੋਵੇਗਾ।
ਕਾਂਡ 5

1 ਹੁਣ, ਮੈਂ ਆਪਣੇ ਮਿੱਤਰ (ਪਰਮੇਸ਼ੁਰ) ਵਾਸਤੇ ਇੱਕ ਗੀਤ ਗਾਵਾਂਗਾ। ਇਹ ਗੀਤ ਉਸ ਪਿਆਰ ਲਈ ਹੈ ਜਿਹੜਾ ਮੇਰਾ ਮਿੱਤਰ ਆਪਣੇ ਅੰਗੂਰਾਂ ਦੇ ਬਾਗ਼ (ਇਸਰਾਏਲ) ਲਈ ਰੱਖਦਾ ਹੈ। ਬਹੁਤ ਉਪਜਾਉ ਖੇਤ ਅੰਦਰ ਮੇਰੇ ਮਿੱਤਰ ਦਾ ਇੱਕ ਅੰਗੂਰਾਂ ਦਾ ਬਾਗ਼ ਹੈ।
2 ਮੇਰੇ ਮਿੱਤਰ ਨੇ ਖੇਤ ਨੂੰ ਵਾਹ ਕੇ ਸਾਫ਼ ਕਰ ਦਿੱਤਾ ਹੈ। ਉਸਨੇ ਸਭ ਤੋਂ ਚੰਗੀਆਂ ਅੰਗੂਰਾਂ ਦੀਆਂ ਵੇਲਾਂ ਓਥੇ ਬੀਜੀਆਂ ਹਨ। ਉਸਨੇ ਖੇਤ ਦੇ ਵਿਚਕਾਰ ਇੱਕ ਮੁਨਾਰਾ ਉਸਾਰਿਆ ਅਤੇ ਇੱਕ ਚੁਬੱਚਾ ਬਣਾਇਆ। ਉਸਨੂੰ ਆਸ ਸੀ ਕਿ ਇੱਥੇ ਚੰਗੇ ਅੰਗੂਰ ਪੈਦਾ ਹੋਣਗੇ। ਪਰ ਇੱਥੇ ਸਿਰਫ਼ ਖਰਾਬ ਅੰਗੂਰ ਸਨ।
3 ਇਸ ਲਈ ਪਰਮੇਸ਼ੁਰ ਨੇ ਆਖਿਆ: "ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕੋ ਤੁਸੀਂ, ਅਤੇ ਯਹੂਦਾਹ ਦੇ ਵਸਨੀਕ ਬੰਦੇ, ਮੇਰੇ ਬਾਰੇ ਅਤੇ ਮੇਰੇ ਅੰਗੂਰਾਂ ਦੇ ਬਾਗ਼ ਬਾਰੇ ਸੋਚੋ।
4 ਆਪਣੇ ਅੰਗੂਰਾਂ ਦੇ ਖੇਤ ਲਈ ਮੈਂ ਹੋਰ ਕੀ ਕਰ ਸਕਦਾ ਸਾਂ। ਮੈਂ ਹਰ ਸੰਭਵ ਕੰਮ ਕੀਤਾ। ਮੈਨੂੰ ਆਸ ਸੀ ਚੰਗੇ ਅੰਗੂਰਾਂ ਦੀ। ਪਰ ਇੱਥੇ ਸਿਰਫ਼ ਖਰਾਬ ਅੰਗੂਰ ਹੋਏ। ਇਹ ਕਿਉਂ ਵਾਪਰਿਆ?
5 ਹੁਣ, ਮੈਂ ਦੱਸਦਾ ਹਾਂ ਕਿ ਮੈਂ ਆਪਣੇ ਅੰਗੂਰਾਂ ਦੇ ਬਾਗ਼ ਬਾਰੇ ਕੀ ਕਰਾਂਗਾ:ਮੈਂ ਉਨ੍ਹਾਂ ਕੰਡਿਆਲੀਆਂ ਝਾੜੀਆਂ ਨੂੰ ਪੁੱਟ ਦੇਵਾਂਗਾ ਜਿਹੜੀਆਂ ਖੇਤਾਂ ਦੀ ਰੱਖਿਆ ਕਰ ਰਹੀਆਂ ਹਨ, ਅਤੇ ਮੈਂ ਉਨ੍ਹਾਂ ਨੂੰ ਸਾੜ ਦੇਵਾਂਗਾ। ਮੈਂ ਪੱਥਰ ਦੀ ਕੰਧ ਨੂੰ ਤੋੜ ਦੇਵਾਂਗਾ। ਅਤੇ ਪੱਥਰ ਪੈਰਾਂ ਹੇਠਾਂ ਹੋਣਗੇ।
6 ਮੈਂ ਆਪਣੇ ਅੰਗੂਰਾਂ ਦੇ ਬਾਗ ਨੂੰ ਸੱਖਣਾ ਕਰ ਦੇਵਾਂਗਾ । ਕੋਈ ਵੀ ਬੰਦਾ ਪੌਦਿਆਂ ਦੀ ਰਾਖੀ ਨਹੀਂ ਕਰੇਗਾ। ਕੋਈ ਵੀ ਖੇਤਾਂ ਵਿੱਚ ਕੰਮ ਨਹੀਂ ਕਰੇਗਾ। ਖੁਦਰੌ ਪੌਦੇ ਅਤੇ ਕੰਡੇ ਉੱਥੇ ਉੱਗ ਆਉਣਗੇ। ਮੈਂ ਬੱਦਲਾਂ ਨੂੰ ਆਦੇਸ਼ ਦੇਵਾਂਗਾ ਕਿ ਖੇਤਾਂ ਉੱਤੇ ਮੀਂਹ ਨਾ ਵਰ੍ਹਾਉਣ।"
7 ਅੰਗੂਰਾਂ ਦਾ ਖੇਤ, ਜਿਹੜਾ ਯਹੋਵਾਹ ਸਰਬ ਸ਼ਕਤੀਮਾਨ ਦਾ ਹੈ, ਉਹ ਇਸਰਾਏਲ ਦੀ ਕੌਮ ਹੈ। ਅੰਗੂਰਾਂ ਦੇ ਪੌਦੇ ਜਿਨ੍ਹਾਂ ਨੂੰ ਯਹੋਵਾਹ ਪਿਆਰ ਕਰਦਾ ਹੈ, ਯਹੂਦਾਹ ਦੇ ਲੋਕ ਹਨ।ਯਹੋਵਾਹ ਨੂੰ ਇਨਸਾਫ਼ ਦੀ ਉਮੀਦ ਸੀ ਪਰ ਉੱਥੇ ਸਿਰਫ਼ ਕਤਲ ਹੀ ਸਨ। ਯਹੋਵਾਹ ਨੇ ਨਿਰਪੱਖਤਾ ਦੀ, ਉਮੀਦ ਕੀਤੀ ਪਰ ਓਥੇ ਸਿਰਫ਼ ਉਨ੍ਹਾਂ ਲੋਕਾਂ ਦੀਆਂ ਚੀਕਾਂ ਸਨ ਜਿਨ੍ਹਾਂ ਨਾਲ ਬੁਰਾ ਸਲੂਕ ਹੁੰਦਾ ਸੀ।
8 ਤੁਹਾਡੇ ਤੇ ਹਾਏ, ਜਿਹੜੇ ਘਰ ਉਸਾਰਦੇ ਹੋਂ ਅਤੇ ਜਦੋਂ ਤੀਕ ਹੋਰ ਕਾਸੇ ਲਈ ਜਗ੍ਹਾ ਨਹੀਂ ਰਹਿੰਦੀ ਵਧ ਤੋਂ ਵਧ ਜ਼ਮੀਨ ਲੈਂਦੇ ਰਹਿੰਦੇ ਹੋ। ਤੁਹਾਨੂੰ ਇਕਲਿਆਂ ਰ੍ਰਹਿਣ ਲਈ ਮਜਬੂਰ ਕੀਤਾ ਜਾਵੇਗਾ।
9 ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਮੈਨੂੰ ਆਖਿਆ ਤੇ ਮੈਂ ਉਸਨੂੰ ਸੁਣਿਆ, "ਹੁਣ ਇੱਥੇ ਬਹੁਤ ਮਕਾਨ ਹਨ। ਪਰ ਮੈਂ ਇਕਰਾਰ ਕਰਦਾ ਹਾਂ ਕਿ ਇਹ ਸਾਰੇ ਮਕਾਨ ਤਬਾਹ ਹੋ ਜਾਣਗੇ। ਹੁਣ ਇੱਥੇ ਸੁੰਦਰ ਤੇ ਵੱਡੇ ਮਕਾਨ ਹਨ। ਪਰ ਉਹ ਮਕਾਨ ਖਾਲੀ ਹੋਣਗੇ।
10 ਉਸ ਸਮੇਂ ਦਸ ੇਕੜ ਅੰਗੂਰਾਂ ਦਾ ਖੇਤ ਸਿਰਫ਼ ਬੋੜੀ ਜਿਹੀ ਸ਼ਰਾਬ ਪੈਦਾ ਕਰੇਗਾ। ਅਤੇ ਬੀਜਾਂ ਦੇ ਬਹੁਤ ਸਾਰੇ ਬੋਰਿਆਂ ਵਿੱਚੋਂ ਥੋੜਾ ਜਿਹਾ ਹੀ ਅਨਾਜ਼ ਪੈਦਾ ਹੋਵੇਗਾ।"
11 ਤੁਸੀਂ ਲੋਕ ਬਹੁਤ ਸਵੇਰੇ ਉੱਠਦੇ ਹੋ ਅਤੇ ਪੀਣ ਲਈ ਬੀਅਰ ਭਾਲਦੇ ਹੋ। ਤੁਸੀਂ ਦੇਰ ਰਾਤ ਤੱਕ ਜਾਗਦੇ ਹੋ, ਸ਼ਰਾਬ ਨਾਲ ਮਧਹੋਸ਼ ਹੁਂਂਦੇ ਹੋ।
12 ਤੁਸੀਂ ਦਾਅਵਤਾਂ ਕਰਦੇ ਹੋ, ਸ਼ਰਾਬਾਂ, ਰਬਾਬਾਂ, ਢੋਲਾਂ, ਬਂਸਰੀਆਂ ਅਤੇ ਹੋਰ ਸੰਗੀਤਕ ਸਾਜ਼ਾਂ ਨਾਲ। ਅਤੇ ਤੁਸੀਂ ਉਨ੍ਹਾਂ ਗੱਲਾਂ ਨੂੰ ਦੇਖਦੇ ਹੀ ਨਹੀਂ ਜੋ ਯਹੋਵਾਹ ਨੇ ਕੀਤੀਆਂ ਹਨ। ਯਹੋਵਾਹ ਦੇ ਹੱਥਾਂ ਨੇ ਬਹੁਤ ਸਾਰੀਆਂ ਚੀਜ਼ਾਂ ਬਣਾਈਆਂ ਹਨ - ਪਰ ਤੁਸੀਂ ਉਨ੍ਹਾਂ ਚੀਜ਼ਾਂ ਵੱਲ ਧਿਆਨ ਹੀ ਨਹੀਂ ਦਿੰਦੇ। ਇਸ ਲਈ ਤੁਹਾਡੇ ਲੋਕਾਂ ਨਾਲ ਬਹੁਤ ਬੁਰਾ ਹੋਵੇਗਾ।
13 ਯਹੋਵਾਹ ਆਖਦਾ ਹੈ, "ਮੇਰੇ ਲੋਕਾਂ ਨੂੰ ਫੜ ਲਿਆ ਜਾਵੇਗਾ ਅਤੇ ਦੂਰ ਲਿਜਾਇਆ ਜਾਵੇਗਾ। ਕਿਉਂ? ਕਿਉਂ ਕਿ ਉਹ ਅਸਲ ਵਿੱਚ ਮੈਨੂੰ ਜਾਣਦੇ ਨਹੀਂ। ਇਸਰਾਏਲ ਵਿੱਚ ਹੁਣ ਰਹਿਣ ਵਾਲੇ ਕੁਝ ਲੋਕ ਬਹੁਤ ਮਹੱਤਵਪੂਰਣ ਹਨ। ਉਹ ਆਪਣੇ ਸੁਖੀ ਜੀਵਨ ਨਾਲ ਬਹੁਤ ਪ੍ਰਸੰਨ ਹਨ। ਪਰ ਉਹ ਸਾਰੇ ਮਹਾਨ ਲੋਕ ਬਹੁਤ ਭੁੱਖੇ ਪਿਆਸੇ ਹੋ ਜਾਣਗੇ।
14 ਫ਼ੇਰ ਉਹ ਮਰ ਜਾਣਗੇ ਅਤੇ ਸ਼ਿਓਲ ਮੌਤ ਦਾ ਸਬਾਨ ਹੋਰ-ਹੋਰ ਲੋਕਾਂ ਨਾਲ ਭਰ ਜਾਵੇਗਾ। ਉਹ ਮੌਤ ਦਾ ਸਬਾਨ ਆਪਣਾ ਅਸੀਂਮ ਮੂੰਹ ਖੋਲ੍ਹ ਦੇਵੇਗਾ। ਅਤੇ ਉਹ ਸਾਰੇ ਲੋਕ ਸ਼ਿਉਲ ਵਿੱਚ ਚਲੇ ਜਾਣਗੇ।"
15 ਉਹ ਨਿਮਾਣੇ ਬਣਾਏ ਜਾਣਗੇ। ਉਹ ਮਹਾਨ ਲੋਕ ਆਪਣੇ ਸਿਰ ਝੁਕਾ ਕੇ ਧਰਤੀ ਵੱਲ ਝਾਕਣਗੇ।
16 ਯਹੋਵਾਹ, ਸਰਬ ਸ਼ਕਤੀਮਾਨ, ਨਿਰਪੱਖਤਾ ਨਾਲ ਨਿਆਂ ਕਰੇਗਾ, ਅਤੇ ਲੋਕ ਜਾਣ ਲੈਣਗੇ ਕਿ ਉਹ ਮਹਾਨ ਹੈ। ਪਵਿੱਤਰ ਪਰਮੇਸ਼ੁਰ ਉਹੀ ਗੱਲਾਂ ਕਰੇਗਾ ਜੋ ਸਹੀ ਹਨ, ਅਤੇ ਲੋਕ ਉਸਦਾ ਆਦਰ ਕਰਨਗੇ।
17 ਪਰਮੇਸ਼ੁਰ ਇਸਰਾਏਲ ਦੇ ਲੋਕਾਂ ਨੂੰ ਆਪਣਾ ਦੇਸ ਛੱਡਣ ਲਈ ਮਜ਼ਬੂਰ ਕਰ ਦੇਵੇਗਾ, ਧਰਤੀ ਸਖ੍ਖਣੀ ਹੋ ਜਾਵੇਗੀ। ਭੇਡਾਂ ਜਿਧ੍ਧਰ ਚਾਹੁਂਣਗੀਆਂ ਚਲੀਆਂ ਜਾਣਗੀਆਂ। ਜਿਸ ਧਰਤੀ ਉੱਤੇ ਕਦੇ ਅਮੀਰ ਲੋਕਾਂ ਦੀ ਮਾਲਕੀ ਸੀ ਹੁਣ ਉੱਥੇ ਲੇਲੇ ਘੁੰਮਣਗੇ।
18 ਉਨ੍ਹਾਂ ਲੋਕਾਂ ਵੱਲ ਦੇਖੋ! ਉਹ ਆਪਣੇ ਪਿੱਛੇ ਦੋਸ਼ ਅਤੇ ਪਾਪ ਨੂੰ ਖਿੱਚ ਰਹੇ ਹਨ ਜਿਵੇਂ ਲੋਕੀ ਰੱਸਿਆਂ ਨਾਲ ਗਡਿਆਂ ਨੂੰ ਖਿੱਚਦੇ ਹਨ।
19 ਉਹ ਬੰਦੇ ਆਖਦੇ ਹਨ, "ਅਸੀਂ ਚਾਹੁੰਦੇ ਹਾਂ ਕਿ ਯਹੋਵਾਹ ਜੋ ਕਰਨਾ ਚਾਹੁੰਦਾ ਹੈ ਛੇਤੀ ਕਰੇ। ਫ਼ੇਰ ਅਸੀਂ ਜਾਣ ਲਵਾਂਗੇ ਕਿ ਕੀ ਵਾਪਰੇਗਾ। ਅਸੀਂ ਚਾਹੁੰਦੇ ਹਾਂ ਕਿ ਯਹੋਵਾਹ ਦੀ ਯੋਜਨਾ ਛੇਤੀ ਵਾਪਰੇ। ਫ਼ੇਰ ਅਸੀਂ ਜਾਣ ਜਾਵਾਂਗੇ ਕਿ ਉਸਦੀ ਯੋਜਨਾ ਕੀ ਹੈ।"
20 ਉਨ੍ਹਾਂ ਲੋਕਾਂ ਤੇ ਹਾਏ ਜਿਹੜੇ ਆਖਦੇ ਹਨ ਕਿ ਚੰਗੀਆਂ ਚੀਜ਼ਾਂ ਮੰਦੀਆਂ ਹਨ ਅਤੇ ਮੰਦੀਆਂ ਚੀਜ਼ਾਂ ਚੰਗੀਆਂ ਹਨ। ਉਹ ਲੋਕ ਸਮਝਦੇ ਹਨ ਕਿ ਰੌਸ਼ਨੀ ਹਨੇਰਾ ਹੈ ਅਤੇ ਹਨੇਰਾ ਰੌਸ਼ਨੀ ਹੈ। ਉਹ ਲੋਕ ਸਮਝਦੇ ਹਨ ਕਿ ਖਟ੍ਟਾ ਮਿੱਠਾ ਹੈ ਅਤੇ ਮਿੱਠਾ ਖਟ੍ਟਾ ਹੈ।
21 ਉਹ ਲੋਕ ਸਮਝਦੇ ਹਨ ਕਿ ਉਹ ਬਹੁਤ ਚਤੁਰ ਹਨ। ਉਹ ਸਮਝਦੇ ਹਨ ਕਿ ਉਹ ਬਹੁਤ ਬੁੱਧੀਮਾਨ ਹਨ।
22 ਉਹ ਲੋਕ ਸ਼ਰਾਬ ਪੀਣ ਲਈ ਮਸ਼ਹੂਰ ਹਨ। ਉਹ ਸ਼ਰਾਬਾਂ ਨੂੰ ਇੱਕ ਦੂਸਰੇ ਵਿੱਚ ਮਿਲਾਉਣ ਵਿੱਚ ਮਾਹਰ ਹਨ।
23 ਅਤੇ ਜੇ ਤੁਸੀਂ ਉਨ੍ਹਾਂ ਲੋਕਾਂ ਨੂੰ ਪੈਸੇ ਦੇ ਦੇਵੋਗੇ ਤਾਂ ਉਹ ਮੁਜਰਿਮ ਨੂੰ ਵੀ ਮਾਫ਼ ਕਰ ਦੇਣਗੇ। ਪਰ ਉਹ ਨੇਕ ਲੋਕਾਂ ਨੂੰ ਨਿਰਪੱਖਤਾ ਨਾਲ ਇਨਸਾਫ਼ ਨਹੀਂ ਦੇਣ ਦਿੰਦੇ।
24 ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ। ਉਨ੍ਹਾਂ ਦੇ ਉੱਤਰਾਧਿਕਾਰੀ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ - ਜਿਵੇਂ ਤਿਨਕੇ ਅੱਗ ਵਿੱਚ ਸੜਕੇ ਸੁਆਹ ਹੋ ਜਾਂਦੇ ਹਨ। ਉਨ੍ਹਾਂ ਦੇ ਉੱਤਰਾਧਿਕਾਰੀ ਜਢ਼ ਵਾਂਗ ਤਬਾਹ ਹੋ ਜਾਣਗੇ ਜਿਹੜੀ ਖਰਾਬ ਹੋ ਜਾਂਦੀ ਹੈ। ਉਨ੍ਹਾਂ ਦੇ ਉੱਤਰਾਧਿਕਾਰੀ ਉਸੇ ਤਰ੍ਹਾਂ ਤਬਾਹ ਹੋ ਜਾਣਗੇ ਜਿਵੇਂ ਅੱਗ ਫ਼ੁੱਲ ਨੂੰ ਸਾੜ ਦਿੰਦੀ ਹੈ - ਤੇ ਉਸਦੀ ਰਾਖ ਹਵਾ ਵਿੱਚ ਬਿਖਰ ਜਾਂਦੀ ਹੈ।ਉਨ੍ਹਾਂ ਲੋਕਾਂ ਨੇ ਯਹੋਵਾਹ ਸਰਬ ਸ਼ਕਤੀਮਾਨ ਦੀ ਬਿਵਸਬਾ ਨੂੰ ਨਾਮਂਜੂਰ ਕਰ ਦਿੱਤਾ ਹੈ ਅਤੇ ਇਸਰਾਏਲ ਦੀ ਪਵਿੱਤਰ ਹਸਤੀ ਦੇ ਸੰਦੇਸ਼ ਵੱਲ ਨਫ਼ਰਤ ਦਰਸਾਈ ਹੈ।
25 ਇਸ ਲਈ ਯਹੋਵਾਹ ਉਨ੍ਹਾਂ ਉੱਪਰ ਬਹੁਤ ਕਹਿਰਵਾਨ ਹੋ ਗਿਆ ਹੈ। ਅਤੇ ਯਹੋਵਾਹ ਉਨ੍ਹਾਂ ਨੂੰ ਸਜ਼ਾ ਦੇਣ ਲਈ ਹੱਥ ਚੁੱਕੇਗਾ। ਪਹਾੜ ਵੀ ਭੈਭੀਤ ਹੋ ਜਾਣਗੇ। ਗਲੀਆਂ ਵਿੱਚ ਲਾਸ਼ਾਂ ਕੂੜੇ ਵਾਂਗ ਰੁਲਣਗੀਆਂ। ਪਰ ਪਰਮੇਸ਼ੁਰ ਹਾਲੇ ਵੀ ਕਹਿਰਵਾਨ ਹੋਵੇਗਾ। ਉਸਦਾ ਹੱਥ ਹਾਲੇ ਵੀ ਉਠਿਆ ਹੋਵੇਗਾ ਲੋਕਾਂ ਨੂੰ ਸਜ਼ਾ ਦੇਣ ਲਈ।
26 ਦੇਖੋ! ਪਰਮੇਸ਼ੁਰ ਦੂਰ ਦੁਰਾਡੇ ਦੇਸ਼ ਦੀਆਂ ਕੌਮਾਂ ਨੂੰ ਸੰਕੇਤ ਦੇ ਰਿਹਾ ਹੈ। ਪਰਮੇਸ਼ੁਰ ਝੰਡਾ ਲਹਿਰਾ ਰਿਹਾ ਹੈ, ਅਤੇ ਉਹ ਉਨ੍ਹਾਂ ਲੋਕਾਂ ਨੂੰ ਸੀਟੀ ਮਾਰ ਕੇ ਬੁਲਾ ਰਿਹਾ ਹੈ। ਦੂਰ ਦੇਸੋਂ ਦੁਸ਼ਮਣ ਆ ਰਿਹਾ ਹੈ। ਦੁਸ਼ਮਣ ਛੇਤੀ ਹੀ ਦੇਸ਼ ਵਿੱਚ ਦਾਖਲ ਹੋ ਜਾਵੇਗਾ। ਉਹ ਬਹੁਤ ਤੇਜ਼ੀ ਨਾਲ ਆ ਰਿਹਾ ਹੈ।
27 ਦੁਸ਼ਮਣ ਕਦੇ ਬਕ੍ਕਦਾ ਨਹੀਂ ਅਤੇ ਕਦੇ ਡਿਗਦਾ ਨਹੀਂ। ਉਹ ਕਦੇ ਉਣੀਁਦਰਾ ਮਹਿਸੂਸ ਨਹੀਂ ਕਰਦੇ ਅਤੇ ਸੌਁਦੇ ਨਹੀਂ। ਉਨ੍ਹਾਂ ਦੇ ਹਬਿਆਰ ਹਮੇਸ਼ਾ ਤਿਆਰ ਬਰ ਤਿਆਰ ਰਹਿੰਦੇ ਹਨ। ਉਨ੍ਹਾਂ ਦੇ ਤਸਮੇ ਕਦੇ ਟੁੱਟਦੇ ਨਹੀਂ।
28 ਦੁਸ਼ਮਣ ਦੇ ਤੀਰ ਤਿਖ੍ਖੇ ਹਨ। ਉਨ੍ਹਾਂ ਦੀਆਂ ਸਾਰੀਆਂ ਕਮਾਨਾਂ ਤੀਰ ਚਲਾਉਣ ਲਈ ਤਿਆਰ ਹਨ। ਘੋੜਿਆਂ ਦੇ ਪੌੜ ਚੱਟਾਨ ਜਿੰਨੇ ਸਖਤ ਹਨ ਅਤੇ ਉਨ੍ਹਾਂ ਦੇ ਰੱਥਾਂ ਦੇ ਮਗਰ ਧੂੜ ਦੇ ਬੱਦਲ ਆਉਂਦੇ ਹਨ।
29 ਦੁਸ਼ਮਣ ਨਾਹਰੇ ਲਾ ਰਿਹਾ ਹੈ ਅਤੇ ਉਨ੍ਹਾਂ ਦੇ ਨਾਹਰੇ ਸ਼ੇਰ ਦੀ ਦਹਾੜ ਵਰਗੇ ਹਨ। ਇਹ ਜਵਾਨ ਸ਼ੇਰ ਵਾਂਗ ਉੱਚੇ ਹਨ। ਦੁਸ਼ਮਣ ਜਿਨ੍ਹਾਂ ਲੋਕਾਂ ਦੇ ਖਿਲਾਫ਼ ਲੜ ਰਿਹਾ ਹੈ ਉਨ੍ਹਾਂ ਨੂੰ ਘੁਰਕਦਾ ਤੇ ਫ਼ੜਦਾ ਹੈ। ਲੋਕ ਬਚ ਨਿਕਲਣ ਲਈ ਸੰਘਰਸ਼ ਕਰਦੇ ਹਨ। ਪਰ ਉਨ੍ਹਾਂ ਨੂੰ ਬਚਾਉਣ ਵਾਲਾ ਕੋਈ ਨਹੀਂ।
30 ਇਸ ਲਈ, ਸ਼ੇਰ ਸਮੁੰਦਰ ਦੀਆਂ ਲਹਿਰਾਂ ਵਾਂਗ ਉੱਚਾ ਗਰਜਦਾ ਹੈ। ਅਤੇ ਬੰਦੀ ਬਣਾਏ ਹੋਏ ਲੋਕ ਧਰਤੀ ਵੱਲ ਦੇਖਦੇ ਹਨ ਫ਼ੇਰ ਓਥੇ ਹਨੇਰਾ ਹੀ ਨਜ਼ਰ ਆਉਂਦਾ ਹੈ। ਸਾਰੀ ਰੌਸ਼ਨੀ, ਇਸ ਸਂਘਣੇ ਬੱਦਲ ਵਿੱਚ, ਹਨੇਰਾ ਬਣ ਜਾਂਦੀ ਹੈ।
ਕਾਂਡ 6

1 ਜਿਸ ਸਾਲ ਰਾਜਾ ਉਜ਼ੀਯ੍ਯਾਹ ਮਰਿਆ ਸੀ, ਮੈਂ ਆਪਣੇ ਪ੍ਰਭੂ ਨੂੰ ਦੇਖਿਆ ਸੀ। ਉਹ ਬਹੁਤ ਉੱਚੀ ਬਾਵੇਂ ਬੜੇ ਅਦਭੁਤ ਤਖਤ ਉੱਤੇ ਬੈਠਾ ਸੀ। ਉਸਦਾ ਲੰਮਾ ਚੋਲਾ ਮੰਦਰ ਵਿੱਚ ਫ਼ੈਲਿਆ ਹੋਇਆ ਸੀ।
2 ਸਰਾਫ਼ੀਮ ਫ਼ਰਿਸ਼ਤੇ ਯਹੋਵਾਹ ਦੇ ਆਲੇ-ਦੁਆਲੇ ਖਲੋਤੇ ਸਨ। ਹਰ ਸਰਾਫ਼ੀਮ ਫ਼ਰਿਸ਼ਤੇ ਦੇ ਛੇ ਖੰਭ ਸਨ। ਉਹ ਆਪਣੇ ਦੋ ਖੰਭਾਂ ਨੂੰ ਚਿਹਰਾ ਕੱਜਣ ਲਈ, ਦੋ ਖੰਭਾਂ ਨੂੰ ਆਪਣੇ ਪੈਰ ਕੱਜਣ ਲਈ ਅਤੇ ਦੋ ਖੰਭਾਂ ਨੂੰ ਉੱਡਣ ਲਈ ਵਰਤਦੇ ਸਨ।
3 ਹਰ ਦੂਤ ਹੋਰਾਂ ਦੂਤਾਂ ਨੂੰ ਬੁਲਾ ਰਿਹਾ ਸੀ। ਦੂਤਾਂ ਨੇ ਆਖਿਆ, "ਪਵਿੱਤਰ, ਪਵਿੱਤਰ, ਪਵਿੱਤਰ ਸਰਬ ਸ਼ਕਤੀਮਾਨ ਯਹੋਵਾਹ ਬਹੁਤ ਪਵਿੱਤਰ ਹੈ। ਉਸਦਾ ਪਰਤਾਪ ਸਾਰੀ ਧਰਤੀ ਉੱਤੇ ਫ਼ੈਲਿਆ ਹੋਇਆ ਹੈ।" ਦੂਤਾਂ ਦੀਆਂ ਆਵਾਜ਼ਾਂ ਬਹੁਤ ਉੱਚੀਆਂ ਸਨ।
4 ਉਨ੍ਹਾਂ ਦੀਆਂ ਆਵਾਜ਼ਾਂ ਨਾਲ ਦਰਵਾਜ਼ੇ ਦੀ ਚੁਗਾਠ ਹਿੱਲ ਗਈ। ਫ਼ੇਰ ਮੰਦਰ ਵਿੱਚ ਧੂਆਂ ਫ਼ੈਲਣਾ ਸ਼ੁਰੂ ਹੋ ਗਿਆ।
5 ਮੈਂ ਬਹੁਤ ਡਰ ਗਿਆ। ਮੈਂ ਆਖਿਆ, "ਓੇ, ਨਹੀਂ! ਮੈਂ ਤਬਾਹ ਹੋ ਜਾਵਾਂਗਾ। ਮੈਂ ਪਰਮੇਸ਼ੁਰ ਨਾਲ ਗੱਲ ਕਰਨ ਲਈ ਕਾਫ਼ੀ ਸ਼ੁਧ ਨਹੀਂ ਹਾਂ। ਮੈਂ ਉਨ੍ਹਾਂ ਲੋਕਾਂ ਵਿਚਕਾਰ ਰਹਿ ਰਿਹਾ ਹਾਂ ਜਿਹੜੇ ਪਰਮੇਸ਼ੁਰ ਨਾਲ ਗੱਲ ਕਰਨ ਲਈ ਕਾਫ਼ੀ ਸ਼ੁਧ ਨਹੀਂ ਹਨ, ਤਾਂ ਵੀ ਮੈਂ ਰਾਜੇ, ਯਹੋਵਾਹ ਸਰਬ ਸ਼ਕਤੀਮਾਨ ਨੂੰ ਦੇਖਿਆ ਹੈ।"
6 ਜਗਵੇਦੀ ਉੱਤੇ ਅਗਨੀ ਸੀ। ਸਰਾਫ਼ੀਮ ਫ਼ਰਿਸ਼ਤਿਆਂ ਵਿੱਚੋਂ ਇੱਕ ਨੇ ਅੱਗ ਵਿੱਚੋਂ ਮਘਦੇ ਕੋਲੇ ਨੂੰ ਕੱਢਣ ਲਈ ਚਿਮਟੇ ਦੀ ਵਰਤੋਂ ਕੀਤੀ। ਫ਼ੇਰ ਆਪਣੇ ਚਿਮਟਿਆਂ ਵਿੱਚ ਮਘਦੇ ਕੋਲੇ ਨੂੰ ਫ਼ੜੀ, ਉਹ ਮੇਰੇ ਵੱਲ ਉਡਿਆ।
7 ਸ੍ਸਰਾਫ਼ੀਮ ਫ਼ਰਿਸ਼ਤੇ ਨੇ ਮਘਦਾ ਕੋਲਾ ਮੇਰੇ ਬੁਲ੍ਹਾਂ ਨੂੰ ਛੁਹਾਇਆ। ਫ਼ੇਰ ਦੂਤ ਨੇ ਆਖਿਆ, "ਦੇਖੋ! ਕਿਉਂ ਕਿ ਇਹ ਮਘਦਾ ਹੋਇਆ ਕੋਲਾ ਤੇਰੇ ਬੁਲ੍ਹਾਂ ਨੂੰ ਲੱਗ ਗਿਆ ਹੈ, ਤੇਰੇ ਸਾਰੇ ਮੰਦੇ ਅਮਲ ਤੇਰੇ ਕੋਲੋਂ ਦੂਰ ਹੋ ਗਏ ਹਨ। ਅਤੇ ਤੇਰੇ ਪਾਪਾਂ ਲਈ ਪ੍ਰਾਸਚਿਤ ਹੋ ਗਿਆ ਹੈ।"
8 ਫ਼ੇਰ ਮੈਂ ਆਪਣੇ ਯਹੋਵਾਹ ਦੀ ਆਵਾਜ਼ ਸੁਣੀ। ਯਹੋਵਾਹ ਨੇ ਆਖਿਆ, "ਕਿਸਨੂੰ ਭੇਜ ਸਕਦੇ ਹਾਂ ਅਸੀਂ? ਸਾਡੇ ਲਈ ਕੌਣ ਜਾਵੇਗਾ?"ਇਸ ਲਈ ਮੈਂ ਆਖਿਆ, "ਮੈਂ ਇੱਥੇ ਹਾਂ। ਮੈਨੂੰ ਭੇਜੋ!"
9 ਫ਼ੇਰ ਯਹੋਵਾਹ ਨੇ ਆਖਿਆ, "ਜਾਓ ਅਤੇ ਲੋਕਾਂ ਨੂੰ ਇਹ ਦੱਸੋ: 'ਧਿਆਨ ਨਾਲ ਸੁਣੋ, ਪਰ ਸਮਝੋ ਨਾ! ਧਿਆਨ ਨਾਲ ਦੇਖੋ, ਪਰ ਸਿਖ੍ਖੋ ਨਾ!'
10 ਲੋਕਾਂ ਨੂੰ ਭੰਬਲ ਭੂਸੇ ਵਿੱਚ ਪਾ ਦਿਓ। ਲੋਕਾਂ ਨੂੰ ਇਸ ਯੋਗ ਬਣਾ ਦਿਓ ਕਿ ਉਹ ਦੇਖੀਆਂ ਸੁਣੀਆਂ ਗੱਲਾਂ ਨੂੰ ਸਮਝ ਨਾ ਸਕਣ। ਜੇ ਤੁਸੀਂ ਅਜਿਹਾ ਨਹੀਂ ਕਰੋਗੇ, ਤਾਂ ਲੋਕ ਸ਼ਾਇਦ ਕੰਨਾਂ ਨਾਲ ਸੁਣੀਆਂ ਗੱਲਾਂ ਨੂੰ ਸੱਚਮੁੱਚ ਸਮਝ ਜਾਣ। ਲੋਕ ਸ਼ਾਇਦ ਆਪਣੇ ਮਨਾਂ ਵਿੱਚ ਸੱਚਮੁੱਚ ਸਮਝ ਲੈਣ। ਜੇ ਉਨ੍ਹਾਂ ਨੇ ਅਜਿਹਾ ਕੀਤਾ ਤਾਂ ਸ਼ਾਇਦ ਉਹ ਮੇਰੇ ਵੱਲ ਪਰਤ ਆਉਣ ਅਤੇ ਬਖਸ਼ੇ ਜਾਣ।"
11 ਫ਼ੇਰ ਮੈਂ ਪੁਛਿਆ, "ਪ੍ਰ੍ਰਭੂ ਇਹ ਮੈਂ ਕਿੰਨਾ ਕੁ ਚਿਰ ਕਰਾਂ?"ਯਹੋਵਾਹ ਨੇ ਜਵਾਬ ਦਿੱਤਾ, "ਜਿੰਨਾ ਚਿਰ ਤੱਕ ਸ਼ਹਿਰ ਤਬਾਹ ਨਹੀਂ ਹੋ ਜਾਂਦੇ ਅਤੇ ਲੋਕ ਗੁਜ਼ਰ ਨਹੀਂ ਜਾਂਦੇ ਉਨਾਂ ਚਿਰ ਤੱਕ ਇਹ ਕਰੋ। ਇਹੋ ਕਰੋ ਜਿੰਨਾਂ ਚਿਰ ਤੱਕ ਘਰਾਂ ਵਿੱਚ ਰਹਿੰਦੇ ਲੋਕਾਂ ਵਿੱਚੋਂ ਕੋਈ ਨਾ ਬਚੇ। ਉਨਾਂ ਚਿਰ ਤੱਕ ਇਹੋ ਕਰੋ ਜਿੰਨਾ ਚਿਰ ਤੱਕ ਕਿ ਧਰਤੀ ਤਬਾਹ ਨਹੀਂ ਹੋ ਜਾਂਦੀ ਅਤੇ ਸਖ੍ਖਣੀ ਨਹੀਂ ਹੋ ਜਾਂਦੀ।"
12 ਯਹੋਵਾਹ ਲੋਕਾਂ ਨੂੰ ਦੂਰ ਭਜਾ ਦੇਵੇਗਾ। ਦੇਸ਼ ਵਿੱਚ ਵੱਡੇ-ਵੱਡੇ ਖਾਲੀ ਖੇਤਰ ਹੋਣਗੇ।
13 ਪਰ ਲੋਕਾਂ ਦੇ ਦਸਵੇਂ ਹਿੱਸੇ ਨੂੰ ਧਰਤੀ ਤੇ ਰਹਿਣ ਦੀ ਇਜਾਜ਼ਤ ਹੋਵੇਗੀ। ਇਹ ਲੋਕ ਯਹੋਵਾਹ ਵੱਲ ਪਰਤਣਗੇ ਭਾਵੇਂ ਉਨ੍ਹਾਂ ਨੇ ਤਬਾਹ ਹੋਣਾ ਸੀ। ਇਹ ਲੋਕ ਬਲੂਤ ਦੇ ਰੁੱਖ ਵਾਂਗ ਹੋਣਗੇ। ਜਦੋਂ ਰੁੱਖਾਂ ਨੂੰ ਕਟਿਆ ਜਾਂਦਾ ਹੈ ਤਾਂ ਮੁਢ੍ਢ ਬਚ ਰਹਿੰਦਾ ਹੈ। ਇਹੀ ਮੁਢ੍ਢ (ਬਚੇ ਹੋਏ ਲੋਕ) ਬਹੁਤ ਖਾਸ ਤਰ੍ਹਾਂ ਦਾ ਤੁਖਮ ਹੈ।
ਕਾਂਡ 7

1 ਆਹਾਜ਼ ਯੋਬਾਮ ਦਾ ਪੁੱਤਰ ਸੀ। ਯੋਬਾਮ ਉਜ਼ੀਯ੍ਯਾਹ ਦਾ ਪੁੱਤਰ ਸੀ। ਰਸੀਨ ਅਰਾਮ ਦਾ ਰਾਜਾ ਸੀ, ਰਮਲਯਾਹ ਦਾ ਪੁੱਤਰ ਫਕਹ ਇਸਰਾਏਲ ਦਾ ਰਾਜਾ ਸੀ। ਜਿਸ ਸਮੇਂ ਆਹਾਜ਼ ਯਹੂਦਾਹ ਦਾ ਰਾਜਾ ਸੀ, ਰਸੀਨ ਅਤੇ ਫਕਹ ਯਰੂਸ਼ਲਮ ਦੇ ਖਿਲਾਫ਼ ਜੰਗ ਕਰਨ ਲਈ ਓਥੇ ਗਏ। ਪਰ ਉਹ ਸ਼ਹਿਰ ਨੂੰ ਹਰਾ ਨਹੀਂ ਸਕੇ।
2 ਦਾਊਦ ਦੇ ਪਰਿਵਾਰ ਨੂੰ ਇੱਕ ਸੁਨੇਹਾ ਦਿੱਤਾ ਗਿਆ। ਸੁਨੇਹੇ ਵਿੱਚ ਆਖਿਆ ਗਿਆ ਸੀ, "ਅਰਾਮ ਦੀ ਫ਼ੌਜ ਅਤੇ ਇਫ਼ਰਾਈਮ (ਇਸਰਾਏਲ) ਦੀ ਫ਼ੌਜ ਇਕੱਠੀ ਹੋ ਗਈ ਹੈ। ਇਨ੍ਹਾਂ ਦੋਹਾਂ ਫ਼ੌਜਾਂ ਨੇ ਗਠ੍ਠਜੋੜ ਕਰ ਲਿਆ ਹੈ।"ਜਦੋਂ ਰਾਜੇ ਆਹਾਜ਼ ਨੇ ਇਹ ਸੁਨੇਹਾ ਸੁਣਿਆ ਤਾਂ ਉਹ ਅਤੇ ਲੋਕ ਬਹੁਤ ਡਰ ਗਏ। ਉਹ ਭੈਭੀਤ ਹੋ ਕੇ ਇਸ ਤਰ੍ਹਾਂ ਕੰਬ ਰਹੇ ਸਨ ਜਿਵੇਂ ਜੰਗਲ ਦੇ ਰੁੱਖ ਹਵਾ ਨਾਲ ਹਿਲਦੇ ਹਨ।
3 ਫ਼ੇਰ ਯਹੋਵਾਹ ਨੇ ਯਸਾਯਾਹ ਨੂੰ ਆਖਿਆ, "ਤੈਨੂੰ ਅਤੇ ਤੇਰੇ ਪੁੱਤਰ ਸ਼ਆਰ ਯਾਸ਼ੂਬ ਨੂੰ ਬਾਹਰ ਜਾ ਕੇ ਆਹਾਜ਼ ਨਾਲ ਗੱਲ ਕਰਨੀ ਚਾਹੀਦੀ ਹੈ। ਉਸ ਥਾਂ ਵੱਲ ਜਾਓ ਜਿੱਥੇ ਪਾਣੀ ਉੱਪਰ ਤਲਾ ਵਿੱਚ ਵਗਦਾ ਹੈ। ਇਹ ਧੋਬੀਘਾਟ ਵੱਲ ਜਾਂਦੀ ਗਲੀ ਉੱਤੇ ਹੈ।
4 "ਆਹਾਜ਼ ਨੂੰ ਆਖੋ, 'ਸਾਵਧਾਨ ਅਤੇ ਸ਼ਾਂਤ ਰਹਿ। ਭੈਭੀਤ ਨਾ ਹੋ। ਉਨ੍ਹਾਂ ਦੋ ਬੰਦਿਆਂ, ਰਸੀਨ ਅਤੇ ਰਮਲਯਾਹ ਦੇ ਪੁੱਤਰ ਤੋਂ ਡਰਨ ਦੀ ਲੋੜ ਨਹੀਂ! ਉਹ ਦੋਵੇਂ ਬੰਦੇ ਦੋ ਜਲੀਆਂ ਹੋਈਆਂ ਸੋਟੀਆਂ ਵਰਗੇ ਹਨ। ਪਿਛਲੇ ਸਮੇਂ ਵਿੱਚ ਉਹ ਅੱਗ ਵਾਂਗ ਬਲਦੇ ਸਨ। ਪਰ ਹੁਣ ਉਹ ਨਿਰਾ ਧਂੂਆਂ ਹਨ। ਰਸੀਨ, ਅਰਾਮ ਅਤੇ ਰਮਲਯਾਹ ਦਾ ਪੁੱਤਰ ਗੁੱਸੇ ਵਿੱਚ ਹਨ।
5 ਉਨ੍ਹਾਂ ਨੇ ਤੁਹਾਡੇ ਖਿਲਾਫ਼ ਵਿਉਂਤਾਂ ਘੜੀਆਂ ਹਨ। ਉਨ੍ਹਾਂ ਆਖਿਆ ਸੀ:
6 ਸਾਨੂੰ ਯਹੂਦਾਹ ਦੇ ਵਿਰੁੱਧ ਜਾ ਕੇ ਲੜਨਾ ਚਾਹੀਦਾ ਹੈ। ਅਸੀਂ ਯਹੂਦਾਹ ਨੂੰ ਆਪਸ ਵਿੱਚ ਵੰਡ ਲਵਾਂਗੇ। ਅਸੀਂ ਟਾਬਲ ਦੇ ਪੁੱਤਰ ਨੂੰ ਯਹੂਦਾਹ ਦਾ ਨਵਾਂ ਰਾਜਾ ਬਣਾ ਦਿਆਂਗੇ।
7 ਮੇਰਾ ਮਾਲਕ ਯਹੋਵਾਹ ਆਖਦਾ ਹੈ, "ਉਨ੍ਹਾਂ ਦੀ ਯੋਜਨਾ ਸਫ਼ਲ ਨਹੀਂ ਹੋਵੇਗੀ। ਇਹ ਗੱਲ ਨਹੀਂ ਵਾਪਰੇਗੀ।
8 ਜਿੰਨਾ ਚਿਰ ਤੱਕ ਰਸੀਨ ਦਂਮਿਸ਼ਕ ਦਾ ਹਾਕਮ ਹੈ ਇਹ ਗੱਲ ਨਹੀਂ ਵਾਪਰੇਗੀ। ਇਫ਼ਰਾਈਮ (ਇਸਰਾਏਲ) ਹੁਣ ਇੱਕ ਕੌਮ ਹੈ ਪਰ ਆਉਣ ਵਾਲੇ 65 ਵਰ੍ਹਿਆਂ ਵਿੱਚ ਇਫ਼ਰਾਈਮ ਇੱਕ ਕੌਮ ਨਹੀਂ ਹੋਵੇਗੀ।
9 ਜਿੰਨਾ ਚਿਰ ਇਫ਼ਰਾਈਮ ਦੀ ਰਾਜਧਾਨੀ ਸਾਮਰਿਯਾ ਹੈ ਅਤੇ ਸਾਮਰਿਯਾ ਦਾ ਹਾਕਮ ਰਮਲਯਾਹ ਦਾ ਪੁੱਤਰ ਹੈ, ਇਹ ਯੋਜਨਾ ਸਫ਼ਲ ਨਹੀਂ ਹੋਵੇਗੀ। ਜੇ ਤੁਸੀਂ ਇਸ ਸੰਦੇਸ਼ ਵਿੱਚ ਵਿਸ਼ਵਾਸ ਨਹੀਂ ਕਰੋਗੇ ਤਾਂ ਲੋਕਾਂ ਨੂੰ ਤੁਹਾਡੇ ਉੱਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ।"
10 ਫ਼ੇਰ ਯਹੋਵਾਹ ਨੇ ਆਹਾਜ਼ ਨਾਲ ਗੱਲ ਜਾਰੀ ਰੱਖੀ।
11 ਯਹੋਵਾਹ ਨੇ ਆਖਿਆ, "ਕੋਈ ਸੰਕੇਤ ਮੰਗ ਤਾਂ ਜੋ ਤੂੰ ਆਪਣੇ-ਆਪ ਨੂੰ ਇਨ੍ਹਾਂ ਗੱਲਾਂ ਦੀ ਸਚਾਈ ਦਾ ਸਬੂਤ ਦੇ ਸਕੇਁ। ਤੂੰ ਜੋ ਚਾਹੇਁ ਉਹ ਸੰਕੇਤ ਮੰਗ ਸਕਦਾ ਹੈਂ। ਇਹ ਸੰਕੇਤ ਸ਼ਿਓਲ ਜਿੰਨੀ ਗਹਿਰੀ ਥਾਂ ਤੋਂ ਵੀ ਆ ਸਕਦਾ ਹੈ ਜਾਂ ਇਹ ਸੰਕੇਤ ਅਕਾਸ਼ ਜਿੰਨੀ ਉੱਚੀ ਥਾਂ ਤੋਂ ਵੀ ਆ ਸਕਦਾ ਹੈ।"
12 ਪਰ ਆਹਾਜ਼ ਨੇ ਆਖਿਆ, "ਮੈਂ ਸਬੂਤ ਲਈ ਕਿਸੇ ਵੀ ਸੰਕੇਤ ਦੀ ਮੰਗ ਨਹੀਂ ਕਰਾਂਗਾ। ਮੈਂ ਯਹੋਵਾਹ ਦੀ ਪਰਖ ਨਹੀਂ ਕਰਾਂਗਾ।"
13 ਫ਼ੇਰ ਯਸਾਯਾਹ ਨੇ ਆਖਿਆ, "ਡੇਵਿਡ ਦੇ ਪਰਿਵਾਰ ਵਾਲਿਓ, ਬਹੁਤ ਧਿਆਨ ਨਾਲ ਸੁਣੋ! ਤੁਸੀਂ ਲੋਕਾਂ ਦਾ ਸਬਰ ਅਜ਼ਮਾ ਰਹੇ ਹੋ - ਅਤੇ ਇਹ ਗੱਲ ਤੁਹਾਡੇ ਲਈ ਮਹੱਤਵਪੂਰਣ ਨਹੀਂ। ਇਸ ਲਈ, ਹੁਣ ਤੁਸੀਂ ਮੇਰੇ ਪਰਮੇਸ਼ੁਰ ਦਾ ਸਬਰ ਅਜ਼ਮਾ ਰਹੇ ਹੋ।
14 ਪਰ ਮੇਰਾ ਪ੍ਰਭੂ ਤੁਹਾਨੂੰ ਸੰਕੇਤ ਦਰਸਾਵੇਗਾ:ਨੌਜਵਾਨ ਔਰਤ ਵੱਲ ਦੇਖੋ। ਉਹ ਗਰਭਵਤੀ ਹੈ, ਤੇ ਉਹ ਇੱਕ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇਮਾਨੂੇਲ ਰੱਖੇਗੀ।
15 ਇਮਾਨੂੇਲ ਘਿਓ ਅਤੇ ਸ਼ਹਿਦ ਖਾਵੇਗਾ। ਉਹ ਇਸ ਤਰ੍ਹਾਂ ਰਹੇਗਾ ਇਹ ਸਿਖਣ ਲਈ ਕਿ ਨੇਕੀ ਕਰਨ ਦੀ ਚੋਣ ਕਰਨੀ ਹੈ ਕਿ ਬਦੀ ਕਰਨ ਤੋਂ ਇਨਕਾਰ ਕਰਨਾ ਹੈ।
16 ਪਰ ਇਸਤੋਂ ਪਹਿਲਾਂ ਕਿ ਬੱਚਾ ਇੰਨਾ ਵੱਡਾ ਹੋ ਜਾਵੇ ਕਿ ਉਹ ਨੇਕੀ ਅਤੇ ਬਦੀ ਬਾਰੇ ਜਾਣ ਸਕੇ, ਉਨ੍ਹਾਂ ਦੋਹਾਂ ਰਾਜਿਆਂ ਦੀਆਂ ਜ਼ਮੀਨਾਂ ਸਖ੍ਖਣੀਆਂ ਹੋ ਜਾਣਗੀਆਂ ਜਿਨ੍ਹਾਂ ਤੋਂ ਹੁਣ ਤੁਸੀਂ ਡਰਦੇ ਹੋ।
17 ਪਰ ਤੁਹਾਨੂੰ ਯਹੋਵਾਹ ਤੋਂ ਡਰਨਾ ਚਾਹੀਦਾ ਹੈ। ਕਿਉਂ ਕਿ ਯਹੋਵਾਹ ਤੁਹਾਡੇ ਉੱਤੇ ਉਨ੍ਹਾਂ ਦਿਨਾਂ ਵਰਗੀਆ ਮੁਸ਼ਕਿਲਾਂ ਲੈ ਕੇ ਆਵੇਗਾ ਜਦੋਂ ਇਫ਼ਰਾਈਮ ਯਹੂਦਾਹ ਤੋਂ ਅਲੱਗ ਕੀਤਾ ਗਿਆ ਸੀ । ਉਹ ਮੁਸ਼ਕਿਲਾਂ ਤੁਹਾਡੇ ਲੋਕਾਂ ਉੱਤੇ ਅਤੇ ਤੁਹਾਡੇ ਪਿਤਾ ਦੇ ਪਰਿਵਾਰ ਉੱਤੇ ਪੈਣਗੀਆਂ। ਪਰਮੇਸ਼ੁਰ ਕੀ ਕਰੇਗਾ। ਪਰਮੇਸ਼ੁਰ ਅੱਸ਼ੂਰ ਦੇ ਰਾਜੇ ਨੂੰ ਤੁਹਾਡੇ ਖਿਲਾਫ਼ ਜੰਗ ਕਰਨ ਲਈ ਲਿਆਵੇਗਾ।
18 "ਉਸ ਵੇਲੇ ਯਹੋਵਾਹ 'ਮੱਖੀ' ਨੂੰ ਸਦ੍ਦੇਗਾ। (ਮੱਖੀ ਹੁਣ ਮਿਸਰ ਦੀਆਂ ਨਦੀਆਂ ਦੇ ਨੇੜੇ ਹੈ) ਅਤੇ ਯਹੋਵਾਹ 'ਮਧੂਮੱਖੀ' ਨੂੰ ਸਦ੍ਦੇਗਾ। (ਮਧੂਮੱਖੀ ਹੁਣ ਅੱਸ਼ੂਰ ਦੇ ਦੇਸ਼ ਵਿੱਚ ਹੈ।) ਇਹ ਦੁਸ਼ਮਣ ਤੁਹਾਡੇ ਦੇਸ਼ ਵੱਲ ਆਉਣਗੇ।
19 ਇਹ ਦੁਸ਼ਮਣ ਮਾਰੂਬਲ ਦੀਆਂ ਨਦੀਆਂ ਦੇ ਨਜ਼ਦੀਕ ਪਬਰੀਲੀਆਂ ਘਾਟੀਆਂ ਵਿੱਚ ਅਤੇ ਪਾਣੀ ਦੇ ਚਸਮਿਆਂ ਅਤੇ ਝਾੜੀਆਂ ਵਿੱਚ ਡੇਰੇ ਲਾਉਣਗੀਆਂ।
20 ਯਹੋਵਾਹ ਯਹੂਦਾਹ ਨੂੰ ਸਜ਼ਾ ਦੇਣ ਲਈ ਅੱਸ਼ੂਰ ਦੀ ਵਰਤੋਂ ਕਰੇਗਾ। ਅੱਸ਼ੂਰ ਕਿਰਾੇ ਤੇ ਲਿਆ ਜਾਵੇਗਾ ਤਿਖ੍ਖੇ ਉਸਤਰੇ ਵਾਂਗ ਵਰਤਿਆ ਜਾਵੇਗਾ। ਇਹ ਇਸ ਤਰ੍ਹਾਂ ਹੋਵੇਗਾ ਜਿਵੇਂ ਯਹੋਵਾਹ ਯਹੂਦਾਹ ਦੇ ਸਿਰ ਅਤੇ ਲੱਤਾਂ ਤੋਂ ਵਾਲ ਮੁਂਨ ਰਿਹਾ ਹੋਵੇ। ਇਹ ਇਸ ਤਰ੍ਹਾਂ ਹੋਵੇਗਾ ਜਿਵੇਂ ਯਹੋਵਾਹ ਯਹੂਦਾਹ ਦੇ ਦਾਢ਼ੀ ਮੁਂਨ ਰਿਹਾ ਹੋਵੇ।
21 "ਉਸ ਵੇਲੇ ਇੱਕ ਬੰਦਾ ਸਿਰਫ਼ ਇੱਕ ਵਹਿੜਕੀ ਅਤੇ ਦੋ ਭੇਡਾਂ ਨੂੰ ਜੀਵਿਤ ਰੱਖਣ ਦੇ ਯੋਗ ਹੋਵੇਗਾ।
22 ਉਦੋਁ ਉਸ ਬੰਦੇ ਲਈ ਸਿਰਫ਼ ਇੰਨਾ ਹੀ ਦੁੱਧ ਹੋਵੇਗਾ ਕਿ ਉਹ ਮਖ੍ਖਣ ਖਾ ਸਕੇ। ਦੇਸ਼ ਦਾ ਹਰ ਬੰਦਾ ਮਖ੍ਖਣ ਅਤੇ ਸ਼ਹਿਦ ਖਾਵੇਗਾ।
23 "ਇਸ ਦੇਸ਼ ਵਿੱਚ ਹੁਣ 1,000 ਅੰਗੂਰਾਂ ਦੀਆਂ ਵੇਲਾਂ ਦੇ ਖੇਤ ਹਨ। ਅੰਗੂਰ ਦੀ ਹਰ ਵੇਲ ਚਾਂਦੀ ਦੇ 1,000 ਸਿਕਿਆਂ ਦੇ ਮੁੱਲ ਦੀ ਹੈ। ਪਰ ਇਹ ਖੇਤ ਖੁਦਰੌ ਪੌਦਿਆਂ ਅਤੇ ਕੰਡਿਆਂ ਨਾਲ ਭਰ ਜਾਣਗੇ।
24 ਧਰਤੀ ਬਂਜਰ ਹੋ ਜਾਵੇਗੀ ਅਤੇ ਸਿਰਫ਼ ਸ਼ਿਕਾਰ ਦੇ ਕੰਮ ਆਵੇਗੀ।
25 "ਕਿਸੇ ਵੇਲੇ ਲੋਕ ਇਨ੍ਹਾਂ ਪਹਾੜੀਆਂ ਤੇ ਕੰਮ ਕਰਦੇ ਸਨ ਅਤੇ ਅਨਾਜ਼ ਉਗਾਉਂਦੇ ਸਨ। ਪਰ ਉਸ ਸਮੇਂ ਲੋਕ ਉੱਥੇ ਨਹੀਂ ਜਾਣਗੇ। ਧਰਤੀ ਖੁਦਰੌ ਪੌਦਿਆਂ ਅਤੇ ਕੰਡਿਆਲੀਆਂ ਝਾੜੀਆਂ ਨਾਲ ਭਰ ਜਾਵੇਗੀ। ਸਿਰਫ਼ ਭੇਡਾਂ ਅਤੇ ਪਸ਼ੂ ਹੀ ਉਨ੍ਹਾਂ ਥਾਵਾਂ ਉੱਤੇ ਜਾਣਗੇ।"
ਕਾਂਡ 8

1 ਯਹੋਵਾਹ ਨੇ ਮੈਨੂੰ ਆਖਿਆ, "ਇੱਕ ਵੱਡੀ ਤਖਤੀ ਲਵੋ ਅਤੇ ਕਲਮ ਨਾਲ ਇਹ ਸ਼ਬਦ ਲਿਖੋ: 'ਇਹ ਮਾਹੇਰ ਸ਼ਲਾਲ ਹਸ਼ਬਾਜ਼ ਲਈ ਹੈ' (ਇਸਦਾ ਅਰਬ ਹੈ 'ਇੱਥੇ ਬਹੁਤ ਹੀ ਛੇਤੀ ਲੁੱਟ ਹੋਵੇਗੀ!')"
2 ਮੈਂ ਕੁਝ ਅਜਿਹੇ ਲੋਕਾਂ ਨੂੰ ਇਕੱਤ੍ਰ ਕੀਤਾ ਜਿਨ੍ਹਾਂ ਉੱਤੇ ਗਵਾਹ ਵਜੋਂ ਇਤਬਾਰ ਕੀਤਾ ਜਾ ਸਕਦਾ ਸੀ। (ਇਹ ਲੋਕ ਸਨ ਜਾਜਕ ਉਰੀਯਾਹ, ਅਤੇ ਯਬਰਕਯਾਹ ਦਾ ਪੁੱਤਰ ਜ਼ਕਰਯਾਹ।) ਇਨ੍ਹਾਂ ਲੋਕਾਂ ਨੇ ਮੈਨੂੰ ਉਹ ਸ਼ਬਦ ਲਿਖਦਿਆਂ ਦੇਖਿਆ।
3 ਫ਼ੇਰ ਮੈਂ ਔਰਤ ਨਬੀ ਕੋਲ ਗਿਆ। ਉਹ ਗਰਭਵਤੀ ਹੋ ਗਈ ਅਤੇ ਉਸਦੇ ਇੱਕ ਪੁੱਤਰ ਜੰਮਿਆ। ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, "ਲੜਕੇ ਦਾ ਨਾਂ ਮਾਹੇਰ ਸ਼ਲਾਲ ਹਸ਼ਬਾਜ਼ ਰੱਖੋ।
4 ਕਿਉਂ ਕਿ ਇਸਤੋਂ ਪਹਿਲਾਂ ਕਿ ਲੜਕਾ 'ਅੰਮਾ' 'ਅਬ੍ਬਾ' ਆਖਣਾ ਸਿਖ੍ਖੇ, ਪਰਮੇਸ਼ੁਰ ਦਮਿਸ਼ਕ ਅਤੇ ਸਾਮਰਿਯਾ ਤੋਂ ਸਾਰਾ ਧਨ ਦੌਲਤ ਖੋਹ ਲਵੇਗਾ, ਅਤੇ ਪਰਮੇਸ਼ੁਰ ਉਨ੍ਹਾਂ ਚੀਜ਼ਾਂ ਨੂੰ ਅੱਸ਼ੂਰ ਦੇ ਰਾਜੇ ਨੂੰ ਦੇ ਦੇਵੇਗਾ।"
5 ਫ਼ੇਰ ਇੱਕ ਵਾਰ ਯਹੋਵਾਹ ਨੇ ਮੇਰੇ ਨਾਲ ਗੱਲ ਕੀਤੀ।
6 ਮੇਰੇ ਯਹੋਵਾਹ ਨੇ ਆਖਿਆ, "ਇਹ ਲੋਕ ਸ਼ਿਲੋਆਹ ਦੇ ਤਲਾ ਦੇ ਧੀਮੀ ਗਤੀ ਨਾਲ ਚੱਲਣ ਵਾਲੇ ਪਾਣੀਆਂ ਨੂੰ ਪ੍ਰਵਾਨ ਕਰਨ ਤੋਂ ਇਨਕਾਰ ਕਰਦੇ ਹਨ। ਇਹ ਲੋਕ ਰਸੀਨ ਅਤੇ ਰਮਲਯਾਹ ਦੇ ਪੁੱਤਰ (ਪੇਕਾਹ) ਨਾਲ ਪ੍ਰਸੰਨ ਹਨ।
7 ਪਰ ਮੈਂ, ਯਹੋਵਾਹ, ਅੱਸ਼ੂਰ ਦੇ ਰਾਜੇ ਨੂੰ ਲਿਆਵਾਂਗਾ ਅਤੇ ਉਸਦੀ ਸਾਰੀ ਤਾਕਤ ਤੁਹਾਡੇ ਖਿਲਾਫ਼ ਵਰਤਾਂਗਾ। ਉਹ ਫ਼ਰਾਤ ਨਦੀ ਤੋਂ ਤੇਜ਼ ਹੜ ਵਾਂਗ ਆਉਣਗੇ। ਇਸ ਤਰ੍ਹਾਂ ਹੋਵੇਗਾ ਜਿਵੇਂ ਪਾਣੀ ਨਦੀ ਦੇ ਕੰਢਿਆਂ ਤੋਂ ਉੱਪਰ ਚੜ ਰਿਹਾ ਹੋਵੇ।
8 ਉਹ ਪਾਣੀ ਉਸ ਨਦੀ ਵਿੱਚੋਂ ਬਾਹਰ ਵਗਦਾ ਹੋਇਆ ਯਹੂਦਾਹ ਵਿੱਚ ਦਾਖਲ ਹੋ ਜਾਵੇਗਾ। ਇਹ ਯਹੂਦਾਹ ਦੀ ਧੌਣ ਤਾਈ ਚੜ ਜਾਵੇਗਾ। ਇਹ ਯਹੂਦਾਹ ਨੂੰ ਤਕਰੀਬਨ ਡੋਬ ਹੀ ਦੇਵੇਗਾ।"ਇਮੈਨੂੇਲ, ਇਹ ਹੜ ਇੰਨਾ ਫ਼ੈਲ ਜਾਵੇਗਾ ਕਿ ਤੇਰੇ ਸਾਰੇ ਦੇਸ਼ ਉੱਤੇ ਫ਼ੈਲ ਜਾਵੇਗਾ।"
9 ਤੁਸੀਂ ਸਾਰੀਆਂ ਕੌਮਾਂ ਦੇ ਲੋਕੋ, ਜੰਗ ਲਈ ਤਿਆਰ ਹੋ ਜਾਵੋ! ਤੁਸੀਂ ਹਾਰ ਜਾਵੋਂਗੇ। ਦੂਰ ਦੁਰਾਡੇ ਦੇ ਦੇਸੋ, ਤੁਸੀਂ ਸਾਰੇ ਸੁਣੋ! ਜੰਗ ਲਈ ਤਿਆਰੀ ਕਰੋ! ਤੁਸੀਂ ਹਾਰ ਜਾਵੋਗੇ!
10 ਲੜਾਈ ਲਈ ਆਪਣੀਆਂ ਵਿਉਂਤਾਂ ਬਣਾਓ ! ਤੁਹਾਡੀਆਂ ਵਿਉਂਤਾਂ ਨਿਸਫ਼ਲ ਹੋ ਜਾਣਗੀਆਂ। ਆਪਣੀਆਂ ਫ਼ੌਜਾਂ ਨੂੰ ਹੁਕਮ ਦਿਓ! ਤੁਹਾਡੇ ਹੁਕਮ ਫ਼ਿਜ਼ੂਲ ਹੋਣਗੇ। ਕਿਉਂ ਕਿ ਪਰਮੇਸ਼ੁਰ ਸਾਡੇ ਨਾਲ ਹੈ!
11 ਯਹੋਵਾਹ ਨੇ ਆਪਣੀ ਮਹਾਨ ਸ਼ਕਤੀ ਨਾਲ ਮੇਰੇ ਨਾਲ ਗੱਲ ਕੀਤੀ। ਯਹੋਵਾਹ ਨੇ ਮੈਨੂੰ ਇਨ੍ਹਾਂ ਦੂਸਰੇ ਲੋਕਾਂ ਵਾਂਗ ਨਾ ਹੋਣ ਦੀ ਚੇਤਾਵਨੀ ਦਿੱਤੀ। ਯਹੋਵਾਹ ਨੇ ਆਖਿਆ,
12 "ਹਰ ਬੰਦਾ ਆਖ ਰਿਹਾ ਹੈ ਕਿ ਦੂਸਰੇ ਲੋਕ ਉਸਦੇ ਖਿਲਾਫ਼ ਵਿਉਂਤਾਂ ਬਣਾ ਰਹੇ ਹਨ। ਤੁਹਾਨੂੰ ਉਨ੍ਹਾਂ ਗੱਲਾਂ ਉੱਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ। ਉਨ੍ਹਾਂ ਚੀਜ਼ਾਂ ਤੋਂ ਨਾ ਡਰੋ ਜਿਨ੍ਹਾਂ ਤੋਂ ਉਹ ਲੋਕ ਡਰਦੇ ਹਨ। ਉਨ੍ਹਾਂ ਚੀਜ਼ਾਂ ਤੋਂ ਨਾ ਡਰੋ।"
13 ਸਰਬ ਸ਼ਕਤੀਮਾਨ ਯਹੋਵਾਹ ਹੀ ਉਹ ਹਸਤੀ ਹੈ ਜਿਸ ਪਾਸੋਂ ਤੁਹਾਨੂੰ ਡਰਨਾ ਚਾਹੀਦਾ ਹੈ।
14 ਜੇ ਤੁਸੀਂ ਯਹੋਵਾਹ ਦਾ ਆਦਰ ਕਰੋਗੇ ਅਤੇ ਉਸਨੂੰ ਪਵਿੱਤਰ ਜਾਣੋਗੇ ਤਾਂ ਉਹ ਤੁਹਾਡੇ ਲਈ ਸੁਰਖਿਅਤ ਟਿਕਾਣਾ ਹੋਵੇਗਾ। ਪਰ ਤੁਸੀਂ ਉਸਦਾ ਆਦਰ ਨਹੀਂ ਕਰਦੇ। ਇਸ ਲਈ ਪਰਮੇਸ਼ੁਰ ਉਸ ਚੱਟਾਨ ਵਰਗਾ ਹੈ ਜਿਸਤੋਂ ਤੁਸੀਂ ਲੋਕ ਠੋਕਰ ਖਾਂਦੇ ਹੋ। ਉਹ ਅਜਿਹੀ ਚੱਟਾਨ ਹੈ ਜਿਹੜੀ ਇਸਰਾਏਲ ਦੇ ਦੋ ਪਰਿਵਾਰਾਂ ਨੂੰ ਡੇਗਦੀ ਹੈ। ਯਹੋਵਾਹ ਸਾਰੇ ਯਰੂਸ਼ਲਮ ਦੇ ਲੋਕਾਂ ਨੂੰ ਫ਼ੜਨ ਲਈ ਇੱਕ ਜਾਲ ਹੈ।
15 (ਬਹੁਤ ਸਾਰੇ ਲੋਕ ਇਸ ਚੱਟਾਨ ਦੀ ਠੋਕਰ ਖਾਣਗੇ। ਉਹ ਲੋਕ ਡਿੱਗ ਪੈਣਗੇ ਅਤੇ ਟੁੱਟ ਜਾਣਗੇ। ਉਹ ਪੂਰੀ ਤਰ੍ਹਾਂ ਜਾਲ ਵਿੱਚ ਫ਼ਸ ਜਾਣਗੇ।)
16 ਇਕਰਾਰਨਾਮਾ ਨੂੰ ਬਂਨੋ ਅਤੇ ਇਸ ਨੂੰ ਮੁਹਰਬੰਦ ਕਰ ਦਿਓ। ਮੇਰੀ ਬਿਵਸਬਾ ਨੂੰ ਭਵਿੱਖ ਲਈ ਬਚਾ ਲਵੋ। ਇਹ ਉਦੋਂ ਕਰੋ ਜਦੋਂ ਮੇਰੇ ਚੇਲੇ ਦੇਖ ਰਹੇ ਹੋਣ।
17 ਇਹ ਇੱਕ ਇਕਰਾਰਨਾਮਾ ਹੈ ਮੈਂ ਸਾਡੀ ਸਹਾਇਤਾ ਕਰਨ ਲਈ ਯਹੋਵਾਹ ਦਾ ਇੰਤਜ਼ਾਰ ਕਰਾਂਗਾ ਅਤੇ ਯਹੋਵਾਹ ਯਾਕੂਬ ਦੇ ਪਰਿਵਾਰ ਤੋਂ ਸ਼ਰਮਸਾਰ ਹੈ। ਉਹ ਉਨ੍ਹਾਂ ਵੱਲ ਦੇਖਣ ਤੋਂ ਇਨਕਾਰ ਕਰਦਾ ਹੈ। ਪਰ ਮੈਂ ਯਹੋਵਾਹ ਦੀ ਭਾਲ ਕਰਾਂਗਾ ਅਤੇ ਉਹ ਸਾਨੂੰ ਬਚਾਵੇਗਾ।
18 ਮੇਰੇ ਬੱਚੇ ਅਤੇ ਮੈਂ ਇਸਰਾਏਲ ਦੇ ਲੋਕਾਂ ਲਈ ਸੰਕੇਤ ਅਤੇ ਸਬੂਤ ਹਾਂ। ਸਾਨੂੰ ਸਰਬ ਸ਼ਕਤੀਮਾਨ ਯਹੋਵਾਹ ਨੇ ਭੇਜਿਆ ਹੈ - ਉਹ ਯਹੋਵਾਹ ਜਿਹੜਾ ਸੀਯੋਨ ਪਰਵਤ ਉੱਤੇ ਰਹਿਂਂਦਾ ਹੈ।"
19 ਕੁਝ ਲੋਕ ਆਖਦੇ ਹਨ, "ਜੋਤਸ਼ੀਆਂ ਅਤੇ ਬੁੱਧੀਮਾਨਾਂ ਨੂੰ ਪੁਛੋ ਕਿ ਕੀ ਕਰਨਾ ਹੈ।" (ਇਹ ਭਵਿੱਖ ਦੱਸਣ ਵਾਲੇ ਅਤੇ ਬੁੱਧੀਮਾਨ ਪੰਛੀਆਂ ਦੀਆਂ ਆਵਾਜ਼ਾਂ ਵਾਂਗ ਫ਼ੁਸਫ਼ੁਸਾਉਂਦੇ ਹਨ ਅਤੇ ਲੋਕਾਂ ਨੂੰ ਯਕੀਨ ਦਿਵਾਉਂਦੇ ਹਨ ਕਿ ਉਹ ਗੁਝ੍ਝੀਆਂ ਗੱਲਾਂ ਦਾ ਗਿਆਨ ਰੱਖਦੇ ਹਨ।) ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਲੋਕਾਂ ਨੂੰ ਸਹਾਇਤਾ ਲਈ ਆਪਣੇ ਪਰਮੇਸ਼ੁਰ ਨੂੰ ਆਵਾਜ਼ ਦੇਣੀ ਚਾਹੀਦੀ ਹੈ। ਉਹ ਜੋਤਸ਼ੀ ਅਤੇ ਬੁੱਧੀਮਾਨ ਮੁਰਦਿਆਂ ਨੂੰ ਪੁੱਛਦੇ ਹਨ ਕਿ ਕੀ ਕਰਨਾ ਹੈ। ਜਿਉਂਦੇ ਬੰਦੇ ਭਲਾ ਮੁਰਦਿਆਂ ਕੋਲੋਂ ਕੋਈ ਚੀਜ਼ ਕਿਉਂ ਮੰਗਣ?
20 ਤੁਹਾਨੂੰ ਇਕਰਾਰਨਾਮੇ ਅਤੇ ਬਿਵਸਬਾ ਨੂੰ ਮੰਨਣਾ ਚਾਹੀਦਾ ਹੈ। ਜੇ ਤੁਸੀਂ ਇਨ੍ਹਾਂ ਹੁਕਮਾਂ ਨੂੰ ਨਹੀਂ ਮੰਨੋਗੇ, ਤਾਂ ਸ਼ਾਇਦ ਤੁਸੀਂ ਗ਼ਲਤ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ ਹੋਵੋਗੇ। (ਗ਼ਲਤ ਹੁਕਮ ਉਹ ਹਨ ਜਿਹੜੇ ਜੋਤਸ਼ੀਆਂ ਅਤੇ ਭਵਿੱਖਵਕਤਾਵਾਂ ਦੁਆਰਾ ਦਿੱਤੇ ਜਾਂਦੇ ਹਨ। ਉਹ ਹੁਕਮ ਫ਼ਿਜ਼ੂਲ ਹਨ ਤੁਹਾਨੂੰ ਉਨ੍ਹਾਂ ਹੁਕਮਾਂ ਦੀ ਪਾਲਣਾ ਦਾ ਕੋਈ ਲਾਭ ਨਹੀਂ ਹੋਵੇਗਾ।
21 ਜੇ ਤੁਸੀਂ ਉਨ੍ਹਾਂ ਗ਼ਲਤ ਆਦੇਸ਼ਾਂ ਦੀ ਪਾਲਣਾ ਕਰੋਗੇ ਤਾਂ ਦੇਸ਼ ਵਿੱਚ ਭੁੱਖਮਰੀ ਅਤੇ ਮੁਸੀਬਤਾਂ ਹੋਣਗੀਆਂ। ਲੋਕ ਭੁੱਖੇ ਮਰਨਗੇ। ਫ਼ੇਰ ਉਹ ਗੁੱਸੇ ਵਿੱਚ ਆ ਜਾਣਗੇ ਅਤੇ ਉੱਪਰ ਤੱਕਦਿਆਂ ਹੋਇਆਂ ਆਪਣੇ ਰਾਜੇ ਅਤੇ ਆਪਣੇ ਪਰਮੇਸ਼ੁਰ ਨੂੰ ਸਰਾਪਣਗੇ।
22 ਜੇ ਉਹ ਆਪਣੇ ਦੇਸ਼ ਵੱਲ ਦੇਖਣਗੇ ਉਨ੍ਹਾਂ ਨੂੰ ਸਿਰਫ਼ ਮੁਸੀਬਤ ਅਤੇ ਨਿਰਾਸ਼ਾ ਭਰਿਆ ਅੰਧਕਾਰ ਹੀ ਨਜ਼ਰ ਆਵੇਗਾ - ਆਪਣੇ ਦੇਸ਼ ਨੂੰ ਛੱਡਣ ਲਈ ਮਜ਼ਬੂਰ ਹੋਣ ਵਾਲੇ ਲੋਕਾਂ ਦੀ ਹਨੇਰੀ ਨਿਰਾਸ਼ਾ। ਅਤੇ ਜਿਹੜੇ ਲੋਕ ਅੰਧਕਾਰ ਵਿੱਚ ਫ਼ਸੇ ਹੋਣਗੇ ਉਹ ਆਪਣੇ-ਆਪ ਨੂੰ ਮੁਕਤ ਨਹੀਂ ਕਰ ਸਕਣਗੇ।
ਕਾਂਡ 9

1 ਪਿਛਲੇ ਸਮੇਂ ਵਿੱਚ, ਲੋਕ ਸੋਚਦੇ ਸਨ ਕਿ ਜ਼ੇਬੁਲੁਨ ਦਾ ਦੇਸ਼ ਅਤੇ ਨਾਫ਼ਤਾਲੀ ਦਾ ਦੇਸ਼ ਮਹੱਤਵਪੂਰਣ ਨਹੀਂ ਹਨ। ਪਰ ਬਾਅਦ ਵਿੱਚ, ਪਰਮੇਸ਼ੁਰ ਉਨ੍ਹਾਂ ਦੇ ਦਰਦ ਦਾ ਅੰਤ ਕਰ ਦੇਵੇਗਾ ਅਤੇ ਇਨ੍ਹਾਂ ਜ਼ਮੀਨਾਂ ਨੂੰ ਮਹੱਤਵਪੂਰਣ ਬਣਾਵੇਗਾ: ਸਮੁੰਦਰ ਦੇ ਕੰਢੇ ਦਾ ਦੇਸ਼, ਯੋਰਡਨ ਨਦੀ ਦਾ ਦੇਸ ਅਤੇ ਗਲੀਲੀ ਜਿੱਥੇ ਗ਼ੈਰ ਯਹੂਦੀ ਰਹਿੰਦੇ ਹਨ।
2 ਇਹ ਲੋਕ ਹਨੇਰੇ ਵਿੱਚ ਰਹਿੰਦੇ ਸਨ। ਪਰ ਹੁਣ ਉਹ ਇੱਕ ਮਹਾਨ ਰੌਸ਼ਨੀ ਵੇਖਣਗੇ। ਉਹ ਮੌਤ ਦੇ ਸਾੇ ਜਿੰਨੀ ਹਨੇਰੇ, ਸਬਾਨ ਵਿੱਚ ਰਹਿੰਦੇ ਸਨ ਪਰ ਹੁਣ, ਉਨ੍ਹਾਂ ਉੱਤੇ 'ਮਹਾਨ ਰੌਸ਼ਨੀ' ਲਿਸ਼ਕੇਗੀ।
3 ਹੇ ਪਰਮੇਸ਼ੁਰ, ਤੁਸੀਂ ਕੌਮ ਨੂੰ ਵਿਕਸਿਤ ਹੋਣ ਵਿੱਚ ਮਦਦ ਕਰੋਗੇ। ਤੁਸੀਂ ਲੋਕਾਂ ਨੂੰ ਖੁਸ਼ੀ ਪ੍ਰਦਾਨ ਕਰੋਗੇ। ਅਤੇ ਲੋਕ ਆਪਣੀ ਪ੍ਰਸਂਨਤਾ ਤੁਹਾਡੇ ਸਾਮ੍ਹਣੇ ਪ੍ਰਗਟ ਕਰਨਗੇ। ਇਹ ਉਹੋ ਜਿਹੀ ਹੀ ਖੁਸ਼ੀ ਹੋਵੇਗੀ ਜਿਹੋ ਜਿਹੀ ਵਾਢੀਆਂ ਦੇ ਵੇਲੇ ਹੁੰਦੀ ਹੈ। ਇਹ ਉਸੇ ਤਰ੍ਹਾਂ ਦੀ ਖੁਸ਼ੀ ਹੋਵੇਗੀ ਜਿਹੋ ਜਿਹੀ ਲੋਕਾਂ ਨੂੰ ਉਦੋਂ ਮਿਲਦੀ ਹੈ ਜਦੋਂ ਉਹ ਜੰਗ ਵਿੱਚ ਜਿਤਿਆ ਮ੍ਮਾਲ ਦਾ ਹਿੱਸਾ ਪ੍ਰਾਪਤ ਕਰਦੇ ਹਨ।
4 ਕਿਉਂ ਕਿ ਤੁਸੀਂ ਬਹੁਤ ਵਢ੍ਢਾ ਭਾਰ ਲਾਹ ਸੁੱਟੋਗੇ। ਤੁਸੀਂ ਲੋਕਾਂ ਦੀਆਂ ਪਿਠ੍ਠਾਂ ਉੱਤੋਂ ਭਾਰੇ ਸ਼ਤੀਰ ਦਾ ਬੋਝ ਉਤਾਰ ਦਿਓਗੇ। ਤੁਸੀਂ ਉਸ ਭਾਰੇ ਸ਼ਤੀਰ ਨੂੰ ਲਾਹ ਸੁੱਟੋਗੇ ਜਿਸ ਰਾਹੀਂ ਦੁਸ਼ਮਣ ਤੁਹਾਡੇ ਲੋਕਾਂ ਨੂੰ ਸਜ਼ਾ ਦਿੰਦਾ ਹੈ। ਇਹ ਸਮਾਂ ਉਹੋ ਜਿਹਾ ਹੋਵੇਗਾ ਜਿਸ ਸਮੇਂ ਕਿ ਤੁਸੀਂ ਮਿਦਯਾਨ ਨੂੰ ਹਰਾਇਆ ਸੀ।
5 ਜੰਗ ਲਈ ਉਠਿਆ ਹ੍ਹਰ ਬੂਟ ਅਤੇ ਖੂਨ ਨਾਲ ਰਂਗੀ ਹਰ ਵਰਦੀ ਤਬਾਹ ਕਰ ਦਿੱਤੀ ਜਾਵੇਗੀ। ਇਹ ਚੀਜ਼ਾਂ ਅੱਗ ਵਿੱਚ ਸੁੱਟ ਦਿੱਤੀਆਂ ਜਾਣਗੀਆਂ।
6 ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਕਿਸੇ ਖਾਸ ਬੱਚੇ ਦਾ ਜਨਮ ਹੋਵੇਗਾ। ਪਰਮੇਸ਼ੁਰ ਸਾਨੂੰ ਇੱਕ ਪੁੱਤਰ ਦੇਵੇਗਾ। ਇਹ ਪੁੱਤਰ ਲੋਕਾਂ ਦੀ ਅਗਵਾਈ ਕਰਨ ਦਾ ਜਿਂਮਾ ਲਵੇਗਾ। ਉਸਦਾ ਨਾਮ ਹੋਵੇਗਾ, "ਅਦਭੁੱਤ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਉਹ ਪਿਤਾ ਜਿਹੜਾ ਸਦਾ ਜਿਉਂਦਾ ਹੈ, ਅਮਨ ਦਾ ਸਹਿਜ਼ਾਦਾ।"
7 ਉਸਦੇ ਰਾਜ ਵਿੱਚ ਸ਼ਾਂਤੀ ਅਤੇ ਸ਼ਕਤੀ ਹੋਵੇਗੀ। ਦਾਊਦ ਦੇ ਪਰਿਵਾਰ ਦੇ ਰਾਜੇ ਲਈ ਇਹ ਵਧਦੀ ਜਾਵੇਗੀ। ਇਹ ਰਾਜਾ ਨੇਕੀ ਅਤੇ ਨਿਰਪੱਖ ਨਿਆਂ ਨਾਲ ਸਦਾ-ਸਦਾ ਲਈ ਰਾਜ ਕਰੇਗਾ। ਸਰਬ ਸ਼ਕਤੀਮਾਨ ਯਹੋਵਾਹ ਆਪਣੇ ਲੋਕਾਂ ਲਈ ਬਹੁਤ ਤੀਬਰ ਪਿਆਰ ਰੱਖਦਾ ਹੈ ਅਤੇ ਇਹ ਤੀਬਰ ਪਿਆਰ ਹੀ ਇਸ ਨੂੰ ਸਫ਼ਲਤਾ ਪੂਰਵਕ ਸੰਪੰਨ ਕਰੇਗਾ।
8 ਮੇਰੇ ਯਹੋਵਾਹ ਨੇ ਮੈਨੂੰ ਯਾਕੂਬ (ਇਸਰਾਏਲ) ਦੇ ਲੋਕਾਂ ਦੇ ਖਿਲਾਫ਼ ਆਦੇਸ਼ ਦਿੱਤਾ ਸੀ। ਇਸਰਾਏਲ ਦੇ ਖਿਲਾਫ਼ ਇਸ ਆਦੇਸ਼ ਦੀ ਪਾਲਣਾ ਹੋਵੇਗੀ।
9 ਫ਼ੇਰ ਇਫ਼ਰਾਈਮ (ਇਸਰਾਏਲ) ਦਾ ਹਰ ਬੰਦਾ, ਸਾਮਰਿਯਾ ਦੇ ਆਗੂ ਵੀ, ਜਾਣ ਲੈਣਗੇ ਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਸਜ਼ਾ ਦਿੱਤੀ ਹੈ।ਹੁਣ ਉਹ ਲੋਕ ਬਹੁਤ ਗੁਮਾਨੀ ਹਨ ਅਤੇ ਹਂਕਾਰੀ ਹਨ। ਉਹ ਲੋਕ ਆਖਦੇ ਹਨ।
10 "ਇਹ ਇੱਟਾਂ ਭਾਵੇਂ ਢਹਿ ਜਾਣਗੀਆਂ ਪਰ ਅਸੀਂ ਫ਼ੇਰ ਉਸਾਰੀ ਕਰ ਲਵਾਂਗੇ। ਅਤੇ ਅਸੀਂ ਮਜ਼ਬੂਤ ਪੱਥਰ ਦੀ ਉਸਾਰੀ ਕਰ ਲਵਾਂਗੇ। ਇਹ ਛੋਟੇ ਰੁੱਖ ਭਾਵੇਂ ਕੱਟੇ ਜਾਣਗੇ। ਪਰ ਅਸੀਂ ਇੱਥੇ ਹੋਰ ਰੁੱਖ ਲਾ ਲਵਾਂਗੇ। ਅਤੇ ਨਵੇਂ ਰੁੱਖ ਲੰਮੇ ਅਤੇ ਮਜ਼ਬੂਤ ਹੋਣਗੇ।"
11 ਇਸ ਲਈ ਯਹੋਵਾਹ ਇਸਰਾਏਲ ਦੇ ਖਿਲਾਫ਼ ਲੜਨ ਵਾਲਿਆਂ ਨੂੰ ਲੱਭ ਲਵੇਗਾ। ਯਹੋਵਾਹ ਉਨ੍ਹਾਂ ਦੇ ਖਿਲਾਫ਼ ਰਸੀਨ ਦੀਆਂ ਫ਼ੌਜਾਂ ਲੈ ਆਵੇਗਾ।
12 ਯਹੋਵਾਹ ਪੂਰਬ ਵਿੱਚ ਅਰਾਮੀਆਂ ਨੂੰ ਲਿਆਵੇਗਾ ਅਤੇ ਪੱਛਮ ਵਿੱਚੋਂ ਫ਼ਲਿਸਤੀਨੀਆਂ ਨੂੰ ਲਿਆਵੇਗਾ। ਉਹ ਦੁਸ਼ਮਣ ਆਪਣੀਆਂ ਫ਼ੌਜਾਂ ਨਾਲ ਇਸਰਾਏਲ ਨੂੰ ਹਰਾ ਦੇਣਗੇ। ਪਰ ਯਹੋਵਾਹ ਫ਼ੇਰ ਵੀ ਇਸਰਾਏਲ ਨਾਲ ਨਾਰਾਜ਼ ਹੋਵੇਗਾ। ਯਹੋਵਾਹ ਫ਼ੇਰ ਵੀ ਲੋਕਾਂ ਨੂੰ ਸਜ਼ਾ ਦੇਣ ਲਈ ਤਿਆਰ ਹੋਵੇਗਾ।
13 ਪਰਮੇਸ਼ੁਰ ਲੋਕਾਂ ਨੂੰ ਸਜ਼ਾ ਦੇਵੇਗਾ ਪਰ ਉਹ ਪਾਪ ਕਰਨ ਤੋਂ ਨਹੀਂ ਹਟਣਗੇ। ਉਹ ਉਸ ਵੱਲ ਨਹੀਂ ਪਰਤਣਗੇ। ਉਹ ਸਰਬ ਸ਼ਕਤੀਮਾਨ ਯਹੋਵਾਹ ਦੇ ਅਨੁਸਾਰ ਚੱਲਣਗੇ।
14 ਇਸਲਈ ਯਹੋਵਾਹ ਇਸਰਾਏਲ ਦਾ ਸਿਰ ਤੇ ਪੂਛ ਕੱਟ ਦੇਵੇਗਾ। ਯਹੋਵਾਹ ਇੱਕ ਦਿਨ ਵਿੱਚ ਹੀ ਟਾਹਣੀਆਂ ਅਤੇ ਤਣਿਆਂ ਨੂੰ ਖੋਹ ਲਵੇਗਾ।
15 ਸਿਰ ਦਾ ਅਰਬ ਹੈ ਬਜ਼ੁਰਗ ਅਤੇ ਮਹੱਤਵਪੂਰਣ ਆਗੂ। ਪੂਛ ਦਾ ਅਰਬ ਹੈ ਉਹ ਨਬੀ ਜਿਹੜੇ ਝੂਠ ਬੋਲਦੇ ਹਨ।
16 ਜਿਹੜੇ ਬੰਦੇ ਲੋਕਾਂ ਦੀ ਅਗਵਾਈ ਕਰਦੇ ਹਨ ਉਹ ਉਨ੍ਹਾਂ ਨੂੰ ਕੁਰਾਹੇ ਪਾਉਂਦੇ ਹਨ। ਅਤੇ ਜਿਹੜੇ ਲੋਕ ਉਨ੍ਹਾਂ ਦੇ ਪਿੱਛੇ ਲੱਗਣਗੇ ਉਹ ਤਬਾਹ ਹੋ ਜਾਣਗੇ।
17 ਸਾਰੇ ਬੰਦੇ ਬੁਰੇ ਹਨ। ਇਸ ਲਈ ਯਹੋਵਾਹ ਯੋਜਨਾਵਾਂ ਨਾਲ ਵੀ ਪ੍ਰਸੰਨ ਨਹੀਂ ਹੈ। ਅਤੇ ਯਹੋਵਾਹ ਉਨ੍ਹਾਂ ਦੀਆਂ ਵਿਧਵਾਵਾਂ ਅਤੇ ਉਨ੍ਹਾਂ ਦੇ ਯਤੀਮਾਂ ਉੱਤੇ ਵੀ ਰਹਿਮ ਨਹੀਂ ਕਰੇਗਾ। ਕਿਉਂਕਿ ਸਾਰੇ ਹੀ ਬੰਦੇ ਬੁਰੇ ਹਨ। ਲੋਕ ਉਹ ਗੱਲਾਂ ਕਰਦੇ ਹਨ ਜਿਹੜੀਆਂ ਪਰਮੇਸ਼ੁਰ ਦੇ ਖਿਲਾਫ਼ ਹਨ। ਲੋਕ ਝੂਠ ਬੋਲਦੇ ਹਨ। ਇਸ ਲਈ ਪਰਮੇਸ਼ੁਰ ਲੋਕਾਂ ਨਾਲ ਨਾਰਾਜ਼ ਰਹੇਗਾ। ਪਰਮੇਸ਼ੁਰ ਲੋਕਾਂ ਨੂੰ ਸਜ਼ਾ ਦਿੰਦਾ ਰਹੇਗਾ।
18 ਦੁਸ਼ਟਤਾ ਬਿਲਕੁਲ ਇੱਕ ਛੋਟੀ ਜਿਹੀ ਅੱਗ ਵਾਂਗ ਹੈ। ਪਹਿਲਾਂ ਅੱਗ ਘਾਹ ਫ਼ੂਸ ਅਤੇ ਕੰਡਿਆਂ ਨੂੰ ਸਾੜਦੀ ਹੈ। ਇਸਤੋਂ ਮਗਰੋਂ ਅੱਗ ਜੰਗਲ ਦੀਆਂ ਵੱਡੀਆਂ ਝਾੜੀਆਂ ਨੂੰ ਸਾੜਦੀ ਹੈ। ਅਤੇ ਅੰਤ ਵਿੱਚ ਇਹ ਭਿਆਨਕ ਅੱਗ ਬਣ ਜਾਂਦੀ ਹੈ - ਅਤੇ ਹਰ ਇੱਕ ਚੀਜ਼ ਸੜ ਕੇ ਸੁਆਹ ਹੋ ਜਾਂਦੀ ਹੈ।
19 ਸਰਬ ਸ਼ਕਤੀਮਾਨ ਯਹੋਵਾਹ ਨਾਰਾਜ਼ ਹੈ, ਇਸ ਲਈ ਜ਼ਮੀਨ ਸਾੜੀ ਜਾਵੇਗੀ। ਅਤੇ ਹਰ ਕੋਈ ਇਸ ਅੱਗ ਵਿੱਚ ਮਰ ਜਾਵੇਗਾ। ਕੋਈ ਬੰਦਾ ਵੀ ਆਪਣੇ ਭਰਾ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕਰੇਗਾ।
20 ਲੋਕ ਸੱਜੇ ਪਾਸੇ ਦੀ ਕਿਸੇ ਚੀਜ਼ ਨੂੰ ਫ਼ੜਣਗੇ, ਪਰ ਉਹ ਫ਼ੇਰ ਵੀ ਭੁੱਖੇ ਹੋਣਗੇ। ਉਹ ਖੱਬੇ ਪਾਸੇ ਦੀ ਕਿਸੇ ਚੀਜ਼ ਨੂੰ ਖਾਣਗੇ, ਪਰ ਉਹ ਰਜ੍ਜਣਗੇ ਨਹੀਂ। ਹਰ ਬੰਦਾ ਮੁੜ ਕੇ ਆਪਣੇ ਹੀ ਸ਼ਰੀਰ ਨੂੰ ਲਾਵੇਗਾ।
21 (ਇਸਦਾ ਅਰਬ ਹੈ ਮਾਨਾਸੇਹ ਇਫ਼ਰਾਈਮ ਦੇ ਖਿਲਾਫ਼ ਲੜੇਗਾ, ਅਤੇ ਇਫ਼ਰਾਈਮ ਮਨਸ਼੍ਸ਼ਹ ਦੇ ਖਿਲਾਫ਼ ਲੜੇਗਾ। ਅਤੇ ਫ਼ੇਰ ਦੋਵੇਂ ਯਹੂਦਾਹ ਦੇ ਖਿਲਾਫ਼ ਹੋ ਜਾਣਗੇ।) ਯਹੋਵਾਹ ਹਾਲੇ ਵੀ ਇਸਰਾਏਲ ਦੇ ਨਾਲ ਨਾਰਾਜ਼ ਹੈ। ਯਹੋਵਾਹ ਹਾਲੇ ਵੀ ਆਪਣੇ ਲੋਕਾਂ ਨੂੰ ਸਜ਼ਾ ਦੇਣ ਲਈ ਤਤਪਰ ਹੈ।
ਕਾਂਡ 10

1 ਉਨ੍ਹਾਂ ਵੱਲ ਦੇਖੋ ਜਿਹੜੇ ਬੁਰੀਆਂ ਬਿਧੀਆਂ ਬਣਾਉਂਦੇ ਹਨ ਅਤੇ ਅਨਿਆਂਈ ਫ਼ੈਸਲੇ ਕਰਦੇ ਹਨ।
2 ਉਹ ਗਰੀਬ ਲੋਕਾਂ ਨਾਲ ਨਿਰਪੱਖ ਨਹੀਂ ਹਨ। ਉਹ ਗਰੀਬ ਲੋਕਾਂ ਦੇ ਹੱਕ ਖੋਹ ਲੈਂਦੇ ਹਨ। ਉਹ ਲੋਕਾਂ ਨੂੰ ਇਸ ਗੱਲ ਦੀ ਇਜਾਜ਼ਤ ਦਿੰਦੇ ਹਨ ਕਿ ਉਹ ਵਿਧਵਾਵਾਂ ਅਤੇ ਯਤੀਮਾਂ ਦੀ ਚੋਰੀ ਕਰ ਸਕਣ।
3 ਤੁਹਾਨੂੰ ਆਪਣੇ ਅਮਲਾਂ ਦਾ ਲੇਖਾ ਦੇਣਾ ਪਵੇਗਾ। ਉਸ ਵੇਲੇ ਤੁਸੀਂ ਕੀ ਕਰੋਗੇ? ਤੁਹਾਡੀ ਤਬਾਹੀ ਦੂਰ ਦੁਰਾਡੇ ਦੇਸ਼ੋਁ ਆ ਰਹੀ ਹੈ, ਤੁਸੀਂ ਸਹਾਇਤਾ ਲਈ ਕਿੱਥੋ ਭੱਜੋਗੇ। ਤੁਹਾਡਾ ਧਨ ਦੌਲਤ ਤੁਹਾਡੀ ਸਹਾਇਤਾ ਨਹੀਂ ਕਰੇਗਾ।
4 ਤੁਹਾਨੂੰ ਇੱਕ ਕੈਦੀ ਵਾਂਗ ਝੁਕਣਾ ਪਵੇਗਾ। ਤੁਸੀਂ ਇੱਕ ਮਰੇ ਹੋਏ ਬੰਦੇ ਵਾਂਗ ਡਿੱਗ ਪਵੋਗੇ। ਪਰ ਇਸ ਨਾਲ ਵੀ ਤੁਹਾਡੀ ਕੋਈ ਸਹਾਇਤਾ ਨਹੀਂ ਹੋਵੇਗੀ! ਪਰਮੇਸ਼ੁਰ ਫ਼ੇਰ ਵੀ ਤੁਹਾਡੇ ਨਾਲ ਨਾਰਾਜ਼ ਹੋਵੇਗਾ। ਪਰਮੇਸ਼ੁਰ ਫ਼ੇਰ ਵੀ ਤੁਹਾਨੂੰ ਸਜ਼ਾ ਦੇਣ ਲਈ ਤਿਆਰ ਹੋਵੇਗਾ।
5 ਪਰਮੇਸ਼ੁਰ ਆਖੇਗਾ, "ਮੈਂ ਅੱਸ਼ੂਰ ਨੂੰ ਇੱਕ ਸੋਟੀ ਵਾਂਗ ਵਰਤਾਂਗਾ। ਗੁੱਸੇ ਵਿੱਚ, ਮੈਂ ਅੱਸ਼ੂਰ ਨੂੰ ਇਸਰਾਏਲ ਨੂੰ ਸਜ਼ਾ ਦੇਣ ਲਈ ਵਰਤਾਂਗਾ।
6 ਮੈਂ ਅੱਸ਼ੂਰ ਨੂੰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਭੇਜਾਂਗਾ ਜਿਹੜੇ ਮੰਦੇ ਕੰਮ ਕਰਦੇ ਹਨ। ਮੈਂ ਉਨ੍ਹਾਂ ਲੋਕਾਂ ਨਾਲ ਨਾਰਾਜ਼ ਹਾਂ, ਮੈਂ ਅੱਸ਼ੂਰ ਨੂੰ ਆਦੇਸ਼ ਦੇਵਾਂਗਾ ਕਿ ਉਨ੍ਹਾਂ ਦੇ ਖਿਲਾਫ਼ ਲੜਨ। ਅੱਸ਼ੂਰ ਉਨ੍ਹਾਂ ਨੂੰ ਹਰਾ ਦੇਵੇਗਾ ਅਤੇ ਅੱਸ਼ੂਰ ਉਨ੍ਹਾਂ ਪਾਸੋਂ ਉਨ੍ਹਾਂ ਦੀ ਦੌਲਤ ਖੋਹ ਲਵੇਗਾ। ਇਸਰਾਏਲ ਖਾਕ ਵਾਂਗ ਹੋ ਜਾਵੇਗਾ ਅਤੇ ਅੱਸ਼ੂਰ ਉਸਨੂੰ ਪੈਰਾਂ ਹੇਠਾਂ ਲਿਤਾੜੇਗਾ।
7 "ਪਰ ਅੱਸ਼ੂਰ ਇਹ ਨਹੀਂ ਸਮਝਦਾ ਕਿ ਮੈਂ ਉਸਦੀ ਵਰਤੋਂ ਕਰਾਂਗਾ। ਉਹ ਇਹ ਨਹੀਂ ਜਾਣਦਾ ਕਿ ਉਹ ਮੇਰੇ ਲਈ ਇੱਕ ਸੰਦ ਹੈ। ਅੱਸ਼ੂਰ ਸਿਰਫ਼ ਹੋਰਾਂ ਲੋਕਾਂ ਨੂੰ ਤਬਾਹ ਕਰਨਾ ਚਾਹੁੰਦਾ ਹੈ। ਅੱਸ਼ੂਰ ਕੁਝ ਕੌਮਾਂ ਨੂੰ ਤਬਾਹ ਕਰਨ ਦੀ ਯੋਜਨਾ ਬਣਾ ਰਿਹਾ ਹੈ।
8 ਅੱਸ਼ੂਰ ਆਪਣੇ-ਆਪ ਨੂੰ ਆਖਦਾ ਹੈ, 'ਮੇਰੇ ਸਾਰੇ ਆਗੂ ਰਾਜਿਆਂ ਵਰਗੇ ਹਨ!
9 ਕਾਲਨੋ ਦਾ ਸ਼ਹਿਰ ਕਰਕਮੀਸ਼ ਸ਼ਹਿਰ ਵਰਗਾ ਹੈ। ਅਤੇ ਅਰਪਦ ਸ਼ਹਿਰ ਹਮਾਬ ਸ਼ਹਿਰ ਵਰਗਾ ਹੈ। ਸਾਮਰਿਯਾ ਸ਼ਹਿਰ ਦੋਮਿਸ਼ਕ ਸ਼ਹਿਰ ਵਰਗਾ ਹੈ।
10 ਮੈਂ ਉਨ੍ਹਾਂ ਮੰਦੇ ਰਾਜਾਂ ਨੂੰ ਹਰਾ ਦਿੱਤਾ ਸੀ ਅਤੇ ਹੁਣ ਉਹ ਮੇਰੇ ਅਧੀਨ ਹਨ। ਜਿਨ੍ਹਾਂ ਬੁੱਤਾਂ ਦੀ ਉਹ ਉਪਾਸਨਾ ਕਰਦੇ ਹਨ ਉਹ ਯਰੂਸ਼ਲਮ ਅਤੇ ਸਾਮਰਿਯਾ ਦੇ ਬੁੱਤਾਂ ਨਾਲੋਂ ਬਿਹਤਰ ਹਨ।
11 ਮੈਂ ਸਾਮਰਿਯਾ ਨੂੰ ਅਤੇ ਉਸਦੇ ਬੁੱਤਾਂ ਨੂੰ ਹਰਾ ਦਿੱਤਾ ਸੀ। ਮੈਂ ਯਰੂਸ਼ਲਮ ਅਤੇ ਉਸਦੇ ਲੋਕਾਂ ਦੇ ਬਣਾਏ ਹੋਏ ਬੁੱਤਾਂ ਨੂੰ ਵੀ ਹਰਾ ਦਿਆਂਗਾ।"
12 ਮੇਰਾ ਪ੍ਰਭੂ ਉਨ੍ਹਾਂ ਗੱਲਾਂ ਨੂੰ ਪੂਰਾ ਕਰੇਗਾ ਜਿਸਦੀ ਯੋਜਨਾ ਉਸਨੇ ਯਰੂਸ਼ਲਮ ਅਤੇ ਸੀਯੋਨ ਪਰਬਤ ਲਈ ਬਣਾਈ ਸੀ। ਫ਼ੇਰ ਯਹੋਵਾਹ ਅੱਸ਼ੂਰ ਨੂੰ ਸਜ਼ਾ ਦੇਵੇਗਾ। ਅੱਸ਼ੂਰ ਦਾ ਰਾਜ ਬਹੁਤ ਗੁਮਾਨੀ ਹੈ। ਉਸਦੇ ਹਂਕਾਰ ਨੇ ਉਸ ਕੋਲੋਂ ਬਹੁਤ ਮੰਦੇ ਕੰਮ ਕਰਵਾਏ ਹਨ। ਇਸ ਲਈ ਪਰਮੇਸ਼ੁਰ ਉਸਨੂੰ ਸਜ਼ਾ ਦੇਵੇਗਾ।
13 ਅੱਸ਼ੂਰ ਦਾ ਰਾਜਾ ਆਖਦਾ ਹੈ, "ਮੈਂ ਬਹੁਤ ਸਿਆਣਾ ਹਾਂ। ਮੈਂ ਆਪਣੀ ਸਿਆਣਪ ਅਤੇ ਸ਼ਕਤੀ ਨਾਲ ਬਹੁਤ ਮਹਾਨ ਗੱਲਾਂ ਕੀਤੀਆਂ ਹਨ। ਮੈਂ ਬਹੁਤ ਕੌਮਾਂ ਨੂੰ ਹਰਾਇਆ ਹੈ। ਮੈਂ ਉਨ੍ਹਾਂ ਦੀ ਦੌਲਤ ਲੁੱਟ ਲਈ ਹੈ। ਅਤੇ ਮੈਂ ਉਨ੍ਹਾਂ ਦੇ ਲੋਕਾਂ ਨੂੰ ਗੁਲਾਮ ਬਣਾ ਲਿਆ ਹੈ। ਮੈਂ ਬਹੁਤ ਸ਼ਕਤੀਸ਼ਾਲੀ ਬੰਦਾ ਹਾਂ।
14 ਮੈਂ ਆਪਣੇ ਹੱਥਾਂ ਨਾਲ ਉਨ੍ਹਾਂ ਸਾਰੇ ਲੋਕਾਂ ਦੀ ਦੌਲਤ ਲੁੱਟੀ ਹੈ। ਜਿਵੇਂ ਕੋਈ ਬੰਦਾ ਕਿਸੇ ਪੰਛੀ ਦੇ ਆਲ੍ਹਣੇ ਵਿੱਚੋਂ ਆਂਡੇ ਚੁੱਕ ਲੈਂਦਾ ਹੈ। ਪੰਛੀ ਬਹੁਤ ਵਾਰੀ ਆਪਣੇ ਆਲ੍ਹਣੇ ਅਤੇ ਅੰਡਿਆਂ ਨੂੰ ਇਕਲਿਆਂ ਛ੍ਛੱਡ ਦਿੰਦਾ ਹੈ। ਅਤੇ ਉਸਦੇ ਆਲ੍ਹਣੇ ਦੀ ਰਾਖੀ ਕਰਨ ਵਾਲਾ ਕੋਈ ਨਹੀਂ ਹੁੰਦਾ। ਓਥੇ ਕੋਈ ਵੀ ਪੰਛੀ ਆਪਣੇ ਖੰਭਾਂ ਅਤੇ ਆਪਣੀ ਚੁਂਝ ਨਾਲ ਚੀਕ ਚਿਹਾੜਾ ਕਰਨ ਅਤੇ ਲੜਨ ਲਈ ਮੌਜੂਦ ਨਹੀਂ ਹੁੰਦਾ। ਇਸ ਲਈ ਲੋਕ ਆਂਡੇ ਚੁੱਕ ਲੈਂਦੇ ਹਨ। ਇਸੇ ਤਰ੍ਹਾਂ ਹੀ ਓਥੇ ਕੋਈ ਵੀ ਬੰਦਾ ਮੈਨੂੰ ਧਰਤੀ ਦੇ ਸਾਰੇ ਲੋਕਾਂ ਨੂੰ ਲੁੱਟਣ ਤੋਂ ਰੋਕਣ ਵਾਲਾ ਨਹੀਂ ਸੀ।"
15 ਕੋਈ ਵੀ ਕੁਹਾੜਾ ਉਸ ਬੰਦੇ ਨਾਲੋਂ ਬਿਹਤਰ ਨਹੀਂ ਜਿਹੜਾ ਉਸਨੂੰ ਕੱਟਣ ਲਈ ਵਰਤਦਾ ਹੈ। ਕੋਈ ਵੀ ਕੁਹਾੜਾ ਉਸ ਬੰਦੇ ਨਾਲੋਂ ਬਿਹਤਰ ਨਹੀਂ ਜਿਹੜਾ ਉਸਨੂੰ ਚੀਰਨ ਲਈ ਵਰਤਦਾ ਹੈ। ਇਹ ਇਸੇ ਤਰ੍ਹਾਂ ਦੀ ਗੱਲ ਹੈ ਕਿ ਜਿਵੇਂ ਉਹ ਡੰਡਾ ਉਸ ਬੰਦੇ ਨਾਲੋਂ ਵਧੇਰੇ ਮਹੱਤਵਪੂਰਣ ਅਤੇ ਤਾਕਤਵਰ ਹੋਵੇ ਜਿਹੜਾ ਉਸਨੂੰ ਕਿਸੇ ਨੂੰ ਸਜ਼ਾ ਦੇਣ ਲਈ ਵਰਤਦਾ ਹੈ,
16 ਪਰ ਸਰਬ ਸ਼ਕਤੀਮਾਨ ਯਹੋਵਾਹ ਅੱਸ਼ੂਰ ਦੇ ਜੋਧਿਆਂ ਦੇ ਵਿਰੁੱਧ ਭਿਆਨਕ ਮਹਾਮਾਰੀ ਭੇਜੇਗਾ। ਅੱਸ਼ੂਰ ਓਸੇ ਤਰ੍ਹਾਂ ਆਪਣੀ ਦੌਲਤ ਅਤੇ ਸ਼ਕਤੀ ਗਵਾ ਲਵੇਗਾ ਜਿਵੇਂ ਕੋਈ ਬੀਮਾਰ ਆਦਮੀ ਆਪਣਾ ਭਾਰ ਘਟਾ ਲੈਂਦਾ ਹੈ। ਫ਼ੇਰ ਅੱਸ਼ੂਰ ਦਾ ਪਰਤਾਪ ਤਬਾਹ ਹੋ ਜਾਵੇਗੀ। ਇਹ ਇਸ ਤਰ੍ਹਾਂ ਦੀ ਗੱਲ ਹੋਵੇਗੀ ਜਿਵੇਂ ਅੱਗ ਉਦੋਂ ਤੱਕ ਬਲਦੀ ਹੈ। ਜਦੋਂ ਤੱਕ ਕਿ ਚੀਜ਼ ਸੜ ਨਹੀਂ ਜਾਂਦੀ।
17 ਇਸਰਾਏਲ ਦੀ ਰੌਸ਼ਨੀ (ਪਰਮੇਸ਼ੁਰ) ਅੱਗ ਵਾਂਗ ਹੋਵੇਗੀ। ਪਵਿੱਤਰ ਪੁਰਖ ਅੱਗ ਦੀ ਲਾਟ ਵਰਗੀ ਹੋਵੇਗੀ। ਉਹ ਉਸ ਅੱਗ ਵਾਂਗ ਹੋਵੇਗੀ ਜਿਹੜੀ ਪਹਿਲਾਂ ਘਾਹ ਫ਼ੂਸ ਅਤੇ ਕੰਡਿਆਂ ਨੂੰ ਸਾੜਦੀ ਹੈ।
18 ਫ਼ੇਰ ਅੱਗ ਫ਼ੈਲ ਜਾਂਦੀ ਹੈ ਅਤੇ ਵੱਡੇ-ਵੱਡੇ ਰੁੱਖਾਂ ਅਤੇ ਵੇਲਾਂ ਨੂੰ ਸਾੜ ਦਿੰਦੀ ਹੈ। ਅੰਤ ਵਿੱਚ ਹਰ ਚੀਜ਼ ਤਬਾਹ ਹੋ ਜਾਂਦੀ ਹੈ - ਲੋਕ ਵੀ। ਇਹ ਇਸੇ ਤਰ੍ਹਾਂ ਹੋਵੇਗਾ ਜਦੋਂ ਪਰਮੇਸ਼ੁਰ ਅੱਸ਼ੂਰ ਨੂੰ ਤਬਾਹ ਕਰੇਗਾ। ਅੱਸ਼ੂਰ ਇੱਕ ਗਲ ਰਹੀ ਸ਼ਤੀਰੀ ਵਾਂਗ ਹੋਵੇਗਾ।
19 ਜੰਗਲ ਵਿੱਚ ਬਹੁਤ ਘੱਟ ਰੁੱਖ ਬਚੇ ਰਹਿਣਗੇ। ਪਰ ਇੱਕ ਬੱਚਾ ਵੀ ਉਨ੍ਹਾਂ ਦੀ ਗਿਣਤੀ ਕਰ ਸਕੇਗਾ।
20 ਉਸ ਵੇਲੇ, ਜਿਹੜੇ ਲੋਕ ਇਸਰਾਏਲ ਵਿੱਚ ਬਚੇ ਰਹਿ ਜਾਣਗੇ, ਯਾਕੂਬ ਦੇ ਪਰਿਵਾਰ ਦੇ ਲੋਕ, ਉਸ ਬੰਦੇ ਉੱਤੇ ਨਿਰਭਰ ਨਹੀਂ ਰਹਿਣਗੇ ਜਿਹੜਾ ਉਨ੍ਹਾਂ ਨੂੰ ਕੁੱਟਦਾ ਹੈ। ਉਹ ਯਹੋਵਾਹ ਉੱਤੇ, ਇਸਰਾਏਲ ਦੇ ਪਵਿੱਤਰ ਪੁਰਖ ਉੱਤੇ, ਸੱਚਮੁੱਚ ਨਿਰਭਰ ਰਹਿਣਾ ਸਿਖ ਲੈਣਗੇ।
21 ਜਿਹੜੇ ਬੰਦੇ ਯਾਕੂਬ ਦੇ ਪਰਿਵਾਰ ਵਿੱਚੋਂ ਬਚੇ ਰਹਿਣਗੇ ਉਹ ਇੱਕ ਵਾਰ ਫ਼ੇਰ ਸ਼ਕਤੀਮਾਨ ਪਰਮੇਸ਼ੁਰ ਦੇ ਅਨੁਯਾਈ ਹੋ ਜਾਣਗੇ।
22 ਤੁਹਾਡੇ ਲੋਕ ਬਹੁਤ ਗਿਣਤੀ ਵਿੱਚ ਹਨ। ਉਹ ਸਮੁੰਦਰ ਦੀ ਰੇਤ ਵਾਂਗ ਹਨ। ਪਰ ਸਿਰਫ਼ ਕੁਝ ਲੋਕ ਹੀ ਯਹੋਵਾਹ ਵੱਲ ਵਾਪਸ ਪਰਤਣ ਲਈ ਬਚੇ ਰਹਿ ਜਾਣਗੇ। ਉਹ ਲੋਕ ਪਰਮੇਸ਼ੁਰ ਵੱਲ ਪਰਤ ਆਉਣਗੇ, ਪਰ ਪਹਿਲਾਂ ਤੁਹਾਡਾ ਦੇਸ਼ ਤਬਾਹ ਹੋ ਜਾਵੇਗਾ। ਪਰਮੇਸ਼ੁਰ ਨੇ ਘੋਸ਼ਣਾ ਕਰ ਦਿੱਤੀ ਹੈ ਕਿ ਉਹ ਧਰਤੀ ਨੂੰ ਤਬਾਹ ਕਰ ਦੇਵੇਗਾ। ਅਤੇ ਫ਼ੇਰ ਧਰਤੀ ਉੱਤੇ ਨੇਕੀ ਦਾ ਅਗਮਾਨ ਹੋਵੇਗਾ। ਇਹ ਉਸ ਨਦੀ ਵਰਗੀ ਗੱਲ ਹੋਵੇਗੀ ਜਿਹੜੀ ਪੂਰੀ ਤਰ੍ਹਾਂ ਭਰੀ ਹੋਈ ਵਗਦੀ ਹੈ।
23 ਮੇਰੇ ਪ੍ਰਭੂ, ਯਹੋਵਾਹ, ਸਰਬ ਸ਼ਕਤੀਮਾਨ ਨੇ ਇਹ ਫੁਰਮਾਇਆ ਹੈ ਅਤੇ ਉਹ ਅਵੱਸ਼ ਹੀ ਇਸ ਧਰਤੀ ਨੂੰ ਤਬਾਹ ਕਰੇਗਾ।
24 ਮੇਰਾ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, "ਸੀਯੋਨ ਵਿੱਚ ਰਹਿਣ ਵਾਲੇ ਮੇਰੇ ਲੋਕੋ, ਅੱਸ਼ੂਰ ਤੋਂ ਭੈਭੀਤ ਨਾ ਹੋਵੋ! ਉਹ ਤੁਹਾਨੂੰ ਉਸੇ ਤਰ੍ਹਾਂ ਮਾਰੇਗਾ ਜਿਵੇਂ ਅਤੀਤ ਵਿੱਚ ਤੁਹਾਨੂੰ ਮਿਸਰ ਨੇ ਮਾਰਿਆ ਸੀ। ਇਹ ਇਸ ਤਰ੍ਹਾਂ ਹੋਵੇਗਾ ਜਿਵੇਂ ਅੱਸ਼ੂਰ ਤੁਹਾਨੂੰ ਤਸੀਹੇ ਦੇਣ ਲਈ ਕਿਸੇ ਸੋਟੀ ਦੀ ਵਰਤੋਂ ਕਰ ਰਿਹਾ ਹੋਵੇ।
25 ਪਰ ਕੁਝ ਸਮੇਂ ਬਾਦ ਮੇਰਾ ਗੁੱਸਾ ਠੰਡਾ ਹੋ ਜਾਵੇਗਾ। ਮੈਨੂੰ ਇਸ ਗੱਲ ਦੀ ਤਸੱਲੀ ਹੋ ਜਾਵੇਗੀ ਕਿ ਅੱਸ਼ੂਰ ਨੇ ਤੁਹਾਨੂੰ ਕਾਫ਼ੀ ਸਜ਼ਾ ਦੇ ਦਿੱਤੀ ਹੈ।"
26 ਫ਼ੇਰ ਸਰਬ ਸ਼ਕਤੀਮਾਨ ਯਹੋਵਾਹ ਅੱਸ਼ੂਰ ਨੂੰ ਕੋਰੜੇ ਨਾਲ ਕੁਟ੍ਟੇਗਾ। ਪਿਛਲੇ ਵਕਤਾਂ ਵਿੱਚ ਯਹੋਵਾਹ ਨੇ ਓਰੇਬ ਦੀ ਚੱਟਾਨ ਉੱਤੇ ਮਿਦਯਾਨ ਨੂੰ ਹਰਾਇਆ ਸੀ। ਜਦੋਂ ਯਹੋਵਾਹ ਅੱਸ਼ੂਰ ਉੱਤੇ ਹਮਲਾ ਕਰੇਗਾ ਤਾਂ ਉਹੋ ਜਿਹੀ ਗੱਲ ਹੀ ਹੋਵੇਗੀ। ਪਿਛਲੇ ਵਕਤਾਂ ਵਿੱਚ, ਯਹੋਵਾਹ ਨੇ ਮਿਸਰ ਨੂੰ ਸਜ਼ਾ ਦਿੱਤੀ ਸੀ। ਉਸਨੇ ਸਮੁੰਦਰ ਉੱਤੇ ਲਾਠੀ ਚੁੱਕੀ ਸੀ, ਅਤੇ ਆਪਣੇ ਲੋਕਾਂ ਦੀ ਮਿਸਰ ਤੋਂ ਬਾਹਰ ਜਾਣ ਲਈ ਅਗਵਾਈ ਕੀਤੀ ਸੀ। ਜਦੋਂ ਯਹੋਵਾਹ ਆਪਣੇ ਲੋਕਾਂ ਨੂੰ ਅੱਸ਼ੂਰ ਤੋਂ ਬਚਾਵੇਗਾ ਤਾਂ ਓਹੋੋ ਜਿਹੀ ਗੱਲ ਹੀ ਹੋਵੇਗੀ।
27 ਅੱਸ਼ੂਰ ਤੁਹਾਡੇ ਲਈ ਮੁਸੀਬਤਾਂ ਖੜੀਆਂ ਕਰੇਗਾ ਇਹ ਮੁਸੀਬਤਾਂ ਉਸ ਭਾਰ ਵਾਂਗ ਹੋਣਗੀਆਂ ਜਿਨ੍ਹਾਂ ਨੂੰ ਤੁਹਾਨੂੰ ਚੁੱਕਣਾ ਪੈਣਾ ਹੈ। ਤੁਹਾਡੇ ਮੋਢਿਆਂ ਉੱਤੇ ਇੱਕ ਲਠ੍ਠ ਵਾਂਗ। ਪਰ ਉਹ ਲਠ੍ਠ ਤੁਹਾਡੀ ਗਰਦਨ ਉੱਤੋਂ ਚੁੱਕ ਲਈ ਜਾਵੇਗੀ। ਅਤੇ ਤੁਹਾਡੀ ਤਾਕਤ ਨਾਲ ਤੋੜ ਦਿੱਤੀ ਜਾਵੇਗੀ।
28 ਫ਼ੌਜ (ਅਯ੍ਯਾਬ) ਖੰਡਰਾਂ ਨੇੜੇ ਦਾਖਲ ਹੋਵੇਗੀ। ਫ਼ੌਜ "ਸੁਹਾਗੇ ਵਾਲੀ ਥਾਂ" (ਮਿਗਰੌਨ) ਉੱਤੇ ਕਦਮ ਵਧਾਵੇਗੀ। ਫ਼ੌਜ "ਮੋਦੀ ਖਾਨੇ" ਮਿਕਮਾਸ਼ ਵਿੱਚ ਆਪਣਾ ਭੋਜਨ ਰੱਖੇਗੀ।
29 ਫ਼ੌਜ ਨਦੀ ਨੂੰ "ਚੌਰਾਹੇ" (ਰਾਮਾਹ) ਦੇ ਸਬਾਨ ਉੱਤੇ ਪਾਰ ਕਰੇਗੀ। ਫ਼ੌਜ ਗਬਾ ਵਿਖੇ ਸੌਵੇਂਗੀ। ਰਾਮਾਹ ਭੈਭੀਤ ਹੋ ਜਾਵੇਗਾ। ਸਾਉਲ ਦੇ ਗਿਬਿਆਹ ਤੋਂ ਲੋਕ ਭੱਜ ਜਾਣਗੇ।
30 ਰੋਵੋ, ਬਾਬ ਗਾਲਿਮ! ਲਾਇਸ਼ਾਹ, ਸੁਣੋ! ਅਨਾਬੋਬ ਮੈਨੂੰ ਜਵਾਬ ਦੇਵੋ!
31 ਮਾਦਮੇਨਾਹ ਦੇ ਲੋਕ ਭੱਜ ਰਹੇ ਹਨ। ਗੇਬਿਮ ਦੇ ਲੋਕ ਛੁਪ ਰਹੇ ਹਨ।
32 ਇਸ ਦਿਨ ਫ਼ੌਜ ਨੋਬ ਦੇ ਸਬਾਨ ਤੇ ਰੁਕ ਜਾਵੇਗੀ, ਅਤੇ ਫ਼ੌਜ ਸੀਯੋਨ ਪਰਬਤ, ਯਰੂਸ਼ਲਮ ਦੀ ਪਹਾੜੀ, ਦੇ ਖਿਲਾਫ਼ ਲੜਨ ਦੀ ਤਿਆਰੀ ਕਰੇਗੀ।
33 ਦੇਖੋ! ਸਾਡਾ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ, ਉਸ ਵੱਡੇ ਰੁੱਖ (ਅੱਸ਼ੂਰ) ਨੂੰ ਕੱਟ ਕੇ ਸੁੱਟ ਦੇਵੇਗਾ। ਇਹ ਗੱਲ ਯਹੋਵਾਹ ਆਪਣੀ ਮਹਾਨ ਸ਼ਕਤੀ ਨਾਲ ਕਰੇਗਾ। ਵੱਡੇ ਅਤੇ ਮਹੱਤਵਪੂਰਣ ਲੋਕ ਕੱਟ ਸੁੱਟੇ ਜਾਣਗੇ - ਉਹ ਗ਼ੈਰ ਮਹੱਤਵਪੂਰਣ ਬਣ ਜਾਣਗੇ।
34 ਯਹੋਵਾਹ ਜੰਗਲ ਨੂੰ ਆਪਣੇ ਕੁਹਾੜੇ ਨਾਲ ਕੱਟ ਸੁੱਟੇਗਾ। ਅਤੇ ਲਿਬਾਨ ਦੇ ਰੁੱਖ (ਮਹੱਤਵਪੂਰਣ ਲੋਕ) ਡਿੱਗ ਪੈਣਗੇ।
ਕਾਂਡ 11

1 ਇੱਕ ਛੋਟਾ ਰੁੱਖ (ਬੱਚਾ) ਯਸੀ ਦੇ ਮੁਢ੍ਢੇ (ਪਰਿਵਾਰ) ਵਿੱਚੋਂ ਉੱਗਣਾ ਸ਼ੁਰੂ ਹੋ ਜਾਵੇਗਾ। ਉਹ ਸ਼ਾਖ ਯਸੀ ਦੀਆਂ ਜਢ਼ਾਂ ਤੋਂ ਉਗ੍ਗੇਗੀ।
2 ਯਹੋਵਾਹ ਦਾ ਆਤਮਾ ਉਸ ਬੱਚੇ ਵਿੱਚ ਹੋਵੇਗੀ। ਆਤਮਾ ਸਿਆਣਪ, ਸਮਝਦਾਰੀ, ਅਗਵਾਈ ਅਤੇ ਸ਼ਕਤੀ ਪ੍ਰਦਾਨ ਕਰਦਾ ਹੈ। ਅਤੇ ਆਤਮਾ ਇਸ ਬੱਚੇ ਦੀ ਸਹਾਇਤਾ ਕਰੇਗਾ ਉਸਨੂੰ ਜਾਣੇਗਾ ਅਤੇ ਯਹੋਵਾਹ ਦਾ ਆਦਰ ਕਰੇਗਾ।
3 ਇਹ ਬੱਚਾ ਡਰੇਗਾ ਅਤੇ ਯਹੋਵਾਹ ਦੀ ਇੱਜ਼ਤ ਕਰੇਗਾ, ਅਤੇ ਇਹ ਉਸ ਨੂੰ ਉਸ ਆਧਾਰ ਤੇ ਨਿਰਣਾ ਨਾ ਕਰਨ ਲਈ ਪ੍ਰੇਰੇਗਾ ਜੋ ਉਹ ਵੇਖਦਾ ਹੈ ਜਾਂ ਜੋ ਉਹ ਸੁਣਦਾ।
4 ਉਹ ਗਰੀਬ ਲੋਕਾਂ ਨਾਲ ਨਿਰਪੱਖਤਾ ਅਤੇ ਇਮਾਨਦਾਰੀ ਨਾਲ ਨਿਆਂ ਕਰੇਗਾ। ਜਦੋਂ ਉਹ ਧਰਤੀ ਦੇ ਗਰੀਬ ਲੋਕਾਂ ਲਈ ਕੁਝ ਕਰਨ ਦਾ ਨਿਰਣਾ ਕਰੇਗਾ ਤਾਂ ਬੇਲਾਗ ਹੋਵੇਗਾ। ਜੇ ਉਹ ਇਹ ਨਿਰਣਾ ਕਰਦਾ ਹੈ ਕਿ ਉਨ੍ਹਾਂ ਨੂੰ ਮਾਰ ਪੈਣੀ ਚਾਹੀਦੀ ਹੈ ਫ਼ੇਰ ਉਹ ਆਦੇਸ਼ ਦੇਵੇਗਾ ਤੇ ਉਨ੍ਹਾਂ ਲੋਕਾਂ ਨੂੰ ਮਾਰ ਪਵੇਗੀ। ਜੇ ਉਹ ਇਹ ਨਿਰਣਾ ਕਰਦਾ ਹੈ ਕਿ ਲੋਕਾਂ ਨੂੰ ਮਰਨਾ ਚਾਹੀਦਾ ਹੈ, ਤਾਂ ਉਹ ਆਦੇਸ਼ ਦੇਵੇਗਾ ਅਤੇ ਮੰਦੇ ਲੋਕ ਮਾਰੇ ਜਾਣਗੇ। ਨੇਕੀ ਅਤੇ ਨਿਰਪੱਖਤਾ ਇਸ ਬੱਚੇ ਨੂੰ ਸ਼ਕਤੀ ਦੇਵੇਗੀ। ਇਹ ਚੀਜ਼ਾਂ ਉਸਦੇ ਕਮਰ ਕਸੇ ਵਾਂਗ ਹੋਣਗੀਆਂ।
5
6 ਉਸ ਸਮੇਂ ਬਘਿਆੜ ਵੀ ਲੇਲਿਆਂ ਨਾਲ ਸ਼ਾਂਤੀ ਨਾਲ ਰਹਿਣਗੇ। ਅਤੇ ਸ਼ੇਰ ਵੀ ਬੱਕਰੀਆਂ ਕੋਲ ਸ਼ਾਂਤੀ ਨਾਲ ਲੇਟੇ ਹੋਣਗੇ। ਵੱਛੇ, ਸ਼ੇਰ ਅਤੇ ਬਲਦ ਆਪਸ ਵਿੱਚ ਸ਼ਾਂਤੀ ਨਾਲ ਰਹਿਣਗੇ। ਇੱਕ ਛੋਟਾ ਬੱਚਾ ਉਨ੍ਹਾਂ ਦੀ ਅਗਵਾਈ ਕਰੇਗਾ।
7 ਗਾਵਾਂ ਅਤੇ ਰਿੱਛ ਪਸਪਰ ਸ਼ਾਂਤੀ ਨਾਲ ਰਹਿਣਗੇ। ਉਨ੍ਹਾਂ ਦੇ ਸਾਰੇ ਬੱਚੇ ਇਕੱਠੇ ਲੇਟੇ ਹੋਣਗੇ ਅਤੇ ਇੱਕ ਦੂਸਰੇ ਨੂੰ ਕੋਈ ਨੁਕਸਾਨ ਨਹੀਂ ਪੁਚਾਣਗੇ। ਸ਼ੇਰ ਗਾਵਾਂ ਵਾਂਗ ਘਾਹ ਖਾਣਗੇ।
8 ਇੱਕ ਬੱਚਾ ਵੀ ਫ਼ਨੀਅਰ ਸੱਪ ਦੀ ਖੱਡ ਕੋਲ ਖੇਡ ਸਕੇਗਾ। ਬੱਚਾ ਜ਼ਹਿਰੀਲੇ ਸੱਪ ਦੀ ਖੱਡ ਵਿੱਚ ਆਪਣਾ ਹੱਥ ਪਾ ਸਕੇਗਾ।
9 ਇਹ ਸਾਰੀਆਂ ਗੱਲਾਂ ਇਹ ਦਰਸਾਉਂਦੀਆਂ ਹਨ ਕਿ ਇੱਥੇ ਸ਼ਾਂਤੀ ਹੋਵੇਗੀ - ਕੋਈ ਬੰਦਾ ਵੀ ਕਿਸੇ ਦੂਸਰੇ ਨੂੰ ਨੁਕਸਾਨ ਨਹੀਂ ਪੁਚਾਵੇਗਾ। ਮੇਰੇ ਪਵਿੱਤਰ ਪਰਬਤ ਦੇ ਲੋਕ ਚੀਜ਼ਾਂ ਨੂੰ ਤਬਾਹ ਕਰਨਾ ਨਹੀਂ ਲੋਚਣਗੇ। ਕਿਉਂ ਕਿ ਲੋਕ ਸੱਚਮੁੱਚ ਯਹੋਵਾਹ ਨੂੰ ਜਾਣ ਲੈਣਗੇ। ਉਨ੍ਹਾਂ ਅੰਦਰ ਉਸਦਾ ਪੂਰਾ ਗਿਆਨ ਹੋਵੇਗਾ ਜਿਵੇਂ ਸਮੁੰਦਰ ਪਾਣੀ ਨਾਲ ਭਰਪੂਰ ਹੁੰਦਾ ਹੈ।
10 ਉਸ ਸਮੇਂ, ਉੱਥੇ ਯਸੀ ਦੇ ਪਰਿਵਾਰ ਦਾ ਇੱਕ ਖਾਸ ਵਿਅਕਤੀ ਹੋਵੇਗਾ। ਇਹ ਬੰਦਾ ਇੱਕ ਝੰਡੇ ਵਰਗਾ ਹੋਵੇਗਾ। ਇਹ "ਝੰਡਾ" ਸਮੂਹ ਕੌਮਾਂ ਨੂੰ ਇਹ ਦਰਸਾਏਗਾ ਕਿ ਉਨ੍ਹਾਂ ਨੂੰ ਉਸਦੇ ਆਲੇ-ਦੁਆਲੇ ਇਕੱਤ੍ਰ ਹੋ ਜਾਣਾ ਚਾਹੀਦਾ ਹੈ। ਕੌਮਾਂ ਉਸ ਕੋਲੋਂ ਪੁੱਛਣਗੀਆਂ ਕਿ ਉਨ੍ਹਾਂ ਨੂੰ ਕਿਹੜੀਆਂ ਗੱਲਾਂ ਕਰਨੀਆਂ ਚਾਹੀਦੀਆਂ ਹਨ। ਅਤੇ ਉਹ ਸਬਾਨ ਜਿੱਥੇ ਉਹ ਰਹਿੰਦਾ ਹੈ, ਪਰਤਾਪ ਨਾਲ ਭਰ ਜਾਵੇਗਾ।
11 ਉਸ ਸਮੇਂ, ਮੇਰਾ ਪ੍ਰਭੂ ਫ਼ੇਰ ਇੱਕ ਵਾਰੀ ਉਨ੍ਹਾਂ ਲੋਕਾਂ ਕੋਲੋ ਪਹੁੰਚੇਗਾ ਜਿਹੜੇ ਪਿੱਛੇ ਰਹਿ ਗਏ ਹਨ। ਅਜਿਹਾ ਦੂਸਰੀ ਵਾਰ ਹੋਵੇਗਾ ਜਦੋਂ ਪਰਮੇਸ਼ੁਰ ਨੇ ਅਜਿਹੀ ਗੱਲ ਕੀਤੀ ਹੈ। ਇਹ ਪਰਮੇਸ਼ੁਰ ਦੇ ਉਹ ਲੋਕ ਹਨ ਜਿਹੜੇ ਅੱਸ਼ੂਰ, ਉੱਤਰੀ ਮਿਸਰ, ਦੱਖਣੀ ਮਿਸਰ, ਇਥੋਮੀਆ, ਏਲਾਮ, ਬਾਬਲ, ਹਮਾਬ ਅਤੇ ਦੁਨੀਆਂ ਦੇ ਸਾਰੇ ਦੂਰ ਦੁਰਾਡੇ ਦੇਸ਼ਾਂ ਵਿੱਚ ਬਚੇ ਹੋਏ ਹਨ।
12 ਪਰਮੇਸ਼ੁਰ ਇਸ ਝੰਡੇ ਨੂੰ ਸਮੂਹ ਲੋਕਾਂ ਲਈ ਇੱਕ ਸੰਕੇਤ ਵਜੋਂ ਉੱਚਾ ਕਰੇਗਾ। ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨੂੰ ਆਪਣਾ ਦੇਸ਼ ਛੱਡਣ ਲਈ ਮਜ਼ਬੂਰ ਹੋਣਾ ਪਿਆ ਸੀ। ਲੋਕ ਧਰਤੀ ਦੇ ਦੂਰ ਦੁਰਾਡੇ ਦੇਸ਼ਾਂ ਵਿੱਚ ਖਿਲਰ ਗਏ ਸਨ। ਪਰ ਪਰਮੇਸ਼ੁਰ ਉਨ੍ਹਾਂ ਸਾਰਿਆਂ ਨੂੰ ਇਕੱਠਾ ਕਰੇਗਾ।
13 ਉਸ ਸਮੇਂ, ਇਫ਼ਰਾਈਮ ਯਹੂਦਾਹ ਨਾਲ ਈਰਖਾ ਨਹੀਂ ਕਰੇਗਾ। ਯਹੂਦਾਹ ਦੇ ਕੋਈ ਦੁਸ਼ਮਣ ਨਹੀਂ ਹੋਣਗੇ ਯਹੂਦਾਹ ਇਫ਼ਰਾਈਮ ਨੂੰ ਦੁੱਖ ਨਹੀਂ ਦੇਵੇਗਾ।
14 ਪਰ ਇਫ਼ਰਾਈਮ ਅਤੇ ਯਹੂਦਾਹ ਫ਼ਿਲਸਤੀਨੀਆਂ ਉੱਤੇ ਹਮਲਾ ਕਰਨਗੇ।ਉਹ ਇਕੱਠੇ ਪੂਰਬੀਆਂ ਦੀ ਦੌਲਤ ਲੁੱਟਣਗੇ। ਇਫ਼ਰਾਈਮ ਅਤੇ ਯਹੂਦਾਹ, ਅਦੋਮ, ਮੋਆਬ ਅਤੇ ਅੰਮੋਨ ਦੇ ਲੋਕਾਂ ਉੱਤੇ ਹਕੂਮਤ ਕਰਨਗੇ।
15 ਯਹੋਵਾਹ ਕਹਿਰਵਾਨ ਹੋ ਗਿਆ ਅਤੇ ਉਸਨੇ ਮਿਸਰ ਦੇ ਸਮੁੰਦਰ ਨੂੰ ਵੰਡ ਦਿੱਤਾ। ਉਸੇ ਤਰ੍ਹਾਂ, ਯਹੋਵਾਹ ਫ਼ਰਾਤ ਨਦੀ ਉੱਤੇ ਆਪਣੀ ਬਾਂਹ ਲਹਿਰਾਏਗਾ। ਉਹ ਨਦੀ ਉੱਤੇ ਵਾਰ ਕਰੇਗਾ ਅਤੇ ਨਦੀ ਸੱਤ ਛੋਟੇ ਨਾਲਿਆਂ ਵਿੱਚ ਵੰਡੀ ਜਾਵੇਗੀ। ਇਹ ਛੋਟੀਆਂ ਨਦੀਆਂ ਡੂੰਘੀਆਂ ਨਹੀਂ ਹੋਣਗੀਆਂ ਲੋਕੀਂ ਇਨ੍ਹਾਂ ਨਦੀਆਂ ਨੂੰ ਜੁੱਤੀਆਂ ਸਮੇਤ ਪਾਰ ਕਰ ਸਕਿਆ ਕਰਨਗੇ।
16 ਪਰਮੇਸ਼ੁਰ ਦੇ ਉਹ ਲੋਕ ਜਿਹੜੇ ਬਚ ਗਏ ਹਨ, ਅੱਸ਼ੂਰ ਵਿੱਚੋਂ ਨਿਕਲਣ ਦਾ ਰਾਹ ਲੱਭ ਲੈਣਗੇ। ਇਹ ਸਮਾਂ ਉਹੋ ਜਿਹਾ ਹੋਵੇਗਾ ਜਦੋਂ ਪਰਮੇਸ਼ੁਰ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਗਿਆ ਸੀ।
ਕਾਂਡ 12

1 ਉਸ ਸਮੇਂ ਤੁਸੀਂ ਆਖੋਗੇ: "ਯਹੋਵਾਹ ਮੈਂ ਤੇਰਾ ਧੰਨਵਾਦ ਅਤੇ ਉਸਤਤ ਕਰਦਾ ਹਾਂ। ਭਾਵੇਂ ਤੂੰ ਮੇਰੇ ਨਾਲ ਨਾਰਾਜ਼ ਰਿਹਾ ਹੈਂ ਹੁਣ ਤੇਰਾ ਗੁੱਸਾ ਜਾ ਚੁਕਿਆ ਹੈ ਅਤੇ ਤੂੰ ਮੈਨੂੰ ਅਰਾਮ ਦੇ ਅਤੇ ਮੈਨੂੰ ਆਪਣਾ ਪਿਆਰ ਦਰਸਾ।"
2 ਮੈਨੂੰ ਉਸ ਉੱਤੇ ਭਰੋਸਾ ਹੈ। ਮੈਂ ਭੈਭੀਤ ਨਹੀਂ ਹਾਂ। ਉਹ ਮੈਨੂੰ ਬਚਾਉਂਦਾ ਹੈ। ਯਹੋਵਾਹ ਯਾਹ ਮੇਰੀ ਸ਼ਕਤੀ ਹੈ। ਉਹ ਮੈਨੂੰ ਬਚਾਉਂਦਾ ਹੈ। ਅਤੇ ਮੈਂ ਉਸ ਬਾਰੇ ਉਸਤਤ ਦੇ ਗੀਤ ਗਾਉਂਦਾ ਹਾਂ।
3 ਮੁਕਤੀ ਦੇ ਚਸ਼ਮੇ ਤੋਂ ਆਪਣਾ ਪਾਣੀ ਭਰ ਲਵੋ। ਫ਼ੇਰ ਤੁਸੀਂ ਖੁਸ਼ ਹੋਵੋਂਗੇ।
4 ਫ਼ੇਰ ਤੁਸੀਂ ਆਖੋਗੇ, "ਯਹੋਵਾਹ ਦੀ ਉਸਤਤ ਹੋਵੇ! ਉਸਦੇ ਨਾਮ ਦੀ ਉਪਾਸਨਾ ਕਰੋ! ਉਸਦੇ ਕਾਰਨਾਮਿਆਂ ਬਾਰੇ ਸਮੂਹ ਲੋਕਾਂ ਨੂੰ ਦੱਸੋ!"
5 ਯਹੋਵਾਹ ਦੀ ਉਸਤਤ ਦੇ ਗੀਤ ਗਾਵੋ! ਕਿਉਂ ਕਿ ਉਸਨੇ ਮਹਾਨ ਕੰਮ ਕੀਤੇ ਹਨ! ਪਰਮੇਸ਼ੁਰ ਬਾਰੇ ਇਹ ਖਬਰ ਸਾਰੀ ਦੁਨੀਆਂ ਅੰਦਰ ਫ਼ੈਲਾ ਦੇਵੋ। ਸਾਰੇ ਲੋਕ ਇਹ ਗੱਲਾਂ ਜਾਣ ਲੈਣ।
6 ਸੀਯੋਨ ਦੇ ਲੋਕੋ, ਇਨ੍ਹਾਂ ਗੱਲਾਂ ਬਾਰੇ ਨਾਹਰੇ ਮਾਰੋ! ਇਸਰਾਏਲ ਦਾ ਪਵਿੱਤਰ ਪੁਰਖ ਸ਼ਕਤੀਸ਼ਾਲੀ ਢੰਗ ਨਾਲ ਤੁਹਾਡੇ ਨਾਲ ਹੈ। ਏਸ ਲਈ ਪ੍ਰਸੰਨ ਹੋਵੋ!
ਕਾਂਡ 13

1 ਅਮੋਜ਼ ਦੇ ਪੁੱਤਰ ਯਸਾਯਾਹ ਨੂੰ ਪਰਮੇਸ਼ੁਰ ਨੇ ਬਾਬਲ ਬਾਰੇ ਇਹ ਉਦਾਸੀ ਭਰਿਆ ਸੰਦੇਸ਼ ਦਰਸਾਇਆ।
2 ਪਰਮੇਸ਼ੁਰ ਨੇ ਆਖਿਆ:"ਉਸ ਪਰਬਤ ਉੱਤੇ ਝੰਡਾ ਉੱਚਾ ਕਰੋ ਜਿੱਥੇ ਕੁਝ ਵੀ ਨਹੀਂ ਉੱਗਦਾ। ਲੋਕਾਂ ਨੂੰ ਸੱਦੋ। ਆਪਣੀਆਂ ਬਾਹਵਾਂ ਲਹਿਰਾਵੋ। ਉਨ੍ਹਾਂ ਨੂੰ ਉਨ੍ਹਾਂ ਫ਼ਾਟਕਾਂ ਰਾਹੀਂ ਦਾਖਲ ਹੋਣ ਲਈ ਆਖੋ ਜਿਹੜੇ ਮਹੱਤਵਪੂਰਣ ਲੋਕਾਂ ਲਈ ਹਨ।"
3 ਪਰਮੇਸ਼ੁਰ ਨੇ ਆਖਿਆ, "ਮੈਂ ਇਨ੍ਹਾਂ ਬੰਦਿਆਂ ਨੂੰ ਲੋਕਾਂ ਨਾਲੋਂ ਵੱਖ ਕਰ ਲਿਆ ਹੈ ਅਤੇ ਮੈਂ ਖੁਦ ਉਨ੍ਹਾਂ ਨੂੰ ਆਦੇਸ਼ ਦੇਵਾਂਗਾ ਮੈਂ ਗੁੱਸੇ ਹਾਂ ਅਤੇ ਮੈਂ ਆਪਣੇ ਸਭ ਤੋਂ ਚੰਗੇ ਯੋਧੇ ਇਕੱਤ੍ਰ ਕੀਤੇ ਹਨ ਜਿਹੜੇ ਮੇਰਾ ਕਹਿਰ ਵਰਸਾਉਣ ਦੇ ਮੰਤਵ ਨਾਲ ਮੇਰੀ ਫ਼ਤਿਹ ਵਿੱਚ ਆਨੰਦ ਮਾਣਦੇ ਹਨ!
4 ਪਰਬਤਾਂ ਅੰਦਰ ਉੱਚਾ ਸ਼ੋਰ ਹੈ। ਇਸ ਸ਼ੋਰ ਨੂੰ ਸੁਣੋ! ਇਹ ਬਹੁਤ ਸਾਰੇ ਲੋਕਾਂ ਦੇ ਸ਼ੋਰ ਵਾਂਗ ਜਾਪਦਾ ਹੈ। ਅਨੇਕਾਂ ਰਾਜਾਂ ਦੇ ਲੋਕ ਇਕੱਠੇ ਹੋ ਰਹੇ ਹਨ। ਸਰਬ ਸ਼ਕਤੀਮਾਨ ਯਹੋਵਾਹ ਆਪਣੀ ਫ਼ੌਜ ਨੂੰ ਇਕੱਠਾ ਕਰਨ ਲਈ ਹੋਕਾ ਦੇ ਰਿਹਾ ਹੈ।
5 ਯਹੋਵਾਹ ਅਤੇ ਓਸਦੀ ਫ਼ੌਜ ਦੂਰ ਦੁਰਾਡੇ ਦੇਸ਼ ਵੱਲੋਂ ਆ ਰਹੇ ਹਨ। ਉਹ ਦੁਮੇਲੋ ਪਾਰ ਤੋਂ ਆ ਰਹੇ ਹਨ। ਯਹੋਵਾਹ ਕਹਿਰ ਆਪਣਾ ਦਰਸਾਉਣ ਲਈ ਆਪਣੀ ਫ਼ੌਜ ਨੂੰ ਹਬਿਆਰ ਵਾਂਗ ਵਰਤੇਗਾ। ਇਹ ਫ਼ੌਜ ਸਾਰੇ ਦੇਸ਼ ਨੂੰ ਤਬਾਹ ਕਰ ਦੇਵੇਗੀ।"
6 ਯਹੋਵਾਹ ਦਾ ਖਾਸ ਦਿਹਾੜਾ ਨੇੜੇ ਹੈ। ਇਸ ਲਈ ਰੋਵੋ ਅਤੇ ਆਪਣੇ-ਆਪ ਲਈ ਸੋਗ ਮਨਾਓ। ਇਹ ਯਹੋਵਾਹ ਸਰਬ-ਸ਼ਕਤੀਮਾਨ ਵੱਲੋਂ ਤਬਾਹੀ ਵਾਂਗ ਆਵੇਗਾ।
7 ਲੋਕਾਂ ਦਾ ਹੌਸਲਾ ਟੁੱਟ ਜਾਵੇਗਾ। ਡਰ ਨਾਲ ਲੋਕ ਨਿਰਬਲ ਹੋ ਜਾਣਗੇ।
8 ਹਰ ਬੰਦਾ ਭੈਭੀਤ ਹੋ ਜਾਵੇਗਾ। ਡਰ ਨਾਲ ਉਨ੍ਹਾਂ ਦੇ ਪੇਟ ਓਸੇ ਤਰ੍ਹਾਂ ਦੁੱਖਣਗੇ ਜਿਵੇਂ ਕੋਈ ਔਰਤ ਬੱਚੇ ਨੂੰ ਜਨਮ ਦੇ ਰਹੀ ਹੁੰਦੀ ਹੈ। ਉਨ੍ਹਾਂ ਦੇ ਚਿਹਰੇ ਅੱਗ ਵਾਂਗ ਲਾਲ ਹੋ ਜਾਣਗੇ। ਲੋਕ ਹੈਰਾਨ ਹੋ ਜਾਣਗੇ ਕਿਉਂਕਿ ਇਸੇ ਤਰ੍ਹਾਂ ਦੇ ਡਰ ਦਾ ਪ੍ਰਛਾਵਾਂ ਉਨ੍ਹਾਂ ਦੇ ਸਮੂਹ ਗਵਾਂਢੀਆਂ ਦੇ ਚਿਹਰਿਆਂ ਉੱਤੇ ਵੀ ਹੋਵੇਗਾ।
9 ਦੇਖੋ, ਯਹੋਵਾਹ ਖਾਸ ਦਿਨ ਆ ਰਿਹਾ ਹੈ! ਇਹ ਬਹੁਤ ਭਿਆਨਕ ਦਿਨ ਹੋਵੇਗਾ। ਪਰਮੇਸ਼ੁਰ ਕਹਿਰਵਾਨ ਹੋ ਜਾਵੇਗਾ ਅਤੇ ਉਹ ਦੇਸ ਨੂੰ ਤਬਾਹ ਕਰ ਦੇਵੇਗਾ। ਪਰਮੇਸ਼ੁਰ ਹਰੇਕ ਨੂੰ ਜਿਹੜਾ ਪਾਪ ਕਰਦਾ ਹੈ। ਦੇਸ ਛੱਡਣ ਲਈ ਮਜ਼ਬੂਰ ਕਰ ਦੇਵੇਗਾ।
10 ਅਕਾਸ਼ ਹਨੇਰਾ ਹੋਵੇਗਾ। ਸੂਰਜ, ਚੰਨ ਅਤੇ ਤਾਰੇ ਨਹੀਂ ਚਮਕਣਗੇ।
11 ਪਰਮੇਸ਼ੁਰ ਆਖਦਾ ਹੈ, "ਮੈਂ ਦੁਨੀਆਂ ਉੱਤੇ ਆਫਤਾਂ ਭੇਜਾਂਗਾ। ਮੈਂ ਬੁਰੇ ਬੰਦਿਆਂ ਨੂੰ ਉਨ੍ਹਾਂ ਦੇ ਪਾਪ ਦੀ ਸਜ਼ਾ ਦੇਵਾਂਗਾ। ਮੈਂ ਗੁਮਾਨੀ ਲੋਕਾਂ ਤੋਂ ਉਨ੍ਹਾਂ ਦਾ ਗੁਮਾਨ ਖੋਹ ਲਵਾਂਗਾ। ਮੈਂ ਉਨ੍ਹਾਂ ਲੋਕਾਂ ਦੀਆਂ ਫ਼ਢ਼ਾਂ ਨੂੰ ਰੋਕ ਦਿਆਂਗਾ ਜਿਹੜੇ ਹੋਰਨਾਂ ਨਾਲ ਕਮੀਨਗੀ ਭਰਿਆ ਸਲੂਕ ਕਰਦੇ ਹਨ।
12 ਲੋਕ ਖਰੇ ਸੋਨੇ ਨਾਲੋਂ ਵੀ ਵਧੇਰੇ ਨਾਯਾਬ ਹੋਣਗੇ।
13 ਆਪਣੇ ਕਹਿਰ ਨਾਲ ਮੈਂ ਅਕਾਸ਼ ਨੂੰ ਹਿਲਾ ਦਿਆਂਗਾ। ਅਤੇ ਧਰਤੀ ਆਪਣੀ ਥਾਂ ਤੋਂ ਹਿੱਲ ਜਾਵੇਗੀ।"ਇਹ ਉਸ ਦਿਨ ਵਾਪਰੇਗਾ ਜਦੋਂ ਸਰਬ ਸ਼ਕਤੀਮਾਨ ਯਹੋਵਾਹ ਆਪਣਾ ਕਹਿਰ ਦਰਸਾਵੇਗਾ।
14 ਫ਼ੇਰ ਲੋਕੀ ਓਸੇ ਤਰ੍ਹਾਂ ਭੱਜ ਉੱਠਣਗੇ ਜਿਵੇਂ ਕੋਈ ਜ਼ਖਮੀ ਹਿਰਨ ਹੁੰਦਾ ਹੈ। ਉਹ ਬਿਨਾਂ ਆਜੜੀ ਤੋਂ ਭੇਡਾਂ ਵਾਂਗ ਭੱਜ ਉੱਠਣਗੇ। ਹਰ ਬੰਦਾ ਮੂੰਹ ਮੋੜ ਲਵੇਗਾ ਅਤੇ ਪਿਛਾਂਹ ਆਪਣੇ ਦੇਸ਼ ਅਤੇ ਲੋਕਾਂ ਵੱਲ ਭੱਜ ਪਵੇਗਾ।
15 ਜੋ ਕੋਈ ਵੀ ਫੜਿਆ ਜਾਵੇਗਾ, ਦੁਸ਼ਮਣ ਉਸ ਵਿਅਕਤੀ ਨੂੰ ਉਸੇ ਦੀ ਤਲਵਾਰ ਨਾਲ ਹੀ ਮਾਰ ਦੇਵੇਗਾ।
16 ਉਨ੍ਹਾਂ ਦੇ ਘਰ ਦੀ ਹਰ ਚੀਜ਼ ਲੁੱਟ ਲਈ ਜਾਵੇਗੀ। ਉਨ੍ਹਾਂ ਦੀਆਂ ਪਤਨੀਆਂ ਨਾਲ ਬਲਾਤਕਾਰ ਹੋਵੇਗਾ। ਅਤੇ ਉਨ੍ਹਾਂ ਦੇ ਛੋਟੇ-ਛੋਟੇ ਬੱਚੇ ਲੋਕਾਂ ਦੇ ਦੇਖਦਿਆਂ ਕੁੱਟ-ਕੁੱਟ ਕੇ ਮਾਰ ਦਿੱਤੇ ਜਾਣਗੇ।
17 ਪਰਮੇਸ਼ੁਰ ਆਖਦਾ ਹੈ, "ਦੇਖੋ, ਮੈਂ ਮਿਦੀਆਂ ਦੀਆਂ ਫ਼ੌਜਾਂ ਤੋਂ ਬਾਬਲ ਉੱਤੇ ਹਮਲਾ ਕਰਾਵਾਂਗਾ। ਮਿਦੀਆਂ ਦੀਆਂ ਫ਼ੌਜਾਂ ਹਮਲੇ ਕਰਨ ਤੋਂ ਨਹੀਂ ਹਟਣਗੀਆਂ। ਭਾਵੇਂ ਉਨ੍ਹਾਂ ਨੂੰ ਚਾਂਦੀ ਅਤੇ ਸੋਨਾ ਹੀ ਕਿਉਂ ਨਾ ਅਦਾ ਕਰ ਦਿੱਤਾ ਜਾਵੇ।
18 ਫ਼ੌਜੀ ਬਾਬਲ ਦੇ ਨੌਜਵਾਨਾਂ ਉੱਪਰ ਹਮਲਾ ਕਰਨਗੇ ਅਤੇ ਉਨ੍ਹਾਂ ਨੂੰ ਮਾਰ ਸੁੱਟਣਗੇ। ਫ਼ੌਜੀ ਨਿੱਕੇ ਨਿਆਣਿਆਂ ਉੱਤੇ ਵੀ ਤਰਸ ਨਹੀਂ ਕਰਨਗੇ। ਫ਼ੌਜੀ ਬੱਚਿਆਂ ਉੱਪਰ ਵੀ ਤਰਸ ਨਹੀਂ ਕਰਨਗੇ।
19 "ਬਾਬਲ ਤਬਾਹ ਹੋ ਜਾਵੇਗਾ। ਇਹ ਤਬਾਹੀ ਸਦੂਮ ਅਤੇ ਅਮੂਰਾਹ ਵਰਗੀ ਹੋਵੇਗੀ। ਪਰਮੇਸ਼ੁਰ ਇਹ ਤਬਾਹੀ ਲਿਆਵੇਗਾ ਅਤੇ ਓਥੇ ਕੁਝ ਵੀ ਨਹੀਂ ਬਚੇਗਾ। "ਬਾਬਲ ਸਮੂਹ ਰਾਜਧਾਨੀਆਂ ਨਾਲੋਂ ਸਭ ਤੋਂ ਸੁੰਦਰ ਹੈ। ਬਾਬਲ ਦੇ ਲੋਕ ਆਪਣੇ ਸ਼ਹਿਰ ਉੱਤੇ ਬਹੁਤ ਗੁਮਾਨ ਕਰਦੇ ਹਨ। ਪਰ ਬਾਬਲ ਆਪਣੀ ਮਹਿਮਾ ਕਾਇਮ ਨਹੀਂ ਰੱਖ ਸਕੇਗਾ।
20 ਭਵਿੱਖ ਵਿੱਚ ਓਥੇ ਕੋਈ ਨਹੀਂ ਰਹੇਗਾ। ਅਰਬ ਲੋਕ ਓਥੇ ਆਪਣੇ ਤੰਬੂ ਨਹੀਂ ਲਗਾਉਣਗੇ। ਆਜੜੀ ਓਥੇ ਭੇਡਾਂ ਚਾਰਨ ਨਹੀਂ ਆਉਣਗੇ।
21 ਉੱਥੇ ਸਿਰਫ਼ ਮਾਰੂਬਲ ਦੇ ਜੰਗਲੀ ਜਾਨਵਰ ਹੀ ਰਹਿ ਰਹੇ ਹੋਣਗੇ। ਬਾਬਲ ਵਿੱਚ ਲੋਕ ਆਪਣੇ ਘਰਾਂ ਅੰਦਰ ਨਹੀਂ ਰਹਿ ਰਹੇ ਹੋਣਗੇ। ਘਰ ਉੱਲੂਆਂ ਅਤੇ ਵੱਡੇ ਪੰਛੀਆਂ ਨਾਲ ਭਰੇ ਹੋਣਗੇ। ਜੰਗਲੀ ਬੱਕਰੀਆਂ ਘਰਾਂ ਵਿੱਚ ਖੇਡ ਰਹੀਆਂ ਹੋਣਗੀਆਂ।
22 ਆਵਾਰਾ ਕੁੱਤੇ ਅਤੇ ਬਘਿਆੜ ਬਾਬਲ ਦੇ ਉਨ੍ਹਾਂ ਸੁੰਦਰ ਅਤੇ ਮਹਾਨ ਘਰਾਂ ਵਿੱਚ ਭੌਂਕ ਰਹੇ ਹੋਣਗੇ। ਬਾਬਲ ਖਤਮ ਹੋ ਜਾਵੇਗਾ। ਬਾਬਲ ਦਾ ਅੰਤ ਨੇੜੇ ਹੈ। ਹੁਣ ਮੈਂ ਬਾਬਲ ਦੀ ਤਬਾਹੀ ਨੂੰ ਹੋਰ ਨਹੀਂ ਰੋਕਾਂਗਾ।"
ਕਾਂਡ 14

1 ਭਵਿੱਖ ਵਿੱਚ ਯਹੋਵਾਹ ਯਾਕੂਬ ਨੂੰ ਆਪਣਾ ਪਿਆਰ ਫ਼ੇਰ ਦਰਸਾਵੇਗਾ। ਯਹੋਵਾਹ ਫ਼ੇਰ ਇਸਰਾਏਲ ਦੇ ਲੋਕਾਂ ਦੀ ਚੋਣ ਕਰੇਗਾ। ਉਸ ਸਮੇਂ ਯਹੋਵਾਹ ਉਨ੍ਹਾਂ ਲੋਕਾਂ ਨੂੰ ਆਪਣੀ ਧਰਤੀ ਦੇ ਦੇਵੇਗਾ। ਫ਼ੇਰ ਗ਼ੈਰ-ਯਹੂਦੀ ਲੋਕ ਯਹੂਦੀ ਲੋਕਾਂ ਨਾਲ ਰਲ ਜਾਣਗੇ। ਦੋਵੇਂ ਲੋਕ ਇਕੱਠੇ ਹੋ ਕੇ ਇੱਕ ਪਰਿਵਾਰ ਬਣ ਜਾਣਗੇ - ਯਾਕੂਬ ਦਾ ਪਰਿਵਾਰ।
2 ਉਹ ਕੌਮਾਂ ਇਸਰਾਏਲ ਦੇ ਲੋਕਾਂ ਨੂੰ ਇਸਰਾਏਲ ਦੇ ਦੇਸ ਵਾਪਸ ਲੈ ਜਾਣਗੀਆਂ। ਹੋਰਨਾਂ ਕੌਮਾਂ ਦੇ ਮਰਦ ਤੇ ਔਰਤਾਂ ਇਸਰਾਏਲ ਦੇ ਗੁਲਾਮ ਬਣ ਜਾਣਗੇ। ਅਤੀਤ ਵਿੱਚ ਉਨ੍ਹਾਂ ਲੋਕਾਂ ਨੇ ਇਸਰਾਏਲ ਦੇ ਲੋਕਾਂ ਨੂੰ ਆਪਣੇ ਗੁਲਾਮ ਬਣਨ ਲਈ ਮਜ਼ਬੂਰ ਕੀਤਾ ਸੀ। ਪਰ ਇਸ ਸਮੇਂ ਇਸਰਾਏਲ ਦੇ ਲੋਕ ਉਨ੍ਹਾਂ ਕੌਮਾਂ ਨੂੰ ਹਰਾ ਦੇਣਗੇ ਅਤੇ ਉਦੋਂ ਇਸਰਾਏਲ ਉਨ੍ਹਾਂ ਉੱਤੇ ਹਕੂਮਤ ਕਰੇਗਾ।
3 ਯਹੋਵਾਹ ਤੁਹਾਡੀ ਸਖਤ ਮਿਹਨਤ ਨੂੰ ਤੁਹਾਡੇ ਪਾਸੋਂ ਲੈ ਲਵੇਗਾ, ਅਤੇ ਉਹ ਤੁਹਾਨੂੰ ਆਰਾਮ ਦੇਵੇਗਾ। ਅਤੀਤ ਵਿੱਚ ਤੁਸੀਂ ਗੁਲਾਮ ਸੀ। ਬੰਦਿਆਂ ਨੇ ਤੁਹਾਨੂੰ ਸਖਤ ਮਿਹਨਤ ਕਰਨ ਲਈ ਮਜ਼ਬੂਰ ਕੀਤਾ ਸੀ। ਪਰ ਯਹੋਵਾਹ ਤੁਹਾਡੀ ਇਸ ਸਖਤ ਮਿਹਨਤ ਨੂੰ ਖਤਮ ਕਰ ਦੇਵੇਗਾ।
4 ਉਸ ਸਮੇਂ, ਤੁਸੀਂ ਬਾਬਲ ਦੇ ਰਾਜੇ ਬਾਰੇ ਇਹ ਗੀਤ ਗਾਉਣਾ ਸ਼ੁਰੂ ਕਰ ਦੇਵੋਗੇ:ਜਦੋਂ ਰਾਜਾ ਸਾਡੇ ਉੱਤੇ ਰਾਜ ਕਰਦਾ ਸੀ, ਬੜਾ ਕਮੀਨਾ ਸੀ। ਪਰ ਹੁਣ ਉਸਦੀ ਹਕੂਮਤ ਖਤਮ ਹੋ ਚੁੱਕੀ ਹੈ।
5 ਯਹੋਵਾਹ ਬੁਰੇ ਹਾਕਮ ਦੇ ਅਧਿਕਾਰ ਦੀ ਛੜੀ ਨੂੰ ਤੋੜਦਾ ਹੈ। ਯਹੋਵਾਹ ਉਨ੍ਹਾਂ ਦੀ ਸ਼ਕਤੀ ਖੋਹ ਲੈਂਦਾ ਹੈ।
6 ਗੁੱਸੇ ਵਿੱਚ ਆ ਕੇ, ਬਾਬਲ ਦੇ ਰਾਜੇ ਨੇ ਲੋਕਾਂ ਨੂੰ ਮਾਰਿਆ। ਉਹ ਲੋਕਾਂ ਨੂੰ ਮਾਰਨੋ ਕਦੇ ਨਹੀਂ ਹਟਿਆ। ਉਸ ਬੁਰੇ ਹਾਕਮ ਨੇ ਲੋਕਾਂ ਉੱਤੇ ਗੁੱਸੇ ਨਾਲ ਹਕੂਮਤ ਕੀਤੀ। ਉਹ ਲੋਕਾਂ ਨੂੰ ਦੁੱਖ ਦੇਣ ਤੋਂ ਨਹੀਂ ਟਲਿਆ।
7 ਪਰ ਹੁਣ, ਸਾਰਾ ਦੇਸ ਆਰਾਮ ਵਿੱਚ ਹੈ। ਦੇਸ਼ ਸ਼ਾਂਤ ਹੈ। ਹੁਣ ਲੋਕ ਜਸ਼ਨ ਮਨਾਉਣਾ ਸ਼ੁਰੂ ਕਰਦੇ ਨੇ।
8 ਤੂੰ ਬੁਰਾ ਰਾਜੇ ਸੀ, ਤੇ ਹੁਣ ਤੂੰ ਖਤਮ ਹੋ ਚੁਕਿਆ ਹੈਂ। ਦਿਆਰ ਦੇ ਰੁੱਖ ਵੀ ਪ੍ਰਸੰਨ ਨੇ। ਦਿਆਰ ਦੇ ਰੁੱਖ ਵੀ ਪ੍ਰਸੰਨ ਨੇ। ਰੁੱਖ ਆਖਦੇ ਨੇ, "ਰਾਜੇ ਨੇ ਸਾਨੂੰ ਚੀਰ ਸੁਟਿਆ ਸੀ। ਪਰ ਹੁਣ ਰਾਜਾ ਡਿੱਗ ਪਿਆ, ਅਤੇ ਉਹ ਦੋਬਾਰਾ ਕਦੀ ਖੜਾ ਨਹੀਂ ਹੋਵੇਗਾ।"
9 ਸ਼ਿਓਲ ਮੌਤ ਦਾ ਸਬਾਨ ਉਤੇਜਿਤ ਹੈ ਕਿਉਂਕਿ ਤੂੰ ਆ ਰਿਹਾ ਹੈਂ। ਸ਼ਿਓਲ ਸਾਰਿਆਂ ਦੀਆਂ ਰੂਹਾਂ ਨੂੰ ਜਗਾ ਰਿਹਾ ਹੈ, ਤੇਰੇ ਲਈ ਧਰਤੀ ਦੇ ਆਗੂਆਂ ਨੂੰ। ਸ਼ਿਓਲ ਰਾਜਿਆਂ ਨੂੰ ਆਪਣੇ ਤਖਤਾਂ ਤੋਂ ਖੜੇ ਕਰ ਰਿਹਾ ਹੈ। ਉਹ ਤੇਰਾ ਸੁਆਗਤ ਕਰਨ ਲਈ ਤਿਆਰ ਹੋ ਜਾਣਗੇ।
10 ਇਹ ਸਾਰੇ ਆਗੂ ਤੇਰਾ ਮਜ਼ਾਕ ਉਡਾਣਗੇ। ਉਹ ਆਖਣਗੇ, "ਤੂੰ ਹੁਣ ਸਾਡੇ ਵਾਂਗ ਹੀ ਮੁਰਦਾ ਜਿਸਮ ਹੈਂ। ਹੁਣ ਤੂੰ ਬਸ ਸਾਡੇ ਜਿਹਾ ਹੀ ਹੈਂ।"
11 ਤੇਰੇ ਗੁਮਾਨ ਨੂੰ ਸ਼ਿਓਲ ਵੱਲ ਭੇਜ ਦਿੱਤਾ ਗਿਆ ਹੈ। ਤੇਰੀਆਂ ਸਾਰੰਗੀਆਂ ਦਾ ਸੰਗੀਤ ਤੇਰੀ ਮਾਣ ਭਰੀ ਰੂਹ ਦੀ ਆਮਦ ਦੀ ਸੂਚਨਾ ਦਿੰਦਾ ਹੈ। ਮੱਖੀਆਂ ਤੇਰੇ ਜਿਸਮ ਨੂੰ ਖਾ ਜਾਣਗੀਆਂ। ਤੂੰ ਉਨ੍ਹਾਂ ਉੱਤੇ ਬਿਸਤਰੇ ਵਾਂਗ ਲੇਟਿਆਂ ਹੋਵੇਂਗਾ। ਕੀੜੇ ਤੇਰੇ ਜਿਸਮ ਨੂੰ ਰਜ਼ਾਈ ਵਾਂਗ ਕੱਜਣ।
12 ਤੂੰ ਪ੍ਰਭਾਤ ਦੇ ਤਾਰੇ ਵਾਂਗ ਸੀ ਪਰ ਤੂੰ ਅਕਾਸ਼ ਵਿੱਚੋਂ ਡਿੱਗ ਚੁਕਿਆ ਹੈਂ। ਅਤੀਤ ਵਿੱਚ, ਧਰਤੀ ਦੀਆਂ ਸਾਰੀਆਂ ਕੌਮਾਂ ਤੇਰੇ ਸਾਮ੍ਹਣੇ ਝੁਕਦੀਆਂ ਸਨ। ਪਰ ਹੁਣ ਤੂੰ ਕੱਟ ਕੇ ਸੁੱਟ ਦਿੱਤਾ ਗਿਆ ਹੈਂ।
13 ਤੂੰ ਹਮੇਸ਼ਾ ਆਪਣੇ-ਆਪ ਨੂੰ ਆਖਿਆ, "ਮੈਂ ਸਭ ਤੋਂ ਉੱਚੇ ਪਰਮੇਸ਼ੁਰ ਵਾਂਗ ਹੋਵਾਂਗਾ। ਮੈਂ ਉੱਪਰ ਅਕਾਸ਼ ਵੱਲ ਜਾਵਾਂਗਾ। ਮੈਂ ਆਪਣਾ ਤਖਤ ਪਰਮੇਸ਼ੁਰ ਦੇ ਤਾਰਿਆਂ ਦੇ ਉੱਪਰ ਸਬਾਪਿਤ ਕਰਾਂਗਾ। ਮੈਂ ਜ਼ਫ਼ੋਨ ਦੇ ਪਵਿੱਤਰ ਪਰਬਤ ਉੱਤੇ ਬੈਠਾਂਗਾ। ਉਸ ਪਰਬਤ ਉੱਤੇ ਮੈਂ ਦੇਵਤਿਆਂ ਨੂੰ ਮਿਲਾਂਗਾ।
14 ਮੈਂ ਬੱਦਲਾਂ ਵਿਚਲੀ ਜਗਵੇਦੀ ਤੱਕ ਜਾਵਾਂਗਾ। ਮੈਂ ਸਭ ਤੋਂ ਉੱਚੇ ਪਰਮੇਸ਼ੁਰ ਵਾਂਗ ਹੋਵਾਂਗਾ।"
15 ਪਰ ਇਉਂ ਹੋਇਆ ਨਹੀਂ। ਤੂੰ ਪਰਮੇਸ਼ੁਰ ਨਾਲ ਅਕਾਸ਼ ਵੱਲ ਨਹੀਂ ਗਿਆ। ਤੈਨੂੰ ਡੂੰਘੀ ਖੱਡ ਵਿੱਚ, ਸ਼ਿਓਲ, ਮੌਤ ਦੇ ਸਬਾਨ ਉੱਤੇ ਡੇਗਿਆ ਗਿਆ ਸੀ।
16 ਲੋਕ ਤੇਰੇ ਵੱਲ ਦੇਖਦੇ ਹਨ ਅਤੇ ਤੇਰੇ ਬਾਰੇ ਸੋਚਦੇ ਹਨ। ਉਹ ਦੇਖਦੇ ਹਨ ਕਿ ਤੂੰ ਤਾਂ ਬਸ ਮੁਰਦਾ ਜਿਸਮ ਹੀ ਹੈਂ, ਤੇ ਲੋਕ ਆਖਦੇ ਨੇ , "ਕੀ ਇਹ ਉਹੀ ਬੰਦਾ ਹੈ ਜਿਸਨੇ ਧਰਤੀ ਦੀਆਂ ਸਾਰੀਆਂ ਰਾਜਧਾਨੀਆਂ ਨੂੰ ਭੈਭੀਤ ਕੀਤਾ ਸੀ?
17 ਕੀ ਇਹੀ ਉਹ ਆਦਮੀ ਹੈ ਜਿਸਨੇ ਸ਼ਹਿਰਾਂ ਨੂੰ ਤਬਾਹ ਕੀਤਾ ਸੀ ਅਤੇ ਜਿਸਨੇ ਧਰਤੀ ਨੂੰ ਮਾਰੂਬਲ ਵਿੱਚ ਬਦਲ ਦਿੱਤਾ ਸੀ? ਕੀ ਇਹ ਉਹੀ ਆਦਮੀ ਹੈ ਜਿਸਨੇ ਲੋਕਾਂ ਨੂੰ ਜੰਗ ਵਿੱਚ ਫ਼ੜਿਆ ਸੀ ਪਰ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ ਸੀ?"
18 ਧਰਤੀ ਦਾ ਹਰ ਰਾਜਾ ਸ਼ਾਨ ਨਾਲ ਮਰਿਆ ਹੈ। ਹਰ ਰਾਜੇ ਦੀ ਆਪਣੀ ਕਬਰ ਹੈ।
19 ਪਰ ਤੂੰ, ਹੇ ਬੁਰੇ ਰਾਜੇ, ਤੈਨੂੰ ਤੇਰੀ ਕਬਰ ਵਿੱਚੋਂ ਕੱਢ ਸੁਟਿਆ ਗਿਆ ਹੈ। ਤੂੰ ਰੁੱਖ ਦੀ ਕੱਟੀ ਹੋਈ ਟਾਹਣੀ ਵਾਂਗਰਾਂ ਹੈਂ। ਉਸ ਟਾਹਣੀ ਨੂੰ ਕੱਟ ਕੇ ਸੁੱਟ ਦਿੱਤਾ ਜਾਂਦਾ ਹੈ। ਤੂੰ ਉਸ ਮੁਰਦਾ ਲਾਸ਼ ਵਾਂਗ ਹੈ ਜਿਹੜੀ ਲੜਾਈ ਅੰਦਰ ਡਿੱਗੀ ਸੀ, ਤੇ ਜਿਸ ਨੂੰ ਹੋਰਨਾਂ ਫ਼ੌਜੀਆਂ ਨੇ ਦਰੜ ਦਿੱਤਾ ਸੀ। ਹੁਣ, ਤੂੰ ਹੋਰਨਾਂ ਮੁਰਦਾ ਬੰਦਿਆਂ ਵਰਗਾ ਲੱਗਦਾ ਹੈਂ। ਤੂੰ ਕਫ਼ਨ ਵਿੱਚ ਲਿਪਟਿਆ ਹੋਇਆ ਹੈਂ।
20 ਹੋਰ ਬਹੁਤ ਸਾਰੇ ਰਾਜੇ ਮਰ ਚੁੱਕੇ ਹਨ। ਅਤੇ ਉਨ੍ਹਾਂ ਦੀਆਂ ਆਪੋ-ਆਪਣੀਆਂ ਕਬਰਾਂ ਹਨ। ਪਰ ਤੂੰ ਉਨ੍ਹਾਂ ਨਾਲ ਸ਼ਾਮਿਲ ਨਹੀਂ ਹੋਵੇਂਗਾ। ਕਿਉਂ ਕਿ ਤੂੰ ਆਪਣੇ ਹੀ ਦੇਸ਼ ਨੂੰ ਤਬਾਹ ਕਰ ਦਿੱਤਾ ਸੀ। ਤੂੰ ਆਪਣੇ ਹੀ ਲੋਕਾਂ ਨੂੰ ਮਾਰ ਦਿੱਤਾ ਸੀ। ਤੇਰੇ ਬੱਚੇ ਤੇਰੇ ਵਾਂਗ ਤਬਾਹ ਨਹੀਂ ਕਰਦੇ ਰਹਿਣਗੇ। ਤੇਰੇ ਬੱਚਿਆਂ ਨੂੰ ਰੋਕ ਦਿੱਤਾ ਜਾਵੇਗਾ।
21 ਉਸਦੇ ਬੱਚਿਆਂ ਨੂੰ ਮਾਰਨ ਲਈ ਤਿਆਰ ਰਹੋ। ਉਨ੍ਹਾਂ ਨੂੰ ਮਾਰ ਦਿਓ ਕਿਉਂ ਕਿ ਉਨ੍ਹਾਂ ਦਾ ਪਿਤਾ ਗੁਨਾਹਗਾਰ ਹੈ। ਉਸਦੇ ਬੱਚੇ ਫ਼ੇਰ ਕਦੇ ਵੀ ਧਰਤੀ ਉੱਤੇ ਹਕੂਮਤ ਨਹੀਂ ਕਰਨਗੇ। ਫ਼ੇਰ ਉਹ ਕਦੇ ਵੀ ਧਰਤੀ ਨੂੰ ਆਪਣੇ ਸ਼ਹਿਰਾਂ ਨਾਲ ਨਹੀਂ ਭਰਨਗੇ।
22 ਸਰਬ ਸ਼ਕਤੀਮਾਨ ਯਹੋਵਾਹ ਨੇ ਆਖਿਆ, "ਮੈਂ ਖਲੋਵਾਂਗਾ ਤੇ ਉਨ੍ਹਾਂ ਲੋਕਾਂ ਵਿਰੁੱਧ ਲੜਾਂਗਾ। ਮੈਂ ਬਾਬਲ ਦੇ ਮਸ਼ਹੂਰ ਸ਼ਹਿਰ ਨੂੰ ਤਬਾਹ ਕਰ ਦਿਆਂਗਾ। ਮੈਂ ਬਾਬਲ ਦੇ ਸਾਰੇ ਲੋਕਾਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਦੇ ਪੁੱਤ ਪੋਤਿਆਂ ਅਤੇ ਪੜਪੋਤਿਆਂ ਨੂੰ ਤਬਾਹ ਕਰ ਦਿਆਂਗਾ।" ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।
23 ਯਹੋਵਾਹ ਨੇ ਆਖਿਆ, "ਮੈਂ ਬਾਬਲ ਨੂੰ ਬਦਲ ਦਿਆਂਗਾ। ਉਹ ਥਾਂ ਜਾਨਵਰਾਂ ਲਈ ਹੋਵੇਗੀ ਲੋਕਾਂ ਲਈ ਨਹੀਂ। ਉਹ ਥਾਂ ਇੱਕ ਦਲਦਲ ਹੋਵੇਗੀ। ਮੈਂ 'ਬਰਬਾਦੀ ਦੇ ਝਾੜੂ' ਨੂੰ ਵਰਤਾਂਗਾ ਤੇ ਬਾਬਲ ਉੱਤੇ ਝਾੜੂ ਫ਼ੇਰ ਦਿਆਂਗਾ।" ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।
24 ਸਰਬ ਸ਼ਕਤੀਮਾਨ ਯਹੋਵਾਹ ਨੇ ਇੱਕ ਇਕਰਾਰ ਕੀਤਾ ਹੈ। ਯਹੋਵਾਹ ਨੇ ਆਖਿਆ ਸੀ, "ਮੈਂ ਇਕਰਾਰ ਕਰਦਾ ਹਾਂ, ਇਹ ਗੱਲਾਂ ਓਵੇਂ ਵਾਪਰਨਗੀਆਂ ਜਿਵੇਂ ਮੈਂ ਸੋਚਿਆ ਸੀ। ਇਹ ਗੱਲਾਂ ਉਵੇਂ ਵਾਪਰਨਗੀਆਂ ਜਿਵੇਂ ਮੈਂ ਯੋਜਨਾ ਬਣਾਈ ਸੀ।
25 ਮੈਂ ਆਪਣੇ ਦੇਸ਼ ਵਿੱਚ ਅੱਸ਼ੂਰ ਦੇ ਰਾਜੇ ਨੂੰ ਤਬਾਹ ਕਰ ਦਿਆਂਗਾ। ਮੈਂ ਉਸ ਰਾਜੇ ਨੂੰ ਆਪਣੇ ਪਰਬਤਾਂ ਉੱਤੇ ਪੈਰਾਂ ਹੇਠ ਕੁਚਲ ਦਿਆਂਗਾ। ਉਸ ਰਾਜੇ ਨੇ ਮੇਰੇ ਲੋਕਾਂ ਨੂੰ ਆਪਣਾ ਗੁਲਾਮ ਬਣਾਇਆ, ਉਸਨੇ ਉਨ੍ਹਾਂ ਦੇ ਗਲਾਂ ਵਿੱਚ ਜ਼ੰਜ਼ੀਰਾਂ ਪਾਈਆਂ। ਯਹੂਦਾਹ ਦੀ ਗਰਦਨਾਂ ਉੱਤੋਂ ਉਸ ਲੱਠ ਨੂੰ ਹਟਾ ਦਿੱਤਾ ਜਾਵੇਗਾ। ਉਸ ਬੋਲ ਨੂੰ ਦੂਰ ਕਰ ਦਿੱਤਾ ਜਾਵੇਗਾ।
26 ਇਹੀ ਗੱਲ ਹੈ ਜਿਸਦੀ ਮੈਂ ਆਪਣੇ ਲੋਕਾਂ ਲਈ ਯੋਜਨਾ ਬਣਾਈ ਹੈ। ਅਤੇ ਮੈਂ ਆਪਣੀ ਬਾਂਹ (ਸ਼ਕਤੀ) ਦੀ ਵਰਤੋਂ ਸਾਰੀਆਂ ਕੌਮਾਂ ਨੂੰ ਸਜ਼ਾ ਦੇਣ ਲਈ ਕਰਾਂਗਾ।"
27 ਜਦੋਂ ਯਹੋਵਾਹ ਕੋਈ ਯੋਜਨਾ ਬਣਾਉਂਦਾ ਹੈ, ਇਸਨੂੰ ਕੋਈ ਨਹੀਂ ਰੋਕ ਸਕਦਾ। ਜਦੋਂ ਯਹੋਵਾਹ ਲੋਕਾਂ ਨੂੰ ਸਜ਼ਾ ਦੇਣ ਲਈ ਹੱਥ ਚੁੱਕਦਾ ਹੈ, ਕੋਈ ਬੰਦਾ ਉਸਨੂੰ ਰੋਕ ਨਹੀਂ ਸਕਦਾ।
28 ਇਹ ਸੰਦੇਸ਼ ਉਸ ਸਾਲ ਦਿੱਤਾ ਗਿਆ ਜਦੋਂ ਰਾਜਾ ਅਹਾਦ ਮਰਿਆ ਸੀ।
29 ਫ਼ਿਲਿਸਤੀਆਂ ਦੇ ਦੇਸ, ਤੂੰ ਬਹੁਤ ਖੁਸ਼ ਹੈਂ ਕਿਉਂ ਕਿ ਜਿਸ ਰਾਜੇ ਨੇ ਤੈਨੂੰ ਮਾਰਿਆ ਸੀ ਉਹ ਹੁਣ ਮਰ ਗਿਆ ਹੈ। ਪਰ ਤੈਨੂੰ ਸੱਚਮੁੱਚ ਖੁਸ਼ ਨਹੀਂ ਹੋਣਾ ਚਾਹੀਦਾ। ਇਹ ਠੀਕ ਹੈ ਕਿ ਉਸਦਾ ਰਾਜ ਖਤਮ ਹੋ ਗਿਆ ਹੈ। ਪਰ ਰਾਜੇ ਦਾ ਪੁੱਤਰ ਆਵੇਗਾ ਤੇ ਰਾਜ ਕਰੇਗਾ। ਇਹ ਓਸੇ ਤਰ੍ਹਾਂ ਦੀ ਗੱਲ ਹੈ ਜਿਵੇਂ ਇੱਕ ਸੱਪ ਹੋਰ ਵਧੇਰੇ ਜ਼ਹਿਰੀਲੇ ਸੱਪ ਨੂੰ ਜਨਮ ਦਿੰਦਾ ਹੈ। ਇਹ ਨਵਾਂ ਰਾਜਾ ਤੁਹਾਡੇ ਲਈ ਬਹੁਤ ਤੇਜ਼ ਫ਼ਨੀਅਰ ਵਰਗਾ ਹੋਵੇਗਾ।
30 ਪਰ ਮੇਰੇ ਗਰੀਬ ਬੰਦੇ ਸੁਰਖਿਅਤ ਹੋ ਕੇ ਭੋਜਨ ਕਰ ਸਕਣਗੇ। ਉਨ੍ਹਾਂ ਦੇ ਬੱਚੇ ਸੁਰਖਿਅਤ ਹੋਣਗੇ। ਮੇਰੇ ਗਰੀਬ ਬੰਦੇ ਆਰਾਮ ਨਾਲ ਲੇਟ ਸਕਣਗੇ ਤੇ ਸੁਰਖਿਅਤ ਮਹਿਸੂਸ ਕਰਨਗੇ। ਪਰ ਮੈਂ ਤੁਹਾਡੇ ਪਰਿਵਾਰ ਨੂੰ ਭੁੱਖ ਨਾਲ ਮਾਰ ਦਿਆਂਗਾ। ਅਤੇ ਤੁਹਾਡੇ ਸਾਰੇ ਰਹਿੰਦੇ ਬੰਦੇ ਮਰ ਜਾਣਗੇ।
31 ਸ਼ਹਿਰ ਦੇ ਦਰਵਾਜ਼ਿਆਂ ਨੇੜੇ ਰਹਿਣ ਵਾਲਿਓ, ਰੋਵੋ! ਸ਼ਹਿਰ ਵਾਸੀਓ, ਰੋਵੋ! ਤੁਸੀਂ, ਫ਼ਿਲਿਸਤੀਆਂ ਦੇ ਸਮੂਹ ਲੋਕੋ ਭੈਭੀਤ ਹੋ ਜਾਵੋਂਗੇ। ਤੁਹਾਡਾ ਹੌਸਲਾ ਮੋਮ ਵਾਂਗ ਪਿਘਲ ਜਾਵੇਗਾ। ਉੱਤਰ ਵੱਲ ਦੇਖੋ! ਧੂੜ ਦਾ ਬੱਦਲ ਉਠਿਆ ਹੈ! ਅੱਸ਼ੂਰ ਦੀ ਫ਼ੌਜ ਆ ਰਹੀ ਹੈ! ਉਸ ਫ਼ੌਜ ਦੇ ਸਾਰੇ ਬੰਦੇ ਤਾਕਤਵਰ ਹਨ।
32 ਉਹ ਫ਼ੌਜ ਤੁਹਾਡੇ ਦੇਸ ਅੰਦਰ ਸੰਦੇਸ਼ਵਾਹਕਾਂ ਨੂੰ ਭੇਜੇਗੀ। ਉਹ ਸੰਦੇਸ਼ਵਾਹਕ ਆਪਣੇ ਲੋਕਾਂ ਨੂੰ ਕੀ ਆਖਣਗੇ? ਉਹ ਸੂਚਿਤ ਕਰਨਗੇ: ਫ਼ਿਲਿਸਤੀਆਂ ਨੂੰ ਹਰਾ ਦਿੱਤਾ ਗਿਆ ਸੀ, ਪਰ ਯਹੋਵਾਹ ਨੇ ਸੀਯੋਨ ਨੂੰ ਤਾਕਤ ਦਿੱਤੀ ਸੀ। ਉਸਦੇ ਸਾਰੇ ਬੰਦੇ ਓਥੇ ਸੁਰਖਿਆ ਲਈ ਗਏ ਸਨ।
ਕਾਂਡ 15

1 ਇਹ ਉਦਾਸ ਸੁਨੇਹਾ ਮੋਆਬ ਬਾਰੇ ਹੈ: ਇੱਕ ਰਾਤ ਵਿੱਚ ਫ਼ੌਜਾਂ ਨੇ ਆਰ ਮੋਆਬ ਦੀ ਦੌਲਤ ਲੁੱਟ ਲਈ। ਉਸ ਰਾਤ, ਸ਼ਹਿਰ ਤਬਾਹ ਕੀਤਾ ਗਿਆ ਸੀ। ਇੱਕ ਰਾਤ ਵਿੱਚ ਫੌਜ ਨੇ ਕੀਰ ਮੋਆਬ ਦੀ ਦੌਲਤ ਲੁੱਟ ਲਈ। ਉਸ ਰਾਤ ਸ਼ਹਿਰ ਤਬਾਹ ਕੀਤਾ ਗਿਆ ਸੀ।
2 ਰਾਜੇ ਦੇ ਪਰਿਵਾਰ ਤੇ ਦੀਬੋਨ ਦੇ ਲੋਕ ਨੇ ਉਪਾਸਨਾ ਸਬਾਨਾਂ ਉੱਤੇ ਰੋਣ ਲਈ ਜਾ ਰਹੇ ਮੋਆਬ ਦੇ ਲੋਕ ਨਬੋ ਅਤੇ ਮੇਦਬਾ ਲਈ ਰੋ ਰਹੇ ਹਨ। ਲੋਕਾਂ ਨੇ ਇਹ ਦਰਸਾਉਣ ਲਈ ਕਿ ਉਹ ਉਦਾਸ ਹਨ ਮੂੰਹ ਸਿਰ ਮੁਨਾ ਦਿੱਤੇ।
3 ਮੋਆਬ ਵਿੱਚ ਹਰ ਥਾਂ, ਛੱਤਾਂ ਉੱਤੇ ਅਤੇ ਗਲੀਆਂ ਵਿੱਚ, ਲੋਕਾਂ ਨੇ ਕਾਲੇ ਕੱਪੜੇ ਪਹਿਨੇ ਹੋਏ ਨੇ ਲੋਕ ਰੋ ਰਹੇ ਹਨ।
4 ਹਸ਼ਬੋਨ ਅਤੇ ਅਲਾਲੇਹ ਸ਼ਹਿਰਾਂ ਦੇ ਲੋਕ ਉੱਚੀ-ਉੱਚੀ ਰੋ ਰਹੇ ਹਨ। ਤੁਸੀਂ ਉਨ੍ਹਾਂ ਦੀਆਂ ਆਵਾਜ਼ਾਂ ਯਹਸ ਸ਼ਹਿਰ ਅੰਦਰ ਦੂਰੋ ਹੀ ਸੁਣ ਸਕਦੇ ਹੋ। ਫ਼ੌਜੀ ਵੀ ਡਰੇ ਹੋਏ ਹਨ। ਫ਼ੌਜੀ ਡਰ ਨਾਲ ਕੰਬ ਰਹੇ ਨੇ।
5 ਮੇਰਾ ਦਿਲ ਮੋਆਬ ਲਈ ਉਦਾਸੀ ਵਿੱਚ ਰੋ ਰਿਹਾ ਹੈ। ਇਸ ਦੇ ਲੋਕ ਸੁਰਖਿਆ ਲਈ ਸੋਆਰ ਅਤੇ ਅਗਲਬ ਸ਼ਲੀਸ਼ੀਯਹ ਜਿੰਨੀ ਦੂਰ ਭੱਜ ਰਹੇ ਹਨ। ਲੋਕ ਲੂਹੀਬ ਦੇ ਪਹਾੜੀ ਰਾਹ ਉੱਤੇ ਰੋਦੇ-ਰੋਦੇ ਜਾ ਰਹੇ ਹਨ। ਲੋਕ ਬਹੁਤ ਉੱਚੀ-ਉੱਚੀ ਰੋ ਰਹੇ ਹਨ। ਹੋਰੋਨਾਈਮ ਨੂੰ ਜਾਂਦੇ ਰਾਹ ਉੱਤੇ ਤੁਰਦੇ ਹੋਏ।
6 ਪਰ ਨਿਮਰੀਮ ਦਾ ਚਸ਼ਮਾ ਮਾਰੂਬਲ ਵਾਂਗ ਸੁੱਕਾ ਹੈ। ਸਾਰੇ ਪੌਦੇ ਮੁਰਝਾ ਗਏ ਹਨ। ਕਿਤੇ ਵੀ ਹਰਿਆਵਲ ਨਹੀਂ।
7 ਸ ਲਈ ਲੋਕ ਆਪਣੀਆਂ ਚੀਜ਼ਾਂ ਇਕੱਠੀਆਂ ਕਰਦੇ ਨੇ ਅਤੇ ਉਹ ਮੋਆਬ ਨੂੰ ਛੱਡ ਰਹੇ ਨੇ। ਉਹ ਆਪਣਾ ਸਾਮਾਨ ਚੁੱਕੀ ਜਾਂਦੇ ਹਨ, ਅਤੇ ਪਪੋਲਾਰ ਦੇ ਰੁੱਖਾਂ ਦੀ ਨਦੀ ਉੱਤੇ ਸਰਹੱਦ ਨੂੰ ਪਾਰ ਕਰਦੇ ਹਨ।
8 ਹਰ ਥਾਂ ਮੋਆਬ ਵਿੱਚ ਰੋਣਾ ਸੁਣਿਆ ਜਾ ਸਕਦਾ ਹੈ। ਉਨ੍ਹਾਂ ਦੀਆਂ ਚੀਕਾ ਬੇਰ ਏਲੀਮ ਜਿੰਨੀ ਦੂਰ ਤਾਈਂ ਅਤੇ ਅਗਲਇਮ ਜਿੰਨੀ ਦੂਰ ਤਾਈਂ ਸੁਣੀਆਂ ਜਾ ਸਕਦੀਆਂ ਹਨ।
9 ਦੀਮੋਨ ਦਾ ਪਾਣੀ ਖੂਨ ਨਾਲ ਭਰਿਆ ਹੈ। ਅਤੇ ਮੈਂ ਦੀਮੋਨ ਲਈ ਹੋਰ ਵੀ ਆਫ਼ਤਾਂ ਲੈ ਕੇ ਆਵਾਂਗਾ। ਮੋਆਬ ਵਿੱਚ ਰਹਿਣ ਵਾਲੇ ਕੁਝ ਹੀ ਲੋਕ ਦੁਸ਼ਮਣ ਕੋਲੋਂ ਬਚੇ ਹਨ। ਪਰ ਮੈਂ ਉਨ੍ਹਾਂ ਲੋਕਾਂ ਨੂੰ ਖਾਣ ਲਈ ਸ਼ੇਰ ਭੇਜਾਂਗਾ।
ਕਾਂਡ 16

1 ਤੁਹਾਨੂੰ ਲੋਕਾਂ ਨੂੰ ਦੇਸ਼ ਦੇ ਰਾਜੇ ਲਈ ਸੌਗਾਤ ਭੇਜਣੀ ਚਾਹੀਦੀ ਹੈ। ਤੁਹਾਨੂੰ ਸੀਯੋਨ ਦੀ ਪੁੱਤਰੀ ਦੇ ਪਰਬਤ ਨੂੰ ਮਾਰੂਬਲ ਰਾਹੀਂ ਸੇਲਾ ਤੋਂ ਇੱਕ ਲੇਲਾ ਭੇਜਣਾ ਚਾਹੀਦਾ ਹੈ।
2 ਮੋਆਬ ਦੀਆਂ ਔਰਤਾਂ ਅਰਨੋਨ ਨਦੀ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰਦੀਆਂ ਹਨ। ਉਹ ਸਹਾਇਤਾ ਲਈ ਤਕਦੀਆਂ ਹੋਈਆਂ ਇੱਕ ਥਾਂ ਤੋਂ ਦੂਜੀ ਥਾਂ ਵੱਲ ਭੱਜਦੀਆਂ ਹਨ। ਉਹ ਧਰਤੀ ਉੱਤੇ ਗੁਆਚੀਆਂ ਪੰਛੀਆਂ ਦੇ ਬੋਟਾਂ ਵਾਂਗ ਹਨ ਜਦੋਂ ਉਨ੍ਹਾਂ ਦਾ ਆਲ੍ਹਣਾ ਰੁੱਖ ਉੱਤੋਂ ਡਿੱਗ ਪਿਆ ਹੈ।
3 ਉਹ ਆਖਦੀਆਂ ਹਨ, "ਸਾਡੀ ਮਦਦ ਕਰੋ! ਦੱਸੋ ਅਸੀਂ ਕੀ ਕਰੀਏ! ਸਾਨੂੰ ਸਾਡੇ ਦੁਸ਼ਮਣਾਂ ਕੋਲੋਂ ਬਚਾਓ। ਛਾਂ ਵਾਂਗ ਸਾਨੂੰ ਸਿਖਰ ਦੁਪਹਿਰੀ ਧੁੱਪ ਕੋਲੋਂ ਬਚਾਓ। ਅਸੀਂ ਆਪਣੇ ਦੁਸ਼ਮਣਾਂ ਤੋਂ ਭੱਜ ਰਹੀਆਂ ਹਾਂ। ਸਾਨੂੰ ਛੁਪਾ ਲਵੋ! ਸਾਨੂੰ ਸਾਡੇ ਦੁਸ਼ਮਣਾਂ ਦੇ ਹਵਾਲੇ ਨਾ ਕਰੋ।"
4 ਮੋਆਬ ਦੇ ਉਨ੍ਹਾਂ ਲੋਕਾਂ ਨੂੰ ਆਪਣੇ ਘਰ ਛੱਡਣ ਲਈ ਮਜ਼ਬੂਰ ਕੀਤਾ ਗਿਆ ਸੀ। ਇਸ ਲਈ ਉਨ੍ਹਾਂ ਨੂੰ ਆਪਣੇ ਦੇਸ ਅੰਦਰ ਰਹਿਣ ਦਿਓ। ਉਨ੍ਹਾਂ ਨੂੰ ਉਨ੍ਹਾਂ ਦੇ ਦੁਸਮਣਾਂ ਤੋਂ ਛੁਪਾ ਲਵੋ ਲੁੱਟ ਮਾਰ ਰੁਕ ਜਾਵੇਗੀ। ਦੁਸ਼ਮਣ ਹਾਰ ਜਾਵੇਗਾ। ਉਹ ਲੋਕ ਜਿਨ੍ਹਾਂ ਹੋਰਾਂ ਨੂੰ ਦੁੱਖ ਦਿੱਤਾ ਸੀ ਦੇਸ਼ ਵਿੱਚੋਂ ਚਲੇ ਜਾਣਗੇ।
5 ਫ਼ੇਰ ਇੱਕ ਨਵਾਂ ਰਾਜਾ ਆਵੇਗਾ। ਇਹ ਰਾਜਾ ਦਾਊਦ ਦੇ ਪਰਿਵਾਰ ਵਿੱਚੋਂ ਹੋਵੇਗਾ। ਉਹ ਵਫ਼ਾਦਾਰ ਹੋਵੇਗਾ, ਉਹ ਪਿਆਰ ਕਰਨ ਵਾਲਾ ਅਤੇ ਮਿਹਰਬਾਨ ਹੋਵੇਗਾ। ਇਹ ਰਾਜਾ ਨਿਰਪੱਖ ਹੋ ਕੇ ਇਨਸਾਫ ਕਰੇਗਾ। ਉਹ ਓਹੀ ਗੱਲਾਂ ਕਰੇਗਾ ਜਿਹੜੀਆਂ ਸਹੀ ਅਤੇ ਚੰਗੀਆਂ ਹਨ।
6 ਅਸੀਂ ਸੁਣਿਆ ਹੈ ਕਿ ਮੋਆਬ ਦੇ ਲੋਕ ਬਹੁਤ ਗੁਮਾਨੀ ਅਤੇ ਹਂਕਾਰੀ ਹਨ। ਇਹ ਲੋਕ ਬਹੁਤ ਹਿਂਸਕ ਹਨ ਅਤੇ ਫ਼ਢ਼ਾਂ ਮਾਰਦੇ ਹਨ। ਪਰ ਉਨ੍ਹਾਂ ਦੀਆਂ ਫ਼ਢ਼ਾਂ ਫ਼ੋਕੇ ਸ਼ਬਦ ਹੀ ਹਨ।
7 ਉਸ ਗੁਮਾਨ ਕਾਰਣ ਮੋਆਬ ਦਾ ਸਾਰਾ ਦੇਸ਼ ਦੁੱਖ ਭੋਗੇਗਾ। ਮੋਆਬ ਦੇ ਸਾਰੇ ਲੋਕ ਰੋਣਗੇ। ਲੋਕ ਉਦਾਸ ਹੋਣਗੇ। ਉਹ ਅਜਿਹੀਆਂ ਗੱਲਾਂ ਚਾਹੁਣਗੇ ਜਿਹੜੀਆਂ ਅਤੀਤ ਵਿੱਚ ਉਨ੍ਹਾਂ ਕੋਲ ਸਨ। ਉਹ ਕੀਰ ਹਰਸਬ ਵਿੱਚ ਬਣੇ ਹੋਏ ਅੰਜੀਰ ਦੇ ਕੇਕ ਚਾਹੁਣਗੇ।
8 ਲੋਕ ਉਦਾਸ ਹੋਣਗੇ ਕਿਉਂਕਿ ਹਸ਼ਬੋਨ ਦੇ ਖੇਤ ਅਤੇ ਸਿਬਮਾਹ ਦੀਆਂ ਅੰਗੂਰੀ ਵੇਲਾਂ ਅੰਗੂਰ ਉਗਾਉਣ ਦੇ ਯੋਗ ਨਹੀਂ ਹੋਣਗੇ। ਵਿਦੇਸ਼ੀ ਹਾਕਮਾਂ ਨੇ ਅੰਗੂਰੀ ਵੇਲਾਂ ਕੱਟ ਸੁੱਟੀਆਂ ਹਨ। ਦੁਸ਼ਮਣ ਦੀਆਂ ਫੌਜਾਂ ਯਾਜ਼ੇਰ ਦੇ ਸ਼ਹਿਰ ਅਤੇ ਦੂਰ ਮਾਰੂਬਲ ਤੱਕ ਫ਼ੈਲ ਗਈਆਂ ਹਨ। ਅਤੇ ਉਹ ਸਮੁੰਦਰ ਤੱਕ ਫ਼ੈਲ ਗਈਆਂ ਹਨ।
9 "ਮੈਂ ਯਾਜ਼ੇਰ ਅਤੇ ਯਿਬਮਾਹ ਦੇ ਲੋਕਾਂ ਨਾਲ ਮਿਲਕੇ ਰੋਵਾਂਗਾ ਕਿਉਂਕਿ ਅੰਗੂਰ ਤਬਾਹ ਕਰ ਦਿੱਤੇ ਗਏ ਹਨ। ਮੈਂ ਹਸ਼ਬੋਨ ਅਤੇ ਅਲਾਲੇਹ ਦੇ ਲੋਕਾਂ ਸੰਗ ਰੋਵਾਂਗਾ ਕਿਉਂਕਿ ਓਥੇ ਕੋਈ ਫ਼ਸਲ ਨਹੀਂ ਉਗ੍ਗੇਗੀ। ਓਥੇ ਕੋਈ ਗਰਮੀ ਦੀ ਰੁੱਤ ਦਾ ਫ਼ਲ ਨਹੀਂ ਹੋਵੇਗਾ। ਅਤੇ ਓਥੇ ਖੁਸ਼ੀ ਦੀਆਂ ਕਿਲਕਾਰੀਆਂ ਨਹੀਂ ਹੋਣਗੀਆਂ।
10 ਬਗੀਚਿਆਂ ਵਿੱਚ ਖੁਸ਼ੀ ਅਤੇ ਗੀਤ ਨਹੀਂ ਹੋਣਗੇ। ਵਾਢੀਆਂ ਸਮੇਂ ਮੈਂ ਖੁਸ਼ੀ ਦਾ ਅੰਤ ਕਰ ਦਿਆਂਗਾ। ਸ਼ਰਾਬ ਬਣਨ ਲਈ ਅੰਗੂਰ ਤਿਆਰ ਹਨ। ਪਰ ਉਹ ਸਾਰੇ ਹੀ ਬਰਬਾਦ ਹੋ ਜਾਣਗੇ।
11 ਸ ਲਈ, ਮੈਂ ਮੋਆਬ ਲਈ ਉਦਾਸ ਬਹੁਤ ਹਾਂ। ਮੈਂ ਕੀਰ ਹਾਰਸ ਲਈ ਬਹੁਤ ਉਦਾਸ ਹਾਂ। ਮੈਂ ਇਨ੍ਹਾਂ ਸ਼ਹਿਰਾਂ ਲਈ ਬਹੁਤ-ਬਹੁਤ ਉਦਾਸ ਹਾਂ।
12 ਮੋਆਬ ਦੇ ਲੋਕ ਆਪਣੇ ਉਪਾਸਨਾ ਸਬਾਨਾਂ ਉੱਤੇ ਜਾਣਗੇ। ਲੋਕ ਪ੍ਰਾਰਥਨਾ ਕਰਨ ਦੀ ਕੋਸ਼ਿਸ਼ ਕਰਨਗੇ। ਪਰ ਉਹ ਦੇਖਣਗੇ ਕਿ ਕੀ ਵਾਪਰਿਆ ਹੈ, ਅਤੇ ਉਹ ਪ੍ਰਾਰਥਨਾ ਲਈ ਬਹੁਤ ਨਿਢਾਲ ਹੋਣਗੇ।"
13 ਯਹੋਵਾਹ ਨੇ ਇਹ ਗੱਲਾਂ ਮੋਆਬ ਬਾਰੇ ਅਨੇਕਾਂ ਵਾਰੀ ਆਖੀਆਂ।
14 ਅਤੇ ਹੁਣ ਯਹੋਵਾਹ ਆਖਦਾ ਹੈ, "ਤਿੰਨਾਂ ਸਾਲਾਂ ਅੰਦਰ, ਜਿਵੇਂ ਕਰਾਏ ਦਾ ਸਹਿਯੋਗੀ ਸਮਾਂ ਗਿਣਦਾ ਹੈ। ਉਹ ਸਾਰੇ ਲੋਕ ਅਤੇ ਉਹ ਸਾਰੀਆਂ ਚੀਜ਼ਾਂ ਜਿਨ੍ਹਾਂ ਦਾ ਉਹ ਗੁਮਾਨ ਕਰਦੇ ਹਨ, ਚਲੀਆਂ ਜਾਣਗੀਆਂ। ਬਹੁਤ ਬੋੜੇ ਲੋਕ ਪਿੱਛੇ ਰਹਿ ਜਾਣਗੇ, ਉਬੇ ਬਹੁਤ ਸਾਰੇ ਲੋਕ ਨਹੀਂ ਹੋਣਗੇ।"
ਕਾਂਡ 17

1 ਇਹ ਦਮਿਸ਼ਕ ਲਈ ਉਦਾਸ ਸੰਦੇਸ਼ ਹੈ। ਯਹੋਵਾਹ ਆਖਦਾ ਹੈ ਕਿ ਦਮਿਸ਼ਕ ਨਾਲ ਇਹ ਗੱਲਾਂ ਵਾਪਰਨਗੀਆਂ: "ਦਮਿਸ਼ਕ ਹੁਣ ਇੱਕ ਸ਼ਹਿਰ ਹੈ। ਪਰ ਦਮਿਸ਼ਕ ਤਬਾਹ ਕਰ ਦਿੱਤਾ ਜਾਵੇਗਾ। ਦਮਿਸ਼ਕ ਅੰਦਰ ਸਿਰਫ਼ ਤਬਾਹ ਹੋਈਆਂ ਇਮਾਰਤਾਂ ਹੀ ਬਚਣਗੀਆਂ।
2 ਲੋਕ ਅਰੋਏਰ ਦੇ ਸ਼ਹਿਰਾਂ ਨੂੰ ਛੱਡ ਦੇਣਗੇ। ਭੇਡਾਂ ਦੇ ਇੱਜੜ ਉਨ੍ਹਾਂ ਖਾਲੀ ਸ਼ਹਿਰਾਂ ਅੰਦਰ ਅਵਾਰਾ ਘੁੰਮਣਗੇ। ਉਨ੍ਹਾਂ ਨੂੰ ਤੰਗ ਕਰਨ ਵਾਲਾ ਕੋਈ ਵੀ ਬੰਦਾ ਨਹੀਂ ਹੋਵੇਗਾ।
3 ਇਫ਼ਰਾਈਮ (ਇਸਰਾਏਲ) ਦੇ ਕਿਲਾਨੁਮਾ ਸ਼ਹਿਰ ਤਬਾਹ ਕਰ ਦਿੱਤੇ ਜਾਣਗੇ। ਦਮਿਸ਼ਕ ਦੀ ਸਰਕਾਰ ਖਤਮ ਕਰ ਦਿੱਤੀ ਜਾਵੇਗੀ। ਓਹੀ ਗੱਲ ਜਿਹੜੀ ਇਸਰਾਏਲ ਨਾਲ ਵਾਪਰੇਗੀ, ਅਰਾਮ ਨਾਲ ਵੀ ਵਾਪਰੇਗੀ। ਸਾਰੇ ਹੀ ਮਹੱਤਵਪੂਰਣ ਲੋਕ ਦੂਰ ਲਿਜਾਏ ਜਾਣਗੇ।" ਸਰਬ ਸ਼ਕਤੀਮਾਨ ਯਹੋਵਾਹ ਨੇ ਆਖਿਆ ਕਿ ਇਹ ਗੱਲਾਂ ਵਾਪਰਨਗੀਆਂ।
4 ਉਸ ਸਮੇਂ, ਯਾਕੂਬ ਦੀ (ਇਸਰਾਏਲ) ਦੌਲਤ ਚਲੀ ਜਾਵੇਗੀ। ਯਾਕੂਬ ਉਸ ਬੰਦੇ ਵਰਗਾ ਹੋਵੇਗਾ ਜਿਹੜਾ ਬਿਮਾਰ ਸੀ ਅਤੇ ਬਹੁਤ ਕਮਜ਼ੋਰ ਅਤੇ ਪਤਲਾ ਹੋ ਗਿਆ ਸੀ।
5 ਉਹ ਸਮਾਂ ਰਫ਼ਾਈਮ ਵਾਦੀ ਵਿੱਚ ਅਨਾਜ਼ ਦੀਆਂ ਵਾਢੀਆਂ ਵਰਗਾ ਹੋਵੇਗਾ। ਕਾਮੇ ਉਨ੍ਹਾਂ ਬੂਟਿਆਂ ਨੂੰ ਇਕੱਠਾ ਕਰਦੇ ਹਨ ਜਿਹੜੇ ਖੇਤ ਵਿੱਚ ਉਗਦੇ ਹਨ। ਫ਼ੇਰ ਉਹ ਕਣਕ ਦੀਆਂ ਬਲੀਆਂ ਕੱਟ ਲੈਂਦੇ ਹਨ। ਅਤੇ ਉਹ ਅਨਾਜ਼ ਜਮ੍ਹਾਂ ਕਰਦੇ ਹਨ।
6 ਉਹ ਸਮਾਂ ਓਹੋ ਜਿਹਾ ਹੋਵੇਗਾ ਜਿਹੋ ਜਿਹਾ ਲੋਕਾਂ ਦੇ ਜ਼ੈਤੂਨ ਦੀ ਫ਼ਸਲ ਕੱਟਣ ਵੇਲੇ ਹੁੰਦਾ ਹੈ, ਲੋਕ ਜ਼ੈਤੂਨ ਦੇ ਰੁੱਖਾਂ ਉੱਤੋਂ ਜ਼ੈਤੂਨ ਦੇ ਫ਼ਲਾਂ ਨੂੰ ਝਾੜਦੇ ਹਨ। ਪਰ ਕੁਝ ਜ਼ੈਤੂਨ ਆਮ ਤੌਰ ਤੇ ਰੁੱਖ ਦੀ ਸਿਖਰ ਉੱਤੇ ਬਚੇ ਰਹਿ ਜਾਂਦੇ ਹਨ। ਚਾਰ ਪੰਜ ਜ਼ੈਤੂਨ ਕਈ ਉਤ੍ਤਲੀਆਂ ਟਾਹਣੀਆਂ ਵਿੱਚ ਬਚੇ ਰਹਿ ਜਾਂਦੇ ਹਨ। ਉਨ੍ਹਾਂ ਸ਼ਹਿਰਾਂ ਨਾਲ ਵੀ ਅਜਿਹਾ ਹੀ ਹੋਵੇਗਾ। ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।
7 ਉਸ ਸਮੇਂ, ਲੋਕ ਪਰਮੇਸ਼ੁਰ ਵੱਲ ਤੱਕਣਗੇ, ਉਸ ਵੱਲ ਜਿਸਨੇ ਉਨ੍ਹਾਂ ਨੂੰ ਸਾਜਿਆ ਸੀ। ਉਨ੍ਹਾਂ ਦੀਆਂ ਅੱਖਾਂ ਇਸਰਾਏਲ ਦੀ ਪਵਿੱਤਰ ਪੁਰਖ ਨੂੰ ਦੇਖਣਗੀਆਂ।
8 ਲੋਕੀਂ ਆਪਣੇ ਹੱਥਾਂ ਦੁਆਰਾ ਬਣਾਈਆਂ ਗਈਆਂ ਜਗਵੇਦੀਆਂ ਵੱਲ ਨਹੀਂ ਪਰਤਨਗੇ, ਅਸ਼ੇਰਾਹ ਦੇ ਥੰਮਾਂ ਜਾਂ ਧੂਫ ਵਾਲੀ ਜਗਵੇਦੀਆਂ ਵੱਲ ਵੀ ਨਹੀਂ, ਜੋ ਉਨ੍ਹਾਂ ਦੀਆਂ ਉਂਗਲਾਂ ਨੇ ਬਣਾਈਆਂ ਹਨ।
9 ਉਸ ਸਮੇਂ, ਸਾਰੇ ਕਿਲਾਬੰਦ ਸ਼ਹਿਰ ਖਾਲੀ ਹੋ ਜਾਣਗੇ। ਉਹ ਸ਼ਹਿਰ ਉਸ ਧਰਤੀ ਉੱਤੇ ਲੋਕਾਂ ਦੇ ਇਸਰਾਏਲ ਆਉਣ ਤੋਂ ਪਹਿਲਾਂ ਦੇ ਸਮੇਂ ਵਾਂਗ ਪਰਬਤਾਂ ਅਤੇ ਜੰਗਲਾਂ ਵਰਗੇ ਹੋਣਗੇ। ਅਤੀਤ ਵਿੱਚ ਸਾਰੇ ਲੋਕ ਭੱਜ ਗਏ ਸਨ ਕਿਉਂ ਕਿ ਇਸਰਾਏਲ ਦੇ ਲੋਕ ਆ ਰਹੇ ਸਨ। ਭਵਿੱਖ ਵਿੱਚ ਦੇਸ਼ ਫ਼ੇਰ ਇੱਕ ਵਾਰੀ ਖਾਲੀ ਹੋ ਜਾਵੇਗਾ।
10 ਇਹ ਇਸ ਲਈ ਵਾਪਰੇਗਾ ਕਿਉਂ ਕਿ ਤੁਸੀਂ ਉਸ ਪਰਮੇਸ਼ੁਰ ਨੂੰ ਭੁੱਲ ਗਏ ਹੋ ਜਿਹੜਾ ਤੁਹਾਡੀ ਰਾਖੀ ਕਰਦਾ ਹੈ। ਤੁਸੀਂ ਆਪਣੀ ਸੁਰਖਿਅਤ ਥਾਂ ਉੱਤੇ ਉਸ ਪਰਮੇਸ਼ੁਰ ਨੂੰ ਚੇਤੇ ਨਹੀਂ ਕੀਤਾ। ਤੁਸੀਂ ਕੁਝ ਬਹੁਤ ਚੰਗੀਆਂ ਅੰਗੂਰੀ ਵੇਲਾਂ ਦੂਰ ਦੁਰਾਡੀਆਂ ਥਾਵਾਂ ਤੋਂ ਲਿਆਂਦੀਆਂ। ਤੁਸੀਂ ਉਨ੍ਹਾਂ ਅੰਗੂਰੀ ਵੇਲਾਂ ਨੂੰ ਬੀਜ ਸਕਦੇ ਹੋ, ਪਰ ਉਹ ਪੌਦੇ ਉੱਗਣਗੇ ਨਹੀਂ।
11 ਤੁਸੀਂ ਇੱਕ ਦਿਨ ਆਪਣੀਆਂ ਵੇਲਾਂ ਨੂੰ ਬੀਜੋਗੇ ਅਤੇ ਕੋਸ਼ਿਸ਼ ਕਰੋਗੇ ਉਨ੍ਹਾਂ ਨੂੰ ਉਗਾਉਣ ਦੀ। ਅਗਲੇ ਦਿਨ ਪੌਦੇ ਉੱਗਣ ਲੱਗ ਪੈਣਗੇ। ਪਰ ਵਾਢੀ ਵੇਲੇ, ਤੁਸੀਂ ਪੌਦਿਆਂ ਤੋਂ ਫ਼ਲ ਇਕੱਠਾ ਕਰਨ ਲਈ ਜਾਵੋਗੇ ਅਤੇ ਤੁਸੀਂ ਦੇਖੋਗੇ ਕਿ ਹਰ ਚੀਜ਼ ਮਰ ਚੁੱਕੀ ਹੈ। ਇੱਕ ਬਿਮਾਰੀ ਸਾਰੇ ਪੌਦਿਆਂ ਨੂੰ ਬਰਬਾਦ ਕਰ ਦੇਵੇਗੀ।
12 ਬਹੁਤ ਸਾਰੇ ਲੋਕਾਂ ਨੂੰ ਸੁਣੋ! ਉਹ ਉੱਚੀ-ਉੱਚੀ ਸਮੁੰਦਰ ਦੇ ਸ਼ੋਰ ਵਾਂਗ ਰੋ ਰਹੇ ਹਨ। ਸ਼ੋਰ ਨੂੰ ਸੁਣੋ! ਇਹ ਸਮੁੰਦਰ ਦੀਆਂ ਲਹਿਰਾਂ ਦੇ ਬਪੇੜਿਆਂ ਵਰਗਾ ਹੈ।
13 ਅਤੇ ਲੋਕ ਉਨ੍ਹਾਂ ਲਹਿਰਾਂ ਵਾਂਗ ਹੋਣਗੇ। ਪਰਮੇਸ਼ੁਰ ਲੋਕਾਂ ਨਾਲ ਕੁਰਖਤ ਆਵਾਜ਼ ਵਿੱਚ ਬੋਲੇਗਾ, ਤੇ ਉਹ ਭੱਜ ਜਾਣਗੇ। ਲੋਕ ਹੋਣਗੇ ਤੂੜੀ ਦੇ ਤਿਣਕਿਆਂ ਵਾਂਗ ਹਵਾ ਵਿੱਚ ਉਡਦੇ ਹੋਏ। ਖੁਦਰੌ ਪੌਦਿਆਂ ਵਰਗੇ ਹੋਣਗੇ ਲੋਕ ਜਿਨ੍ਹਾਂ ਦਾ ਤੂਫ਼ਾਨ ਪਿੱਛਾ ਕਰਦਾ ਹੈ। ਹਵਾ ਵਗਦੀ ਹੈ ਅਤੇ ਖੁਦਰੌ ਪੌਦੇ ਦੂਰ ਚਲੇ ਜਾਂਦੇ ਹਨ।
14 ਉਸ ਰਾਤ ਲੋਕ ਭੈਭੀਤ ਹੋ ਜਾਣਗੇ। ਸਵੇਰ ਤੋਂ ਪਹਿਲਾਂ, ਕੁਝ ਵੀ ਨਹੀਂ ਬਚੇਗਾ। ਇਸ ਲਈ ਸਾਡੇ ਦੁਸ਼ਮਣਾਂ ਨੂੰ ਕੁਝ ਨਹੀਂ ਮਿਲੇਗਾ। ਉਹ ਸਾਡੀ ਧਰਤੀ ਵੱਲ, ਆਉਣਗੇ ਪਰ ਉਬੇ ਕੁਝ ਵੀ ਨਹੀਂ ਹੋਵੇਗਾ।
ਕਾਂਡ 18

1 ਇਬੋਪੀਆ ਦੀਆਂ ਨਦੀਆਂ ਕੰਢੇ ਦੇ ਦੇਸ ਵੱਲ ਦੇਖੋ। ਧਰਤੀ ਕੀੜਿਆਂ ਨਾਲ ਭਰੀ ਹੋਈ ਹੈ, ਤੁਸੀਂ ਸੁਣ ਸਕਦੇ ਹੋ ਉਨ੍ਹਾਂ ਦੇ ਫ਼ਰਫ਼ਰਾਂਦੇ ਖੰਭਾਂ ਨੂੰ।
2 ਉਹ ਧਰਤੀ ਲੋਕਾਂ ਨੂੰ ਕਾਨਿਆਂ ਦੀਆਂ ਕਿਸ਼ਤੀਆਂ ਵਿੱਚ ਸਮੁੰਦਰ ਪਾਰ ਭੇਜਦੀ ਹੈ।ਤੇਜ਼ ਸੰਦੇਸ਼ਵਾਹਕੋ, ਉਨ੍ਹਾਂ ਲੋਕਾਂ ਵੱਲ ਜਾਓ ਜਿਹੜੇ ਲੰਮੇ ਅਤੇ ਤਾਕਤਵਰ ਹਨ! ਸਭ ਥਾਵਾਂ ਦੇ ਲੋਕ ਇਨ੍ਹਾਂ ਲੰਮੇ ਅਤੇ ਤਾਕਤਵਰ ਲੋਕਾਂ ਤੋਂ ਡਰਦੇ ਹਨ। ਉਹ ਬਹੁਤ ਤਾਕਤਵਰ ਕੌਮ ਹਨ। ਉਨ੍ਹਾਂ ਦੀ ਕੌਮ ਹੋਰਨਾਂ ਕੌਮਾਂ ਨੂੰ ਹਰਾ ਦਿੰਦੀ ਹੈ। ਉਹ ਉਸ ਦੇਸ਼ ਵਿੱਚ ਹਨ ਜਿੱਥੇ ਨਦੀਆਂ ਦਾ ਜਾਲ ਵਿਛਿਆ ਹੋਇਆ ਹੈ।
3 ਉਨ੍ਹਾਂ ਲੋਕਾਂ ਨੂੰ ਚੇਤਾਨਵੀ ਦਿਓ ਕਿ ਉਨ੍ਹਾਂ ਨਾਲ ਕੁਝ ਮੰਦਾ ਵਾਪਰੇਗਾ। ਦੁਨੀਆਂ ਦੇ ਸਾਰੇ ਲੋਕ ਉਸ ਕੌਮ ਨਾਲ ਵਾਪਰਨ ਵਾਲੀ ਇਸ ਗੱਲ ਨੂੰ ਦੇਖਣਗੇ। ਇਸਨੂੰ ਲੋਕ ਪਹਾੜ ਉੱਤੇ ਲਹਿਰਾਏ ਝੰਡੇ ਵਾਂਗ ਸਾਫ਼-ਸਾਫ਼ ਦੇਖ ਲੈਣਗੇ। ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕ ਉਨ੍ਹਾਂ ਲੰਮੇ ਲੋਕਾਂ ਨਾਲ ਵਾਪਰਨ ਵਾਲੀ ਹਰ ਗੱਲ ਨੂੰ ਸੁਣਨਗੇ। ਉਹ ਇਸਨੂੰ ਜੰਗ ਸ਼ੁਰੂ ਹੋਣ ਵੇਲੇ ਬਿਗਲ ਦੇ ਸ਼ੋਰ ਵਾਂਗ ਸਾਫ਼ ਸੁਣਨਗੇ।
4 ਯਹੋਵਾਹ ਨੇ ਆਖਿਆ, "ਮੈਂ ਆਪਣੇ ਲਈ ਤਿਆਰ ਕੀਤੀ ਗਈ ਥਾਂ ਉੱਤੇ ਹੋਵਾਂਗਾ। ਮੈਂ ਇਨ੍ਹਾਂ ਗੱਲਾਂ ਨੂੰ ਵਾਪਰਦਿਆਂ ਦੇਖਾਂਗਾ।
5 ਗਰਮੀਆਂ ਦੇ ਇੱਕ ਸੁਹਣੇ ਦਿਨ, ਦੁਪਿਹਰ ਵੇਲੇ, ਲੋਕ ਆਰਾਮ ਕਰ ਰਹੇ ਹੋਣਗੇ। ਇਹ ਵੇਲਾ ਗਰਮੀਆਂ ਦੀਆਂ ਵਾਢੀਆਂ ਦਾ ਹੋਵੇਗਾ ਜਦੋਂ ਬਾਰਸ਼ ਨਹੀਂ ਪੈਂਦੀ, ਪਰ ਸਿਰਫ਼ ਸਵੇਰ ਦੀ ਤ੍ਰੇਲ ਹੀ ਹੁੰਦੀ। ਫ਼ੇਰ ਇੱਕ ਭਿਆਨਕ ਗੱਲ ਵਾਪਰੇਗੀ। ਇਹ ਫ਼ੁੱਲਾਂ ਦੇ ਖਿੜੇ ਹੋਣ ਤੋਂ ਬਾਅਦ ਦਾ ਸਮਾਂ ਹੋਵੇਗਾ ਨਵੇਂ ਅੰਗੂਰ ਨਿਕਲ ਰਹੇ ਹੋਣਗੇ ਅਤੇ ਵਧ ਫ਼ੁਲ ਰਹੇ ਹੋਣਗੇ। ਪਰ ਵਾਢੀ ਤੋਂ ਪਹਿਲਾਂ ਹੀ, ਦੁਸ਼ਮਣ ਆਵੇਗਾ ਤੇ ਪੌਦਿਆਂ ਨੂੰ ਕੱਟ ਸੁੱਟੇਗਾ। ਦੁਸ਼ਮਣ ਵੇਲਾਂ ਨੂੰ ਤੋੜ ਕੇ ਸੁੱਟ ਦੇਵੇਗਾ।
6 ਵੇਲਾਂ ਪਹਾੜੀ ਪੰਛੀਆਂ ਅਤੇ ਜੰਗਲੀ ਜਾਨਵਰਾਂ ਦੇ ਖਾਣ ਲਈ ਹੀ ਰਹਿ ਜਾਣਗੀਆਂ। ਗਰਮੀਆਂ ਦੇ ਦਿਨਾਂ ਵਿੱਚ ਪੰਛੀ ਵੇਲਾਂ ਉੱਤੇ ਗੁਜ਼ਾਰਾ ਕਰਨਗੇ। ਅਤੇ ਉਸ ਸਰਦੀ ਨੂੰ ਜੰਗਲੀ ਜਾਨਵਰ ਵੇਲਾਂ ਨੂੰ ਖਾਣਗੇ।"
7 ਉਸ ਸਮੇਂ, ਸਰਬ ਸ਼ਕਤੀਮਾਨ ਯਹੋਵਾਹ ਲਈ ਇੱਕ ਖਾਸ ਭੇਟ ਲਿਆਂਦੀ ਜਾਵੇਗੀ। ਉਹ ਭੇਟ ਉਨ੍ਹਾਂ ਲੋਕਾਂ ਵੱਲੋਂ ਆਵੇਗੀ ਜਿਹੜੇ ਲੰਮੇ ਤਕੜੇ ਹਨ। ਸਾਰੇ ਪਾਸਿਆਂ ਦੇ ਲੋਕ ਇਨ੍ਹਾਂ ਲੰਮੇ ਤਕੜੇ ਲੋਕਾਂ ਤੋਂ ਡਰਦੇ ਹਨ। ਉਹ ਬਹੁਤ ਤਾਕਤਵਰ ਕੌਮ ਹਨ। ਉਨ੍ਹਾਂ ਦੀ ਕੌਮ ਹੋਰਾਂ ਕੌਮਾਂ ਨੂੰ ਹਰਾ ਦਿੰਦੀ ਹੈ। ਉਹ ਦਰਿਆਵਾਂ ਵੰਡੇ ਦੇਸ ਵਿੱਚ ਹਨ। ਇਹ ਭੇਟ ਯਹੋਵਾਹ ਦੇ ਸੀਯੋਨ ਪਰਬਤ ਸਬਾਨ ਤੇ ਲਿਆਂਦੀ ਜਾਵੇਗੀ।
ਕਾਂਡ 19

1 ਮਿਸਰ ਬਾਰੇ ਉਦਾਸ ਸੰਦੇਸ਼: ਦੇਖੋ! ਯਹੋਵਾਹ ਤੇਜ਼ ਬੱਦਲ ਉੱਤੇ ਸਵਾਰ ਹੋ ਕੇ ਆ ਰਿਹਾ ਹੈ। ਯਹੋਵਾਹ ਮਿਸਰ ਵਿੱਚ ਦਾਖਲ ਹੋਵੇਗਾ, ਅਤੇ ਮਿਸਰ ਦੇ ਸਾਰੇ ਝੂਠੇ ਦੇਵਤੇ ਡਰ ਨਾਲ ਕੰਬਣਗੇ। ਮਿਸਰ ਬਹਾਦਰ ਸੀ, ਪਰ ਇਸਦਾ ਹੌਸਲਾ ਪਿਘਲ ਜਾਵੇਗਾ।
2 ਪਰਮੇਸ਼ੁਰ ਆਖਦਾ ਹੈ, "ਮੈਂ ਮਿਸਰ ਦੇ ਲੋਕਾਂ ਨੂੰ ਆਪਸ ਵਿੱਚ ਲੜਾ ਦਿਆਂਗਾ। ਲੋਕ ਆਪਣੇ ਭਰਾਵਾਂ ਨਾਲ ਲੜਨਗੇ। ਗੁਆਂਢੀ ਗੁਆਂਢੀਆਂ ਨਾਲ ਲੜਨਗੇ। ਸ਼ਹਿਰ ਸ਼ਹਿਰਾਂ ਦੇ ਵਿਰੁੱਧ ਹੋਣਗੇ। ਰਾਜ ਰਾਜਾਂ ਦੇ ਵਿਰੁੱਧ ਹੋਣਗੇ।
3 ਮਿਸਰ ਦੇ ਲੋਕ ਭੰਬਲ ਭੂਸੇ ਵਿੱਚ ਪੈ ਜਾਣਗੇ। ਲੋਕ ਆਪਣੇ ਝੂਠੇ ਦੇਵਤਿਆਂ ਨੂੰ ਪੁੱਛਣਗੇ ਕਿ ਕੀ ਕੀਤਾ ਜਾਵੇ। ਲੋਕ ਆਪਣੇ ਬੁੱਧੀਮਾਨਾਂ ਅਤੇ ਜਾਦੂਗਰਾਂ ਨੂੰ ਪੁੱਛਣਗੇ। ਪਰ ਉਨ੍ਹਾਂ ਦੀ ਨਸੀਹਤ ਬੇਕਾਰ ਹੋਵੇਗੀ।"
4 ਮਾਲਿਕ, ਸਰਬ ਸ਼ਕਤੀਮਾਨ ਯਹੋਵਾਹ, ਆਖਦਾ ਹੈ, "ਮੈਂ (ਪਰਮੇਸ਼ੁਰ) ਮਿਸਰ ਨੂੰ ਸਖਤ ਹਾਕਮ ਦੇ ਹਵਾਲੇ ਕਰ ਦਿਆਂਗਾ। ਇੱਕ ਤਾਕਤਵਰ ਰਾਜਾ ਲੋਕਾਂ ਉੱਤੇ ਰਾਜ ਕਰੇਗਾ।
5 ਨੀਲ ਨਦੀ ਸੁੱਕ ਜਾਵੇਗੀ। ਸਮੁੰਦਰ ਵਿੱਚੋਂ ਪਾਣੀ ਮੁੱਕ ਜਾਵੇਗਾ।
6 ਸਾਰੀਆਂ ਨਦੀਆਂ ਸੁੱਕ ਜਾਣਗੀਆਂ। ਮਿਸਰ ਦੀਆਂ ਨਹਿਰਾਂ ਵੀ ਸੁੱਕ ਜਾਣਗੀਆਂ ਅਤੇ ਉਨ੍ਹਾਂ ਵਿੱਚੋਂ ਪਾਣੀ ਮੁੱਕ ਜਾਵੇਗਾ ਪਾਣੀ ਦੇ ਸਾਰੇ ਪੌਦੇ ਸੜ ਜਾਣਗੇ।
7 ਨਦੀ ਕੰਢੇ ਦੇ ਸਾਰੇ ਪੌਦੇ ਮਰ ਜਾਣਗੇ ਅਤੇ ਉੱਡ ਪੁੱਡ ਜਾਣਗੇ। ਦਰਿਆ ਦੇ ਸਭ ਤੋਂ ਵੱਡੇ ਪਾਟ ਵਾਲੀ ਥਾਂ ਦੇ ਪੌਦੇ ਵੀ ਮਰ ਜਾਣਗੇ।
8 "ਮਛੇਰੇ, ਉਹ ਸਾਰੇ ਲੋਕ ਜਿਹੜੇ ਨੀਲ ਨਦੀ ਤੋਂ ਮੱਛੀਆਂ ਫ਼ੜਦੇ ਹਨ, ਉਦਾਸ ਹੋ ਜਾਣਗੇ ਅਤੇ ਉਹ ਰੋਣ ਲੱਗ ਪੈਣਗੇ। ਉਹ ਆਪਣੇ ਭੋਜਨ ਲਈ ਨੀਲ ਨਦੀ ਉੱਤੇ ਨਿਰਭਰ ਕਰਦੇ ਹਨ ਪਰ ਇਹ ਸੁੱਕ ਜਾਵੇਗੀ।
9 ਉਹ ਸਾਰੇ ਲੋਕ ਜਿਹੜੇ ਕੱਪੜਾ ਬਣਾਉਂਦੇ ਹਨ ਉਹ ਵੀ ਬਹੁਤ ਹੀ ਉਦਾਸ ਹੋਣਗੇ। ਇਨ੍ਹਾਂ ਲੋਕਾਂ ਨੂੰ ਲਿਨਨ ਬਨਾਉਣ ਲਈ ਸਣ ਦੀ ਲੋੜ ਪੈਂਦੀ ਹੈ।
10 ਉਨ੍ਹਾਂ ਲੋਕਾਂ ਕੋਲ ਕੋਈ ਕੰਮ ਨਹੀਂ ਹੋਵੇਗਾ ਜਿਹੜੇ ਪਾਣੀ ਬਚਾਉਣ ਲਈ ਬਂਨ ਬਣਾਉਂਦੇ ਹਨ, ਇਸ ਲਈ ਉਹ ਉਦਾਸ ਹੋਣਗੇ।
11 "ਸੋਆਨ ਸ਼ਹਿਰ ਦੇ ਆਗੂ ਮੂਰਖ ਹਨ। ਫ਼ਿਰਊਨ ਦੇ 'ਸਿਆਣੇ ਸਲਾਹਕਾਰ' ਗ਼ਲਤ ਸਲਾਹ ਦਿੰਦੇ ਹਨ। ਉਹ ਆਗੂ ਆਖਦੇ ਹਨ ਕਿ ਉਹ ਸਿਆਣੇ ਹਨ। ਉਹ ਆਖਦੇ ਹਨ ਕਿ ਉਹ ਰਾਜਿਆਂ ਦੇ ਪੁਰਾਣੇ ਖਾਨਦਾਨ ਵਿੱਚੋਂ ਹਨ। ਪਰ ਜਿਵੇਂ ਉਹ ਸੋਚਦੇ ਹਨ ਉਹ ਸਿਆਣੇ ਨਹੀਂ ਹਨ।"
12 ਹੇ ਮਿਸਰ, ਕਿਬੇ ਨੇ ਤੇਰੇ ਸਿਆਣੇ ਬੰਦੇ? ਉਨ੍ਹਾਂ ਸਿਆਣੇ ਬੰਦਿਆਂ ਨੂੰ ਜਾਨਣਾ ਚਾਹੀਦਾ ਹੈ ਕਿ ਯਹੋਵਾਹ ਸਰਬ ਸ਼ਕਤੀਮਾਨ ਨੇ ਮਿਸਰ ਲਈ ਕੀ ਯੋਜਨਾ ਬਣਾਈ ਹੈ। ਇਨ੍ਹਾਂ ਨੂੰ ਤੈਨੂੰ ਦੱਸ ਲੈਣਦੇ ਕਿ ਕੀ ਵਾਪਰੇਗਾ।
13 ਸੋਆਨ ਦੇ ਆਗੂ ਮੂਰਖ ਬਣ ਗਏ ਹਨ। ਨੋਫ਼ ਦੇ ਆਗੂਆਂ ਨੇ ਝੂਠਾਂ ਵਿੱਚ ਵਿਸ਼ਵਾਸ ਕੀਤਾ ਹੈ। ਇਸ ਲਈ ਆਗੂਆਂ ਨੇ ਮਿਸਰ ਨੂੰ ਕੁਰਾਹੇ ਪਾਇਆ ਹੈ।
14 ਯਹੋਵਾਹ ਨੇ ਇਨ੍ਹਾਂ ਆਗੂਆਂ ਨੂੰ ਭੰਬਲ ਭੂਸੇ ਵਿੱਚ ਪਾਇਆ ਹੈ। ਉਹ ਆਵਾਰਾ ਘੁੰਮਦੇ ਹਨ ਤੇ ਮਿਸਰ ਨੂੰ ਕੁਰਾਹੇ ਪਾਉਂਦੇ ਹਨ। ਹਰ ਉਹ ਗੱਲ ਜਿਹੜੀ ਇਹ ਆਗੂ ਕਰਦੇ ਹਨ, ਗ਼ਲਤ ਹੈ। ਉਹ ਸ਼ਰਾਬੀ ਲੋਕਾਂ ਵਾਂਗ ਧਰਤੀ ਉੱਤੇ ਲਿਟਦੇ ਹਨ।
15 ਅਜਿਹਾ ਕਰਨ ਲਈ ਕੁਝ ਨਹੀਂ ਜੋ ਮਿਸਰ ਦੇ ਆਗੂ ਕਰ ਸਕਦੇ ਹਨ। (ਇਹ ਆਗੂ "ਸਿਰ ਤੇ ਪੂਛ" ਸਨ। ਉਹ ਪੌਦਿਆਂ ਦੀਆਂ "ਸਿਰੀਆਂ ਅਤੇ ਤਣੇ ਹਨ।")
16 ਉਸ ਸਮੇਂ, ਮਿਸਰ ਦੇ ਲੋਕ ਭੈਭੀਤ ਔਰਤਾਂ ਵਰਗੇ ਹੋਣਗੇ। ਉਹ ਯਹੋਵਾਹ ਸਰਬ ਸ਼ਕਤੀਮਾਨ ਤੋਂ ਭੈਭੀਤ ਹੋਣਗੇ। ਯਹੋਵਾਹ ਲੋਕਾਂ ਨੂੰ ਸਜ਼ਾ ਦੇਣ ਲਈ ਹੱਥ ਉਠਾਏਗਾ, ਅਤੇ ਉਹ ਡਰ ਜਾਣਗੇ।
17 ਯਹੂਦਾਹ ਦੀ ਧਰਤੀ ਮਿਸਰ ਦੇ ਸਾਰੇ ਲੋਕਾਂ ਲਈ ਡਰਨ ਵਾਲੀ ਥਾਂ ਹੋਵੇਗੀ। ਮਿਸਰ ਦਾ ਕੋਈ ਵੀ ਬੰਦਾ ਜਿਹੜਾ ਯਹੂਦਾਹ ਦਾ ਨਾਮ ਸੁਣੇਗਾ, ਡਰ ਜਾਵੇਗਾ। ਇਹ ਗੱਲ ਇਸ ਲਈ ਵਾਪਰੇਗੀ ਕਿਉਂ ਕਿ ਸਰਬ ਸ਼ਕਤੀਮਾਨ ਯਹੋਵਾਹ ਨੇ ਮਿਸਰ ਉੱਤੇ ਵਾਪਰਨ ਵਾਲੀਆਂ ਭਿਆਨਕ ਗੱਲਾਂ ਦੀ ਯੋਜਨਾ ਬਣਾਈ ਹੈ।
18 ਉਸ ਸਮੇਂ, ਮਿਸਰ ਵਿੱਚ ਪੰਜ ਸ਼ਹਿਰ ਅਜਿਹੇ ਹੋਣਗੇ ਜਿੱਥੇ ਲੋਕ ਕਾਨਾਨ (ਯਹੂਦੀ ਭਾਸ਼ਾ) ਬੋਲਦੇ ਹੋਣਗੇ। ਇਨ੍ਹਾਂ ਵਿੱਚੋਂ ਇੱਕ ਸ਼ਹਿਰ ਦਾ ਨਾਮ 'ਤਬਾਹੀ ਦਾ ਸ਼ਹਿਰ' ਰੱਖ ਦਿੱਤਾ ਜਾਵੇਗਾ।ਲੋਕ ਸਰਬ ਸ਼ਕਤੀਮਾਨ ਯਹੋਵਾਹ ਦੇ ਅਨੁਯਾਈ ਹੋਣ ਦਾ ਇਕਰਾਰ ਕਰਨਗੇ।
19 ਉਸ ਸਮੇਂ, ਮਿਸਰ ਦੇ ਮਧ੍ਧ ਵਿੱਚ ਯਹੋਵਾਹ ਲਈ ਇੱਕ ਜਗਵੇਦੀ ਹੋਵੇਗੀ। ਮਿਸਰ ਦੀ ਸਰਹੱਦ ਉੱਤੇ ਯਹੋਵਾਹ ਲਈ ਆਦਰ ਦਰਸਾਉਣ ਵਾਲੀ ਇਮਾਰਤ ਹੋਵੇਗੀ।
20 ਇਹ ਇਸ ਗੱਲ ਨੂੰ ਦਰਸਾਉਣ ਦਾ ਸੰਕੇਤ ਹੋਵੇਗਾ ਕਿ ਸਰਬ ਸ਼ਕਤੀਮਾਨ ਯਹੋਵਾਹ ਬਹੁਤ ਸ਼ਕਤੀਸ਼ਾਲੀ ਗੱਲਾਂ ਕਰਦਾ ਹੈ। ਕਿਸੇ ਵੀ ਸਮੇਂ ਜਦੋਂ ਲੋਕ ਯਹੋਵਾਹ ਅੱਗੇ ਸਹਾਇਤਾ ਦੀ ਪੁਕਾਰ ਕਰਨਗੇ, ਯਹੋਵਾਹ ਸਹਾਇਤਾ ਭੇਜੇਗਾ। ਯਹੋਵਾਹ ਲੋਕਾਂ ਨੂੰ ਬਚਾਉਣ ਲਈ ਅਤੇ ਉਨ੍ਹਾਂ ਦੀ ਰੱਖਿਆ ਕਰਨ ਲਈ, ਕਿਸੇ ਬੰਦੇ ਨੂੰ ਭੇਜੇਗਾ। ਉਹ ਬੰਦਾ ਲੋਕਾਂ ਨੂੰ ਉਨ੍ਹਾਂ ਹੋਰ ਲੋਕਾਂ ਤੋਂ ਬਚਾਵੇਗਾ ਜਿਹੜੇ ਉਨ੍ਹਾਂ ਨਾਲ ਬੁਰਾ ਵਰਤਾਉ ਕਰਦੇ ਹਨ।
21 ਉਸ ਸਮੇਂ, ਮਿਸਰ ਦੇ ਲੋਕ ਸੱਚਮੁੱਚ ਯਹੋਵਾਹ ਨੂੰ ਜਾਣ ਲੈਣਗੇ। ਮਿਸਰ ਦੇ ਲੋਕ ਪਰਮੇਸ਼ੁਰ ਨੂੰ ਪ੍ਰੇਮ ਕਰਨਗੇ। ਲੋਕ ਪਰਮੇਸ਼ੁਰ ਦੀ ਸੇਵਾ ਕਰਨਗੇ ਅਤੇ ਉਹ ਅਨੇਕਾਂ ਬਲੀਆਂ ਚੜਾਉਣਗੇ। ਉਹ ਯਹੋਵਾਹ ਨਾਲ ਇਕਰਾਰ ਕਰਨਗੇ ਅਤੇ ਉਨ੍ਹਾਂ ਇਕਰਾਰਾਂ ਨੂੰ ਪੂਰਾ ਕਰਨਗੇ।
22 ਯਹੋਵਾਹ ਮਿਸਰ ਦੇ ਲੋਕਾਂ ਨੂੰ ਸਜ਼ਾ ਦੇਵੇਗਾ। ਅਤੇ ਫ਼ੇਰ ਯਹੋਵਾਹ ਉਨ੍ਹਾਂ ਨੂੰ ਮਾਫ਼ ਕਰ ਦੇਵੇਗਾ ਅਤੇ ਉਹ ਯਹੋਵਾਹ ਵੱਲ ਵਾਪਸ ਪਰਤ ਆਉਣਗੇ। ਯਹੋਵਾਹ ਉਨ੍ਹਾਂ ਦੀਆਂ ਪ੍ਰਾਰਬਨਾਵਾਂ ਸੁਣੇਗਾ ਅਤੇ ਉਨ੍ਹਾਂ ਨੂੰ ਮਾਫ਼ੀ ਦੇ ਦੇਵੇਗਾ।
23 ਉਸ ਸਮੇਂ, ਮਿਸਰ ਤੋਂ ਅੱਸ਼ੂਰ ਨੂੰ ਆਉਂਦੀ ਇੱਕ ਸ਼ਾਹਰਾਹ ਹੋਵੇਗੀ। ਫ਼ੇਰ ਅੱਸ਼ੂਰ ਦੇ ਲੋਕ ਮਿਸਰ ਜਾਣਗੇ ਅਤੇ ਮਿਸਰ ਦੇ ਲੋਕ ਅੱਸ਼ੂਰ ਜਾਣਗੇ। ਮਿਸਰ ਅੱਸ਼ੂਰ ਦੇ ਨਾਲ ਰਲਕੇ ਕੰਮ ਕਰੇਗਾ।
24 ਉਸ ਸਮੇਂ, ਇਸਰਾਏਲ, ਅੱਸ਼ੂਰ ਅਤੇ ਮਿਸਰ ਇਕੱਠੇ ਹੋ ਜਾਣਗੇ ਅਤੇ ਇਸ ਧਰਤੀ ਉੱਤੇ ਹਕੂਮਤ ਕਰਨਗੇ। ਇਹ ਇਸ ਧਰਤੀ ਲਈ ਸੁਭਾਗੀ ਗੱਲ ਹੋਵੇਗੀ।
25 ਸਰਬ ਸ਼ਕਤੀਮਾਨ ਯਹੋਵਾਹ ਇਨ੍ਹਾਂ ਦੇਸ਼ਾਂ ਨੂੰ ਅਸੀਸ ਦੇਵੇਗਾ। ਉਹ ਆਖੇਗਾ, "ਹੇ ਮਿਸਰ ਤੂੰ ਮੇਰਾ ਹੀ ਬੰਦਾ ਹੈਂ, ਹੇ ਅੱਸ਼ੂਰ, ਮੈਂ ਤੈਨੂੰ ਸਾਜਿਆ ਸੀ। ਹੇ ਇਸਰਾਏਲ ਮੈਂ ਤੈਨੂੰ ਅਪਣਾਉਂਦਾ ਹਾਂ। ਤੁਸੀਂ ਸਾਰੇ ਹੀ ਸੁਭਾਗੇ ਹੋ!"
25
ਕਾਂਡ 20

1 ਸਰਗੋਨ ਅੱਸ਼ੂਰ ਦਾ ਰਾਜਾ ਸੀ। ਸਰਗੋਨ ਨੇ ਤਾਰਤੋਂਨ ਨੂੰ ਅਸ਼ਦੋਦ ਭੇਜਿਆ ਉਸ ਸ਼ਹਿਰ ਦੇ ਖਿਲਾਫ਼ ਜੰਗ ਕਰਨ ਲਈ। ਤਾਰਤੋਂਨ ਉੱਥੇ ਗਿਆ ਅਤੇ ਸ਼ਹਿਰ ਤੇ ਕਬਜ਼ਾ ਕਰ ਲਿਆ।
2 ਉਸ ਸਮੇਂ, ਯਹੋਵਾਹ ਨੇ ਆਮੋਜ਼ ਦੇ ਪੁੱਤਰ ਯਸਾਯਾਹ ਰਾਹੀਂ ਗੱਲ ਕੀਤੀ। ਯਹੋਵਾਹ ਨੇ ਆਖਿਆ, "ਜਾਓ, ਆਪਣੇ ਤੋਂ ਉਦਾਸੀ ਦੇ ਵਸਤਰ ਲਾਹ ਸੁੱਟੋ। ਆਪਣੇ ਬੂਟਾਂ ਨੂੰ ਆਪਣੇ ਪੈਰਾਂ ਵਿੱਚੋਂ ਉਤਾਰ ਦਿਓ।" ਯਸਾਯਾਹ ਨੇ ਯਹੋਵਾਹ ਦਾ ਹੁਕਮ ਮੰਨ ਲਿਆ। ਯਸਾਯਾਹ ਬਿਨਾ ਵਸਤਰਾਂ ਅਤੇ ਬਿਨਾ ਬੂਟਾਂ ਦੇ ਉੱਥੇ ਘੁੰਮਣ ਲੱਗਾ।
3 ਫ਼ੇਰ ਯਹੋਵਾਹ ਨੇ ਆਖਿਆ, "ਯਸਾਯਾਹ ਤਿੰਨ ਸਾਲ ਤੱਕ ਬਿਨਾਂ ਵਸਤਰਾਂ ਅਤੇ ਬਿਨਾਂ ਬੂਟਾਂ ਦੇ ਆਲੇ-ਦੁਆਲੇ ਘੁੰਮਿਆ ਹੈ। ਇਹ ਮਿਸਰ ਅਤੇ ਇਬੋਪੀਆ ਲਈ ਇੱਕ ਸੰਕੇਤ ਹੈ।
4 ਅੱਸ਼ੂਰ ਦਾ ਰਾਜਾ ਮਿਸਰ ਅਤੇ ਇਬੋਪੀਆ ਨੂੰ ਹਰਾਵੇਗਾ। ਅੱਸ਼ੂਰ ਕੈਦੀ ਬਣਾਵੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਦੇਸਾਂ ਤੋਂ ਦੂਰ ਲੈ ਜਾਵੇਗਾ। ਬੁਢ੍ਢੇ ਅਤੇ ਜਵਾਨ ਲੋਕ ਬਿਨਾਂ ਵਸਤਰਾਂ ਅਤੇ ਜੁਤੀਆਂ ਦੇ ਲਿਜਾਏ ਜਾਣਗੇ। ਉਹ ਬਿਲਕੁਲ ਨੰਗੇ ਹੋਣਗੇ। ਮਿਸਰ ਦੇ ਲੋਕ ਸ਼ਰਮਸਾਰ ਹੋਣਗੇ।
5 ਲੋਕ ਇਬੋਪੀਆ ਵੱਲ ਸਹਾਇਤਾ ਲਈ ਤੱਕਦੇ ਸਨ। ਉਹ ਲੋਕ ਟੁੱਟ ਜਾਣਗੇ। ਲੋਕ ਮਿਸਰ ਦੀ ਸ਼ਾਨ ਤੋਂ ਹੈਰਾਨ ਸਨ। ਉਹ ਲੋਕ ਸ਼ਰਮਸਾਰ ਹੋਣਗੇ।"
6 ਜਿਹੜੇ ਲੋਕ ਸਮੁੰਦਰ ਦੇ ਨੇੜੇ ਰਹਿੰਦੇ ਹਨ ਉਹ ਆਖਣਗੇ, "ਅਸੀਂ ਉਨ੍ਹਾਂ ਮੁਲਕਾਂ ਉੱਤੇ ਸਹਾਇਤਾ ਲਈ ਭਰੋਸਾ ਕੀਤਾ। ਅਸੀਂ ਭੱਜਕੇ ਉਨ੍ਹਾਂ ਵੱਲ ਗਏ ਤਾਂ ਉਹ ਸਾਨੂੰ ਅੱਸ਼ੂਰ ਦੇ ਰਾਜੇ ਤੋਂ ਬਚਾ ਲੈਣ। ਪਰ ਉਨ੍ਹਾਂ ਵੱਲ ਦੇਖੋ। ਉਨ੍ਹਾਂ ਦੇਸਾਂ ਉੱਤੇ ਕਬਜ਼ਾ ਹੋ ਚੁਕਿਆ ਹੈ, ਇਸ ਲਈ ਅਸੀਂ ਬਚ ਨਿਕਲਣ ਵਿੱਚ ਕਿਵੇਂ ਕਾਮਯਾਬ ਹੋ ਸਕਾਂਗੇ?"
ਕਾਂਡ 21

1 ਮਾਰੂਬਲ ਦੇ ਸਮੁੰਦਰ ਬਾਰੇ ਉਦਾਸ ਸੁਨੇਹਾ: ਕੋਈ ਚੀਜ਼ ਮਾਰੂਬਲ ਵੱਲੋਂ ਆ ਰਹੀ ਹੈ। ਇਹ ਹਵਾ ਵਾਂਗ ਆ ਰਹੀ ਹੈ ਜਿਵੇਂ ਨਿਜੀਬ ਤੋਂ ਹਵਾ ਵਗਦੀ ਹੈ। ਇਹ ਭਿਆਨ ਦੇਸ ਵੱਲੋਂ ਆ ਰਹੀ ਹੈ।
2 ਮੈਂ ਕੁਝ ਬਹੁਤ ਭਿਆਨਕ ਦੇਖਿਆ ਹੈ, ਜਿਹੜਾ ਕਿ ਹੋ ਕੇ ਰਹੇਗਾ। ਮੈਂ ਦੇਸ਼ ਧ੍ਰੋਹੀਆਂ ਨੂੰ ਤੁਹਾਡੇ ਵਿਰੁੱਧ ਹੋ ਰਹੇ ਦੇਖ ਰਿਹਾ ਹਾਂ। ਮੈਂ ਲੋਕਾਂ ਨੂੰ ਤੁਹਾਡੀ ਦੌਲਤ ਲੁੱਟਦੇ ਦੇਖ ਰਿਹਾ ਹਾਂ। ਏਲਾਮ, ਜਾਓ ਅਤੇ ਲੋਕਾਂ ਦੇ ਵਿਰੁੱਧ ਲੜੋ! ਮਦਾਈ, ਆਪਣੀਆਂ ਫ਼ੌਜਾਂ ਨਾਲ ਸ਼ਹਿਰ ਨੂੰ ਘੇਰਾ ਪਾ ਲਵੋ ਅਤੇ ਉਸਨੂੰ ਹਰਾ ਦਿਓ! ਮੈਂ ਸਾਰੀਆਂ ਬਦੀਆਂ ਉਸ ਸ਼ਹਿਰ ਵਿੱਚੋਂ ਮੁਕਾ ਦਿਆਂਗਾ।
3 ਮੈਂ ਉਹ ਭਿਆਨਕ ਗੱਲਾਂ ਦੇਖੀਆਂ ਸਨ, ਤੇ ਹੁਣ ਮੈਂ ਭੈਭੀਤ ਹਾਂ। ਡਰ ਨਾਲ ਮੇਰਾ ਪੇਟ ਦੁੱਖ ਰਿਹਾ ਹੈ। ਇਹ ਦਰਦ ਬੱਚੇ ਨੂੰ ਜਨਮ ਦੇਣ ਵਰਗਾ ਦਰਦ ਹੈ। ਜਿਹੜੀਆਂ ਗੱਲਾਂ ਮੈਂ ਸੁਣਦਾ ਹਾਂ ਉਹ ਮੈਨੂੰ ਬਹੁਤ ਭੈਭੀਤ ਕਰਦੀਆਂ ਹਨ। ਜਿਹੜੀਆਂ ਗੱਲਾਂ ਮੈਂ ਦੇਖਦਾ ਹਾਂ ਉਹ ਮੈਨੂੰ ਡਰ ਨਾਲ ਕੰਬਾਉਂਦੀਆਂ ਹਨ।
4 ਮੈਂ ਫ਼ਿਕਰਮੰਦ ਹਾਂ ਅਤੇ ਡਰ ਨਾਲ ਕੰਬ ਰਿਹਾ ਹਾਂ। ਮੇਰੀ ਪ੍ਰਸੰਨ ਸ਼ਾਮ, ਡਰ ਦੀ ਰਾਤ ਵਿੱਚ ਵਟ ਗਈ ਹੈ।
5 ਲੋਕ ਸਮਝਦੇ ਨੇ ਕਿ ਸਭ ਕੁਝ ਠੀਕ ਠਾਕ ਹੈ। "ਅਤੇ ਖਾ ਪੀਕੇ ਆਪਣੇ- ਆਪ ਆਨੰਦ ਮਾਣ ਰਹੇ ਹਨ ।" ਉਸੇ ਸਮੇਂ ਫੌਜੀ ਆਖ ਰਹੇ ਹਨ, "ਪਹਿਰਾ ਬਿਠਾ ਦਿਓ! ਅਧਿਕਾਰੀਓ ਉੱਠ ਪਵੋ ਅਤੇ ਆਪਣੀਆਂ ਢਾਲਾਂ ਨੂੰ ਚਮਕਾ ਲਵੋ!"
6 ਮੇਰੇ ਮਾਲਿਕ ਨੇ ਮੈਨੂੰ ਆਖਿਆ, "ਜਾਓ ਇਸ ਸ਼ਹਿਰ ਦੀ ਰੱਖਿਆ ਕਰਨ ਲਈ ਕਿਸੇ ਬੰਦੇ ਨੂੰ ਲੱਭੋ। ਉਸਨੂੰ ਉਹ ਕੁਝ ਜ਼ਰੂਰ ਦੱਸਣਾ ਚਾਹੀਦਾ ਹੈ ਜੋ ਉਹ ਦੇਖਦਾ ਹੈ।
7 ਜੇ ਪਹਿਰੇਦਾਰ ਗਧਿਆਂ ਜਾਂ ਘੋੜਸਵਾਰਾਂ ਦੀਆਂ ਕਤਾਰਾਂ ਦੇਖਦਾ ਹੈ ਊਠਾਂ ਨੂੰ ਦੇਖਦਾ ਹੈ ਤਾਂ ਪਹਿਰੇਦਾਰ ਨੂੰ ਧਿਆਨ ਨਾਲ - ਬਹੁਤ ਧਿਆਨ ਨਾਲ ਸੁਣਨਾ ਚਾਹੀਦਾ ਹੈ।"
8 ਫ਼ੇਰ ਇੱਕ ਦਿਨ, ਪਹਿਰੇਦਾਰ ਨੇ ਚੇਤਾਵਨੀ ਦਿੱਤੀ, 'ਸ਼ੇਰ' ਪਹਿਰੇਦਾਰ ਆਖ ਰਿਹਾ ਸੀ। "ਮੇਰੇ ਮਾਲਿਕ ਮੈਂ ਹਰ ਰੋਜ਼ ਪਹਿਰੇਦਾਰੀ ਵਾਲੇ ਮੁਨਾਰੇ ਵਿੱਚ ਖਲੋਤਾ ਰਿਹਾ ਹਾਂ ਤੇ ਦੇਖਦਾ ਰਿਹਾ ਹਾਂ। ਮੈਂ ਹਰ ਰਾਤ ਖਲੋਤਾ ਰਿਹਾ ਹਾਂ ਤੇ ਪਹਿਰਾ ਦਿੰਦਾ ਰਿਹਾ ਹਾਂ, ਪਰ ...
9 ਦੇਖੋ! ਉਹ ਆ ਰਹੇ ਹਨ! ਮੈਂ ਲੋਕਾਂ ਅਤੇ ਘੋੜਸਵਾਰਾਂ ਦੀਆਂ ਕਤਾਰਾਂ ਦੇਖਦਾ ਹਾਂ।"ਫ਼ੇਰ ਇੱਕ ਸੰਦੇਸ਼ਵਾਹਕ ਨੇ ਆਖਿਆ, "ਬਾਬਲ ਹਰਾ ਦਿੱਤਾ ਗਿਆ ਹੈ। ਬਾਬਲ ਧਰਤੀ ਉੱਤੇ ਢਹਿ ਢੇਰੀ ਹੋ ਗਿਆ ਹੈ। ਉਸਦੇ ਝੂਠੇ ਦੇਵਤਿਆਂ ਦੇ ਸਾਰੇ ਬੁੱਤ ਧਰਤੀ ਉੱਤੇ ਸੁੱਟ ਦਿੱਤੇ ਗਏ ਹਨ ਅਤੇ ਉਨ੍ਹਾਂ ਦੇ ਟੋਟੇ-ਟੋਟੇ ਕਰ ਦਿੱਤੇ ਗਏ ਹਨ।"
10 "ਮੇਰੇ ਲੋਕੋ, ਮੈਂ ਤੁਹਾਨੂੰ ਉਹ ਸਭ ਕੁਝ ਦੱਸ ਚੁੱਕਾ ਹਾਂ ਜਿਹੜੀ ਮੈਂ ਸਰਬ ਸ਼ਕਤੀਮਾਨ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਪਾਸੋਂ ਸੁਣੀ ਹੈ। ਤੁਸੀਂ ਕਣਕ ਦੀਆਂ ਬੱਲੀਆਂ ਵਾਂਗ ਕੁਚਲ ਦਿੱਤੇ ਜਾਓਗੇ।"
11 ਦੂਮਾਹ ਬਾਰੇ ਉਦਾਸ ਸੰਦੇਸ਼। ਕਿਸੇ ਬੰਦੇ ਨੇ ਮੈਨੂੰ ਸੇਈਰ (ਅਦੋਮ) ਤੋਂ ਬੁਲਾਇਆ। ਉਸਨੇ ਆਖਿਆ, "ਪਹਿਰੇਦਾਰ, ਕਿੰਨੀ ਕੁ ਰਾਤ ਰਹਿੰਦੀ ਹੈ? ਰਾਤ ਪੈਣ ਵਿੱਚ ਕਿੰਨੀ ਕੁ ਦੇਰ ਹੈ।
12 ਪਹਿਰੇਦਾਰ ਨੇ ਉੱਤਰ ਦਿੱਤਾ, "ਸਵੇਰ ਆ ਰਹੀ ਹੈ, ਪਰ ਫ਼ੇਰ ਦੁਬਾਰਾ ਰਾਤ ਵੀ ਆਵੇਗੀ। ਜੇ ਤੁਸੀਂ ਕੁਝ ਪੁੱਛਣਾ ਹੈ, ਤਾਂ ਮੁੜ ਕੇ ਆਉਣਾ ਤੇ ਪੁੱਛਣਾ।"
13 ਅਰਬ ਬਾਰੇ ਉਦਾਸ ਸੰਦੇਸ਼। ਦਦਾਨ ਦੇ ਇਕ ਕਾਰਵਾਨਾਂ ਨੇ, ਅਰਬ ਮਾਰੂਬਲ ਵਿੱਚ ਕੁਝ ਰੁੱਖਾਂ ਹੇਠਾਂ ਰਾਤ ਗੁਜ਼ਾਰੀ।
14 ਪਿਆਸਿਆਂ ਨੂੰ ਪਾਣੀ ਦਿਓ ਤੇਮਾ ਦੇ ਲੋਕੋ ਮੁਸਾਫ਼ਿਰਾਂ ਨੂੰ ਭੋਜਨ ਦਿਓ।
15 ਉਹ ਲੋਕ ਉਨ੍ਹਾਂ ਤਲਵਾਰਾਂ ਕੋਲੋਂ ਭੱਜ ਰਹੇ ਸਨ ਜਿਹੜੀਆਂ ਕਤਲ ਕਰਨ ਲਈ ਤਿਆਰ ਸਨ। ਉਹ ਉਨ੍ਹਾਂ ਕਮਾਨਾਂ ਕੋਲੋਂ ਭੱਜ ਰਹੇ ਸਨ ਜਿਹੜੇ ਤੀਰ ਛੱਡਣ ਲਈ ਤਿਆਰ ਸਨ। ਉਹ ਤੱਤੇ ਰਣ ਵਿੱਚੋਂ ਭੱਜ ਰਹੇ ਸਨ।
16 ਯਹੋਵਾਹ, ਮੇਰੇ ਮਾਲਿਕ ਨੇ ਮੈਨੂੰ ਦੱਸਿਆ ਕਿ ਇਹ ਗੱਲਾਂ ਵਾਪਰਨਗੀਆਂ। ਯਹੋਵਾਹ ਨੇ ਆਖਿਆ, "ਇੱਕ ਸਾਲ ਅੰਦਰ, ਜਿਵੇਂ ਕਿ ਕੋਈ ਭਾੜੇ ਦਾ ਸਹਾਇਕ ਸਮਾਂ ਗਿਣਦਾ ਹੈ। ਕੇਦਰ ਦੀ ਸਾਰੀ ਸ਼ਾਨ ਮੁੱਕ ਜਾਵੇਗੀ।
17 ਉਸ ਸਮੇਂ, ਸਿਰਫ਼ ਕੁਝ ਹੀ ਨਿਸ਼ਾਨਚੀ ਕੇਦਾਰ ਦੇ ਮਹਾਨ ਫ਼ੌਜੀ ਹੀ ਜਿਉਂਦੇ ਛੱਡੇ ਜਾਣਗੇ।" ਇਸਰਾਏਲ ਦੇ ਪਰਮੇਸ਼ੁਰ, ਯਹੋਵਾਹ ਨੇ ਮੈਨੂੰ ਇਹ ਗੱਲਾਂ ਦਸੀਆਂ।
ਕਾਂਡ 22

1 ਦਰਸ਼ਨ ਦੀ ਵਾਦੀ ਬਾਰੇ ਉਦਾਸ ਸੰਦੇਸ਼: ਤੁਹਾਨੂੰ, ਲੋਕਾਂ ਨੂੰ ਕੀ ਤਕਲੀਫ਼ ਹੈ? ਤੁਸੀਂ ਆਪਣੀਆਂ ਛੱਤਾਂ ਉੱਤੇ ਕਿਉਂ ਛੁਪ ਰਹੇ ਹੋ?
2 ਅਤੀਤ ਵਿੱਚ ਇਹ ਸ਼ਹਿਰ ਬਹੁਤ ਭੀੜ ਭੜਕ੍ਕੇ ਵਾਲਾ ਸੀ। ਇਹ ਸ਼ਹਿਰ ਬਹੁਤ ਸ਼ੋਰੀਲਾ ਸੀ ਤੇ ਬਹੁਤ ਪ੍ਰਸੰਨ ਸੀ। ਪਰ ਹੁਣ ਸਭ ਕੁਝ ਬਦਲ ਗਿਆ ਹੈ। ਤੁਹਾਡੇ ਲੋਕ ਮਾਰੇ ਜਾ ਚੁੱਕੇ ਹਨ ਪਰ ਲੋਕ ਤਲਵਾਰਾਂ ਨਾਲ ਲੜਦਿਆਂ ਹੋਇਆਂ ਨਹੀਂ ਮਾਰੇ ਗਏ ਸਨ।
3 ਤੁਹਾਡੇ ਸਾਰੇ ਆਗੂ ਇਕੱਠੇ ਹੀ ਭੱਜ ਗਏ ਸਨ। ਪਰ ਉਹ ਸਾਰੇ ਹੀ ਬਿਨਾ ਕਮਾਨਾਂ ਤੋਂ ਫ਼ੜ ਲੇ ਗਏ ਹਨ। ਸਾਰੇ ਹੀ ਆਗੂ ਇਕੱਠੇ ਭੱਜ ਗਏ ਸਨ ਪਰ ਉਹ ਫ਼ੜ ਲੇ ਗਏ ਸਨ।
4 ਇਸ ਲਈ ਮੈਂ ਆਖਦਾ ਹਾਂ, "ਮੇਰੇ ਵੱਲ ਨਾ ਵੇਖੋ! ਮੈਨੂੰ ਰੋਣ ਦਿਓ! ਯਰੂਸ਼ਲਮ ਦੀ ਤਬਾਹੀ ਬਾਰੇ ਮੈਨੂੰ ਹੌਸਲਾ ਦੇਣ ਦੀ ਕਾਹਲੀ ਨਾ ਕਰੋ।"
5 ਯਹੋਵਾਹ ਨੇ ਇੱਕ ਖਾਸ ਦਿਨ ਚੁਣਿਆ ਹੈ। ਉਸ ਦਿਨ ਦੰਗੇ ਭੜਕਣਗੇ ਅਤੇ ਅਫ਼ਰਾਤਫ਼ਰੀ ਮੱਚੇਗੀ। ਗਿਆਨ ਦੀ ਵਾਦੀ ਵਿੱਚ ਲੋਕ ਇੱਕ ਦੂਜੇ ਨੂੰ ਪੈਰਾਂ ਹੇਠਾਂ ਲਤਾੜਨਗੇ। ਸ਼ਹਿਰ ਦੀਆਂ ਕੰਧਾਂ ਢਾਹ ਦਿੱਤੀਆਂ ਜਾਣਗੀਆਂ। ਵਾਦੀ ਦੇ ਲੋਕ ਪਹਾੜੀ ਉਤਲੇ ਸ਼ਹਿਰ ਵਾਲਿਆਂ ਉੱਤੇ ਚੀਖ ਰਹੇ ਹੋਣਗੇ।
6 ਲਾਮ ਦੇ ਘੋੜਸਵਾਰ ਫ਼ੌਜੀ ਆਪਣੇ ਤੀਰਾਂ ਦੇ ਭੱਥੇ ਲੈਕੇ ਜੰਗ ਲਈ ਚੱਲ ਪੈਣਗੇ। ਕੀਰ ਦੇ ਲੋਕ ਆਪਣੀਆਂ ਢਾਲਾਂ ਨਾਲ ਸ਼ੋਰ ਮਚਾਉਣਗੇ।
7 ਤੁਹਾਡੀ ਖਾਸ ਵਾਦੀ ਵਿੱਚ ਫ਼ੌਜਾਂ ਦੀ ਮੁਠਭੇੜ ਹੋਵੇਗੀ। ਵਾਦੀ ਰੱਥਾਂ ਨਾਲ ਭਰ ਜਾਵੇਗੀ। ਘੋੜਸਵਾਰ ਫ਼ੌਜੀਆਂ ਨੂੰ ਸ਼ਹਿਰ ਦੇ ਦਰਵਾਜ਼ਿਆਂ ਉੱਤੇ ਤੈਨਾਤ ਕੀਤਾ ਜਾਵੇਗਾ।
8 ਉਸ ਸਮੇਂ, ਯਹੂਦਾਹ ਦੇ ਲੋਕ ਉਨ੍ਹਾਂ ਹਬਿਆਰਾਂ ਦੀ ਵਰਤੋਂ ਕਰਨਾ ਚਾਹੁਂਣਗੇ ਜਿਹੜੇ ਉਨ੍ਹਾਂ ਨੇ ਮਹਿਲ, ਜੰਗਲ ਦੇ ਘਰ ਵਿੱਚ ਰੱਖੇ ਹੋਏ ਸਨ, ਕਿਉਂ ਕਿ ਉਸਨੇ ਯਹੂਦਾਹ ਦੀ ਸੁਰਖਿਆ ਹ੍ਹਟਾ ਦਿੱਤੀ।
9 ਦਾਊਦ ਦੇ ਸ਼ਹਿਰ ਦੀਆਂ ਕੰਧਾਂ ਤਿੜਕਣੀਆਂ ਸ਼ੁਰੂ ਹੋ ਜਾਣਗੀਆਂ ਅਤੇ ਤੁਸੀਂ ਉਨ੍ਹਾਂ ਤ੍ਰੇੜਾਂ ਨੂੰ ਦੇਖ ਸਕੋਗੇ। ਇਸ ਲਈ, ਤੁਸੀਂ ਘਰਾਂ ਦੀ ਗਿਣਤੀ ਕਰੋਗੇ ਅਤੇ ਤੁਸੀਂ ਘਰਾਂ ਵਿੱਚੋਂ ਪੱਥਰ ਲੈ ਕੇ ਦੀਵਾਰਾਂ ਦੀ ਮੁਰੰਮਤ ਕਰਨ ਦੀ ਕੋਸ਼ਿਸ਼ ਕਰੋਗੇ। ਤੁਸੀਂ ਦੂਹਰੀਆਂ ਕੰਧਾਂ ਦੇ ਵਿਚਕਾਰ ਪੁਰਾਣੀ ਨਦੀ ਤੋਂ ਪਾਣੀ ਬਚਾਉਣ ਲਈ ਥਾਂ ਤਿਆਰ ਕਰੋਗੇ, ਅਤੇ ਪਾਣੀ ਨੂੰ ਬਚਾ ਲਵੋਗੇ।ਅਜਿਹਾ ਤੁਸੀਂ ਆਪਣੇ-ਆਪ ਨੂੰ ਬਚਾਉਣ ਲਈ ਕਰੋਗੇ। ਪਰ ਤੁਸੀਂ ਉਸ ਇੱਕ ਉੱਤੇ ਭਰੋਸਾ ਨਹੀਂ ਕਰੋਗੇ ਜਿਸਨੇ ਇਹ ਸਾਰੀਆਂ ਚੀਜ਼ਾਂ ਬਣਾਈਆਂ। ਤੁਸੀਂ ਉਸ ਇੱਕ ਨੂੰ ਨਹੀਂ ਸਮਝੋਂਗੇ ਜਿਸਨੇ ਬਹੁਤ ਪਹਿਲਾਂ ਇਹ ਸਾਰੀਆਂ ਚੀਜ਼ਾਂ ਬਣਾਈਆਂ।
10
11
12 ਇਸ ਲਈ ਮੇਰੇ ਮਾਲਿਕ ਸਰਬ ਸ਼ਕਤੀਮਾਨ ਯਹੋਵਾਹ ਲੋਕਾਂ ਨੂੰ ਰੋਣ ਅਤੇ ਉਦਾਸ ਹੋਣ ਲਈ ਆਖੇਗਾ ਆਪਣੇ ਮਰੇ ਹੋਏ ਮਿੱਤਰਾਂ ਲਈ। ਲੋਕ ਆਪਣੇ ਸਿਰ ਮੁਨਾ ਦੇਣਗੇ ਅਤੇ ਉਦਾਸੀ ਦੇ ਵਸਤਰ ਪਾ ਲੈਣਗੇ।
13 ਪਰ ਦੇਖੋ! ਲੋਕ ਹੁਣ ਖੁਸ਼ ਹਨ। ਲੋਕ ਖੁਸ਼ੀ ਮਨਾ ਰਹੇ ਹਨ।ਲੋਕ ਪਸ਼ੂਆਂ ਅਤੇ ਭੇਡਾਂ ਨੂੰ ਮਾਰ ਰਹੇ ਹਨ, ਉਹ ਇਹ ਆਖਦਿਆਂ ਹੋਇਆਂ ਮਾਸ ਖਾ ਰਹੇ ਹਨ ਅਤੇ ਮੈਅ ਪੀ ਰਹੇ ਹਨ, ਆਪਾਂ ਖਾਈਏ ਪੀਈਏ ਕਿਉਂ ਕਿ ਕਲ੍ਹ੍ਹ ਨੂੰ ਅਸਾਂ ਮਰ ਜਾਣਾ ਹੈ।
14 ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਇਹ ਗੱਲਾਂ ਆਖੀਆਂ ਤੇ ਮੈਂ ਆਪਣੇ ਕੰਨਾਂ ਨਾਲ ਇਨ੍ਹਾਂ ਨੂੰ ਸੁਣਿਆ: "ਤੁਸੀਂ ਗ਼ਲਤ ਗੱਲਾਂ ਕਰਨ ਦੇ ਦੋਸ਼ੀ ਹੋ। ਅਤੇ ਮੈਂ ਇਕਰਾਰ ਕਰਦਾ ਹਾਂ। ਤੁਸੀਂ ਇਸ ਦੇਸ਼ ਤੋਂ ਬਖਸ਼ੇ ਜਾਣ ਤੋਂ ਪਹਿਲਾਂ ਮਰ ਜਾਓਗੇ।" ਮੇਰੇ ਮਾਲਿਕ ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।
15 ਮੇਰੇ ਪ੍ਰਭੂ ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਇਹ ਗੱਲਾਂ ਆਖੀਆਂ: "ਉਸ ਸੇਵਕ ਸ਼ਬਨਾ ਪਾਸ ਜਾਓ। ਉਹ ਸੇਵਕ ਮਹਿਲਾਂ ਦਾ ਪ੍ਰਬੰਧਕ ਹੈ।
16 ਉਸ ਸੇਵਕ ਨੂੰ ਪੁੱਛੋ, 'ਤੂੰ ਇੱਥੇ ਕੀ ਕਰ ਰਿਹਾ ਹੈਂ? ਤੈਨੂੰ ਖੁਦ ਲਈ ਕਬਰ ਬਨਾਉਣ ਦੀ ਅਤੇ ਚੱਟਾਨ ਵਿੱਚ ਆਪਣੇ ਲਈ ਆਰਾਮ ਕਰਨ ਦੀ ਜਗ੍ਹਾ ਤਰਾਸ਼ਣ ਦੀ ਆਗਿਆ ਕਿਸਨੇ ਦਿੱਤੀ ਹੈ?"
17 "ਬੰਦਿਆ, ਯਹੋਵਾਹ ਤੈਨੂੰ ਕੁਚਲ ਦੇਵੇਗਾ। ਯਹੋਵਾਹ ਤੇਰੀ ਇੱਕ ਛੋਟੀ ਜਿਹੀ ਗੇਂਦ ਬਣਾ ਦੇਵੇਗਾ ਅਤੇ ਤੈਨੂੰ ਦੂਰ ਕਿਸੇ ਹੋਰ ਦੇਸ਼ ਦੀਆਂ ਖੁਲ੍ਹੀਆਂ ਬਾਹਾਂ ਵਿੱਚ ਸੁੱਟ ਦੇਵੇਗਾ। ਅਤੇ ਓਥੇ ਤੂੰ ਮਰ ਜਾਵੇਂਗਾ।"ਯਹੋਵਾਹ ਨੇ ਆਖਿਆ, "ਤੈਨੂੰ ਆਪਣੇ ਰੱਥਾਂ ਉੱਤੇ ਬਹੁਤ ਗੁਮਾਨ ਹੈ। ਪਰ ਉਸ ਦੂਰ ਦੁਰਾਡੇ ਦੇਸ਼ ਵਿੱਚ ਤੇਰੇ ਨਵੇਂ ਹਾਕਮ ਕੋਲ ਬਿਹਤਰ ਰਬ ਹੋਣਗੇ। ਅਤੇ ਤੇਰੇ ਰੱਥ ਉਸਦੇ ਮਹਿਲਾਂ ਅੰਦਰ ਮਹੱਤਵਪੂਰਣ ਨਹੀਂ ਲੱਗਣਗੇ।
18
19 ਮੈਂ ਤੈਨੂੰ ਤੇਰੇ ਇਥੋਂ ਦੇ ਮਹੱਤਵਪੂਰਣ ਕੰਮ ਤੋਂ ਧੱਕ ਕੇ ਬਾਹਰ ਕਰ ਦਿਆਂਗਾ। ਤੇਰਾ ਨਵਾਂ ਆਗੂ ਤੈਨੂੰ ਤੇਰੇ ਮਹੱਤਵਪੂਰਣ ਕੰਮ ਤੋਂ ਹਟਾ ਦੇਵੇਗਾ।
20 ਉਸ ਸਮੇਂ, ਮੈਂ ਆਪਣੇ ਸੇਵਕ ਹਿਲਕੀਆਹ ਦੇ ਪੁੱਤਰ ਅਲਯਾਕੀਮ ਨੂੰ ਬੁਲਾਵਾਂਗਾ।
21 ਮੈਂ ਤੇਰਾ ਚੋਲਾ ਲਾਹ ਕੇ ਉਸ ਸੇਵਕ ਦੇ ਉੱਤੇ ਪਹਿਨਾ ਦਿਆਂਗਾ। ਮੈਂ ਉਸ ਨੂੰ ਤੇਰਾ ਹਾਕਮ ਵਾਲਾ ਡੰਡਾ ਦੇ ਦੇਵਾਂਗਾ। ਮੈਂ ਉਸ ਨੂੰ ਤੇਰੇ ਵਾਲਾ ਮਹੱਤਵਪੂਰਣ ਕੰਮ ਦੇ ਦਿਆਂਗਾ। ਉਹ ਸੇਵਕ ਯਰੂਸ਼ਲਮ ਅਤੇ ਯਹੂਦਾਹ ਦੇ ਪਰਿਵਾਰ ਦੇ ਬੰਦਿਆਂ ਲਈ ਪਿਤਾ ਵਾਂਗ ਹੋਵੇਗਾ।
22 "ਮੈਂ ਉਸ ਬੰਦੇ ਦੇ ਗਲੇ ਵਿੱਚ ਦਾਊਦ ਦੇ ਘਰ ਦੀਆਂ ਕੁਂਜੀਆਂ ਪਾ ਦਿਆਂਗਾ। ਜੇ ਉਹ ਕੋਈ ਦਰਵਾਜ਼ਾ ਖੋਲ੍ਹੇਗਾ ਤਾਂ ਉਹ ਦਰਵਾਜ਼ਾ ਖੁਲ੍ਹਿਆ ਰਹੇਗਾ। ਕੋਈ ਬੰਦਾ ਵੀ ਉਸਨੂੰ ਬੰਦ ਨਹੀਂ ਕਰ ਸਕੇਗਾ। ਜੇ ਉਹ ਕਿਸੇ ਦਰਵਾਜ਼ੇ ਨੂੰ ਬੰਦ ਕਰ ਦੇਵੇਗਾ ਤਾਂ ਉਹ ਦਰਵਾਜ਼ਾ ਬੰਦ ਰਹੇਗਾ। ਕੋਈ ਬੰਦਾ ਉਸਨੂੰ ਖੋਲ੍ਹ ਨਹੀਂ ਸਕੇਗਾ। ਉਹ ਸੇਵਕ ਆਪਣੇ ਪਿਤਾ ਦੇ ਘਰ ਵਿਚਲੀ ਬਹੁਤ ਇੱਜ਼ਤ ਵਾਲੀ ਕੁਰਸੀ ਸਮਾਨ ਹੋਵੇਗਾ।
23 "ਮੈਂ ਉਸਨੂੰ ਉਸ ਮਜ਼ਬੂਤ ਕਿੱਲ ਵਾਂਗ ਬਣਾ ਦਿਆਂਗਾ ਜਿਹੜੀ ਕਿਸੇ ਬਹੁਤ ਮਜ਼ਬੂਤ ਤਖਤੇ ਵਿੱਚ ਠੋਕੀ ਗਈ ਹੁੰਦੀ ਹੈ।
24 ਉਸਦੇ ਪਿਤਾ ਦੇ ਘਰ ਦੀਆਂ ਸਮੂਹ ਇੱਜ਼ਤ ਵਾਲੀਆਂ ਅਤੇ ਮਹੱਤਵਪੂਰਣ ਚੀਜ਼ਾਂ ਉਸਦੇ ਸਹਾਰੇ ਹੋਣਗੀਆਂ। ਸਾਰੇ ਬਾਲਗ਼ ਅਤੇ ਬੱਚੇ ਉਸ ਉੱਤੇ ਨਿਰਭਰ ਕਰਨਗੇ। ਉਹ ਲੋਕ, ਛੋਟੀਆਂ ਪਲੇਟਾਂ ਅਤੇ ਪਾਣੀਆਂ ਦੀਆਂ ਵੱਡੀਆਂ ਬੋਤਲਾਂ ਵਾਂਗ, ਉਸ ਉੱਪਰ ਟਿਕੇ ਹੋਣਗੇ।
25 "ਉਸ ਸਮੇਂ, ਉਹ ਕਿੱਲ (ਸ਼ਬਨਾ) ਜਿਹੜੀ ਹੁਣ ਬਹੁਤ ਮਜ਼ਬੂਤ ਤਖਤੇ ਵਿੱਚ ਠੁਕੀ ਹੋਈ ਹੈ, ਕਮਜ਼ੋਰ ਹੋ ਜਾਵੇਗੀ ਅਤੇ ਟੁੱਟ ਜਾਵੇਗੀ। ਉਹ ਕਿੱਲ ਧਰਤੀ ਉੱਤੇ ਡਿੱਗ ਪਵੇਗੀ ਅਤੇ ਉਸ ਕਿੱਲ ਨਾਲ ਲਟਕਦੀਆਂ ਸਾਰੀਆਂ ਚੀਜ਼ਾਂ ਤਬਾਹ ਹੋ ਜਾਣਗੀਆਂ। ਫ਼ੇਰ ਉਹ ਹਰ ਗੱਲ ਜਿਹੜੀ ਮੈਂ ਇਸ ਸੰਦੇਸ਼ ਵਿੱਚ ਆਖੀ ਹੈ, ਵਾਪਰੇਗੀ।" (ਉਹ ਗੱਲਾਂ ਵਾਪਰਨਗੀਆਂ ਕਿਉਂ ਕਿ ਉਹ ਯਹੋਵਾਹ ਨੇ ਆਖੀਆਂ ਹਨ।)
ਕਾਂਡ 23

1 ਸੂਰ ਦੇ ਬਾਰੇ ਉਦਾਸ ਸੰਦੇਸ਼: ਤਰਸ਼ੀਸ਼ ਦੇ ਜਹਾਜ਼ੋ, ਉਦਾਸ ਹੋ ਜਾਵੋ! ਤੁਹਾਡੀ ਬੰਦਰਗਾਹ ਤਬਾਹ ਹੋ ਚੁੱਕੀ ਹੈ। ਇਨ੍ਹਾਂ ਜਹਾਜ਼ਾਂ ਉੱਤੇ ਸਵਾਰ ਲੋਕਾਂ ਨੂੰ ਇਹ ਸੂਚਨਾ ਉਦੋਂ ਦਿੱਤੀ ਗਈ ਜਦੋਂ ਉਹ ਕਿਤ੍ਤਮ ਦੇ ਦੇਸ਼ ਵੱਲੋਂ ਆ ਰਹੇ ਸਨ।
2 ਤੁਸੀਂ ਸਮੁੰਦਰ ਦੇ ਨੇੜੇ ਰਹਿੰਦੇ ਲੋਕੋ ਚੁੱਪ ਰਹੋ। ਸੂਰ "ਸੀਦੋਨ ਦਾ ਵਪਾਰੀ" ਸੀ। ਸਮੁੰਦਰ ਕੰਢੇ ਵਸੇ ਉਸ ਸ਼ਹਿਰ ਨੇ ਵਪਾਰੀਆਂ ਨੂੰ ਸਮੁੰਦਰ ਪਾਰ ਭੇਜਿਆ, ਅਤੇ ਉਨ੍ਹਾਂ ਲੋਕਾਂ ਨੇ ਤੈਨੂੰ ਦੌਲਤ ਨਾਲ ਮਾਲਾਮਾਲ ਕਰ ਦਿੱਤਾ।
3 ਉਹ ਲੋਕ ਸਮੁੰਦਰੀ ਯਾਤਰਾ ਕਰਦੇ ਸਨ ਅਤੇ ਲਾਭ ਤਕਦੇ ਸਨ। ਸੂਰ ਦੇ ਉਨ੍ਹਾਂ ਲੋਕਾਂ ਨੇ ਉਹ ਅਨਾਜ਼ ਲਿਆਂਦਾ ਜਿਹੜਾ ਨੀਲ ਨਦੀ ਦੇ ਨੇੜੇ ਉਗਦਾ ਹੈ, ਅਤੇ ਉਨ੍ਹਾਂ ਨੇ ਹੋਰਾਂ ਕੌਮਾਂ ਨੂੰ ਅਨਾਜ਼ ਵੇਚਿਆ।
4 ਸੀਦੋਨ, ਤੈਨੂੰ ਬਹੁਤ ਉਦਾਸ ਹੋ ਜਾਣਾ ਚਾਹੀਦਾ ਹੈ। ਕਿਉਂ ਕਿ ਹੁਣ ਸਮੁੰਦਰ, ਅਤੇ ਸਮੁੰਦਰ ਦਾ ਕਿਲਾ ਆਖਦੇ ਹਨ:ਮੇਰੇ ਕੋਈ ਬੱਚੇ ਨਹੀਂ। ਮੈਂ ਜਨਮ ਪੀੜਾਂ ਅਨੁਭਵ ਨਹੀਂ ਕੀਤੀਆਂ। ਮੈਂ ਬੱਚਿਆਂ ਨੂੰ ਜਨਮ ਨਹੀਂ ਦਿੱਤਾ। ਮੈਂ ਜਵਾਨ ਮਰਦਾਂ ਅਤੇ ਔਰਤਾਂ ਦੀ ਪਰਵਰਿਸ਼ ਨਹੀਂ ਕੀਤੀ।
5 ਮਿਸਰ ਸੂਰ ਬਾਰੇ ਇਹ ਖਬਰ ਸੁਣੇਗਾ ਅਤੇ ਉਦਾਸ਼ ਹੋ ਜਾਵੇਗਾ।
6 ਜਹਾਜ਼ੋ, ਤੁਸੀਂ ਤਰਸ਼ੀਸ਼ ਵੱਲ ਪਰਤ ਜਾਵੋ। ਤੁਸੀਂ ਲੋਕ, ਜਿਹੜੇ ਸਮੁੰਦਰ ਦੇ ਕੰਢੇ ਰਹਿੰਦੇ ਹੋ ਤੁਹਾਨੂੰ ਉਦਾਸ ਹੋਣਾ ਚਾਹੀਦਾ ਹੈ।
7 ਅਤੀਤ ਵਿੱਚ, ਤੁਸੀਂ ਸੂਰ ਸ਼ਹਿਰ ਵਿੱਚ ਖੁਸ਼ੀ ਮਾਣੀ। ਉਹ ਸ਼ਹਿਰ ਸ਼ਰੂ ਤੋਂ ਹੀ ਵਧਦਾ ਫ਼ੁਲ੍ਲਦਾ ਰਿਹਾ ਹੈ। ਉਸ ਸ਼ਹਿਰ ਦੇ ਲੋਕਾਂ ਨੇ ਰਹਿਣ ਲਈ ਦੂਰ-ਦੂਰ ਦੀ ਯਾਤਰਾ ਕੀਤੀ ਹੈ,
8 ਸੂਰ ਦੇ ਸ਼ਹਿਰ ਨੇ ਬਹੁਤ ਆਗੂ ਪੈਦਾ ਕੀਤੇ ਨੇ। ਵਪਾਰੀ ਓਸ ਸ਼ਹਿਰ ਦੇ ਨੇ ਸ਼ਹਿਜ਼ਾਦਿਆਂ ਵਰਗੇ। ਉਹ ਲੋਕ ਜਿਹੜੇ ਚੀਜ਼ਾਂ ਦੀ ਖਰੀਦੋ ਫ਼ਰੋਖਤ ਕਰਦੇ ਨੇ ਹਰ ਥਾਂ ਸਤਕਾਰੇ ਜਾਂਦੇ ਨੇ। ਕੌਣ ਅਜਿਹੇ ਸ਼ਹਿਰ ਦੇ ਖਿਲਾਫ਼ ਇਹ ਵਿਉਂਤ ਰਿਹਾ ਹੈ।?
9 ਇਹ ਸੀ ਸਰਬ ਸ਼ਕਤੀਮਾਨ ਯਹੋਵਾਹ। ਨਿਰਣਾ ਕੀਤਾ ਓਸਨੇ ਸੀ ਉਨ੍ਹਾਂ ਨੂੰ ਗ਼ੈਰ-ਜ਼ਰੂਰੀ ਬਣਾਉਣ ਦਾ।
10 ਤਹਸ਼ੀਸ਼ ਦੇ ਜਹਾਜ਼ੋ, ਪਰਤ ਜਾਣਾ ਚਾਹੀਦਾ ਹੈ ਤੁਹਾਨੂੰ ਵਾਪਸ ਆਪਣੇ ਦੇਸ਼ ਨੂੰ। ਪਾਰ ਕਰੋ ਸਮੁੰਦਰ ਨੂੰ, ਇਹ ਹੈ ਛੋਟੀ ਨਦੀ ਜਿਹਾ। ਰੋਕ ਸਕੇਗਾ ਨਹੀਂ ਕੋਈ ਵੀ ਹੁਣ ਤੁਹਾਨੂੰ।
11 ਯਹੋਵਾਹ ਨੇ ਸਮੁੰਦਰ ਉੱਤੇ ਆਪਣਾ ਹੱਥ ਫ਼ੈਲਾ ਦਿੱਤਾ ਹੈ। ਯਹੋਵਾਹ ਸੂਰ ਦੇ ਖਿਲਾਫ਼ ਲੜਨ ਲਈ ਰਿਆਸਤਾਂ ਇਕੱਠੀਆਂ ਕਰ ਰਿਹਾ ਹੈ। ਆਦੇਸ਼ ਦਿੰਦਾ ਹੈ ਯਹੋਵਾਹ ਕਨਾਨ ਨੂੰ ਤਬਾਹ ਕਰਨ ਲਈ (ਸੂਰ ਨੂੰ) ਉਸਦੀ ਸੁਰਖਿਅਤ ਥਾਂ ਨੂੰ।
12 ਯਹੋਵਾਹ ਆਖਦਾ ਹੈ, "ਸੀਦੋਨ ਦੀਏ ਕੁਆਰੀ ਧੀਏ, ਤਬਾਹ ਕਰ ਦਿੱਤੀ ਜਾਵੇਂਗੀ ਤੂੰ। ਖੁਸ਼ੀ ਮਨਾਵੇਂਗੀ ਨਹੀਂ ਹੋਰ ਹੁਣ ਤੂੰ।" ਪਰ ਸੂਰ ਦੇ ਲੋਕ ਆਖਦੇ ਹਨ, "ਕਿਤ੍ਤੀਮ ਸਾਡੀ ਸਹਾਇਤਾ ਕਰੇਗਾ!"ਪਰ ਜੇ ਤੁਸੀਂ ਸਮੁੰਦਰ ਪਾਰ ਕਰਕੇ ਕਿਤ੍ਤੀਮ ਨੂੰ ਜਾਓਗੇ, ਤੁਹਾਨੂੰ ਆਰਾਮ ਕਰਨ ਲਈ ਕੋਈ ਟਿਕਾਣਾ ਨਹੀਂ ਮਿਲੇਗਾ।
13 ਇਸ ਲਈ ਆਖਦੇ ਨੇ ਸੂਰ ਦੇ ਲੋਕ, "ਬਾਬਲ ਦੇ ਲੋਕ ਕਰਨਗੇ ਸਾਡੀ ਸਹਾਇਤਾ!" ਪਰ ਕਸਦੀਆਂ ਦੀ ਧਰਤੀ ਵੱਲ ਤੱਕੋ! ਬਾਬਲ ਹੁਣ ਕੋਈ ਦੇਸ਼ ਨਹੀਂ। ਅੱਸ਼ੂਰ ਨੇ ਬਾਬਲ ਉੱਤੇ ਹਮਲਾ ਕੀਤਾ ਹੈ ਅਤੇ ਇਸਦੇ ਆਲੇ-ਦੁਆਲੇ ਮੁਨਾਰੇ ਉਸਾਰੇ ਹਨ। ਫ਼ੌਜੀਆਂ ਨੇ ਲੁੱਟ ਲਿਆ ਹੈ ਸਭ ਕੁਝ ਇਸਦੇ ਸੁਹਣੇ ਘਰਾਂ ਚੋਂ। ਬਣਾ ਦਿੱਤਾ ਹੈ ਅੱਸ਼ੂਰ ਨੇ ਬਾਬਲ ਨੂੰ ਜੰਗਲੀ ਜਾਨਵਰਾਂ ਦਾ ਟਿਕਾਣਾ। ਉਨ੍ਹਾਂ ਨੇ ਬਦਲ ਦਿੱਤਾ ਹੈ ਬਾਬਲ ਨੂੰ ਖੰਡਰਾਂ ਵਿੱਚ।
14 ਇਸ ਲਈ, ਉਦਾਸ ਹੋ ਜਾਵੋ, ਤਰਸ਼ੀਸ਼ ਦੇ ਜਹਾਜ਼ੋ। ਤੁਹਾਡਾ ਸੁਰਖਿਅਤ ਟਿਕਾਣਾ (ਸੂਰ) ਹੋ ਜਾਵੇਗਾ ਤਬਾਹ।
15 ਲੋਕੀ ਤਕਰੀਬਨ 70 ਸਾਲਾਂ ਤੱਕ ਸੂਰ ਨੂੰ ਭੁੱਲ ਜਾਣਗੇ। (ਇਹ ਤਕਰੀਬਨ ਕਿਸੇ ਰਾਜੇ ਦੇ ਰਾਜ ਦਾ ਸਮਾਂ ਹੈ।) ਸੱਤਰ ਸਾਲਾਂ ਬਾਦ ਸੂਰ ਇਸ ਗੀਤ ਵਿਚਲੀ ਵੇਸਵਾ ਵਰਗਾ ਹੋਵੇਗਾ:
16 ਐ ਔਰਤ, ਜਿਸਨੂੰ ਭੁਲਾ ਦਿੱਤਾ ਹੈ ਆਦਮੀਆਂ ਨੇ, ਫ਼ੜ ਲੈ ਆਪਣੇ ਇਕਤਾਰਾ ਤੇ ਗੁਜ਼ਰ ਜਾ ਸ਼ਹਿਰ ਵਿੱਚੋਂ। ਚੰਗੀ ਤਰ੍ਹਾਂ ਵਜਾ ਆਪਣਾ ਇਕਤਾਰਾ। ਗਾ ਆਪਣਾ ਗੀਤ ਬਾਰ-ਬਾਰ। ਫ਼ੇਰ ਸ਼ਾਇਦ ਲੋਕ ਤੈਨੂੰ ਚੇਤੇ ਕਰ ਸਕਣ।
17 ਸੱਤਰ ਸਾਲਾਂ ਬਾਦ, ਯਹੋਵਾਹ ਸੂਰ ਬਾਰੇ ਫ਼ੇਰ ਵਿਚਾਰ ਕਰੇਗਾ, ਅਤੇ ਉਹ ਉਸਨੂੰ ਫ਼ੈਸਲਾ ਸੁਣਾਏਗਾ। ਸੂਰ ਫ਼ੇਰ ਵਪਾਰ ਕਰੇਗਾ। ਸੂਰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਵੇਸਵਾ ਵਾਂਗ ਹੋਵੇਗਾ।
18 ਪਰ ਸੂਰ ਉਸ ਦੌਲਤ ਨੂੰ ਨਹੀਂ ਰੱਖ ਸਕੇਗਾ ਜਿਸਨੂੰ ਉਹ ਕਮਾਵੇਗਾ। ਸੂਰ ਦੇ ਵਪਾਰ ਦਾ ਮੁਨਾਫ਼ਾ ਯਹੋਵਾਹ ਲਈ ਬਚਾਇਆ ਜਾਵੇਗਾ। ਸੂਰ ਉਹ ਮੁਨਾਫ਼ਾ ਉਨ੍ਹਾਂ ਨੂੰ ਦੇਵੇਗਾ ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ। ਇਸ ਲਈ ਯਹੋਵਾਹ ਦੇ ਸੇਵਕ ਰਜ੍ਜ ਕੇ ਖਾਣਗੇ ਅਤੇ ਸੁੰਦਰ ਵਸਤਰ ਪਹਿਨਣਗੇ।
ਕਾਂਡ 24

1 ਦੇਖੋ! ਯਹੋਵਾਹ ਇਸ ਧਰਤੀ ਨੂੰ ਤਬਾਹ ਕਰ ਦੇਵੇਗਾ। ਯਹੋਵਾਹ ਧਰਤੀ ਤੋਂ ਹਰ ਚੀਜ਼ ਨੂੰ ਪੂਰੀ ਤਰ੍ਹਾਂ ਪਾਕ ਕਰ ਦੇਵੇਗਾ। ਯਹੋਵਾਹ ਲੋਕਾਂ ਨੂੰ ਦੂਰ ਜਾਣ ਲਈ ਮਜ਼ਬੂਰ ਕਰ ਦੇਵੇਗਾ।
2 ਉਸ ਸਮੇਂ, ਸਧਾਰਣ ਬੰਦੇ ਅਤੇ ਜਾਜਕ ਇੱਕੋ ਜਿਹੇ ਹੋਣਗੇ। ਗੁਲਾਮ ਅਤੇ ਮਾਲਿਕ ਇੱਕੋ ਜਿਹੇ ਹੋਣਗੇ। ਦਾਸੀਆਂ ਅਤੇ ਉਨ੍ਹਾਂ ਦੀਆਂ ਮਾਲਕਣਾਂ ਇੱਕੋ ਜਿਹੀਆਂ ਹੋਣਗੀਆਂ। ਖਰੀਦਣ ਵਾਲੇ ਅਤੇ ਵੇਚਣ ਵਾਲੇ ਇੱਕੋ ਜਿਹੇ ਹੋਣਗੇ। ਕਰਜ਼ਾ ਲੈਣ ਵਾਲੇ ਅਤੇ ਕਰਜ਼ਾ ਦੇਣ ਵਾਲੇ ਇਕੋ ਜਿਹੇ ਹੋਣਗੇ। ਬੈਂਕਰ ਅਤੇ ਬੈਂਕ ਤੋਂ ਕਰਜ਼ਾ ਲੈਣ ਵਾਲੇ ਇੱਕੋ ਜਿਹੇ ਹੋਣਗੇ।
3 ਸਾਰੇ ਹੀ ਲੋਕ ਧਰਤੀ ਤੋਂ ਧੱਕ ਦਿੱਤੇ ਜਾਣਗੇ। ਸਾਰੀ ਦੌਲਤ ਖੋਹ ਲਈ ਜਾਵੇਗੀ। ਇਹ ਇਸ ਲਈ ਵਾਪਰੇਗਾ ਕਿਉਂ ਕਿ ਇਹ ਯਹੋਵਾਹ ਦਾ ਆਦੇਸ਼ ਸੀ।
4 ਦੇਸ਼ ਸੱਖਣਾ ਅਤੇ ਉਦਾਸ ਹੋ ਜਾਵੇਗਾ। ਦੁਨੀਆਂ ਖਾਲੀ ਅਤੇ ਕਮਜ਼ੋਰ ਹੋ ਜਾਵੇਗੀ। ਇਸ ਧਰਤੀ ਦੇ ਮਹਾਨ ਆਗੂ ਕਮਜ਼ੋਰ ਹੋ ਜਾਣਗੇ।
5 ਧਰਤੀ ਦੇ ਲੋਕਾਂ ਨੇ ਧਰਤੀ ਨੂੰ ਨਾਪਾਕ ਕਰ ਦਿੱਤਾ ਹੈ। ਇਹ ਕਿਵੇਂ ਹੋਵੇਗਾ? ਲੋਕਾਂ ਨੇ ਪਰਮੇਸ਼ੁਰ ਦੀਆਂ ਸਾਖੀਆਂ ਦੇ ਖਿਲਾਫ਼ ਗ਼ਲਤ ਗੱਲਾਂ ਕੀਤੀਆਂ। ਲੋਕਾਂ ਨੇ ਪਰਮੇਸ਼ੁਰ ਦੇ ਬਿਵਸਬਾ ਨੂੰ ਨਹੀਂ ਮੰਨਿਆ। ਲੋਕਾਂ ਨੇ ਬਹੁਤ ਚਿਰ ਪਹਿਲਾਂ ਪਰਮੇਸ਼ੁਰ ਨਾਲ ਇੱਕ ਇਕਰਾਰਨਾਮਾ ਕੀਤਾ ਸੀ, ਪਰ ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਨਾਲ ਕੀਤੇ ਉਸ ਇਕਰਾਰ ਨੂੰ ਤੋੜ ਦਿੱਤਾ।
6 ਇਸ ਧਰਤੀ ਤੇ ਰਹਿਣ ਵਾਲੇ ਲੋਕ ਗ਼ਲਤ ਕੰਮ ਕਰਨ ਦੇ ਦੋਸ਼ੀ ਹਨ ਇਸ ਲਈ ਪਰਮੇਸ਼ੁਰ ਨੇ ਧਰਤੀ ਨੂੰ ਤਬਾਹ ਕਰਨ ਦਾ ਇਕਰਾਰ ਕੀਤਾ। ਲੋਕਾਂ ਨੂੰ ਸਜ਼ਾ ਦਿੱਤੀ ਜਾਵੇਗੀ। ਸਿਰਫ਼ ਬੋੜੇ ਜਿਹੇ ਲੋਕ ਹੀ ਬਚਣਗੇ।
7 ਅੰਗੂਰੀ ਵੇਲਾਂ ਮਰ ਰਹੀਆਂ ਹਨ। ਨਵੀਂ ਸ਼ਰਾਬ ਖਰਾਬ ਹੈ। ਅਤੀਤ ਵਿੱਚ, ਲੋਕ ਪ੍ਰਸੰਨ ਸਨ। ਪਰ ਹੁਣ ਉਹ ਲੋਕ ਉਦਾਸ ਹਨ।
8 ਲੋਕਾਂ ਨੇ ਖੁਸ਼ੀ ਜ਼ਾਹਰ ਕਰਨੀ ਛੱਡ ਦਿੱਤੀ ਹੈ। ਸਾਰੀਆਂ ਖੁਸ਼ੀ ਦੀਆਂ ਆਵਾਜ਼ਾਂ ਰੁਕ ਗਈਆਂ ਹਨ। ਢੋਲਾਂ ਅਤੇ ਇਕਾਤਾਰਿਆਂ ਦਾ ਸੰਗੀਤ ਖਤਮ ਹੋ ਗਿਆ ਹੈ।
9 ਹੁਣ ਲੋਕ ਸ਼ਰਾਬ ਪੀਁਦੇ ਹੋਏ ਖੁਸ਼ੀ ਦੇ ਗੀਤ ਨਹੀਂ ਗਾਉਂਦੇ। ਬੀਅਰ ਪੀਣ ਵਾਲੇ ਬੰਦੇ ਨੂੰ ਕੌੜੀ ਲਗਦੀ ਹੈ।
10 "ਪੂਰਨ ਅਫ਼ਰਾਤਫ਼ਰੀ" ਹੀ ਇਸ ਸ਼ਹਿਰ ਦਾ ਢੁਕਵਾਂ ਨਾਮ ਹੈ। ਸ਼ਹਿਰ ਤਬਾਹ ਕਰ ਦਿੱਤਾ ਗਿਆ ਹੈ। ਲੋਕ ਘਰਾਂ ਵਿੱਚ ਨਹੀਂ ਵੜ ਸਕਦੇ। ਦਰਵਾਜ਼ਿਆਂ ਉੱਤੇ ਰੋਕਾਂ ਲੱਗ ਗਈਆਂ ਹਨ।
11 ਲੋਕ ਹਾਲੇ ਵੀ ਬਾਜ਼ਾਰ ਵਿੱਚ ਸ਼ਰਾਬ ਤਲਾਸ਼ ਕਰਦੇ ਹਨ। ਪਰ ਸਾਰੀ ਖੁਸ਼ੀ ਕਿਧਰੇ ਚਲੀ ਗਈ ਹੈ। ਆਨੰਦ ਉੱਡ ਪੁਡ੍ਡ ਗਿਆ ਹੈ।
12 ਸ਼ਹਿਰ ਵਿੱਚ ਸਿਰਫ਼ ਤਬਾਹੀ ਹੀ ਰਹਿ ਗਈ ਹੈ। ਦਰਵਾਜ਼ੇ ਵੀ ਚਿਕਨਾਚੂਰ ਹੋ ਗਏ ਹਨ।
13 ਵਾਢੀਆਂ ਵੇਲੇ, ਤੋਂੜਦੇ ਹਨ ਲੋਕ ਜ਼ੈਤੂਨ, ਜ਼ੈਤੂਨ ਦਿਆਂ ਰੁੱਖਾਂ ਤੋਂ। ਪਰ ਟਹਿਣੀਆਂ ਉੱਤੇ ਕੁਝ ਜੈਤੂਨ ਬਚੇ ਹਨ। ਇਸ ਧਰਤੀ ਉਤਲੀਆਂ ਕੌਮਾਂ ਨਾਲ ਕੁਝ ਅਜਿਹਾ ਹੀ ਵਾਪਰੇਗਾ।
14 ਬਚੇ ਹੋਏ ਲੋਕ ਚੀਖਣਾ ਸ਼ੁਰੂ ਕਰ ਦੇਣਗੇ। ਉੱਚੀਆਂ ਹੋਣਗੀਆਂ ਚੀਖਾਂ ਉਨ੍ਹਾਂ ਦੀਆਂ ਸਮੁੰਦਰ ਦੇ ਵੀ ਸ਼ੋਰ ਤੋਂ। ਖੁਸ਼ ਹੋਣਗੇ ਉਹ ਯਹੋਵਾਹ ਦੀ ਮਹਾਨਤਾ ਕਾਰਣ।
15 ਉਹ ਲੋਕ ਆਖਣਗੇ, "ਪੂਰਬ ਦੇ ਲੋਕੋ, ਯਹੋਵਾਹ ਦੀ ਉਸਤਤ ਕਰੋ! ਦੂਰ ਦੁਰਾਡੇ ਦੇਸ਼ਾਂ ਦੇ ਲੋਕੋ, ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨਾਮ ਦੀ ਉਸਤਤ ਕਰੋ।"
16 ਅਸੀਂ ਧਰਤੀ ਦੇ ਹਰ ਸਬਾਨ ਤੋਂ ਪਰਮੇਸ਼ੁਰ ਦੀ ਉਸਤਤ ਦੇ ਗੀਤ ਸੁਣਾਂਗੇ। ਇਹ ਗੀਤ ਸ਼ੁਭ ਪਰਮੇਸ਼ੁਰ ਦੀ ਉਸਤਤ ਕਰਨਗੇ। ਪਰ ਮੈਂ ਆਖਦਾ ਹਾਂ, "ਕਾਫ਼ੀ ਹੈ! ਮੈਂ ਬਹੁਤ ਕੁਝ ਦੇਖ ਲਿਆ ਹੈ। ਜੋ ਗੱਲਾਂ ਮੈਂ ਦੇਖਦਾ ਹਾਂ, ਭਿਆਨਕ ਹਨ। ਗਦਾਰ ਲੋਕਾਂ ਦੇ ਖਿਲਾਫ਼ ਹੋ ਰਹੇ ਨੇ ਅਤੇ ਉਨ੍ਹਾਂ ਨੂੰ ਦੁੱਖ ਦੇ ਰਹੇ ਨੇ।
17 ਮੈਂ ਉਨ੍ਹਾਂ ਲੋਕਾਂ ਲਈ ਖਤਰਾ ਦੇਖਦਾ ਹਾਂ ਜੋ ਇਸ ਧਰਤੀ ਉੱਤੇ ਰਹਿ ਰਹੇ ਨੇ। ਮੈਂ ਡਰ, ਖੱਡਾਂ ਅਤੇ ਜਾਲ ਦੇਖਦਾ ਹਾਂ।
18 ਲੋਕ ਖਤਰੇ ਬਾਰੇ ਸੁਣਨਗੇ ਅਤੇ ਉਹ ਭੈਭੀਤ ਹੋ ਜਾਣਗੇ। ਕੁਝ ਲੋਕ ਦੂਰ ਨੱਸ ਜਾਣਗੇ। ਪਰ ਉਹ ਲੋਕ ਖੱਡਾਂ ਵਿੱਚ ਡਿੱਗ ਪੈਣਗੇ ਅਤੇ ਓਥੇ ਫ਼ਸ ਜਾਣਗੇ। ਉਨ੍ਹਾਂ ਵਿੱਚੋਂ ਕੁਝ ਲੋਕ ਖਿਡ੍ਡਾਂ ਵਿੱਚੋਂ ਬਾਹਰ ਨਿਕਲ ਆਉਣਗੇ ਪਰ ਉਹ ਕਿਸੇ ਹੋਰ ਜਾਲ ਵਿੱਚ ਫ਼ਸ ਜਾਣਗੇ।" ਅਕਾਸ਼ ਦੇ ਤੂਫ਼ਾਨੀ ਦਰਵਾਜ਼ੇ ਖੁਲ੍ਹ੍ਹ ਜਾਣਗੇ, ਅਤੇ ਤੂਫ਼ਾਨ ਸ਼ੁਰੂ ਹੋ ਜਾਣਗੇ। ਧਰਤੀ ਦੀਆਂ ਬੁਨਿਆਦਾਂ ਕੰਬ ਜਾਣਗੀਆਂ।
19 ਭੁਚਾਲ ਆਉਣਗੇ ਅਤੇ ਧਰਤੀ ਪਾਟ ਜਾਵੇਗੀ।
20 ਦੁਨੀਆਂ ਦੇ ਪਾਪ ਬਹੁਤ ਭਾਰੇ ਹਨ। ਇਸ ਲਈ ਧਰਤੀ ਇਸ ਭਾਰ ਹੇਠਾਂ ਦੱਬ ਜਾਵੇਗੀ। ਧਰਤੀ ਕਿਸੇ ਪੁਰਾਣੇ ਮਕਾਨ ਵਾਂਗ ਹਿਲੇਗੀ। ਧਰਤੀ ਕਿਸੇ ਸ਼ਰਾਬੀ ਵਾਂਗ ਡਿੱਗ ਪਵੇਗੀ। ਧਰਤੀ ਆਪਣਾ ਸਫ਼ਰ ਜਾਰੀ ਨਹੀਂ ਰੱਖ ਸਕੇਗੀ।
21 ਉਸ ਸਮੇਂ, ਯਹੋਵਾਹ ਅਸਮਾਨੀ ਫ਼ੌਜਾਂ ਨੂੰ ਅਤੇ ਧਰਤੀ ਉਤਲੇ ਰਾਜਿਆਂ ਨੂੰ ਸਜ਼ਾ ਦੇਵੇਗਾ।
22 ਬਹੁਤ ਸਾਰੇ ਲੋਕ ਇਕੱਠੇ ਕੀਤੇ ਜਾਣਗੇ, ਉਨ੍ਹਾਂ ਵਿੱਚ ਕੁਝ ਖਾਈ ਅੰਦਰ ਅਤੇ ਕੁਝ ਕੈਦਖਾਨੇ ਵਿੱਚ ਬੰਦ ਕਰ ਦਿੱਤੇ ਗਏ ਹਨ। ਪਰ ਆਖਰਕਾਰ ਲੰਮੇ ਸਮੇਂ ਬਾਦ, ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇਗੀ।
23 ਯਹੋਵਾਹ ਰਾਜੇ ਵਾਂਗ ਯਰੂਸ਼ਲਮ ਅੰਦਰ ਸੀਯੋਨ ਪਰਬਤ ਉੱਤੇ ਹਕੂਮਤ ਕਰੇਗਾ। ਉਸਦਾ ਪਰਤਾਪ ਵਡਕਿਆਂ ਸਾਮ੍ਹਣੇ ਚਮਕੇਗਾ। ਉਸਦਾ ਪਰਤਾਪ ਇੰਨਾ ਚਮਕੀਲਾ ਹੋਵੇਗਾ ਕਿ ਚੰਨ ਵੀ ਸ਼ਰਮਾ ਜਾਵੇਗਾ। ਸੂਰਜ ਸ਼ਰਮਸਾਰ ਹੋੋ ਜਾਵੇਗਾ।
ਕਾਂਡ 25

1 ਯਹੋਵਾਹ ਜੀ, ਤੁਸੀਂ ਮੇਰੇ ਪਰਮੇਸ਼ੁਰ ਹੋ। ਮੈਂ ਤੁਹਾਡਾ ਅਤੇ ਤੁਹਾਡੇ ਨਾਮ ਦਾ ਆਦਰ ਕਰਦਾ ਹਾਂ। ਤੁਸੀਂ ਅਦਭੁਤ ਗੱਲਾਂ ਕੀਤੀਆਂ ਹਨ ਜਿਹੜੇ ਸ਼ਬਦ ਤੁਸੀਂ ਬਹੁਤ ਪਹਿਲਾਂ ਆਖੇ ਸੀ ਉਹ ਪੂਰੀ ਤਰ੍ਹਾਂ ਸੱਚ ਹਨ। ਹਰ ਗੱਲ ਸੱਚਮੁੱਚ ਉਵੇਂ ਹੀ ਵਾਪਰੀ ਹੈ ਜਿਵੇਂ ਤੁਸੀਂ ਆਖਿਆ ਸੀ ਕਿ ਇਹ ਵਾਪਰੇਗੀ।
2 ਤੁਸ਼ਾਂ ਸ਼ਹਿਰ ਨੂੰ ਤਬਾਹ ਕਰ ਦਿੱਤਾ ਹੈ। ਇਹ ਸ਼ਹਿਰ ਮਜ਼ਬੂਤ ਦੀਵਾਰਾਂ ਦੀ ਰਾਖੀ ਵਿੱਚ ਸ਼ੀ। ਪਰ ਹੁਣ ਇਹ ਸਿਰਫ਼ ਮਲਬੇ ਦਾ ਢੇਰ ਹੈ। ਵਿਦੇਸ਼ੀ ਮਹਿਲ ਤਬਾਹ ਕਰ ਦਿੱਤਾ ਗਿਆ ਹੈ। ਇਹ ਫ਼ੇਰ ਕਦੇ ਨਹੀਂ ਉਸਾਰਿਆ ਜਾਵੇਗਾ।
3 ਤਾਕਤਵਰ ਕੌਮਾਂ ਦੇ ਲੋਕ ਤੁਹਾਡਾ ਸਨਮਾਨ ਕਰਨਗੇ। ਮਜ਼ਬੂਤ ਸ਼ਹਿਰਾਂ ਦੇ ਸ਼ਕਤੀਸ਼ਾਲੀ ਲੋਕ ਤੁਹਾਡੇ ਕੋਲੋਂ ਭੈਭੀਤ ਹੋਣਗੇ।
4 ਯਹੋਵਾਹ ਜੀ ਤੁਸੀਂ ਗਰੀਬਾਂ ਦਾ ਸੁਰਖਿਅਤ ਟਿਕਾਣਾ ਹੋ, ਜਿਨ੍ਹਾਂ ਦੀਆਂ ਲੋੜਾਂ ਹਨ। ਇਨ੍ਹਾਂ ਲੋਕਾਂ ਨੂੰ ਕਈ ਮੁਸ਼ਕਿਲਾਂ ਹਰਾਉਣ ਲੱਗਦੀਆਂ ਹਨ ਤੁਸੀਂ ਇਨ੍ਹਾਂ ਨੂੰ ਬਚਾਉਂਦੇ ਹੋ। ਯਹੋਵਾਹ ਜੀ ਤੁਸੀਂ ਉਸ ਘਰ ਵਰਗੇ ਹੋ ਜਿਹੜਾ ਲੋਕਾਂ ਨੂੰ ਹੜ ਅਤੇ ਗਰਮੀ ਤੋਂ ਬਚਾਉਂਦਾ ਹੈ। ਮੁਸੀਬਤਾਂ ਭਿਆਨਕ ਹਵਾਵਾਂ ਅਤੇ ਬਰਖਾ ਵਰਗੀਆਂ ਹਨ। ਬਰਖਾ ਦੇ ਬਪੇੜੇ ਕੰਧ ਉੱਤੇ ਪੈਂਦੇ ਹਨ ਪਰ ਘਰ ਅੰਦਰਲੇ ਲੋਕਾਂ ਦਾ ਨੁਕਸਾਨ ਨਹੀਂ ਹੁੰਦਾ।
5 ਦੁਸ਼ਮਣ ਚੀਖਦਾ ਹੈ ਤੇ ਸ਼ੋਰ ਮਚਾਉਂਦਾ ਹੈ। ਮਹਾਨ ਦੁਸ਼ਮਣ ਪੁਕਾਰਦਾ ਅਤੇ ਵਂਗਾਰਦਾ, ਪਰ ਤੁਸੀਂ ਉਨ੍ਹਾਂ ਨੂੰ ਰੋਕ ਦੇਵੋਂਗੇ। ਗਰਮੀ ਵੇਲੇ, ਮਾਰੂਬਲ ਵਿੱਚ ਪੌਦੇ ਮਰ ਜਾਣਗੇ ਅਤੇ ਧਰਤੀ ਉੱਤੇ ਡਿੱਗ ਪੈਣਗੇ। ਇਸੇ ਤਰ੍ਹਾਂ, ਤੁਸੀਂ ਦੁਸ਼ਮਣ ਨੂੰ ਹਰਾ ਦਿਓਗੇ ਅਤੇ ਉਨ੍ਹਾਂ ਨੂੰ ਗੋਡਿਆਂ ਪਰਨੇ ਝੁਕਾ ਦਿਓਗੇ। ਮੋਟੇ ਬੱਦਲ ਹੁਨਾਲ ਦੀ ਗਰਮੀ ਨੂੰ ਰੋਕਦੇ ਹਨ। ਇਸੇ ਤਰ੍ਹਾਂ ਤੁਸੀਂ ਦੁਸ਼ਮਣ ਦੀਆਂ ਭਿਆਨਕ ਚੀਖਾਂ ਰੋਕ ਦਿਓਗੇ।
6 ਉਸ ਸਮੇਂ, ਸਰਬ ਸ਼ਕਤੀਮਾਨ ਯਹੋਵਾਹ ਇੱਕ ਪਰਬਤ ਉਤਲੇ ਸਮੂਹ ਲੋਕਾਂ ਨੂੰ ਦਾਅਵਤ ਦੇਵੇਗਾ। ਦਾਅਵਤ ਉੱਤੇ ਬਹੁਤ ਉੱਤਮ ਖਾਣੇ ਅਤੇ ਸ਼ਰਾਬਾਂ ਹੋਣਗੀਆਂ। ਮਾਸ ਬਹੁਤ ਨਰਮ ਅਤੇ ਚੰਗਾ ਹੋਵੇਗਾ।
7 ਪਰ ਹੁਣ, ਸਾਰੀਆਂ ਕੌਮਾਂ ਅਤੇ ਲੋਕਾਂ ਨੂੰ ਇੱਕ ਪਰਦੇ ਨੇ ਕਜਿਆ ਹੋਇਆ ਹੈ। ਇਸ ਪਰਦੇ ਦਾ ਨਾਮ ਹੈ "ਮੌਤ" ਉਹ (ਯਹੋਵਾਹ) ਇਸ ਪਰਬਤ ਉੱਤੋਂ ਇਹ ਕੱਜਣ ਹਟਾੇਗਾ।
8 ਪਰ ਮੌਤ ਨੂੰ ਸਦਾ ਲਈ ਤਬਾਹ ਕਰ ਦਿੱਤਾ ਜਾਵੇਗਾ। ਅਤੇ ਯਹੋਵਾਹ, ਮੇਰਾ ਮਾਲਿਕ, ਹਰ ਚਿਹਰੇ ਤੋਂ ਹਰ ਅਬਰੂ ਪੂੰਝ ਦੇਵੇਗਾ। ਅਤੀਤ ਵਿੱਚ ਉਸਦੇ ਸਾਰੇ ਲੋਕ ਉਦਾਸ ਸਨ। ਪਰ ਪਰਮੇਸ਼ੁਰ ਇਸ ਧਰਤੀ ਦੀ ਉਦਾਸੀ ਨੂੰ ਦੂਰ ਕਰ ਦੇਵੇਗਾ। ਇਹ ਸਾਰਾ ਕੁਝ ਵਾਪਰੇਗਾ ਕਿਉਂ ਕਿ ਯਹੋਵਾਹ ਨੇ ਆਖਿਆ ਸੀ ਕਿ ਇਹ ਵਾਪਰੇਗਾ।
9 ਉਸ ਸਮੇਂ, ਆਖਣਗੇ ਲੋਕ, "ਇੱਥੇ ਹੈ ਸਾਡਾ ਪਰਮੇਸ਼ੁਰ! ਉਹੀ ਹੈ ਉਹ ਜਿਸਦੀ ਸਾਨੂੰ ਉਡੀਕ ਸੀ ਉਹ ਸਾਨੂੰ ਬਚਾਉਣ ਲਈ ਆ ਗਿਆ ਹੈ। ਅਸੀਂ ਆਪਣੇ ਯਹੋਵਾਹ ਨੂੰ ਉਡੀਕਦੇ ਰਹੇ ਹਾਂ। ਇਸ ਲਈ ਅਸੀਂ ਖੁਸ਼ੀ ਮਨਾਵਾਂਗੇ ਤੇ ਪ੍ਰਸੰਨ ਹੋਵਾਂਗੇ ਜਦੋਂ ਯਹੋਵਾਹ ਅਸਾਂ ਨੂੰ ਬਚਾਵੇਗਾ।"
10 ਯਹੋਵਾਹ ਦੀ ਸ਼ਕਤੀ ਇਸ ਪਰਬਤ ਉੱਤੇ ਹੈ। ਅਤੇ ਮੋਆਬ ਨੂੰ ਹਰਾ ਦਿੱਤਾ ਜਾਵੇਗਾ। ਯਹੋਵਾਹ ਦੁਸ਼ਮਣ ਨੂੰ ਲਿਤਾੜ ਦੇਵੇਗਾ। ਇਹ ਕੂੜੇ ਕਰਕਟ ਦੇ ਤੀਲਿਆਂ ਦੇ ਢੇਰ ਉੱਤੇ ਤੁਰਨ ਵਾਂਗ ਹੋਵੇਗਾ ।
11 ਯਹੋਵਾਹ ਆਪਣੀਆਂ ਬਾਹਾਂ ਫ਼ੈਲਾਵੇਗਾ।ਤੈਰਨ ਵਾਲੇ ਬੰਦੇ ਵਾਂਗ। ਫ਼ੇਰ ਯਹੋਵਾਹ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਇਕੱਠੀਆਂ ਕਰੇਗਾ ਜਿਨ੍ਹਾਂ ਉੱਤੇ ਲੋਕਾਂ ਨੂੰ ਗੁਮਾਨ ਹੈ। ਯਹੋਵਾਹ ਉਨ੍ਹਾਂ ਸਮੂਹ ਖੂਬਸੂਰਤ ਚੀਜ਼ਾਂ ਨੂੰ ਇਕੱਠੀਆਂ ਕਰੇਗਾ ਜਿਹੜੀਆਂ ਉਨ੍ਹਾਂ ਨੇ ਬਣਾਈਆਂ। ਅਤੇ ਉਹ ਇਨ੍ਹਾਂ ਚੀਜ਼ਾਂ ਨੂੰ ਦੂਰ ਸੁੱਟ ਦੇਵੇਗਾ।
12 ਯਹੋਵਾਹ ਲੋਕਾਂ ਦੀਆਂ ਉੱਚੀਆਂ ਦੀਵਾਰਾਂ ਅਤੇ ਸੁਰਖਿਅਤ ਟਿਕਾਣਿਆਂ ਨੂੰ ਤਬਾਹ ਕਰ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਧਰਤੀ ਉੱਤੇ ਧੂੜ ਅੰਦਰ ਹੇਠਾਂ ਸੁੱਟ ਦੇਵੇਗਾ।
ਕਾਂਡ 26

1 ਉਸ ਸਮੇਂ ਯਹੂਦਾਹ ਦੇ ਲੋਕ ਇਹ ਗੀਤ ਗਾਉਣਗੇ: ਯਹੋਵਾਹ ਸਾਨੂੰ ਸਾਡੀ ਮੁਕਤੀ ਦਿੰਦਾ ਹੈ। ਸਾਡਾ ਸ਼ਹਿਰ ਬਹੁਤ ਮਜ਼ਬੂਤ ਹੈ। ਸਾਡੇ ਸ਼ਹਿਰ ਦੀਆਂ ਕੰਧਾਂ ਤੇ ਸੁਰਖਿਆਵਾਂ ਮਜ਼ਬੂਤ ਨੇ।
2 ਦਰਾਂ ਨੂੰ ਖੋਲ੍ਹ ਦਿਓ ਅਤੇ ਨੇਕ ਬੰਦੇ ਦਖਲ ਹੋਣਗੇ। ਉਹ ਬੰਦੇ ਪਰਮੇਸ਼ੁਰ ਦੀਆਂ ਸ਼ੁਭ ਸਾਖੀਆਂ ਨੂੰ ਮੰਨਦੇ ਨੇ।
3 ਯਹੋਵਾਹ ਜੀ, ਤਸੀਁ ਉਨ੍ਹਾਂ ਲੋਕਾਂ ਨੂੰ, ਜਿਹੜੇ ਤੁਹਾਡੇ ਉੱਤੇ ਨਿਰਭਰ ਕਰਦੇ ਨੇ ਅਤੇ ਜਿਹੜੇ ਤੁਹਾਡੇ ਉੱਤੇ ਭਰੋਸਾ ਕਰਦੇ ਨੇ ਸੱਚਾ ਅਮਨ ਦਿੰਦੇ ਹੋ।
4 ਇਸ ਲਈ, ਯਹੋਵਾਹ ਉੱਤੇ ਸਦਾ ਹੀ ਭਰੋਸਾ ਰੱਖੋ। ਕਿਉਂ ਕਿ ਤੁਹਾਡਾ ਸੁਰਖਿਅਤ ਟਿਕਾਣਾ ਸਦਾ ਲਈ ਯਹੋਵਾਹ ਯਾਹ ਅੰਦਰ ਹੈ!
5 ਪਰ ਯਹੋਵਾਹ ਗੁਮਾਨੀ ਸ਼ਹਿਰ ਨੂੰ ਤਬਾਹ ਕਰ ਦੇਵੇਗਾ। ਅਤੇ ਉਹ ਉੱਥੇ ਰਹਿੰਦੇ ਲੋਕਾਂ ਨੂੰ ਸਜ਼ਾ ਦੇਵੇਗਾ। ਯਹੋਵਾਹ ਉਸ ਉੱਚੇ ਸ਼ਹਿਰ ਨੂੰ ਹੇਠਾਂ ਧਰਤੀ ਉੱਤੇ ਸੁੱਟ ਦੇਵੇਗਾ ਇਹ ਧੂੜ ਅੰਦਰ ਮਿਲ ਜਾਵੇਗਾ।
6 ਫ਼ੇਰ ਗਰੀਬ ਅਤੇ ਨਿਮਾਣੇ ਲੋਕ ਉਨ੍ਹਾਂ ਖੰਡਰਾਂ ਉੱਤੇ ਤੁਰਨਗੇ।
7 ਨੇਕ ਲੋਕਾਂ ਲਈ ਇਮਾਨਦਾਰੀ ਹੀ ਜੀਵਨ ਢੰਗ ਹੈ। ਨੇਕ ਬੰਦੇ ਉਸ ਰਾਹ ਉੱਤੇ ਤੁਰਦੇ ਨੇ ਜਿਹੜਾ ਸਿਧ੍ਧਾ ਤੇ ਸੱਚਾ ਹੈ ਅਤੇ ਹੇ ਪਰਮੇਸ਼ੁਰ, ਤੁਸੀਂ ਉਸ ਰਾਹ ਨੂੰ ਤੁਰਨ ਲਈ ਪਧ੍ਧਰਾ ਅਤੇ ਆਸਾਨ ਬਣਾ ਦਿੰਦੇ ਹੋ।
8 ਪਰ ਯਹੋਵਾਹ ਜੀ, ਅਸੀਂ ਤੁਹਾਡੇ ਇਨਸਾਫ਼ ਦੇ ਢੰਗ ਨੂੰ ਉਡੀਕ ਰਹੇ ਹਾਂ। ਸਾਡੀਆਂ ਰੂਹਾਂ ਤੁਹਾਨੂੰ ਅਤੇ ਤੁਹਾਡੇ ਨਾਮ ਨੂੰ ਚੇਤੇ ਕਰਨਾ ਚਾਹੁੰਦੀਆਂ ਨੇ।
9 ਮੇਰੀ ਰੂਹ ਰਾਤ ਵੇਲੇ, ਤੁਹਾਡਾ ਸੰਗ ਚਾਹੁੰਦੀ ਹੈ। ਅਤੇ ਮੇਰਾ ਆਤਮਾ ਹਰ ਨਵੇਂ ਦਿਨ ਦੀ ਸਵੇਰ ਨੂੰ ਤੁਹਾਡੇ ਨਾਲ ਹੋਣਾ ਚਾਹੁੰਦਾ ਹੈ। ਜਦੋਂ ਤੁਹਾਡਾ ਇਨਸਾਫ਼ ਕਰਨ ਦਾ ਢੰਗ ਧਰਤੀ ਉੱਤੇ ਆਵੇਗਾ ਲੋਕ ਜਿਉਣ ਦਾ ਸਹੀ ਢੰਗ ਸਿਖ੍ਖ ਜਾਣਗੇ।
10 ਬੁਰਾ ਬੰਦਾ ਨੇਕੀ ਕਰਨਾ ਨਹੀਂ ਸਿਖ੍ਖੇਗਾ। ਜੇ ਤੁਸੀਂ ਓਸ ਲਈ ਸਿਰਫ਼ ਮਿਹਰਬਾਨੀ ਦਰਸਾਓਗੇ। ਬੁਰਾ ਬੰਦਾ ਮੰਦੇ ਅਮਲ ਕਰੇਗਾ ਭਾਵੇਂ ਉਹ ਨੇਕੀ ਭਰੀ ਦੁਨੀਆਂ ਅੰਦਰ ਰਹਿੰਦਾ ਹੋਵੇ। ਉਹ ਬੁਰਾ ਬੰਦਾ ਯਹੋਵਾਹ ਦੀ ਮਹਾਨਤਾ ਨੂੰ ਸ਼ਾਇਦ ਕਦੇ ਨਾ ਦੇਖ ਸਕੇ।
11 ਪਰ ਹੇ ਯਹੋਵਾਹ ਤੂੰ ਇਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਤਿਆਰ ਹੈਂ, ਪਰ ਉਹ ਇਹ ਨਹੀ ਵੇਖਦੇ। ਹੇ ਯਹੋਵਾਹ, ਉਨ੍ਹਾਂ ਬਦ ਲੋਕਾਂ ਨੂੰ ਆਪਣਾ ਤਕੜਾ ਪਿਆਰ ਦਰਸਾ ਜਿਹੜਾ ਤੈਨੂੰ ਤੇਰੇ ਲੋਕਾਂ ਨਾਲ ਹੈ। ਅਵੱਸ਼ ਹੀ ਮੰਦੇ ਲੋਕ ਸ਼ਰਮਿੰਦਾ ਹੋਣਗੇ। ਅਵੱਸ਼ ਹੀ ਤੁਹਾਡੇ ਦੁਸ਼ਮਣ ਉਨ੍ਹਾਂ ਦੀ ਆਪਣੀ ਅੱਗ (ਬਦੀ) ਅੰਦਰ ਸਾੜੇ ਜਾਣਗੇ।
12 ਯਹੋਵਾਹ, ਤੂੰ ਉਹ ਸਭ ਕੁਝ ਕਰਨ ਵਿੱਚ ਸਫ਼ਲ ਹੋਇਆ ਹੈਂ ਜਿਨ੍ਹਾਂ ਨੂੰ ਅਸੀਂ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਲਈ ਸਾਨੂੰ ਸ਼ਾਂਤੀ ਦੇ।
13 ਯਹੋਵਾਹ ਜੀ ਤੁਸੀਂ ਹੋ ਸਾਡੇ ਪਰਮੇਸ਼ੁਰ। ਪਰ ਅਤੀਤ ਵਿੱਚ, ਅਸੀਂ ਪਿੱਛੇ ਲੱਗੇ ਸਾਂ ਹੋਰਨਾਂ ਪ੍ਰਭੂਆਂ ਦੇ। ਅਸੀਂ ਸਾਂ ਦਾਸ ਹੋਰਨਾਂ ਮਾਲਕਾਂ ਦੇ। ਪਰ ਹੁਣ ਅਸੀਂ ਚਾਹੁੰਦੇ ਹਾਂ ਕਿ ਚੇਤੇ ਰੱਖਣ ਲੋਕ ਇੱਕ ਹੀ ਨਾਮ, ਤੁਹਾਡਾ ਨਾਮ!
14 ਉਹ ਮੁਰਦਾ (ਪ੍ਰਭੂ) ਕਦੇ ਜਿਉਂਦੇ ਨਹੀਂ ਹੋਣਗੇ। ਉਹ ਭੂਤ ਕਦੇ ਮੌਤ ਤੋਂ ਨਹੀਂ ਉਭਰਨਗੇ, ਤੁਸੀਂ ਨਿਰਣਾ ਕੀਤਾ ਸੀ ਉਨ੍ਹਾਂ ਨੂੰ ਤਬਾਹ ਕਰਨ ਦਾ। ਅਤੇ ਤੁਸੀਂ ਤਬਾਹ ਕਰ ਦਿੱਤੀ ਹਰ ਉਹ ਚੀਜ਼ ਜਿਹੜੀ ਸਾਨੂੰ ਉਨ੍ਹਾਂ ਬਾਰੇ ਸੋਚਣ ਵੱਲ ਪ੍ਰੇਰਦੀ ਹੈ।
15 ਹੇ ਯਹੋਵਾਹ, ਤੂੰ ਉਸ ਕੌਮ ਦੀ ਸਹਾਇਤਾ ਕੀਤੀ ਹੈ, ਤੂੰ ਉਸਦੀਆਂ ਸਰਹਦ੍ਦਾ ਵਧਾ ਦਿੱਤੀਆਂ ਅਤੇ ਆਪਣੇ ਲਈ ਸਤਿਕਾਰ ਪ੍ਰਾਪਤ ਕੀਤਾ।
16 ਯਹੋਵਾਹ ਜੀ, ਲੋਕ ਤੁਹਾਨੂੰ ਚੇਤੇ ਕਰਦੇ ਹਨ ਉਹ ਜਦੋਂ ਵੀ ਮੁਸੀਬਤ ਵਿੱਚ ਹੁੰਦੇ ਨੇ। ਲੋਕ ਖਾਮੋਸ਼ੀ ਨਾਲ ਤੁਹਾਡੇ ਅੱਗੇ ਪ੍ਰਾਰਥਨਾ ਕਰਦੇ ਨੇ ਜਦੋਂ ਤੁਸੀਂ ਉਨ੍ਹਾਂ ਨੂੰ ਸਜ਼ਾ ਦਿੰਦੇ ਹੋ।
17 ਯਹੋਵਾਹ ਜੀ, ਜਦੋਂ ਅਸੀਂ ਤੁਹਾਡੇ ਸੰਗ ਨਹੀਂ ਹੁੰਦੇ ਅਸੀਂ ਉਸ ਔਰਤ ਵਰਗੇ ਹੁੰਦੇ ਹਾਂ ਜਿਹੜੀ ਬੱਚੇ ਨੂੰ ਜਨਮ ਦੇਣ ਵਾਲੀ ਹੁੰਦੀ ਹੈ। ਉਹ ਜਨਮ ਪੀੜਾਂ ਨਾਲ ਚੀਖਦੀ ਹੈ।
18 ਸਾਨੂੰ ਉਸੇ ਤਰ੍ਹਾਂ, ਦਰਦ ਹੁੰਦਾ ਹੈ। ਅਸੀਂ ਜਨਮ ਦਿੰਦੇ ਹਾਂ, ਪਰ ਸਿਰਫ਼ ਹਵਾ ਨੂੰ। ਅਸੀਂ ਨਵੇਂ ਲੋਕ ਦੁਨੀਆਂ ਲਈ ਪੈਦਾ ਨਹੀਂ ਕਰਦੇ। ਅਸੀਂ ਧਰਤੀ ਨੂੰ ਮੁਕਤੀ ਨਹੀਂ ਦਿੰਦੇ।
19 ਪਰ ਪਰਮੇਸ਼ੁਰ ਆਖਦਾ ਹੈ, "ਤੁਸੀਂ ਲੋਕ ਮਰ ਚੁੱਕੇ ਹੋ, ਪਰ ਉਹ ਦੋਬਾਰਾ ਜਿਉਣਗੇ। ਮੇਰੇ ਲੋਕਾਂ ਦੇ ਜਿਸਮ ਮੌਤ ਤੋਂ ਉਭਰਨਗੇ। ਧਰਤੀ ਵਿੱਚ ਮੁਰਦਾ ਪਏ ਲੋਕੋ, ਉੱਠੋ ਤੇ ਪ੍ਰਸੰਨ ਹੋ ਜਾਵੋ! ਤੁਹਾਡੇ ਉੱਪਰ ਪਈ ਹੋਈ ਤ੍ਰੇਲ ਉਸ ਹਰ ਨਵੀਂ ਸਵੇਰ ਦੀ ਲੋਅ ਵਿੱਚ ਚਮਕਦੀ ਹੋਈ ਤ੍ਰੇਲ ਵਰਗੀ ਹੈ। ਇਹ ਦਰਸਾਉਂਦੀ ਹੈ ਕਿ ਅਜਿਹਾ ਨਵਾਂ ਸਮਾਂ ਆ ਰਿਹਾ ਹੈ ਜਦੋਂ ਧਰਤੀ ਮੁਰਦਾ ਲੋਕਾਂ ਨੂੰ ਉਗਲ ਦੇਵੇਗੀ ਜਿਹੜੇ ਏਸ ਅੰਦਰ ਲੇਟੇ ਨੇ।"
20 ਮੇਰੇ ਲੋਕੋ, ਆਪਣੇ ਕਮਰਿਆਂ ਵਿੱਚ ਜਾਓ। ਆਪਣੇ ਦਰਵਾਜ਼ੇ ਬੰਦ ਕਰ ਲਵੋ। ਬੋੜੇ ਸਮੇਂ ਲਈ ਆਪਣੇ ਕਮਰਿਆਂ ਵਿੱਚ ਛੁਪ ਜਾਓ। ਉਦੋਂ ਤੱਕ ਛੁਪੇ ਰਹੋ ਜਦੋਂ ਤੱਕ ਪਰਮੇਸ਼ੁਰ ਦਾ ਕਹਿਰ ਸ਼ਾਂਤ ਨਹੀਂ ਹੁੰਦਾ।
21 ਯਹੋਵਾਹ ਦੁਨੀਆਂ ਦੇ ਲੋਕਾਂ ਦਾ ਨਿਰਣਾ ਕਰਨ ਲਈ ਆਪਣਾ ਸਬਾਨ ਛੱਡ ਦੇਵੇਗਾ ਜੋ ਵੀ ਮੰਦੇ ਕੰਮ ਉਨ੍ਹਾਂ ਨੇ ਕੀਤੇ ਹਨ। ਧਰਤੀ ਉਨ੍ਹਾਂ ਲੋਕਾਂ ਦੇ ਖੂਨ ਨੂੰ ਜ਼ਾਹਰ ਕਰੇਗੀ ਜਿਹੜੇ ਮਾਰੇ ਗਏ ਹਨ। ਧਰਤੀ ਮਰੇ ਹੋਏ ਲੋਕਾਂ ਨੂੰ ਹੋਰ ਨਹੀਂ ਕੱਜੇਗੀ।
ਕਾਂਡ 27

1 ਉਸ ਸਮੇਂ, ਯਹੋਵਾਹ ਕਮੀਨੇ ਸੱਪ, ਲਿਵਯਾਬਾਨ ਬਾਰੇ ਨਿਰਣਾ ਕਰੇਗਾ। ਯਹੋਵਾਹ ਆਪਣੀ ਮਹਾਨ ਤਲਵਾਰ ਨੂੰ, ਆਪਣੀ ਸਖਤ ਅਤੇ ਸ਼ਕਤੀਸ਼ਾਲੀ ਤਲਵਾਰ ਨੂੰ, ਕਮੀਨੇ ਸੱਪ ਲਿਵਯਾਬਾਨ ਨੂੰ ਸਜ਼ਾ ਦੇਣ ਲਈ ਵਰਤੇਗਾ। ਯਹੋਵਾਹ ਸਮੁੰਦਰ ਵਿਚਲੇ ਵੱਡੇ ਜੀਵ ਨੂੰ ਮਾਰ ਸੁੱਟੇਗਾ।
2 ਉਸ ਸਮੇਂ, ਲੋਕ ਖੁਸ਼ਗਵਾਰ ਅੰਗੂਰੀ ਬਾਗ਼ ਦੇ ਗੀਤ ਗਾਉਣਗੇ।
3 "ਮੈਂ, ਯਹੋਵਾਹ, ਉਸ ਬਾਗ਼ ਦੀ ਦੇਖ ਭਾਲ ਕਰਾਂਗਾ। ਮੈਂ ਸਮੇਂ ਸਿਰ ਉਸ ਬਾਗ਼ ਨੂੰ ਪਾਣੀ ਦੇਵਾਂਗਾ। ਮੈਂ ਉਸ ਬਾਗ਼ ਦੀ ਦਿਨ-ਰਾਤ ਰਾਖੀ ਕਰਾਂਗਾ। ਕੋਈ ਉਸ ਬਾਗ਼ ਨੂੰ ਨੁਕਸਾਨ ਨਹੀਂ ਪੁਚਾਵੇਗਾ।
4 ਮੈਂ ਕਹਿਰਵਾਨ ਨਹੀਂ ਹਾਂ। ਪਰ ਜੇ ਕਿਤੇ ਜੰਗ ਹੁੰਦੀ ਹੈ ਅਤੇ ਕੋਈ ਜਣਾ ਕੰਡਿਆਲੀਆਂ ਝਾੜੀਆਂ ਦੀ ਕੰਧ ਉਸਾਰਦਾ ਹੈ, ਤਾਂ ਮੈਂ ਇਸ ਉੱਤੇ ਧਾਵਾ ਕਰਾਂਗਾ ਅਤੇ ਇਸ ਨੂੰ ਜਲਾ ਦਿਆਂਗਾ।
5 ਪਰ ਜੇ ਕੋਈ ਬੰਦਾ ਮੇਰੇ ਕੋਲ ਸੁਰਖਿਆ ਲਈ ਆਉਂਦਾ ਹੈ ਅਤੇ ਮੇਰੇ ਨਾਲ ਅਮਨ ਕਰਨਾ ਚਾਹੁੰਦਾ ਹੈ, ਤਾਂ ਉਹ ਬੇਸ਼ਕ ਆਵੇ, ਅਤੇ ਮੇਰੇ ਨਾਲ ਅਮਨ ਸਬਾਪਿਤ ਕਰੇ।
6 ਉਨ੍ਹਾਂ ਦਿਨਾਂ ਵਿੱਚ, ਯਾਕੂਬ ਮਜ਼ਬੂਤ ਜਢ਼ਾਂ ਵਾਲੇ ਪੌਦੇ ਵਾਂਗ ਪੂਰੇ ਬਲ ਨਾਲ ਵਧੇਗਾ। ਇਸਰਾਏਲ ਪੂਰੀ ਸੁੰਦਰਤਾ ਵਿੱਚ ਹੋਵੇਗਾ। ਫ਼ੇਰ ਧਰਤੀ, ਫ਼ਲਾਂ ਨਾਲ ਭਰੇ ਰੁੱਖ ਵਾਂਗ ਇਸਰਾਏਲ ਦੇ ਸੱਚੇ ਲੋਕਾਂ ਨਾਲ ਭਰ ਜਾਵੇਗੀ।"
7 ਯੋਹਵਾਹ ਆਪਣੇ ਲੋਕਾਂ ਨੂੰ ਸਜ਼ਾ ਕਿਵੇਂ ਦੇਵੇਗਾ? ਅਤੀਤ ਵਿੱਚ ਦੁਸ਼ਮਣਾਂ ਦੁੱਖ ਦਿੱਤਾ ਸੀ ਲੋਕਾਂ ਨੂੰ। ਕੀ ਯਹੋਵਾਹ ਵੀ ਉਸੇ ਤਰ੍ਹਾਂ ਉਨ੍ਹਾਂ ਨੂੰ ਦੁੱਖ ਦੇਵੇਗਾ? ਅਤੀਤ ਵਿੱਚ ਬਹੁਤ ਬੰਦੇ ਮਾਰੇ ਗਏ ਸਨ। ਕੀ ਯਹੋਵਾਹ ਵੀ ਇਸੇ ਤਰ੍ਹਾਂ ਕਰੇਗਾ ਅਤੇ ਬਹੁਤ ਬੰਦਿਆਂ ਨੂੰ ਮਾਰ ਦੇਵੇਗਾ?
8 ਯਹੋਵਾਹ ਇਸਰਾਏਲ ਨਾਲ ਆਪਣਾ ਝਗੜਾ ਉਸਨੂੰ ਦੂਰ ਭਜਾ ਕੇ ਮੁਕਾਵੇਗਾ। ਯਹੋਵਾਹ ਸਖਤੀ ਨਾਲ ਗੱਲ ਕਰੇਗਾ ਇਸਰਾਏਲ ਨਾਲ। ਉਸਦੇ ਸ਼ਬਦ ਤਪਦੇ ਮਾਰੂਬਲ ਦੀ ਹਵਾ ਵਾਂਗ ਬਲਦੇ ਹੋਣਗੇ।
9 ਯਾਕੂਬ ਦਾ ਦੋਸ਼ ਕਿਵੇਂ ਬਖਸ਼ਿਆ ਜਾਵੇਗਾ? ਕੀ ਵਾਪਰੇਗਾ ਤਾਂ ਜੋ ਉਸਦੇ ਪਾਪ ਦੂਰ ਕੀਤੇ ਜਾ ਸਕਣ? ਇਹ ਗੱਲਾਂ ਵਾਪਰਨਗੀਆਂ: ਜਗਵੇਦੀ ਦੇ ਪੱਥਰ ਚੂਰ-ਚੂਰ ਹੋ ਜਾਣਗੇ, ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਵਾਲੇ ਸਾਰੇ ਬੁੱਤ ਅਤੇ ਜਗਵੇਦੀਆਂ ਤਬਾਹ ਕੀਤੇ ਜਾਣਗੇ।
10 ਉਸ ਸਮੇਂ, ਮਹਾਨ ਸ਼ਹਿਰ ਖਾਲੀ ਹੋ ਜਾਵੇਗਾ ਇਹ ਮਾਰੂਬਲ ਵਾਂਗ ਹੋ ਜਾਵੇਗਾ। ਸਾਰੇ ਲੋਕ ਅਲੋਪ ਹੋ ਜਾਣਗੇ। ਉਹ ਭੱਜ ਜਾਣਗੇ। ਸ਼ਹਿਰ ਇੱਕ ਖੁਲ੍ਹੀ ਚਰਾਂਦ ਵਰਗਾ ਹੋਵੇਗਾ। ਜਵਾਨ ਪਸ਼ੂ ਉੱਤੇ ਘਾਹ ਚੁਗਣਗੇ। ਪਸ਼ੂ ਵੇਲਾਂ ਦੀਆਂ ਟਾਹਣੀਆਂ ਦੇ ਪੱਤੇ ਖਾਣਗੇ।
11 ਵੇਲਾਂ ਸੁੱਕ ਜਾਣਗੀਆਂ। ਸਾਰੀਆਂ ਟਾਹਣੀਆਂ ਟੁੱਟ ਜਾਣਗੀਆਂ ਔਰਤਾਂ ਇਨ੍ਹਾਂ ਟਾਹਣੀਆਂ ਨੂੰ ਬਾਲਣ ਲਈ ਵਰਤਣਗੀਆਂ।ਲੋਕ ਸਮਝਣ ਤੋਂ ਇਨਕਾਰ ਕਰਦੇ ਹਨ। ਇਸ ਲਈ ਪਰਮੇਸ਼ੁਰ ਉਨ੍ਹਾਂ ਦਾ ਮਾਲਿਕ, ਉਨ੍ਹਾਂ ਨੂੰ ਹੌਸਲਾ ਨਹੀਂ ਦੇਵੇਗਾ। ਉਨ੍ਹਾਂ ਦਾ ਸਿਰਜਣਹਾਰ ਉਨ੍ਹਾਂ ਉੱਤੇ ਮਿਹਰਬਾਨ ਨਹੀਂ ਹੋਵੇਗਾ।
12 ਉਸ ਸਮੇਂ, ਯਹੋਵਾਹ ਆਪਣੇ ਲੋਕਾਂ ਨੂੰ ਹੋਰਾਂ ਨਾਲੋਂ ਵੱਖ ਕਰਨਾ ਸ਼ੁਰੂ ਕਰ ਦੇਵੇਗਾ। ਉਹ ਫ਼ਰਾਤ ਨਦੀ ਤੋਂ ਸ਼ੁਰੂ ਕਰੇਗਾ। ਯਹੋਵਾਹ ਫ਼ਰਾਤ ਨਦੀ ਤੋਂ ਮਿਸਰ ਦੀ ਨਦੀ ਤੱਕ ਆਪਣੇ ਲੋਕਾਂ ਨੂੰ ਇਕੱਠਾ ਕਰੇਗਾ। ਤੁਸੀਂ ਇਸਰਾਏਲ ਲੋਕੋ, ਇੱਕ-ਇੱਕ ਕਰਕੇ ਇਕੱਠੇ ਕੀਤੇ ਜਾਵੋਗੇ।
13 ਮੇਰੇ ਬਹੁਤ ਸਾਰੇ ਬੰਦੇ ਹੁਣ ਅੱਸ਼ੂਰ ਵਿੱਚ ਗੁਆਚ ਗਏ ਹਨ। ਮੇਰੇ ਕੁਝ ਬੰਦੇ ਮਿਸਰ ਵੱਲ ਭੱਜ ਗਏ ਹਨ। ਪਰ ਉਸ ਸਮੇਂ, ਇੱਕ ਵੱਡਾ ਬਿਗਲ ਵਜ੍ਜੇਗਾ। ਉਹ ਸਾਰੇ ਲੋਕ ਯਰੂਸ਼ਲਮ ਵਾਪਸ ਪਰਤ ਆਉਣਗੇ। ਉਹ ਲੋਕ ਉਸ ਪਵਿੱਤਰ ਪਰਬਤ ਉੱਤੇ ਯਹੋਵਾਹ ਅੱਗੇ ਝੁਕ ਜਾਣਗੇ।
ਕਾਂਡ 28

1 ਸਾਮਰਿਯਾ ਵੱਲ ਦੇਖੋ! ਇਫ਼ਰਾਈਮ ਦੇ ਸ਼ਰਾਬੀ ਲੋਕ ਉਸ ਸ਼ਹਿਰ ਉੱਤੇ ਗੁਮਾਨ ਕਰਦੇ ਨੇ। ਉਹ ਸ਼ਹਿਰ ਹੈ ਪਹਾੜੀ ਉੱਤੇ ਵਸਿਆ ਹੋਇਆ ਜਿਸਦੇ ਆਲੇ-ਦੁਆਲੇ ਅਮੀਰ ਵਾਦੀ ਹੈ। ਸਾਮਰਿਯਾ ਦੇ ਲੋਕ ਆਪਣੇ ਸ਼ਹਿਰ ਨੂੰ ਖੂਬਸੂਰਤ ਫ਼ੁੱਲਾਂ ਦੇ ਤਾਜ ਵਰਗਾ ਸਮਝਦੇ ਨੇ। ਪਰ ਉਹ ਮੈਅ ਨਾਲ ਸ਼ਰਾਬੀ ਹੋਏ ਹਨ। ਅਤੇ ਇਹ "ਖੂਬਸੂਰਤ ਤਾਜ" ਬਸ ਮਰ ਰਿਹਾ ਪੌਦਾ ਹੈ।
2 ਦੇਖੋ, ਮੇਰੇ ਸੁਆਮੀ ਕੋਲ ਇੱਕ ਬੰਦਾ ਹੈ ਜਿਹੜਾ ਤਾਕਤਵਰ ਤੇ ਬਹਾਦਰ ਹੈ। ਉਹ ਆਦਮੀ ਦੇਸ ਅੰਦਰ ਤੂਫ਼ਾਨ, ਓਲਿਆਂ ਅਤੇ ਬਰਖਾ ਵਾਂਗ ਆਵੇਗਾ। ਉਹ ਤੂਫ਼ਾਨ ਵਾਂਗ ਦੇਸ ਅੰਦਰ ਆਵੇਗਾ। ਉਹ ਪਾਣੀ ਦੀ ਤਾਕਤਵਰ ਨਦੀ ਵਾਂਗ, ਦੇਸ ਅੰਦਰ ਹੜ ਲਿਆਉਂਦਾ ਹੋਵੇਗਾ। ਉਹ ਉਸ ਤਾਜ (ਸਾਮਰਿਯਾ) ਨੂੰ ਧਰਤੀ ਉੱਤੇ ਸੁੱਟ ਦੇਵੇਗਾ।
3 ਇਫ਼ਰਾਈਮ ਦੇ ਸ਼ਰਾਬੀ ਲੋਕ ਆਪਣੇ "ਖੂਬਸੂਰਤ ਤਾਜ" ਬਾਰੇ ਸ਼ੇਖੀ ਮਾਰਦੇ ਹਨ। ਪਰ ਉਹ ਸ਼ਹਿਰ ਪੈਰਾਂ ਨਾਲ ਕੁਚਲਿਆ ਜਾਵੇਗਾ।
4 ਉਹ ਸ਼ਹਿਰ ਪਹਾੜੀ ਉੱਤੇ ਵਸਿਆ ਹੈ ਜਿਸਦੇ ਚੌਗਿਰਦ ਅਮੀਰ ਵਾਦੀ ਹੈ। ਅਤੇ ਉਹ "ਖੂਬਸੂਰਤ ਫ਼ੁੱਲਾਂ ਦਾ ਤਾਜ" ਸਿਰਫ਼ ਮਰ ਰਹੇ ਪੌਦੇ ਵਰਗਾ ਹੈ। ਉਹ ਸ਼ਹਿਰ ਗਰਮੀਆਂ ਦੀਆਂ ਪਹਿਲੀਆਂ ਅੰਜੀਰਾਂ ਵਰਗਾ ਹੋਵੇਗਾ। ਜਦੋਂ ਵੀ ਕੋਈ ਬੰਦਾ ਉਨ੍ਹਾਂ ਅੰਜੀਰਾਂ ਨੂੰ ਦੇਖਦਾ ਹੈ ਉਹ ਉਨ੍ਹਾਂ ਨੂੰ ਛੇਤੀ ਨਾਲ ਚੁੱਕ ਲੈਂਦਾ ਹੈ ਤੇ ਖਾ ਲੈਂਦਾ ਹੈ।
5 ਉਸ ਸਮੇਂ, ਸਰਬ ਸ਼ਕਤੀਮਾਨ ਯਹੋਵਾਹ "ਖੂਬਸੂਰਤ ਤਾਜ" ਬਣ ਜਾਵੇਗਾ। ਉਹ ਆਪਣੇ ਲੋਕਾਂ ਲਈ "ਫੁੱਲਾਂ ਦਾ ਅਦਭੁਤ ਤਾਜ" ਹੋਵੇਗਾ, ਜਿਹੜੇ ਬਚ ਜਾਣਗੇ।
6 ਯਹੋਵਾਹ ਉਨ੍ਹਾਂ ਨਿਆਂ ਪਾਲਕਾਂ ਨੂੰ ਫ਼ੇਰ ਸਿਆਣਪ ਦੇਵੇਗਾ ਜਿਹੜੇ ਉਸਦੇ ਲੋਕਾਂ ਉੱਤੇ ਹਕੂਮਤ ਕਰਦੇ ਨੇ। ਯਹੋਵਾਹ ਸ਼ਹਿਰ ਦੇ ਦਰਵਾਜ਼ਿਆਂ ਉੱਤੇ ਲੜਨ ਵਾਲੇ ਲੋਕਾਂ ਨੂੰ ਸ਼ਕਤੀ ਦੇਵੇਗਾ।
7 ਪਰ ਹੁਣ ਉਹ ਆਗੂ ਸ਼ਰਾਬੀ ਹਨ। ਸਾਰੇ ਜਾਜਕਾਂ ਅਤੇ ਨਬੀਆਂ ਕੋਲ ਪੀਣ ਲਈ ਮੈਅ ਅਤੇ ਬੀਅਰ ਬਹੁਤ ਜ਼ਿਆਦੇ ਹੈ। ਉਹ ਛਛੋਪਂਚ ਵਿੱਚ ਡਗਮਗਾ ਕੇ ਡਿੱਗ ਰਹੇ ਹਨ। ਨਬੀ ਉਦੋਂ ਸ਼ਰਾਬੀ ਹੁੰਦੇ ਹਨ ਜਦੋਂ ਉਹ ਸੁਪਨੇ ਦੇਖਦੇ ਨੇ। ਅਤੇ ਨਿਆਂਕਾਰ ਉਦੋਂ ਸ਼ਰਾਬੀ ਹੁੰਦੇ ਹਨ ਜਦੋਂ ਉਹ ਨਿਰਣੇ ਦਿੰਦੇ ਹਨ।
8 ਹਰ ਮੇਜ਼ ਉੱਤੇ ਉਲਟੀ ਕੀਤੀ ਹੋਈ ਹੈ। ਸਾਫ਼ ਥਾਂ ਕਿਧਰੇ ਵੀ ਨਹੀਂ।
9 ਯਹੋਵਾਹ ਲੋਕਾਂ ਨੂੰ ਸਬਕ ਸਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਯਹੋਵਾਹ ਲੋਕਾਂ ਨੂੰ ਆਪਣੀਆਂ ਸਾਖੀਆਂ ਸਮਝਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਪਰ ਲੋਕ ਅਬੋਧ ਬਾਲਕਾਂ ਵਰਗੇ ਹਨ। ਉਹ ਉਨ੍ਹਾਂ ਬੱਚਿਆਂ ਵ੍ਵਰਗੇ ਹਨ ਜਿਹੜੇ ਥੋੜਾ ਚਿਰ ਪਹਿਲਾਂ ਹੀ ਆਪਣੀ ਮਾਂ ਦਾ ਦੁੱਧ ਚੁਂਘ ਰਹੇ ਸਨ।
10 ਇਸ ਲਈ ਯਹੋਵਾਹ ਉਨ੍ਹਾਂ ਨਾਲ ਇਸ ਤਰ੍ਹਾਂ ਗੱਲ ਕਰਦਾ ਹੈ ਜਿਵੇਂ ਉਹ ਬੱਚੇ ਹੋਣ: ਇੱਥੇ ਆਦੇਸ਼, ਓਥੇ ਆਦੇਸ਼। ਇੱਥੇ ਨੇਮ, ਓਥੇ ਨੇਮ। ਇੱਥੇ ਸਬਕ, ਓਥੇ ਸਬਕ। "
11 ਯਹੋਵਾਹ ਗੱਲ ਕਰਨ ਦੇ ਇਸ ਅਜੀਬ ਢੰਗ ਦੀ ਵਰਤੋਂ ਕਰੇਗਾ ਅਤੇ ਉਹ ਇਨ੍ਹਾਂ ਲੋਕਾਂ ਨਾਲ ਗੱਲ ਕਰਨ ਲਈ ਹੋਰ-ਹੋਰ ਭਾਸ਼ਾਵਾਂ ਦੀ ਵਰਤੋਂ ਕਰੇਗਾ।
12 ਅਤੀਤ ਵਿੱਚ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨਾਲ ਗੱਲ ਕੀਤੀ ਸੀ ਅਤੇ ਉਸਨੇ ਆਖਿਆ ਸੀ, "ਇਹ ਅਰਾਮ ਕਰਨ ਦੀ ਥਾਂ ਹੈ। ਇਹ ਅਮਨ ਚੈਨ ਵਾਲੀ ਥਾਂ ਹੈ। ਬਕ੍ਕੇ ਹੋਏ ਲੋਕ ਇੱਥੇ ਆਉਣ ਅਤੇ ਆਰਾਮ ਕਰਨ। ਇਹ ਅਮਨ ਵਾਲੀ ਥਾਂ ਹੈ।"ਪਰ ਲੋਕ ਪਰਮੇਸ਼ੁਰ ਦੀ ਗੱਲ ਨਹੀਂ ਸੁਣਨਾ ਚਾਹੁੰਦੇ ਸਨ।
13 ਇਸ ਲਈ ਪਰਮੇਸ਼ੁਰ ਦੇ ਸ਼ਬਦ ਸਾਧਾਰਣ ਹੋਣੇ ਚਾਹੀਦੇ ਹਨ: "ਇੱਥੇ ਆਦੇਸ਼, ਓਥੇ ਆਦੇਸ਼। ਇੱਥੇ ਨੇਮ, ਓਥੇ ਨੇਮ। ਇੱਥੇ ਸਬਕ, ਓਥੇ ਸਬਕ।ਲੋਕਾਂ ਨੇ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਉਹ ਕਰਨਾ ਚਾਹੁੰਦੇ ਸਨ। ਇਸ ਲਈ ਲੋਕ ਪਿਛਾਂਹ ਡਿੱਗ ਪਏ ਅਤੇ ਫ਼ਸ ਗਏ। ਲੋਕਾਂ ਨੂੰ ਫ਼ਾਹ ਲਿਆ ਗਿਆ ਅਤੇ ਫ਼ੜ ਲਿਆ ਗਿਆ।
14 ਤੁਸੀਂ ਮਖੌਲੀਓ ਜੋ ਯਰੂਸ਼ਲਮ ਦੇ ਲੋਕਾਂ ਉੱਪਰ ਸ਼ਾਸ਼ਨ ਕਰਦੇ ਹੋ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ।
15 ਤੁਸੀਂ ਲੋਕੀ ਆਖਦੇ ਹੋ, "ਅਸੀਂ ਮੌਤ ਨਾਲ ਇਕਰਾਰਨਾਮਾ ਕੀਤਾ ਹੋਇਆ ਹੈ। ਅਸੀਂ ਸ਼ਿਓਲ (ਮੌਤ ਦੇ ਸਬਾਨ) ਨਾਲ ਇੱਕ ਸਮਝੌਤਾ ਕੀਤਾ ਹੈ। ਇਸ ਲਈ ਸਾਨੂੰ ਸਜ਼ਾ ਨਹੀਂ ਮਿਲੇਗੀ। ਸਜ਼ਾ ਸਾਡੇ ਕੋਲੋਂ ਬਿਨਾ ਨੁਕਸਾਨ ਕੀਤੇ ਲੰਘ ਜਾਵੇਗੀ। ਅਸੀਂ ਆਪਣੀਆਂ ਚੁਸਤ ਚਲਾਕੀਆਂ ਅਤੇ ਝੂਠਾਂ ਦੇ ਓਹਲੇ ਛੁਪ ਜਾਵਾਂਗੇ।"
16 ਉਨ੍ਹਾਂ ਗੱਲਾਂ ਕਾਰਣ, ਮੇਰਾ ਮਾਲਿਕ, ਯਹੋਵਾਹ ਆਖਦਾ ਹੈ, "ਮੈਂ ਸੀਯੋਨ ਦੀ ਧਰਤੀ ਉੱਤੇ ਇੱਕ ਚੱਟਾਨ ਰੱਖ ਦਿਆਂਗਾ ਇੱਕ ਬੁਨਿਆਦ ਵਾਲਾ ਪੱਥਰ। ਇਹ ਬਹੁਤ ਕੀਮਤੀ ਪੱਥਰ ਹੋਵੇਗਾ। ਹਰ ਚੀਜ਼ ਇਸ ਮਹੱਤਵਪੂਰਣ ਪੱਥਰ ਉੱਤੇ ਉਸਾਰੀ ਜਾਵੇਗੀ। ਜਿਹੜਾ ਬੰਦਾ ਵੀ ਉਸ ਪੱਥਰ ਉੱਤੇ ਭਰੋਸਾ ਕਰਦਾ ਹੈ, ਉਹ ਨਿਰਾਸ਼ ਨਹੀਂ ਹੋਵੇਗਾ।
17 "ਲੋਕੀ ਸਾਹਲ ਦਾ ਇਸਤੇਮਾਲ ਕਰਦੇ ਹਨ ਇਹ ਦਰਸਾਉਣ ਲਈ ਕਿ ਦੀਵਾਰ ਸਿੱਧੀ ਹੈ। ਇਸੇ ਤਰ੍ਹਾਂ ਹੀ ਮੈਂ ਇਨਸਾਫ਼ ਅਤੇ ਚੰਗਿਆਈ ਦੀ ਵਰਤੋਂ ਕਰਾਂਗਾ ਇਹ ਦਰਸਾਉਣ ਲਈ ਕਿ ਕੀ ਸਹੀ ਹੈ।"ਤੁਸੀਂ ਮੰਦੇ ਲੋਕ ਆਪਣੇ ਝੂਠਾਂ ਅਤੇ ਚਲਾਕੀਆਂ ਦੇ ਉਹਲੇ ਛੁਪਣ ਦੀ ਕੋਸ਼ਿਸ਼ ਕਰ ਰਹੇ ਹੋ। ਪਰ ਤੁਹਾਨੂੰ ਸਜ਼ਾ ਮਿਲੇਗੀ। ਇਹ ਇਸ ਤਰ੍ਹਾਂ ਹੋਵੇਗਾ ਜਿਵੇਂ ਕੋਈ ਤੂਫ਼ਾਨ ਜਾਂ ਹੜ ਤੁਹਾਡੀਆਂ ਛੁਪਣਗਾਹਾਂ ਨੂੰ ਤਬਾਹ ਕਰਨ ਲਈ ਆ ਰਿਹਾ ਹੈ।
18 ਤੁਹਾਡਾ ਮੌਤ ਨਾਲ ਇਕਰਾਰਨਾਮਾ ਮਿਟ ਜਾਵੇਗਾ। ਤੁਹਾਡਾ ਸ਼ਿਓਲ ਨਾਲ ਸਮਝੌਤਾ ਤੁਹਾਨੂੰ ਕੋਈ ਸਹਾਇਤਾ ਨਹੀਂ ਦੇਵੇਗਾ।"ਕੋਈ ਬੰਦਾ ਆਵੇਗਾ ਅਤੇ ਤੁਹਾਨੂੰ ਸਜ਼ਾ ਦੇਵੇਗਾ। ਉਹ ਤੁਹਾਨੂੰ ਉਸ ਧੂੜ ਵਾਂਗ ਬਣਾ ਦੇਵੇਗਾ ਜਿਸ ਉੱਤੇ ਉਹ ਤੁਰਦਾ ਹੈ।
19 ਉਹ ਬੰਦਾ ਆਵੇਗਾ ਅਤੇ ਤੁਹਾਨੂੰ ਦੂਰ ਲੈ ਜਾਵੇਗਾ। ਤੁਹਾਡੀ ਸਜ਼ਾ ਭਿਆਨਕ ਹੋਵੇਗੀ। ਤੁਹਾਡੀ ਸਜ਼ਾ ਬਹੁਤ ਸਵੇਰੇ ਆਵੇਗੀ ਅਤੇ ਇਹ ਦੇਰ ਰਾਤ ਤੱਕ ਰਹੇਗੀ।
20 "ਫ਼ੇਰ ਤੁਸੀਂ ਇਸ ਕਹਾਣੀ ਨੂੰ ਸਮਝ ਸਕੋਗੇ: ਇੱਕ ਬੰਦੇ ਨੇ ਉਸ ਮੰਜੇ ਉੱਤੇ ਸੌਣ ਦੀ ਕੋਸ਼ਿਸ਼ ਕੀਤੀ ਜਿਹੜਾ ਉਸਦੇ ਮੇਚ ਦਾ ਨਹੀਂ ਸੀ। ਅਤੇ ਉਸ ਕੋਲ ਇੱਕ ਕੰਬਲ ਸੀ ਜਿਹੜਾ ਉਸਨੂੰ ਪੂਰੀ ਤਰ੍ਹਾਂ ਕੱਜ ਨਹੀਂ ਸੀ ਸਕਦਾ। ਮਂਜਾ ਅਤੇ ਕੰਬਲ ਬੇਕਾਰ ਸਨ, ਅਤੇ ਇਸੇ ਤਰ੍ਹਾਂ ਤੁਹਾਡੇ ਇਕਰਾਰਨਾਮੇ ਵੀ।"
21 ਯਹੋਵਾਹ ਉਸੇ ਤਰ੍ਹਾਂ ਲੜੇਗਾ ਜਿਵੇਂ ਉਹ ਫਰਾਸੀਮ ਦੇ ਪਰਬਤ ਉੱਤੇ ਲੜਿਆ ਸੀ। ਯਹੋਵਾਹ ਉਸੇ ਤਰ੍ਹਾਂ ਕਹਿਰਵਾਨ ਹੋਵੇਗਾ ਜਿਵੇਂ ਉਹ ਗਿਬਓਨ ਵਾਦੀ ਵਿੱਚ ਹੋਇਆ ਸੀ। ਫ਼ੇਰ ਯਹੋਵਾਹ ਉਹੀ ਗੱਲਾਂ ਕਰੇਗਾ ਜੋ ਉਸਨੇ ਅਵੱਸ਼ ਕਰਨੀਆਂ ਹਨ। ਯਹੋਵਾਹ ਕੁਝ ਅਜੀਬ ਗੱਲਾਂ ਕਰੇਗਾ। ਪਰ ਉਹ ਆਪਣਾ ਕੰਮ ਖਤਮ ਕਰੇਗਾ। ਉਸਦਾ ਕੰਮ ਇੱਕ ਅਜਨਬੀ ਦਾ ਕੰਮ ਹੈ।
22 ਹੁਣ, ਤੁਹਾਨੂੰ ਉਨ੍ਹਾਂ ਗੱਲਾਂ ਦੇ ਵਿਰੁੱਧ ਨਹੀਂ ਲੜਨਾ ਚਾਹੀਦਾ। ਜੇ ਤੁਸੀਂ ਅਜਿਹਾ ਕਰੋਗੇ, ਤਾਂ ਤੁਹਾਡੇ ਆਲੇ-ਦੁਆਲੇ ਦੇ ਰੱਸੇ ਹੋਰ ਕਸੇ ਜਾਣਗੇ। ਜਿਹੜੇ ਸ਼ਬਦ ਮੈਂ ਸੁਣੇ ਸਨ ਉਹ ਨਹੀਂ ਬਦਲਣਗੇ। ਉਹ ਸ਼ਬਦ ਸਰਬ ਸ਼ਕਤੀਮਾਨ ਯਹੋਵਾਹ ਦੇ ਸਨ, ਸਾਰੀ ਧਰਤੀ ਦੇ ਹਾਕਮ ਦੇ। ਅਤੇ ਉਹ ਗੱਲਾਂ ਹੋ ਕੇ ਰਹਿਣਗੀਆਂ।
23 ਧਿਆਨ ਨਾਲ ਉਸ ਸੰਦੇਸ਼ ਨੂੰ ਸੁਣੋ ਜਿਹੜਾ ਮੈਂ ਤੁਹਾਨੂੰ ਦੇ ਰਿਹਾ ਹਾਂ।
24 ਕੀ ਕੋਈ ਕਿਸਾਨ ਹਰ ਵੇਲੇ ਹਲ ਚਲਾਉਂਦਾ ਹੈ? ਨਹੀਂ! ਕੀ ਉਹ ਹਰ ਵੇਲੇ ਜ਼ਮੀਨ ਉੱਤੇ ਕੰਮ ਕਰਦਾ ਹੈ? ਨਹੀਂ!
25 ਕਿਸਾਨ ਧਰਤੀ ਤਿਆਰ ਕਰਦਾ ਹੈ, ਅਤੇ ਫ਼ੇਰ ਉਹ ਬੀਜ ਬੀਜਦਾ ਹੈ। ਕਿਸਾਨ ਵੱਖੋ ਵੱਖਰੇ ਬੀਜ ਵੱਖੋ ਵੱਖਰੇ ਢਂਗਾਂ ਨਾਲ ਬੀਜਦਾ ਹੈ। ਕਿਸਾਨ ਸੌਁਫ਼ ਦੇ ਬੀਜਾਂ ਦਾ ਛਿਟ੍ਟਾ ਦਿੰਦਾ ਹੈ। ਕਿਸਾਨ ਜੀਰਾ ਦੇ ਬੀਜਾਂ ਨੂੰ ਧਰਤੀ ਉੱਤੇ ਖਿਲਾਰਦਾ ਹੈ। ਅਤੇ ਕਿਸਾਨ ਕਣਕ ਦੇ ਬੀਜਾਂ ਨੂੰ ਕਤਾਰਾਂ ਵਿੱਚ ਬੀਜਦਾ ਹੈ। ਕਿਸਾਨ ਜੌਆਂ ਨੂੰ ਖਾਸ ਥਾਂ ਉੱਤੇ ਬੀਜਦਾ ਹੈ ਅਤੇ ਮਸਰਾਂ ਦੇ ਬੀਜਾਂ ਨੂੰ ਖੇਤ ਦੇ ਕੰਢੇ ਉੱਤੇ ਬੀਜਦਾ ਹੈ।
26 ਪਰਮੇਸ਼ੁਰ ਉਸਨੂੰ ਤਸੀਹਿਆਂ ਨਾਲ ਕਸ਼ਟ ਦੇਕੇ ਉਸਨੂੰ ਇੱਕ ਸਬਕ ਸਿਖਾਉਂਦਾ ਹੈ ਅਤੇ ਉਸਨੂੰ ਸਹੀ ਰਾਹ ਦਰਸਾਉਂਦਾ ਹੈ।
27 ਕੀ ਕਿਸਾਨ ਤਿਖ੍ਖੇ ਦੰਦਿਆਂ ਵਾਲੇ ਲੰਮੇ ਫ਼ਟਿਆਂ ਨੂੰ ਸੌਁਫ਼ ਦੇ ਬੀਜਾਂ ਨੂੰ ਕੁਚਲਣ ਲਈ ਵਰਤਦਾ ਹੈ? ਨਹੀਂ! ਕੀ ਕੋਈ ਕਿਸਾਨ ਗਡ੍ਡੇ ਨੂੰ ਜੀਰਾ ਦੇ ਬੀਜਾਂ ਨੂੰ ਕੁਚਲਣ ਲਈ ਵਰਤਦਾ ਹੈ? ਨਹੀਂ! ਕਿਸਾਨ ਇਨ੍ਹਾਂ ਬੀਜਾਂ ਦਾ ਛਿੜਕਾ ਉਤਾਰਨ ਲਈ ਛੋਟੇ ਜਿਹੇ ਡੰਡੇ ਦੀ ਵਰਤੋਂ ਕਰਦਾ ਹੈ।
28 ਰੋਟੀ ਬਨਾਉਣ ਲਗਿਆਂ, ਅਨਾਜ਼ ਗਾਹੁਣਾ ਖਤਮ ਹੋ ਜਾਂਦਾ ਹੈ। ਪਰ ਅਨਾਜ਼ ਲਗਾਤਾਰ ਹਮੇਸ਼ਾ ਲਈ ਨਹੀਂ ਪੀਸਿਆ ਜਾਂਦਾ ਕਿਉਂ ਕਿ ਗਡ੍ਡੇ ਦੇ ਪਹੀੇ ਇਸਨੂੰ ਖਰਾਬ ਕਰ ਸਕਦੇ ਹਨ।
29 ਇਹ ਸਬਕ ਸਰਬ ਸ਼ਕਤੀਮਾਨ ਯਹੋਵਾਹ ਵੱਲੋਂ ਆਇਆ ਹੈ। ਯਹੋਵਾਹ ਅਦਭੁਤ ਸਲਾਹ ਦਿੰਦਾ ਹੈ। ਯਹੋਵਾਹ ਸੱਚਮੁੱਚ ਸਿਆਣਾ ਹੈ।
ਕਾਂਡ 29

1 ਪਰਮੇਸ਼ੁਰ ਆਖਦਾ ਹੈ, "ਅਰੀੇਲ ਵੱਲ ਦੇਖੋ! ਉਹ ਸ਼ਹਿਰ ਅਰੀੇਲ ਜਿੱਥੇ ਦਾਊਦ ਨੇ ਡੇਰਾ ਲਾਇਆ ਸੀ। ਉਸ ਦੀਆਂ ਛੁੱਟੀਆਂ ਸਾਲ ਦਰ ਸਾਲ ਜਾਰੀ ਰਹੀਆਂ ਹਨ।
2 ਮੈਂ ਅਰੀੇਲ ਨੂੰ ਸਜ਼ਾ ਦਿੱਤੀ ਹੈ। ਸ਼ਹਿਰ ਨੂੰ ਰੋਣੇ ਅਤੇ ਉਦਾਸੀ ਨਾਲ ਭਰ ਦਿੱਤਾ ਗਿਆ ਹੈ। ਪਰ ਉਹ ਹਮੇਸ਼ਾ ਹੀ ਮੇਰੀ ਅਰੀੇਲ ਰਹੀ ਹੈ।
3 "ਅਰੀੇਲ, ਮੈਂ ਤੇਰੇ ਆਲੇ-ਦੁਆਲੇ ਫ਼ੌਜਾਂ ਲਿਆ ਖਲ੍ਹਾਰੀਆਂ ਹਨ। ਮੈਂ ਲੜਾਈ ਦੇ ਮੁਨਾਰੇ ਤੇਰੇ ਖਿਲਾਫ਼ ਉਸਾਰੇ।
4 ਤੈਨੂੰ ਹਰਾਇਆ ਗਿਆ ਅਤੇ ਧਰਤੀ ਉੱਤੇ ਸੁਟਿਆ ਗਿਆ। ਹ੍ਹੁਣ ਮੈਂ ਤੇਰੀ ਆਵਾਜ਼ ਨੂੰ ਧਰਤੀ ਵਿੱਚੋਂ ਭੂਤ ਦੀ ਆਵਾਜ਼ ਵਾਂਗ ਉਠਦਿਆਂ ਸੁਣ ਰਿਹਾ ਹਾਂ। ਤੇਰੇ ਸ਼ਬਦ ਮਿੱਟੀ ਵਿੱਚੋਂ ਸ਼ਾਂਤ ਆਵਾਜ਼ ਵਾਂਗ ਆ ਰਹੇ ਹਨ।"
5 ਤੁਹਾਡੇ ਬਹੁਤ ਸਾਰੇ ਦੁਸ਼ਮਣ ਧੂੜ ਵਾਂਗ ਬਣ ਜਾਣਗੇ। ਬਹੁਤ ਸਾਰੇ ਜੁਲਮੀ ਲੋਕ ਉਸ ਤੂੜੀ ਵਰਗੇ ਹੋਣਗੇ ਜੋ ਉੱਡ ਜਾਂਦੀ ਹੈ ਅਤੇ ਅਚਾਨਕ, ਤੁਰੰਤ ਹੀ।
6 ਸਰਬ ਸ਼ਕਤੀਮਾਨ ਯਹੋਵਾਹ ਨੇ ਤੁਹਾਨੂੰ ਭੂਚਾਲਾਂ ਬਦਲਾਂ ਦੀ ਗਰਜ ਅਤੇ ਉੱਚੇ ਸ਼ੋਰ ਨਾਲ ਸਜ਼ਾ ਦਿੱਤੀ। ਇੱਥੇ ਤੂਫ਼ਾਨ ਆਏ, ਤੇਜ਼ ਹਵਾਵਾਂ ਵਗੀਆਂ ਅਤੇ ਅਗ੍ਗਾਂ ਲੱਗੀਆਂ ਜਿਨ੍ਹਾਂ ਨੇ ਸਾੜ ਕੇ ਸਭ ਕੁਝ ਤਬਾਹ ਕਰ ਦਿੱਤਾ।
7 ਬਹੁਤ-ਬਹੁਤ ਕੌਮਾਂ ਅਰੀੇਲ ਦੇ ਵਿਰੁੱਧ ਲੜੀਆਂ। ਇਹ ਰਾਤ ਵੇਲੇ ਦੇ ਭਿਆਨਕ ਸੁਪਨੇ ਵਰਗੀ ਗੱਲ ਸੀ। ਫ਼ੌਜਾਂ ਨੇ ਅਰੀੇਲ ਨੂੰ ਘੇਰਾ ਪਾ ਲਿਆ ਹੈ ਅਤੇ ਉਸਨੂੰ ਸਜ਼ਾ ਦਿੱਤੀ ਹੈ।
8 ਪਰ ਉਨ੍ਹਾਂ ਫ਼ੌਜਾਂ ਲਈ ਵੀ ਇਹ ਸੁਪਨੇ ਵਰਗੀ ਗੱਲ ਹੋਵੇਗੀ। ਉਹ ਸੰਤੁਸ਼ਟ ਨਹੀਂ ਹੋਣਗੇ। ਇਹ ਭੁੱਖੇ ਬੰਦੇ ਦੇ ਰੋਟੀ ਦਾ ਸੁਪਨਾ ਲੈਣ ਵਰਗੀ ਗੱਲ ਹੋਵੇਗੀ। ਜਦੋਂ ਉਹ ਬੰਦਾ ਜਾਗਦਾ ਹੈ ਤਾਂ ਫ਼ੇਰ ਵੀ ਭੁੱਖਾ ਹੁੰਦਾ ਹੈ। ਇਹ ਪਿਆਸੇ ਬੰਦੇ ਦੇ ਪਾਣੀ ਦਾ ਸੁਪਨਾ ਲੈਣ ਵਾਲੀ ਗੱਲ ਹੋਵੇਗੀ। ਉਹ ਬੰਦਾ ਜਦੋਂ ਜਾਗਦਾ ਹੈ ਤਾਂ ਫ਼ੇਰ ਵੀ ਪਿਆਸਾ ਹੁੰਦਾ ਹੈ।ਉਹੀ ਗੱਲ ਸੱਚ ਹੈ ਉਨ੍ਹਾਂ ਸਾਰੀਆਂ ਕੌਮਾਂ ਬਾਰੇ ਲੜ ਰਹੀਆਂ ਨੇ ਜੋ ਸੀਯੋਨ ਦੇ ਵਿਰੁੱਧ। ਉਹ ਸੰਤੁਸ਼ਟ ਨਹੀਂ ਹੋਣਗੀਆਂ।
9 ਹੈਰਾਨ ਹੋਵੋ ਅਤੇ ਅਚਂਭਾ ਕਰੋ! ਤੁਸੀਂ ਸ਼ਰਾਬੀ ਹੋ ਜਾਓਗੇ - ਪਰ ਸ਼ਰਾਬ ਨਾਲ ਨਹੀਂ। ਦੇਖੋ ਅਤੇ ਅਚਂਂਭਾ ਕਰੋ। ਤੁਸੀਂ ਠੋਕਰ ਖਾਓਗੇ ਤੇ ਡਿੱਗ ਪਵੋਗੇ ਪਰ ਬੀਅਰ ਪੀ ਕੇ ਨਹੀਂ।
10 ਯਹੋਵਾਹ ਤੁਹਾਡੇ ਉੱਪਰ ਗਹਿਰੀ ਨੀਂਦ ਲਿਆਇਆ ਹੈ। ਯਹੋਵਾਹ ਤੁਹਾਡੀਆਂ ਅੱਖਾਂ ਬੰਦ ਕਰ ਦੇਵੇਗਾ। (ਤੁਹਾਡੀਆਂ ਅੱਖਾਂ ਨਬੀ ਹਨ।) ਯਹੋਵਾਹ ਤੁਹਾਡੇ ਚਿਹਰੇ ਕੱਜ ਦੇਵੇਗਾ। ਤੁਹਾਡੇ ਮੁਖੀੇ ਨਬੀ ਹਨ।
11 ਮੈਂ ਤੁਹਾਨੂੰ ਇਹ ਗੱਲਾਂ ਦੱਸਦਾ ਹਾਂ ਜੋ ਵਾਪਰਨਗੀਆਂ, ਪਰ ਤੁਸੀਂ ਮੇਰੀ ਗੱਲ ਨਹੀਂ ਸਮਝਦੇ। ਮੇਰੇ ਸ਼ਬਦ ਉਸ ਕਿਤਾਬ ਦੇ ਸ਼ਬਦਾਂ ਵਰਗੇ ਹਨ ਜਿਸਨੂੰ ਬੰਦ ਕਰਕੇ ਸੀਲ ਕਰ ਦਿੱਤਾ ਗਿਆ ਹੈ। ਤੁਸੀਂ ਉਹ ਕਿਤਾਬ ਕਿਸੇ ਉਸ ਬੰਦੇ ਨੂੰ ਦੇ ਸਕਦੇ ਹੋ ਜਿਹੜਾ ਪਢ਼ ਸਕਦਾ ਹੈ ਅਤੇ ਉਸਨੂੰ ਕਿਤਾਬ ਪਢ਼ਨ ਲਈ ਆਖ ਸਕਦੇ ਹੋ। ਪਰ ਉਹ ਬੰਦਾ ਆਖੇਗਾ, "ਮੈਂ ਇਹ ਕਿਤਾਬ ਨਹੀਂ ਪਢ਼ ਸਕਦਾ। ਇਹ ਬੰਦ ਹੈ ਅਤੇ ਮੈਂ ਇਸਨੂੰ ਖੋਲ੍ਹ ਨਹੀਂ ਸਕਦਾ।"
12 ਜਾਂ ਤੁਸੀਂ ਉਹ ਕਿਤਾਬ ਕਿਸੇ ਅਨਪਢ਼ ਬੰਦੇ ਨੂੰ ਦੇ ਸਕਦੇ ਹੋ ਅਤੇ ਉਸਨੂੰ ਕਿਤਾਬ ਪਢ਼ਨ ਲਈ ਆਖ ਸਕਦੇ ਹੋ। ਉਹ ਬੰਦਾ ਆਖੇਗਾ, "ਮੈਂ ਇਹ ਕਿਤਾਬ ਨਹੀਂ ਪਢ਼ ਸਕਦਾ ਕਿਉਂ ਕਿ ਮੈਨੂੰ ਪਢ਼ਨਾ ਨਹੀਂ ਆਉਂਦਾ।"
13 ਮੇਰਾ ਮਾਲਿਕ ਆਖਦਾ ਹੈ, "ਇਹ ਲੋਕ ਆਖਦੇ ਨੇ ਕਿ ਇਹ ਮੈਨੂੰ ਪਿਆਰ ਕਰਦੇ ਨੇ। ਇਹ ਆਪਣੇ ਮੂੰਹੋਁ ਨਿਕਲਦੇ ਸ਼ਬਦਾਂ ਰਾਹੀਂ ਮੇਰੇ ਲਈ ਆਦਰ ਪ੍ਰਗਟ ਕਰਦੇ ਹਨ। ਪਰ ਉਨ੍ਹਾਂ ਦੇ ਦਿਲ ਮੇਰੇ ਤੋਂ ਬਹੁਤ ਦੂਰ ਹਨ। ਜਿਹੜਾ ਆਦਰ ਉਹ ਮੈਨੂੰ ਦਰਸਾਉਂਦੇ ਹਨ ਉਹ ਕੁਝ ਵੀ ਨਹੀਂ ਸਿਰਫ਼ ਰਟੇ-ਰਟਾੇ ਮਨੁੱਖੀ ਅਸੂਲ ਹਨ।
14 ਇਸ ਲਈ ਮੈਂ ਸ਼ਕਤੀਸ਼ਾਲੀ ਅਤੇ ਅਦਭੁਤ ਗੱਲਾਂ ਕਰ -ਕਰਕੇ ਹੈਰਾਨ ਕਰਦਾ ਰਹਾਂਗਾ। ਉਨ੍ਹਾਂ ਦੇ ਸਿਆਣੇ ਬੰਦੇ ਆਪਣੀ ਸਿਆਣਪ ਗੁਆ ਲੈਣਗੇ। ਉਨ੍ਹਾਂ ਦੇ ਸਿਆਣੇ ਬੰਦੇ ਸਮਝ ਨਹੀਂ ਸਕਣਗੇ।"
15 ਇਹ ਲੋਕ ਯਹੋਵਾਹ ਕੋਲੋਂ ਗੱਲਾਂ ਛੁਪਾਉਣ ਦੀ ਕੋਸ਼ਿਸ਼ ਕਰਦੇ ਹਨ। ਉਹ ਸੋਚਦੇ ਹਨ ਕਿ ਯਹੋਵਾਹ ਸਮਝ ਨਹੀਂ ਸਕੇਗਾ। ਉਹ ਲੋਕ ਹਨੇਰੇ ਵਿੱਚ ਮੰਦੇ ਕੰਮ ਕਰਦੇ ਹਨ। ਉਹ ਬੰਦੇ ਆਪਣੇ -ਆਪ ਨੂੰ ਆਖਦੇ ਹਨ, "ਕੋਈ ਬੰਦਾ ਵੀ ਸਾਨੂੰ ਦੇਖ ਨਹੀਂ ਸਕਦਾ। ਕਿਸੇ ਬੰਦੇ ਨੂੰ ਪਤਾ ਨਹੀਂ ਚੱਲੇਗਾ ਕਿ ਅਸੀਂ ਕੌਣ ਹਾਂ।"
16 ਤੁਸੀਂ ਉਲਝੇ ਹੋਏ ਹੋ। ਤੁਸੀਂ ਸਮਝਦੇ ਹੋ ਕਿ ਮਿੱਟੀ ਘੁਮਿਆਰ ਦੇ ਬਰਾਬਰ ਹੈ। ਤੁਸੀਂ ਸੋਚਦੇ ਹੋ ਸਿਰਜਣਾ ਸਿਰਜਣਹਾਰ ਨੂੰ ਆਖ ਸਕਦੀ ਹੈ, "ਤੁਸੀਂ ਮੈਨੂੰ ਨਹੀਂ ਸਾਜਿਆ!" ਇਹ ਭਾਂਡੇ ਦੇ ਘੁਮਿਆਰ ਨੂੰ ਇਹ ਆਖਣ ਵਰਗੀ ਗੱਲ ਹੈ, "ਤੁਸੀਂ ਨਹੀਂ ਸਮਝਦੇ।"
17 ਇਹ ਸੱਚ ਹੈ, ਬੋੜੇ ਸਮੇਂ ਵਿੱਚ, ਲਬਾਨੋਨ ਕੋਲ ਸਭ ਤੋਂ ਉਪਜਾਊ ਖੇਤਾਂ ਵਾਂਗ ਕਾਫੀ ਉਪਜਾਊ ਜ਼ਮੀਨ ਹੋਵੇਗੀ। ਉਪਜਾਊ ਖੇਤ ਘਣੇ ਜੰਗਲ ਵਾਂਗ ਬਣ ਜਾਣਗੀਆਂ।
18 ਬੋਲੇ ਆਦਮੀ ਕਿਤਾਬ ਦੇ ਸ਼ਬਦ ਸੁਣਨਗੇ। ਅੰਨ੍ਹੇ ਬੰਦੇ ਹਨੇਰੇ ਅਤੇ ਧੁੰਦ ਵਿੱਚੋਂ ਦੇਖ ਸਕਣਗੇ।
19 ਯਹੋਵਾਹ ਗਰੀਬਾਂ ਨੂੰ ਬਹੁਤ ਖੁਸ਼ੀ ਪ੍ਰਦਾਨ ਕਰੇਗਾ। ਗਰੀਬ ਲੋਕ ਇਸਰਾਏਲ ਦੀ ਪਵਿੱਤਰ ਪੁਰਖ ਵਿੱਚ ਆਨੰਦ ਮਾਨਣਗੇ।
20 ਜਦੋਂ ਕਮੀਨੇ ਅਤੇ ਜ਼ਾਲਮ ਲੋਕ ਖਤਮ ਹੋ ਜਾਣਗੇ ਤਾਂ ਇਹ ਗੱਲ ਵਾਪਰੇਗੀ। ਇਹ ਗੱਲ ਉਦੋਂ ਵਾਪਰੇਗੀ ਜਦੋਂ ਉਹ ਲੋਕ ਜਿਹੜੇ ਬਦੀ ਕਰਕੇ ਖੁਸ਼ ਹੁੰਦੇ ਹਨ, ਚਲੇ ਜਾਣਗੇ।
21 (ਉਹ ਲੋਕ ਨੇਕ ਬੰਦਿਆਂ ਬਾਰੇ ਝੂਠ ਬੋਲਦੇ ਹਨ। ਉਹ ਲੋਕਾਂ ਨੂੰ ਕਚਿਹਰੀ ਵਿੱਚ ਉਲਝਾਉਣਾ ਚਾਹੁੰਦੇ ਹਨ। ਉਹ ਮਾਸੂਮ ਲੋਕਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰਦੇ ਹਨ।)
22 ਇਸ ਲਈ ਯਹੋਵਾਹ ਯਾਕੂਬ ਦੇ ਪਰਿਵਾਰ ਨਾਲ ਗੱਲ ਕਰਦਾ ਹੈ। (ਇਹ ਯਹੋਵਾਹ ਹੀ ਸੀ ਜਿਸਨੇ ਅਬਰਾਹਾਮ ਨੂੰ ਮੁਕਤ ਕੀਤਾ।) ਯਹੋਵਾਹ ਆਖਦਾ ਹੈ, "ਹੁਣ ਯਾਕੂਬ (ਇਸਰਾਏਲ ਦੇ ਲੋਕ) ਸ਼ਰਮਿੰਦਾ ਅਤੇ ਨਮੋਸ਼ੀ ਭਰਿਆ ਨਹੀਂ ਹੋਵੇਗਾ।
23 ਉਹ ਆਪਣੇ ਸਾਰੇ ਬੱਚਿਆਂ ਨੂੰ ਮਿਲੇਗਾ ਅਤੇ ਆਖੇਗਾ ਕਿ ਮੇਰਾ ਨਾਮ ਪਵਿੱਤਰ ਹੈ। ਇਨ੍ਹ ਬੱਚਿਆਂ ਨੂੰ ਮੈਂ ਆਪਣੇ ਹੱਥੀਂ ਸਾਜਿਆ। ਅਤੇ ਇਹ ਬੱਚੇ ਆਖਣਗੇ ਕਿ ਯਾਕੂਬ ਦੀ ਪਵਿੱਤਰ ਪੁਰਖ (ਪਰਮੇਸ਼ੁਰ) ਬਹੁਤ ਹੀ ਖਾਸ ਹੈ। ਇਹ ਬੱਚੇ ਇਸਰਾਏਲ ਦੇ ਪਰਮੇਸ਼ੁਰ ਦਾ ਆਦਰ ਕਰਨਗੇ।
24 ਇਨ੍ਹਾਂ ਲੋਕਾਂ ਵਿੱਚੋਂ ਬਹੁਤਿਆਂ ਨੇ ਇਹ ਗੱਲ ਨਹੀਂ ਸਮਝੀ ਇਸ ਲਈ ਉਨ੍ਹਾਂ ਨੇ ਮੰਦੇ ਅਮਲ ਕੀਤੇ। ਇਨ੍ਹਾਂ ਲੋਕਾਂ ਨੇ ਸਮਝਿਆ ਨਹੀਂ ਸੀ ਪਰ ਉਹ ਆਪਣਾ ਸਬਕ ਸਿਖਣਗੇ।"
ਕਾਂਡ 30

1 ਯਹੋਵਾਹ ਨੇ ਆਖਿਆ, "ਇਨ੍ਹਾਂ ਬੱਚਿਆਂ ਵੱਲ ਦੇਖੋ। ਇਹ ਮੇਰਾ ਹੁਕਮ ਨਹੀਂ ਮੰਨਦੇ। ਇਹ ਯੋਜਨਾਵਾਂ ਬਣਾਉਂਦੇ ਹਨ, ਪਰ ਮੇਰੇ ਪਾਸੋਂ ਸਹਾਇਤਾ ਦੀ ਮੰਗ ਨਹੀਂ ਕਰਦੇ। ਇਹ ਹੋਰਨਾਂ ਕੌਮਾਂ ਨਾਲ ਇਕਰਾਰਨਾਮਾ ਕਰਦੇ ਹਨ ਪਰ ਮੇਰੀ ਆਤਮਾ ਉਹ ਇਕਰਾਰਨਾਮਾ ਨਹੀਂ ਚਾਹੁੰਦੀ। ਇਹ ਲੋਕ ਆਪਣੇ ਗੁਨਾਹਾਂ ਵਿੱਚ ਹੋਰ-ਹੋਰ ਗੁਨਾਹ ਸ਼ਾਮਿਲ ਕਰ ਰਹੇ ਹਨ।
2 ਇਹ ਬੱਚੇ ਮਿਸਰ ਵੱਲ ਸਹਾਇਤਾ ਲਈ ਜਾ ਰਹੇ ਹਨ ਪਰ ਉਨ੍ਹਾਂ ਨੇ ਮੈਨੂੰ ਇਹ ਨਹੀਂ ਪੁਛਿਆ ਕਿ ਕੀ ਇਹ ਗੱਲ ਸਹੀ ਸੀ। ਉਹ ਉਮੀਦ ਕਰਦੇ ਹਨ ਕਿ ਫ਼ਿਰਊਨ ਉਨ੍ਹਾਂ ਦੀ ਸਹਾਇਤਾ ਕਰੇਗਾ। ਉਹ ਚਾਹੁੰਦੇ ਹਨ ਕਿ ਮਿਸਰ ਉਨ੍ਹਾਂ ਦੀ ਰਾਖੀ ਕਰੇਗਾ।
3 "ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਮਿਸਰ ਵਿੱਚ ਲੁਕ੍ਕਣ ਨਾਲ ਤੁਹਾਡੀ ਸਹਾਇਤਾ ਨਹੀਂ ਹੋਵੇਗੀ। ਮਿਸਰ ਤੁਹਾਡੀ ਰਾਖੀ ਨਹੀਂ ਕਰ ਸਕੇਗਾ।
4 ਤੁਹਾਡੇ ਆਗੂ ਸੋਆਨ ਨੂੰ ਚਲੇ ਗਏ ਹਨ ਅਤੇ ਤੁਹਾਡੇ ਦੂਤ ਹਾਨੇਸ ਨੂੰ ਚਲੇ ਗਏ ਹਨ।
5 ਪਰ ਉਹ ਨਾ ਉਮੀਦ ਹੋਣਗੇ। ਉਹ ਉਸ ਕੌਮ ਉੱਤੇ ਨਿਰਭਰ ਕਰ ਰਹੇ ਹਨ ਜਿਹੜੀ ਉਨ੍ਹਾਂ ਦੀ ਸਹਾਇਤਾ ਨਹੀਂ ਕਰ ਸਕਦੀ। ਮਿਸਰ ਬੇਕਾਰ ਹੈ - ਮਿਸਰ ਉਨ੍ਹਾਂ ਨੂੰ ਕੋਈ ਸਹਾਇਤਾ ਨਹੀਂ ਦੇਵੇਗਾ। ਮਿਸਰ ਉਨ੍ਹਾਂ ਨੂੰ ਸਿਰਫ਼ ਨਮੋੋਸ਼ੀ ਅਤੇ ਸ਼ਰਮਸਾਰੀ ਦੇਵੇਗਾ।"
6 ਨਿਜੀਵ ਦੇ ਜਾਨਵਰਾਂ ਬਾਰੇ ਉਦਾਸ ਸੰਦੇਸ਼: ਨਿਜੀਵ ਇੱਕ ਖਤਰਨਾਕ ਜਗ੍ਹਾ ਹੈ। ਇਹ ਸ਼ੇਰਾਂ, ਜ਼ਹਿਰੀਲੇ ਸੱਪਾਂ ਅਤੇ ਫ਼ਨੀਅਰ ਸੱਪਾਂ ਨਾਲ ਭਰੀ ਹੋਈ ਹੈ। ਪਰ ਕੁਝ ਲੋਕ ਨਿਜੀਵ ਵਿੱਚੋਂ ਹੋ ਕੇ ਯਾਤਰਾ ਕਰ ਰਹੇ ਹਨ ਉਹ ਇੱਕ ਅਜਿਹੀ ਕੌਮ ਵੱਲ ਜਾ ਰਹੇ ਹਨ ਜੋ ਉਨ੍ਹਾਂ ਦੀ ਮਦਦ ਨਹੀਂ ਕਰ ਸਕਦੀ। ਉਨ੍ਹਾਂ ਲੋਕਾਂ ਨੇ ਆਪਣਾ ਖਜ਼ਾਨਾ ਊਠਾਂ ਦੀਆਂ ਪਿਠ੍ਠਾਂ ਉੱਤੇ ਲਦਿਆ ਹੋਇਆ ਹੈ। ਇਸਦਾ ਅਰਬ ਇਹ ਹੈ ਕਿ ਲੋਕ ਉਸ ਕੌਮ ਉੱਤੇ ਨਿਰਭਰ ਕਰ ਰਹੇ ਹਨ ਜਿਹੜੀ ਸਹਾਇਤਾ ਨਹੀਂ ਕਰ ਸਕਦੀ।
7 ਇਹ ਬੇਕਾਰ ਕੌਮ ਮਿਸਰ ਹੈ। ਮਿਸਰ ਦੀ ਸਹਾਇਤਾ ਕਿਸੇ ਕੰਮ ਦੀ ਨਹੀਂ ਹੋਵੇਗੀ। ਇਸ ਲਈ ਮੈਂ ਮਿਸਰ ਨੂੰ "ਨਿਕਂਮਾ ਅਜਗਰ" ਆਖਦਾ ਹਾਂ।
8 ਹੁਣ ਇਸ ਗੱਲ ਨੂੰ ਕਿਸੇ ਸੰਕੇਤ ਉੱਤੇ ਲਿਖ ਲਵੋ ਤਾਂ ਜੋ ਸਾਰੇ ਲੋਕ ਇਸ ਨੂੰ ਦੇਖ ਸਕਣ। ਭਵਿੱਖ ਵਾਸਤੇ, ਇਸਨੂੰ ਇੱਕ ਕਿਤਾਬ ਵਿੱਚ ਲਿਖ ਲਵੋ ਆਖਰੀ ਦਿਨਾਂ ਵਾਸਤੇ ਇੱਕ ਯਾਦਗਾਰੀ ਵਜੋਂ ਕਿ ਮੈਂ ਇਨ੍ਹਾਂ ਘਟਨਾਵਾਂ ਬਾਰੇ ਭਵਿੱਖਬਾਣੀ ਕੀਤੀ ਸੀ।
9 ਇਹ ਲੋਕ ਉਨ੍ਹਾਂ ਬੱਚਿਆਂ ਵ੍ਵਰਗੇ ਹਨ ਜਿਹੜੇ ਆਪਣੇ ਮਾਪਿਆਂ ਦਾ ਆਖਾ ਨਹੀਂ ਮੰਨਦੇ। ਉਹ ਪਏ ਰਹਿੰਦੇ ਨੇ ਅਤੇ ਯਹੋਵਾਹ ਦੀਆਂ ਸਿਖਿਆਵਾਂ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ।
10 ਉਹ ਨਬੀਆਂ ਨੂੰ ਆਖਦੇ ਹਨ, "ਉਨ੍ਹਾਂ ਗੱਲਾਂ ਬਾਰੇ ਸੁਪਨੇ ਨਾ ਲਵੋ ਜਿਹੜੀਆਂ ਸਾਨੂੰ ਕਰਨੀਆਂ ਚਾਹੀਦੀਆਂ ਹਨ! ਸਾਨੂੰ ਸੱਚ ਨਾ ਦੱਸੋ! ਸਾਨੂੰ ਚੰਗੀਆਂ-ਚੰਗੀਆਂ ਗੱਲਾਂ ਸੁਣਾਓ ਅਤੇ ਸਾਨੂੰ ਚੰਗਾ ਮਹਿਸੂਸ ਕਰਨ ਦਿਓ! ਸਾਡੇ ਲਈ ਸਿਰਫ਼ ਚੰਗੀਆਂ ਗੱਲਾਂ ਹੀ ਦੇਖੋ!
11 ਉਨ੍ਹਾਂ ਚੀਜ਼ਾਂ ਨੂੰ ਦੇਖਣ ਤੋਂ ਹਟ੍ਟ ਜਾਵੋ ਜਿਹੜੀਆਂ ਸੱਚਮੁੱਚ ਵਾਪਰਨਗੀਆਂ! ਸਾਡੇ ਰਸਤੇ ਵਿੱਚੋਂ ਹਟ੍ਟ ਜਾਵੋ! ਸਾਨੂੰ ਇਸਰਾਏਲ ਦੇ ਪਵਿੱਤਰ ਪੁਰਖ ਬਾਰੇ ਦੱਸਣੋ ਹਟ ਜਾਵੋ।"
12 ਇਸਰਾਏਲ ਦਾ ਪਵਿੱਤਰ ਪੁਰਖ (ਪਰਮੇਸ਼ੁਰ) ਆਖਦੀ ਹੈ। "ਤੁਸਾਂ ਲੋਕਾਂ ਨੇ ਯਹੋਵਾਹ ਦੇ ਇਸ ਸੰਦੇਸ਼ ਨੂੰ ਪ੍ਰਵਾਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਤੁਸੀਂ ਲੋਕ ਸਹਾਇਤਾ ਲਈ ਸਿਰਫ਼ ਲੜਾਈ ਝਗੜੇ ਅਤੇ ਝੂਠ ਉੱਤੇ ਨਿਰਭਰ ਕਰਨਾ ਚਾਹੁੰਦੇ ਹੋ।
13 ਤੁਸੀਂ ਇਨ੍ਹਾਂ ਗੱਲਾਂ ਦੇ ਦੋਸ਼ੀ ਹੋ ਇਸ ਲਈ ਤੁਸੀਂ ਉਸ ਉੱਚੀ ਕੰਧ ਵਰਗੇ ਹੋ ਜਿਸ ਵਿੱਚ ਤ੍ਰੇੜਾਂ ਹਨ। ਉਹ ਕੰਧ ਅਚਾਨਕ ਢਹਿ ਜਾਵੇਗੀ ਅਤੇ ਟੁਕੜੇ-ਟੁਕੜੇ ਹੋ ਜਾਵੇਗੀ।
14 ਤੁਸੀਂ ਮਿੱਟੀ ਦੇ ਉਸ ਘੜੇ ਵਰਗੇ ਹੋਣਗੇ ਜਿਹੜਾ ਟੁੱਟ ਕੇ ਅਨੇਕਾਂ ਠੀਕਰੀਆਂ ਵਿੱਚ ਬਿਖਰ ਜਾਂਦਾ ਹੈ। ਇਹ ਠੀਕਰੀਆਂ ਬੇਕਾਰ ਹੁੰਦੀਆਂ ਹਨ। ਤੁਸੀਂ ਇਨ੍ਹਾਂ ਠੀਕਰੀਆਂ ਨਾਲ ਅੱਗ ਵਿੱਚੋਂ ਜਲਦੇ ਹੋਏ ਕੋਲੇ ਨਹੀਂ ਚੁੱਕ ਸਕਦੇ ਜਾਂ ਧਰਤੀ ਉਤ੍ਤਲੇ ਤਲਾਬ ਵਿੱਚੋਂ ਪਾਣੀ ਨਹੀਂ ਕੱਢ ਸਕਦੇ।"
15 ਮੇਰਾ ਪ੍ਰਭੂ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰਖ, ਆਖਦਾ ਹੈ, "ਜੇ ਤੁਸੀਂ ਮੇਰੇ ਵੱਲ ਪਰਤ ਆਓਗੇ ਤਾਂ ਤੁਸੀਂ ਬਚ ਜਾਓਗੇ। ਤੁਹਾਨੂੰ ਤਾਕਤ ਤਾਂ ਹੀ ਪ੍ਰਾਪਤ ਹੋਵੇਗੀ ਜੇਕਰ ਤੁਹਾਨੂੰ ਮੇਰੇ ਵਿੱਚ ਭਰੋਸਾ ਹੋਵੇਗਾ ਅਤੇ ਸ਼ਾਤ ਹੋਵੋਂਗੇ।"ਪਰ ਤੁਸੀਂ ਅਜਿਹਾ ਨਹੀਂ ਕਰਨਾ ਚਾਹੁੰਦੇ! ਤੁਸੀਂ ਆਖਦੇ ਹੋ, "ਸਾਨੂੰ ਅਗਾਂਹ ਵੱਲ ਭੱਜ ਜਾਣ ਲਈ ਘੋੜੇ ਚਾਹੀਦੇ ਨੇ!" ਇਹ ਠੀਕ ਹੈ -
16 ਤੁਸੀਂ ਘੋੜਿਆਂ ਉੱਤੇ ਸਵਾਰ ਹੋ ਕੇ ਭੱਜ ਜਾਵੋਗੇ। ਪਰ ਦੁਸ਼ਮਣ ਤੁਹਾਡਾ ਪਿੱਛਾ ਕਰੇਗਾ। ਅਤੇ ਦੁਸ਼ਮਣ ਤੁਹਾਡੇ ਘੋੜਿਆਂ ਨਾਲੋਂ ਤੇਜ਼ ਹੋਵੇਗਾ।
17 ਇੱਕ ਦੁਸ਼ਮਣ ਧਮਕੀਆਂ ਦੇਵੇਗਾ ਅਤੇ ਤੁਹਾਡੇ ਹਜ਼ਾਰਾਂ ਬੰਦੇ ਭੱਜ ਜਾਣਗੇ। ਪੰਜ ਦੁਸ਼ਮਣ ਤੁਹਾਨੂੰ ਧਮਕੀਆਂ ਦੇਣਗੇ ਅਤੇ ਤੁਸੀਂ ਸਾਰੇ ਉਨ੍ਹਾਂ ਕੋਲੋਂ ਭੱਜ ਜਾਵੋਂਗੇ ਜਿੰਨਾਂ ਚਿਰ ਤੱਕ ਕਿ ਤੁਸੀਂ ਪਰਬਤ ਦੀ ਚੋਟੀ ਗਡ੍ਡੇ ਝੰਡੇ, ਪਹਾੜੀ ਉੱਤੇ ਇੱਕ ਬੈਨਰ ਵਾਂਗ ਇਕੱਲੇ ਰਹਿ ਜਾਵੋ।
18 ਯਹੋਵਾਹ ਤੁਹਾਡੇ ਲਈ ਆਪਣੀ ਮਿਹਰ ਦਰਸਾਉਣੀ ਚਾਹੁੰਦਾ ਹੈ। ਯਹੋਵਾਹ ਇੰਤਜ਼ਾਰ ਕਰ ਰਿਹਾ ਹੈ। ਯਹੋਵਾਹ ਉੱਠਣਾ ਚਾਹੁੰਦਾ ਹੈ ਅਤੇ ਤੁਹਾਨੂੰ ਆਰਾਮ ਦੇਣਾ ਚਾਹੁੰਦਾ ਹੈ। ਯਹੋਵਾਹ ਪਰਮੇਸ਼ੁਰ ਬੇਲਾਗ ਹੈ ਅਤੇ ਹਰ ਉਹ ਬੰਦਾ ਜਿਹੜਾ ਯਹੋਵਾਹ ਦੀ ਸਹਾਇਤਾ ਦਾ ਇੰਤਜ਼ਾਰ ਕਰੇਗਾ ਉਸ ਨੂੰ ਅਸੀਸ ਮਿਲੇਗੀ।
19 ਯਹੋਵਾਹ ਦੇ ਲੋਕ ਸੀਯੋਨ ਪਰਬਤ ਉੱਤੇ ਯਰੂਸ਼ਲਮ ਵਿੱਚ ਰਹਿਣਗੇ। ਤੁਸੀਂ ਲੋਕ ਰੋਦੇ ਨਹੀਂ ਰਹੋਗੇ। ਯਹੋਵਾਹ ਤੁਹਾਡਾ ਵਿਰਲਾਪ ਸੁਣੇਗਾ ਅਤੇ ਤੁਹਾਨੂੰ ਹੌਸਲਾ ਦੇਵੇਗਾ। ਯਹੋਵਾਹ ਤੁਹਾਨੂੰ ਸੁਣੇਗਾ ਅਤੇ ਤੁਹਾਡੀ ਸਹਾਇਤਾ ਕਰੇਗਾ।
20 ਅਤੀਤ ਵਿੱਚ ਮੇਰੇ ਪ੍ਰਭੂ ਪਰਮੇਸ਼ੁਰ ਨੇ ਤੁਹਾਨੂੰ ਉਦਾਸੀ ਅਤੇ ਦੁੱਖ ਦਿੱਤਾ ਸੀ ਇਹ ਉਸ ਰੋਟੀ ਅਤੇ ਪਾਣੀ ਵਰਗਾ ਸੀ ਜਿਸਨੂੰ ਤੁਸੀਂ ਰੋਜ਼ ਖਾਧਾ ਸੀ। ਪਰ ਪਰਮੇਸ਼ੁਰ ਤੁਹਾਡਾ ਗੁਰੂ ਹੈ ਅਤੇ ਤੁਹਾਡੇ ਕੋਲੋਂ ਛੁਪਿਆ ਨਹੀਂ ਰਹੇਗਾ। ਤੁਸੀਂ ਆਪਣੇ ਗੁਰੂ ਨੂੰ ਆਪਣੀਆਂ ਅੱਖਾਂ ਨਾਲ ਦੇਖੋਗੇ।
21 ਫ਼ੇਰ, ਜੇ ਤੁਸੀਂ ਬੁਰਾ ਕਰੋਗੇ ਅਤੇ ਗ਼ਲਤ ਢੰਗ ਨਾਲ ਜੀਵੋਗੇ। (ਸੱਜੇ ਜਾਂ ਖੱਬੇ ਪਾਸੇ,) ਤਾਂ ਤੁਸੀਂ ਆਪਣੇ ਪਿੱਛੇ ਇਹ ਆਖਦੀ ਹੋਈ ਆਵਾਜ਼ ਸੁਣੋਗੇ, "ਇਹ ਰਸਤਾ ਠੀਕ ਹੈ। ਤੁਹਾਨੂੰ ਇਸੇ ਰਸਤੇ ਜਾਣਾ ਚਾਹੀਦਾ ਹੈ!"
22 ਤੁਹਾਡੇ ਕੋਲ ਸੋਨੇ ਅਤੇ ਚਾਂਦੀ ਨਾਲ ਮੜੀਆਂ ਹੋਈਆਂ ਮੂਰਤੀਆਂ ਹਨ। ਉਨ੍ਹਾਂ ਝੂਠੇ ਦੇਵਤਿਆਂ ਨੇ ਤੁਹਾਨੂੰ ਪਾਪੀ ਬਣਾ ਦਿੱਤਾ ਹੈ। ਪਰ ਤੁਸੀਂ ਉਨ੍ਹਾਂ ਝੂਠੇ ਦੇਵਤਿਆਂ ਦੀ ਸੇਵਾ ਕਰਨੀ ਬੰਦ ਕਰ ਦਿਓਗੇ। ਤੁਸੀਂ ਉਨ੍ਹਾਂ ਝੂਠੇ ਦੇਵਤਿਆਂ ਨੂੰ ਰਦ੍ਦੀ ਕਪੜਿਆਂ ਵਾਂਗ ਪਰ੍ਹਾਂ ਸੁੱਟ ਦਿਓਗੇ।
23 ਉਸ ਸਮੇਂ, ਯਹੋਵਾਹ ਤੁਹਾਡੇ ਲਈ ਵਰਖਾ ਭੇਜੇਗਾ। ਤੁਸੀਂ ਧਰਤੀ ਵਿੱਚ ਬੀਜ ਬੀਜੋਗੇ ਅਤੇ ਧਰਤੀ ਤੁਹਾਡੇ ਲਈ ਅਨਾਜ਼ ਉਗਾਵੇਗੀ। ਤੁਹਾਨੂੰ ਬਹੁਤ ਚੰਗੀ ਫ਼ਸਲ ਪ੍ਰਾਪਤ ਹੋਵੇਗੀ। ਤੁਹਾਡੇ ਪਾਸ ਖੇਤਾਂ ਅੰਦਰ ਤੁਹਾਡੇ ਪਸ਼ੂਆਂ ਵਾਸਤੇ ਕਾਫ਼ੀ ਚਾਰਾ ਹੋਵੇਗਾ। ਤੁਹਾਡੀਆਂ ਭੇਡਾਂ ਲਈ ਵੱਡੇ-ਵੱਡੇ ਮੈਦਾਨ ਹੋਣਗੇ।
24 ਤੁਹਾਡੇ ਪਸ਼ੂ ਅਤੇ ਗਧੇ ਆਪਣਾ ਪੂਰਾ ਭੋਜਨ ਪ੍ਰਾਪਤ ਕਰਨਗੇ। ਉਹ ਬਹੁਤ ਭੋਜਨ ਹੋਵੇਗਾ। ਤੁਹਾਨੂੰ ਆਪਣੇ ਪਸ਼ੂਆਂ ਦੇ ਖਾਣ ਵਾਲੇ ਭੋਜਨ ਨੂੰ ਖਿਲਾਰਨ ਲਈ ਕਹੀਆਂ ਅਤੇ ਸਲਂਗਾਂ ਦੀ ਲੋੜ ਪਵੇਗੀ।
25 ਹਰ ਪਰਬਤ ਅਤੇ ਪਹਾੜੀ ਉੱਤੇ ਪਾਣੀ ਨਾਲ ਭਰੇ ਹੋਏ ਝਰਨੇ ਹੋਣਗੇ। ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਬਹੁਤ ਸਾਰੇ ਲੋਕ ਮਾਰੇ ਜਾਣਗੇ ਅਤੇ ਮੁਨਾਰੇ ਢਾਹ ਦਿੱਤੇ ਜਾਣਗੇ।
26 ਉਸ ਸਮੇਂ, ਚਂਦਰਮਾਂ ਦੀ ਰੌਸ਼ਨੀ ਸੂਰਜ ਵਰਗੀ ਚਮਕੀਲੀ ਹੋਵੇਗੀ। ਸੂਰਜ ਦੀ ਰੌਸ਼ਨੀ ਹੁਣ ਨਾਲੋਂ ਸੱਤ ਗੁਣਾ ਵਧ ਚਮਕਦਾਰ ਹੋਵੇਗੀ। ਸੂਰਜ ਦੀ ਇੱਕ ਦਿਨ ਦੀ ਰੌਸ਼ਨੀ ਸੱਤਾਂ ਦਿਨਾਂ ਦੇ ਬਰਾਬਰ ਹੋਵੇਗੀ। ਇਹ ਸਭ ਕੁਝ ਉਦੋਂ ਵਾਪਰੇਗਾ ਜਦੋਂ ਯਹੋਵਾਹ ਆਪਣੇ ਫ਼ੱਟੜ ਹੋਏ ਲੋਕਾਂ ਦੀਆਂ ਪਟ੍ਟੀਆਂ ਕਰੇਗਾ ਅਤੇ ਉਨ੍ਹਾਂ ਦੇ ਜ਼ਖਮਾਂ ਨੂੰ ਰਾਜ਼ੀ ਕਰੇਗਾ।
27 ਦੇਖੋ, ਯਹੋਵਾਹ ਦਾ ਨਾਮ ਦੂਰੋ ਆ ਰਿਹਾ ਹੈ। ਉਸਦਾ ਕਹਿਰ ਧੂਏਂ ਦੇ ਮੋਟੇ ਬੱਦਲਾਂ ਵਾਲੀ ਅੱਗ ਵਰਗਾ ਹੈ। ਯਹੋਵਾਹ ਦਾ ਮੁੱਖ ਕਰੋਧ ਨਾਲ ਭਰਿਆ ਹੋਇਆ ਹੈ ਅਤੇ ਉਸਦੀ ਜੀਭ ਬਲਦੀ ਅੱਗ ਵਰਗੀ ਹੈ।
28 ਯਹੋਵਾਹ ਦਾ ਆਤਮਾ ਇੱਕ ਮਹਾਂ ਨਦੀ ਵਰਗਾ ਹੈ। ਗਲ-ਗਲ ਤਾਂਈਁ ਚੜਦਾ ਹੋਇਆ। ਯਹੋਵਾਹ ਕੌਮਾਂ ਦਾ ਨਿਰਣਾ ਕਰੇਗਾ। ਇਹ ਉਨ੍ਹਾਂ ਨੂੰ ਇੱਕ ਬੇਕਾਰ ਝਾਨਣੀ ਰਾਹੀਂ ਜਾਂਚਣ ਵਾਂਗ ਹੋਵੇਗਾ। ਉਹ ਇੱਕ ਨਬ੍ਬ, ਕੌਮਾਂ ਦੇ ਜਬਾੜਿਆਂ ਵਿੱਚ ਪਾਵੇਗਾ, ਜੋ ਜਾਨਵਰਾਂ ਤੇ ਕਾਬੂ ਰੱਖਦੀ ਹੈ ਅਤੇ ਉਹ ਉਨ੍ਹਾਂ ਦੀ ਤਬਾਹੀ ਵੱਲ ਅਗਵਾਈ ਕਰੇਗਾ।
29 ਉਸ ਸਮੇਂ, ਤੁਸੀਂ ਖੁਸ਼ੀ ਦੇ ਗੀਤ ਗਾਓਗੇ। ਉਹ ਸਮਾਂ ਉਨ੍ਹਾਂ ਰਾਤਾਂ ਵਰਗਾ ਹੋਵੇਗਾ ਜਦੋਂ ਤੁਸੀਂ ਛੁੱਟੀ ਤੇ ਜਾਂਦੇ ਹੋ। ਯਹੋਵਾਹ ਦੇ ਪਰਬਤ ਵੱਲ ਤੁਰੇ ਜਾਂਦੇ ਤੁਸੀਂ ਬਹੁਤ ਪ੍ਰਸੰਨ ਹੋ। ਤੁਸੀਂ ਇਸਰਾਏਲ ਦੀ ਚੱਟਾਨ ਵੱਲ ਯਹੋਵਾਹ ਦੀ ਉਪਾਸਨਾ ਲਈ ਜਾਂਦੇ ਹੋਏ ਤੇ ਵੰਝਲੀ ਨੂੰ ਸੁਣਦੇ ਹੋਏ ਬਹੁਤ ਪ੍ਰਸੰਨ ਹੋ।
30 ਯਹੋਵਾਹ ਸਮੂਹ ਲੋਕਾਂ ਨੂੰ ਆਪਣੀ ਮਹਾਨ ਆਵਾਜ਼ ਸੁਣਾਵੇਗਾ। ਯਹੋਵਾਹ ਸਮੂਹ ਲੋਕਾਂ ਨੂੰ ਗੁੱਸੇ ਨਾਲ ਹੇਠਾਂ ਆਉਂਦਾ ਹੋਇਆ ਆਪਣਾ ਬਾਜ਼ੂ ਦਿਖਾਵੇਗਾ। ਉਹ ਬਾਜ਼ੂ ਉਸ ਮਹਾ ਅਗਨੀ ਵਰਗਾ ਹੋਵੇਗਾ ਜਿਹੜੀ ਸਭ ਕੁਝ ਸਾੜ ਦਿੰਦੀ ਹੈ। ਯਹੋਵਾਹ ਦੀ ਸ਼ਕਤੀ ਵਰਖਾ ਅਤੇ ਗੜਿਆਂ ਵਾਲੇ ਮਹਾ ਤੂਫ਼ਾਨ ਵਰਗੀ ਹੋਵੇਗੀ।
31 ਅੱਸ਼ੂਰ ਜਦੋਂ ਯਹੋਵਾਹ ਦੀ ਆਵਾਜ਼ ਸੁਣੇਗਾ ਤਾਂ ਭੈਭੀਤ ਹੋ ਜਾਵੇਗਾ। ਯਹੋਵਾਹ ਅੱਸ਼ੂਰ ਨੂੰ ਸੋਟੀ ਨਾਲ ਮਾਰੇਗਾ।
32 ਯਹੋਵਾਹ ਅੱਸ਼ੂਰ ਨੂੰ ਮਾਰੇਗਾ ਅਤੇ ਇਹ ਗੱਲ ਢੋਲ ਨਗਾਰਿਆਂ ਦੇ ਸੰਗੀਤ ਵਰਗੀ ਹੋਵੇਗੀ ਯਹੋਵਾਹ ਅੱਸ਼ੂਰ ਨੂੰ ਆਪਣੇ ਸ਼ਕਤੀਸ਼ਾਲੀ ਬਾਜ਼ੂ ਨਾਲ ਹਰਾ ਦੇਵੇਗਾ।
33 ਸਿਵਾ ਨੂੰ ਕਾਫ਼ੀ ਚਿਰ ਪਹਿਲਾਂ ਹੀ ਤਿਆਰ ਕਰ ਦਿੱਤਾ ਗਿਆ ਹੈ। ਇਹ ਰਾਜੇ ਲਈ ਤਿਆਰ ਹੈ। ਇਸਨੂੰ ਬਹੁਤ ਡੂੰਘਾ ਅਤੇ ਚੌੜਾ ਬਣਾਇਆ ਗਿਆ ਸੀ। ਓਥੇ ਲੱਕੜੀਆਂ ਅਤੇ ਅੱਗ ਦਾ ਵੱਡਾ ਢੇਰ ਹੈ। ਅਤੇ ਯਹੋਵਾਹ ਦਾ ਆਤਮਾ ਬਲਦੀ ਹੋਈ ਗੰਧਕ ਦੀ ਨਦੀ ਵਾਂਗ ਆਵੇਗਾ ਅਤੇ ਇਸਨੂੰ ਸਾੜ ਸੁੱਟੇਗਾ।
ਕਾਂਡ 31

1 ਸਹਾਇਤਾ ਲਈ ਮਿਸਰ ਵੱਲ ਜਾਂਦੇ ਲੋਕਾਂ ਨੂੰ ਦੇਖੋ। ਲੋਕ ਘੋੜੇ ਮੰਗਦੇ ਹਨ। ਉਹ ਸੋਚਦੇ ਨੇ ਕਿ ਘੋੜੇ ਉਨ੍ਹਾਂ ਨੂੰ ਬਚਾ ਲੈਣਗੇ। ਲੋਕਾਂ ਨੂੰ ਉਮੀਦ ਹੈ ਕਿ ਮਿਸਰ ਦੇ ਰੱਥ ਅਤੇ ਘੋੜਸਵਾਰ ਫ਼ੌਜੀ ਉਨ੍ਹਾਂ ਦੀ ਰਾਖੀ ਕਰਨਗੇ। ਲੋਕ ਸੋਚਦੇ ਹਨ ਕਿ ਉਹ ਸੁਰਖਿਅਤ ਹਨ ਕਿਉਂ ਕਿ ਉਹ ਫ਼ੌਜ ਬਹੁਤ ਵੱਡੀ ਹੈ। ਲੋਕ ਇਸਰਾਏਲ ਦੇ ਪਵਿੱਤਰ ਪੁਰਖ (ਪਰਮੇਸ਼ੁਰ) ਉੱਤੇ ਭਰੋਸਾ ਨਹੀਂ ਕਰਦੇ। ਲੋਕ ਯਹੋਵਾਹ ਪਾਸੋਂ ਸਹਾਇਤਾ ਨਹੀਂ ਮੰਗਦੇ।
2 ਪਰ, ਇਹ ਯਹੋਵਾਹ ਹੀ ਹੈ ਜੋ ਸਿਆਣਾ ਹੈ। ਅਤੇ ਇਹ ਯਹੋਵਾਹ ਹੀ ਹੈ ਜਿਹੜਾ ਉਨ੍ਹਾਂ ਦੇ ਵਿਰੁੱਧ ਮੁਸੀਬਤ ਲੈ ਕੇ ਆਵੇਗਾ। ਲੋਕ ਯਹੋਵਾਹ ਦੇ ਆਦੇਸ਼ ਨੂੰ ਬਦਲਣ ਦੇ ਕਾਬਲ ਨਹੀਂ ਹੋਣਗੇ। ਯਹੋਵਾਹ ਉੱਠ ਕੇ ਬਦ ਲੋਕਾਂ ਦੇ ਖਿਲਾਫ਼ ਅਤੇ ਉਨ੍ਹਾਂ ਦੁਸ਼ਟ ਲੋਕਾਂ ਦੇ ਖਿਲਾਫ਼ ਲੜੇਗਾ ਜੋ ਉਨ੍ਹਾਂ ਦੀ ਮਦਦ ਲਰਨ ਦੀ ਕੋਸ਼ਿਸ਼ ਕਰਦੇ ਹਨ।
3 ਮਿਸਰ ਦੇ ਲੋਕ ਤਾਂ ਸਿਰਫ਼ ਇਨਸਾਨ ਹਨ - ਪਰਮੇਸ਼ੁਰ ਨਹੀਂ। ਮਿਸਰ ਦੇ ਘੋੜੇ ਸਿਰਫ਼ ਜਾਨਵਰ ਹਨ - ਆਤਮਾ ਨਹੀਂ। ਯਹੋਵਾਹ ਆਪਣਾ ਬਾਜ਼ੂ ਫ਼ੈਲਾਵੇਗਾ ਅਤੇ ਸਹਾਇਕ (ਮਿਸਰ) ਹਰਾ ਦਿੱਤਾ ਜਾਵੇਗਾ। ਅਤੇ ਉਹ ਲੋਕ ਜਿਹੜੇ ਸਹਾਇਤਾ ਚਾਹੁੰਦੇ ਸਨ (ਯਹੂਦਾਹ) ਢਹਿ ਪੈਣਗੇ। ਉਹ ਸਾਰੇ ਲੋਕ ਇਕੱਠੇ ਹੀ ਤਬਾਹ ਹੋ ਜਾਣਗੇ।
4 ਯਹੋਵਾਹ ਨੇ ਮੈਨੂੰ ਦੱਸਿਆ, "ਜਦੋਂ ਕੋਈ ਸ਼ੇਰ ਜਾਂ ਸ਼ੇਰ ਦਾ ਬੱਚਾ ਕਿਸੇ ਜਾਨਵਰ ਨੂੰ ਖਾਣ ਲਈ ਫੜਦਾ ਹੈ ਤਾਂ ਸ਼ੇਰ ਮਰੇ ਹੋਏ ਜਾਨਵਰ ਉੱਤੇ ਖੜਾ ਹੋ ਜਾਂਦਾ ਹੈ ਅਤੇ ਗਰਜਦਾ ਹੈ। ਉਸ ਸਮੇਂ ਕੋਈ ਵੀ ਚੀਜ਼ ਉਸ ਮਹਾਨ ਸ਼ੇਰ ਨੂੰ ਭੈਭੀਤ ਨਹੀਂ ਕਰ ਸਕਦੀ। ਜੇ ਬੰਦੇ ਆ ਕੇ ਸ਼ੇਰ ਉੱਤੇ ਚੀਖਦੇ ਹਨ ਤਾਂ ਵੀ ਸ਼ੇਰ ਨਹੀਂ ਡਰਦਾ। ਲੋਕ ਭਾਵੇਂ ਬਹੁਤ ਵੱਡਾ ਸ਼ੋਰ ਮਚਾਉਣ ਪਰ ਸ਼ੇਰ ਨਹੀਂ ਭੱਜੇਗਾ।"ਓਸ ਤਰ੍ਹਾਂ, ਸਰਬ ਸ਼ਕਤੀਮਾਨ ਯਹੋਵਾਹ ਸੀਯੋਨ ਪਰਬਤ ਉੱਤੇ ਉਤਰੇਗਾ। ਯਹੋਵਾਹ ਉਸ ਪਹਾੜੀ ਉੱਤੇ ਲੜੇਗਾ।
5 ਸਰਬ ਸ਼ਕਤੀਮਾਨ ਯਹੋਵਾਹ ਯਰੂਸ਼ਲਮ ਦੀ ਰੱਖਿਆ ਕਰੇਗਾ -- ਜਿਵੇਂ ਪੰਛੀ ਆਪਣੇ ਆਲ੍ਹਣਿਆਂ ਉੱਤੇ ਉੱਡਦੇ ਹਨ। ਯਹੋਵਾਹ ਉਸਨੂੰ ਬਚਾ ਲਵੇਗਾ। ਯਹੋਵਾਹ ਉਥੋਂ ਗੁਜ਼ਰ ਜਾਵੇਗਾ ਅਤੇ ਯਰੂਸ਼ਲਮ ਨੂੰ ਬਚਾ ਲਵੇਗਾ।
6 ਇਸਰਾਏਲ ਦੇ ਬਚਿਓ, ਤੁਸੀਂ ਪਰਮੇਸ਼ੁਰ ਦੇ ਵਿਰੁੱਧ ਹੋ ਗਏ ਸੀ। ਤੁਹਾਨੂੰ ਪਰਮੇਸ਼ੁਰ ਵੱਲ ਵਾਪਸ ਪਰਤ ਆਉਣਾ ਚਾਹੀਦਾ ਹੈ।
7 ਫ਼ੇਰ ਲੋਕ ਉਨ੍ਹਾਂ ਸੋਨੇ ਚਾਂਦੀ ਦੀਆਂ ਮੂਰਤੀਆਂ ਦੀ ਉਪਾਸਨਾ ਕਰਨੀ ਛੱਡ ਦੇਣਗੇ ਜਿਹੜੀਆਂ ਤੁਸੀਂ ਬਣਾਈਆਂ ਸਨ। ਤੁਸੀਂ ਸੱਚਮੁੱਚ ਉਦੋਂ ਪਾਪ ਕੀਤਾ ਸੀ ਜਦੋਂ ਤੁਸੀਂ ਉਹ ਮੂਰਤੀਆਂ ਬਣਾਈਆਂ ਸਨ।
8 ਇਹ ਸੱਚ ਹੈ ਕਿ ਅੱਸ਼ੂਰ ਨੂੰ ਤਲਵਾਰ ਨਾਲ ਹਰਾ ਦਿੱਤਾ ਜਾਵੇਗਾ। ਪਰ ਉਹ ਤਲਵਾਰ ਕਿਸੇ ਇਨਸ਼ਾਨ ਦੀ ਤਲਵਾਰ ਨਹੀਂ ਹੋਵੇਗੀ। ਅੱਸ਼ੂਰ ਪਰਮੇਸ਼ੁਰ ਦੀ ਤਲਵਾਰ ਕੋਲੋਂ ਭੱਜੇਗਾ। ਪਰ ਨੌਜਵਾਨ ਬੰਦੇ ਫ਼ੜ ਲੇ ਜਾਣਗੇ ਅਤੇ ਗੁਲਾਮ ਬਣਾ ਲੇ ਜਾਣਗੇ।
9 ਉਨ੍ਹਾਂ ਦਾ ਸੁਰਖਿਅਤ ਟਿਕਾਣਾ ਤਬਾਹ ਕਰ ਦਿੱਤਾ ਜਾਵੇਗਾ। ਉਨ੍ਹਾਂ ਦੇ ਆਗੂ ਹਾਰ ਜਾਣਗੇ ਅਤੇ ਆਪਣੇ ਝੰਡੇ ਪਿੱਛੇ ਛੱਡ ਜਾਣਗੇ।ਯਹੋਵਾਹ ਨੇ ਇਹ ਸਾਰੀਆਂ ਗੱਲਾਂ ਆਖੀਆਂ। ਯਹੋਵਾਹ ਦੀ ਅੱਗ ਸੀਯੋਨ ਵਿੱਚ ਹੈ ਅਤੇ ਉਸ ਦੀ ਭਠ੍ਠੀ ਯਰੂਸ਼ਲਮ ਵਿੱਚ ਹੈ।
ਕਾਂਡ 32

1 ਉਨ੍ਹਾਂ ਗੱਲਾਂ ਨੂੰ ਸੁਣੋ ਜਿਹੜੀਆਂ ਮੈਂ ਆਖਦਾ ਹਾਂ! ਇੱਕ ਰਾਜੇ ਨੂੰ ਇਸ ਤਰ੍ਹਾਂ ਹਕੂਮਤ ਕਰਨੀ ਚਾਹੀਦੀ ਹੈ ਜਿਸ ਨਾਲ ਨੇਕ ਮਿਲੇ। ਆਗੂਆਂ ਨੂੰ ਚਾਹੀਦਾ ਹੈ ਕਿ ਉਹ ਲੋਕਾਂ ਦੀ ਅਗਵਾਈ ਸਮੇਂ ਨਿਰਪੱਖ ਨਿਰਣੇ ਕਰਨ।
2 ਜੇ ਇਉਂ ਹੋਵੇਗਾ ਤਾਂ ਰਾਜਾ ਮੀਂਹ ਹਨੇਰੀ ਤੋਂ ਬਚਣ ਵਾਲੀ ਥਾਂ ਵਾਂਗ ਹੋਵੇਗਾ ਇਹ ਗੱਲ ਖੁਸ਼ਕ ਧਰਤੀ ਉੱਤੇ ਪਾਣੀ ਦੀਆਂ ਨਹਿਰਾਂ ਵਾਂਗ ਹੋਵੇਗੀ। ਇਹ ਗੱਲ ਕਿਸੇ ਗਰਮੀ ਵਾਲੀ ਧਰਤੀ ਉੱਤੇ ਵੱਡੀ ਚੱਟਾਨ ਦੀ ਛਾਂ ਵਾਂਗ ਹੋਵੇਗੀ।
3 ਲੋਕੀ ਰਾਜੇ ਕੋਲ ਸਹਾਇਤਾ ਲਈ ਆਉਣਗੇ ਅਤੇ ਲੋਕ ਉਸ ਦੀਆਂ ਆਖੀਆਂ ਗੱਲਾਂ ਨੂੰ ਸੱਚਮੁੱਚ ਧਿਆਨ ਨਾਲ ਸੁਣਨਗੇ।
4 ਉਹ ਲੋਕ ਜਿਹੜੇ ਹੁਣ ਉਲਝਣ ਵਿੱਚ ਹਨ ਸਮਝਣ ਦੇ ਯੋਗ ਹੋ ਜਾਣਗੇ। ਉਹ ਲੋਕ ਜਿਹੜੇ ਸਾਫ਼-ਸਾਫ਼ ਗੱਲ ਨਹੀਂ ਕਰ ਸਕਦੇ, ਹੁਣ ਸਾਫ਼-ਸਾਫ਼ ਅਤੇ ਤੇਜ਼ੀ ਨਾਲ ਗੱਲ ਕਰਨ ਦੇ ਯੋਗ ਹੋ ਜਾਣਗੇ।
5 ਦੁਸ਼ਟ ਆਦਮੀਆਂ ਨੂੰ ਹੋਰ ਵਧੇਰੇ ਮਹਾਨ ਆਦਮੀ ਨਹੀਂ ਆਖਿਆ ਜਾਵੇਗਾ। ਲਫਂਗਿਆਂ ਨੂੰ ਸਜ੍ਜਣ ਆਦਮੀ ਨਹੀਂ ਆਖਿਆ ਜਾਵੇਗਾ।
6 ਮੂਰਖ ਬੰਦਾ ਮੂਰਖਤਾਪੂਰਣ ਗੱਲਾਂ ਕਰਦਾ ਹੈ ਅਤੇ ਆਪਣੇ ਦਿਲ (ਮਨ) ਵਿੱਚ ਮੰਦੇ ਕੰਮਾਂ ਦੀ ਯੋਜਨਾ ਬਣਾਉਂਦਾ ਹੈ। ਮੂਰਖ ਬੰਦਾ ਮੰਦੇ ਕੰਮ ਕਰਨੇ ਲੋਚਦਾ ਹੈ। ਮੂਰਖ ਬੰਦਾ ਯਹੋਵਾਹ ਦੇ ਖਿਲਾਫ਼ ਮੰਦੇ ਬਚਨ ਬੋਲਦਾ ਹੈ। ਮੂਰਖ ਬੰਦਾ ਭੁਖਿਆਂ ਨੂੰ ਰੋਟੀ ਨਹੀਂ ਖਾਣ ਦਿੰਦਾ। ਮੂਰਖ ਬੰਦਾ ਪਿਆਸਿਆਂ ਨੂੰ ਪਾਣੀ ਨਹੀਂ ਪੀਣ ਦਿੰਦਾ।
7 ਉਹ ਮੂਰਖ ਬੰਦਾ ਬਦੀ ਨੂੰ ਸੰਦ ਵਾਂਗ ਇਸਤੇਮਾਲ ਕਰਦਾ ਹੈ। ਉਹ ਲੋਕਾਂ ਤੋਂ ਹਰ ਚੀਜ਼ ਖੋਹਣ ਦੀਆਂ ਵਿਉਂਤਾਂ ਬਣਾਉਂਦਾ ਹੈ। ਉਹ ਮੂਰਖ ਬੰਦਾ ਗਰੀਬਾਂ ਬਾਰੇ ਝੂਠ ਬੋਲਦਾ ਹੈ। ਅਤੇ ਉਸਦੇ ਝੂਠ ਕਾਰਣ ਗਰੀਬਾਂ ਨੂੰ ਨਿਰਪੱਖ ਇਨਸਾਫ਼ ਨਹੀਂ ਮਿਲਦਾ।
8 ਪਰ ਇੱਕ ਨੇਕ ਆਗੂ ਚੰਗੀਆਂ ਗੱਲਾਂ ਦੀਆਂ ਵਿਉਂਤਾਂ ਬਣਾਉਂਦਾ ਹੈ। ਅਤੇ ਉਹ ਚੰਗੀਆਂ ਗੱਲਾਂ ਉਸ ਨੂੰ ਚੰਗਾ ਨੇਤਾ ਬਣਾਉਂਦੀਆਂ ਹਨ।
9 ਔਰਤੋਂ, ਤੁਹਾਡੇ ਵਿੱਚੋਂ ਕੁਝ ਹੁਣ ਸ਼ਾਂਤ ਹੋ। ਤੁਸੀਂ ਆਪਣੇ -ਆਪ ਨੂੰ ਸੁਰਖਿਅਤ ਮਹਿਸੂਸ ਕਰਦੀਆਂ ਹੋ। ਪਰ ਤੁਹਾਨੂੰ ਖਲੋਕੇ ਮੇਰੇ ਸ਼ਬਦਾਂ ਨੂੰ ਧਿਆਨ ਨਾਲ ਸੁਣਨਾ ਚਾਹੀਦਾ ਹੈ।
10 ਤੁਸੀ, ਔਰਤੋਂ, ਹੁਣ ਆਪਣੇ-ਆਪ ਨੂੰ ਸੁਰਖਿਅਤ ਮਹਿਸੂਸ ਕਰਦੀਆਂ ਹੋ ਪਰ ਇੱਕ ਸਾਲ ਬਾਦ ਤੁਸੀਂ ਮੁਸ਼ਕਿਲ ਵਿੱਚ ਹੋਵੋਁਗੀਆਂ। ਕਿਉਂ ਕਿ ਅਗਲੇ ਸਾਲ ਤੁਸੀਂ ਅੰਗੂਰ ਇਕੱਠੇ ਨਹੀਂ ਕਰੋਗੀਆਂ-ਇਕੱਠੇ ਕਰਨ ਲਈ ਅੰਗੂਰ ਹੋਣਗੇ ਹੀ ਨਹੀਂ।
11 ਔਰਤੋਂ, ਤੁਸੀਂ ਹੁਣ ਸ਼ਾਂਤ ਹੋ, ਪਰ ਤੁਹਾਨੂੰ ਭੈਭੀਤ ਹੋ ਜਾਣਾ ਚਾਹੀਦਾ ਹੈ! ਔਰਤੋਂ, ਤੁਸੀਂ ਹੁਣ ਸੁਰਖਿਅਤ ਮਹਿਸੂਸ ਕਰਦੀਆਂ ਹੋ ਪਰ ਤੁਹਾਨੂੰ ਫ਼ਿਕਰ ਕਰਨਾ ਚਾਹੀਦਾ ਹੈ! ਆਪਣੇ ਸੁੰਦਰ ਕੱਪੜੇ ਲਾਹ ਕੇ ਉਦਾਸੀ ਦੇ ਵਸਤਰ ਪਾ ਲਵੋ। ਆਪਣੀ ਕਮਰ ਦੁਆਲੇ ਉਨ੍ਹਾਂ ਕੱਪੜਿਆਂ ਨੂੰ ਲਪੇਟ ਲਵੋ।
12 ਉਨ੍ਹਾਂ ਉਦਾਸੀ ਭਰੇ ਕੱਪੜਿਆਂ ਨੂੰ ਆਪਣੀਆਂ ਗ਼ਮ ਨਾਲ ਭਰੀਆਂ ਛਾਤੀਆਂ ਉੱਪਰ ਪਹਿਨ ਲਵੋ।ਰੋਵੋ, ਕਿਉਂ ਕਿ ਤੁਹਾਡੇ ਖੇਤ ਖਾਲੀ ਹਨ। ਤੁਹਾਡੇ ਅੰਗੂਰੀ ਬਾਗ਼ ਕਦੇ ਅੰਗੂਰ ਪੈਦਾ ਕਰਦੇ ਸਨ - ਪਰ ਹੁਣ ਉਹ ਸੱਖਣੇ ਹਨ।
13 ਮੇਰੇ ਲੋਕਾਂ ਦੀ ਧਰਤੀ ਲਈ ਰੋਵੋ। ਰੋਵੋ, ਕਿਉਂ ਕਿ ਹੁਣ ਓਥੇ ਸਿਰਫ਼ ਕੰਡਿਆਲੀਆਂ ਝਾੜੀਆਂ ਹੀ ਉਗ੍ਗਣਗੀਆਂ। ਉਸ ਸ਼ਹਿਰ ਲਈ ਅਤੇ ਉਨ੍ਹਾਂ ਸਾਰੇ ਘਰਾਂ ਲਈ ਰੋਵੋ ਜਿਹੜੇ ਕਦੇ ਖੁਸ਼ੀ ਨਾਲ ਭਰੇ ਹੁੰਦੇ ਸਨ।
14 ਲੋਕ ਰਾਜਧਾਨੀ ਨੂੰ ਛੱਡ ਜਾਣਗੇ। ਮਹਿਲ ਅਤੇ ਮੁਨਾਰੇ ਖਾਲੀ ਛੱਡ ਦਿੱਤੇ ਜਾਣਗੇ। ਲੋਕ ਉਨ੍ਹਾਂ ਘਰਾਂ ਵਿੱਚ ਨਹੀਂ ਰਹਿਣਗੇ-ਉਹ ਗੁਫ਼ਾਵਾਂ ਵਿੱਚ ਰਹਿਣਗੇ। ਆਵਾਰਾ ਗਧੇ ਅਤੇ ਭੇਡਾਂ ਸ਼ਹਿਰ ਵਿੱਚ ਰਹਿਣਗੇ - ਜਾਨਵਰ ਓਥੇ ਘਾਹ ਖਾਣ ਲਈ ਜਾਣਗੇ।
15 ਇਹ ਗੱਲਾਂ ਪਰਮੇਸ਼ੁਰ ਦੇ ਸਾਡੇ ਉੱਪਰ ਆਪਣਾ ਆਤਮਾ ਭੇਜਣ ਦੇ ਸਮੇਂ ਤੀਕ ਜਾਰੀ ਰਹਿਣਗੀਆਂ। ਹੁਣ ਧਰਤੀ ਉੱਤੇ ਕੋਈ ਨੇਕੀ ਨਹੀਂ - ਇਹ ਮਾਰੂਬਲ ਵਾਂਗ ਹੈ। ਪਰ ਭਵਿੱਖ ਵਿੱਚ ਮਾਰੂਬਲ ਉਪਜਾਊ ਖੇਤਾਂ ਵਾਂਗ ਹੋਵੇਗਾ - ਬੇਲਾਗ ਨਿਰਣੇ ਓਥੇ ਰਹਿਣਗੇ ਅਤੇ ਉਪਜਾਊ ਖੇਤ ਹਰੇ ਭਰੇ ਜੰਗਲ ਵਾਂਗ ਹੋਣਗੇ ਉੱਥੇ ਨੇਕੀ ਨਿਵਾਸ ਕਰੇਗੀ।
16
17 ਚਂਗਿਆਈ ਸਦਾ ਲਈ ਸ਼ਾਂਤੀ ਅਤੇ ਸੁਰਖਿਆ ਲਿਆਵ੍ਵੇਗੀ।
18 ਮੇਰੇ ਬੰਦੇ ਅਮਨ ਦੇ ਖੂਬਸੂਰਤ ਮੈਦਾਨ ਵਿੱਚ ਰਹਿਣਗੇ। ਮੇਰੇ ਬੰਦੇ ਸੁਰਖਿਆ ਦੇ ਤੰਬੂਆਂ ਵਿੱਚ ਰਹਿਣਗੇ। ਉਹ ਸ਼ਾਂਤ ਅਤੇ ਅਮਨ ਭਰਪੂਰ ਥਾਵਾਂ ਉੱਤੇ ਰਹਿਣਗੇ।
19 ਪਰ ਇਸਤੋਂ ਪਹਿਲਾਂ ਕਿ ਇਹ ਗੱਲਾਂ ਵਾਪਰਨ ਜੰਗਲ ਅਵੱਸ਼ ਢਠ੍ਠੇਗਾ। ਸ਼ਹਿਰ ਅਵੱਸ਼ ਹਾਰੇਗਾ।
20 ਤੁਹਾਡੇ ਵਿੱਚੋਂ ਕੁਝ ਲੋਕ ਪਾਣੀ ਦੀ ਹਰ ਨਹਿਰ ਨੇੜੇ ਬੀਜ ਬੀਜਦੇ ਹੋ। ਤੁਸੀਂ ਆਪਣੇ ਪਸ਼ੂਆਂ ਅਤੇ ਗਧਿਆਂ ਨੂੰ ਆਜ਼ਾਦੀ ਨਾਲ ਘੁੰਮਣ ਅਤੇ ਚਰਨ ਦਿੰਦੇ ਹੋ। ਤੁਸੀਂ ਲੋਕ ਪ੍ਰਸੰਨ ਹੋਵੋਗੇ।
20
ਕਾਂਡ 33

1 ਦੇਖੋ, ਤੁਸੀਂ ਲੋਕ ਲੜਾਈਆਂ ਕਰਦੇ ਹੋ ਅਤੇ ਲੋਕਾਂ ਦੀਆਂ ਚੀਜ਼ਾਂ ਚੁਰਾਉਂਦੇ ਹੋ, ਅਤੇ ਉਨ੍ਹਾਂ ਲੋਕਾਂ ਨੇ ਕਦੇ ਵੀ ਤੁਹਾਡਾ ਕੁਝ ਨਹੀਂ ਚੁਰਾਇਆ। ਤੁਸੀਂ ਲੋਕਾਂ ਦੇ ਖਿਲਾਫ਼ ਹੋ ਜਾਂਦੇ ਹੋ, ਅਤੇ ਉਹ ਲੋਕ ਵੀ ਤੁਹਾਡੇ ਖਿਲਾਫ਼ ਨਹੀਂ ਹੋਏ। ਇਸ ਲਈ ਜਦੋਂ ਤੁਸੀਂ ਚੋਰੀ ਕਰਨੋ ਹਟ ਜਾਵੋਂਗੇ, ਹੋਰ ਲੋਕ ਤੁਹਾਡੀਆਂ ਚੀਜ਼ਾਂ ਦੀ ਚੋਰੀ ਕਰਨ ਲੱਗ ਪੈਣਗੇ। ਜਦੋਂ ਤੁਸੀਂ ਲੋਕਾਂ ਦੇ ਵਿਰੁੱਧ ਹੋਣੋ ਹਟ੍ਟ ਜਾਵੋਗੇ, ਤਾਂ ਹੋਰ ਲੋਕ ਤੁਹਾਡੇ ਵਿਰੁੱਧ ਹੋਣਾ ਸ਼ੁਰੂ ਕਰ ਦੇਣਗੇ।
2 "ਹੇ ਯਹੋਵਾਹ, ਕਿਰਪਾ ਕਰਕੇ ਸਾਡੇ ਉੱਪਰ ਮਿਹਰਬਾਨ ਹੋ। ਅਸੀਂ ਤੁਹਾਡੀ ਸਹਾਇਤਾ ਲਈ ਇੰਤਜ਼ਾਰ ਕੀਤਾ ਹੈ। ਯਹੋਵਾਹ ਜੀ, ਸਾਨੂੰ ਹਰ ਸਵੇਰੇ ਤਾਕਤ ਦਿਓ। ਸਾਨੂੰ ਬਚਾਓ ਜਦੋਂ ਵੀ ਅਸੀਂ ਮੁਸੀਬਤ ਵਿੱਚ ਹੋਈੇ।
3 ਤੁਹਾਡੀ ਸ਼ਕਤੀਸ਼ਾਲੀ ਆਵਾਜ਼ ਲੋਕਾਂ ਨੂੰ ਭੈਭੀਤ ਕਰਦੀ ਹੈ, ਅਤੇ ਉਹ ਤੁਹਾਡੇ ਕੋਲੋਂ ਦੂਰ ਭੱਜਦੇ ਨੇ। ਤੁਹਾਡੀ ਮਹਾਨਤਾ ਕੌਮਾਂ ਨੂੰ ਦੂਰ ਭਜਾਉਂਦੀ ਹੈ।"
4 ਤੁਸੀਂ ਲੋਕਾਂ ਨੇ ਲੜਾਈ ਵਿੱਚ ਚੀਜ਼ਾਂ ਚੁਰਾਈਆਂ। ਉਹ ਚੀਜ਼ਾਂ ਤੁਹਾਡੇ ਕੋਲੋਂ ਖੋਹ ਲਈਆਂ ਜਾਣਗੀਆਂ। ਬਹੁਤ ਸਾਰੇ ਲੋਕ ਆਉਣਗੇ ਅਤੇ ਤੁਹਾਡੀ ਦੌਲਤ ਲੁੱਟ ਕੇ ਲੈ ਜਾਣਗੇ। ਇਹ ਓਹੋ ਜਿਹਾ ਸਮਾਂ ਹੋਵੇਗਾ ਜਦੋਂ ਟਿਡ੍ਡੀਦਲ ਆਉਂਦਾ ਹੈ ਅਤੇ ਤੁਹਾਡੀਆਂ ਸਾਰੀਆਂ ਫ਼ਸਲਾਂ ਨੂੰ ਖਾ ਜਾਂਦਾ ਹੈ।
5 ਯਹੋਵਾਹ ਬਹੁਤ ਮਹਾਨ ਹੈ। ਉਹ ਬਹੁਤ ਉੱਚੀ ਥਾਂ ਉੱਤੇ ਰਹਿੰਦਾ ਹੈ। ਯਹੋਵਾਹ ਸੀਯੋਨ ਨੂੰ ਨਿਰਪੱਖਤਾ ਅਤੇ ਨੇਕੀ ਨਾਲ ਭਰਦਾ ਹੈ।
6 ਉਹ ਲੋਕਾਂ ਨੂੰ ਪਰਮੇਸ਼ੁਰ ਦੀ ਸਿਆਣਪ ਅਤੇ ਗਿਆਨ ਨਾਲ ਅਮੀਰ ਬਣਾਉਦਾ ਹੈ। ਤੂੰ ਮੁਕਤੀ ਨਾਲ ਅਮੀਰ ਹੈਂ। ਤੂੰ ਯਹੋਵਾਹ ਦਾ ਆਦਰ ਕਰਦਾ ਹੈਂ ਅਤੇ ਇਹੀ ਗੱਲ ਤੈਨੂੰ ਅਮੀਰ ਬਣਾਉਂਦੀ ਹੈ, ਇਸ ਲਈ ਤੂੰ ਜਾਣ ਸਕਦਾ ਹੈਂ ਕਿ ਤੂੰ ਨਿਰਂਤਰ ਰਹੇਁਗਾ।
7 ਪਰ ਧਿਆਨ ਨਾਲ ਸੁਣ! ਸੰਦੇਸ਼ਵਾਹਕ ਬਾਹਰ ਖੜੇ ਚੀਖ ਰਹੇ ਹਨ। ਉਹ ਸੰਦੇਸ਼ਵਾਹਕ ਜਿਹੜੇ ਅਮਨ ਲੈ ਕੇ ਆਉਂਦੇ ਨੇ, ਜ਼ੋਰ-ਜ਼ੋਰ ਦੀ ਰੋ ਰਹੇ ਨੇ।
8 ਸੜਕਾਂ ਤਬਾਹ ਹੋ ਗਈਆਂ ਹਨ। ਗਲੀਆਂ ਵਿੱਚ ਕੋਈ ਵੀ ਨਹੀਂ ਤੁਰ ਫ਼ਿਰ ਰਿਹਾ। ਲੋਕਾਂ ਨੇ ਆਪਣੇ ਕੀਤੇ ਇਕਰਾਰਨਾਮੇ ਤੋੜ ਦਿੱਤੇ ਹਨ। ਲੋਕ ਗਵਾਹਾਂ ਦੀ ਸ਼ਹਾਦਤ ਵਿੱਚ ਭਰੋਸਾ ਨਹੀਂ ਕਰਦੇ। ਕੋਈ ਬੰਦਾ ਵੀ ਦੂਸਰਿਆਂ ਦਾ ਆਦਰ ਨਹੀਂ ਕਰਦਾ।
9 ਧਰਤੀ ਬੀਮਾਰ ਹੈ ਅਤੇ ਮਰ ਰਹੀ ਹੈ। ਲਬਾਨੋਨ ਮਰ ਰਿਹਾ ਹੈ ਅਤੇ ਸ਼ਾਰੋਨ ਵਾਦੀ ਖੁਸ਼ਕ ਅਤੇ ਸਖ੍ਖਣੀ ਹੈ। ਬਾਸ਼ਾਮ ਅਤੇ ਕਰਮਲ ਕਿਸੇ ਵੇਲੇ ਖੂਬਸੂਰਤ ਪੌਦੇ ਉਗਾਉਂਦੇ ਸਨ ਪਰ ਹੁਣ ਉਹ ਪੌਦੇ ਉਗਣੋਁ ਹਟ ਗਏ ਹਨ।
10 ਯਹੋਵਾਹ ਆਖਦਾ ਹੈ, "ਹੁਣ ਮੈਂ ਖਲੋਵਾਂਗਾ ਅਤੇ ਆਪਣੀ ਮਹਾਨਤਾ ਦਰਸਾਵਾਂਗਾ। ਹੁਣ, ਮੈਂ ਲੋਕਾਂ ਲਈ ਮਹੱਤਵਪੂਰਣ ਬਣ ਜਾਵਾਂਗਾ।
11 ਤੁਸੀਂ ਲੋਕਾਂ ਨੇ ਫ਼ਿਜ਼ੂਲ ਗੱਲਾਂ ਕੀਤੀਆਂ ਹਨ। ਉਹ ਗੱਲਾਂ ਘਾਹ ਫ਼ੂਸ ਵਰਗੀਆਂ ਹਨ। ਉਹ ਕਿਸੇ ਵੀ ਕੰਮ ਦੀਆਂ ਨਹੀਂ ਹਨ! ਤੁਹਾਡੇ ਆਪਣੇ ਆਤਮੇ ਅੱਗ ਵਾਂਗ ਹੋਣਗੇ ਜੋ ਤੁਹਾਨੂੰ ਸਾੜ ਦੇਣਗੇ।
12 ਲੋਕ ਉਦੋਂ ਤੱਕ ਸੜਨਗੇ ਜਦੋਂ ਤੱਕ ਕਿ ਉਨ੍ਹਾਂ ਦੀਆਂ ਹੱਡੀਆਂ ਚੂਨਾ ਨਹੀਂ ਬਣ ਜਾਂਦੀਆਂ। ਲੋਕ ਕੰਡਿਆਲੀਆਂ ਝਾੜੀਆਂ ਵਾਂਗ ਛੇਤੀ ਹੀ ਸੜ ਜਾਣਗੇ।
13 "ਤੁਸੀਂ, ਦੂਰ ਦੁਰਾਡੇ ਦੇ ਲੋਕੋ, ਉਨ੍ਹਾਂ ਗੱਲਾਂ ਬਾਰੇ ਸੁਣੋ ਜਿਹੜੀਆਂ ਮੈਂ ਕੀਤੀਆਂ ਹਨ। ਤੁਸੀਂ ਲੋਕ, ਜਿਹੜੇ ਮੇਰੇ ਨੇੜੇ ਹੋ, ਮੇਰੀ ਤਾਕਤ ਨੂੰ ਜਾਣੋ।"
14 ਸੀਯੋਨ ਦੇ ਪਾਪੀ ਭੈਭੀਤ ਹਨ। ਜਿਹੜੇ ਲੋਕ ਮੰਦੀਆਂ ਗੱਲਾਂ ਕਰਦੇ ਹਨ ਡਰ ਨਾਲ ਕੰਬ ਰਹੇ ਹਨ। ਉਹ ਆਖਦੇ ਹਨ, "ਕੀ ਸਾਡੇ ਵਿੱਚੋਂ ਕੋਈ ਇਸ ਤਬਾਹ ਕਰਨ ਵਾਲੀ ਅਗਨੀ ਵਿੱਚੋਂ ਜਿਉਂਦਾ ਬਚ ਸਕਦਾ ਹੈ? ਇਸ ਅੱਗ ਦੇ ਨੇੜੇ ਕੌਣ ਰਹਿ ਸਕਦਾ ਹੈ, ਜਿਹੜੀ ਸਦਾ ਬਲਦੀ ਰਹਿੰਦੀ ਹੈ?"
15 ਨੇਕ ਅਤੇ ਇਮਾਨਦਾਰ ਬੰਦੇ ਜਿਹੜੇ ਪੈਸੇ ਲਈ ਹੋਰਾਂ ਨੂੰ ਨੁਕਸਾਨ ਪਹੁੰਚਾਣ ਤੋਂ ਇਨਕਾਰ ਕਰਦੇ ਹਨ ਉਹੀ ਇਸ ਅਗਨੀ ਵਿੱਚੋਂ ਸਲਾਮਤ ਬਚਣਗੇ। ਉਹ ਲੋਕ ਰਿਸ਼ਵਤ ਲੈਣ ਤੋਂ ਇਨਕਾਰ ਕਰਦੇ ਹਨ। ਉਹ ਲੋਕ ਹੋਰਾਂ ਲੋਕਾਂ ਨੂੰ ਕਤਲ ਕਰਨ ਦੀਆਂ ਵਿਉਂਤਾਂ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ। ਉਹ ਲੋਕ ਮੰਦੇ ਕੰਮਾਂ ਦੀਆਂ ਯੋਜਨਾਵਾਂ ਵੱਲ ਝਾਕਣ ਤੋਂ ਵੀ ਇਨਕਾਰ ਕਰਦੇ ਹਨ।
16 ਉਹ ਲੋਕ ਉੱਚੀਆਂ ਥਾਵਾਂ ਉੱਤੇ ਸੁਰਖਿਅਤ ਰਹਿਣਗੇ। ਉਨ੍ਹਾਂ ਦੀ ਉੱਚੀ ਕਿਲਿਆਂ ਵਿੱਚ ਰੱਖਿਆ ਕ੍ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਕੋਲ ਹਮੇਸ਼ਾ ਅੰਨ ਪਾਣੀ ਹੋਵੇਗਾ।
17 ਤੁਹਾਡੀਆਂ ਅੱਖਾਂ ਰਾਜੇ (ਪਰਮੇਸ਼ੁਰ) ਨੂੰ ਆਪਣੇ ਪੂਰੇ ਜਲਾਲ ਵਿੱਚ ਦੇਖਣਗੀਆਂ। ਤੁਸੀਂ ਉਸ ਮਹਾਨ ਧਰਤੀ ਨੂੰ ਦੇਖੋਗੇ।
18 ਤੁਸੀਂ ਆਪਣੀਆਂ ਅਤੀਤ ਦੀਆਂ ਮੁਸੀਬਤਾਂ ਬਾਰੇ ਸੋਚੋਗੇ। ਤੁਸੀਂ ਸੋਚੋਗੇ, "ਦੂਸਰੇ ਦੇਸ਼ਾਂ ਦੇ ਉਹ ਲੋਕ ਕਿੱਥੋ ਹਨ? ਉਹ ਲੋਕ ਅਜਿਹੀਆਂ ਭਾਸ਼ਾਵਾਂ ਬੋਲਦੇ ਸਨ ਜਿਨ੍ਹਾਂ ਨੂੰ ਅਸੀਂ ਸਮਝ ਨਹੀਂ ਸਕਦੇ ਸਾਂ। ਹੋਰਨਾਂ ਧਰਤੀਆਂ ਦੇ ਉਹ ਅਧਿਕਾਰੀ ਅਤੇ ਕਰ ਉਗਰਾਹੁਣ ਵਾਲੇ ਕਿੱਥੋ ਹਨ? ਕਿੱਥੋ ਨੇ ਉਹ ਜਾਸੂਸ ਜਿਹੜੇ ਸਾਡੇ ਸੁਰਖਿਆ ਮ੍ਮੁਨਾਰਿਆਂ ਦੀ ਗਿਣਤੀ ਕਰਦੇ ਸਨ? ਉਹ ਸਾਰੇ ਹੀ ਚਲੇ ਗਏ ਹਨ ਅਤੇ ਤੁਸੀਂ ਉਨ੍ਹਾਂ ਨੂੰ ਹੋਰ ਵਧੇਰੇ ਨਹੀਂ ਵੇਖੋਁਗੇ।"
19
20 ਸਾਡੇ ਧਾਰਮਿਕ ਉਤਸਵਾਂ ਦੇ ਸ਼ਹਿਰ ਸੀਯੋਨ ਵੱਲ ਦੇਖੋ। ਯਰੂਸ਼ਲਮ ਵੱਲ ਦੇਖੋ - ਆਰਾਮ ਕਰਨ ਦੀ ਉਸ ਖੂਬਸੂਰਤ ਥਾਂ ਵੱਲ। ਯਰੂਸ਼ਲਮ ਇੱਕ ਅਜਿਹੇ ਤੰਬੂ ਵਰਗਾ ਹੈ ਜਿਹੜਾ ਕਦੇ ਨਹੀਂ ਹਿਲੇਗਾ। ਜਿਹੜੀਆਂ ਕਿੱਲੀਆਂ ਨੇ ਉਸਨੂੰ ਰੋਕਿਆ ਹੋਇਆ ਹੈ ਉਹ ਕਦੇ ਨਹੀਂ ਪੁਟ੍ਟੀਆਂ ਜਾਣਗੀਆਂ। ਉਸਦੇ ਰੱਸੇ ਕਦੇ ਨਹੀਂ ਟੁੱਟਣਗੇ।
21 ਕਿਉਂਕਿ ਸ਼ਕਤੀਸ਼ਾਲੀ ਯਹੋਵਾਹ ਓਥੇ ਹੈ। ਉਹ ਧਰਤੀ ਚਸ਼ਮਿਆਂ ਅਤੇ ਚੌੜੀਆਂ ਨਦੀਆਂ ਦੀ ਧਰਤੀ ਹੈ। ਪਰ ਉਨ੍ਹਾਂ ਨਦੀਆਂ ਵਿੱਚ ਦੁਸ਼ਮਣ ਦੀਆਂ ਕਿਸ਼ਤੀਆਂ ਜਾਂ ਤਾਕਤਵਰ ਜਹਾਜ਼ ਨਹੀਂ ਹੋਣਗੇ। ਤੁਸੀਂ ਲੋਕ ਜਿਹੜੇ ਉਨ੍ਹਾਂ ਕਿਸ਼ਤੀਆਂ ਉੱਤੇ ਕੰਮ ਕਰਦੇ ਹੋ ਰੱਸਿਆਂ ਨਾਲ ਆਪਣਾ ਕੰਮ ਛੱਡ ਸਕਦੇ ਹੋ। ਤੁਸੀਂ ਇੰਨਾ ਮਜ਼ਬੂਤ ਮਸਤੂਲ ਨਹੀਂ ਬਣਾ ਸਕਦੇ ਅਤੇ ਤੁਸੀਂ ਆਪਣੀ ਯਾਤਰਾ ਆਰੰਭ ਨਹੀਂ ਕਰ ਸਕੋਗੇ। ਕਿਉਂ ਕਿ ਯਹੋਵਾਹ ਸਾਡਾ ਨਿਆਂਪਾਲਕ ਹੈ ਅਤੇ ਉਹ ਸਾਡੇ ਨੇਮ ਬਣਾਉਂਦਾ ਹੈ। ਯਹੋਵਾਹ ਸਾਡਾ ਰਾਜਾ ਹੈ। ਉਹ ਸਾਨੂੰ ਬਚਾਉਂਦਾ ਹੈ। ਇਸ ਲਈ ਯਹੋਵਾਹ ਸਾਨੂੰ ਕਾਫ਼ੀ ਦੌਲਤ ਦੇਵੇਗਾ। ਵਿਕਲਾਂਗ ਬੰਦੇ ਵੀ ਲੜਾਈ ਵਿੱਚ ਵੱਡੀ ਦੌਲਤ ਜਿੱਤਣਗੇ।
22
23
24 ਇੱਥੇ ਰਹਿਣ ਵਾਲਾ ਕੋਈ ਬੰਦਾ ਵੀ ਇਹ ਨਹੀਂ ਆਖੇਗਾ, "ਮੈਂ ਬਿਮਾਰ ਹਾਂ।" ਇੱਥੇ ਰਹਿਣ ਵਾਲੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਪਾਪ ਬਖਸ਼ੇ ਗਏ ਹਨ।
ਕਾਂਡ 34

1 ਸਾਰੀਆਂ ਕੌਮਾਂ ਦੇ ਲੋਕੋ, ਨੇੜੇ ਆਓ ਤੇ ਸੁਣੋ! ਤੁਹਾਨੂੰ ਸਮੂਹ ਲੋਕਾਂ ਨੂੰ ਧਿਆਨ ਨਾਲ ਸੁਣਨਾ ਚਾਹੀਦਾ ਹੈ। ਧਰਤੀ ਅਤੇ ਧਰਤੀ ਉੱਤੇ ਰਹਿਣ ਵਾਲੇ ਸਮੂਹ ਲੋਕਾਂ ਨੂੰ ਇਹ ਗੱਲਾਂ ਸੁਣਨੀਆਂ ਚਾਹੀਦੀਆਂ ਹਨ।
2 ਯਹੋਵਾਹ ਸਮੂਹ ਕੌਮਾਂ ਅਤੇ ਉਨ੍ਹਾਂ ਦੀਆਂ ਫ਼ੌਜਾਂ ਨਾਲ ਨਾਰਾਜ਼ ਹੈ। ਯੋਹਵਾਹ ਉਨ੍ਹਾਂ ਸਭਨਾਂ ਨੂੰ ਤਬਾਹ ਕਰ ਦੇਵੇਗਾ। ਉਹ ਉਨ੍ਹਾਂ ਸਾਰਿਆਂ ਨੂੰ ਮਾਰ ਮੁਕਾਵੇਗਾ।
3 ਉਨ੍ਹਾਂ ਦੀਆਂ ਲਾਸ਼ਾਂ ਬਾਹਰ ਸੁੱਟ ਦਿੱਤੀਆਂ ਜਾਣਗੀਆਂ। ਲਾਸ਼ਾਂ ਵਿੱਚੋਂ ਦੁਰਗੰਧ ਉੱਠੇਗੀ ਅਤੇ ਪਹਾੜਾਂ ਤੋਂ ਖੂਨ ਵਗੇਗਾ।
4 ਅਕਾਸ਼ ਕਿਸੇ ਪੱਤ੍ਰੀ ਵਾਂਗ ਲਪੇਟ ਦਿੱਤੇ ਜਾਣਗੇ। ਅਤੇ ਸਿਤਾਰੇ ਮਰ ਜਾਣਗੇ ਅਤੇ ਕਿਸੇ ਵੇਲ ਜਾਂ ਅੰਜੀਰ ਦੇ ਰੁੱਖ ਦੇ ਸੁੱਕੇ ਪਤਿਆਂ ਵਾਂਗ ਡਿੱਗ ਪੈਣਗੇ। ਅਕਾਸ਼ ਦੇ ਸਭ ਤਾਰੇ ਪਿਘਲ ਜਾਣਗੇ।
5 ਯਹੋਵਾਹ ਆਖਦਾ ਹੈ, "ਅਜਿਹਾ ਓਦੋਁ ਵਾਪਰੇਗਾ ਜਦੋਂ ਅਕਾਸ਼ ਵਿੱਚ ਮੇਰੀ ਤਲਵਾਰ ਖੂਨ ਨਾਲ ਲਬਪਬ ਹੋ ਜਾਵੇਗੀ।"ਦੇਖੋ! ਯਹੋਵਾਹ ਦੀ ਤਲਵਾਰ ਅਦੋਮ ਦੇ ਆਰ-ਪਾਰ ਹੋ ਜਾਵੇਗੀ। ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਦੋਸ਼ੀ ਠਹਿਰਾਇਆ ਹੈ ਅਤੇ ਉਨ੍ਹਾਂ ਨੂੰ ਮਰਨਾ ਪੈਣਾ ਹੈ।
6 ਕਿਉਂ ਕਿ ਯਹੋਵਾਹ ਕੋਲ ਭੇਡਾਂ ਅਤੇ ਬੱਕਰੀਆਂ ਦੀਆਂ ਕਾਫ਼ੀ ਬਲੀਆਂ ਸਨ ਅਤੇ ਉਸ ਨੇ ਨਿਰਣਾ ਕੀਤਾ ਸੀ ਕਿ ਬਾਸਰਾਹ ਅਤੇ ਅਦੋਮ ਵਿੱਚ ਬਲੀਆਂ ਦਾ ਇੱਕ ਸਮਾਂ ਹੋਵੇਗਾ।
7 ਇਸ ਲਈ ਭੇਡੂ, ਪਸ਼ੂ ਅਤੇ ਤਾਕਤਵਰ ਬਲਦ ਮਾਰੇ ਜਾਣਗੇ। ਧਰਤੀ ਉੱਤੇ ਉਨ੍ਹਾਂ ਦਾ ਖੂਨ ਫ਼ੈਲ ਜਾਵੇਗਾ। ਮਿੱਟੀ ਉਨ੍ਹਾਂ ਦੀ ਚਰਬੀ ਨਾਲ ਭਰ ਜਾਵੇਗੀ।
8 ਉਹ ਗੱਲਾਂ ਵਾਪਰਨਗੀਆਂ ਕਿਉਂ ਕਿ ਯਹੋਵਾਹ ਨੇ ਸਜ਼ਾ ਦਾ ਸਮਾਂ ਚੁਣ ਲਿਆ ਹੈ। ਯਹੋਵਾਹ ਨੇ ਉਸ ਸਾਲ ਦੀ ਚੋਣ ਕਰ ਲਈ ਹੈ ਜਦੋਂ ਲੋਕਾਂ ਨੂੰ ਸੀਯੋਨ ਨਾਲ ਕੀਤੀਆਂ ਵਧੀਕੀਆਂ ਦਾ ਮੁੱਲ ਤਾਰਨਾ ਪਵੇਗਾ।
9 ਅਦੋਮ ਦੀਆਂ ਨਦੀਆਂ ਲੁੱਕ ਵਰਗੀਆਂ ਗਰਮ ਹੋਣਗੀਆਂ। ਅਦੋਮ ਦੀ ਧਰਤੀ ਬਲਦੀ ਗੰਧਕ ਵਾਂਗ ਹੋਵੇਗੀ।
10 ਅਗ੍ਗਾਂ ਦਿਨ ਰਾਤ ਬਲਣਗੀਆਂ - ਕੋਈ ਵੀ ਬੰਦਾ ਅੱਗ ਨੂੰ ਰੋਕ ਨਹੀਂ ਸਕੇਗਾ। ਅਦੋਮ ਤੋਂ ਹਮੇਸ਼ਾ ਲਈ ਧਂੂਆਂ ਉੱਠੇਗਾ। ਧਰਤੀ ਨੂੰ ਹਮੇਸ਼ਾ-ਹਮੇਸ਼ਾ ਲਈ ਤਬਾਹ ਕਰ ਦਿੱਤਾ ਜਾਵੇਗਾ। ਕੋਈ ਵੀ ਬੰਦਾ ਕਦੇ ਉਸ ਧਰਤੀ ਵਿੱਚੋਂ ਹੋ ਕੇ ਨਹੀਂ ਲੰਘੇਗਾ।
11 ਪਂਛੀ ਅਤੇ ਛੋਟੇ ਜਾਨਵਰ ਉਸ ਧਰਤੀ ਦੇ ਮਾਲਕ ਹੋਣਗੇ। ਉੱਲੂ ਅਤੇ ਨਿਸ਼ਾਚਰ ਓਥੇ ਰਹਿਣਗੇ। ਉਸ ਧਰਤੀ ਨੂੰ "ਸੱਖਣਾ ਮਾਰੂਬਲ" ਆਖਿਆ ਜਾਵੇਗਾ।
12 ਕੁੱਲੀਨ ਲੋਕ ਅਤੇ ਆਗੂ ਸਾਰੇ ਹੀ ਚਲੇ ਜਾਣਗੇ। ਅਤੇ ਉਨ੍ਹਾਂ ਕੋਲ ਰਾਜ ਕਰਨ ਵਾਸਤੇ ਕੁਝ ਵੀ ਨਹੀਂ ਬਚੇਗਾ।
13 ਉਬ੍ਬੋਁ ਦੇ ਸਾਰੇ ਖੂਬਸੂਰਤ ਘਰਾਂ ਵਿੱਚ ਕੰਡੇ ਅਤੇ ਜੰਗਲੀ ਬੂਟੀਆਂ ਉਗ੍ਗਣਗੀਆਂ। ਉਨ੍ਹਾਂ ਘਰਾਂ ਵਿੱਚ ਅਵਾਰਾ ਕੁੱਤੇ ਅਤੇ ਉੱਲੂ ਰਹਿਣਗੇ। ਜੰਗਲੀ ਜਾਨਵਰ ਓਥੇ ਆਪਣੇ ਘਰ ਬਣਾ ਲੈਣਗੇ। ਵੱਡੇ ਪੰਛੀ ਉੱਥੇ ਉਗ੍ਗਦੀ ਘਾਹ ਵਿੱਚ ਰਹਿਣਗੇ।
14 ਅਵਾਰਾ ਬਿਲ੍ਲੀਆਂ ਓਥੇ ਲੂੰਬੜੀਆਂ ਨਾਲ ਰਹਿਣਗੀਆਂ। ਅਤੇ ਜੰਗਲੀ ਬੱਕਰੀਆਂ ਆਪਣੇ ਮਿੱਤਰਾਂ ਨੂੰ ਉੱਥੇ ਸੱਦ ਲੈਣਗੀਆਂ। ਉੱਥੇ ਰਾਤ ਦੇ ਜਾਨਵਰ ਅਰਾਮ ਕਰਨ ਲਈ ਥਾਂ ਲੱਭਣਗੇ।
15 ਸੱਪ ਓਥੇ ਆਪਣੀਆਂ ਖੁਡ੍ਡਾਂ ਬਣਾ ਲੈਣਗੇ। ਓਥੇ ਸਪਣੀਆਂ ਅੰਡੇ ਦੇਣਗੀਆਂ। ਅੰਡੇ ਪੱਕ ਜਾਣਗੇ ਅਤੇ ਉਨ੍ਹਾਂ ਵਿੱਚੋਂ ਸਪੋਲੀੇ ਨਿਕਲ ਕੇ ਹਨੇਰੀਆਂ ਥਾਵਾਂ ਉੱਤੇ ਘੁੰਮਣਗੇ। ਮੁਰਦਿਆਂ ਨੂੰ ਖਾਣ ਵਾਲੇ ਪੰਛੀ ਓਥੇ ਇਸ ਤਰ੍ਹਾਂ ਇਕੱਠੇ ਹੋ ਜਾਣਗੇ ਜਿਵੇਂ ਔਰਤਾਂ ਆਪਣੀਆਂ ਸਹੇਲੀਆਂ ਦੇ ਘਰੀਁ ਜਾਂਦੀਆਂ ਹਨ।
16 ਯਹੋਵਾਹ ਦੀ ਪੱਤ੍ਰੀ ਵੱਲ ਦੇਖੋ। ਪਢ਼ੋ ਉੱਥੇ ਕੀ ਲਿਖਿਆ ਹੋਇਆ ਹੈ। ਕੁਝ ਵੀ ਮਿਟਿਆ ਹੋਇਆ ਨਹੀਂ ਹੈ। ਉਸ ਪੱਤ੍ਰੀ ਵਿੱਚ ਇਹ ਲਿਖਿਆ ਹੈ ਕਿ ਉਹ ਜਾਨਵਰ ਸਾਰੇ ਇਕੱਠੇ ਹੋ ਜਾਣਗੇ। ਪਰਮੇਸ਼ੁਰ ਨੇ ਆਖਿਆ ਸੀ ਕਿ ਉਹ ਉਨ੍ਹਾਂ ਨੂੰ ਇਕਠਿਆਂ ਕਰੇਗਾ। ਇਸ ਲਈ ਪਰਮੇਸ਼ੁਰ ਦਾ ਆਤਮਾ ਉਨ੍ਹਾਂ ਨੂੰ ਇਕਠਿਆਂ ਕਰੇਗਾ।
17 ਪਰਮੇਸ਼ੁਰ ਨੇ ਨਿਰਣਾ ਕੀਤਾ ਕਿ ਉਸਨੂੰ ਉਨ੍ਹਾਂ ਨਾਲ ਕੀ ਕਰਨਾ ਚਾਹੀਦਾ ਹੈ। ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਲਈ ਇੱਕ ਥਾਂ ਚੁਣੀ। ਪਰਮੇਸ਼ੁਰ ਨੇ ਇੱਕ ਲਕੀਰ ਖਿੱਚੀ ਅਤੇ ਉਨ੍ਹਾਂ ਨੂੰ ਆਪਣੀ ਧਰਤੀ ਦਿਖਾਈ। ਇਸ ਲਈ ਜਾਨਵਰ ਹਮੇਸ਼ਾ ਲਈ ਉਸ ਧਰਤੀ ਦੇ ਮਾਲਕ ਹੋਣਗੇ। ਉਹ ਉੱਥੇ ਵਰ੍ਹਿਆਂ ਬਧ੍ਧੀ ਰਹਿਣਗੇ।
ਕਾਂਡ 35

1 ਖੁਸ਼ਕ ਮਾਰੂਬਲ ਬਹੁਤ ਪ੍ਰਸੰਨ ਹੋ ਜਾਵੇਗਾ। ਮਾਰੂਬਲ ਖੁਸ਼ ਹੋਵੇਗਾ ਅਤੇ ਫ਼ੁੱਲ ਵਾਂਗ ਵਧੇ-ਫ਼ੁਲ੍ਲੇਗਾ।
2 ਮਾਰੂਬਲ ਖਿੜੇ ਹੋਏ ਫ਼ੁੱਲਾਂ ਨਾਲ ਭਰਪੂਰ ਹੋਵੇਗਾ ਅਤੇ ਆਪਣੀ ਖੁਸ਼ੀ ਜ਼ਾਹਰ ਕਰਨ ਲੱਗੇਗਾ। ਇਉਂ ਲੱਗੇਗਾ ਜਿਵੇਂ ਮਾਰੂਬਲ ਖੁਸ਼ੀ ਨਾਲ ਨੱਚ ਰਿਹਾ ਹੈ। ਮਾਰੂਬਲ ਲਬਾਨੋਨ ਦੇ ਜੰਗਲ, ਕਰਮਲ ਦੀ ਪਹਾੜੀ ਅਤੇ ਸ਼ਾਰੋਨ ਦੀ ਵਾਦੀ ਵਰਗਾ ਖੂਬਸੂਰਤ ਹੋਵੇਗਾ। ਇਹ ਇਸ ਲਈ ਵਾਪਰੇਗਾ ਕਿਉਂ ਕਿ ਸਮੂਹ ਲੋਕ ਯਹੋਵਾਹ ਦੀ ਪਰਤਾਪ ਦੇਖਣਗੇ। ਲੋਕ ਸਾਡੇ ਪਰਮੇਸ਼ੁਰ ਦੀ ਖੂਬਸੂਰਤੀ ਨੂੰ ਦੇਖਣਗੇ।
3 ਕਮਜ਼ੋਰ ਬਾਜ਼ੂਆਂ ਨੂੰ ਫ਼ੇਰ ਤਾਕਤਵਰ ਬਣਾਓ। ਕਮਜ਼ੋਰ ਗੋਡਿਆਂ ਨੂੰ ਫ਼ੇਰ ਮਜ਼ਬੂਤ ਬਣਾਓ।
4 ਲੋਕ ਭੈਭੀਤ ਹਨ ਅਤੇ ਉਲਝੇ ਹੋਏ ਹਨ। ਉਨ੍ਹਾਂ ਲੋਕਾਂ ਨੂੰ ਆਖੋ, "ਤਕੜੇ ਬਣੋ! ਭੈਭੀਤ ਨਾ ਹੋਵੋ!" ਦੇਖੋ ਤੁਹਾਡਾ ਪਰਮੇਸ਼ੁਰ ਤੁਹਾਡੇ ਦੁਸ਼ਮਣਾਂ ਨੂੰ ਸਜ਼ਾ ਦੇਣ ਲਈ ਆਵੇਗਾ। ਉਹ ਆਵੇਗਾ ਅਤੇ ਤੁਹਾਨੂੰ ਤੁਹਾਡਾ ਇਨਾਮ ਦੇਵੇਗਾ। ਯਹੋਵਾਹ ਤੁਹਾਨੂੰ ਬਚਾਵੇਗਾ।
5 ਫ਼ੇਰ ਅੰਨ੍ਹੇ ਲੋਕ ਦੋਬਾਰਾ ਦੇਖ ਸਕਣਗੇ। ਉਨ੍ਹਾਂ ਦੀਆਂ ਅੱਖਾਂ ਖੁਲ੍ਹ੍ਹ ਜਾਣਗੀਆਂ। ਫ਼ੇਰ ਬੋਲੇ ਲੋਕ ਸੁਣ ਸਕਣਗੇ। ਉਨ੍ਹਾਂ ਦੇ ਕੰਨ ਖੁਲ੍ਹ੍ਹ ਜਾਣਗੇ।
6 ਵਿਕਲਾਂਗ ਲੋਕ ਹਿਰਨ ਵਾਂਗ ਨੱਚਣਗੇ। ਅਤੇ ਉਹ ਲੋਕ ਜਿਹੜੇ ਹੁਣ ਗੱਲ ਨਹੀਂ ਕਰ ਸਕਦੇ ਉਹ ਆਪਣੀ ਆਵਾਜ਼ ਵਿੱਚ ਖੁਸ਼ੀ ਦੇ ਗੀਤ ਗਾਉਣਗੇ। ਇਹ ਗੱਲ ਉਦੋਂ ਵਾਪਰੇਗੀ ਜਦੋਂ ਮਾਰੂਬਲ ਵਿੱਚ ਪਾਣੀ ਦੇ ਝਰਨੇ ਵਗ ਤੁਰਨਗੇ। ਸੁੱਕੀ ਧਰਤੀ ਉੱਤੇ ਪਾਣੀ ਦੇ ਚਸ਼ਮੇ ਵਗ ਪੈਣਗੇ।
7 ਉਸ ਸਮੇਂ, ਝੁਲਸੀ ਹੋਈ ਜ਼ਮੀਨ ਵਿੱਚ, ਅਸਲੀ ਪਾਣੀ ਦੇ ਤਲਾਅ ਹੋਣਗੇ। ਸੁੱਕੀ ਧਰਤੀ ਉੱਤੇ ਪਾਣੀ ਦੇ ਖੂਹ ਹੋਣਗੇ। ਧਰਤੀ ਵਿੱਚੋਂ ਪਾਣੀ ਵਗੇਗਾ। ਪਾਣੀ ਦੇ ਲੰਮੇ ਪੌਦੇ ਉੱਥੇ ਉੱਗ ਪੈਣਗੇ ਜਿੱਥੇ ਕਦੇ ਜੰਗਲੀ ਜਾਨਵਰਾਂ ਦਾ ਰਾਜ ਸੀ।
8 ਉਸ ਸਮੇਂ ਓਥੇ ਇੱਕ ਸੜਕ ਹੋਵੇਗੀ। ਇਸ ਸ਼ਾਹ ਰਾਹ ਦਾ ਨਾਮ ਹੋਵੇਗਾ "ਪਵਿੱਤਰ ਮਾਰਗ" ਬੁਰੇ ਬੰਦਿਆਂ ਨੂੰ ਇਸ ਸੜਕ ਉੱਤੇ ਤੁਰਨ ਦੀ ਇਜਾਜ਼ਤ ਨਹੀਂ ਹੋਵੇਗੀ ਕੋਈ ਮੂਰਖ ਉਸ ਸੜਕ ਉੱਤੇ ਨਹੀਂ ਚੱਲੇਗਾ। ਸਿਰਫ਼ ਨੇਕ ਬੰਦੇ ਹੀ ਉਸ ਸੜਕ ਉੱਤੇ ਚੱਲਣਗੇ।
9 ਉਸ ਸੜਕ ਉੱਤੇ ਕੋਈ ਖਤਰਾ ਨਹੀਂ ਹੋਵੇਗਾ। ਉਸ ਸੜਕ ਉੱਤੇ ਲੋਕਾਂ ਨੂੰ ਦੁੱਖ ਪਹੁੰਚਾਣ ਵਾਲੇ ਸ਼ੇਰ ਨਹੀਂ ਹੋਣਗੇ। ਉਸ ਸੜਕ ਉੱਤੇ ਖਤਰਨਾਕ ਜਾਨਵਰ ਨਹੀਂ ਹੋਣਗੇ। ਉਹ ਸੜਕ ਉਨ੍ਹਾਂ ਲੋਕਾਂ ਲਈ ਹੋਵੇਗੀ ਜਿਨ੍ਹਾਂ ਨੂੰ ਪਰਮੇਸ਼ੁਰ ਬਚਾਉਂਦਾ ਹੈ।
10 ਪਰਮੇਸ਼ੁਰ ਆਪਣੇ ਲੋਕਾਂ ਨੂੰ ਆਜ਼ਾਦ ਕਰ ਦੇਵੇਗਾ! ਅਤੇ ਉਹ ਲੋਕ ਪਰਤ ਕੇ ਉਸ ਕੋਲ ਆ ਜਾਣਗੇ। ਜਦੋਂ ਲੋਕ ਸੀਯੋਨ ਵਿੱਚ ਆਉਣਗੇ ਤਾਂ ਖੁਸ਼ ਹੋਣਗੇ। ਉਹ ਲੋਕ ਸਦਾ ਲਈ ਖੁਸ਼ ਹੋਣਗੇ। ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਉੱਤੇ ਤਾਜ ਵਾਂਗ ਹੋਵੇਗੀ। ਉਨ੍ਹਾਂ ਦੀ ਖੁਸ਼ੀ ਅਤੇ ਆਨੰਦ ਉਨ੍ਹਾਂ ਨੂੰ ਪੂਰੀ ਤਰ੍ਹਾਂ ਭਰਪੂਰ ਕਰ ਦੇਣਗੇ। ਦੁੱਖ ਤੇ ਉਦਾਸੀ ਦੂਰ ਬਹੁਤ ਦੂਰ ਚਲੀ ਜਾਵੇਗੀ।
ਕਾਂਡ 36

1 ਰਾਜੇ ਹਿਜ਼ਕੀਯਾਹ ਦੇ ਰਾਜ ਦੇ ਚੌਦ੍ਹਵੇਂ ਵਰ੍ਹੇ ਵਿੱਚ ਅੱਸ਼ੂਰ ਦਾ ਰਾਜਾ ਸਨਹੇਰੀਬ ਯਹੂਦਾਹ ਦੇ ਸਾਰੇ ਮਜ਼ਬੂਤ ਸ਼ਹਿਰਾਂ ਦੇ ਵਿਰੁੱਧ ਲੜਨ ਲਈ ਗਿਆ। ਸਨਹੇਰੀਬ ਨੇ ਉਨ੍ਹਾਂ ਸ਼ਹਿਰਾਂ ਨੂੰ ਹਰਾ ਦਿੱਤਾ।
2 ਸਨਹੇਰੀਬ ਨੇ ਯਰੂਸ਼ਲਮ ਦੇ ਰਾਜੇ ਹਿਜ਼ਕੀਯਾਹ ਵੱਲ ਇੱਕ ਵੱਡੀ ਫ਼ੌਜ ਦੇ ਨਾਲ ਆਪਣੇ ਕਮਾਂਡਰ ਨੂੰ ਭੇਜਿਆ। ਕਮਾਂਡਰ ਅਤੇ ਉਸਦੀ ਫ਼ੌਜ ਲਾਕੀਸ਼ ਤੋਂ ਯਰੂਸ਼ਲਮ ਨੂੰ ਰਵਾਨਾ ਹੋ ਗਈ। ਉਹ ਪਾਣੀ ਵਾਲੀ ਇੱਕ ਖਾਈ ਨੇੜੇ ਉੱਪਰ ਤਲਾਅ ਉੱਤੇ ਰੁਕ ਗਏ। ਉੱਪਰਲਾ ਤਲਾਅ ਧੋਬੀਘਾਟ ਵਾਲੀ ਸੜਕ ਉੱਤੇ ਹੈ।
3 ਯਰੂਸ਼ਲਮ ਵਿੱਚੋਂ ਤਿੰਨ ਬੰਦੇ ਕਮਾਂਡਰ ਨਾਲ ਗੱਲ ਬਾਤ ਕਰਨ ਲਈ ਗਏ। ਇਹ ਬੰਦੇ ਸਨ ਹਿਲਕੀਆਹ ਦਾ ਪੁੱਤਰ ਅਲਯਾਕੀਮ, ਆਸਾਫ਼ ਦਾ ਪੁੱਤਰ ਯੋਆਹ ਅਤੇ ਸ਼ਬਨਾ। ਅਲਯਾਕੀਮ ਮਹਿਲਾਂ ਦਾ ਪ੍ਰਬੰਧਕ ਸੀ ਯੋਆਹ ਲੇਖਕਾਰ ਸੀ। ਅਤੇ ਸ਼ਬਨਾ ਸ਼ਾਹੀ ਸਕੱਤਰ ਸੀ।
4 ਕਮਾਂਡਰ ਨੇ ਉਨ੍ਹਾਂ ਨੂੰ ਆਖਿਆ, "ਹਿਜ਼ਕੀਯਾਹ ਨੂੰ ਆਖੋ ਕਿ ਅੱਸ਼ੂਰ ਦਾ ਮਹਾਨ ਰਾਜਾ ਇਹ ਆਖਦਾ ਹੈ,ਆਪਣੀ ਸਹਾਇਤਾ ਲਈ ਤੂੰ ਕਿਸ ਉੱਤੇ ਭਰੋਸਾ ਕਰ ਰਿਹਾ ਹੈਂ।
5 ਮੈਂ ਤੈਨੂੰ ਦੱਸਦਾ ਹਾਂ ਕਿ ਜੇ ਤੂੰ ਸ਼ਕਤੀ ਅਤੇ ਲੜਾਈ ਲਈ ਚੁਸਤ ਯੋਜਨਾਬੰਦੀ ਉੱਤੇ ਭਰੋਸਾ ਕਰ ਰਿਹਾ ਹੈਂ ਤਾਂ ਇਹ ਬੇਕਾਰ ਹੈ। ਇਹ ਹੋਰ ਕੁਝ ਨਹੀਂ ਸਿਰਫ਼ ਕੋਰੇ ਸ਼ਬਦ ਹਨ। ਹੁਣ ਮੈਂ ਤੈਨੂੰ ਪੁੱਛਦਾ ਹਾਂ ਕਿ ਤੂੰ ਕਿਸ ਉੱਤੇ ਇੰਨਾ ਭਰੋਸਾ ਕਰ ਰਿਹਾ ਹੈਂ ਕਿ ਤੂੰ ਮੇਰੇ ਖਿਲਾਫ਼ ਬਗ਼ਾਵਤ ਕਰਨ ਲਈ ਤਿਆਰ ਹੈਂ?
6 ਕੀ ਤੂੰ ਮਿਸਰ ਉੱਤੇ ਸਹਾਇਤਾ ਲਈ ਨਿਰਭਰ ਕਰ ਰਿਹਾ ਹੈਂ? ਮਿਸਰ ਤਾਂ ਟੁੱਟੀ ਹੋਈ ਸੋਟੀ ਵਰਗਾ ਹੈ। ਜੇ ਤੂੰ ਇਸਦੇ ਸਹਾਰੇ ਖੜਾ ਹੋਵੇਗਾ ਤਾਂ ਇਹ ਸਿਰਫ਼ ਤੈਨੂੰ ਨੁਕਸਾਨ ਪਹੁੰਚਾਵੇਗੀ ਅਤੇ ਤੇਰੇ ਹੱਥ ਵਿੱਚ ਛੇਕ ਕਰ ਦੇਵੇਗੀ। ਮਿਸਰ ਦੇ ਰਾਜੇ ਫ਼ਿਰਊਨ ਨੂੰ ਉੱਤੇ ਕੋਈ ਵੀ ਉਹ ਬੰਦੇ ਭਰੋਸਾ ਨਹੀਂ ਕਰ ਸਕਦੇ ਜਿਹੜੇ ਉਸ ਉੱਤੇ ਸਹਾਇਤਾ ਲਈ ਨਿਰਭਰ ਕਰਦੇ ਹਨ।
7 ਪਰ ਸ਼ਾਇਦ ਤੁਸੀਂ ਆਖੋ, "ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਸਹਾਇਤਾ ਲਈ ਭਰੋਸਾ ਕਰ ਰਹੇ ਹਾਂ।" ਪਰ ਮੈਂ ਜਾਣਦਾ ਹਾਂ ਕਿ ਹਿਜ਼ਕੀਯਾਹ ਨੇ ਉਹਨ੍ਹਾਂ ਜਗਵੇਦੀਆਂ ਅਤੇ ਉੱਚੀਆਂ ਥਾਵਾਂ ਨੂੰ ਤਬਾਹ ਕੀਤਾ ਸੀ ਜਿੱਥੇ ਲੋਕ ਯਹੋਵਾਹ ਦੀ ਉਪਾਸਨਾ ਕਰਦੇ ਸਨ ਅਤੇ ਹਿਜ਼ਕੀਯਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਆਖਿਆ ਸੀ, "ਤੁਹਾਨੂੰ ਯਰੂਸ਼ਲਮ ਦੀ ਸਿਰਫ਼ ਇਸੇ ਹੀ ਇੱਕ ਜਗਵੇਦੀ ਉੱਤੇ ਉਪਾਸਨਾ ਕਰਨੀ ਚਾਹੀਦੀ ਹੈ।"
8 ਜੇ ਤੁਸੀਂ ਹਾਲੇ ਵੀ ਲੜਨਾ ਚਾਹੁੰਦੇ ਹੋ ਤਾਂ ਅੱਸ਼ੂਰ ਦਾ ਰਾਜਾ, ਮੇਰਾ ਮਾਲਿਕ ਤੁਹਾਡੇ ਨਾਲ ਇਹ ਇਕਰਾਰਨਾਮਾ ਕਰੇਗਾ। ਮੈਂ ਇਕਰਾਰ ਕਰਦਾ ਹਾਂ ਕਿ ਮੈਂ ਤੁਹਾਨੂੰ
2 ,000 ਘੋੜੇ ਦੇਵਾਂਗਾ ਜੇ ਤੁਸੀਂ ਉਨ੍ਹਾਂ ਘੋੜਿਆਂ ਉੱਤੇ ਸਵਾਰ ਹੋ ਕੇ ਲੜਾਈ ਜਾਣ ਵਾਲੇ ਇੰਨੇ ਬੰਦੇ ਲੱਭ ਸਕੋ।
9 ਪਰ ਫ਼ੇਰ ਵੀ ਤੁਸੀਂ ਮੇਰੇ ਮਾਲਕ ਦੇ ਸਭ ਤੋਂ ਛੋਟੇ ਦਰਜੇ ਦੇ ਅਧਿਕਾਰੀਆਂ ਵਿੱਚੋਂ ਕਿਸੇ ਇੱਕ ਨੂੰ ਵੀ ਨਹੀਂ ਹਰਾ ਸਕੋਗੇ! ਇਸ ਲਈ ਤੁਸੀਂ ਮਿਸਰ ਦੇ ਰੱਥਾਂ ਅਤੇ ਘੋੜਸਵਾਰ ਫ਼ੌਜੀਆਂ ਉੱਤੇ ਇੰਨਾ ਕਿਉਂ ਨਿਰਭਰ ਕਰ ਰਹੇ ਹੋ!
10 ਹੁਣ, ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਇਸ ਦੇਸ਼ ਨੂੰ ਯਹੋਵਾਹ ਦੀ ਸਹਾਇਤਾ ਤੋਂ ਬਿਨਾਂ ਹੀ ਤਬਾਹ ਕਰਨ ਆਇਆ ਸਾਂ! ਨਹੀਂ! ਯਹੋਵਾਹ ਨੇ ਮੈਨੂੰ ਆਖਿਆ ਸੀ, "ਇਸ ਦੇਸ ਦੇ ਖਿਲਾਫ਼ ਚੜਾਈ ਕਰੋ ਅਤੇ ਇਸਨੂੰ ਤਬਾਹ ਕਰ ਦਿਓ।"
11 ਫ਼ੇਰ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਕਮਾਂਡਰ ਨੂੰ ਆਖਿਆ, "ਮਿਹਰਬਾਨੀ ਕਰਕੇ ਸਾਡੇ ਨਾਲ ਅਰਾਮੀ ਭਾਸ਼ਾ ਵਿੱਚ ਗੱਲ ਕਰੋ। ਅਸੀਂ ਉਸ ਭਾਸ਼ਾ ਨੂੰ ਸਮਝਦੇ ਹਾਂ। ਸਾਡੇ ਨਾਲ ਯਹੂਦਾਹ ਦੀ ਭਾਸ਼ਾ ਵਿੱਚ ਗੱਲ ਨਾ ਕਰੋ। ਕਿਉਂ ਕਿ ਫ਼ੇਰ ਸ਼ਹਿਰ ਦੀਆਂ ਦੀਵਾਰਾਂ ਉੱਤੇ ਖਲੋਤੇ ਲੋਕ ਤੁਹਾਡੀ ਗੱਲ ਸਮਝ ਜਾਣਗੇ।"
12 ਪਰ ਕਮਾਂਡਰ ਨੇ ਆਖਿਆ, "ਮੇਰੇ ਮਾਲਿਕ ਨੇ ਮੈਨੂੰ ਸਿਰਫ਼ ਤੁਹਾਡੇ ਨਾਲ ਅਤੇ ਤੁਹਾਡੇ ਮਾਲਿਕ ਨਾਲ ਹੀ ਗੱਲ ਕਰਨ ਵਾਸਤੇ ਨਹੀਂ ਭੇਜਿਆ। ਮੇਰੇ ਮਾਲਿਕ ਨੇ ਮੈਨੂੰ ਉਨ੍ਹਾਂ ਲੋਕਾਂ ਨਾਲ ਗੱਲ ਕਰਨ ਲਈ ਭੇਜਿਆ ਹੈ ਜਿਹੜੇ ਦੀਵਾਰ ਉੱਤੇ ਬੈਠੇ ਹੋਏ ਹਨ! ਉਨ੍ਹਾਂ ਬੰਦਿਆਂ ਕੋਲ ਖਾਣ ਪੀਣ ਲਈ ਕਾਫ਼ੀ ਨਹੀਂ ਹੋਵੇਗਾ ਉਹ ਵੀ ਤੁਹਾਡੇ ਵਾਂਗ ਹੀ ਆਪਣਾ ਗੂਂਹ ਮੂਤ ਖਾਣ ਪੀਣਗੇ।"
13 ਫ਼ੇਰ ਕਮਾਂਡਰ ਨੇ ਯਹੂਦੀ ਭਾਸ਼ਾ ਵਿੱਚ ਉੱਚੀ ਉੱਚੀ ਰੌਲਾ ਪਾਇਆ,
14 "ਅੱਸ਼ੂਰ ਦੇ ਰਾਜੇ, ਮਹਾਨ ਰਾਜੇ ਵੱਲੋਂ ਇਹ ਸੰਦੇਸ਼ ਸੁਣੋ:ਹਿਜ਼ਕੀਯਾਹ ਤੋਂ ਮੂਰਖ ਨਾ ਬਣੋ! ਉਹ ਤੁਹਾਨੂੰ ਮੇਰੀ ਸ਼ਕਤੀ ਤੋਂ ਨਹੀਂ ਬਚਾ ਸਕਦਾ!
15 ਹਿਜ਼ਕੀਯਾਹ ਵਿੱਚ ਵਿਸ਼ਵਾਸ ਨਾ ਕਰੋ ਜਦੋਂ ਉਹ ਇਹ ਕਹਿੰਦਾ ਹੈ, 'ਯਹੋਵਾਹ ਵਿੱਚ ਭਰੋਸਾ ਕਰੋ! ਯਹੋਵਾਹ ਸਾਨੂੰ ਬਚਾਵੇਗਾ। ਯਹੋਵਾਹ ਅੱਸ਼ੂਰ ਦੇ ਰਾਜੇ ਕੋਲੋਂ ਸ਼ਹਿਰ ਨੂੰ ਨਹੀਂ ਹਰਾਵੇਗਾ।'
16 ਹਿਜ਼ਕੀਯਾਹ ਦੇ ਇਨ੍ਹਾਂ ਸ਼ਬਦਾਂ ਵੱਲ ਧਿਆਨ ਨਾ ਦਿਓ। ਅੱਸ਼ੂਰ ਦੇ ਰਾਜੇ ਨੂੰ ਸੁਣੋ। ਅੱਸ਼ੂਰ ਦਾ ਰਾਜਾ ਆਖਦਾ ਹੈ, "ਸਾਨੂੰ ਇੱਕ ਇਕਰਾਰਨਾਮਾ ਕਰਨਾ ਚਾਹੀਦਾ ਹੈ। ਤੁਹਾਨੂੰ ਲੋਕਾਂ ਨੂੰ ਸ਼ਹਿਰ ਵਿੱਚੋਂ ਬਾਹਰ ਨਿਕਲ ਕੇ ਮੇਰੇ ਕੋਲ ਆ ਜਾਣਾ ਚਾਹੀਦਾ ਹੈ। ਫ਼ੇਰ ਹਰ ਬੰਦਾ ਘਰ ਜਾਣ ਲਈ ਆਜ਼ਾਦ ਹੋਵੇਗਾ। ਹਰ ਬੰਦਾ ਆਪਣੀ ਵੇਲ ਦੇ ਅੰਗੂਰ ਖਾਣ ਲਈ ਸੁਤੰਤਰ ਹੋਵੇਗਾ। ਅਤੇ ਹਰ ਬੰਦਾ ਆਪਣੇ ਅੰਜੀਰ ਦੇ ਰੁੱਖ ਤੋਂ ਅੰਜੀਰ ਖਾਣ ਲਈ ਸੁਤੰਤਰ ਹੋਵੇਗਾ। ਹਰ ਬੰਦਾ ਆਪਣੇ ਖੂਹ ਦਾ ਪਾਣੀ ਪੀਣ ਲਈ ਸੁਤੰਤਰ ਹੋਵੇਗਾ।
17 ਇਹ ਗੱਲ ਤੁਸੀਂ ਓਦੋਁ ਤੱਕ ਕਰ ਸਕਦੇ ਹੋ ਜਦੋਂ ਤੱਕ ਕਿ ਮੈਂ ਤੁਹਾਨੂੰ ਹਰ ਇੱਕ ਨੂੰ ਤੁਹਾਡੇ ਆਪਣੇ ਹੀ ਵਰਗੇ ਦੇਸ਼ ਵਿੱਚ ਨਹੀਂ ਲੈ ਜਾਂਦਾ। ਉਸ ਨਵੇਂ ਦੇਸ਼ ਵਿੱਚ ਤੁਹਾਡੇ ਕੋਲ ਚੰਗਾ ਅਨਾਜ਼ ਹੋਵੇਗਾ, ਨਵੀਂ ਸ਼ਰਾਬ ਰੋਟੀ ਅਤੇ ਅੰਗੂਰਾਂ ਦਾ ਬਾਗ਼ ਹੋਵੇਗਾ।"
18 ਹਿਜ਼ਕੀਯਾਹ ਨੂੰ ਆਪਣੇ ਲਈ ਮੁਸੀਬਤ ਖੜੀ ਨਾ ਕਰਨ ਦਿਓ। ਉਹ ਆਖਦਾ ਹੈ, "ਯਹੋਵਾਹ ਸਾਡੀ ਰੱਖਿਆ ਕਰੇਗਾ।" ਪਰ ਮੈਂ ਤੁਹਾਨੂੰ ਪੁੱਛਦਾ ਹਾਂ ਕਿ ਕਿਸੇ ਹੋਰ ਕੌਮ ਦੇ ਦੇਵਤਿਆਂ ਨੇ ਅੱਸ਼ੂਰ ਦੇ ਰਾਜੇ ਕੋਲੋਂ ਆਪਣੇ ਦੇਸ਼ ਨੂੰ ਬਚਾਇਆ ਸੀ? ਨਹੀਂ!
19 ਹਮਾਬ ਅਤੇ ਅਰਪਾਦ ਦੇ ਦੇਵਤੇ ਕਿੱਥੋ ਨੇ? ਉਹ ਹਾਰ ਗਏ ਨੇ! ਸਫ਼ਰਵਾਇਮ ਦੇ ਦੇਵਤੇ ਕਿੱਥੋ ਨੇ? ਉਹ ਹਾਰ ਗਏ ਨੇ! ਕੀ ਉਹ ਸਾਮਰਿਯਾ ਨੂੰ ਮੇਰੀ ਸ਼ਕਤੀ ਤੋਂ ਬਚਾ ਸਕੇ? ਨਹੀਂ!
20 ਕੀ ਹੋਰਨਾਂ ਦੇਸ਼ਾਂ ਦੇ ਦੇਵਤਿਆਂ ਨੇ ਉਨ੍ਹਾਂ ਦੀ ਧਰਤੀ ਨੂੰ ਮੇਰੇ ਤੋਂ ਬਚਾਇਆ? ਨਹੀਂ! ਕੀ ਯਹੋਵਾਹ ਯਰੂਸ਼ਲਮ ਨੂੰ ਮੇਰੇ ਕੋਲੋਂ ਬਚਾ ਸਕਦਾ ਹੈ? ਨਹੀਂ!
21 ਪਰ ਯਰੂਸ਼ਲਮ ਦੇ ਲੋਕ ਬਹੁਤ ਸ਼ਾਂਤ ਸਨ। ਉਨ੍ਹਾਂ ਨੇ ਕਮਾਂਡਰ ਨੂੰ ਇੱਕ ਵੀ ਸ਼ਬਦ ਨਹੀਂ ਆਖਿਆ ਕਿਉਂਕਿ ਹਿਜ਼ਕੀਯਾਹ ਨੇ ਉਨ੍ਹਾਂ ਨੂੰ ਆਦੇਸ਼ ਦਿੱਤਾ ਸੀ ਉਸਨੇ ਆਖਿਆ ਸੀ, "ਉਸਨੂੰ ਕੁਝ ਨਾ ਆਖਣਾ।"
22 ਫ਼ੇਰ ਮਹਿਲਾਂ ਦੇ ਪ੍ਰਬੰਧਕ (ਹਿਲਕੀਯਾਹ ਦੇ ਪੁੱਤਰ ਅਲਯਾਕੀਮ) ਸ਼ਾਹੀ ਸਕੱਤਰ (ਸ਼ਬਨਾ) ਅਤੇ ਲੇਖਾਕਰ (ਅਸਾਫ਼ ਦੇ ਪੁੱਤਰ ਯੋਆਹ) ਹਿਜ਼ਕੀਯਾਹ ਵੱਲ ਗਏ। ਉਨ੍ਹਾਂ ਦੇ ਕੱਪੜੇ ਪਾਟੇ ਹੋਏ ਸਨ ਇਹ ਦਰਸਾਉਣ ਲਈ ਕਿ ਉਹ ਉਦਾਸ ਸਨ। ਉਨ੍ਹਾਂ ਨੇ ਹਿਜ਼ਕੀਯਾਹ ਨੂੰ ਉਹ ਸਾਰੀਆਂ ਗੱਲਾਂ ਦਸੀਆਂ ਜਿਹੜੀਆਂ ਅੱਸ਼ੂਰ ਦੇ ਕਮਾਂਡਰ ਨੇ ਆਖੀਆਂ ਸਨ।
ਕਾਂਡ 37

1 ਰਾਜੇ ਹਿਜ਼ਕੀਯਾਹ ਨੇ ਇਹ ਗੱਲਾਂ ਸੁਣੀਆਂ। ਫ਼ੇਰ ਹਿਜ਼ਕੀਯਾਹ ਨੇ ਆਪਣੇ ਕੱਪੜੇ ਪਾੜ ਲੇ ਇਹ ਦਰਸਾਉਣ ਲਈ ਕਿ ਉਹ ਬਹੁਤ ਦੁੱਖ੍ਖੀ ਸੀ। ਫ਼ੇਰ ਹਿਜ਼ਕੀਯਾਹ ਨੇ ਸੋਗ ਦੇ ਖਾਸ ਵਸਤਰ ਪਹਿਨੇ ਅਤੇ ਯਹੋਵਾਹ ਦੇ ਮੰਦਰ ਵੱਲ ਗਿਆ।
2 ਹਿਜ਼ਕੀਯਾਹ ਨੇ ਮਹਿਲਾਂ ਦੇ ਪ੍ਰਬੰਧਕ ਅਲਯਾਕੀਮ, ਸ਼ਾਹੀ ਸਕੱਤਰ ਸ਼ਬਨਾ ਅਤੇ ਜਾਜਕਾਂ ਦੇ ਆਗੂਆਂ ਨੂੰ ਅਮੋਸ ਦੇ ਪੁੱਤਰ ਨਬੀ ਯਸਾਯਾਹ ਵੱਲ ਭੇਜਿਆ। ਉਨ੍ਹਾਂ ਨੇ ਅਜਿਹੇ ਖਾਸ ਕੱਪੜੇ ਪਹਿਨੇ ਹੋਏ ਸਨ ਜਿਹੜੇ ਦਰਸਾਉਂਦੇ ਸਨ ਕਿ ਉਹ ਉਦਾਸ ਅਤੇ ਦੁੱਖ੍ਖੀ ਸਨ।
3 ਇਨ੍ਹਾਂ ਬੰਦਿਆਂ ਨੇ ਯਸਾਯਾਹ ਨੂੰ ਆਖਿਆ, "ਰਾਜੇ ਹਿਜ਼ਕੀਯਾਹ ਨੇ ਆਦੇਸ਼ ਦਿੱਤਾ ਹੈ ਕਿ ਅੱਜ ਦਾ ਦਿਨ ਗ਼ਮ ਅਤੇ ਉਦਾਸੀ ਦਾ ਖਾਸ ਦਿਨ ਹੋਵੇਗਾ। ਇਹ ਬਹੁਤ ਉਦਾਸ ਦਿਨ ਹੋਵੇਗਾ। ਇਹ ਉਸ ਦਿਨ ਵਰਗਾ ਹੋਵੇਗਾ ਜਦੋਂ ਬੱਚੇ ਦਾ ਜਨਮ ਤਾਂ ਹੋਣਾ ਹੁੰਦਾ ਹੈ ਪਰ ਉਹ ਬੱਚਾ ਮਾਤਾ ਦੇ ਗਰਭ ਵਿੱਚ ਬਾਹਰ ਆ ਸਕਣ ਦੀ ਸ਼ਕਤੀ ਨਹੀਂ ਰੱਖਦਾ।
4 "ਕਮਾਂਡਰ ਦੇ ਮਾਲਿਕ, ਅੱਸ਼ੂਰ ਦੇ ਰਾਜੇ ਨੇ ਉਸਨੂੰ ਜੀਵਿਤ ਪਰਮੇਸ਼ੁਰ ਬਾਰੇ ਬੁਰਾ ਭਲਾ ਆਖਣ ਲਈ ਘਲਿਆ ਹੈ। ਸ਼ਾਇਦ ਤੁਹਾਡਾ ਯਹੋਵਾਹ ਪਰਮੇਸ਼ੁਰ ਉਨ੍ਹਾਂ ਸਾਰੀਆਂ ਗੱਲਾਂ ਨੂੰ ਸੁਣੇ। ਸ਼ਾਇਦ ਯਹੋਵਾਹ ਇਹ ਸਾਬਤ ਕਰ ਦੇਵੇ ਕਿ ਦੁਸਮਣ ਗ਼ਲਤ ਹੈ! ਇਸ ਲਈ ਉਨ੍ਹਾਂ ਬੰਦਿਆਂ ਲਈ ਪ੍ਰਾਰਥਨਾ ਕਰੋ ਜਿਹੜੇ ਹਾਲੇ ਤੱਕ ਜੀਵਿਤ ਹਨ।"
5 ਰਾਜੇ ਹਿਜ਼ਕੀਯਾਹ ਦੇ ਅਧਿਕਾਰੀ ਯਸਾਯਾਹ ਵੱਲ ਗਏ। ਯਸਾਯਾਹ ਨੇ ਉਨ੍ਹਾਂ ਨੂੰ ਆਖਿਆ, "ਆਪਣੇ ਮਾਲਿਕ ਹਿਜ਼ਕੀਯਾਹ ਨੂੰ ਇਹ ਸੰਦੇਸ਼ ਦਿਓ: ਯਹੋਵਾਹ ਆਖਦਾ ਹੈ, 'ਉਨ੍ਹਾਂ ਗੱਲਾਂ ਤੋਂ ਨਾ ਡਰੋ ਜਿਹੜੀਆਂ ਤੁਸੀਂ ਕਮਾਂਡਰਾਂ ਤੋਂ ਸੁਣੀਆਂ ਹਨ! ਉਨ੍ਹਾਂ ਮੰਦੀਆਂ ਗੱਲਾਂ ਉੱਤੇ ਯਕੀਨ ਨਾ ਕਰੋ ਜਿਹੜੀਆਂ ਅੱਸ਼ੂਰ ਦੇ ਰਾਜੇ ਦੇ ਉਨ੍ਹਾਂ "ਮੁੰਡਿਆਂ" ਨੇ ਮੇਰੇ ਬਾਰੇ ਆਖੀਆਂ ਹਨ।
6
7 ਦੇਖੋ, ਮੈਂ ਅੱਸ਼ੂਰ ਦੇ ਖਿਲਾਫ਼ ਇੱਕ ਆਤਮਾ ਨੂੰ ਭੇਜਾਂਗਾ ਅੱਸ਼ੂਰ ਦਾ ਰਾਜਾ ਆਪਣੇ ਦੇਸ਼ ਉੱਤੇ ਮਂਡਲਾਉਂਦੇ ਖਤਰੇ ਬਾਰੇ ਇੱਕ ਚੇਤਾਵਨੀ ਪ੍ਰਾਪਤ ਕਰੇਗਾ। ਇਸ ਲਈ ਉਹ ਆਪਣੇ ਦੇਸ਼ ਨੂੰ ਪਰਤ ਜਾਵੇਗਾ। ਉਸ ਸਮੇਂ ਮੈਂ ਉਸਨੂੰ ਉਸਦੇ ਆਪਣੇ ਦੇਸ਼ ਅੰਦਰ ਤਲਵਾਰ ਨਾਲ ਮਾਰ ਦਿਆਂਗਾ।"'
8 ਅੱਸ਼ੂਰ ਦੇ ਰਾਜੇ ਨੂੰ ਖਬਰ ਮਿਲੀ। ਖਬਰ ਵਿੱਚ ਆਖਿਆ ਗਿਆ ਸੀ, "ਇਬੋਪੀਆ ਦਾ ਰਾਜਾ ਤਿਰਹਾਕਾਹ ਤੇਰੇ ਨਾਲ ਲੜਨ ਲਈ ਆ ਰਿਹਾ ਹੈ।" ਇਸ ਲਈ ਅੱਸ਼ੂਰ ਦਾ ਰਾਜਾ ਲਾਕੀਸ਼ ਨੂੰ ਛੱਡ ਕੇ ਲਿਬਨਾਹ ਚਲਾ ਗਿਆ। ਕਮਾਂਡਰ ਨੇ ਇਹ ਗੱਲ ਸੁਣੀ, ਅਤੇ ਉਹ ਵੀ ਲਿਬਨਾਹ ਸ਼ਹਿਰ ਨੂੰ ਚਲਾ ਗਿਆ, ਜਿੱਥੇ ਅੱਸ਼ੂਰ ਦਾ ਰਾਜਾ ਯੁੱਧ ਕਰ ਰਿਹਾ ਸੀ। ਉਸਨੇ ਹਿਜ਼ਕੀਯਾਹ ਵੱਲ ਸੰਦੇਸ਼ਵਾਹਕ ਭੇਜੇ। ਉਸਨੇ ਆਖਿਆ,
9
10 "ਤੁਸੀਂ ਯਹੂਦਾਹ ਦੇ ਰਾਜੇ ਹਿਜ਼ਕੀਯਾਹ ਨੂੰ ਇਹ ਗੱਲਾਂ ਜਾ ਕੇ ਦੱਸੋ:ਆਪਣੇ ਉਸ ਦੇਵਤੇ ਤੋਂ ਮੂਰਖ ਨਾ ਬਣੋ ਜਿਸ ਉੱਤੇ ਤੁਸੀਂ ਭਰੋਸਾ ਕਰਦੇ ਹੋ। ਇਹ ਨਾ ਆਖੋ, "ਪਰਮੇਸ਼ੁਰ ਅੱਸ਼ੂਰ ਦੇ ਰਾਜੇ ਕੋਲੋਂ ਯਰੂਸ਼ਲਮ ਨੂੰ ਨਹੀਂ ਹਰਾਵੇਗਾ।"
11 ਤੁਸੀਂ ਸੁਣਿਆ ਹੀ ਹੈ ਕਿ ਅੱਸ਼ੂਰ ਦੇ ਰਾਜਿਆਂ ਨੇ ਹੋਰਨਾਂ ਸਾਰੇ ਦੇਸ਼ਾਂ ਦਾ ਕੀ ਹਾਲ ਕੀਤਾ ਹੈ! ਉਨ੍ਹਾਂ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ! ਕੀ ਤੁਸੀਂ ਬਚੇ ਰਹਿ ਸਕੋਁਗੇ? ਨਹੀਂ!
12 ਕੀ ਉਨ੍ਹਾਂ ਲੋਕਾਂ ਦੇ ਦੇਵਤਿਆਂ ਨੇ ਉਨ੍ਹਾਂ ਨੂੰ ਬਚਾਇਆ? ਨਹੀਂ! ਮੇਰੇ ਪੁਰਖਿਆਂ ਨੇ ਉਨ੍ਹਾਂ ਸਭਨਾਂ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਨੇ ਗੋਜ਼ਾਨ, ਹਾਰਾਨ, ਰਸਫ਼ ਅਤੇ ਤਲ੍ਲਾਸਰ ਵਿੱਚ ਰਹਿਣ ਵਾਲੇ ਅਦਨ ਦੇ ਲੋਕਾਂ ਨੂੰ ਤਬਾਹ ਕਰ ਦਿੱਤਾ।
13 ਕਿਬ੍ਬੇ ਹਨ ਹਾਮਾਬ ਦਾ ਰਾਜਾ, ਅਰਪਦ ਦਾ ਰਾਜਾ, ਸੇਫ਼ਾਰਵਾਈਮ ਸ਼ਹਿਰ ਦਾ ਰਾਜਾ ਅਤੇ ਹੇਨਾ ਅਤੇ ਇਵ੍ਵਾਹ ਦੇ ਰਾਜੇ ਵੀ? ਉਹ ਸਭ ਮਰ ਚੁੱਕੇ ਹਨ! ਉਹ ਸਭ ਤਬਾਹ ਹੋ ਗਏ ਹਨ?
14 ਹਿਜ਼ਕੀਯਾਹ ਨੇ ਸੰਦੇਸ਼ਵਾਹਕਾਂ ਤੋਂ ਪੱਤਰ ਲੈ ਕੇ ਪਢ਼ੇ। ਫ਼ੇਰ ਹਿਜ਼ਕੀਯਾਹ ਯਹੋਵਾਹ ਦੇ ਮੰਦਰ ਵਿੱਚ ਗਿਆ। ਹਿਜ਼ਕੀਯਾਹ ਨੇ ਚਿੱਠੀਆਂ ਖੋਲ੍ਹੀਆਂ ਅਤੇ ਉਨ੍ਹਾਂ ਨੂੰ ਯਹੋਵਾਹ ਦੇ ਸਾਮ੍ਹਣੇ ਰੱਖ ਦਿੱਤਾ।
15 ਹਿਜ਼ਕੀਯਾਹ ਨੇ ਯਹੋਵਾਹ ਦੀ ਪ੍ਰਾਰਥਨਾ ਕੀਤੀ ਅਤੇ ਆਖਿਆ:
16 ਇਸਰਾਏਲ ਦੇ ਪਰਮੇਸ਼ੁਰ, ਸਰਬ ਸ਼ਕਤੀਮਾਨ ਯਹੋਵਾਹ, ਤੁਸੀਂ ਕਰੂਬੀ ਫ਼ਰਿਸ਼ਤਿਆਂ ਉੱਪਰ ਰਾਜ ਕਰਦੇ ਹੋ। ਤੁਸੀਂ ਅਤੇ ਸਿਰਫ਼ ਤੁਸੀਂ ਹੀ ਉਹ ਪਰਮੇਸ਼ੁਰ ਹੋ ਜਿਹੜੇ ਧਰਤੀ ਦੀਆਂ ਸਾਰੀਆਂ ਹਕੂਮਤਾਂ ਉੱਤੇ ਰਾਜ ਕਰਦੇ ਹੋ!
17 ਯਹੋਵਾਹ ਜੀ, ਮਿਹਰ ਕਰਕੇ ਮੇਰੀ ਬੇਨਤੀ ਸੁਣੋ! ਯਹੋਵਾਹ ਜੀ, ਆਪਣੇ ਨੇਤਰ ਖੋਹਲੋ ਅਤੇ ਇਸ ਸੰਦੇਸ਼ ਨੂੰ ਦੇਖੋ। ਉਨ੍ਹਾਂ ਸ਼ਬਦਾਂ ਨੂੰ ਸੁਣੋ ਜਿਹੜੇ ਸਨਹੇਰੀਬ ਨੇ ਤੁਹਾਡੀ, ਇੱਕ ਜੀਵਿਤ ਪਰਮੇਸ਼ੁਰ ਦੀ, ਬੇਅਦਬੀ ਕਰਨ ਲਈ ਘਲ੍ਲੇ ਹਨ!
18 ਇਹ ਸੱਚ ਹੈ ਯਹੋਵਾਹ ਜੀ। ਅੱਸ਼ੂਰ ਦੇ ਰਾਜਿਆਂ ਨੇ ਉਨ੍ਹਾਂ ਸਾਰੀਆਂ ਕੌਮਾਂ ਨੂੰ ਜ਼ਰੂਰ ਤਬਾਹ ਕੀਤਾ!
19 ਅੱਸ਼ੂਰ ਦੇ ਰਾਜਿਆਂ ਨੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਨੂੰ ਸਾੜ ਦਿੱਤਾ ਹੈ। ਪਰ ਉਹ ਅਸਲੀ ਦੇਵਤੇ ਨਹੀਂ ਸਨ। ਉਹ ਸਿਰਫ਼ ਲੱਕੜੀ ਅਤੇ ਪੱਥਰ ਦੇ ਬੁੱਤ ਹੀ ਸਨ ਜਿਹੜੇ ਬੰਦਿਆਂ ਨੇ ਬਣਾਏ ਸਨ। ਇਸੇ ਲਈ ਅੱਸ਼ੂਰ ਦਾ ਰਾਜਾ ਉਨ੍ਹਾਂ ਨੂੰ ਤਬਾਹ ਕਰ ਸਕਿਆ!
20 ਪਰ ਤੁਸੀਂ ਤਾਂ ਸਾਡੇ ਯਹੋਵਾਹ ਪਰਮੇਸ਼ੁਰ ਹੋ। ਇਸ ਲਈ ਮਿਹਰ ਕਰਕੇ ਸਾਨੂੰ ਅੱਸ਼ੂਰ ਦੇ ਰਾਜੇ ਕੋਲੋਂ ਬਚਾਓ। ਫ਼ੇਰ ਸਾਰੀਆਂ ਕੌਮਾਂ ਇਹ ਜਾਣ ਲੈਣਗੀਆਂ ਕਿ ਤੁਸੀਂ ਹੀ ਯਹੋਵਾਹ ਹੋ, ਅਤੇ ਤੁਸੀਂ ਹੀ ਇੱਕੋ ਇੱਕ ਪਰਮੇਸ਼ੁਰ ਹੋ।
21 ਫ਼ੇਰ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੰਦੇਸ਼ ਘਲਿਆ। ਯ੍ਯਸਾਯਾਹ ਨੇ ਆਖਿਆ, "ਇਸਰਾਏਲ ਦਾ ਪਰਮੇਸ਼ੁਰ, ਯਹੋਵਾਹ ਆਖਦਾ ਹੈ, 'ਤੁਸੀਂ ਮੇਰੇ ਅੱਗੇ ਅੱਸ਼ੂਰ ਦੇ ਰਾਜੇ ਸਨਹੇਰੀਬ ਵੱਲੋਂ ਆਏ ਸੰਦੇਸ਼ ਬਾਰੇ ਪ੍ਰਾਰਥਨਾ ਕੀਤੀ। ਮੈਂ ਤੁਹਾਡੀ ਪ੍ਰਾਰਥਨਾ ਸੁਣ ਲਈ ਹੈ।'
22 "ਸਨਹੇਰੀਬ ਬਾਰੇ ਯਹੋਵਾਹ ਦਾ ਸੰਦੇਸ਼ ਇਉਂ ਹੈ: 'ਅੱਸ਼ੂਰ ਦੇ ਰਾਜੇ, ਸੀਯੋਨ ਯਰੂਸ਼ਲਮ ਦੀ ਕਂਵਾਰੀ ਪੁੱਤਰੀ ਤੈਨੂੰ ਮਹੱਤਵਪੂਰਣ ਨਹੀਂ ਸਮਝਦੀ। ਉਹ ਤੇਰੇ ਉੱਤੇ ਹੱਸਦੀ ਹੈ। ਯਰੂਸ਼ਲਮ ਦੀ ਪੁੱਤਰੀ ਮਜ਼ਾਕ ਤੇਰਾ ਉਡਾਉਂਦੀ ਹੈ।
23 ਪਰ ਤੂੰ ਕਿਸਦੀ ਬੇਅਦਬੀ ਕੀਤੀ ਅਤੇ ਕਿਸਦਾ ਮਜ਼ਾਕ ਉਡਾਇਆ ਸੀ? ਤੂੰ ਕਿਸਦੇ ਖਿਲਾਫ਼ ਬੋਲਿਆ ਸੀ? ਤੂੰ ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ ਸੀ! ਤੂੰ ਉਸ ਤੋਂ ਬਿਹਤਰ ਹੋਣ ਦਾ ਵਿਖਾਵਾ ਕੀਤਾ ਸੀ।
24 ਤੂੰ ਆਪਣੇ ਅਧਿਕਾਰੀਆਂ ਨੂੰ ਮੇਰੇ ਪ੍ਰਭੂ, ਯਹੋਵਾਹ ਦਾ ਅਪਮਾਨ ਕਰਨ ਲਈ ਭੇਜਿਆ। ਤੂੰ ਆਖਿਆ ਸੀ, "ਮੈਂ ਬਹੁਤ ਤਾਕਤਵਰ ਹਾਂ! ਮੇਰੇ ਕੋਲ ਬਹੁਤ ਸਾਰੇ ਰੱਥ ਨੇ। ਮੈਂ ਲਬਾਨੋਨ ਨੂੰ ਆਪਣੀ ਸ਼ਕਤੀ ਨਾਲ ਹਰਾਇਆ ਸੀ ਮੈਂ ਲਬਾਨੋਨ ਦੇ ਸਭ ਤੋਂ ਉੱਚੇ ਪਰਬਤ ਉੱਤੇ ਚੜ ਗਿਆ ਸਾਂ। ਮੈਂ ਲਬਾਨੋਨ ਦੇ ਸਾਰੇ ਵੱਡੇ ਰੁੱਖ ਛਾਂਗ ਸੁੱਟੇ ਸਨ।। ਮੈਂ ਸਭ ਤੋਂ ਉੱਚੇ ਪਰਬਤ ਉੱਤੇ ਅਤੇ ਸਭ ਤੋਂ ਸਂਘਣੇ ਉਸ ਜੰਗਲ ਅੰਦਰ ਪਹੁੰਚਿਆ ਹਾਂ।
25 ਮੈਂ ਖੂਹ ਪੁੱਟੇ ਤੇ ਨਵੀਆਂ ਥਾਵਾਂ ਦਾ ਪਾਣੀ ਪੀਤਾ। ਮੈਂ ਮਿਸਰ ਦੀਆਂ ਨਦੀਆਂ ਸੁਕਾ ਦਿੱਤੀਆਂ ਸਨ ਤੇ ਉਸ ਦੇਸ਼ ਨੂੰ ਲਿਤਾੜ ਦਿੱਤਾ ਸੀ।"
26 ਇਹੀ ਸੀ ਜੋ ਤੂੰ ਆਖਿਆ ਸੀ ਪਰ ਕੀ ਤੂੰ ਨਹੀਂ ਸੁਣਿਆ ਜੋ ਮੈਂ ਆਖਿਆ ਸੀ? "ਮੈਂ ਇਹ ਯੋਜਨਾ ਬਹੁਤ ਪਹਿਲਾਂ ਬਣਾਈ ਸੀ, ਪੁਰਾਤਨ ਸਮਿਆਂ ਤੋਂ ਹੀ ਮੇਰੀ ਇਹ ਯੋਜਨਾ ਸੀ। ਤੇ ਹੁਣ ਮੈਂ ਇਸਨੂੰ ਵਾਪਰਨ ਦਾ ਹੁਕਮ ਦਿੱਤਾ ਹੈ। ਮੈਂ ਤੈਨੂੰ ਮਜ਼ਬੂਤ ਸ਼ਹਿਰਾਂ ਨੂੰ ਤਹਿਸ ਨਹਿਸ ਕਰਨ ਦਿੱਤਾ ਅਤੇ ਉਨ੍ਹਾਂ ਨੂੰ ਮਲਬੇ ਦੇ ਢੇਰਾਂ ਵਿੱਚ ਤਬਦੀਲ ਕਰਨ ਦਿੱਤਾ।
27 ਸ਼ਹਿਰ ਦੇ ਲੋਕਾਂ ਕੋਲ ਕੋਈ ਸ਼ਕਤੀ ਨਹੀਂ ਸੀ। ਉਹ ਲੋਕ ਡਰੇ ਹੋਏ ਅਤੇ ਘਬਰਾੇ ਹੋਏ ਸਨ। ਉਹ ਕੱਟੇ ਜਾਣ ਵਾਲੇ ਸਨ ਖੇਤਾਂ ਦੇ ਘਾਹ ਵਾਂਗ। ਉਹ ਘਰਾਂ ਦੀਆਂ ਛੱਤਾਂ ਉੱਤੇ ਉਗ੍ਗੇ ਘਾਹ ਵਾਂਗ ਸਨ। ਵਧਣ ਫ਼ੁਲ੍ਲਣ ਤੋਂ ਪਹਿਲਾਂ ਹੀ ਮਰ ਜਾਂਦਾ ਹੈ ਜਿਹੜਾ।
28 ਮੈਨੂੰ ਤੇਰੀਆਂ ਸਾਰੀਆਂ ਲੜਾਈਆਂ ਦਾ ਪਤਾ ਹੈ। ਮੈਂ ਜਾਣਦਾ ਤੂੰ ਕਦੋਂ ਅਰਾਮ ਕਰਦਾ ਸੈਂ। ਮੈਂ ਜਾਣਦਾ ਜਦੋਂ ਤੂੰ ਜੰਗ ਕਰਨ ਜਾਂਦਾ ਸੀ। ਮੈਂ ਜਾਣਦਾ ਜਦੋਂ ਤੂੰ ਯੁੱਧ ਤੋਂ ਮਗਰੋਂ, ਘਰ ਪਰਤਦਾ ਸੀ। ਮੈਂ ਇਹ ਵੀ ਜਾਣਦਾ ਤੂੰ ਕਦੋਂ ਮੇਰੇ ਕੋਲੋਂ ਉਪਰਾਮ ਹੁੰਦਾ ਸੈਂ।
29 ਹਾਂ, ਤੂੰ ਉਪਰਾਮ ਮੇਰੇ ਕੋਲੋਂ ਸੈਂ। ਮੈਂ ਤੇਰੀਆਂ ਬੇ-ਅਦਬ ਗੁਮਾਨੀ ਗੱਲਾਂ ਸੁਣੀਆਂ ਹਨ। ਇਸ ਲਈ ਮੈਂ ਤੇਰੇ ਨੱਕ ਵਿੱਚ ਨਬ੍ਬ ਪਾਵਾਂਗਾ। ਅਤੇ ਮੈਂ ਤੇਰੇ ਮੂੰਹ ਅੰਦਰ ਲਗਾਮ ਪਾਵਾਂਗਾ। ਤੇ ਫ਼ੇਰ ਮੈਂ ਤੈਨੂੰ ਭੁਆਟਣੀਆਂ ਦੇਵਾਂਗਾ ਤੇ ਤੈਨੂੰ ਓਸ ਰਾਹ ਵਾਪਸ ਭੇਜ ਦੇਵਾਂਗਾ।"'
30 ਫ਼ੇਰ ਯਹੋਵਾਹ ਨੇ ਹਿਜ਼ਕੀਯਾਹ ਨੂੰ ਆਖਿਆ, "ਮੈਂ ਤੈਨੂੰ ਸੰਕੇਤ ਦੇਵਾਂਗਾ ਇਹ ਦਰਸਾਉਣ ਲਈ ਕਿ ਇਹ ਸ਼ਬਦ ਸਹੀ ਨੇ। ਤੂੰ ਬੀਜ ਬੀਜਣ ਦੇ ਯੋਗ ਨਹੀਂ ਸੈਂ। ਇਸ ਲਈ ਤੂੰ ਉਹੀ ਅਨਾਜ਼ ਖਾਵੇਂਗਾ ਜਿਹੜਾ ਪਿਛਲੀ ਫ਼ਸਲ ਤੋਂ ਖੁਦਰੌ ਢੰਗ ਨਾਲ ਉਗਿਆ ਸੀ। ਪਰ ਤਿੰਨਾਂ ਸਾਲਾਂ ਅੰਦਰ ਤੂੰ ਉਹ ਅਨਾਜ਼ ਖਾਵੇਗਾ ਜਿਹੜਾ ਤੂੰ ਬੀਜਿਆ ਸੀ। ਤੂੰ ਉਨ੍ਹਾਂ ਫ਼ਸਲਾਂ ਨੂੰ ਵਢ੍ਢੇਁਗਾ ਅਤੇ ਤੇਰੇ ਕੋਲ ਖਾਣ ਲਈ ਕਾਫ਼ੀ ਅਨਾਜ਼ ਹੋਵੇਗਾ। ਤੂੰ ਅੰਗੂਰੀ ਵੇਲਾਂ ਬੀਜੇਁਗਾ ਅਤੇ ਉਨ੍ਹਾਂ ਦਾ ਫ਼ਲ ਖਾਵੇਂਗਾ।
31 "ਯਹੂਦਾਹ ਦੇ ਪਰਿਵਾਰ ਦਾ ਅਵਸ਼ੇਸ਼ ਫ਼ਿਰ ਤੋਂ ਵਧਣਾ ਸ਼ੁਰੂ ਕਰੇਗਾ। ਇਹ ਲੋਕ ਉਨ੍ਹਾਂ ਪੌਦਿਆਂ ਵਰਗੇ ਹੋਣਗੇ। ਜਿਹੜੇ ਆਪਣੀਆਂ ਜਢ਼ਾਂ ਧਰਤੀ ਵਿੱਚ ਡੂੰਘੀਆਂ ਲਾ ਦਿੰਦੇ ਹਨ ਅਤੇ ਧਰਤੀ ਦੇ ਉੱਪਰ ਫ਼ਲ ਪੈਦਾ ਕਰਦੇ ਹਨ।
32 ਕੁਝ ਲੋਕ ਜੋ ਜਿਉਂਦੇ ਬਚ ਜਾਣਗੇ ਯਰੂਸ਼ਲਮ ਤੋਂ ਬਾਹਰ ਜਾਣਗੇ। ਅਤੇ ਕੁਝ ਬਚੇ ਹੋਏ ਸਿਯੋਕ ਪਰਬਤ ਤੋਂ ਬਾਹਰ ਆਉਣਗੇ।" ਯਹੋਵਾਹ ਸਰਬ-ਸ਼ਕਤੀਮਾਨ ਦਾ ਮਜ਼ਬੂਤ ਪਿਆਰ ਇੰਝ ਕਰੇਗਾ।
33 ਇਸ ਲਈ ਯਹੋਵਾਹ ਅੱਸ਼ੂਰ ਦੇ ਰਾਜੇ ਬਾਰੇ ਇਹ ਆਖਦਾ ਹੈ: "ਉਹ ਇਸ ਸ਼ਹਿਰ ਵਿੱਚ ਨਹੀਂ ਆਵੇਗਾ। ਉਹ ਇਸ ਸ਼ਹਿਰ ਉੱਤੇ ਤੀਰ ਨਹੀਂ ਚਲਾਵੇਗਾ। ਉਹ ਇਸ ਸ਼ਹਿਰ ਅੰਦਰ ਢਾਲਾਂ ਨਹੀਂ ਲਿਆਵੇਗਾ। ਉਹ ਇਸ ਸ਼ਹਿਰ ਦੀਆਂ ਦੀਵਾਰਾਂ ਉੱਤੇ ਹਮਲਾ ਕਰਨ ਲਈ, ਮਿੱਟੀ ਦੀ ਢੇਰੀ ਨਹੀਂ ਉਸਾਰੇਗਾ।
34 ਉਹ ਵਾਪਸ ਓਸੇ ਰਾਹ ਮੁੜ ਜਾਵੇਗਾ ਜਿਧਰੋ ਉਹ ਆਇਆ ਸੀ। ਉਹ ਇਸ ਸ਼ਹਿਰ ਅੰਦਰ ਨਹੀਂ ਆਵੇਗਾ। ਯਹੋਵਾਹ ਇਹੀ ਆਖਦਾ ਹੈ!
35 ਮੈਂ ਇਸ ਸ਼ਹਿਰ ਨੂੰ ਬਚਾਵਾਂਗਾ ਤੇ ਇਸ ਦੀ ਰਾਖੀ ਕਰਾਂਗਾ।" ਇਹ ਗੱਲ ਮੈਂ ਆਪਣੇ ਲਈ ਅਤੇ ਆਪਣੇ ਸੇਵਕ ਦਾਊਦ ਲਈ ਕਰਾਂਗਾ।
36 ਉਸ ਰਾਤ ਯਹੋਵਾਹ ਦਾ ਦੂਤ ਬਾਹਰ ਗਿਆ ਅਤੇ ਉਸਨੇ ਅੱਸ਼ੂਰ ਦੇ ਡੇਰੇ ਦੇ
1 ਣ85ਣ000 ਬੰਦੇ ਮਾਰ ਦਿੱਤੇ। ਸਵੇਰੇ ਜਦੋਂ ਲੋਕ ਉੱਠੇ ਤਾਂ ਉਨ੍ਹਾਂ ਨੇ ਆਪਣੇ ਹਰ ਪਾਸੇ ਲਾਸ਼ਾਂ ਡਿਠ੍ਠੀਆਂ।
37 ਇਸ ਲਈ ਅੱਸ਼ੂਰ ਦਾ ਰਾਜਾ ਸਨਹੇਰੀਬ, ਨੀਨਵਾਹ ਵਾਪਸ ਚਲਾ ਗਿਆ ਅਤੇ ਉੱਥੇ ਹੀ ਰਿਹਾ।
38 ਇੱਕ ਦਿਨ, ਸਨਹੇਰੀਬ ਆਪਣੇ ਦੇਵਤੇ, ਨਿਸਰੋਕ ਦੇ ਮੰਦਰ ਵਿੱਚ ਸੀ ਅਤੇ ਉਸਦੀ ਉਪਾਸਨਾ ਕਰ ਰਿਹਾ ਸੀ ਉਸ ਵੇਲੇ ਉਸਦੇ ਦੋ ਪੁੱਤਰਾਂ, ਅੰਦਰਮਲਕ ਅਤੇ ਸਰਸਰ ਨੇ ਉਸਨੂੰ ਤਲਵਾਰ ਨਾਲ ਕਤਲ ਕਰ ਦਿੱਤਾ। ਫ਼ੇਰ ਉਹ ਪੁੱਤਰ ਅਰਾਰਾਤ ਨੂੰ ਭੱਜ ਗਏ। ਇਸ ਲਈ ਸਨਹੇਰੀਬ ਦਾ ਪੁੱਤਰ ਏਸਰ-ਹੱਦੋਨ ਅੱਸ਼ੂਰ ਦਾ ਨਵਾਂ ਰਾਜਾ ਬਣ ਗਿਆ।
ਕਾਂਡ 38

1 ਉਸ ਸਮੇਂ, ਹਿਜ਼ਕੀਯਾਹ ਬੀਮਾਰ ਹੋ ਗਿਆ ਅਤੇ ਮਰਨ ਕੰਢੇ ਪਹੁੰਚ ਗਿਆ। ਅਮੋਸ ਦਾ ਪੁੱਤਰ ਨਬੀ ਯਸਾਯਾਹ ਉਸਨੂੰ ਦੇਖਣ ਲਈ ਆਇਆ। ਯਸਾਯਾਹ ਨੇ ਰਾਜੇ ਨੂੰ ਆਖਿਆ, "ਯਹੋਵਾਹ ਨੇ ਮੈਨੂੰ ਇਹ ਗੱਲਾਂ ਤੈਨੂੰ ਦੱਸਣ ਲਈ ਆਖਿਆ ਸੀ: 'ਤੂੰ ਛੇਤੀ ਹੀ ਮਰ ਜਾਵੇਂਗਾ। ਇਸ ਲਈ ਤੈਨੂੰ ਆਪਣੇ ਪਰਿਵਾਰ ਨੂੰ ਇਹ ਦੱਸ ਦੇਣਾ ਚਾਹੀਦਾ ਹੈ ਕਿ ਉਹ ਤੇਰੇ ਮਰਨ ਉਪਰੰਤ ਕੀ ਕਰਨ। ਤੂੰ ਫ਼ੇਰ ਰਾਜ਼ੀ ਨਹੀਂ ਹੋਵੇਂਗਾ।"'
2 ਹਿਜ਼ਕੀਯਾਹ ਕੰਧ ਵੱਲ ਮੁੜਿਆ ਜਿਹੜੀ ਮੰਦਰ ਦੇ ਸਾਮ੍ਹਣੇ ਸੀ ਅਤੇ ਪ੍ਰਾਰਥਨਾ ਕਰਨ ਲੱਗਾ। ਉਸਨੇ ਆਖਿਆ,
3 "ਯਹੋਵਾਹ ਜੀ, ਯਾਦ ਰੱਖਣਾ ਕਿ ਮੈਂ ਸੱਚੇ ਦਿਲੋਂ ਤੁਹਾਡੀ ਸੇਵਾ ਕੀਤੀ ਹੈ। ਮੈਂ ਓਹੀ ਗੱਲਾਂ ਕੀਤੀਆਂ ਹਨ ਜਿਹੜੀਆਂ ਤੁਹਾਡੇ ਕਹਿਣ ਅਨੁਸਾਰ ਸਹੀ ਹਨ।" ਫ਼ੇਰ ਹਿਜ਼ਕੀਯਾਹ ਬਹੁਤ ਜ਼ੋਰ ਦੀ ਰੋਣ ਲਗਿਆ।
4 ਯਸਾਯਾਹ ਨੇ ਯਹੋਵਾਹ ਤੋਂ ਇਹ ਸੰਦੇਸ਼ ਪ੍ਰਾਪਤ ਕੀਤਾ:
5 "ਹਿਜ਼ਕੀਯਾਹ ਵੱਲ ਜਾਓ ਅਤੇ ਉਸਨੂੰ ਦੱਸੋ ਕਿ ਤੁਹਾਡੇ ਪੁਰਖਿਆਂ ਦਾਊਦ ਦਾ ਪਰਮੇਸ਼ੁਰ, ਯਹੋਵਾਹ ਆਖਦਾ ਹੈ, 'ਮੈਂ ਤੇਰੀ ਪ੍ਰਾਰਥਨਾ ਸੁਣ ਲਈ ਹੈ, ਅਤੇ ਮੈਂ ਤੇਰੇ ਅਬ੍ਬਰੂ ਦੇਖ ਲੇ ਹਨ। ਮੈਂ ਤੇਰੀ ਉਮਰ ਵਿੱਚ ਪੰਦਰ੍ਹਾਂ ਸਾਲਾਂ ਦਾ ਵਾਧਾ ਕਰ ਦਿਆਂਗਾ।
6 ਮੈਂ ਤੈਨੂੰ ਅਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਰਾਜੇ ਤੋਂ ਬਚਾ ਲਵਾਂਗਾ। ਮੈਂ ਇਸ ਸ਼ਹਿਰ ਦੀ ਰਾਖੀ ਕਰਾਂਗਾ।" ਪਰ ਹਿਜ਼ਕੀਯਾਹ ਨੇ ਯਸਾਯਾਹ ਨੂੰ ਪੁਛਿਆ, "ਯਹੋਵਾਹ ਵੱਲੋਂ ਉਹ ਸੰਕੇਤ ਕਿਹੜਾ ਹੈ ਜਿਹੜਾ ਇਹ ਸਿਧ੍ਧ ਕਰਦਾ ਹੈ ਕਿ ਮੈਂ ਠੀਕ ਹੋ ਜਾਵਾਂਗਾ?22 "ਉਹ ਕਿਹੜਾ ਸੰਕੇਤ ਹੈ ਜਿਹੜਾ ਸਿਧ੍ਧ ਕਰਦਾ ਹੈ ਕਿ ਮੈਂ ਯਹੋਵਾਹ ਦੇ ਮੰਦਰ ਵਿੱਚ ਜਾ ਸਕਾਂਗਾ?"
7 ਯਹੋਵਾਹ ਵੱਲੋਂ ਤੈਨੂੰ ਇਹ ਦਰਸਾਉਣ ਲਈ ਕਿ ਉਹ ਓਹੀ ਗੱਲਾਂ ਕਰੇਗਾ ਜਿਹੜੀਆਂ ਉਹ ਆਖਦਾ ਹੈ, ਇਹ ਸੰਕੇਤ ਹੈ:
8 "ਦੇਖੋ, ਮੈਂ ਆਹਾਜ਼ ਦੀਆਂ ਪੌੜੀਆਂ ਉਤਲੇ ਪਰਛਾਵੇਂ ਨੂੰ ਦਸ ਕਦਮ ਪਿਛਾਂਹ ਧੱਕ ਰਿਹਾ ਹਾਂ। ਸੂਰਜ ਦਾ ਪਰਛਾਵਾਂ ਜਿੱਥੇ ਹੁਣ ਹੈ ਉਸ ਨਾਲੋਂ ਦਸ ਕਦਮ ਪਿੱਛੇ ਚਲਾ ਜਾਵੇਗਾ।"21 ਫ਼ੇਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, "ਤੈਨੂੰ ਚਾਹੀਦਾ ਹੈ ਕਿ ਅੰਜੀਰਾਂ ਨੂੰ ਰਗੜ ਕੇ ਆਪਣੇ ਜ਼ਖਮ ਉੱਤੇ ਲਗਾ ਲਵੇਂ ਫ਼ੇਰ ਤੂੰ ਠੀਕ ਹੋ ਜਾਵੇਂਗਾ।"
9 ਇਹ ਹਿਜ਼ਕੀਯਾਹ ਦਾ ਉਸ ਵੇਲੇ ਦਾ ਖਤ ਹੈ ਜਦੋਂ ਉਹ ਬਿਮਾਰੀ ਤੋਂ ਠੀਕ ਹੋਇਆ:
10 ਮੈਂ ਆਪਣੇ-ਆਪ ਨੂੰ ਆਖਿਆ ਕਿ ਮੈਂ ਬਿਰਧ ਅਵਸਥਾ ਤੱਕ ਜੀਆਂਗਾ। ਪਰ ਫ਼ੇਰ ਮੇਰਾ ਵੇਲਾ ਸੀ ਸ਼ਿਓਲ ਦੇ ਦਰਾਂ ਵਿੱਚ ਜਾਣ ਦਾ। ਹੁਣ ਮੈਂ ਆਪਣਾ ਸਾਰਾ ਸਮਾਂ ਓਥੇ ਹੀ ਗੁਜ਼ਾਰਾਂਗਾ।
11 ਇਸ ਲਈ ਮੈਂ ਆਖਿਆ, "ਮੈਂ ਯਹੋਵਾਹ ਯਾਹ ਨੂੰ ਜਿਉਂਦਿਆਂ ਦੀ ਦੁਨੀਆਂ ਵਿੱਚ ਦੋਬਾਰਾ ਨਹੀਂ ਦੇਖਾਂਗਾ। ਮੈਂ ਧਰਤੀ ਉੱਤੇ ਜਿਉਂਦੇ ਬੰਦਿਆਂ ਨੂੰ ਨਹੀਂ ਦੇਖਾਂਗਾ।
12 ਮੇਰਾ ਘਰ, ਮੇਰਾ ਆਜੜੀ ਵਾਲਾ ਤੰਬੂ ਪੁਟਿਆ ਜ੍ਜਾ ਰਿਹਾ ਹੈ ਤੇ ਮੇਰੇ ਕੋਲੋਂ ਖੋਹਿਆ ਜਾ ਰਿਹਾ ਹੈ। ਮੈਂ ਉਸ ਕੱਪੜੇ ਵਾਂਗ ਖਤਮ ਹੋ ਗਿਆ ਹਾਂ ਜਿਸਨੂੰ ਕੋਈ ਬੰਦਾ ਖੱਡੀ ਉੱਤੋਂ ਕੱਟ ਕੇ ਲਪੇਟ ਲੈਂਦਾ ਹੈ। ਤੁਸਾਂ ਇੰਨੀ ਛੇਤੀ ਮੇਰੀ ਜ਼ਿੰਦਗੀ ਨੂੰ ਖਤਮ ਕਰ ਦਿੱਤਾ ਹੈ!
13 ਸਾਰੀ ਰਾਤ ਮੈਂ ਸ਼ੇਰ ਵਾਂਗ ਉੱਚੀ ਰੋਦਾ ਰਿਹਾ। ਪਰ ਮੇਰੀਆਂ ਉਮੀਦਾਂ ਕੁਚਲੀਆਂ ਗਈਆਂ ਸਨ ਜਿਵੇਂ ਕੋਈ ਸ਼ੇਰ ਹੱਡੀਆਂ ਚਬਾਂਦਾ ਹੈ। ਤੁਸਾਂ ਇੰਨੀ ਛੇਤੀ ਮੇਰੀ ਜ਼ਿੰਦਗੀ ਨੂੰ ਖਤਮ ਕਰ ਦਿੱਤਾ ਹੈ!
14 ਮੈਂ ਇੱਕ ਘੁੱਗੀ ਵਾਂਗਰਾਂ ਰੋਇਆ। ਮੈਂ ਇੱਕ ਪੰਛੀ ਵਾਂਗਰਾਂ ਰੋਇਆ। ਮੇਰੀਆਂ ਅੱਖਾਂ ਬਕ੍ਕ ਗਈਆਂ ਪਰ ਮੈਂ ਅਕਾਸ਼ਾਂ ਵੱਲ ਦੇਖਦਾ ਰਿਹਾ। ਮੇਰੇ ਪ੍ਰਭੂ, ਮੈਂ ਇੰਨਾ ਹਾਰਿਆ ਹੋਇਆ ਹਾਂ। ਮੇਰੀ ਸਹਾਇਤਾ ਲਈ ਇਕਰਾਰ ਕਰੋ।"
15 ਮੈਂ ਕੀ ਆਖ ਸਕਦਾ ਹਾਂ? ਮੇਰੇ ਸੁਆਮੀ ਨੇ ਦੱਸਿਆ ਕਿ ਕੀ ਵਾਪਰੇਗਾ ਅਤੇ ਮੇਰਾ ਸੁਆਮੀ ਉਸ ਨੂੰ ਵਾਪਰਨ ਦੇਵੇਗਾ। ਮੇਰੀ ਰੂਹ ਅੰਦਰ ਇਹੀ ਮੁਸੀਬਤਾਂ ਸਨ। ਇਸ ਲਈ ਹੁਣ ਮੈਂ ਸਾਰੀ ਜ਼ਿੰਦਗੀ ਨਿਮਾਣਾ ਹੋਵਾਂਗਾ।
16 ਮੇਰੇ ਸੁਆਮੀ, ਮੇਰੀ ਰੂਹ ਨੂੰ ਜਿਉਂਦਾ ਰਹਿਣ ਲਈ ਫ਼ਿਰ ਇਸ ਮੁਸ਼ਕਿਲ ਸਮੇਂ ਨੂੰ ਵਰਤੋਂ। ਮੇਰੇ ਆਤਮੇ ਦੀ, ਫ਼ੇਰ ਇੱਕ ਵਾਰੀ ਤਕੜਾ ਅਤੇ ਸਿਹਤਮੰਦ ਹੋਣ ਦੀ ਸਹਾਇਤਾ ਕਰੋ। ਠੀਕ ਹੋਣ ਵਿੱਚ ਮੇਰੀ ਸਹਾਇਤਾ ਕਰੋ! ਫ਼ੇਰ ਜਿਉਣ ਵਿੱਚ ਮੇਰੀ ਸਹਾਇਤਾ ਕਰੋ!
17 ਦੇਖੋ, ਮੇਰੀਆਂ ਮੁਸੀਬਤਾਂ ਮੁੱਕ ਗਈਆਂ ਹਨ! ਹੁਣ ਮੈਂ ਅਮਨ ਵਿੱਚ ਹਾਂ। ਤੂੰ ਮੈਨੂੰ ਬਹੁਤ ਪਿਆਰ ਕਰਦਾ ਹੈਂ। ਤੂੰ ਮੈਨੂੰ ਕਬਰ ਅੰਦਰ ਨਹੀਂ ਸੜਨ ਦਿੱਤਾ। ਤੂੰ ਮੇਰੇ ਸਾਰੇ ਪਾਪ ਬਖਸ਼ ਦਿੱਤੇ। ਤੂੰ ਮੇਰੇ ਪਾਪਾਂ ਨੂੰ ਦੂਰ ਸੁੱਟ ਦਿੱਤਾ।
18 ਮੁਰਦਾ ਲੋਕ ਤੇਰੀ ਉਸਤਤ ਦੇ ਗੀਤ ਨਹੀਂ ਗਾਉਂਦੇ। ਸ਼ਿਓਲ ਵਿਚਲੇ ਲੋਕ ਤੇਰੀ ਉਸਤਤ ਨਹੀਂ ਕਰਦੇ। ਮੁਰਦੇ ਤੇਰੀ ਸਹਾਇਤਾ ਦੀ ਆਸ ਨਹੀਂ ਰੱਖਦੇ। ਉਹ ਧਰਤੀ ਦੀ ਮੋਰੀ ਅੰਦਰ ਚਲੇ ਜਾਂਦੇ ਨੇ ਤੇ ਉਹ ਮੁੜ ਕਦੇ ਵੀ ਨਹੀਂ ਬੋਲਦੇ।
19 ਜਿਹੜੇ ਬੰਦੇ ਜਿਉਂਦੇ ਨੇ ਜਿਵੇਂ ਅੱਜ ਮੈਂ ਹਾਂ ਓਹੀ ਲੋਕ ਤੇਰੀ ਉਸਤਤ ਕਰਦੇ ਨੇ। ਇੱਕ ਪਿਤਾ ਨੂੰ ਆਪਣੇ ਬੱਚਿਆਂ ਨੂੰ ਦੱਸ ਦੇਣਾ ਚਾਹੀਦਾ ਹੈ ਕਿ ਤੁਹਾਡੇ ਉੱਤੇ ਭਰੋਸਾ ਕੀਤਾ ਜਾ ਸਕਦਾ ਹੈ।
20 ਇਸ ਲਈ ਮੈਂ ਆਖਦਾ ਹਾਂ: "ਮੈਨੂੰ ਯਹੋਵਾਹ ਨੇ ਬਚਾਇਆ। ਇਸ ਲਈ ਅਸੀਂ ਸਾਰੀ ਜ਼ਿੰਦਗੀ ਯਹੋਵਾਹ ਦੇ ਮੰਦਰ ਵਿੱਚ ਗੀਤ ਗਾਵਾਂਗੇ।"
21
22
ਕਾਂਡ 39

1 ਉਸ ਸਮੇਂ, ਬਾਲਦਾਨ ਦਾ ਪੁੱਤਰ ਮੇਰੋਦਾਚ ਬਾਲਦਾਨ ਬਾਬਲ ਦਾ ਰਾਜਾ ਸੀ। ਮੇਰੋਦਾਚ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਸੁਗਾਤਾਂ ਭੇਜੀਆਂ। ਮਰਦੋਕ ਨੇ ਅਜਿਹਾ ਇਸ ਲਈ ਕੀਤਾ ਸੀ ਕਿਉਂ ਕਿ ਉਸਨੇ ਹਿਜ਼ਕੀਯਾਹ ਦੀ ਬਿਮਾਰੀ ਬਾਰੇ ਸੁਣਿਆ ਸੀ।
2 ਇਨ੍ਹਾਂ ਗੱਲਾਂ ਨੇ ਹਿਜ਼ਕੀਯਾਹ ਨੂੰ ਬਹੁਤ ਪ੍ਰਸੰਨ ਕੀਤਾ, ਇਸ ਲਈ ਉਸ ਨੇ ਲੋਕਾਂ ਨੂੰ ਆਪਣੇ ਖਜ਼ਾਨੇ ਦੀਆਂ ਸਾਰੀਆਂ ਕੀਮਤੀ ਚੀਜ਼ਾਂ ਦਿਖਾਈਆਂ। ਉਸ ਨੇ ਉਨ੍ਹਾਂ ਨੂੰ ਚਾਂਦੀ, ਸੋਨਾ, ਮਸਾਲੇ, ਮਹਿੰਗੇ ਅਤਰ, ਅਤੇ ਯੁੱਧ ਵਿੱਚ ਵਰਤੀਆਂ ਜਾਣ ਵਾਲੀਆਂ ਤਲਵਾਰਾਂ, ਬਰਛੇ ਅਤੇ ਉਹ ਸਾਰਾ ਕੁਝ ਦਿਖਾਇਆ ਜੋ ਉਸਨੇ ਆਪਣੇ ਘਰ ਅਤੇ ਰਾਜ ਵਿੱਚ ਬਚਾ ਕੇ ਰੱਖਿਆ ਹੋਇਆ ਸੀ।
3 ਤਾਂ ਨਬੀ ਯਸਾਯਾਹ ਰਾਜੇ ਹਿਜ਼ਕੀਯਾਹ ਕੋਲ ਗਿਆ ਤੇ ਉਸਨੂੰ ਪੁਛਿਆ, "ਇਨ੍ਹ੍ਹਾਂ ਲੋਕਾਂ ਨੇ ਕੀ ਆਖਿਆ? ਇਹ ਕਿੱਥੋਂ ਆਏ ਸਨ?"ਹਿਜ਼ਕੀਯਾਹ ਨੇ ਆਖਿਆ, "ਇਹ ਲੋਕ ਦੂਰ ਦੇਸੋਂ ਮੈਨੂੰ ਮਿਲਣ ਆਏ ਸਨ! ਇਹ ਬਾਬਲ ਵਿੱਚੋਂ ਆਏ ਸਨ!"
4 ਇਸ ਲਈ ਯਸਾਯਾਹ ਨੇ ਉਸਨੂੰ ਪੁਛਿਆ, "ਉਨ੍ਹ੍ਹਾਂ ਨੇ ਤੁਹਾਡੇ ਘਰ ਵਿੱਚ ਕੀ ਦੇਖਿਆ?"ਹਿਜ਼ਕੀਯਾਹ ਨੇ ਆਖਿਆ, "ਉਨ੍ਹਾਂ ਨੇ ਮੇਰੇ ਮਹਿਲਾਂ ਦੀ ਹਰ ਚੀਜ਼ ਦੇਖੀ। ਮੈਂ ਉਨ੍ਹਾਂ ਨੂੰ ਆਪਣੀ ਸਾਰੀ ਦੌਲਤ ਦਿਖਾਈ।"
5 ਫ਼ੇਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਆਖਿਆ, "ਸਰਬ ਸ਼ਕਤੀਮਾਨ ਯਹੋਵਾਹ ਦੇ ਸ਼ਬਦਾਂ ਨੂੰ ਧਿਆਨ ਨਾਲ ਸੁਣੋ।
6 "'ਉਹ ਸਮਾਂ ਆ ਰਿਹਾ ਹੈ ਜਦੋਂ ਤੇਰੇ ਘਰ ਵਿਚਲੀਆਂ ਸਾਰੀਆਂ ਚੀਜ਼ਾਂ ਅਤੇ ਤੇਰੇ ਪੁਰਖਿਆਂ ਦੀਆਂ ਬਚਾਈਆਂ ਹੋਈਆਂ ਸਾਰੀਆਂ ਚੀਜ਼ਾਂ ਬਾਬਲ ਨੂੰ ਲੈ ਜਾਈਆਂ ਜਾਣਗੀਆਂ। ਕੁਝ ਵੀ ਬਾਕੀ ਨਹੀਂ ਬਚੇਗਾ!' ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਆਖਿਆ ਸੀ।
7 "ਬਾਬਲ ਦੇ ਲੋਕ ਤੇਰੇ ਆਪਣੇ ਪੁੱਤਰਾਂ ਨੂੰ ਲੈ ਜਾਣਗੇ। ਅਤੇ ਤੇਰੇ ਪੁੱਤਰ ਬਾਬਲ ਦੇ ਰਾਜੇ ਦੇ ਮਹਿਲਾਂ ਦੇ ਅਧਿਕਾਰੀ ਬਣ ਜਾਣਗੇ।"
8 ਹਿਜ਼ਕੀਯਾਹ ਨੇ ਯਸਾਯਾਹ ਨੂੰ ਆਖਿਆ, "ਯਹੋਵਾਹ ਦਾ ਇਹ ਸੰਦੇਸ਼ ਚੰਗਾ ਹੈ।" (ਹਿਜ਼ਕੀਯਾਹ ਨੇ ਅਜਿਹਾ ਇਸ ਲਈ ਆਖਿਆ ਕਿਉਂ ਕਿ ਉਸਨੇ ਸੋਚਿਆ, "ਜਿੰਨਾ ਚਿਰ ਮੈਂ ਰਾਜਾ ਹਾਂ ਇੱਥੇ ਅਸਲੀ ਅਮਨ ਅਤੇ ਸੁਰਖਿਆ ਰ੍ਰਹੇਗੀ।)"
ਕਾਂਡ 40

1 ਤੁਹਾਡਾ ਪਰਮੇਸ਼ੁਰ ਆਖਦਾ ਹੈ, "ਹੌਸਲਾ ਦੇਵੋ, ਮੇਰੇ ਲੋਕਾਂ ਨੂੰ!
2 ਯਰੂਸ਼ਲਮ ਨਾਲ ਪਿਆਰ ਨਾਲ ਗੱਲ ਕਰੋ! ਯਰੂਸ਼ਲਮ ਨੂੰ ਆਖੋ, 'ਤੇਰੀ ਸੇਵਾ ਦਾ ਸਮਾਂ ਮੁੱਕ ਗਿਆ ਹੈ। ਤੂੰ ਆਪਣੇ ਪਾਪਾਂ ਦੀ ਕੀਮਤ ਅਦਾ ਕਰ ਦਿੱਤੀ ਹੈ।' ਯਹੋਵਾਹ ਨੇ ਯਰੂਸ਼ਲਮ ਨੂੰ ਉਸਦੇ ਹਰ ਇੱਕ ਗੁਨਾਹ ਦੀ ਸਜ਼ਾ ਦੋ ਵਾਰ ਦਿੱਤੀ ਹੈ।
3 ਸੁਣੋ, ਕੋਈ ਬੰਦਾ ਸ਼ੋਰ ਮਚਾ ਰਿਹਾ ਹੈ! "ਯਹੋਵਾਹ ਲਈ ਮਾਰੂਬਲ ਅੰਦਰ ਰਸਤਾ ਬਣਾਓ! ਸਾਡੇ ਪਰਮੇਸ਼ੁਰ ਲਈ ਮਾਰੂਬਲ ਦੀ ਸੜਕ ਪਧ੍ਧਰੀ ਕਰ ਦਿਓ!
4 ਹਰ ਵਾਦੀ ਨੂੰ ਭਰ ਦਿਓ। ਹਰ ਪਰਬਤ ਪਹਾੜੀ ਨੂੰ ਪਧ੍ਧਰ ਕਰ ਦਿਓ। ਟੇਢਿਆਂ ਰਾਹਾਂ ਨੂੰ ਸਿਧ੍ਧਾ ਕਰੋ। ਖੁਦਦਰੀ ਥਾਂ ਨੂੰ ਪਧ੍ਧਰਾ ਕਰੋ।
5 ਫ਼ੇਰ, ਸਾਡੇ ਯਹੋਵਾਹ ਦਾ ਪਰਤਾਪ ਪ੍ਰਗਟ ਹੋਵੇਗਾ। ਤੇ ਸਾਰੇ ਲੋਕ ਇਕੱਠੇ ਹੀ ਯਹੋਵਾਹ ਦੇ ਪਰਤਾਪ ਨੂੰ ਦੇਖਣਗੇ। ਹਾਂ, ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।"
6 ਇੱਕ ਆਵਾਜ਼ ਨੇ ਆਖਿਆ, "ਬੋਲੋ!" ਇਸ ਲਈ ਇੱਕ ਬੰਦੇ ਨੇ ਪੁਛਿਆ, "ਮੈਂ ਕੀ ਆਖਾਂ?" ਆਵਾਜ਼ ਨੇ ਜਵਾਬ ਦਿੱਤਾ, "ਲੋਕ ਸਦਾ ਲਈ ਨਹੀਂ ਰਹਿੰਦੇ ਉਹ ਸਾਰੇ ਹੀ ਘਾਹ ਫ਼ੂਸ ਵਰਗੇ ਹਨ। ਅਤੇ ਉਨ੍ਹਾਂ ਦੀ ਚੰਗਿਆਈ ਜੰਗਲੀ ਫ਼ੁੱਲ ਵਰਗੀ ਹੈ।
7 ਯਹੋਵਾਹ ਵੱਲੋਂ ਤਾਕਤਵਰ ਹਵਾ, ਘਾਹ ਉੱਤੇ ਵਗਦੀ ਹੈ, ਅਤੇ ਘਾਹ ਮਰ ਜਾਂਦਾ ਹੈ ਅਤੇ ਜੰਗਲੀ ਫ਼ੁੱਲ ਡਿੱਗ ਪੈਂਦਾ ਹੈ।" ਹਾਂ, ਸਭ ਲੋਕ ਘਾਹ ਵਰਗੇ ਨੇ।
8 ਜੰਗਲੀ ਘਾਹ ਮਰ ਜਾਂਦਾ ਤੇ ਜੰਗਲੀ ਫ਼ੁੱਲ ਡਿੱਗ ਪੈਂਦੇ ਨੇ। ਪਰ ਸਾਡੇ ਪਰਮੇਸ਼ੁਰ ਦਾ ਸ਼ਬਦ ਸਦਾ-ਸਦਾ ਲਈ ਰਹਿੰਦਾ ਹੈ।"
9 ਸੀਯੋਨ, ਤੇਰੇ ਕੋਲ ਦੱਸਣ ਲਈ, ਸ਼ੁਭ ਸਮਾਚਾਰ ਹੈ। ਉੱਚੇ ਪਰਬਤ ਉੱਤੇ ਜਾਓ ਅਤੇ ਉੱਚੀ ਸ਼ੁਭ ਸਮਾਚਾਰ ਸੁਣਾਓ! ਯਰੂਸ਼ਲਮ, ਤੇਰੇ ਕੋਲ ਦੱਸਣ ਲਈ, ਸ਼ੁਭ ਸਮਾਚਾਰ ਹੈ। ਡਰੋ ਨਹੀਂ, ਉੱਚੀ ਬੋਲੋ! ਇਹ ਖਬਰ ਯਹੂਦਾਹ ਦੇ ਸਾਰੇ ਸ਼ਹਿਰਾਂ ਨੂੰ ਦੱਸੋ: "ਦੇਖੋ, ਤੁਹਾਡਾ ਪਰਮੇਸ਼ੁਰ ਇੱਥੇ ਹੈ!
10 ਮੇਰਾ ਪ੍ਰਭੂ, ਯਹੋਵਾਹ ਸ਼ਕਤੀ ਨਾਲ ਆ ਰਿਹਾ ਹੈ। ਉਹ ਆਪਣੀ ਸ਼ਕਤੀ ਨੂੰ ਸਮੂਹ ਲੋਕਾਂ ਤੇ ਹਕੂਮਤ ਕਰਨ ਲਈ ਵਰਤੇਗਾ। ਉਹ ਆਪਣੇ ਲੋਕਾਂ ਲਈ ਇਨਾਮ ਲਿਆਵੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਚੰਗੀਆਂ ਕਰਨੀਆਂ ਲਈ ਇਨਾਮ ਦੇਵੇਗਾ।
11 ਯਹੋਵਾਹ ਆਪਣੇ ਲੋਕਾਂ ਦੀ ਅਗਵਾਈ ਕਰੇਗਾ ਜਿਵੇਂ ਅਯਾਲੀ ਆਪਣੀਆਂ ਭੇਡਾਂ ਦੀ ਅਗਵਾਈ ਕਰਦਾ ਹੈ। ਯਹੋਵਾਹ ਆਪਣੇ ਬਾਜ਼ੂ ਦੀ ਵਰਤੋਂ ਕਰੇਗਾ ਤੇ ਆਪਣੀਆਂ ਭੇਡਾਂ ਇਕੱਠੀਆਂ ਕਰੇਗਾ। ਯਹੋਵਾਹ ਲੇਲਿਆਂ ਨੂੰ ਚੁੱਕ ਲਵੇਗਾ ਅਤੇ ਉਨ੍ਹਾਂ ਨੂੰ ਆਪਣੀਆਂ ਬਾਹਾਂ ਵਿੱਚ ਫ਼ੜੀ ਰੱਖੇਗਾ। ਉਨ੍ਹਾਂ ਦੀਆਂ ਮਾਵਾਂ ਉਸਦੇ ਨਾਲ-ਨਾਲ ਤੁਰਨਗੀਆਂ।
12 ਕਿਸਨੇ ਆਪਣੇ ਹੱਥ ਦੀ ਹਬੇਲੀ ਨਾਲ ਸਮੁੰਦਰ ਨੂੰ ਮਾਪਿਆ? ਕਿਸਨੇ ਅਕਾਸ਼ ਨੂੰ ਮਾਪਣ ਲਈ ਆਪਣੇ ਹੱਥ ਦਾ ਇਸਤੇਮਾਲ ਕੀਤਾ? ਕਿਸਨੇ ਖਾਲਸਾਰੀ ਧਰਤੀ ਨੂੰ ਮਾਪਣ ਲਈ ਪਿਆਲੇ ਨੂੰ ਵਰਤਿਆ? ਕਿਸਨੇ ਪਰਬਤ ਅਤੇ ਪਹਾੜੀ ਨੂੰ ਤੋਂਲਣ ਲਈ ਤੱਕੜੀ ਨੂੰ ਵਰਤਿਆ? ਇਹ ਯਹੋਵਾਹ ਹੀ ਸੀ!
13 ਕਿਸੇ ਨੇ ਯਹੋਵਾਹ ਦੇ ਆਤਮੇ ਨੂੰ ਨਹੀਂ ਦੱਸਿਆ ਕਿ ਉਸ੍ਸਨੂੰ ਕੀ ਕਰਨਾ ਚਾਹੀਦਾ ਹੈ। ਕਿਸੇ ਨੇ ਯਹੋਵਾਹ ਨੂੰ ਨਹੀਂ ਦੱਸਿਆ ਕਿਵੇਂ ਉਹ ਗੱਲਾਂ ਕਰਨੀਆਂ ਹਨ ਜਿਹੜੀਆਂ ਓਸਨੇ ਕੀਤੀਆਂ।
14 ਕੀ ਯਹੋਵਾਹ ਨੇ ਕਿਸੇ ਕੋਲੋਂ ਸਹਾਇਤਾ ਮਂਗੀ? ਕੀ ਕਿਸੇ ਨੇ ਯਹੋਵਾਹ ਨੂੰ ਸਿਖਾਇਆ ਸੀ ਕਿ ਕਿਵੇਂ ਨਿਰਪੱਖ ਹੋਣਾ ਹੈ? ਕੀ ਕਿਸਨੇ ਯਹੋਵਾਹ ਨੂੰ ਗਿਆਨ ਸਿਖਾਇਆ ਸੀ? ਕੀ ਕਿਸਨੇ ਯਹੋਵਾਹ ਨੂੰ ਸਿਆਣਾ ਬਣਨਾ ਸਿਖਾਇਆ ਸੀ? ਨਹੀਂ! ਯਹੋਵਾਹ ਪਹਿਲਾਂ ਹੀ ਇਹ ਗੱਲਾਂ ਜਾਣਦਾ ਸੀ।
15 ਦੇਖੋ, ਦੁਨੀਆਂ ਦੀਆਂ ਸਾਰੀਆਂ ਕੌਮਾਂ ਪਾਣੀ ਦੀ ਬਾਲਟੀ ਅੰਦਰ ਇੱਕ ਕਤਰੇ ਵਰਗੀਆਂ ਨੇ। ਜੇ ਕਿਧਰੇ ਯਹੋਵਾਹ ਸਾਰੀਆਂ ਦੂਰ ਦੁਰਾਡੀਆਂ ਕੌਮਾਂ ਨੂੰ ਤੱਕੜੀ ਦੇ ਪਲੜਿਆਂ ਅੰਦਰ ਰੱਖ ਦੇਵੇ, ਤਾਂ ਉਹ ਮਿੱਟੀ ਦੇ ਕਿਣਕਿਆਂ ਵਰਗੀਆਂ ਹੋਵਣਗੀਆਂ।
16 ਲਬਾਨੋਨ ਦੇ ਸਾਰੇ ਰੁੱਖ ਯਹੋਵਾਹ ਵਾਸਤੇ ਸੜਨ ਲਈ ਕਾਫ਼ੀ ਨਹੀਂ ਹਨ। ਅਤੇ ਲਬਾਨੋਨ ਦੇ ਸਾਰੇ ਜਾਨਵਰ ਕੁਰਬਾਨੀ ਲਈ ਕਾਫ਼ੀ ਨਹੀਂ ਹਨ।
17 ਪਰਮੇਸ਼ੁਰ ਦੇ ਮੁਕਾਬਲੇ ਵਿੱਚ ਦੁਨੀਆਂ ਦੀਆਂ ਸਾਰੀਆਂ ਕੌਮਾਂ ਕੁਝ ਵੀ ਨਹੀਂ ਹਨ। ਪਰਮੇਸ਼ੁਰ ਦੇ ਮੁਕਾਬਲੇ ਵਿੱਚ ਸਾਰੀਆਂ ਕੌਮਾਂ ਕਿਸੇ ਵੀ ਮੁੱਲ ਦੀਆਂ ਨਹੀਂ ਹਨ।
18 ਕੀ ਤੁਸੀਂ ਪਰਮੇਸ਼ੁਰ ਦੀ ਕਿਸੇ ਚੀਜ਼ ਨਾਲ ਤੁਲਨਾ ਕਰ ਸਕਦੇ ਹੋ? ਨਹੀਂ! ਕੀ ਤੁਸੀਂ ਪਰਮੇਸ਼ੁਰ ਦੀ ਤਸਵੀਰ ਬਣਾ ਸਕਦੇ ਹੋ? ਨਹੀਂ!
19 ਪਰ ਕੁਝ ਲੋਕ ਲੱਕੜ ਜਾਂ ਪੱਥਰ ਦੀਆਂ ਮੂਰਤੀਆਂ ਬਣਾਉਂਦੇ ਨੇ ਤੇ ਉਨ੍ਹਾਂ ਨੂੰ ਦੇਵਤੇ ਆਖਦੇ ਨੇ। ਇੱਕ ਕਾਮਾ ਮੂਰਤੀ ਬਣਾਉਂਦਾ ਹੈ। ਫ਼ੇਰ ਦੂਸਰਾ ਕਾਮਾ ਇਸ ਨੂੰ ਸੋਨੇ ਨਾਲ ਢਕ ਦਿੰਦਾ ਹੈ ਤੇ ਇਸ ਲਈ ਚਾਂਦੀ ਦੀਆਂ ਜ਼ੰਜ਼ੀਰਾਂ ਬਣਾਉਂਦਾ ਹੈ।
20 ਤੇ ਇਸਦੀ ਬੁਨਿਆਦ ਲਈ, ਉਹ ਖਾਸ ਕਿਸਮ ਦੀ ਲੱਕੜ ਚੁਣਦਾ ਹੈ, ਉਸ ਕਿਸਮ ਦੀ ਜਿਹੜੀ ਗਲਦੀ ਨਹੀਂ। ਫ਼ੇਰ ਉਹ ਕਿਸੇ ਲੱਕੜੀ ਦੇ ਕਾਰੀਗਰ ਨੂੰ ਲੱਭਦਾ ਹੈ ਅਤੇ ਉਹ ਕਾਮਾ ਇੱਕ "ਦੇਵਤਾ" ਬਣਾਉਂਦਾ ਹੈ ਜਿਹੜਾ ਡਿੱਗਦਾ ਨਹੀਂ।
21 ਤੁਸੀਂ ਅਵੱਸ਼ ਹੀ ਸੱਚ ਨੂੰ ਜਾਣਦੇ ਹੋ, ਕੀ ਨਹੀਂ? ਤੁਸੀਂ ਅਵੱਸ਼ ਹੀ ਸੁਣਿਆ ਹੋਵੇਗਾ! ਅਵੱਸ਼ ਹੀ ਬਹੁਤ ਪਹਿਲਾਂ ਕਿਸੇ ਨੇ ਤੁਹਾਨੂੰ ਦੱਸਿਆ ਹੋਵੇਗਾ! ਤੁਸੀਂ ਅਵੱਸ਼ ਹੀ ਜਾਣਦੇ ਹੋ ਕਿ ਕਿਸਨੇ ਦੁਨੀਆਂ ਨੂੰ ਸਾਜਿਆ!
22 ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ! ਉਹ ਧਰਤੀ ਦੇ ਉੱਪਰ ਬੈਠਾ ਹੈ ਤੇ ਉਸਦੀ ਤੁਲਨਾ ਵਿੱਚ ਲੋਕ ਹਨ ਟਿਡ੍ਡੀਦਲ ਵਰਗੇ ਹਨ। ਉਸਨੇ ਅਕਾਸ਼ਾਂ ਨੂੰ ਕੱਪੜੇ ਦੇ ਬਾਨ ਵਾਂਗ ਖੋਲ੍ਹ ਦਿੱਤਾ। ਉਸਨੇ ਅਕਾਸ਼ਾਂ ਨੂੰ ਤੰਬੂ ਵਾਂਗ ਬੈਠਣ ਲਈ ਉਸਦੇ ਹੇਠਾਂ ਫ਼ੈਲਾ ਦਿੱਤਾ।
23 ਉਹ ਹਾਕਮ ਨੂੰ ਮਹਤ੍ਤਵਹੀਣ ਬਣਾਉਂਦਾ ਹੈ। ਉਹ ਇਸ ਦੁਨੀਆਂ ਦੇ ਨਿਆਂ ਪਾਲਕਾਂ ਨੂੰ ਪੂਰੀ ਤਰ੍ਹਾਂ ਨਿਕਂਮਾ ਬਣਾ ਦਿੰਦਾ ਹੈ।
24 ਉਹ ਹਾਕਮ ਪੌਦਿਆਂ ਵਰਗੇ ਹਨ,ਉਹ ਧਰਤੀ ਉੱਤੇ ਬੀਜੇ ਹੁੰਦੇ ਹਨ ਪਰ ਇਸਤੋਂ ਪਹਿਲਾਂ ਕਿ ਉਹ ਜਢ਼ਾਂ ਆਪਣੀਆਂ ਧਰਤੀ ਅੰਦਰ ਲਾ ਦੇਣ, ਪਰਮੇਸ਼ੁਰ ਉਨ੍ਹਾਂ "ਪੌਦਿਆਂ" ਉੱਤੇ ਵਗਦਾ ਹੈ ਤੇ ਉਹ ਮੁਰਦਾ ਅਤੇ ਖੁਸ਼ਕ ਹੋ ਜਾਂਦੇ ਨੇ, ਤੇ ਹਵਾ ਉਨ੍ਹਾਂ ਨੂੰ ਲੈ ਜਾਂਦੀ ਹੈ ਉਡਾਕੇ, ਤਿਨਕਿਆਂ ਵਾਂਗੂ ਦੂਰ।
25 ਪਵਿੱਤਰ ਪੁਰਖ (ਪਰਮੇਸ਼ੁਰ) ਆਖਦੀ ਹੈ: "ਤੁਲਨਾ ਕਰ ਸਕਦੇ ਹੋ ਕੀ ਤੁਸੀਂ ਕਿਸੇ ਨਾਲ ਮੇਰੀ? ਨਹੀਂ! ਕੋਈ ਨਹੀਂ ਹੈ ਸਾਨੀ ਮੇਰਾ।
26 ਦੇਖੋ ਅਕਾਸ਼ ਵੱਲ। ਕਿਸਨੇ ਸਾਜਿਆ ਉਨ੍ਹਾਂ ਸਮੂਹ ਤਾਰਿਆਂ ਨੂੰ? ਕਿਸਨੇ ਸਾਜਿਆ ਉਨ੍ਹਾਂ ਸਮੂਹ 'ਫ਼ੌਜਾਂ' ਨੂੰ ਅਕਾਸ਼ ਅੰਦਰ? ਕੌਣ ਜਾਣਦਾ ਹੈ ਹਰ ਤਾਰੇ ਨੂੰ ਉਸਦੇ ਨਾਮ ਨਾਲ? ਸੱਚਾ ਪਰਮੇਸ਼ੁਰ ਹੈ ਬਹੁਤ ਮਜ਼ਬੂਤ ਅਤੇ ਸ਼ਕਤੀਵਾਨ। ਇਸ ਲਈ ਕੋਈ ਵੀ ਤਾਰਾ ਇਨ੍ਹਾਂ ਵਿੱਚ ਨਹੀਂ ਗੁੰਮ ਹੁੰਦਾ।"
27 ਯਾਕੂਬ ਦੇ ਲੋਕੋ, ਸੱਚ ਹੈ ਇਹ! ਇਸਰਾਏਲ, ਤੈਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਇਸ ਉੱਤੇ! ਇਸ ਲਈ ਕਿਉਂ ਹੋ ਤੁਸੀਂ ਆਖਦੇ: "ਦੇਖ ਨਹੀਂ ਸਕਦਾ ਯਹੋਵਾਹ ਜਿਵੇਂ ਜਿਉਂਦਾ ਹਾਂ ਮੈਂ। ਲੱਭ ਨਹੀਂ ਸਕੇਗਾ ਪਰਮੇਸ਼ੁਰ ਮੈਨੂੰ ਅਤੇ ਸਜ਼ਾ ਨਹੀਂ ਦੇ ਸਕੇਗਾ।"
28 ਅਵੱਸ਼ ਹੀ ਸੁਣਿਆ ਹੋਵੇਗਾ ਤੁਸੀਂ ਤੇ ਜਾਣਦੇ ਹੋਵੋਗੇ ਕਿ ਯਹੋਵਾਹ ਪਰਮੇਸ਼ੁਰ ਹੈ ਬਹੁਤ ਸਿਆਣਾ। ਜਾਣ ਨਹੀਂ ਸਕਦੇ ਲੋਕ ਉਸ ਸਭ ਕੁਝ ਨੂੰ ਜੋ ਹੈ ਜਾਣਦਾ ਉਹ। ਬਕ੍ਕਦਾ ਨਹੀਂ ਯਹੋਵਾਹ ਅਤੇ ਲੋੜਦਾ ਨਹੀਂ ਆਰਾਮ ਨੂੰ। ਬਣਾਈਆਂ ਯਹੋਵਾਹ ਨੇ ਸਮੂਹ ਦੂਰ ਦੁਰਾਡੀਆਂ ਥਾਵਾਂ ਧਰਤੀ ਦੀਆਂ। ਰਹਿੰਦਾ ਹੈ ਯਹੋਵਾਹ ਸਦਾ-ਸਦਾ ਲਈ।
29 ਸਹਾਇਤਾ ਕਰਦਾ ਹੈ ਯਹੋਵਾਹ ਕਮਜ਼ੋਰ ਲੋਕਾਂ ਦੀ ਮਜ਼ਬੂਤ ਹੋਣ ਵਿੱਚ। ਬਣਾਉਂਦਾ ਹੈ ਉਹ ਸ਼ਕਤੀਹੀਣਾਂ ਨੂੰ ਸ਼ਕਤੀਸ਼ਾਲੀ।
30 ਨੌਜਵਾਨ ਬੰਦੇ ਬਕ੍ਕ ਜਾਂਦੇ ਹਨ ਤੇ ਉਨ੍ਹਾਂ ਲੋੜ ਪੈਂਦੀ ਹੈ ਆਰਾਮ ਦੀ। ਨੌਜਵਾਨ ਠੋਕਰਾਂ ਵੀ ਖਾਂਦੇ ਨੇ ਤੇ ਡਿੱਗ ਵੀ ਪੈਂਦੇ ਨੇ।
31 ਪਰ ਉਹ ਲੋਕ ਜਿਹੜੇ ਯਹੋਵਾਹ ਤੇ ਭਰੋਸ਼ਾ ਰੱਖਦੇ ਹਨ ਫਿਰ ਤੋਂ ਮਜ਼ਬੂਤ ਹੋ ਜਾਂਦੇ ਨੇ ਅਤੇ ਬਾਜ ਵਾਂਗ ਉੱਚਾ ਉੱਡਦੇ ਨੇ ਉਹ ਬਿਨਾਂ ਕਮਜ਼ੋਰ ਹੋਇਆਂ ਦੌੜਦੇ ਨੇ ਅਤੇ ਬਿਨਾ ਬਕਿਆਂ ਤ੍ਤੁਰਦੇ ਹਨ
ਕਾਂਡ 41

1 ਆਖਦਾ ਹੈ ਯਹੋਵਾਹ, "ਦੂਰ ਦੁਰਾਡੇ ਦੇ ਦੇਸ਼ੋ, ਹੋ ਜਾਵੋ ਸ਼ਾਂਤ ਅਤੇ ਆ ਜਾਵੋ ਮੇਰੇ ਵੱਲ! ਕੌਮੋ ਬਹਾਦੁਰ ਬਣੋ। ਮੇਰੇ ਵੱਲ ਆਵੋ ਤੇ ਗੱਲ ਕਰੋ। ਮਿਲਾਂਗੇ ਅਸੀਂ ਇੱਕ ਦੂਜੇ ਨਾਲ ਤੇ ਨਿਰਣਾ ਕਰਾਂਗੇ ਅਸੀਂ ਕਿ ਕੌਣ ਸਹੀ ਹੈ।
2 ਦੇਵੋ ਮੈਨੂੰ ਜਵਾਬ ਇਨ੍ਹਾਂ ਸਵਾਲਾਂ ਦੇ: ਕਿਸ ਨੇ ਜਗਾਇਆ ਉਸ ਬੰਦੇ ਨੂੰ ਆ ਰਿਹਾ ਹੈ ਜੋ ਪੂਰਬ ਵੱਲੋਂ? ਨੇਕੀ ਉਸਦੇ ਨਾਲ ਤੁਰਦੀ ਹੈ। ਇਸਤੇਮਾਲ ਕਰਦਾ ਹੈ ਉਹ ਤਲਵਾਰ ਆਪਣੀ ਨੂੰ ਤੇ ਹਰਾ ਦਿੰਦਾ ਹੈ ਕੌਮਾਂ ਨੂੰ ਬਣ ਜਾਂਦੇ ਨੇ ਖਾਕ ਉਹ। ਇਸਤੇਮਾਲ ਕਰਦਾ ਹੈ ਉਹ ਆਪਣੀ ਕਮਾਨ ਦਾ ਤੇ ਜਿਤ੍ਤਦਾ ਹੈ ਰਾਜਿਆਂ ਨੂੰ ਭੱਜ ਜਾਂਦੇ ਨੇ ਉਹ ਹਵਾ ਦੇ ਉਡਾੇ ਤਿਨਕਿਆਂ ਵਾਂਗ।
3 ਪਿਛ੍ਛਾ ਕਰਦਾ ਹੈ ਉਹ ਫ਼ੌਜਾਂ ਦਾ ਤੇ ਹੁੰਦਾ ਨਹੀਂ ਕਦੇ ਜ਼ਖਮੀ। ਜਾਂਦਾ ਹੈ ਉਹ ਉਨ੍ਹਾਂ ਥਾਵਾਂ ਉੱਤੇ ਜਿੱਥੇ ਗਿਆ ਨਹੀਂ ਪਹਿਲਾਂ ਕਦੇ ਵੀ ਉਹ।
4 ਕੌਣ ਕਾਰਣ ਬਣਿਆ ਇਨ੍ਹਾਂ ਗੱਲਾਂ ਦੇ ਵਾਪਰਨ ਦਾ? ਕਿਸਨੇ ਕੀਤਾ ਇਹ ਸਭ? ਕਿਸਨੇ ਬੁਲਾਇਆ ਸਮੂਹ ਲੋਕਾਂ ਨੂੰ ਸ਼ੁਰੂਆਤ ਤੋਂ? ਮੈਂ, ਯਹੋਵਾਹ ਨੇ, ਇਹ ਗੱਲਾਂ ਕੀਤੀਆਂ! ਮੈਂ, ਯਹੋਵਾਹ, ਹੀ ਪਹਿਲਾ ਹਾਂ।ਮੈਂ ਸ਼ੁਰੂ ਤੋਂ ਹੀ ਇੱਥੇ ਸਾਂ ਅਤੇ ਮੈਂ ਇੱਥੇ ਸਾਰੀਆਂ ਚੀਜਾਂ ਖਤਮ ਹੋਣ ਤੋਂ ਬਾਅਦ ਵੀ ਰਹਾਂਗਾ।
5 ਤੁਸੀਂ ਸਮੂਹ ਦੂਰ-ਦੁਰਾਡੇ ਸਬਾਨੋ ਦੇਖੋ, ਅਤੇ ਭੈਭੀਤ ਹੋ ਜਾਵੋ! ਤੁਸੀਂ ਧਰਤੀ ਦਿਓ ਸਮੂਹ ਦੂਰ-ਦੁਰਾਡੇ ਸਬਾਨੋ, ਡਰ ਨਾਲ ਕੰਬ ਜਾਵੋ! ਇੱਥੇ ਆਵੋ ਤੇ ਮੇਰੀ ਗੱਲ ਸੁਣੋ!" ਅਤੇ ਉਹ ਆ ਗਏ।
6 "ਕਾਮੇ ਇੱਕ ਦੂਜੇ ਦੀ ਸਹਾਇਤਾ ਕਰਦੇ ਹਨ। ਉਹ ਇੱਕ ਦੂਜੇ ਨੂੰ ਮਜ਼ਬੂਤ ਹੋਣ ਲਈ ਉਤਸਾਹਿਤ ਕਰਦੇ ਹਨ।
7 ਇੱਕ ਕਾਮਾ ਤਰਾਸ਼ਦਾ ਹੈ ਲੱਕੜ ਨੂੰ ਮੂਰਤੀ ਬਨਾਉਣ ਲਈ ਉਹ ਉਤਸਾਹਿਤ ਕਰਦਾ ਹੈ ਉਸ ਬੰਦੇ ਨੂੰ ਜਿਹੜਾ ਸੋਨੇ ਦਾ ਕੰਮ ਕਰਦਾ ਹੈ। ਦੂਸਰਾ ਬੰਦਾ ਇਸਤੇਮਾਲ ਕਰਦਾ ਹੈ ਹਬੌੜੇ ਦਾ ਅਤੇ ਧਾਤ ਨੂੰ ਸਿਧ੍ਧਾ ਕਰਦਾ ਹੈ। ਫ਼ੇਰ ਉਹ ਕਾਮਾ ਆਹਰਣ ਉੱਤੇ ਕੰਮ ਕਰਦੇ ਬੰਦੇ ਨੂੰ ਉਤਸਾਹਿਤ ਕਰਦਾ ਹੈ। ਇਹ ਆਖਰੀ ਕਾਮਾ ਆਖਦਾ ਹੈ, 'ਇਹ ਕੰਮ ਚੰਗਾ ਹੈ, ਧਾਤ ਬਾਹਰ ਨਹੀਂ ਆਵੇਗੀ।' ਫ਼ੇਰ ਉਹ ਮੂਰਤੀ ਨੂੰ ਆਧਾਰ ਉੱਤੇ ਗਡ੍ਡਦਾ ਹੈ ਤਾਂ ਜੋ ਇਹ ਡਿੱਗੇ ਨਾ। ਅਤੇ ਇਹ ਕਦੇ ਨਹੀਂ ਹਿਲਦੀ!"
8 ਯਹੋਵਾਹ ਆਖਦਾ ਹੈ: "ਇਸਰਾਏਲ, ਤੂੰ ਮੇਰਾ ਸੇਵਕ ਹੈ। ਯਾਕੂਬ ਤੈਨੂੰ ਮੈਂ ਚੁਣਿਆ ਸੀ। ਤੂੰ ਅਬਰਾਹਾਮ ਦੇ ਪਰਿਵਾਰ ਵਿੱਚੋਂ ਹੈਂ। ਅਤੇ ਮੈਂ ਅਬਰਾਹਾਮ ਨੂੰ ਪਿਆਰ ਕਰਦਾ ਸਾਂ।
9 ਤੂੰ ਦੂਰ-ਦੁਰਾਡੇ ਦੇਸ਼ ਵਿੱਚ ਸੈਂ, ਪਰ ਮੈਂ ਤੇਰੇ ਤੀਕ ਪਹੁੰਚਿਆ ਸਾਂ। ਮੈਂ ਤੈਨੂੰ ਉਸ ਦੂਰ-ਦੁਰਾਡੀ ਥਾਂ ਤੋਂ ਬੁਲਾਇਆ ਸੀ। ਮੈਂ ਆਖਿਆ ਸੀ, 'ਤੂੰ ਮੇਰਾ ਸੇਵਕ ਹੈਂ।' ਮੈਂ ਤੈਨੂੰ ਚੁਣਿਆ ਸੀ। ਅਤੇ ਮੈਂ ਤੈਨੂੰ ਨਹੀਂ ਤਿਆਗਿਆ ਹੈ।
10 ਫ਼ਿਕਰ ਨਾ ਕਰ, ਮੈਂ ਤੇਰੇ ਨਾਲ ਹਾਂ। ਭੈਭੀਤ ਨਾ ਹੋ, ਮੈਂ ਤੇਰਾ ਪਰਮੇਸ਼ੁਰ ਹਾਂ। ਮੈਂ ਤੈਨੂੰ ਮਜ਼ਬੂਤ ਬਣਾਵਾਂਗਾ। ਮੈਂ ਤੇਰੀ ਸਹਾਇਤਾ ਕਰਾਂਗਾ। ਮੈਂ ਤੈਨੂੰ ਆਪਣੇ ਚੰਗੇ ਸੱਜੇ ਹੱਥ ਨਾਲ ਸਹਾਰਾ ਦਿਆਂਗਾ।
11 ਦੇਖ, ਕੁਝ ਲੋਕੀ ਤੇਰੇ ਨਾਲ ਨਾਰਾਜ਼ ਹਨ। ਪਰ ਉਹ ਸ਼ਰਮਸਾਰ ਹੋਵਣਗੇ। ਤੇਰੇ ਦੁਸ਼ਮਣ ਗੁਆਚ ਜਾਵਣਗੇ ਅਤੇ ਗੁੰਮ ਜਾਣਗੇ।
12 ਤੂੰ ਉਨ੍ਹਾਂ ਲੋਕਾਂ ਨੂੰ ਭਾਲੇਁਗਾ ਜਿਹੜੇ ਤੇਰੇ ਖਿਲਾਫ਼ ਹਨ, ਪਰ ਉਹ ਤੈਨੂੰ ਨਹੀਂ ਲੱਭਣਗੇ। ਜਿਹੜੇ ਲੋਕ ਤੇਰੇ ਵਿਰੁੱਧ ਲੜੇ ਸਨ ਪੂਰੀ ਤਰ੍ਹਾਂ ਅਲੋਪ ਹੋ ਜਾਣਗੇ।
13 ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ। ਮੈਂ ਤੇਰਾ ਸੱਜਾ ਹੱਥ ਫ਼ੜਿਆ ਹੋਇਆ ਹੈ। ਅਤੇ ਮੈਂ ਤੈਨੂੰ ਆਖਦਾ ਹਾਂ: ਭੈਭੀਤ ਨਾ ਹੋ। ਮੈਂ ਤੇਰੀ ਸਹਾਇਤਾ ਕਰਾਂਗਾ।
14 ਮੁੱਲਵਾਨ ਯਹੂਦਾਹ, ਭੈਭੀਤ ਨਾ ਹੋ! ਮੇਰੇ ਪਿਆਰੇ ਇਸਰਾਏਲ ਦੇ ਬੰਦਿਓ, ਡਰੋ ਨਾ! ਮੈਂ ਸੱਚਮੁੱਚ ਤੁਹਾਡੀ ਸਹਾਇਤਾ ਕਰਾਂਗਾ।" ਯਹੋਵਾਹ ਨੇ ਖੁਦ ਆਖੀਆਂ ਇਹ ਗੱਲਾਂ। ਇਸਰਾਏਲ ਦਾ ਪਵਿੱਤਰ ਪੁਰਖ, ਉਹ ਜੋ ਤੁਹਾਨੂੰ ਬਚਾਉਂਦਾ ਹੈ, ਉਸਨੇ ਆਖੀਆਂ ਇਹ ਗੱਲਾਂ:
15 "ਦੇਖੋ, ਮੈਂ ਤੁਹਾਨੂੰ ਫ਼ਸਲ ਕੁਟ੍ਟਣ ਵਾਲੇ ਤਖਤੇ ਵਾਂਗ ਬਣਾ ਦਿੱਤਾ ਹੈ। ਉਸ ਸੰਦ ਦੇ ਦੰਦ ਬਹੁਤ ਤਿਖ੍ਖੇ ਹਨ ਕਿਸਾਨ ਇਸ ਦਾ ਇਸਤੇਮਾਲ ਅਨਾਜ਼ ਦਾ ਛਿਲਕਾ ਲਾਹੁਣ ਲਈ ਕਰਦੇ ਹਨ। ਤੁਸੀਂ ਪਹਾੜਾਂ ਉੱਤੇ ਚੱਲੋਂਗੇ ਤੇ ਇਨ੍ਹਾਂ ਨੂੰ ਕੁਚਲ ਦਿਓਁਗੇ। ਤੁਸੀਂ ਪਹਾੜੀਆਂ ਨੂੰ ਉਸ ਤੂੜੀ ਵਾਂਗ ਬਣਾ ਦਿਓਁਗੇ।
16 ਤੁਸੀਂ ਉਨ੍ਹਾਂ ਨੂੰ ਹਵਾ ਵਿੱਚ ਸੁੱਟ ਦਿਓਁਗੇ, ਤੇ ਹਵਾ ਉਨ੍ਹਾਂ ਨੂੰ ਉਡਾ ਕੇ ਖਿੰਡਾ ਦੇਵੇਗੀ। ਫ਼ੇਰ ਤੁਸੀਂ ਯਹੋਵਾਹ ਦੇ ਨਮਿੱਤ ਖੁਸ਼ ਹੋਵੋਂਗੇ। ਤੁਸੀਂ ਇਸਰਾਏਲ ਦੇ ਉਸ ਪਵਿੱਤਰ ਪੁਰਖ ਦਾ ਬਹੁਤ ਮਾਣ ਕਰੋਂਗੇ।"
17 "ਗਰੀਬ ਤੇ ਲੋੜਵਂਦ ਪਾਣੀ ਦੀ ਤਲਾਸ਼ ਕਰਦੇ ਨੇ ਪਰ ਉਨ੍ਹਾਂ ਨੂੰ ਇਹ ਕਿਤੇ ਵੀ ਨਹੀਂ ਮਿਲਦਾ। ਉਹ ਪਿਆਸੇ ਨੇ। ਉਨ੍ਹਾਂ ਦੀਆਂ ਜੀਭਾਂ ਖੁਸ਼ਕ ਹਨ। ਮੈਂ ਉਨ੍ਹਾਂ ਦੀਆਂ ਪ੍ਰਾਰਬਨਾਵਾਂ ਨੂੰ ਸੁਣਾਂਗਾ। ਮੈਂ ਉਨ੍ਹਾਂ ਨੂੰ ਛੱਡਕੇ ਨਹੀਂ ਜਾਵਾਂਗਾ ਤੇ ਮਰਨ ਨਹੀਂ ਦਿਆਂਗਾ।
18 ਮੈਂ ਸੁੱਕੀਆਂ ਪਹਾੜੀਆਂ ਉੱਤੇ ਨਦੀਆਂ ਵਗਾ ਦਿਆਂਗਾ, ਮੈਂ ਵਾਦੀਆਂ ਵਿੱਚੋਂ ਚਸ਼ਮੇ ਵਗਾ ਦਿਆਂਗਾ। ਮੈਂ ਮਾਰੂਬਲ ਨੂੰ ਪਾਣੀ ਦੀ ਭਰੀ ਹੋਈ ਝੀਲ ਵਿੱਚ ਬਦਲ ਦਿਆਂਗਾ। ਓਥੇ, ਉਸ ਖੁਸ਼ਕ ਧਰਤੀ ਵਿੱਚ ਪਾਣੀ ਦੇ ਚਸ਼ਮੇ ਹੋਣਗੇ।
19 ਮਾਰੂਬਲ ਅੰਦਰ ਰੁੱਖ ਉੱਗਣਗੇ। ਓਥੇ ਦਿਆਰ, ਸ਼ਿੱਟਾਹ, ਜ਼ੈਤੂਨ, ਸਰੂ, ਫ਼ਰ ਅਤੇ ਪਾਈਨ ਦੇ ਰੁੱਖ ਹੋਣਗੇ।
20 ਲੋਕ ਇਨ੍ਹਾਂ ਗੱਲਾਂ ਨੂੰ ਦੇਖਣਗੇ ਤੇ ਉਹ ਜਾਣ ਲੈਣਗੇ ਕਿ ਇਹ ਸਭ ਕੁਝ ਯਹੋਵਾਹ ਦੀ ਸ਼ਕਤੀ ਨੇ ਕੀਤਾ ਹੈ। ਲੋਕ ਇਨ੍ਹਾਂ ਚੀਜ਼ਾਂ ਨੂੰ ਦੇਖਣਗੇ, ਤੇ ਉਹ ਜਾਨਣ ਲੱਗ ਪੈਣਗੇ ਕਿ ਇਸਰਾਏਲ ਦੇ ਪਵਿੱਤਰ ਪੁਰਖ ਨੇ ਇਹ ਗੱਲਾਂ ਕੀਤੀਆਂ ਨੇ।"
21 ਯਾਕੂਬ ਦਾ ਰਾਜਾ, ਯਹੋਵਾਹ ਆਖਦਾ ਹੈ, "ਆਓ ਦੱਸੋ ਆਪਣੀਆਂ ਦਲੀਲਾਂ। ਦਿਖਾਓ ਮੈਨੂੰ ਆਪਣਾ ਸਬੂਤ, ਅਤੇ ਅਸੀਂ ਨਿਰਣਾ ਕਰ ਲਵਾਂਗੇ ਕਿ ਕਿਹੜੀਆਂ ਗੱਲਾਂ ਸਹੀ ਹਨ।
22 ਤੁਹਾਡੀਆਂ ਮੂਰਤੀਆਂ ਇੱਥੇ ਆਉਣ ਤੇ ਸਾਨੂੰ ਦੱਸਣ ਕਿ ਕੀ ਹੋ ਰਿਹਾ ਹੈ।"ਆਦਿ ਵਿੱਚ ਕੀ ਵਾਪਰਿਆ? ਭਵਿੱਖ ਵਿੱਚ ਕੀ ਵਾਪਰੇਗਾ? ਦੱਸੋ ਸਾਨੂੰ! ਅਸੀਂ ਧਿਆਨ ਨਾਲ ਸੁਣਾਂਗੇ। ਫ਼ੇਰ ਅਸੀਂ ਜਾਣ ਲਵਾਂਗੇ ਕਿ ਅੱਗੋਂ ਕੀ ਹੋਵੇਗਾ।
23 ਸਾਨੂੰ ਉਹ ਗੱਲਾਂ ਦੱਸੋ ਜਿਨ੍ਹਾਂ ਦੀ ਸਾਨੂੰ ਇਹ ਜਾਨਣ ਲਈ ਤਲਾਸ਼ ਕਰਨੀ ਚਾਹੀਦੀ ਹੈ ਕਿ ਕੀ ਵਾਪਰੇਗਾ। ਫ਼ੇਰ ਅਸੀਂ ਵਿਸ਼ਵਾਸ ਕਰ ਲਵਾਂਗੇ ਕਿ ਤੁਸੀਂ ਸੱਚਮੁੱਚ ਦੇਵਤੇ ਹੋ। ਕੁਝ ਕਰੋ! ਕੁਝ ਵੀ ਕਰੋ, ਚੰਗਾ ਜਾਂ ਬੁਰਾ! ਫ਼ੇਰ ਅਸੀਂ ਦੇਖ ਸਕਾਂਗੇ ਕਿ ਤੁਸੀਂ ਜਿਉਂਦੇ ਹੋ। ਅਤੇ ਅਸੀਂ ਤੁਹਾਡੇ ਪਿੱਛੇ ਲੱਗ ਪਵਾਂਗਾ।
24 "ਦੇਖੋ, ਝੂਠੇ ਦੇਵਤਿਓ, ਤੁਸੀਂ ਕੁਝ ਵੀ ਨਹੀਂ ਨਾਲੋਂ ਵੀ ਘੱਟ ਹੋ! ਤੁਸੀਂ ਕੁਝ ਵੀ ਨਹੀਂ ਕਰ ਸਕਦੇ! ਸਿਰਫ਼ ਨਿਕਂਮਾ ਬੰਦਾ ਹੀ ਤੁਹਾਡੀ ਉਪਾਸਨਾ ਕਰਨੀ ਚਾਹੇਗਾ!"
25 "ਉੱਤਰ ਵਿੱਚ ਮੈਂ ਇੱਕ ਬੰਦੇ ਨੂੰ ਜਗਾਇਆ। ਉਹ ਪੂਰਬ ਵੱਲੋਂ, ਜਿੱਥੋਂ ਸੂਰਜ ਉੱਗਦਾ, ਆ ਰਿਹਾ ਹੈ। ਉਹ ਮੇਰੇ ਨਾਮ ਦੀ ਉਪਾਸਨਾ ਕਰਦਾ ਹੈ। ਉਹ ਬੰਦਾ ਜਿਹੜਾ ਭਾਂਡੇ ਘੜਦਾ ਹੈ, ਗਿਲ੍ਲੀ ਮਿੱਟੀ ਨੂੰ ਮਿਧ੍ਧਦਾ ਹੈ।" ਇਸੇ ਤਰ੍ਹਾਂ ਹੀ, ਇਹ ਖਾਸ ਬੰਦਾ ਰਾਜਿਆਂ ਨੂੰ ਮਿਧ੍ਧੇਗਾ।
26 ਇਸਦੇ ਵਾਪਰਨ ਤੋਂ ਪਹਿਲਾਂ ਹੀ ਸਾਨੂੰ ਇਸ ਬਾਰੇ ਕਿਸਨੇ ਦੱਸਿਆ! ਉਸ ਨੂੰ, ਸਾਨੂੰ ਪਰਮੇਸ਼ੁਰ ਆਖਣਾ ਚਾਹੀਦਾ ਹੈ। ਕੀ ਤੁਹਾਡੀਆਂ ਮੂਰਤੀਆਂ ਵਿੱਚੋਂ ਕਿਸੇ ਇੱਕ ਨੇ ਵੀ ਇਹ ਗੱਲਾਂ ਦਸੀਆਂ ਸਨ? ਨਹੀਂ! ਉਨ੍ਹਾਂ ਮੂਰਤੀਆਂ ਵਿੱਚੋਂ ਸਾਨੂੰ ਕਿਸੇ ਨੇ ਵੀ ਇਹ ਗੱਲਾਂ ਨਹੀਂ ਦਸੀਆਂ ਸਨ। ਉਨ੍ਹਾਂ ਮੂਰਤੀਆਂ ਨੇ ਇੱਕ ਵੀ ਸ਼ਬਦ ਨਹੀਂ ਬੋਲਿਆ ਸੀ ਅਤੇ ਉਹ ਝੂਠੇ ਦੇਵਤੇ ਉਨ੍ਹਾਂ ਸ਼ਬਦਾਂ ਨੂੰ ਨਹੀਂ ਸੁਣ ਸਕਦੇ ਜੋ ਤੁਸੀਂ ਬੋਲਦੇ ਹੋ।
27 ਮੈਂ, ਯਹੋਵਾਹ, ਹੀ ਸੀਯੋਨ ਨੂੰ ਇਨ੍ਹਾਂ ਗੱਲਾਂ ਬਾਰੇ ਦੱਸਣ ਵਾਲਾ ਉਹ ਪਹਿਲਾ ਵਿਅਕਤੀ ਸੀ। ਮੈਂ ਯਰੂਸ਼ਲਮ ਵੱਲ, ਇਸ ਸੰਦੇਸ਼ ਨਾਲ ਇੱਕ ਹਲਕਾਰਾ ਭੇਜਿਆ ਸੀ: "ਦੇਖੋ, ਤੁਹਾਡੇ ਬੰਦੇ ਵਾਪਸ ਪਰਤ ਰਹੇ ਹਨ!"
28 ਮੈਂ ਉਨ੍ਹਾਂ ਝੂਠਿਆਂ ਦੇਵਤਿਆਂ ਵੱਲ ਦੇਖਿਆ ਹੈ। ਉਨ੍ਹਾਂ ਵਿੱਚੋਂ ਕੋਈ ਵੀ ਇੰਨਾ ਸਿਆਣਾ ਨਹੀਂ ਸੀ ਕਿ ਕੁਝ ਵੀ ਆਖ ਸਕੇ। ਮੈਂ ਉਨ੍ਹਾਂ ਨੂੰ ਸਵਾਲ ਪੁੱਛੇ, ਅਤੇ ਉਨ੍ਹਾਂ ਨੇ ਇੱਕ ਵੀ ਸ਼ਬਦ ਨਹੀਂ ਬੋਲਿਆ!
29 ਉਹ ਸਾਰੇ ਹੀ ਦੇਵਤੇ ਕੁਝ ਵੀ ਨਹੀਂ ਨਾਲੋਂ ਵੀ ਘੱਟ ਹਨ। ਉਹ ਕੁਝ ਵੀ ਨਹੀਂ ਕਰ ਸਕਦੇ! ਉਹ ਮੂਰਤੀਆਂ ਬਿਲਕੁਲ ਹੀ ਨਿਕਂਮੀਆਂ ਹਨ!
ਕਾਂਡ 42

1 "ਮੇਰੇ ਸੇਵਕ ਵੱਲ ਵੇਖੋ! ਮੈਂ ਉਸ ਨੂੰ ਆਸਰਾ ਦਿੰਦਾ ਹਾਂ। ਉਹੀ ਹੈ ਜਿਸਦੀ ਮੈਂ ਚੋਣ ਕੀਤੀ ਸੀ। ਤੇ ਮੈਂ ਉਸ ਉੱਤੇ ਬਹੁਤ ਹੀ ਪ੍ਰਸੰਨ ਹਾਂ। ਮੈਂ ਆਪਣਾ ਆਤਮਾ ਉਸ ਅੰਦਰ ਰੱਖ ਦਿੱਤਾ ਸੀ। ਉਹ ਨਿਰਪੱਖ ਹੋਕੇ ਕੌਮਾਂ ਦਾ ਨਿਰਣਾ ਕਰੇਗਾ।
2 ਉਹ ਗਲੀਆਂ ਵਿੱਚ ਉੱਚੀ ਨਹੀਂ ਬੋਲੇਗਾ। ਉਹ ਚੀਖੇਗਾ ਨਹੀਂ ਤੇ ਨਾ ਹੀ ਚਾਂਗਰਾਂ ਮਾਰੇਗਾ।
3 ਉਹ ਬਹੁਤ ਕੋਮਲ ਹੋਵੇਗਾ। ਉਹ ਕੁਚਲੇ ਹੋਏ ਤੀਲੇ ਨੂੰ ਵੀ ਨਹੀਂ ਤੋਂੜੇਗਾ। ਉਹ ਕਿਸੇ ਮੱਧਮ ਲੋਅ ਨੂੰ ਵੀ ਨਹੀਂ ਬੁਝਾਵੇਗਾ। ਉਹ ਨਿਰਪੱਖ ਹੋਕੇ ਨਿਰਣਾ ਕਰੇਗਾ ਤੇ ਸੱਚ ਨੂੰ ਲੱਭੇਗਾ।
4 ਉਹ ਕਮਜ਼ੋਰ ਜਾਂ ਦਬਿਆ ਕ੍ਕੁਚਲਿਆ ਹੋਇਆ ਨਹੀਂ ਹੋਵੇਗਾ ਜਦੋਂ ਤੀਕ ਉਹ ਦੁਨੀਆਂ ਅੰਦਰ ਇਨਸਾਫ਼ ਨਹੀਂ ਲਿਆਉਂਦਾ। ਦੂਰ-ਦੁਰਾਡੇ ਦੇ ਲੋਕ ਉਸ ਦੀਆਂ ਸਾਖੀਆਂ ਵਿੱਚ ਭਰੋਸਾ ਕਰਨਗੇ।"
5 ਸੱਚੇ ਪਰਮੇਸ਼ੁਰ, ਯਹੋਵਾਹ ਨੇ ਇਹ ਗੱਲਾਂ ਆਖੀਆਂ। (ਯਹੋਵਾਹ ਨੇ ਅਕਾਸ਼ਾਂ ਨੂੰ ਸਾਜਿਆ। ਯਹੋਵਾਹ ਨੇ ਅਕਾਸ਼ਾਂ ਨੂੰ ਧਰਤੀ ਉੱਤੇ ਫ਼ੈਲਾਇਆ। ਉਸਨੇ ਧਰਤੀ ਉਤਲੀ ਹਰ ਚੀਜ਼ ਨੂੰ ਵੀ ਸਾਜਿਆ। ਯਹੋਵਾਹ ਧਰਤੀ ਉੱਤੇ ਸਮੂਹ ਲੋਕਾਂ ਵਿੱਚ ਜੀਵਨ ਫੂਕਦਾ ਹੈ। ਯਹੋਵਾਹ ਧਰਤੀ ਉੱਤੇ ਤੁਰਨ-ਫ਼ਿਰਨ ਵਾਲੇ ਹਰ ਬੰਦੇ ਨੂੰ ਰੂਹ ਪ੍ਰਦਾਨ ਕਰਦਾ ਹੈ।)
6 "ਮੈਂ, ਯਹੋਵਾਹ ਤੁਹਾਨੂੰ ਸਹੀ ਕੰਮ ਕਰਨ ਲਈ ਆਖਿਆ ਸੀ, ਮੈਂ ਤੁਹਾਡਾ ਹੱਥ ਫ਼ੜਾਂਗਾ ਤੇ ਮੈਂ ਤੁਹਾਨੂੰ ਬਚਾਵਾਂਗਾ। ਤੁਸੀਂ ਉਹ ਸੰਕੇਤ ਹੋਵੋਗੇ ਜਿਹੜਾ ਇਹ ਦਰਸਾਵੇਗਾ ਕਿ ਮੇਰਾ ਲੋਕਾਂ ਨਾਲ ਇੱਕ ਇਕਰਾਰਨਾਮਾ ਹੈ। ਤੁਸੀਂ ਸਮੂਹ ਲੋਕਾਂ ਲਈ ਰੌਸ਼ਨੀ ਹੋਵੋਗੇ।
7 ਤੁਸੀਂ ਅੰਨ੍ਹੇ ਲੋਕਾਂ ਦੀਆਂ ਅੱਖਾਂ ਖੋਲ੍ਹ ਦਿਓਗੇ ਤੇ ਉਹ ਦੇਖਣ ਦੇ ਯੋਗ ਹੋ ਜਾਣਗੇ। ਬਹੁਤ ਲੋਕ ਕੈਦ ਅੰਦਰ ਹਨ, ਤੁਸੀਂ ਉਨ੍ਹਾਂ ਲੋਕਾਂ ਨੂੰ ਮੁਕਤ ਕਰੋਂਗੇ। ਬਹੁਤ ਲੋਕ ਹਨੇਰੇ ਅੰਦਰ ਰਹਿੰਦੇ ਨੇ, ਤੁਸੀਂ ਉਨ੍ਹਾਂ ਨੂੰ ਉਸ ਕੈਦ ਵਿੱਚੋਂ ਬਾਹਰ ਕੱਢੋਁਗੇ।
8 ਮੈਂ ਯਹੋਵਾਹ ਹਾਂ। ਮੇਰਾ ਨਾਮ ਯਾਹਵੇਹ ਹੈ। ਮੈਂ ਆਪਣਾ ਪਰਤਾਪ ਕਿਸੇ ਹੋਰ ਨੂੰ ਨਹੀਂ ਦੇਵਾਂਗਾ। ਮੈਂ ਮੂਰਤੀਆਂ ਨੂੰ ਉਹ ਵਡਿਆਈ ਨਹੀਂ ਲੈਣ ਦੇਵਾਂਗਾ, ਜਿਹੜੀ ਮੇਰੇ ਲਈ ਹੋਣੀ ਚਾਹੀਦੀ ਹੈ।"
9 ਆਦਿ ਵਿੱਚ, ਮੈਂ ਆਖਿਆ ਸੀ ਕਿ ਕੁਝ ਗੱਲਾਂ ਵਾਪਰਨਗੀਆਂ ਤੇ ਉਹ ਗੱਲਾਂ ਵਾਪਰ ਗਈਆਂ! ਤੇ ਹੁਣ ਇਸਤੋਂ ਪਹਿਲਾਂ ਕਿ ਇਹ ਵਾਪਰਨ, ਮੈਂ ਤੁਹਾਨੂੰ ਕੁਝ ਗੱਲਾਂ ਬਾਰੇ ਦੱਸ ਰਿਹਾ ਹਾਂ, ਜੋ ਭਵਿੱਖ ਵਿੱਚ ਵਾਪਰਨਗੀਆਂ।
10 ਯਹੋਵਾਹ ਲਈ, ਇੱਕ ਨਵਾਂ ਗੀਤ ਗਾਵੋ ਅਤੇ ਉਸਦੀ ਉਸਤਤ ਕਰੋ, ਤੁਸੀਂ ਦੂਰ-ਦੁਰਾਡੇ ਦੇਸਾਂ ਦੇ ਲੋਕੋ, ਤੁਸੀਂ ਜੋ ਸਮੁੰਦਰਾਂ ਤੇ ਸਫ਼ਰ ਕਰਦੇ ਹੋ, ਤੁਸੀਂ ਮਹਾਂਸਾਗਰ ਵਿੱਚ ਰਹਿਣ ਵਾਲੇ ਜੀਵੋ, ਤੁਸੀਂ ਦੂਰ ਦੁਰਾਡੀਆਂ ਥਾਵਾਂ ਦੇ ਲੋਕੋ ਯਹੋਵਾਹ ਦੀ ਉਸਤਤ ਕਰੋ!
11 ਮਾਰੂਬਲੋ ਤੇ ਸ਼ਹਿਰੋ, ਕੇਦਾਰ ਦੇ ਪਿਂਡੋ, ਯਹੋਵਾਹ ਦੀ ਉਸਤਤ ਕਰੋ। ਸਲਾ ਵਿੱਚ ਰਹਿਣ ਵਾਲੇ ਲੋਕੋ, ਖੁਸ਼ੀ ਦੇ ਗੀਤ ਗਾਓ! ਆਪਣੇ ਪਰਬਤ ਦੇ ਸ਼ਿਖਰ ਉੱਤੇ ਗਾਵੋ।
12 ਯਹੋਵਾਹ ਨੂੰ ਪਰਤਾਪ ਦੇਵੋ, ਤੁਸੀਂ ਦੂਰ-ਦੁਰਾਡੇ ਦੇਸ਼ਾਂ ਦੇ ਸਮੂਹ ਲੋਕੋ ਉਸ ਦੀ ਉਸਤਤ ਕਰੋ।
13 ਯਹੋਵਾਹ ਤਾਕਤਵਰ ਫ਼ੌਜੀ ਵਾਂਗ ਬਾਹਰ ਜਾਵੇਗਾ। ਉਹ ਯੁੱਧ ਕਰਨ ਲਈ ਤਿਆਰ ਬਰ ਤਿਆਰ ਹੋਵੇਗਾ। ਉਹ ਬਹੁਤ ਉੱਤੇਜਿਤ ਹੋ ਜਾਵੇਗਾ। ਉਹ ਚਾਂਘਰਾਂ ਮਾਰੇਗਾ ਤੇ ਸ਼ੋਰ ਮਚਾਵੇਗਾ ਅਤੇ ਉਹ ਆਪਣੇ ਦੁਸ਼ਮਣ ਤਾਈਂ ਹਰਾ ਦੇਵੇਗਾ।
14 "ਬੜੇ ਚਿਰਾਂ ਤੋਂ ਮੈਂ ਕੁਝ ਵੀ ਨਹੀਂ ਆਖਿਆ। ਮੈਂ ਆਪਣੇ-ਆਪ ਨੂੰ ਕਾਬੂ ਵਿੱਚ ਰੱਖਿਆ ਤ੍ਤੇ ਕੁਝ ਵੀ ਨਹੀਂ ਆਖਿਆ। ਪਰ ਹੁਣ ਮੈਂ ਉੱਚੀ ਚਾਂਘਰਾਂ ਮਾਰਾਂਗਾ, ਜਿਵੇਂ ਕੋਈ ਔਰਤ ਬੱਚਾ ਜਣਨ ਸਮੇਂ ਮਾਰਦੀ ਹੈ। ਮੈਂ ਬਹੁਤ ਜ਼ਾਰੋ-ਜ਼ਾਰ ਦੀ ਸਾਹ ਭਰਾਂਗਾ।
15 ਮੈਂ ਪਹਾੜੀਆਂ ਅਤੇ ਪਰਬਤਾਂ ਨੂੰ ਤਬਾਹ ਕਰ ਦੇਵਾਂਗਾ। ਮੈਂ ਓਥੇ ਉਗਦੇ ਸਾਰਿਆਂ ਪੌਦਿਆਂ ਨੂੰ ਸੁਕਾ ਦਿਆਂਗਾ। ਮੈਂ ਨਦੀਆਂ ਨੂੰ ਮਾਰੂਬਲ ਅੰਦਰ ਬਦਲ ਦਿਆਂਗਾ। ਮੈਂ ਪਾਣੀ ਦੇ ਸਰੋਵਰ ਸੁਕਾ ਦੇਵਾਂਗਾ।
16 ਫ਼ੇਰ ਮੈਂ ਅੰਨ੍ਹਿਆਂ ਲੋਕਾਂ ਦੀ ਅਗਵਾਈ ਉਸ ਰਾਹ ਕਰਾਂਗਾ ਜਿਸਨੂੰ ਉਹ ਕਦੇ ਨਹੀਂ ਜਾਣਦੇ ਸਨ। ਮੈਂ ਅੰਨ੍ਹੇ ਲੋਕਾਂ ਦੀ ਅਗਵਾਈ ਉਨ੍ਹਾਂ ਥਾਵਾਂ ਵੱਲ ਕਰਾਂਗਾ ਜਿੱਥੇ ਉਹ ਕਦੇ ਨਹੀਂ ਗਏ ਸਨ। ਮੈਂ ਉਨ੍ਹਾਂ ਲਈ ਅੰਧਕਾਰ ਨੂੰ ਰੌਸ਼ਨੀ ਵਿੱਚ ਬਦਲ ਦਿਆਂਗਾ ਤੇ ਮੁਸ਼ਕਿਲ ਰਸਤੇ ਨੂੰ ਪਧ੍ਧਰਾ ਬਣਾ ਦਿਆਂਗਾ। ਮੈਂ ਉਹੀ ਗੱਲਾਂ ਕਰਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ। ਤੇ ਮੈਂ ਆਪਣੇ ਬੰਦਿਆਂ ਨੂੰ ਛੱਡ ਕੇ ਨਹੀਂ ਜਾਵਾਂਗਾ।
17 ਪਰ ਕੁਝ ਲੋਕਾਂ ਨੇ ਮੇਰੇ ਪਿੱਛੇ ਲੱਗਣਾ ਛੱਡ ਦਿੱਤਾ ਸੀ। ਉਨ੍ਹਾਂ ਕੋਲ ਮੂਰਤੀਆਂ ਨੇ ਜਿਹੜੀਆਂ ਸੋਨੇ ਨਾਲ ਮੜੀਆਂ ਨੇ। ਉਹ ਉਨ੍ਹਾਂ ਮੂਰਤੀਆਂ ਨੂੰ ਆਖਦੇ ਨੇ, 'ਤੁਸੀਂ ਸਾਡੇ ਦੇਵਤੇ ਹੋ।' ਉਹ ਲੋਕ ਆਪਣੇ ਝੂਠਿਆਂ ਦੇਵਤਿਆਂ ਉੱਤੇ ਭਰੋਸਾ ਕਰਦੇ ਨੇ ਪਰ ਉਹ ਲੋਕ ਨਿਰਾਸ਼ ਹੋਵਣਗੇ!
18 "ਤੁਹਾਨੂੰ, ਬੋਲੇ ਲੋਕਾਂ ਨੂੰ, ਮੇਰੀ ਗੱਲ ਸੁਣਨੀ ਚਾਹੀਦੀ ਹੈ! ਤੁਹਾਨੂੰ, ਅੰਨ੍ਹੇ ਲੋਕਾਂ ਨੂੰ ਮੈਨੂੰ ਦੇਖਣਾ ਚਾਹੀਦਾ ਹੈ!
19 ਸਾਰੀ ਦੁਨੀਆਂ ਵਿੱਚੋਂ, ਮੇਰਾ ਸੇਵਕ ਸਭ ਤੋਂ ਵਧ ਅੰਨ੍ਹਾ ਹੈ! ਜਿਸ ਸੰਦੇਸ਼ਵਾਹਕ ਨੂੰ ਮੈਂ ਦੁਨੀਆਂ ਲਈ ਭੇਜਦਾ ਹਾਂ ਉਹ ਸਭ ਤੋਂ ਵਧ ਬੋਲਾ ਹੈ। ਮੈਂ ਜਿਸ ਨਾਲ ਇਕਰਾਰਨਾਮਾ ਕੀਤਾ ਸੀ - ਯਹੋਵਾਹ ਦਾ ਸੇਵਕ - ਉਹ ਸਭ ਤੋਂ ਅੰਨ੍ਹਾ ਹੈ।
20 ਮੇਰਾ ਸੇਵਕ ਦੇਖਦਾ ਕਿ ਉਸ ਨੂੰ ਕੀ ਕਰਨਾ ਚਾਹੀਦਾ ਹੈ, ਪਰ ਉਹ ਮੇਰੇ ਕਹਿਣੇ ਵਿੱਚ ਨਹੀਂ ਹੈ। ਉਹ ਆਪਣੇ ਕੰਨਾਂ ਨਾਲ ਸੁਣ ਸਕਦਾ ਹੈ, ਪਰ ਉਹ ਮੇਰੀ ਗੱਲ ਸੁਣਨ ਤੋਂ ਇਨਕਾਰ ਕਰਦਾ ਹੈ।"
21 ਯਹੋਵਾਹ ਚਾਹੁੰਦਾ ਹੈ ਕਿ ਉਸਦਾ ਸੇਵਕ ਨੇਕ ਬਣੇ। ਯਹੋਵਾਹ ਚਾਹੁੰਦਾ ਹੈ ਕਿ ਉਹ ਉਸ ਦੀਆਂ ਅਦਭੁਤ ਸਿਖਿਆਵਾਂ ਦਾ ਆਦਰ ਕਰੇ।
22 ਪਰ ਜ਼ਰਾ ਲੋਕਾਂ ਵੱਲ ਦੇਖੋ। ਹੋਰਨਾਂ ਲੋਕਾਂ ਨੇ ਉਨ੍ਹਾਂ ਨੂੰ ਹਰਾ ਦਿੱਤਾ ਹੈ ਤੇ ਉਨ੍ਹਾਂ ਪਾਸੋਂ ਉਨ੍ਹਾਂ ਦੀਆਂ ਚੀਜ਼ਾਂ ਖੋਹ ਲਈਆਂ ਹਨ। ਸਾਰੇ ਹੀ ਜਵਾਨ ਆਦਮੀ ਭੈਭੀਤ ਨੇ ਉਹ ਕੈਦਾਂ ਅੰਦਰ ਡਕ੍ਕ ਹੋਏ ਨੇ ਲੋਕਾਂ ਨੇ ਉਨ੍ਹਾਂ ਤੋਂ ਪੈਸੇ ਖੋਹ ਲੇ ਨੇ। ਤੇ ਉਨ੍ਹਾਂ ਨੂੰ ਬਚਾਉਣ ਵਾਲਾ ਕੋਈ ਨਹੀਂ। ਹੋਰਨਾਂ ਲੋਕਾਂ ਉਨ੍ਹਾਂ ਦਾ ਪੈਸਾ ਖੋਹਿਆ ਤੇ ਕਿਸੇ ਬੰਦੇ ਨੇ ਵੀ ਨਹੀਂ ਆਖਿਆ, "ਇਸਨੂੰ ਵਾਪਸ ਕਰੋ!"
23 ਕੀ ਤੁਹਾਡੇ ਵਿੱਚੋਂ ਕਿਸੇ ਨੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਸੁਣਿਆ ਸੀ? ਨਹੀਂ! ਪਰ ਤੁਹਾਨੂੰ ਚਾਹੀਦਾ ਹੈ ਕਿ ਉਸਦੇ ਸ਼ਬਦਾਂ ਨੂੰ ਬਹੁਤ ਧਿਆਨ ਨਾਲ ਸੁਣੋੋ ਤੇ ਇਸ ਬਾਰੇ ਸੋਚੋ ਕਿ ਕੀ ਵਾਪਰਿਆ ਹੈ।
24 ਕਿਸ ਨੇ ਲੋਕਾਂ ਨੂੰ ਯਾਕੂਬ ਅਤੇ ਇਸਰਾਏਲ ਦੀ ਦੌਲਤ ਲੁੱਟਣ ਦਿੱਤੀ? ਇਸਦੀ ਇਜਾਜ਼ਤ ਉਨ੍ਹਾਂ ਨੂੰ ਪਰਮੇਸ਼ੁਰ ਨੇ ਦਿੱਤੀ! ਅਸੀਂ ਯਹੋਵਾਹ ਦੇ ਖਿਲਾਫ਼ ਪਾਪ ਕੀਤਾ। ਇਸ ਲਈ ਯਹੋਵਾਹ ਨੇ ਲੋਕਾਂ ਨੂੰ ਇਜਾਜ਼ਤ ਦੇ ਦਿੱਤੀ ਉਹ ਸਾਡੀ ਦੌਲਤ ਲੈ ਜਾਣ। ਇਸਰਾਏਲ ਦੇ ਲੋਕਾਂ ਨੇ ਉਸ ਤਰ੍ਹਾਂ ਜਿਉਣਾ ਨਹੀਂ ਚਾਹਿਆ ਜਿਵੇਂ ਯਹੋਵਾਹ ਦੀ ਰਜ਼ਾ ਸੀ। ਇਸਰਾਏਲ ਦੇ ਲੋਕਾਂ ਨੇ ਉਸਦੀ ਸਿਖਿਆ ਨਹੀਂ ਸੁਣੀ।
25 ਇਸ ਲਈ ਯਹੋਵਾਹ ਉਨ੍ਹਾਂ ਉੱਤੇ ਬਹੁਤ ਕਰੋਧਵਾਨ ਹੋ ਗਿਆ। ਯਹੋਵਾਹ ਨੇ ਉਨ੍ਹਾਂ ਦੇ ਵਿਰੁੱਧ ਸਖਤ ਲੜਾਈਆਂ ਕਰਾਈਆਂ। ਇਉਂ ਲਗਦਾ ਸੀ ਜਿਵੇਂ ਇਸਰਾਏਲ ਦੇ ਲੋਕ ਅੱਗ ਵਿੱਚ ਘਿਰੇ ਹੋਣ। ਪਰ ਉਨ੍ਹਾਂ ਨੂੰ ਕੋਈ ਪਤਾ ਨਹੀਂ ਸੀ ਕਿ ਕੀ ਵਾਪਰ ਰਿਹਾ ਸੀ। ਇਹ ਇਸ ਤਰ੍ਹਾਂ ਸੀ ਜਿਵੇਂ ਉਹ ਸੜ ਰਹੇ ਹੋਣ। ਪਰ ਉਨ੍ਹਾਂ ਨੇ ਇਸ ਗੱਲ ਨੂੰ ਸਮਝਣ ਦੀ ਕੋਸ਼ਿਸ਼ ਨਹੀਂ ਕੀਤੀ ਕਿ ਕੀ ਵਾਪਰ ਰਿਹਾ ਸੀ।
ਕਾਂਡ 43

1 ਯਾਕੂਬ, ਤੈੈਨੂੰ ਯਹੋਵਾਹ ਨੇ ਸਾਜਿਆ ਸੀ। ਇਸਰਾਏਲ, ਯਹੋਵਾਹ ਨੇ ਤੈਨੂੰ ਬਣਾਇਆ ਸੀ। ਅਤੇ ਹੁਣ ਯਹੋਵਾਹ ਆਖਦਾ ਹੈ, "ਭੈਭੀਤ ਨਾ ਹੋਵੋ! ਮੈਂ ਤੈਨੂੰ ਬਚਾਇਆ। ਮੈਂ ਤੈਨੂੰ ਨਾਮ ਦਿੱਤਾ। ਤੂੰ ਮੇਰਾ ਹੈਂ।
2 ਜਦੋਂ ਤੇਰੇ ਉੱਪਰ ਮੁਸੀਬਤ ਪੈਂਦੀ ਹੈ ਤਾਂ ਮੈਂ ਤੇਰੇ ਨਾਲ ਹੁੰਦਾ ਹਾਂ। ਜਦੋਂ ਤੂੰ ਨਦੀਆਂ ਪਾਰ ਕਰਁੇਗਾ ਤੈਨੂੰ ਕੋਈ ਨੁਕਸਾਨ ਨਹੀਂ ਪੁੱਜੇਗਾ। ਜਦੋਂ ਤੂੰ ਅੱਗ ਵਿੱਚੋਂ ਲੰਘੇਁਗਾ, ਤੂੰ ਸੜੇਁਗਾ ਨਹੀਂ ਲਾਟਾਂ ਤੈਨੂੰ ਨੁਕਸਾਨ ਨਹੀਂ ਪਹੁੰਚਾਣਗੀਆਂ।
3 ਕਿਉਂਕਿ ਮੈਂ, ਯਹੋਵਾਹ ਤੇਰਾ ਪਰਮੇਸ਼ੁਰ ਹਾਂ। ਮੈਂ ਇਸਰਾਏਲ ਦਾ ਪਵਿੱਤਰ ਪੁਰਖ, ਤੇਰਾ ਰਖਿਅਕ੍ਕ ਹਾਂ। ਮੈਂ ਮਿਸਰ ਦੇ ਦਿੱਤਾ, ਤੇਰੀ ਅਦਾਇਗੀ ਕਰਨ ਲਈ। ਮੈਂ ਇਬੋਪੀਆ ਤੇ ਸੇਬਾ ਦੇ ਦਿੱਤੇ ਤੈਨੂੰ ਆਪਣਾ ਬਨਾਉਣ ਲਈ।
4 ਤੁਸੀਂ ਮੇਰੇ ਲਈ ਬਹੁਤ ਮਹੱਤਵਪੂਰਣ ਹੋ, ਇਸ ਲਈ ਮੈਂ ਤੁਹਾਡਾ ਆਦਰ ਕਰਾਂਗਾ। ਮੈਂ ਤੁਹਾਨੂੰ ਪਿਆਰ ਕਰਦਾ ਹਾਂ ਅਤੇ ਮੈਂ ਸਾਰੇ ਲੋਕਾਂ ਅਤੇ ਕੌਮਾਂ ਦਾ ਦਾਨ ਕਰ ਦਿਆਂਗਾ ਤਾਂ ਜੋ ਤੂੰ ਜਿਉਂ ਸਕੇਁ।"
5 "ਇਸ ਲਈ ਡਰੋ ਨਾ! ਮੈਂ ਤੁਹਾਡੇ ਨਾਲ ਹਾਂ। ਮੈਂ ਤੁਹਾਡੇ ਬੱਚਿਆਂ ਨੂੰ ਇਕਠਿਆਂ ਕਰਾਂਗਾ ਅਤੇ ਉਨ੍ਹਾਂ ਨੂੰ ਤੁਹਾਡੇ ਪਾਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਪੂਰਬ ਅਤੇ ਪੱਛਮ ਵੱਲੋਂ ਇਕਠਿਆਂ ਕਰਾਂਗਾ ।
6 ਮੈਂ ਉੱਤਰ ਨੂੰ ਆਖਾਂਗਾ: ਮੇਰੇ ਬੰਦਿਆਂ ਨੂੰ ਮੇਰੇ ਹਵਾਲੇ ਕਰ ਦਿਓ! ਮੈਂ ਦੱਖਣ ਨੂੰ ਆਖਾਂਗਾ: ਮੇਰੇ ਬੱਚਿਆਂ ਨੂੰ ਕੈਦੀ ਬਣਾ ਕੇ ਨਾ ਰੱਖੋ! ਮੇਰੇ ਪੁੱਤਰਾਂ ਅਤੇ ਧੀਆਂ ਨੂੰ ਦੂਰ ਦੁਰਾਡੀਆਂ ਥਾਵਾਂ ਤੋਂ ਮੇਰੇ ਪਾਸ ਲਿਆਵੋ!
7 ਉਨ੍ਹਾਂ ਸਮੂਹ ਲੋਕਾਂ ਨੂੰ ਮੇਰੇ ਪਾਸ ਲਿਆਵੋ ਜਿਹੜੇ ਮੇਰੇ ਹਨ ਉਹ ਲੋਕ ਜਿਨ੍ਹਾਂ ਨੂੰ ਮੇਰਾ ਨਾਮ ਮਿਲਿਆ ਹੋਇਆ ਹੈ। ਮੈਂ ਉਨ੍ਹਾਂ ਲੋਕਾਂ ਨੂੰ ਆਪਣੇ ਲਈ ਸਾਜਿਆ ਸੀ। ਮੈਂ ਉਨ੍ਹਾਂ ਲੋਕਾਂ ਨੂੰ ਸਾਜਿਆ ਸੀ, ਅਤੇ ਉਹ ਮੇਰੇ ਹਨ।"
8 ਪਰਮੇਸ਼ੁਰ ਆਖਦਾ ਹੈ, "ਉਨ੍ਹਾਂ ਲੋਕਾਂ ਨੂੰ ਬਾਹਰ ਲਿਆਵੋ ਜਿਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਉਹ ਅੰਨ੍ਹੇ ਹਨ। ਉਨ੍ਹਾਂ ਲੋਕਾਂ ਨੂੰ ਬਾਹਰ ਲਿਆਵੋ ਜਿਨ੍ਹਾਂ ਦੇ ਕੰਨ ਹਨ ਪਰ ਉਹ ਬੋਲੇ ਹਨ।
9 ਸਮੂਹ ਲੋਕਾਂ ਨੂੰ ਅਤੇ ਸਮੂਹ ਕੌਮਾਂ ਨੂੰ ਵੀ ਇਕਠਿਆਂ ਕਰਨਾ ਚਾਹੀਦਾ ਹੈ। ਸ਼ਾਇਦ ਉਨ੍ਹਾਂ ਦੇ ਝੂਠੇ ਦੇਵਤਿਆਂ ਵਿੱਚੋਂ ਕੋਈ ਆਦਿ ਵਿੱਚ ਵਾਪਰੀਆਂ ਗੱਲਾਂ ਬਾਰੇ ਦੱਸਣਾ ਚਾਹੇ। ਉਨ੍ਹਾਂ ਨੂੰ ਆਪਣੇ ਗਵਾਹ ਵੀ ਲਿਆਉਣੇ ਚਾਹੀਦੇ ਹਨ। ਗਵਾਹਾਂ ਨੂੰ ਸੱਚ ਬੋਲਣਾ ਚਾਹੀਦਾ ਹੈ। ਇਸਤੋਂ ਪਤਾ ਚੱਲੇਗਾ ਕਿ ਉਹ ਸਹੀ ਹਨ।"
10 ਯਹੋਵਾਹ ਆਖਦਾ ਹੈ, "ਤੁਸੀਂ ਲੋਕ ਮੇਰੇ ਗਵਾਹ ਹੋ। ਤੁਸੀਂ ਹੀ ਉਹ ਸੇਵਕ ਹੋ ਜਿਨ੍ਹਾਂ ਦੀ ਮੈਂ ਚੋਣ ਕੀਤੀ ਸੀ। ਮੈਂ ਤੁਹਾਨੂੰ ਇਸ ਲਈ ਚੁਣਿਆ ਸੀ ਤਾਂ ਜੋ ਤੁਸੀਂ ਲੋਕਾਂ ਦੀ ਮੇਰੇ ਉੱਪਰ ਵਿਸ਼ਵਾਸ ਕਰਨ ਵਿੱਚ ਸਹਾਇਤਾ ਕਰ ਸਕੋ। ਮੈਂ ਤੁਹਾਨੂੰ ਇਸ ਲਈ ਚੁਣਿਆ ਸੀ ਤਾਂ ਜੋ ਤੁਸੀਂ ਸਮਝ ਸਕੋਁ ਕਿ ਮੈਂ ਉਹ ਹਾਂ ਮੈਂ ਹੀ ਸੱਚਾ ਪਰਮੇਸ਼ੁਰ ਹਾਂ। ਮੇਰੇ ਤੋਂ ਪਹਿਲਾਂ ਕੋਈ ਪਰਮੇਸ਼ੁਰ ਨਹੀਂ ਸੀ। ਅਤੇ ਮੇਰੇ ਤੋਂ ਮਗਰੋਂ ਕੋਈ ਪਰਮੇਸ਼ੁਰ ਨਹੀਂ ਹੋਵੇਗਾ।
11 ਮੈਂ ਖੁਦ ਹੀ ਯਹੋਵਾਹ ਹਾਂ। ਅਤੇ ਇੱਥੇ ਕੋਈ ਹੋਰ ਰਖਿਅਕ੍ਕ ਨਹੀਂ ਹੈ ਇੱਕੋ ਇੱਕ ਮੈਂ ਹੀ ਹਾਂ।
12 "ਮੈਂ ਹੀ ਹਾਂ ਉਹ ਜਿਸਨੇ ਤੁਹਾਡੇ ਨਾਲ ਗੱਲ ਕੀਤੀ ਸੀ। ਮੈਂ ਤੁਹਾਨੂੰ ਬਚਾਇਆ ਸੀ। ਮੈਂ ਤੁਹਾਨੂੰ ਉਹ ਗੱਲਾਂ ਦਸੀਆਂ ਸਨ। ਇਹ ਕੋਈ ਅਜਨਬੀ ਨਹੀਂ ਸੀ ਜਿਹੜਾ ਤੁਹਾਡੇ ਨਾਲ ਸੀ। ਤੁਸੀਂ ਮੇਰੇ ਗਵਾਹ ਹੋ, ਅਤੇ ਮੈਂ ਪਰਮੇਸ਼ੁਰ ਹਾਂ।" (ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।)
13 "ਮੈਂ ਹਮੇਸ਼ਾ ਹੀ ਪਰਮੇਸ਼ੁਰ ਰਿਹਾ ਹਾਂ। ਜਦੋਂ ਮੈਂ ਕੁਝ ਕਰਦਾ ਹਾਂ ਤਾਂ ਕੋਈ ਵੀ ਬੰਦਾ ਉਸਨੂੰ ਤਬਦੀਲ ਨਹੀਂ ਕਰ ਸਕਦਾ। ਅਤੇ ਕੋਈ ਬੰਦਾ ਵੀ ਲੋਕਾਂ ਨੂੰ ਮੇਰੀ ਤਾਕਤ ਤੋਂ ਬਚਾ ਨਹੀਂ ਸਕਦਾ।"
14 ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰਖ, ਤੁਹਾਨੂੰ ਬਚਾਉਂਦਾ ਹੈ। ਅਤੇ ਯਹੋਵਾਹ ਆਖਦਾ ਹੈ, "ਮੈਂ ਤੁਹਾਡੇ ਲਈ ਬਾਬਲ ਨੂੰ ਫ਼ੌਜਾਂ ਘੱਲਾਂਗਾ। ਬਹੁਤ ਸਾਰੇ ਲੋਕ ਫ਼ੜ ਲੇ ਜਾਣਗੇ। ਉਨ੍ਹਾਂ ਲੋਕਾਂ, ਕਸਦੀਆਂ ਨੂੰ ਆਪਣੀਆਂ ਹੀ ਕਿਸ਼ਤੀਆਂ ਵਿੱਚ ਲਿਜਾਇਆ ਜਾਵੇਗਾ। ਕਸਦੀਆਂ ਉਨ੍ਹਾਂ ਕਿਸ਼ਤੀਆਂ ਦਾ ਬਹੁਤ ਗੁਮਾਨ ਕਰਦੇ ਹਨ।
15 ਮੈਂ ਹੀ ਯਹੋਵਾਹ ਹਾਂ, ਤੁਹਾਡੀ ਪਵਿੱਤਰ ਹਸਤੀ। ਮੈਂ ਇਸਰਾਏਲ ਨੂੰ ਸਾਜਿਆ ਸੀ। ਮੈਂ ਤੁਹਾਡਾ ਰਾਜਾ ਹਾਂ।"
16 ਯਹੋਵਾਹ ਸਮੁੰਦਰ ਵਿੱਚ ਸੜਕਾਂ ਬਣਾਵੇਗਾ। ਡੋਲਦੇ ਪਾਣੀਆਂ ਵਿੱਚੋਂ ਵੀ ਉਹ ਆਪਣੇ ਲੋਕਾਂ ਲਈ ਰਸਤਾ ਬਣਾਵੇਗਾ। ਅਤੇ ਯਹੋਵਾਹ ਆਖਦਾ ਹੈ,
17 "ਉਹ ਲੋਕ ਜਿਹੜੇ ਮੇਰੇ ਨਾਲ ਆਪਣੇ ਰੱਥਾਂ, ਘੋੜਿਆਂ ਅਤੇ ਫ਼ੌਜਾਂ ਨਾਲ ਲੜਦੇ ਹਨ, ਹਾਰ ਜਾਣਗੇ। ਉਹ ਫ਼ੇਰ ਕਦੇ ਨਹੀਂ ਉੱਠ ਸਕਣਗੇ। ਉਹ ਤਬਾਹ ਹੋ ਜਾਣਗੇ। ਉਨ੍ਹਾਂ ਨੂੰ ਉਸੇ ਤਰ੍ਹਾਂ ਖਤਮ ਕਰ ਦਿੱਤਾ ਜਾਵੇਗਾ ਜਿਵੇਂ ਮੋਮਬਤ੍ਤੀ ਦੀ ਲਾਟ ਬੁਝਾ ਦਿੱਤੀ ਜਾਂਦੀ ਹੈ।
18 ਇਸ ਲਈ ਉਨ੍ਹਾਂ ਗੱਲਾਂ ਨੂੰ ਚੇਤੇ ਨਾ ਕਰੋ ਜਿਹੜੀਆਂ ਆਦਿ ਵਿੱਚ ਵਾਪਰੀਆਂ ਸਨ। ਉਨ੍ਹਾਂ ਚੀਜ਼ਾਂ ਬਾਰੇ ਨਾ ਸੋਚੋ ਜਿਹੜੀਆਂ ਬਹੁਤ ਸਮਾਂ ਪਹਿਲਾਂ ਵਾਪਰੀਆਂ ਸਨ।
19 ਕਿਉਂਕਿ ਮੈਂ ਨਵੀਆਂ ਗੱਲਾਂ ਕਰਾਂਗਾ! ਹੁਣ ਤੁਸੀਂ ਨਵੇਂ ਪੌਦੇ ਵਾਂਗ ਉਗ੍ਗੋਁਗੇ ਅਵੱਸ਼ ਹੀ ਤੁਸੀਂ ਜਾਣਦੇ ਹੋ ਕਿ ਇਹ ਸਹੀ ਹੈ। ਮੈਂ ਸੱਚਮੁੱਚ ਮਾਰੂਬਲ ਵਿੱਚ ਸੜਕ ਬਣਾਵਾਂਗਾ। ਮੈਂ ਸੱਚਮੁੱਚ ਹੀ ਸੁੱਕੀ ਧਰਤੀ ਵਿੱਚ ਨਦੀਆਂ ਚਲਾ ਦਿਆਂਗਾ।
20 ਜੰਗਲੀ ਜਾਨਵਰ ਵੀ ਮੇਰੇ ਸ਼ੁਕਰਗੁਜ਼ਾਰ ਹੋਣਗੇ। ਵੱਡੇ ਜਾਨਵਰ ਅਤੇ ਪੰਛੀ ਮੇਰਾ ਆਦਰ ਕਰਨਗੇ। ਉਹ ਮੇਰਾ ਆਦਰ ਕਰਨਗੇ ਜਦੋਂ ਮੈਂ ਮਾਰੂਬਲ ਵਿੱਚ ਪਾਣੀ ਚਲਾ ਦਿਆਂਗਾ। ਉਹ ਮੇਰਾ ਆਦਰ ਕਰਨਗੇ ਜਦੋਂ ਮੈਂ ਸੁੱਕੀ ਧਰਤੀ ਵਿੱਚ ਨਦੀਆਂ ਵਗਾ ਦਿਆਂਗਾ। ਇਹ ਗੱਲ ਮੈਂ ਆਪਣੇ ਬੰਦਿਆਂ ਨੂੰ ਪਾਣੀ ਦੇਣ ਲਈ ਕਰਾਂਗਾ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਮੈਂ ਚੁਣਿਆ ਸੀ।
21 ਇਹੀ ਹਨ ਉਹ ਲੋਕ ਜਿਨ੍ਹਾਂ ਨੂੰ ਮੈਂ ਸਾਜਿਆ ਸੀ। ਅਤੇ ਇਹ ਲੋਕ ਮੇਰੀ ਉਸਤਤ ਕਰਨ ਲਈ ਗੀਤ ਗਾਉਣਗੇ।
22 "ਯਾਕੂਬ, ਤੂੰ ਮੇਰੇ ਅੱਗੇ ਪ੍ਰਾਰਥਨਾ ਨਹੀਂ ਕੀਤੀ। ਕਿਉਂਕਿ ਤੂੰ, ਇਸਰਾਏਲ ਮੇਰੇ ਕੋਲੋਂ ਬਕ੍ਕ ਗਿਆ ਹੈਂ।
23 ਤੂੰ ਮੇਰੇ ਅੱਗੇ ਬਲੀ ਚੜਾਉਣ ਲਈ ਆਪਣੀਆਂ ਭੇਡਾਂ ਨਹੀਂ ਲਿਆਂਦੀਆਂ। ਤੂੰ ਮੇਰਾ ਆਦਰ ਨਹੀਂ ਕੀਤਾ। ਤੂੰ ਮੈਨੂੰ ਬਲੀਆਂ ਨਹੀਂ ਚੜਾਈਆਂ। ਮੈਂ ਤੈਨੂੰ ਬਲੀਆਂ ਚੜਾਉਣ ਲਈ ਮਜ਼ਬੂਰ ਨਹੀਂ ਕੀਤਾ। ਮੈਂ ਤੈਨੂੰ ਉਦੋਂ ਤੱਕ ਧੂਫ਼ ਧੁਖਾਉਣ ਲਈ ਮਜ਼ਬੂਰ ਨਹੀਂ ਕੀਤਾ ਜਦੋਂ ਤਕ ਕਿ ਤੂੰ ਬਕ੍ਕ ਨਹੀਂ ਜਾਂਦਾ।
24 ਤੂੰ ਮੇਰਾ ਆਦਰ ਕਰਨ ਲਈ ਆਪਣਾ ਪੈਸਾ ਵਰਤ ਕੇ ਚੀਜ਼ਾਂ ਨਹੀਂ ਖਰੀਦੀਆਂ। ਪਰ ਸੱਚਮੁੱਚ ਮੈਨੂੰ ਆਪਣੇ ਪਾਪਾਂ ਨਾਲ ਬੋਝਿਤ ਕੀਤਾ ਹੈ। ਤੂੰ ਉਦੋਂ ਤੱਕ ਪਾਪ ਕਰਦਾ ਰਿਹਾ ਜਦੋਂ ਤੱਕ ਮੈਂ ਤੇਰੇ ਮੰਦੇ ਅਮਲਾਂ ਕਾਰਣ ਨਹੀਂ ਗਿਆ।
25 "ਮੈਂ, ਮੈਂ ਹੀ ਹਾਂ ਉਹ ਜਿਹੜਾ ਤੇਰੇ ਸਾਰੇ ਪਾਪਾਂ ਨੂੰ ਸਾਫ਼ ਕਰਦਾ ਹੈ। ਇਹ ਗੱਲ ਮੈਂ ਆਪਣੇ-ਆਪ ਨੂੰ ਪ੍ਰਸੰਨ ਕਰਨ ਲਈ ਕਰਦਾ ਹਾਂ। ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਕਰਾਂਗਾ।
26 ਪਰ ਤੈਨੂੰ ਚਾਹੀਦਾ ਹੈ ਕਿ ਮੈਨੂੰ ਯਾਦ ਕਰੇਁ । ਮੈਂ ਇਕੱਠੇ ਹੋਣਾ ਚਾਹੀਦਾ ਹੈ ਅਤੇ ਇਹ ਨਿਰਣਾ ਕਰਨਾ ਚਾਹੀਦਾ ਹੈ ਕਿ ਕਿਹੜੀ ਗੱਲ ਸਹੀ ਹੈ। ਤੁਹਾਨੂੰ ਉਹ ਗੱਲਾਂ ਦੱਸ ਦੇਣੀਆਂ ਚਾਹੀਦੀਆਂ ਹਨ ਜੋ ਤੁਸੀਂ ਕੀਤੀਆਂ ਹਨ। ਅਤੇ ਇਹ ਦਰਸਾਉਣਾ ਚਾਹੀਦਾ ਹੈ ਕਿ ਤੁਸੀਂ ਸਹੀ ਹੋ।
27 ਤੁਹਾਡੇ ਪਹਿਲੇ ਪਿਤਾ ਨੇ ਪਾਪ ਕੀਤੇ। ਅਤੇ ਤੁਹਾਡੇ ਵਕੀਲਾਂ ਨੇ ਮੇਰੇ ਵਿਰੁੱਧ ਗੱਲਾਂ ਕੀਤੀਆਂ ਹਨ।
28 ਮੈਂ ਤੁਹਾਡੇ ਪਵਿੱਤਰ ਹਾਕਮ ਨੂੰ ਅਪਵਿੱਤਰ ਬਣਾ ਦਿਆਂਗਾ। ਮੈਂ ਯਾਕੂਬ ਨੂੰ ਪੂਰੀ ਤਰ੍ਹਾਂ ਆਪਣਾ ਬਣਾ ਲਵਾਂਗਾ। ਬੁਰੀਆਂ ਗੱਲਾਂ ਇਸਰਾਏਲ ਨਾਲ ਵਾਪਰਨਗੀਆਂ।"
ਕਾਂਡ 44

1 "ਯਾਕੂਬ, ਤੂੰ ਮੇਰਾ ਸੇਵਕ ਹੈਂ। ਸੁਣ ਮੇਰੀ ਗੱਲ! ਇਸਰਾਏਲ, ਮੈਂ ਤੈਨੂੰ ਚੁਣਿਆ ਸੀ। ਸੁਣ ਉਹ ਗੱਲਾਂ ਜਿਹੜੀਆਂ ਮੈਂ ਆਖਦਾ ਹਾਂ!
2 ਮੈਂ ਯਹੋਵਾਹ ਹਾਂ, ਅਤੇ ਮੈਂ ਤੈਨੂੰ ਸਾਜਿਆ ਸੀ। ਮੈਂ ਹੀ ਉਹ ਹਾਂ ਜਿਸਨੇ ਤੈਨੂੰ ਉਵੇਂ ਬਣਾਇਆ ਸੀ ਜਿਵੇਂ ਕਿ ਤੂੰ ਹੈਂ। ਮੈਂ ਉਦੋਂ ਤੋਂ ਤੇਰੀ ਸਹਾਇਤਾ ਕੀਤੀ ਜਦੋਂ ਤੋਂ ਤੂੰ ਆਪਣੀ ਮਾਤਾ ਦੇ ਗਰਭ ਵਿੱਚ ਸੀ। ਯਾਕੂਬ, ਮੇਰੇ ਸੇਵਕ, ਭੈਭੀਤ ਨਾ ਹੋਵੋ। ਯਿਸ਼ੁਰੂਨ, ਮੈਂ ਤੈਨੂੰ ਚੁਣਿਆ ਸੀ।
3 "ਮੈਂ ਪਿਆਸੇ ਬੰਦਿਆਂ ਲਈ ਪਾਣੀ ਵਰ੍ਹਾਵਾਂਗਾ। ਮੈਂ ਸੁੱਕੀ ਧਰਤੀ ਉੱਤੇ ਨਦੀਆਂ ਵਗਾਵਾਂਗਾ। ਮੈਂ ਤੁਹਾਡੇ ਬੱਚਿਆਂ ਉੱਤੇ ਆਪਣੀ ਆਤਮਾ ਦੀ ਬੁਛਾੜ ਕਰਾਂਗਾ। ਇਹ ਤੁਹਾਡੇ ਪਰਿਵਾਰ ਵੱਲ ਵਗਦੀ ਪਾਣੀ ਦੀ ਨਦੀ ਵਾਂਗ ਹੋਵੇਗੀ।
4 ਉਹ ਦੁਨੀਆਂ ਦੇ ਲੋਕਾਂ ਵਿਚਕਾਰ ਵਧਣ ਫ਼ੁਲ੍ਲਣਗੇ। ਉਹ ਪਾਣੀ ਦੀਆਂ ਨਹਿਰਾਂ ਕੰਢੇ ਉਗ੍ਗੇ ਹੋਏ ਰੁੱਖਾਂ ਵਰਗੇ ਹੋਣਗੇ।
5 "ਇੱਕ ਬੰਦਾ ਆਖੇਗਾ, 'ਮੈਂ ਯਹੋਵਾਹ ਦਾ ਬੰਦਾ ਹਾਂ।' ਦੂਸਰਾ ਬੰਦਾ 'ਯਾਕੂਬ ਦਾ' ਨਾਮ ਇਸਤੇਮਾਲ ਕਰੇਗਾ। ਕੋਈ ਹੋਰ ਬੰਦਾ ਆਪਣਾ ਦਸਤਖਰ ਕਰੇਗਾ 'ਮੈਂ ਯਹੋਵਾਹ ਦਾ ਬੰਦਾ ਹਾਂ।' ਅਤੇ ਕੋਈ ਦੂਸਰਾ ਬੰਦਾ 'ਇਸਰਾਏਲ' ਨਾਮ ਦਾ ਇਸਤੇਮਾਲ ਕਰੇਗਾ।"
6 ਯਹੋਵਾਹ ਇਸਰਾਏਲ ਦਾ ਰਾਜਾ ਹੈ। ਯਹੋਵਾਹ ਸਰਬ ਸ਼ਕਤੀਮਾਨ ਇਸਰਾਏਲ ਦੀ ਰੱਖਿਆ ਕਰਦਾ ਹੈ। ਯਹੋਵਾਹ ਆਖਦਾ ਹੈ, "ਮੈਂ ਹੀ ਇੱਕ ਪਰਮੇਸ਼ੁਰ ਹਾਂ। ਹੋਰ ਕੋਈ ਦੇਵਤੇ ਨਹੀਂ ਹਨ। ਮੈਂ ਹੀ ਆਦਿ ਅਤੇ ਅੰਤ ਹਾਂ।
7 ਇੱਥੇ ਮੇਰੇ ਵਰਗਾ ਕੋਈ ਹੋਰ ਪਰਮੇਸ਼ੁਰ ਨਹੀਂ ਹੈ। ਜੇ ਇੱਥੇ ਹੈ, ਤਾਂ ਉਸ ਦੇਵਤੇ ਨੂੰ ਹੁਣ ਬੋਲਣਾ ਚਾਹੀਦਾ ਹੈ। ਉਸ ਦੇਵਤੇ ਨੂੰ ਆਉਣਾ ਚਾਹੀਦਾ ਹੈ ਅਤੇ ਇਹ ਸਬੂਤ ਦੇਣਾ ਚਾਹੀਦਾ ਹੈ ਕਿ ਉਹ ਮੇਰੇ ਵਰਗਾ ਹੈ। ਉਸ ਦੇਵਤੇ ਨੂੰ ਮੈਨੂੰ ਦੱਸਣਾ ਚਾਹੀਦਾ ਹੈ ਕਿ ਉਸ ਸਮੇਂ ਤੋਂ ਲੈਕੇ ਕੀ ਵਾਪਰਿਆ ਹੈ ਜਦੋਂ ਤੋਂ ਮੈਂ ਆਪਣੇ ਪ੍ਰਾਚੀਨ ਲੋਕਾਂ ਨੂੰ ਸਾਜਿਆ ਸੀ। ਉਸ ਦੇਵਤੇ ਨੂੰ ਇਹ ਦਰਸਾਉਣ ਲਈ ਸੰਕੇਤ ਦੇਣੇ ਚਾਹੀਦੇ ਹਨ ਕਿ ਉਹ ਭਵਿੱਖ ਵਿੱਚ ਵਾਪਰਨ ਬਾਰੇ ਜਾਣਦਾ ਹੈ।
8 ਭੈਭੀਤ ਨਾ ਹੋਵੋ! ਫ਼ਿਕਰ ਨਾ ਕਰੋ। ਮੈਂ ਹਮੇਸ਼ਾ ਤੁਹਾਨੂੰ ਦੱਸਿਆ ਹੈ ਕਿ ਕੀ ਵਾਪਰੇਗਾ। ਤਸੀਁ ਮੇਰੇ ਗਵਾਹ ਹੋ। ਇੱਥੇ ਕੋਈ ਦੂਸਰਾ ਪਰਮੇਸ਼ੁਰ ਨਹੀਂ ਹੈ ਸਿਰਫ਼ ਮੈਂ ਹੀ ਹਾਂ ਇੱਕ। ਇੱਥੇ ਕੋਈ ਹੋਰ 'ਆਸਰਾ' ਨਹੀਂ ਹੈ ਮੈਂ ਜਾਣਦਾ ਹਾਂ ਕਿ ਸਿਰਫ਼ ਮੈਂ ਹੀ ਹਾਂ ਉਹ।"
9 ਜਿਹੜੇ ਲੋਕ ਮੂਰਤੀਆਂ ਬਣਾਉਂਦੇ ਹਨ, ਬੇਕਾਰ ਹਨ। ਉਹ ਉਨ੍ਹਾਂ ਮੂਰਤੀਆਂ ਨੂੰ ਪਿਆਰ ਕਰਦੇ ਹਨ ਪਰ ਉਹ ਮੂਰਤੀਆਂ ਬੇਕਾਰ ਹਨ। ਉਹ ਮੂਰਤੀਆਂ ਖੁਦ ਸਾਬਤ ਕਰਦੀਆਂ ਹਨ ਕਿ ਉਹ ਵਿਅਰਬ ਹਨ। ਕਿਉਂ ਕਿ ਉਹ ਵੇਖ ਨਹੀਂ ਸਕਦੀਆਂ ਅਤੇ ਉਹ ਕੁਝ ਨਹੀਂ ਸਮਝਦੀਆਂ। ਇਸ ਲਈ ਜਿਨ੍ਹਾਂ ਨੇ ਉਨ੍ਹਾਂ ਨੂੰ ਬਣਾਇਆ ਸ਼ਰਮਸਾਰ ਹੋਣਗੇ।
10 ਇਨ੍ਹਾਂ ਝੂਠੇ ਦੇਵਤਿਆਂ ਨੂੰ ਕਿਸਨੇ ਬਣਾਇਆ? ਕਿਸਨੇ ਇਨ੍ਹਾਂ ਬੇਕਾਰ ਮੂਰਤੀਆਂ ਨੂੰ ਬਣਾਇਆ?
11 ਉਨ੍ਹਾਂ ਦੇਵਤਿਆਂ ਨੂੰ ਮਜ਼ਦੂਰਾਂ ਨੇ ਬਣਾਇਆ! ਅਤੇ ਉਹ ਸਾਰੇ ਮਜ਼ਦੂਰ ਬੰਦੇ ਹਨ - ਦੇਵਤੇ ਨਹੀਂ। ਜੇ ਉਹ ਸਾਰੇ ਬੰਦੇ ਇਕੱਠੇ ਹੋ ਜਾਣ ਅਤੇ ਇਨ੍ਹਾਂ ਗੱਲਾਂ ਬਾਰੇ ਚਰਚਾ ਕਰਨ, ਤਾਂ ਉਹ ਸਾਰੇ ਹੀ ਸ਼ਰਮਸਾਰ ਅਤੇ ਭੈਭੀਤ ਹੋਣਗੇ।
12 ਇੱਕ ਮਜ਼ਬੂਰ ਲੋਹੇ ਨੂੰ ਕੋਲਿਆਂ ਉੱਤੇ ਗਰਮ ਕਰਨ ਲਈ ਆਪਣੇ ਸੰਦਾਂ ਦੀ ਵਰਤੋਂ ਕਰਦਾ ਹੈ। ਇਹ ਬੰਦਾ ਧਾਤ ਨੂੰ ਕੁਟ੍ਟਣ ਲਈ ਹਬੌੜੇ ਦੀ ਵਰਤੋਂ ਕਰਦਾ ਹੈ ਅਤੇ ਧਾਤ ਮੂਰਤੀ ਬਣ ਜਾਂਦੀ ਹੈ। ਇਹ ਬੰਦਾ ਆਪਣੇ ਹੀ ਮਜ਼ਬੂਤ ਬਾਜ਼ੂਆਂ ਦੀ ਵਰਤੋਂ ਕਰਦਾ ਹੈ। ਪਰ ਜਦੋਂ ਉਹ ਬੰਦਾ ਭੁੱਖਾ ਹੁੰਦਾ ਹੈ ਤਾਂ ਉਸਦੀ ਤਾਕਤ ਘਟ ਜਾਂਦੀ ਹੈ। ਜੇ ਉਹ ਬੰਦਾ ਪਾਣੀ ਨਹੀਂ ਪੀਂਦਾ ਤਾਂ ਉਹ ਕਮਜ਼ੋਰ ਹੋ ਜਾਂਦਾ ਹੈ।
13 ਇੱਕ ਹੋਰ ਬੰਦਾ ਲੱਕੜ ਉੱਤੇ ਲਕੀਰਾਂ ਵਾਹੁਣ ਲਈ ਸੂਤਰ ਅਤੇ ਕਂਮਪਾਸ ਦੀ ਵਰਤੋਂ ਕਰਦਾ ਹੈ। ਇਸਤੋਂ ਇਹ ਪਤਾ ਚਲਦਾ ਹੈ ਕਿ ਉਸਨੂੰ ਕਿੱਥੋਂ ਕਟਾਈ ਕਰਨੀ ਚਾਹੀਦੀ ਹੈ। ਫ਼ੇਰ ਉਹ ਬੰਦਾ ਆਪਣੀਆਂ ਛੈਣੀਆਂ ਦੀ ਵਰਤੋਂ ਕਰਦਾ ਹੈ ਅਤੇ ਲਕੜੀ ਵਿੱਚੋਂ ਮੂਰਤੀ ਤਰਾਸ਼ ਲੈਂਦਾ ਹੈ। ਉਹ ਆਪਣੀ ਪ੍ਰਕਾਰ ਦੀ ਵਰਤੋਂ ਕਰਕੇ ਮੂਰਤੀ ਦੀ ਮਿਣਤੀ ਕਰਦਾ ਹੈ। ਇਸ ਢੰਗ ਨਾਲ ਉਹ ਮਜ਼ਦੂਰ ਲਕੜੀ ਨੂੰ ਬਿਲਕੁਲ ਆਦਮੀ ਦੀ ਸ਼ਕਲ ਦੇ ਦਿੰਦਾ ਹੈ। ਅਤੇ ਮਨੁੱਖ ਦੀ ਇਹ ਮੂਰਤੀ ਹੋਰ ਕੁਝ ਨਹੀਂ ਕਰਦੀ ਸਗੋਂ ਘਰ ਵਿੱਚ ਰੱਖੀ ਰਹਿੰਦੀ ਹੈ।
14 ਇੱਕ ਬੰਦਾ ਦਿਆਰ, ਸਰੂ ਜਾਂ ਸ਼ਾਇਦ ਓਕ ਦੇ ਰੁੱਖ ਨੂੰ ਕੱਟਦਾ ਹੈ। ਉਸ ਬੰਦੇ ਨੇ ਰੁੱਖਾਂ ਨੂੰ ਨਹੀਂ ਉਗਾਇਆ - ਇਹ ਰੁੱਖ ਆਪਣੀ ਸ਼ਕਤੀ ਨਾਲ ਹੀ ਜੰਗਲ ਵਿੱਚ ਉਗ੍ਗੇ ਸਨ। ਜੇ ਕੋਈ ਬੰਦਾ ਚੀਲ੍ਹ ਦੇ ਰੁੱਖ ਬੀਜਦਾ ਹੈ ਤਾਂ ਬਾਰਿਸ਼ ਉਸਨੂੰ ਉਗਾਉਂਦੀ ਹੈ।)
15 ਫ਼ੇਰ ਉਹ ਬੰਦਾ ਉਸ ਰੁੱਖ ਦਾ ਇਸਤੇਮਾਲ ਆਪਣੀ ਅੱਗ ਬਾਲਣ ਲਈ ਕਰਦਾ ਹੈ। ਉਹ ਬੰਦਾ ਰੁੱਖਾਂ ਨੂੰ ਛੋਟੇ-ਛੋਟੇ ਲਕੜੀ ਦੇ ਟੋਟਿਆਂ ਵਿੱਚ ਵੰਡ ਦਿੰਦਾ ਹੈ। ਅਤੇ ਉਹ ਉਸ ਲੱਕੜ ਨੂੰ ਭੋਜਨ ਪਕਾਉਣ ਲਈ ਅਤੇ ਆਪਣੇ-ਆਪ ਨੂੰ ਨਿਘ੍ਘਾ ਰੱਖਣ ਲਈ ਵਰਤਦਾ ਹੈ। ਬੰਦਾ ਬੋੜੀ ਜਿਹੀ ਲੱਕੜ ਨਾਲ ਅੱਗ ਜਲਾਉਂਦਾ ਹੈ ਅਤੇ ਆਪਣੀ ਰੋਟੀ ਸੇਕਦਾ ਹੈ। ਪਰ ਉਹ ਬੰਦਾ ਉਸ ਲੱਕੜ ਦੇ ਇੱਕ ਹਿੱਸੇ ਨੂੰ ਦੇਵਤਾ ਬਨਾਉਣ ਲਈ ਵੀ ਵਰਤਦਾ ਹੈ - ਅਤੇ ਬੰਦਾ ਉਸ ਦੇਵਤੇ ਦੀ ਉਪਾਸਨਾ ਵੀ ਕਰਦਾ ਹੈ! ਉਹ ਦੇਵਤਾ ਇੱਕ ਮੂਰਤੀ ਹੈ ਜਿਸਨੂੰ ਬੰਦੇ ਨੇ ਬਣਾਇਆ ਸੀ - ਪਰ ਬੰਦਾ ਮੂਰਤੀ ਅੱਗੇ ਸਿਜਦਾ ਕਰਦਾ ਹੈ!
16 ਬੰਦਾ ਅੱਧੀ ਲਕੜੀ ਨੂੰ ਅੱਗ ਵਿੱਚ ਬਾਲਦਾ ਹੈ। ਬੰਦਾ ਅੱਗ ਦੀ ਵਰਤੋਂ ਆਪਣੇ ਲਈ ਮਾਸ ਪਕਾਉਣ ਲਈ ਕਰਦਾ ਹੈ ਅਤੇ ਉਹ ਉਸ ਮਾਸ ਨੂੰ ਰਜ੍ਜ ਕੇ ਖਾਂਦਾ ਹੈ। ਬੰਦਾ ਲੱਕੜ ਬਾਲ ਕੇ ਆਪਣੇ-ਆਪ ਨੂੰ ਨਿਘ੍ਘਾ ਰੱਖਦਾ ਹੈ। ਬੰਦਾ ਆਖਦਾ ਹੈ, "ਠੀਕ ਹੈ! ਹੁਣ ਮੈਂ ਨਿਘ੍ਘਾ ਹੋ ਗਿਆ ਹਾਂ। ਮੈਂ ਦੇਖ ਸਕਦਾ ਹਾਂ ਕਿਉਂਕਿ ਅੱਗ ਵਿੱਚੋਂ ਰੌਸ਼ਨੀ ਨਿਕਲ ਰਹੀ ਹੈ!"
17 ਪਰ ਬੋੜੀ ਜਿਹੀ ਲੱਕੜ ਬਚੀ ਰਹਿ ਗਈ ਹੈ ਇਸ ਲਈ ਉਹ ਬੰਦਾ ਉਸ ਲੱਕੜ ਵਿੱਚੋਂ ਮੂਰਤੀ ਬਣਾਉਂਦਾ ਹੈ ਅਤੇ ਉਸਨੂੰ ਆਪਣਾ ਦੇਵਤਾ ਬੁਲਾਉਂਦਾ ਹੈ। ਉਹ ਇਸ ਦੇਵਤੇ ਅੱਗੇ ਸਿਜਦਾ ਕਰਦਾ ਹੈ ਅਤੇ ਆਖਦਾ ਹੈ, "ਤੂੰ ਮੇਰਾ ਦੇਵਤਾ ਹੈਂ, ਮੇਰੀ ਰੱਖਿਆ ਕਰ!"
18 ਉਹ ਬੰਦੇ ਇਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਹਨ। ਉਹ ਸਮਝਦੇ ਹੀ ਨਹੀਂ! ਇਹ ਇਸ ਤਰ੍ਹਾਂ ਹੈ ਜਿਵੇਂ ਉਨ੍ਹਾਂ ਦੀਆਂ ਅੱਖਾਂ ਢਕੀਆਂ ਹੋਈਆਂ ਹੋਣ ਅਤੇ ਇਸ ਲਈ ਉਹ ਦੇਖ ਨਹੀਂ ਸਕਦੇ। ਉਨ੍ਹਾਂ ਦੇ ਦਿਲ (ਮਨ) ਸਮਝਣ ਦੀ ਚੇਸ਼ਟਾ ਨਹੀਂ ਕਰਦੇ।
19 ਉਨ੍ਹਾਂ ਲੋਕਾਂ ਨੇ ਕਦੇ ਇਨ੍ਹਾਂ ਗੱਲਾਂ ਬਾਰੇ ਨਹੀਂ ਸੋਚਿਆ। ਲੋਕ ਸਮਝਦੇ ਹੀ ਨਹੀਂ, ਇਸ ਲਈ ਉਨ੍ਹਾਂ ਨੇ ਕਦੇ ਇਹ ਦਿਲ ਵਿੱਚ ਨਹੀਂ ਸੋਚਿਆ, "ਮੈਂ ਅੱਧੀ ਲਕੜੀ ਅੱਗ ਵਿੱਚ ਬਾਲ ਦਿੱਤੀ। ਮੈਂ ਆਪਣੇ ਕੋਲਿਆਂ ਦੀ ਵਰਤੋਂ ਕਰਕੇ ਆਪਣੀ ਰੋਟੀ ਪਕਾਈ ਅਤੇ ਮਾਸ ਰਿੰਨ੍ਹਿਆ। ਫ਼ੇਰ ਮੈਂ ਮਾਸ ਖਾਧਾ। ਅਤੇ ਮੈਂ ਬਚੀ ਹੋਈ ਲਕੜੀ ਦੀ ਵਰਤੋਂ ਇਸ ਭਿਆਨਕ ਚੀਜ਼ ਨੂੰ ਬਨਾਉਣ ਲਈ ਕੀਤੀ। ਮੈਂ ਤਾਂ ਲਕੜੀ ਦੇ ਇੱਕ ਟੁਕੜੇ ਦੀ ਉਪਾਸਨਾ ਕਰ ਰਿਹਾ ਹਾਂ!"
20 ਉਹ ਬੰਦਾ ਇਹ ਨਹੀਂ ਜਾਣਦਾ ਕਿ ਉਹ ਕੀ ਕਰ ਰਿਹਾ ਹੈ। ਉਹ ਉਲਝਣ ਵਿੱਚ ਹੈ, ਇਸ ਲਈ ਉਸਦਾ ਦਿਲ ਉਸਨੂੰ ਕੁਰਾਹੇ ਪਾਉਂਦਾ ਹੈ। ਉਹ ਬੰਦਾ ਆਪਣੇ-ਆਪ ਨੂੰ ਨਹੀਂ ਬਚਾ ਸਕਦਾ। ਅਤੇ ਉਹ ਇਹ ਨਹੀਂ ਦੇਖ ਸਕਦਾ ਕਿ ਉਹ ਗ਼ਲਤ ਕੰਮ ਕਰ ਰਿਹਾ ਹੈ। ਉਹ ਬੰਦਾ ਇਹ ਨਹੀਂ ਆਖੇਗਾ, "ਇਹ ਮੂਰਤੀ ਜਿਸਨੂੰ ਮੈਂ ਫ਼ੜਿਆ ਹੋਇਆ ਹੈ, ਇੱਕ ਝੂਠਾ ਦੇਵਤਾ ਹੈ।"
21 "ਯਾਕੂਬ, ਇਹ ਗੱਲਾਂ ਚੇਤੇ ਰੱਖ: ਇਸਰਾਏਲ ਯਾਦ ਰੱਖ, ਤੂੰ ਮੇਰਾ ਸੇਵਕ ਹੈਂ। ਮੈਂ ਤੈਨੂੰ ਸਾਜਿਆ ਸੀ। ਤੂੰ ਮੇਰਾ ਸੇਵਕ ਹੈਂ। ਮੈਨੂੰ ਕਦੇ ਨਾ ਭੁੱਲੀਁ।
22 ਤੁਹਾਡੇ ਪਾਪ ਵੱਡੇ ਬੱਦਲ ਵਰਗੇ ਸਨ। ਪਰ ਮੈਂ ਉਹ ਪਾਪ ਮਿਟਾ ਦਿੱਤੇ। ਤੁਹਾਡੇ ਪਾਪ ਧੁੰਦ ਵਾਗ ਗਾਇਬ ਹੋ ਗਏ ਨੇ। ਮੈਂ ਬਚਾਇਆ ਅਤੇ ਮੈਂ ਤੇਰੀ ਰਾਖੀ ਕੀਤੀ, ਇਸ ਲਈ ਮੇਰੇ ਕੋਲ ਵਾਪਸ ਆ ਜਾ!"
23 ਅਕਾਸ਼ ਖੁਸ਼ ਨੇ ਕਿਉਂ ਕਿ ਯਹੋਵਾਹ ਨੇ ਮਹਾਨ ਗੱਲਾਂ ਕੀਤੀਆਂ ਨੇ। ਧਰਤੀ ਖੁਸ਼ ਹੈ, ਧਰਤੀ ਹੇਠਲੀ ਧੁਰ ਅੰਦਰਲੀ ਡੂੰਘ ਵੀ। ਪਰਬਤ ਯਹੋਵਾਹ ਦੇ ਸ਼ੁਕਰਾਨੇ ਦੇ ਗੀਤ ਗਾਉਂਦੇ ਨੇ। ਜੰਗਲ ਦੇ ਸਾਰੇ ਹੀ ਰੁੱਖ ਖੁਸ਼ ਨੇ! ਕਿਉਂ ਕਿ ਯਹੋਵਾਹ ਨੇ ਯਾਕੂਬ ਨੂੰ ਬਚਾਇਆ। ਪਰਮੇਸ਼ੁਰ ਨੇ ਇਸਰਾਏਲ ਲਈ ਮਹਾਨ ਗੱਲਾਂ ਕੀਤੀਆਂ।
24 ਯਹੋਵਾਹ ਨੇ ਤੁਹਾਨੂੰ ਸਾਜਿਆ, ਜਿਵੇਂ ਤੁਸੀਂ ਹੋ। ਯਹੋਵਾਹ ਨੇ ਇਹ ਕਾਰਜ ਉਦੋਂ ਕੀਤਾ ਜਦੋਂ ਹਾਲੇ ਤੁਸੀਂ ਆਪਣੀ ਮਾਂ ਦੇ ਗਰਭ ਅੰਦਰ ਸੀ। ਯਹੋਵਾਹ ਆਖਦਾ ਹੈ, "ਮੈਂ, ਯਹੋਵਾਹ ਨੇ, ਹਰ ਸ਼ੈਅ ਸਾਜੀ! ਮੈਂ ਖੁਦ ਓਥੇ ਅਕਾਸ਼ ਰੱਖੇ ਸਨ! ਮੈਂ ਆਪਣੇ ਸਾਮ੍ਹਣੇ ਧਰਤੀ ਵਿਛਾਈ।"
25 ਨਕਲੀ ਨਬੀ ਝੂਠ ਬੋਲਦੇ ਹਨ, ਪਰ ਯਹੋਵਾਹ ਉਨ੍ਹਾਂ ਦੇ ਝੂਠ ਨੂੰ ਗ਼ਲਤ ਸਿਧ੍ਧ ਕਰ ਦਿੰਦਾ ਹੈ। ਯਹੋਵਾਹ ਜਾਦੂ ਟੂਣੇ ਕਰਨ ਵਾਲੇ ਲੋਕਾਂ ਨੂੰ ਮੂਰਖ ਬਣਾ ਦਿੰਦਾ ਹੈ। ਯਹੋਵਾਹ ਸਿਆਣਿਆਂ ਨੂੰ ਉਲਝਣ ਵਿੱਚ ਪਾ ਦਿੰਦਾ ਹੈ। ਉਹ ਸੋਚਦੇ ਹਨ ਕਿ ਉਹ ਬਹੁਤ ਕੁਝ ਜਾਣਦੇ ਹਨ ਪਰ ਯਹੋਵਾਹ ਉਨ੍ਹਾਂ ਨੂੰ ਮੂਰਖਾਂ ਵਰਗੇ ਬਣਾ ਦਿੰਦਾ ਹੈ।
26 ਯਹੋਵਾਹ ਲੋਕਾਂ ਨੂੰ ਸੰਦੇਸ਼ ਦੇਣ ਲਈ ਆਪਣੇ ਸੇਵਕਾਂ ਨੂੰ ਭੇਜਦਾ ਹੈ। ਅਤੇ ਯਹੋਵਾਹ ਉਨ੍ਹਾਂ ਸੰਦੇਸ਼ਾਂ ਨੂੰ ਸਚਿਆਉਂਦਾ ਹੈ। ਯਹੋਵਾਹ ਆਪਣੇ ਸੰਦੇਸ਼ਵਾਹਕਾਂ ਨੂੰ ਭੇਜਦਾ ਹੈ ਤਾਂ ਜੋ ਉਹ ਲੋਕਾਂ ਨੂੰ ਇਹ ਦੱਸ ਸਕਣ ਕਿ ਉਨ੍ਹਾਂ ਨੂੰ ਕੀ ਕਰਨਾ ਚਾਹੀਦਾ ਹੈ। ਅਤੇ ਯਹੋਵਾਹ ਇਹ ਦਰਸਾ ਦਿੰਦਾ ਹੈ ਕਿ ਉਨ੍ਹਾਂ ਦੀ ਸਲਾਹ ਨੇਕ ਹੈ।ਯਹੋਵਾਹ ਯਰੂਸ਼ਲਮ ਨੂੰ ਆਖਦਾ ਹੈ, "ਲੋਕ ਇੱਕ ਵਾਰ ਫ਼ੇਰ ਤੇਰੇ ਅੰਦਰ ਰਹਿਣਗੇ! ਯਹੋਵਾਹ ਯਹੂਦਾਹ ਦੇ ਸ਼ਹਿਰਾਂ ਨੂੰ ਆਖਦਾ ਹੈ, "ਤੂੰ ਇੱਕ ਵਾਰ ਫ਼ੇਰ ਉਸਾਰਿਆ ਜਾਵੇਂਗਾ।" ਯਹੋਵਾਹ ਉਨ੍ਹਾਂ ਸ਼ਹਿਰਾਂ ਨੂੰ ਆਖਦਾ ਹੈ ਜਿਹੜੇ ਤਬਾਹ ਹੋ ਗਏ ਸਨ, "ਮੈਂ ਤੁਹਾਨੂੰ ਫ਼ੇਰ ਸ਼ਹਿਰ ਬਣਾਵਾਂਗਾ।"
27 ਯਹੋਵਾਹ ਡੂੰਘੇ ਪਾਣੀਆਂ ਨੂੰ ਆਖਦਾ ਹੈ, "ਸੁੱਕ ਜਾਵੋ! ਮੈਂ ਤੇਰੀਆਂ ਨਦੀਆਂ ਨੂੰ ਵੀ ਸੁਕਾ ਦੇਵਾਂਗਾ!"
28 ਯਹੋਵਾਹ ਖੋਰੁਸ ਨੂੰ ਆਖਦਾ ਹੈ, "ਤੂੰ ਮੇਰਾ ਆਜੜੀ ਹੈਂ, ਤੂੰ ਓਹੀ ਗੱਲਾਂ ਕਰੇਂਗਾ ਜੋ ਮੈਂ ਚਾਹੁੰਦਾ ਹਾਂ। ਤੂੰ ਯਰੂਸ਼ਲਮ ਨੂੰ ਆਖੇਂਗਾ, 'ਤੂੰ ਫ਼ੇਰ ਉਸਾਰਿਆ ਜਾਵੇਂਗਾ!' ਤੂੰ ਮੰਦਰ ਨੂੰ ਆਖੇਂਗਾ, 'ਇੱਕ ਵਾਰੀ ਫ਼ੇਰ ਤੇਰੀਆਂ ਬੁਨਿਆਦਾਂ ਉਸਾਰੀਆਂ ਜਾਣਗੀਆਂ!"'
ਕਾਂਡ 45

1 ਇਹ ਉਹ ਗੱਲਾਂ ਹਨ ਜਿਹੜੀਆਂ ਯਹੋਵਾਹ ਆਪਣੇ ਚੁਣੇ ਹੋਏ ਰਾਜੇ, ਖੋਰੁਸ, ਬਾਰੇ ਆਖਦਾ ਹੈ। "ਮੈਂ ਖੋਰੁਸ ਦਾ ਸੱਜਾ ਹੱਥ ਫ਼ੜਾਂਗਾ। ਮੈਂ ਰਾਜਿਆਂ ਕੋਲੋਂ ਸ਼ਕਤੀ ਖੋਹਣ ਵਿੱਚ ਉਸਦੀ ਸਹਾਇਤਾ ਕਰਾਂਗਾ। ਸ਼ਹਿਰ ਦੇ ਦਰਵਾਜ਼ੇ ਖੋਰੁਸ ਨੂੰ ਨਹੀਂ ਰੋਕਣਗੇ। ਮੈਂ ਸ਼ਹਿਰ ਦੇ ਦਰਵਾਜ਼ੇ ਖੋਲ੍ਹ ਦਿਆਂਗਾ, ਅਤੇ ਖੋਰੁਸ ਅੰਦਰ ਚਲਾ ਜਾਵੇਗਾ।"
2 "ਖੋਰੁਸ ਤੇਰੀਆਂ ਫੌਜਾਂ ਧਾਵਾ ਬੋਲਣਗੀਆਂ ਅਤੇ ਮੈਂ ਤੇਰੇ ਅੱਗੇ ਚੱਲਾਂਗਾ। ਮੈਂ ਪਰਬਤਾਂ ਨੂੰ ਪਧ੍ਧਰਾ ਕਰ ਦਿਆਂਗਾ। ਮੈਂ ਸ਼ਹਿਰ ਦੇ ਤਾਂਬੇ ਦੇ ਦਰਵਾਜ਼ਿਆਂ ਨੂੰ ਭੰਨ ਦਿਆਂਗਾ। ਮੈਂ ਦਰਵਾਜ਼ਿਆਂ ਤੇ ਲੱਗੀਆਂ ਲੋਹੇ ਦੀਆਂ ਛੜਾਂ ਨੂੰ ਤੋੜ ਦਿਆਂਗਾ।
3 ਮੈਂ ਤੈਨੂੰ ਦੌਲਤ ਦਿਆਂਗਾ, ਜਿਹੜੀ ਹਨੇਰੇ ਵਿੱਚ ਬਚਾ ਕੇ ਰੱਖੀ ਗਈ ਹੈ। ਮੈਂ ਤੈਨੂੰ ਉਹ ਲੁਕਵੀਆਂ ਦੌਲਤਾਂ ਦਿਆਂਗਾ। ਮੈਂ ਇਹ ਇਸ ਲਈ ਕਰਾਂਗਾ ਤਾਂ ਜੋ ਤੂੰ ਜਾਣ ਜਾਵੇਂ ਕਿ ਮੈਂ ਹੀ ਯਹੋਵਾਹ ਹਾਂ। ਮੈਂ ਇਸਰਾਏਲ ਦਾ ਪਰਮੇਸ਼ੁਰ ਹਾਂ, ਅਤੇ ਮੈਂ ਤੈਨੂੰ ਤੇਰਾ ਨਾਮ ਲੈਕੇ ਬੁਲਾ ਰਿਹਾ ਹਾਂ!
4 ਇਹ ਗੱਲਾਂ ਮੈਂ ਆਪਣੇ ਸੇਵਕ ਯਾਕੂਬ ਲਈ ਕਰ ਰਿਹਾ ਹਾਂ। ਮੈਂ ਇਹ ਗੱਲਾਂ ਕਰਦਾ ਹਾਂ ਆਪਣੇ ਚੁਣੇ ਹੋਏ ਲੋਕਾਂ ਲਈ, ਇਸਰਾਏਲ ਲਈ। (ਖੋਰੁਸ) ਮੈਂ ਤੈਨੂੰ ਤੇਰਾ ਨਾਮ ਲੈ ਕੇ ਬੁਲਾ ਰਿਹਾ ਹਾਂ। ਤੂੰ ਮੈਨੂੰ ਨਹੀਂ ਜਾਣਦਾ। ਪਰ ਮੈਂ ਤੈਨੂੰ ਤੇਰਾ ਨਾਮ ਲੈ ਕੇ ਬੁਲਾ ਰਿਹਾ ਹਾਂ।
5 ਮੈਂ ਯਹੋਵਾਹ ਹਾਂ! ਮੈਂ ਹੀ ਇੱਕ ਪਰਮੇਸ਼ੁਰ ਹਾਂ। ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ ਹੈ। ਮੈਂ ਤੈਨੂੰ ਤਾਕਤਵਰ ਬਣਾਵਾਂਗਾ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ।
6 ਮੈਂ ਇਹ ਗੱਲਾਂ ਇਸ ਲਈ ਕਰ ਰਿਹਾ ਹਾਂ ਤਾਂ ਜੋ ਸਾਰੇ ਲੋਕ ਜਾਣ ਲੈਣ ਕਿ ਮੈਂ ਹੀ ਇੱਕੋ ਇੱਕ ਪਰਮੇਸ਼ੁਰ ਹਾਂ। ਪੂਰਬ ਤੋਂ ਪੱਛਮ ਤੱਕ ਲੋਕ ਜਾਣ ਲੈਣਗੇ ਕਿ ਮੈਂ ਹੀ ਯਹੋਵਾਹ ਹਾਂ, ਅਤੇ ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ ਹੈ।
7 ਮੈਂ ਨੂਰ ਨੂੰ ਸਾਜਿਆ ਸੀ ਅਤੇ ਮੈਂ ਹਨੇਰੇ ਨੂੰ ਸਾਜਿਆ ਸੀ। ਮੈਂ ਅਮਨ ਸਬਾਪਿਤ ਕਰਦਾ ਹਾਂ, ਅਤੇ ਮੈਂ ਹੀ ਮੁਸੀਬਤਾਂ ਪੈਦਾ ਕਰਦਾ ਹਾਂ। ਮੈਂ ਹੀ ਯਹੋਵਾਹ ਹਾਂ - ਅਤੇ ਮੈਂ ਹੀ ਇਹ ਸਾਰੀਆਂ ਗੱਲਾਂ ਕਰਦਾ ਹਾਂ।
8 "ਕਾਸ਼, ਉੱਪਰ ਅਕਾਸ਼ਾਂ ਦੇ ਬੱਦਲ ਧਰਤੀ ਉੱਤੇ ਨੇਕੀ, ਵਰਖਾ ਵਾਂਗ ਵਰ੍ਹਾਉਣ! ਕਾਸ਼, ਧਰਤੀ ਖੁਲ੍ਹ ਜਾਵੇ ਅਤੇ ਮੁਕਤੀ ਵਧੇ ਫ਼ੁੱਲੇ! ਮੈਂ, ਪਰਮੇਸ਼ਰ ਨੇ, ਇਹ ਸਭ ਕੁਝ ਸਾਜਿਆ।
9 "ਇਨ੍ਹਾਂ ਲੋਕਾਂ ਵੱਲ ਦੇਖੋ! ਇਹ ਉਸ ਨਾਲ ਦਲੀਲਾਂ ਕਰ ਰਹੇ ਹਨ ਜਿਸਨੇ ਉਨ੍ਹਾਂ ਨੂੰ ਸਾਜਿਆ ਸੀ। ਉਨ੍ਹਾਂ ਨੂੰ ਮੇਰੇ ਨਾਲ ਦਲੀਲਾਂ ਕਰਦੇ ਹੋਏ ਦੇਖੋ! ਉਹ ਮਿੱਟੀ ਦੇ ਟੁੱਟੇ ਹੋਏ ਬਰਤਨ ਦੇ ਟੁਕੜਿਆਂ ਵਰਗੇ ਹਨ। ਬੰਦਾ ਨਰਮ ਅਤੇ ਗਿਲ੍ਲੀ ਮਿੱਟੀ ਨੂੰ ਬਰਤਨ ਬਨਾਉਣ ਲਈ ਇਸਤੇਮਾਲ ਕਰਦਾ ਹੈ। ਅਤੇ ਮਿੱਟੀ ਇਹ ਨਹੀਂ ਪੁੱਛਦੀ, 'ਬੰਦਿਆ, ਤੂੰ ਕੀ ਕਰ ਰਿਹਾ ਹੈਂ?' ਉਹ ਚੀਜ਼ਾਂ ਜਿਹੜੀਆਂ ਬਣਾਈਆਂ ਗਈਆਂ ਹੁੰਦੀਆਂ ਹਨ, ਉਨ੍ਹਾਂ ਕੋਲ ਇਹ ਪੁੱਛਣ ਦੀ ਸ਼ਕਤੀ ਨਹੀਂ ਹੁੰਦੀ ਕਿ ਉਨ੍ਹਾਂ ਨੂੰ ਕੌਣ ਬਣਾਉਂਦਾ ਹੈ। ਲੋਕ ਇਸ ਮਿੱਟੀ ਵਰਗੇ ਹਨ।
10 ਇੱਕ ਪਿਤਾ ਆਪਣੇ ਬੰਦਿਆਂ ਨੂੰ ਜਨਮ ਦਿੰਦਾ ਹੈ। ਅਤੇ ਬੱਚੇ ਇਹ ਨਹੀਂ ਪੁੱਛ ਸਕਦੇ, 'ਤੁਸੀਂ ਮੈਨੂੰ ਜੀਵਨ ਕਿਉਂ ਦੇ ਰਹੇ ਹੋ?' ਬੱਚੇ ਆਪਣੀ ਮਾਂ ਨੂੰ ਇਹ ਪ੍ਰਸ਼ਨ ਨਹੀਂ ਕਰ ਸਕਦੇ, 'ਤੂੰ ਮੈਨੂੰ ਕਿਉਂ ਜਨਮ ਦੇ ਰਹੀ ਹੈਂ?"'
11 ਯਹੋਵਾਹ ਪਰਮੇਸ਼ੁਰ ਇਸਰਾਏਲ ਦਾ ਪਵਿੱਤਰ ਪੁਰਖ ਹੈ। ਉਸਨੇ ਇਸਰਾਏਲ ਨੂੰ ਸਾਜਿਆ ਸੀ। ਅਤੇ ਯਹੋਵਾਹ ਆਖਦਾ ਹੈ,"ਮੇਰੇ ਪੁੱਤਰੋ, ਤੁਸੀਂ ਮੈਨੂੰ ਸੰਕੇਤ ਦੇਣ ਲਈ ਆਖਿਆ ਸੀ। ਤੁਸੀਂ ਮੈਨੂੰ ਉਹ ਗੱਲਾਂ ਦਰਸਾਉਣ ਲਈ ਆਖਿਆ ਸੀ ਜਿਹੜੀਆਂ ਮੈਂ ਕੀਤੀਆਂ ਹਨ।
12 ਇਸ ਲਈ ਦੇਖੋ! ਮੈਂ ਧਰਤੀ ਨੂੰ ਸਾਜਿਆ ਸੀ। ਅਤੇ ਮੈਂ ਇਸ ਵਿੱਚ ਰਹਿਣ ਵਾਲੇ ਲੋਕਾਂ ਨੂੰ ਸਾਜਿਆ ਸੀ। ਮੈਂ ਆਪਣੇ ਹੀ ਹੱਥਾਂ ਦੀ ਵਰਤੋਂ ਕੀਤੀ ਸੀ ਅਤੇ ਸਾਜਿਆ ਸੀ ਅਕਾਸ਼ਾਂ ਨੂੰ। ਅਤੇ ਮੈਂ ਆਦੇਸ਼ ਦਿੰਦਾ ਹਾਂ ਅਕਾਸ਼ ਦੀਆਂ ਸਮੂਹ ਫ਼ੌਜਾਂ ਨੂੰ।
13 ਮੈਂ ਖੋਰੁਸ ਨੂੰ ਉਸਦੀ ਸ਼ਕਤੀ ਦਿੱਤੀ ਸੀ, ਤਾਂ ਜੋ ਉਹ ਨੇਕ ਗੱਲਾਂ ਕਰ ਸਕੇ। ਅਤੇ ਮੈਂ ਉਸਦੇ ਕਾਰਜ ਨੂੰ ਅਸਾਨ ਬਣਾ ਦਿਆਂਗਾ। ਖੋਰੁਸ ਫ਼ੇਰ ਮੇਰੇ ਸ਼ਹਿਰ ਨੂੰ ਉਸਾਰੇਗਾ। ਅਤੇ ਉਹ ਮੇਰੇ ਬੰਦਿਆਂ ਨੂੰ ਮੁਕਤੀ ਦੇਵੇਗਾ। ਖੋਰੁਸ ਮੇਰੇ ਬੰਦਿਆਂ ਨੂੰ ਮੈਨੂੰ ਨਹੀਂ ਵੇਚੇਗਾ। ਉਹ ਮੇਰੇ ਜਲਾਵਤਨੀ ਲੋਕਾਂ ਨੂੰ ਅਜ਼ਾਦ ਕਰ ਦੇਵੇਗਾ ਅਤੇ ਮੈਨੂੰ ਉਸ ਨੂੰ ਇਹ ਗੱਲਾਂ ਕਰਨ ਲਈ ਅਦਾਇਗੀ ਜਾਂ ਇਨਾਮ ਨਹੀਂ ਦੇਣਾ ਪਵੇਗਾ।" ਯਹੋਵਾਹ ਸਰਬ-ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ ਸਨ।
14 ਯਹੋਵਾਹ ਆਖਦਾ ਹੈ, "ਮਿਸਰ ਤੇ ਇਬੋਪੀਆ ਅਮੀਰ ਹਨ, ਪਰ ਹੇ ਇਸਰਾਏਲ ਇਹ ਦੌਲਤਾਂ ਤੈਨੂੰ ਮਿਲਣਗੀਆਂ। ਸੇਬਾ ਦੇ ਲੰਮੇ ਕਦ੍ਦ ਵਾਲੇ ਲੋਕ ਤੇਰੇ ਹੋਣਗੇ, ਉਹ ਆਪਣੀਆਂ ਗਰਦਨਾਂ ਵਿੱਚ ਪਾਈਆਂ ਹੋਈਆਂ ਜ਼ੰਜ਼ੀਰਾਂ ਸੰਗ ਚੱਲਣਗੇ। ਉਹ ਤੇਰੇ ਸਾਮ੍ਹਣੇ ਝੁਕਣਗੇ ਅਤੇ ਉਹ ਤੇਰੇ ਸਾਮ੍ਹਣੇ ਪ੍ਰਾਰਥਨਾ ਕਰਨਗੇ।" ਇਸਰਾਏਲ ਪਰਮੇਸ਼ੁਰ ਤੇਰੇ ਨਾਲ ਹੈ। ਅਤੇ ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ।
15 ਹੇ ਪਰਮੇਸ਼ੁਰ, ਤੁਸੀਂ ਹੀ ਉਹ ਪਰਮੇਸ਼ੁਰ ਹੋ ਜਿਸ ਨੂੰ ਲੋਕ ਨਹੀਂ ਦੇਖ ਸਕਦੇ। ਤੁਸੀਂ ਹੀ ਇਸਰਾਏਲ ਦੇ ਰਖਿਅਕ੍ਕ ਹੋ।
16 ਬਹੁਤੇ ਲੋਕ ਝੂਠੇ ਦੇਵਤੇ ਬਣਾਉਂਦੇ ਨੇ। ਪਰ ਉਹ ਲੋਕ ਨਿਰਾਸ਼ ਹੋਣਗੇ। ਉਹ ਸਾਰੇ ਲੋਕ ਸ਼ਰਮਸਾਰ ਹੋਕੇ ਚਲੇ ਜਾਣਗੇ।
17 ਪਰ ਯਹੋਵਾਹ ਇਸਰਾਏਲ ਨੂੰ ਬਚਾਵੇਗਾ ਉਹ ਮੁਕਤੀ ਸਦਾ ਵਾਸਤੇ ਹੋਵੇਗੀ। ਇਸਰਾਏਲ ਫ਼ੇਰ ਕਦੇ ਵੀ ਸ਼ਰਮਸਾਰ ਨਹੀਂ ਹੋਵੇਗਾ।
18 ਯਹੋਵਾਹ ਪਰਮੇਸ਼ੁਰ ਹੈ। ਉਸਨੇ ਧਰਤੀ ਅਤੇ ਅਕਾਸ਼ਾਂ ਨੂੰ ਸਾਜਿਆ ਸੀ। ਯਹੋਵਾਹ ਨੇ ਧਰਤੀ ਨੂੰ ਉਸਦੀ ਬਾਵੇਂ ਰੱਖ ਦਿੱਤਾ ਸੀ। ਯਹੋਵਾਹ ਨੇ ਧਰਤੀ ਨੂੰ ਸੱਖਣਾ ਹੋਣਾ ਨਹੀਂ ਚਾਹਿਆ ਸੀ ਜਦੋਂ ਉਸ ਨੇ ਇਸਨੂੰ ਸਾਜਿਆ ਸੀ। ਉਸਨੇ ਇਸਨੂੰ ਸਦਾ ਜਿਉਣ ਲਈ ਸਾਜਿਆ ਸੀ। "ਮੈਂ ਹੀ ਯਹੋਵਾਹ ਹਾਂ, ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ।
19 ਮੈਂ ਗੁਪਰ ਰੂਪ ਵਿੱਚ ਨਹੀਂ ਬੋਲਿਆ ਸੀ। ਮੈਂ ਗੁਪਤ ਰੂਪ ਵਿੱਚ ਆਖਿਆ ਹੈ। ਮੈਂ ਖੁਲ੍ਹੇ-ਆਮ ਆਖਿਆ ਹੈ। ਮੈਂ ਆਪਣੇ ਸ਼ਬਦ, ਦੁਨੀਆਂ ਦੀ ਹਨੇਰੀ ਬਾਵੇਂ ਨਹੀਂ ਛੁਪਾਏ ਸਨ। ਮੈਂ ਯਾਕੂਬ ਦੇ ਲੋਕਾਂ ਨੂੰ ਨਹੀਂ ਆਖਿਆ ਸੀ ਕਿ ਉਹ ਮੈਨੂੰ ਖਾਲੀ ਥਾਵਾਂ ਅੰਦਰ ਦੇਖਣ। ਮੈਂ ਹੀ ਯਹੋਵਾਹ ਹਾਂ, ਅਤੇ ਮੈਂ ਸੱਚ ਬੋਲਦਾ ਹਾਂ। ਮੈਂ ਉਹੀ ਗੱਲਾਂ ਆਖਦਾ ਹਾਂ, ਜੋ ਸਹੀ ਹਨ।"
20 "ਤੁਸੀਂ ਲੋਕ ਹੋਰਨਾਂ ਕੌਮਾਂ ਤੋਂ ਬਚ ਗਏ ਹੋ। ਇਸ ਲਈ ਇਕੱਠੇ ਹੋ ਜਾਓ ਅਤੇ ਮੇਰੇ ਪਾਸ ਆਓ। (ਇਨ੍ਹਾਂ ਲੋਕਾਂ ਨੇ ਝੂਠੇ ਦੇਵਤਿਆਂ ਦੀਆਂ ਮੂਰਤੀਆਂ ਰੱਖੀਆਂ ਹੋਈਆਂ ਹਨ। ਇਹ ਲੋਕ ਉਨ੍ਹਾਂ ਨਿਕੰਮੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ। ਪਰ ਉਹ ਲੋਕ ਇਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਹਨ।
21 ਇਨ੍ਹਾਂ ਲੋਕਾਂ ਨੂੰ ਆਖੋ ਕਿ ਮੇਰੇ ਕੋਲ ਆ ਜਾਣ। ਉਨ੍ਹਾਂ ਨੂੰ ਆਪਣਾ ਪੱਖ ਦੱਸਣ ਦਿਓ ਅਤੇ ਇਨ੍ਹਾਂ ਗੱਲਾਂ ਬਾਰੇ ਬਹਿਸ ਕਰਨ ਦਿਓ।)"ਬਹੁਤ ਚਿਰ ਪਹਿਲਾਂ ਵਾਪਰੀਆਂ ਗੱਲਾਂ ਬਾਰੇ ਤੁਹਾਨੂੰ ਕਿਸਨੇ ਦੱਸਿਆ? ਬ੍ਬਹੁਤ ਚਿਰ ਪਹਿਲਾਂ ਤੋਂ ਤੁਹਾਨੂੰ ਇਹ ਗੱਲਾਂ ਕੌਣ ਦਸਦਾ ਰਿਹਾ ਹੈ? ਮੈਂ, ਯਹੋਵਾਹ ਹੀ, ਉਹ ਹਾਂ ਜਿਸਨੇ ਇਹ ਗੱਲਾਂ ਆਖੀਆਂ। ਮੈਂ ਹੀ ਇੱਕੋ ਹੀ ਇੱਕ ਪਰਮੇਸ਼ੁਰ ਹਾਂ। ਕੀ ਇੱਥੇ ਮੇਰੇ ਵਰਗਾ ਕੋਈ ਹੋਰ ਪਰਮੇਸ਼ੁਰ ਹੈ? ਕੀ ਇੱਥੇ ਕੋਈ ਦੂਸਰਾ ਨੇਕ ਪਰਮੇਸ਼ੁਰ ਹੈ? ਕੀ ਇੱਥੇ ਕੋਈ ਹੋਰ ਪਰਮੇਸ਼ੁਰ ਹੈ ਜਿਹੜਾ ਆਪਣੇ ਬੰਦਿਆਂ ਨੂੰ ਬਚਾਉਂਦਾ ਹੈ? ਨਹੀਂ! ਇੱਥੇ ਕੋਈ ਹੋਰ ਪਰਮੇਸ਼ੁਰ ਨਹੀਂ ਹੈ!
22 ਦੂਰ-ਦੂਰ ਦੇ ਤੁਹਾਨੂੰ ਸਮੂਹ ਲੋਕਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਝੂਠੇ ਦੇਵਤਿਆਂ ਦੇ ਪਿੱਛੇ ਲੱਗਣ ਤੋਂ ਹਟ ਜਾਓ। ਤੁਹਾਨੂੰ ਚਾਹੀਦਾ ਹੈ ਕਿ ਮੇਰੇ ਪਿੱਛੇ ਲੱਗੋ ਅਤੇ ਬਚ ਜਾਓ। ਮੈਂ ਪਰਮੇਸ਼ੁਰ ਹਾਂ। ਇੱਥੇ ਕੋਈ ਹੋਰ ਪਰਮੇਸ਼ੁਰ ਨਹੀਂ ਹੈ। ਮੈਂ ਹੀ ਇੱਕੋ ਇੱਕ ਪਰਮੇਸ਼ੁਰ ਹਾਂ।
23 "ਮੈਂ ਇਹ ਇਕਰਾਰ ਖੁਦ ਆਪਣੀ ਸ਼ਕਤੀ ਨਾਲ ਕਰਦਾ ਹਾਂ। ਅਤੇ ਜਦੋਂ ਮੈਂ ਕੋਈ ਇਕਰਾਰ ਕਰਦਾ ਹਾਂ, ਉਹ ਇਕਰਾਰ ਸੱਚਾ ਹੁੰਦਾ ਹੈ। ਜਿਹੜੀ ਗੱਲ ਦਾ ਮੈਂ ਇਕਰਾਰ ਕਰਦਾ ਹਾਂ ਉਹ ਜ਼ਰੂਰ ਵਾਪਰੇਗੀ: ਅਤੇ ਮੈਂ ਇਕਰਾਰ ਕਰਦਾ ਹਾਂ ਕਿ ਹਰ ਬੰਦਾ ਮੇਰੇ (ਪਰਮੇਸ਼ੁਰ ਦੇ) ਅੱਗੇ ਝੁਕੇਗਾ। ਅਤੇ ਹਰ ਬੰਦਾ ਮੇਰੇ ਪਿੱਛੇ ਲੱਗਣ ਦਾ ਇਕਰਾਰ ਕਰੇਗਾ।
24 ਲੋਕ ਆਖਣਗੇ, 'ਨੇਕੀ ਅਤੇ ਸ਼ਕਤੀ ਸਿਰਫ਼ ਯਹੋਵਾਹ ਵੱਲੋਂ ਆਉਂਦੀ ਹੈ।"'ਕੁਝ ਲੋਕ ਯਹੋਵਾਹ ਉੱਤੇ ਨਾਰਾਜ਼ ਹਨ। ਪਰ ਯਹੋਵਾਹ ਦੇ ਗਵਾਹ ਆਉਣਗੇ ਅਤੇ ਉਨ੍ਹਾਂ ਗੱਲਾਂ ਬਾਰੇ ਦਸ੍ਸਣਗੇ ਜਿਹੜੀਆਂ ਯਹੋਵਾਹ ਨੇ ਕੀਤੀਆਂ ਹਨ। ਇਸ ਲਈ ਉਹ ਨਾਰਾਜ਼ ਲੋਕ ਸ਼ਰਮਸਾਰ ਹੋ ਜਾਣਗੇ।
25 ਯਹੋਵਾਹ ਇਸਰਾਏਲ ਦੇ ਲੋਕਾਂ ਦੀ ਨੇਕੀ ਕਰਨ ਵਿੱਚ ਸਹਾਇਤਾ ਕਰੇਗਾ, ਅਤੇ ਲੋਕ ਆਪਣੇ ਪਰਮੇਸ਼ੁਰ ਉੱਤੇ ਬਹੁਤ ਮਾਣ ਕਰਨਗੇ।
ਕਾਂਡ 46

1 ਬੇਲ ਅਤੇ ਨੇਬੋ ਮੇਰੇ ਅੱਗੇ ਝੁਕਣਗੇ। ਉਹ ਝੂਠੇ ਦੇਵਤੇ ਸਿਰਫ਼ ਮੂਰਤੀਆਂ ਹੀ ਹਨ। ਲੋਕਾਂ ਨੇ ਉਨ੍ਹਾਂ ਮੂਰਤੀਆਂ ਨੂੰ ਜਾਨਵਰਾਂ ਦੀਆਂ ਪਿਠ੍ਠਾਂ ਉੱਤੇ ਲਦਿਆ ਉਹ ਮੂਰਤੀਆਂ ਸਿਰਫ਼ ਚੁੱਕਣ ਵਾਲਾ ਵੱਡਾ ਭਾਰ ਹਨ। ਝੂਠੇ ਦੇਵਤੇ ਹੋਰ ਕੁਝ ਨਹੀਂ ਕਰਦੇ ਸਿਰਫ਼ ਲੋਕਾਂ ਨੂੰ ਬਕਾਉਂਦੇ ਹਨ।
2 ਉਹ ਸਾਰੇ ਝੂਠੇ ਦੇਵਤੇ ਝੁਕ ਜਾਣਗੇ - ਉਹ ਸਾਰੇ ਹੀ ਡਿੱਗ ਪੈਣਗੇ। ਉਹ ਝੂਠੇ ਦੇਵਤੇ ਬਚ ਕੇ ਨਹੀਂ ਜਾ ਸਕਦੇ - ਉਨ੍ਹਾਂ ਸਾਰਿਆਂ ਨੂੰ ਕੈਦੀਆਂ ਵਾਂਗ ਲਿਜਾਇਆ ਜਾਵੇਗਾ।
3 "ਯਾਕੂਬ ਦੇ ਪਰਿਵਾਰ ਵਾਲਿਓ, ਸੁਣੋ ਮੇਰੀ ਗੱਲ! ਇਸਰਾਏਲ ਦੇ ਤੁਸੀਂ ਸਾਰੇ ਲੋਕੋ ਜਿਹੜੇ ਹਾਲੇ ਤੱਕ ਜਿਉਂਦੇ ਹੋ, ਸੁਣੋ! ਮੈਂ ਤੁਹਾਨੂੰ ਚੁੱਕਦਾ ਰਿਹਾ ਹਾਂ। ਮੈਂ ਤੁਹਾਨੂੰ ਉਦੋਂ ਤੋਂ ਚੁਕਿਆ ਹੈ ਜਦੋਂ ਤੁਸੀਂ ਆਪਣੀ ਮਾਂ ਦੇ ਗਰਭ ਵਿੱਚ ਸੀ।
4 ਮੈਂ ਤੁਹਾਨੂੰ ਓਦੋਁ ਚੁਕਿਆ ਜਦੋਂ ਤੁਸੀਂ ਜੰਮੇ ਸੀ, ਅਤੇ ਮੈਂ ਤੁਹਾਨੂੰ ਉਦੋਂ ਵੀ ਚੁਕ੍ਕਾਂਗਾ ਜਦੋਂ ਤੁਸੀਂ ਬੁਢ੍ਢੇ ਹੋ ਜਾਵੋਗੇ। ਤੁਹਾਡੇ ਵਾਲ ਸਫ਼ੇਦ ਹੋ ਜਾਣਗੇ, ਅਤੇ ਮੈਂ ਫ਼ੇਰ ਵੀ ਤੁਹਾਨੂੰ ਚੁਕ੍ਕਾਂਗਾ, ਕਿਉਂਕਿ ਮੈਂ ਹੀ ਤੁਹਾਨੂੰ ਸਾਜਿਆ ਸੀ। ਮੈਂ ਤੁਹਾਨੂੰ ਚੁੱਕਦਾ ਰਹਾਂਗਾ ਅਤੇ ਮੈਂ ਤੁਹਾਨੂੰ ਬਚਾਵਾਂਗਾ।
5 "ਕੀ ਤੁਸੀਂ ਮੇਰਾ ਮੁਕਾਬਲਾ ਕਿਸੇ ਹੋਰ ਨਾਲ ਕਰ ਸਕਦੇ ਹੋ? ਨਹੀਂ! ਕੋਈ ਬੰਦਾ ਮੇਰੇ ਬਰਾਬਰ ਨਹੀਂ ਹੈ। ਮੇਰੇ ਵਰਗਾ ਕੋਈ ਨਹੀਂ।
6 ਕੁਝ ਲੋਕ ਸੋਨੇ ਚਾਂਦੀ ਨਾਲ ਅਮੀਰ ਹੁੰਦੇ ਹਨ। ਸੋਨਾ ਉਨ੍ਹਾਂ ਦੀਆਂ ਬੈਲੀਆਂ ਵਿੱਚੋਂ ਡਿਗਦਾ ਹੈ ਅਤੇ ਉਹ ਆਪਣੀ ਚਾਂਦੀ ਨੂੰ ਤਕੜੀ ਵਿੱਚ ਤੋਂਲਦੇ ਹਨ। ਉਹ ਬੰਦੇ ਕਿਸੇ ਕਲਾਕਾਰ ਨੂੰ ਮੁੱਲ ਤਾਰ ਕੇ ਲਕੜੀ ਦਾ ਝੂਠਾ ਦੇਵਤਾ ਬਣਵਾਉਂਦੇ ਹਨ। ਫ਼ੇਰ ਉਹ ਲੋਕ ਸਿਜਦਾ ਕਰਦੇ ਹਨ ਅਤੇ ਉਸ ਝੂਠੇ ਦੇਵਤੇ ਦੀ ਉਪਾਸਨਾ ਕਰਦੇ ਹਨ।
7 ਉਹ ਲੋਕ ਉਸ ਝੂਠੇ ਦੇਵਤੇ ਨੂੰ ਆਪਣੇ ਮੋਢਿਆਂ ਉੱਤੇ ਚੁਕ੍ਕਦੇ ਹਨ। ਉਹ ਝੂਠਾ ਦੇਵਤਾ ਬੇਕਾਰ ਹੈ - ਲੋਕਾਂ ਨੂੰ ਉਸਨੂੰ ਚੁੱਕਣਾ ਪੈਂਦਾ ਹੈ! ਲੋਕ ਮੂਰਤੀ ਨੂੰ ਧਰਤੀ ਉੱਤੇ ਸਬਾਪਤ ਕਰਦੇ ਹਨ, ਅਤੇ ਉਹ ਝੂਠਾ ਦੇਵਤਾ ਹਿੱਲ ਨਹੀਂ ਸਕਦਾ। ਉਹ ਝੂਠਾ ਦੇਵਤਾ ਕਦੇ ਵੀ ਆਪਣੀ ਥਾਂ ਤੋਂ ਤੁਰਕੇ ਨਹੀਂ ਜਾਂਦਾ। ਲੋਕ ਉਸਨੂੰ ਚੀਕਾਂ ਮਾਰ ਕੇ ਬੁਲਾ ਸਕਦੇ ਹਨ, ਪਰ ਇਹ ਜਵਾਬ ਨਹੀਂ ਦੇਵੇਗਾ। ਉਹ ਝੂਠਾ ਦੇਵਤਾ ਸਿਰਫ਼ ਇੱਕ ਮੂਰਤੀ ਹੈ - ਇਹ ਲੋਕਾਂ ਨੂੰ ਉਨ੍ਹਾਂ ਦੀਆਂ ਮੁਸੀਬਤਾਂ ਤੋਂ ਨਹੀਂ ਬਚਾ ਸਕਦਾ।
8 "ਤੁਸੀਂ ਲੋਕਾਂ ਨੇ ਪਾਪ ਕੀਤਾ ਹੈ। ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਫ਼ੇਰ ਸੋਚਣਾ ਚਾਹੀਦਾ ਹੈ। ਇਨ੍ਹਾਂ ਗੱਲਾਂ ਨੂੰ ਚੇਤੇ ਕਰੋ ਅਤੇ ਮਜ਼ਬੂਤ ਬਣੋ।
9 ਉਨ੍ਹਾਂ ਗੱਲਾਂ ਨੂੰ ਚੇਤੇ ਕਰੋ ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ। ਚੇਤੇ ਰਖੋ ਕਿ ਮੈਂ ਪਰਮੇਸ਼ੁਰ ਹਾਂ। ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ ਹੈ। ਉਹ ਝੂਠੇ ਦੇਵਤੇ ਮੇਰੇ ਵਾਂਗ ਨਹੀਂ ਹਨ।
10 "ਆਦਿ ਵਿੱਚ, ਮੈਂ ਤੁਹਾਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਸੀ ਜਿਹੜੀਆਂ ਅਖੀਰ ਵਿੱਚ ਵਾਪਰਨਗੀਆਂ। ਬਹੁਤ ਸਮਾਂ ਪਹਿਲਾਂ, ਮੈਂ ਤੁਹਾਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਸੀ ਜਿਹੜੀਆਂ ਹਾਲੇ ਨਹੀਂ ਵਾਪਰੀਆਂ ਸਨ। ਜਦੋਂ ਵੀ ਮੈਂ ਕਿਸੇ ਚੀਜ਼ ਦੀ ਯੋਜਨਾ ਬਣਾਉਂਦਾ ਹਾਂ - ਉਹ ਚੀਜ਼ ਵਾਪਰਦੀ ਹੈ। ਮੈਂ ਉਹੀ ਗੱਲਾਂ ਕਰਦਾ ਹਾਂ ਜਿਹੜੀਆਂ ਮੈਂ ਕਰਨੀਆਂ ਚਾਹੁੰਦਾ ਹਾਂ।
11 ਅਤੇ ਮੈਂ ਪੂਰਬ ਵੱਲੋਂ ਇੱਕ ਬੰਦੇ ਨੂੰ ਬੁਲਾ ਰਿਹਾ ਹਾਂ। ਉਹ ਬੰਦਾ ਬਾਜ਼ ਵਰਗਾ ਹੋਵੇਗਾ। ਉਹ ਦੂਰ ਦੁਰਾਡੇ ਦੇਸੋਂ ਆਵੇਗਾ, ਅਤੇ ਉਹ ਉਹੀ ਗੱਲਾਂ ਕਰੇਗਾ ਜਿਹੜੀਆਂ ਮੈਂ ਕਰਨ ਦਾ ਨਿਰਣਾ ਕਰਾਂਗਾ। ਮੈਂ ਤੁਹਾਨੂੰ ਦੱਸ ਰਿਹਾ ਹਾਂ ਕਿ ਮੈਂ ਇਹ ਕਰਾਂਗਾ, ਅਤੇ ਮੈਂ ਇਹ ਕਰਾਂਗਾ। ਮੈਂ ਉਸਨੂੰ ਸਾਜਿਆ ਸੀ, ਅਤੇ ਮੈਂ ਉਸਨੂੰ ਲਿਆਵਾਂਗਾ!
12 "ਤੁਹਾਡੇ ਵਿੱਚੋਂ ਕੁਝ ਇਹ ਸੋਚਦੇ ਹੋ ਕਿ ਤੁਹਾਡੇ ਕੋਲ ਬਹੁਤ ਤਾਕਤ ਹੈ - ਪਰ ਤੁਸੀਂ ਨੇਕ ਕੰਮ ਨਹੀਂ ਕਰਦੇ। ਮੇਰੀ ਗੱਲ ਸੁਣੋ!
13 ਮੈਂ ਨੇਕ ਕੰਮ ਕਰਾਂਗਾ। ਛੇਤੀ ਹੀ ਮੈਂ ਆਪਣੇ ਲੋਕਾਂ ਨੂੰ ਬਚਾਵਾਂਗਾ। ਮੈਂ ਸੀਯੋਨ ਨੂੰ ਮੁਕਤੀ ਦਿਵਾਵਾਂਗਾ ਅਤੇ ਆਪਣੇ ਅਦਭੁਤ ਇਸਰਾਏਲ ਨੂੰ ਵੀ।"
ਕਾਂਡ 47

1 "ਮਿੱਟੀ ਵਿੱਚ ਢਹਿ ਪਵੋ ਤੇ ਓਥੇ ਹੀ ਬੈਠੇ ਰਹੋ! ਬਾਬਲ ਦੀਏ ਕੁਆਰੀੇ ਧੀਏ, ਜ਼ਮੀਨ ਉੱਤੇ ਬੈਠ! ਹੇ ਕਸਦੀਆਂ ਦੀਏ ਧੀਏ, ਹੁਣ ਸ਼ਹਿਜਾਦੀ ਨਹੀਂ ਹੈ। ਲੋਕ ਹੋਰ ਵਧੇਰੇ ਤੈਨੂੰ ਨਰਮ ਜਾਂ ਨਾਜ਼ੁਕ ਜਵਾਨ ਨਢ੍ਢੀ ਨਹੀਂ ਸਮਝਣਗੇ।
2 ਹੁਣ ਤੈਨੂੰ ਸਖਤ ਮਿਹਨਤ ਕਰਨੀ ਪਵੇਗੀ ਤੈਨੂੰ ਚੱਕੀ ਦੇ ਪੁੜ ਲਿਆਉਣੇ ਪੈਣਗੇ ਅਤੇ ਆਟਾ ਬਨਾਉਣ ਲਈ ਅਨਾਜ਼ ਪੀਹਣਾ ਪਵੇਗਾ। ਆਪਣੇ ਚਿਹਰੇ ਦਾ ਨਕਾਬ ਲਾਹ ਦੇ ਅਤੇ ਆਪਣੀ ਕੀਮਤੀ ਪੁਸ਼ਾਕ ਲਾਹ ਦੇ। ਤੈਨੂੰ ਆਪਣਾ ਦੇਸ਼ ਛੱਡ ਦੇਣਾ ਚਾਹੀਦਾ ਹੈ ਆਪਣੀ ਘਗ੍ਗਰੀ ਉਥੋਂ ਤੱਕ ਚਕ੍ਕ ਕਿ ਲੋਕ ਤੇਰੀਆਂ ਲੱਤਾਂ ਨੂੰ ਦੇਖ ਸਕਣ, ਤੇ ਨਦੀਆਂ ਨੂੰ ਪਾਰ ਕਰ ਜਾ।
3 ਲੋਕ ਤੇਰੇ ਗੁਪਤ ਅੰਗਾਂ ਨੂੰ ਦੇਖਣਗੇ ਅਤੇ ਤੈਨੂੰ ਸ਼ਅਸਾਰ ਕੀਤਾ ਜਾਵੇਗਾ। ਮੈਂ ਤੇਰੇ ਕੋਲੋਂ ਮੁੱਲ ਅਦਾ ਕਰਾਵਾਂਗਾ, ਜੋ ਵੀ ਮਾੜੇ ਅਮਲ ਤੂੰ ਕੀਤੇ ਨੇ। ਤੇ ਤੇਰੀ ਸਹਾਇਤਾ ਲਈ ਕੋਈ ਵੀ ਨਹੀਂ ਆਵੇਗਾ।
4 ਮੇਰੇ ਲੋਕ ਆਖਦੇ ਨੇ, 'ਪਰਮੇਸ਼ੁਰ ਸਾਨੂੰ ਬਚਾਉਂਦਾ ਹੈ। ਉਸਦਾ ਨਾਮ ਹੈ: ਸਰਬ-ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰਖ।"'
5 "ਇਸ ਲਈ ਹੇ ਬਾਬਲ, ਇੱਥੇ ਬੈਠ ਅਤੇ ਸ਼ਾਂਤ ਰਹਿ। ਹੇ ਕਸਦੀਆਂ ਦੀਏ ਧੀਏ, ਅੰਧਕਾਰ ਅੰਦਰ ਚਲੀ ਜਾ। ਕਿਉਂਕਿ ਹੁਣ ਤੂੰ 'ਰਾਜਧਾਨੀਆਂ ਦੀ ਰਾਣੀ ਨਹੀਂ ਰਹੇਁਗੀ।'
6 'ਮੈਂ ਆਪਣੇ ਬੰਦਿਆਂ ਉੱਤੇ ਕਹਿਰਵਾਨ ਸਾਂ। ਉਹ ਮੇਰੇ ਬੰਦੇ ਹਨ, ਪਰ ਮੈਂ ਨਾਰਾਜ਼ ਸਾਂ ਇਸ ਲਈ ਮੈਂ ਉਨ੍ਹਾਂ ਨੂੰ ਗੈਰ ਜ਼ਰੂਰੀ ਬਣਾ ਦਿੱਤਾ ਸੀ। ਮੈਂ ਉਨ੍ਹਾਂ ਨੂੰ ਤੇਰੇ ਹਵਾਲੇ ਕਰ ਦਿੱਤਾ ਸੀ ਅਤੇ ਤੂੰ ਉਨ੍ਹਾਂ ਨੂੰ ਸਜ਼ਾ ਦਿੱਤੀ ਸੀ। ਪਰ ਤੂੰ ਉਨ੍ਹਾਂ ਨੂੰ ਕੋਈ ਦਇਆ ਨਹੀਂ ਦਰਸਾਈ। ਤੂੰ ਤਾਂ ਬੁਢਿਆਂ ਬੰਦਿਆਂ ਨੂੰ ਵੀ ਸਖਤ ਮਿਹਨਤ ਕਰਨ ਲਾ ਦਿੱਤਾ ਸੀ।
7 ਤੂੰ ਆਖਿਆ ਸੀ, 'ਮੈਂ ਸਦਾ ਲਈ ਜੀਵਾਂਗੀ, ਮੈਂ ਹਮੇਸ਼ਾ ਮਹਾਰਾਣੀ ਰਹਾਂਗੀ।' ਤੂੰ ਉਨ੍ਹਾਂ ਮੰਦੀਆਂ ਗੱਲਾਂ ਵੱਲ ਧਿਆਨ ਨਹੀਂ ਦਿੱਤਾ। ਜਿਹੜੀਆਂ ਤੂੰ ਉਨ੍ਹਾਂ ਲੋਕਾਂ ਨਾਲ ਕੀਤੀਆਂ ਸਨ। ਤੂੰ ਸੋਚਿਆ ਸੀ ਕਿ ਕੀ ਵਾਪਰੇਗਾ।
8 ਇਸ ਲਈ ਹੁਣ, 'ਭਲੀ ਸੁਆਣੀੇ' ਮੇਰੀ ਗੱਲ ਸੁਣ! ਤੂੰ ਆਪਣੇ-ਆਪ ਨੂੰ ਸੁਰਖਿਅਤ ਮਹਿਸੂਸ ਕਰਦੀ ਹੈਂ ਤੇ ਆਖਦੀ ਹੈਂ 'ਸਿਰਫ਼ ਮੈਂ ਹੀ ਮਹੱਤਵਪੂਰਣ ਵਿਅਕਤੀ ਹਾਂ। ਹੋਰ ਕੋਈ ਵੀ ਮੇਰੇ ਜਿੰਨਾ ਮਹੱਤਵਪੂਰਣ ਨਹੀਂ। ਮੈਂ ਕਦੇ ਵੀ ਵਿਧਵਾ ਨਹੀਂ ਹੋਵਾਂਗੀ। ਹਮੇਸ਼ਾ ਹੀ ਮੇਰੇ ਬੱਚੇ ਹੋਣਗੇ।'
9 ਇਹ ਦੋ ਗੱਲਾਂ ਤੇਰੇ ਨਾਲ ਅਚਾਨਕ ਵਾਪਰਨਗੀਆਂ: ਪਹਿਲਾਂ, ਤੂੰ ਆਪਣੇ ਬੱਚੇ ਗੁਆ ਲਵੇਂਗੀ। ਤੇ ਫ਼ੇਰ ਤੂੰ ਆਪਣਾ ਪਤੀ ਗੁਆ ਲਵੇਂਗੀ। ਹਾਂ, ਇਹ ਗੱਲਾਂ ਸੱਚਮੁੱਚ ਤੇਰੇ ਨਾਲ ਵਾਪਰਨਗੀਆਂ। ਅਤੇ ਤੇਰਾ ਸਾਰਾ ਹੀ ਜਾਦੂ ਅਤੇ ਤੇਰੇ ਸਾਰੇ ਹੀ ਸ਼ਕਤੀਸ਼ਾਲੀ ਕਰਤਬ੍ਬ ਤੈਨੂੰ ਨਹੀਂ ਬਚਾਉਣਗੇ।
10 ਤੂੰ ਮੰਦੀਆਂ ਗੱਲਾਂ ਕਰਦੀ ਹੈਂ ਤੇ ਫ਼ੇਰ ਵੀ ਆਪਣੇ-ਆਪ ਨੂੰ ਸੁਰਖਿਅਤ ਮਹਿਸੂਸ ਕਰਦੀ ਹੈਂ, ਤੂੰ ਦਿਲ ਅੰਦਰ ਸੋਚਦੀ ਹੈਂ, 'ਕੋਈ ਵੀ ਮੇਰੇ ਮੰਦੇ ਕੰਮਾਂ ਨੂੰ ਨਹੀਂ ਦੇਖਦਾ।' ਤੂੰ ਸੋਚਦੀ ਹੈਂ ਕਿ ਤੇਰੀ ਸਿਆਣਪ ਅਤੇ ਤੇਰਾ ਗਿਆਨ ਤੈਨੂੰ ਬਚਾ ਲੈਣਗੇ। ਤੂੰ ਦਿਲ ਅੰਦਰ ਸੋਚਦੀ ਹੈਂ, 'ਮੈਂ ਹੀ ਇੱਕੋ-ਇੱਕ ਹਾਂ। ਤੇਰੇ ਜਿਹਾ ਕੋਈ ਦੂਸਰਾ ਮਹੱਤਵਪੂਰਣ ਨਹੀਂ।'
11 "ਪਰ ਤੇਰੇ ਉੱਤੇ ਮੁਸੀਬਤਾਂ ਪੈਣਗੀਆਂ। ਤੂੰ ਜਾਣਦੀ ਨਹੀਂ, ਕਦੋਂ ਵਾਪਰੇਗਾ ਪਰ ਘੋਰ ਸੰਕਟ ਆ ਰਿਹਾ ਹੈ। ਤੂੰ ਇਨ੍ਹਾਂ ਮੁਸੀਬਤਾਂ ਨੂੰ ਰੋਕਣ ਲਈ ਕੁਝ ਵੀ ਨਹੀਂ ਕਰ ਸਕੇਁਗੀ। ਤੂੰ ਇੰਨੀ ਛੇਤੀ ਤਬਾਹ ਹੋ ਜਾਵੇਂਗੀ ਕਿ ਤੈਨੂੰ ਪਤਾ ਵੀ ਨਹੀਂ ਚੱਲੇਗਾ ਕਿ ਕੀ ਵਾਪਰਿਆ ਹੈ!
12 ਤੂੰ ਜਾਦੂ-ਟੂਣਿਆਂ ਨੂੰ ਸਿਖ੍ਖਣ ਲਈ ਸਾਰੀ ਜ਼ਿੰਦਗੀ ਸਖਤ ਮਿਹਨਤ ਕੀਤੀ ਸੀ। ਇਸ ਲਈ, ਹੁਣ ਆਪਣੇ ਜਾਦੂ-ਟੂਣਿਆਂ ਦੀ ਵਰਤੋਂ ਕਰ। ਸ਼ਇਦ ਉਹ ਤੇਰੀ ਸਹਾਇਤਾ ਕਰ ਸਕਣ, ਸ਼ਾਇਦ ਤੂੰ ਕਿਸੇ ਨੂੰ ਭੈਭੀਤ ਕਰ ਸਕੇਁ।
13 ਤੇਰੇ ਸਲਾਹਕਾਰ ਬਹੁਤ-ਬਹੁਤ ਹਨ। ਕੀ ਤੂੰ ਉਨ੍ਹਾਂ ਦੀਆਂ ਦਿੱਤੀਆਂ ਸਲਾਹਾਂ ਤੋਂ ਬਕ੍ਕ ਗਈ ਹੈਂ? ਤਾਂ ਫ਼ੇਰ ਆਪਣੇ ਬੰਦਿਆਂ ਨੂੰ ਭੇਜ ਜੋ ਤਾਰਿਆਂ ਦਾ ਹਿਸਾਬ ਲਾਉਂਦੇ ਨੇ। ਉਹ ਦੱਸ ਸਕਦੇ ਨੇ ਕਿ ਮਹੀਨਾ ਕਦੋਂ ਸ਼ੁਰੂ ਹੁੰਦਾ ਹੈ। ਇਸ ਲਈ ਸ਼ਾਇਦ ਉਹ ਦੱਸ ਸਕਣ ਕਦੋਂ ਤੇਰੀਆਂ ਮੁਸੀਬਤਾਂ ਆਉਣਗੀਆਂ।
14 ਪਰ ਉਹ ਬੰਦੇ ਆਪਣੇ-ਆਪ ਨੂੰ ਵੀ ਬਚਾਉਣ ਦੇ ਯੋਗ ਨਹੀਂ ਹੋਣਗੇ। ਉਹ ਤੂੜੀ ਵਾਂਗ ਹੋਣਗੇ। ਉਹ ਇੰਨੀ ਤੇਜ਼ੀ ਨਾਲ ਬਲਣਗੇ ਕਿ ਓਥੇ ਕੋਲੇ ਵੀ ਨਹੀਂ ਬਚਣਗੇ। ਓਥੇ ਸੇਕਣ ਲਈ ਅੱਗ ਵੀ ਨਹੀਂ ਬਚੀ ਰਹੇਗੀ।
15 ਹਰ ਉਸ ਚੀਜ਼ ਨਾਲ ਇਹੀ ਕੁਝ ਵਾਪਰੇਗਾ ਜਿਸ ਲਈ ਤੂੰ ਇੰਨੀ ਸਖਤ ਮਿਹਨਤ ਕੀਤੀ ਸੀ। ਉਹ ਲੋਕ ਜਿਨ੍ਹਾਂ ਨਾਲ ਤੂੰ ਵਪਾਰ ਕੀਤਾ ਸੀ ਸਾਰੀ ਉਮਰ ਤੈਨੂੰ ਛੱਡ ਜਾਣਗੇ। ਹਰ ਬੰਦਾ ਆਪਣੇ ਰਾਹ ਚਲਾ ਜਾਵੇਗਾ। ਤੇ ਤੈਨੂੰ ਬਚਾਉਣ ਲਈ ਕੋਈ ਵੀ ਬਾਕੀ ਨਹੀਂ ਰਹੇਗਾ।"
ਕਾਂਡ 48

1 ਯਹੋਵਾਹ ਆਖਦਾ ਹੈ, "ਯਾਕੂਬ ਦੇ ਪਰਿਵਾਰ ਵਾਲਿਓ, ਮੇਰੀ ਗੱਲ ਸੁਣੋ! ਤੁਸੀਂ ਲੋਕ ਆਪਣੇ-ਆਪ ਨੂੰ 'ਇਸਰਾਏਲ' ਅਖਵਾਉਂਦੇ ਹੋ। ਤੁਸੀਂ ਯਹੂਦਾਹ ਦੇ ਪਰਿਵਾਰ ਵਿੱਚ ਜਨਮ ਲਿਆ ਹੈ। ਤੁਸੀਂ ਇਕਰਾਰ ਕਰਨ ਲਈ ਯਹੋਵਾਹ ਦਾ ਨਾਮ ਵਰਤਦੇ ਹੋ। ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕਰਦੇ ਹੋ। ਪਰ ਇਮਾਨਦਾਰ ਤੇ ਸੁਹਿਰਦ ਨਹੀਂ ਹੁੰਦੇ ਤੁਸੀਂ, ਜਦੋਂ ਤੁਸੀਂ ਇਹ ਗੱਲਾਂ ਕਰਦੇ ਹੋ।"
2 ਹਾਂ, ਉਹ ਪਵਿੱਤਰ ਸ਼ਹਿਰ ਦੇ ਨਾਗਰਿਕ ਹਨ। ਉਹ ਇਸਰਾਏਲ ਦੇ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਨੇ। ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।
3 "ਮੈਂ ਉਨ੍ਹਾਂ ਗੱਲਾਂ ਬਾਰੇ ਤੁਹਾਨੂੰ ਬਹੁਤ ਪਹਿਲਾਂ ਦੱਸਿਆ ਸੀ ਜਿਹੜੀਆਂ ਵਾਪਰਨਗੀਆਂ। ਮੈਂ ਤੁਹਾਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਸੀ। ਤੇ ਫ਼ੇਰ ਅਚਾਨਕ, ਮੈਂ ਉਨ੍ਹਾਂ ਨੂੰ ਵਾਪਰਨ ਦਿੱਤਾ।
4 ਮੈਂ ਇਹ ਇਸ ਲਈ ਕੀਤਾ ਕਿਉਂਕਿ ਮੈਂ ਜਾਣਦਾ ਸਾਂ ਕਿ ਤੁਸੀਂ ਬਹੁਤ ਜ਼ਿੱਦੀ ਹੋ। ਲੋਹੇ ਵਾਂਗਰਾਂ, ਜਿਹੜਾ ਮੁੜ ਨਹੀਂ ਸਕਦਾ ਅਤੇ ਤਾਂਬੇ ਵਾਂਗਰਾਂ ਸਖਤ ਸੀ।
5 ਇਸ ਲਈ, ਬਹੁਤ ਸਮਾਂ ਪਹਿਲਾਂ ਦੱਸਿਆ ਸੀ ਮੈਂ ਤੁਹਾਨੂੰ ਕਿ ਵਾਪਰੇਗਾ ਕੀ। ਮੈਂ ਤੁਹਾਨੂੰ ਉਨ੍ਹਾਂ ਗੱਲਾਂ ਦੇ ਵਾਪਰਨ ਤੋਂ ਬਹੁਤ ਪਹਿਲਾਂ ਹੀ ਉਨ੍ਹਾਂ ਬਾਰੇ ਦੱਸ ਦਿੱਤਾ ਸੀ ਤਾਂ ਜੋ ਤੁਸੀਂ ਇਹ ਨਾ ਆਖ ਸਕੋਁ, 'ਸਾਡੇ ਦੇਵਤਿਆਂ ਨੇ ਅਜਿਹਾ ਕੀਤਾ? ਸਡੀਆਂ ਮੂਰਤੀਆਂ ਅਤੇ ਸਾਡੇ ਬੁੱਤਾਂ ਨੇ ਇਹ ਸਭ ਗੱਲਾਂ ਕੀਤੀਆਂ ਹਨ।"'
6 "ਤੁਸੀਂ ਦੇਖਿਆ ਤੇ ਸੁਣਿਆ ਜੋ ਵੀ ਵਾਪਰਿਆ। ਇਸ ਲਈ ਤੁਹਾਨੂੰ ਇਹ ਖਬਰ ਹੋਰਨਾਂ ਨੂੰ ਦਸ੍ਸਣੀ ਚਾਹੀਦੀ ਹੈ। ਹੁਣ ਮੈਂ ਤੁਹਾਨੂੰ ਨਵੀਆਂ ਗੱਲਾਂ ਬਾਰੇ ਦੱਸਾਂਗਾ - ਉਹ ਗੱਲਾਂ, ਜਿਹੜੀਆਂ ਤੁਸੀਂ ਹਾਲੇ ਤੱਕ ਨਹੀਂ ਜਾਣਦੇ।
7 ਇਹ ਉਹ ਗੱਲਾਂ ਨਹੀਂ ਹਨ ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ। ਇਹ ਉਹ ਗੱਲਾਂ ਹਨ ਜਿਹੜੀਆਂ ਹੁਣ ਵਾਪਰ ਰਹੀਆਂ ਹਨ। ਅੱਜ ਤੋਂ ਪਹਿਲਾਂ ਤੁਸੀਂ ਇਨ੍ਹਾਂ ਗੱਲਾਂ ਬਾਰੇ ਨਹੀਂ ਸੁਣਿਆ। ਇਸ ਲਈ ਤੁਸੀਂ ਨਹੀਂ ਆਖ ਸਕਦੇ, 'ਅਸੀਂ ਪਹਿਲਾਂ ਹੀ ਜਾਣਦੇ ਸਾਂ।'
8 ਪਰ ਫ਼ੇਰ ਵੀ ਤੁਸੀਂ ਮੇਰੀ ਗੱਲ ਧਿਆਨ ਨਾਲ ਨਹੀਂ ਸੁਣੀ! ਤੁਸੀਂ ਕੋਈ ਵੀ ਗੱਲ ਨਹੀਂ ਸਿਖ੍ਖੀ! ਤੁਸੀਂ ਉਸ ਨੂੰ ਸੁਣਨ ਤੋਂ ਇਨਕਾਰ ਕੀਤਾ ਜੋ ਵੀ ਮੈਂ ਆਖਿਆ। ਮੈਂ ਆਦਿ ਤੋਂ ਹੀ ਜਾਣਦਾ ਹਾਂ ਕਿ ਤੁਸੀਂ ਮੇਰੇ ਖਿਲਾਫ਼ ਹੋ ਜਾਵੋਂਗੇ। ਤੁਸੀਂ ਆਪਣੇ ਜੰਮਣ ਸਮੇਂ ਤੋਂ ਹੀ ਮੇਰੇ ਖਿਲਾਫ਼ ਵਿਦਰੋਹ ਕੀਤਾ ਹੈ।
9 ਪਰ ਮੈਂ ਧੀਰਜ ਰੱਖਾਂਗਾ ਅਜਿਹਾ ਮੈਂ ਆਪਣੇ ਵਾਸਤੇ ਕਰਾਂਗਾ। ਲੋਕ ਮੇਰੀ ਕਹਿਰਵਾਨ ਨਾ ਹੋਣ ਅਤੇ ਤੁਹਾਨੂੰ ਤਬਾਹ ਨਾ ਕਰਨ ਲਈ ਮੇਰੀ ਉਸਤਤ ਕਰਨਗੇ। ਇੰਤਜ਼ਾਰ ਕਰਨ ਲਈ ਤੁਸੀਂ ਮੇਰੀ ਉਸਤਤ ਕਰੋਂਗੇ।
10 ਦੇਖੋ, ਮੈਂ ਤੁਹਾਨੂੰ ਸ਼ੁਧ੍ਧ ਕਰ ਦਿਆਂਗਾ। ਲੋਕ ਚਾਂਦੀ ਨੂੰ ਸ਼ੁਧ ਕਰਨ ਲਈ ਅੱਗ ਦੀ ਲਾਟ ਦਾ ਇਸਤੇਮਾਲ ਕਰਦੇ ਨੇ। ਪਰ ਮੈਂ ਤੁਹਾਨੂੰ ਮੁਸੀਬਤਾਂ ਦੇਕੇ ਤੁਹਾਨੂੰ ਸ਼ੁਧ ਕਰਾਂਗਾ।
11 ਅਜਿਹਾ ਮੈਂ ਆਪਣੇ ਵਾਸਤੇ ਕਰਾਂਗਾ - ਆਪਣੇ ਲਈ! ਤੁਸੀਂ ਮੇਰੇ ਨਾਲ ਇੰਝ ਸਲੂਕ ਨਹੀਂ ਕਰੋਂਗੇ ਜਿਵੇਂ ਮੈਂ ਮਹੱਤਵਪੂਰਣ ਨਹੀਂ ਹਾਂ! ਮੈਂ ਆਪਣਾ ਪਰਤਾਪ ਅਤੇ ਉਸਤਤ ਕਿਸੇ ਝੂਠੇ ਦੇਵਤੇ ਨੂੰ ਨਹੀਂ ਲੈਣ ਦੇਵਾਂਗਾ।
12 ਯਾਕੂਬ, ਮੇਰੀ ਗੱਲ ਸੁਣ! ਇਸਰਾਏਲ, ਮੈਂ ਤੈਨੂੰ ਆਪਣੇ ਬੰਦਿਆਂ ਦੇ ਤੌਰ ਤੇ ਬੁਲਾਇਆ ਸੀ। ਇਸ ਲਈ ਸੁਣੋ ਮੇਰੀ ਗੱਲ। ਮੈਂ ਹਾਂ ਆਦਿ! ਅਤੇ ਮੈਂ ਹੀ ਅੰਤ ਹਾਂ!
13 ਮੈਂ ਆਪਣੇ ਹੱਥੀਂ ਧਰਤੀ ਸਾਜੀ ਸੀ। ਮੇਰੇ ਸੱਜੇ ਹੱਥ ਨੇ ਅਕਾਸ਼ ਨੂੰ ਸਾਜਿਆ ਸੀ। ਤੇ ਜੇ ਮੈਂ ਉਨ੍ਹਾਂ ਨੂੰ ਬੁਲਾਵਾਂਗਾ, ਉਹ ਇਕੱਠੇ ਹੋਕੇ ਮੇਰੇ ਸਾਮ੍ਹਣੇ ਆ ਜਾਣਗੇ।
14 ਤੁਸੀਂ ਸਾਰੇ ਹੀ, ਇੱਥੇ ਆਵੋ ਤੇ ਮੇਰੀ ਗੱਲ ਨੂੰ ਸੁਣੋ! ਕੀ ਕਿਸੇ ਇੱਕ ਵੀ ਝੂਠੇ ਦੇਵਤੇ ਨੇ ਆਖਿਆ ਸੀ ਕਿ ਇਹ ਗੱਲਾਂ ਵਾਪਰਨਗੀਆਂ? ਨਹੀਂ!" ਉਹ ਬੰਦਾ ਜਿਸ ਨੂੰ ਯਹੋਵਾਹ ਨੇ ਚੁਣਿਆ ਹੈ ਉਹੀ ਕੁਝ ਕਰੇਗਾ, ਜੋ ਉਹ ਬਾਬਲ ਅਤੇ ਕਸਦੀਆਂ ਨਾਲ ਕਰਨਾ ਚਾਹੁੰਦਾ ਹੈ।
15 ਯਹੋਵਾਹ ਆਖਦਾ ਹੈ, "ਮੈਂ ਤੁਹਾਨੂੰ ਦੱਸਿਆ ਸੀ ਕਿ ਮੈਂ ਤੁਹਾਨੂੰ ਬੁਲਾਵਾਂਗਾ। ਅਤੇ ਮੈਂ ਉਸ ਨੂੰ ਲਿਆਵਾਂਗਾ। ਮੈਂ ਉਸ ਨੂੰ ਸਫ਼ਲ ਬਣਾਵਾਂਗਾ!
16 ਇੱਥੇ ਆ ਤੇ ਮੇਰੀ ਗੱਲ ਸੁਣ! ਮੈਂ ਓਥੇ ਹੀ ਸਾਂ ਜਦੋਂ ਬਾਬਲ ਦਾ ਜਨਮ ਇੱਕ ਕੌਮ ਵਜੋਂ ਹੋਇਆ। ਤੇ ਆਦਿ ਤੋਂ ਹੀ, ਮੈਂ ਸਾਫ਼ ਤੌਰ ਤੇ ਆਖਿਆ ਸੀ ਤਾਂ ਜੋ ਲੋਕ ਜਾਣ ਸਕਣ ਕਿ ਮੈਂ ਕੀ ਆਖਿਆ ਸੀ।"ਫ਼ੇਰ ਯਸਾਯਾਹ ਨੇ ਆਖਿਆ, "ਹੁਣ, ਮੇਰਾ ਪ੍ਰਭੂ ਯਹੋਵਾਹ, ਮੈਨੂੰ ਅਤੇ ਉਸਦੇ ਆਤਮੇ ਨੂੰ, ਤੁਹਾਨੂੰ ਇਹ ਗੱਲਾਂ ਦੱਸਣ ਲਈ ਭੇਜਦਾ ਹੈ।
17 ਯਹੋਵਾਹ, ਮੁਕਤੀਦਾਤਾ, ਇਸਰਾਏਲ ਦਾ ਪਵਿੱਤਰ ਪੁਰਖ, ਆਖਦਾ ਹੈ, "ਮੈਂ ਤੁਹਾਡਾ ਯਹੋਵਾਹ ਪਰਮੇਸ਼ੁਰ ਹਾਂ। ਮੈਂ ਤੁਹਾਨੂੰ ਉਹ ਗੱਲਾਂ ਸਿਖਾਉਂਦਾ ਹਾਂ, ਜਿਹੜੀਆਂ ਸਹਾਇਕ ਹਨ। ਮੈਂ ਓਸ ਰਾਹ ਉੱਤੇ ਤੁਹਾਡੀ ਅਗਵਾਈ ਕਰਦਾ ਹਾਂ ਜਿੱਥੇ ਤੁਹਾਨੂੰ ਜਾਣਾ ਚਾਹੀਦਾ ਹੈ।
18 ਜੇ ਤੁਸੀਂ ਮੇਰੀ ਗੱਲ ਮੰਨੀ ਹੁੰਦੀ, ਤਾਂ ਅਮਨ ਤੁਹਾਡੇ ਵੱਲ ਆ ਜਾਂਦਾ ਜਿਵੇਂ ਭਰੀ ਹੋਈ ਨਦੀ ਵਗਦੀ ਹੈ। ਸ਼ੁਭ ਗੱਲਾਂ ਤੁਹਾਡੇ ਵੱਲ ਬਾਰ-ਬਾਰ ਆਉਂਦੀਆਂ ਜਿਵੇਂ ਸਮੁੰਦਰ ਦੀਆਂ ਲਹਿਰਾਂ।
19 ਜੇ ਤੁਸੀਂ ਮੇਰੀ ਗਲ ਮੰਨੀ ਹੁੰਦੀ, ਤਾਂ ਤੁਹਾਡੇ ਬਹੁਤ ਬੱਚੇ ਹੁੰਦੇ। ਉਹ ਰੇਤ ਦੇ ਅਨੇਕਾਂ ਕਣਾਂ ਜਿੰਨੇ ਹੁੰਦੇ। ਜੇ ਤੁਸੀਂ ਮੇਰੀ ਗੱਲ ਮੰਨੀ ਹੁੰਦੀ ਤਾਂ ਤੁਸੀਂ ਤਬਾਹ ਨਹੀਂ ਹੁੰਦੇ। ਤੁਸੀਂ ਮੇਰੇ ਸੰਗ ਜਿਉਂਦੇ ਰਹਿੰਦੇ।"
20 ਮੇਰੇ ਬੰਦਿਓ, ਬਾਬਲ ਨੂੰ ਛੱਡ ਦਿਓ! ਮੇਰੇ ਲੋਕੋ, ਕਸਦ ਤੋਂ ਨੱਸ ਜਾਵੋ! ਇਹ ਖਬਰ ਦੂਰ-ਦੂਰ ਤਾਈਂ ਧਰਤੀ ਉੱਤੇ ਫ਼ੈਲਾ ਦੇਵੋ। ਲੋਕਾਂ ਨੂੰ ਦੱਸ ਦਿਓ, "ਯਹੋਵਾਹ ਨੇ ਆਪਣੇ ਸੇਵਕ, ਯਾਕੁੂਬ ਨੂੰ ਬਚਾ ਲਿਆ!
21 ਯਹੋਵਾਹ ਨੇ ਆਪਣੇ ਲੋਕਾਂ ਦੀ ਅਗਵਾਈ ਮਾਰੂਬਲ ਅੰਦਰ ਕੀਤੀ ਅਤੇ ਉਨ੍ਹਾਂ ਨੂੰ ਕਦੇ ਪਿਆਸ ਨਹੀਂ ਲਗੀ। ਕਿਉਂ ਕਿ ਉਸਨੇ ਆਪਣੇ ਲੋਕਾਂ ਲਈ ਚੱਟਾਨ ਵਿੱਚੋਂ ਪਾਣੀ ਪੈਦਾ ਕੀਤਾ! ਉਸਨੇ ਚੱਟਾਨ ਤੋੜ ਦਿੱਤੀ, ਤੇ ਪਾਣੀ ਬਾਹਰ ਵੱਲ ਵਗ ਪਿਆ!"
22 ਪਰ ਯਹੋਵਾਹ ਨੇ ਇਹ ਵੀ ਆਖਿਆ, "ਬਦ ਲੋਕਾਂ ਲਈਁ ਸ਼ਾਂਤੀ ਨਹੀਂ ਹਂਦੀ।"
ਕਾਂਡ 49

1 ਦੂਰ ਦੁਰਾਡੇ ਦੇ ਤੁਸੀਂ ਸਮੂਹ ਲੋਕੋ, ਸੁਣੋ ਮੇਰੀ ਗੱਲ! ਧਰਤੀ ਉੱਤੇ ਰਹਿਣ ਵਾਲੇ ਸਮੂਹ ਲੋਕੋ, ਮੇਰੀ ਗੱਲ ਸੁਣੋ! ਯਹੋਵਾਹ ਨੇ ਆਪਣੀ ਸੇਵਾ ਕਰਾਉਣ ਲਈ, ਮੇਰੇ ਜਨਮ ਤੋਂ ਵੀ ਪਹਿਲਾਂ ਮੈਨੂੰ ਬੁਲਾਇਆ ਸੀ। ਯਹੋਵਾਹ ਨੇ ਮੇਰਾ ਨਾਮ ਬੁਲਾਇਆ ਸੀ ਜਦੋਂ ਮੈਂ ਹਾਲੇ ਆਪਣੀ ਮਾਤਾ ਦੇ ਗਰਭ ਅੰਦਰ ਸਾਂ।
2 ਯਹੋਵਾਹ ਆਪਣੀ ਗੱਲ ਕਹਿਣ ਲਈ ਮੈਨੂੰ ਵਰਤਦਾ। ਉਸਨੇ ਮੇਰਾ ਮੂੰਹ ਤਿੱਖੀ ਤਲਵਾਰ ਵਾਂਗ ਬਣਾ ਦਿੱਤਾ ਪਰ ਉਹ ਮੈਨੂੰ ਆਪਣੇ ਹੱਥ ਦੀ ਛਾਵੇਂ ਲੁਕਾ ਕੇ ਮੇਰਾ ਬਚਾਉ ਕਰਦਾ ਹੈ। ਯਹੋਵਾਹ ਨੇ ਮੈਨੂੰ ਇੱਕ ਤਿਖ੍ਖੇ ਤੀਰ ਵਾਂਗ ਬਣਾਇਆ ਅਤੇ ਉਸਨੇ ਮੈਨੂੰ ਆਪਣੇ ਤਸ਼ਤਰ ਵਿੱਚ ਛੁਪਾ ਲਿਆ।
3 ਯਹੋਵਾਹ ਨੇ ਮੈਨੂੰ ਆਖਿਆ, "ਇਸਰਾਏਲ, ਤੂੰ ਮੇਰਾ ਸੇਵਕ ਹੈ। ਮੈਂ ਤੇਰੇ ਰਾਹੀਂ ਕੁਝ ਮਹਾਨ ਗੱਲਾਂ ਕਰਾਂਗਾ।"
4 ਮੈਂ ਆਖਿਆ, "ਮੈਂ ਫ਼ਜ਼ੂਲ ਹੀ ਸਖਤ ਮਿਹਨਤ ਕੀਤੀ। ਮੈਂ ਆਪਣੇ-ਆਪ ਨੂੰ ਬਕਾ ਲਿਆ ਪਰ ਕੋਈ ਲਾਹੇਵਂਦ ਕੰਮ ਨਹੀਂ ਕੀਤਾ। ਮੈਂ ਆਪਣੀ ਸਾਰੀ ਸ਼ਕਤੀ ਦੀ ਵਰਤੋਂ ਕੀਤੀ, ਪਰ ਸੱਚਮੁੱਚ ਕੋਈ ਵੀ ਗੱਲ ਨਹੀਂ ਕੀਤੀ। ਇਸ ਲਈ ਅਵੱਸ਼ ਹੀ ਯਹੋਵਾਹ ਨਿਰਣਾ ਕਰੇਗਾ ਕਿ ਮੇਰੇ ਨਾਲ ਕੀ ਕਰਨਾ ਹੈ। ਪਰਮੇਸ਼ੁਰ, ਮੇਰੇ ਇਨਾਮ ਬਾਰੇ ਅਵੱਸ਼ ਨਿਰਣਾ ਕਰੇਗਾ।
5 ਯਹੋਵਾਹ ਨੇ ਮੈਨੂੰ ਆਪਣੀ ਮਾਂ ਦੇ ਗਰਭ ਅੰਦਰ ਸਾਜਿਆ ਤਾਂ ਜੋ ਮੈਂ ਉਸਦਾ ਸੇਵਕ ਹੋ ਸਕਾਂ, ਅਤੇ ਯਾਕੂਬ ਅਤੇ ਇਸਰਾਏਲ ਦੀ ਅਗਵਾਈ ਵਾਪਸ ਓਸ ਵੱਲ ਕਰ ਸਕਾਂ। ਯਹੋਵਾਹ ਮੈਨੂੰ ਮਾਣ ਦੇਵੇਗਾ। ਮੈਂ ਆਪਣੀ ਤਾਕਤ ਆਪਣੇ ਪਰਮੇਸ਼ੁਰ ਪਾਸੋਂ ਹਾਸਿਲ ਕਰਾਂਗਾ। ਯਹੋਵਾਹ ਨੇ ਮੈਨੂੰ ਆਖਿਆ,
6 "ਤੂੰ ਮੇਰੇ ਲਈ ਇੱਕ ਬਹੁਤ ਮਹੱਤਵਪੂਰਣ ਸੇਵਕ ਹੈਂ। ਇਸਰਾਏਲ ਦੇ ਲੋਕ ਕੈਦੀ ਹਨ ਪਰ ਉਹ ਵਾਪਸ ਮੇਰੇ ਕੋਲ ਲਿਆਂਦੇ ਜਾਣਗੇ। ਯਾਕੂਬ ਦੇ ਪਰਿਵਾਰ ਦੇ ਲੋਕ ਮੇਰੇ ਕੋਲ ਪਰਤ ਆਉਣਗੇ। ਪਰ ਤੇਰੇ ਜ਼ਿਂਮੇ ਇੱਕ ਹੋਰ ਕੰਮ ਹੈ, ਇਹ ਇਸ ਨਾਲੋਂ ਹੋਰ ਵੀ ਮਹੱਤਵਪੂਰਣ ਹੈ! ਮੈਂ ਤੈਨੂੰ ਸਮੂਹ ਕੌਮਾਂ ਲਈ ਨੂਰ ਬਣਾ ਦਿਆਂਗਾ। ਤੂੰ ਧਰਤੀ ਦੇ ਸਮੂਹ ਲੋਕਾਂ ਲਈ ਮੇਰਾ ਮੋਖ ਦੁਆਰਾ ਹੋਵੇਂਗਾ।"
7 ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰਖ, ਇਸਰਾਏਲ ਦਾ ਰਾਖਾ ਆਖਦਾ ਹੈ, "ਮੇਰਾ ਸੇਵਕ ਨਿਮਾਣਾ ਹੈ। ਉਹ ਹਾਕਮਾਂ ਦੀ ਸੇਵਾ ਕਰਦਾ ਹੈ। ਪਰ ਲੋਕ ਉਸ ਨੂੰ ਨਫ਼ਰਤ ਕਰਦੇ ਨੇ। ਪਰ ਰਾਜੇ ਉਸ ਨੂੰ ਦੇਖਣਗੇ। ਤੇ ਉਸ ਦੇ ਆਦਰ ਵਿੱਚ ਖਲੋ ਜਾਣਗੇ। ਮਹਾਨ ਨੇਤਾ ਉਸਦੇ ਸਾਮ੍ਹਣੇ ਝੁਕਣਗੇ।" ਇਹ ਵਾਪਰੇਗਾ ਕਿਉਂ ਕਿ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰਖ, ਇਹ ਚਾਹੁੰਦਾ ਹੈ। ਅਤੇ ਯਹੋਵਾਹ ਉੱਤੇ ਭਰੋਸਾ ਕੀਤਾ ਜਾ ਸਕਦਾ ਹੈ। ਓਹੀ ਹੈ ਜਿਸਨੇ ਤੁਹਾਨੂੰ ਚੁਣਿਆ ਸੀ।
8 ਯਹੋਵਾਹ ਆਖਦਾ ਹੈ, "ਇੱਥੇ ਖਾਸ ਸਮਾਂ ਹੋਵੇਗਾ ਜਦੋਂ ਮੈਂ ਆਪਣੀ ਮਿਹਰ ਦਰਸਾਵਾਂਗਾ। ਉਸ ਵੇਲੇ ਮੈਂ ਤੁਹਾਡੀਆਂ ਪ੍ਰਾਰਬਨਾਵਾਂ ਸੁਣ ਲਵਾਂਗਾ। ਉਹ ਖਾਸ ਦਿਹਾੜਾ ਹੋਵੇਗਾ ਜਦੋਂ ਮੈਂ ਤੁਹਾਨੂੰ ਬਚਾ ਲਵਾਂਗਾ। ਉਸ ਵੇਲੇ ਮੈਂ ਤੁਹਾਡੀ ਸਹਾਇਤਾ ਕਰਾਂਗਾ। ਮੈਂ ਤੁਹਾਡੀ ਰਾਖੀ ਕਰਾਂਗਾ। ਅਤੇ ਤੁਸੀਂ ਇਸਦਾ ਪ੍ਰਮਾਣ ਹੋਵੋਂਗੇ ਕਿ ਮੈਂ ਲੋਕਾਂ ਨਾਲ ਇਕਰਾਰਨਾਮਾ ਕੀਤਾ। ਹੁਣ ਦੇਸ਼ ਤਬਾਹ ਹੋ ਗਿਆ ਹੈ ਪਰ ਤੁਸੀਂ ਉਸ ਧਰਤ ਨੂੰ ਉਨ੍ਹਾਂ ਲੋਕਾਂ ਨੂੰ ਵਾਪਸ ਦੇ ਦਿਓਗੇ ਜੋ ਇਸਦੇ ਮਾਲਕ ਸਨ।
9 ਤੁਸੀਂ ਕੈਦੀਆਂ ਨੂੰ ਆਖੋਁਗੇ, 'ਆਪਣੀ ਕੈਦ ਵਿੱਚੋਂ ਬਾਹਰ ਆ ਜਾਵੋ!' ਤੁਸੀਂ ਉਨ੍ਹਾਂ ਲੋਕਾਂ ਨੂੰ ਆਖੋਁਗੇ ਜੋ 'ਅੰਧਕਾਰ ਵਿੱਚ ਹਨ, 'ਅੰਧਕਾਰ ਵਿੱਚੋਂ ਬਾਹਰ ਨਿਕਲ ਆਵੋ!' ਯਾਤਰਾ ਸਮੇਂ ਲੋਕ ਭੋਜਨ ਕਰਨਗੇ। ਸਖ੍ਖਣੀਆਂ ਪਹਾੜੀਆਂ ਵਿੱਚ ਵੀ ਉਨ੍ਹਾਂ ਕੋਲ ਭੋਜਨ ਹੋਵੇਗਾ।
10 ਲੋਕ ਭੁੱਖੇ ਨਹੀਂ ਹੋਣਗੇ। ਉਹ ਪਿਆਸੇ ਨਹੀਂ ਹੋਣਗੇ। ਧੁੱਪ ਅਤੇ ਹਵਾ ਉਨ੍ਹਾਂ ਨੂੰ ਨੁਕਸਾਨ ਨਹੀਂ ਪੁਚਾਵੇਗੀ। ਕਿਉਂ ਕਿ ਪਰਮੇਸ਼ੁਰ ਉਨ੍ਹਾਂ ਨੂੰ ਸਕੂਨ ਪਹੁੰਚਾਉਂਦਾ ਹੈ। ਅਤੇ ਪਰਮੇਸ਼ੁਰ ਹੀ ਉਨ੍ਹਾਂ ਦੀ ਅਗਵਾਈ ਕਰੇਗਾ। ਉਹ ਉਨ੍ਹਾਂ ਦੀ ਅਗਵਾਈ ਪਾਣੀ ਦੇ ਝਰਨਿਆਂ ਵੱਲ ਕਰੇਗਾ।
11 ਮੈਂ ਆਪਣੇ ਲੋਕਾਂ ਲਈ ਰਾਹ ਬਣਾਵਾਂਗਾ। ਪਰਬਤ ਪਧ੍ਧਰੇ ਕੀਤੇ ਜਾਣਗੇ ਤੇ ਨੀਵੀਆਂ ਸੜਕਾਂ ਉੱਚੀਆਂ ਕੀਤੀਆਂ ਜਾਣਗੀਆਂ।
12 ਦੇਖੋ! ਲੋਕ ਦੂਰ-ਦੁਰਾਡੀਆਂ ਥਾਵਾਂ ਤੋਂ ਮੇਰੇ ਵੱਲ ਆ ਰਹੇ ਨੇ। ਲੋਕ ਉੱਤਰ ਵੱਲੋਂ ਅਤੇ ਪੱਛਮ ਵੱਲੋਂ ਮੇਰੇ ਵੱਲ ਆ ਰਹੇ ਨੇ। ਲੋਕ ਮਿਸਰ ਵਿੱਚੋਂ ਅਸਵਾਨ ਤੋਂ ਮੇਰੇ ਕੋਲ ਆ ਰਹੇ ਨੇ।"
13 ਹੇ ਅਕਾਸ਼ ਅਤੇ ਧਰਤੀੇ, ਪ੍ਰਸੰਨ ਹੋਵੋ! ਪਰਬਤੋਂ, ਖੁਸ਼ੀ ਦੇ ਨਾਹਰੇ ਮਾਰੋ! ਕਿਉਂ ਕਿ ਯਹੋਵਾਹ ਆਪਣੇ ਬੰਦਿਆਂ ਨੂੰ ਸਕੂਨ ਪਹੁੰਚਾਉਂਦਾ ਹੈ। ਯਹੋਵਾਹ ਆਪਣੇ ਗਰੀਬ ਲੋਕਾਂ ਨਾਲ ਨੇਕੀ ਕਰਦਾ ਹੈ।
14 ਪਰ ਸੀਯੋਨ ਹੁਣ ਆਖਦਾ ਹੈ, "ਯਹੋਵਾਹ ਨੇ ਮੈਨੂੰ ਛੱਡ ਦਿੱਤਾ ਹੈ। ਮੇਰਾ ਸੁਆਮੀ ਮੈਨੂੰ ਭੁੱਲ ਗਿਆ ਹੈ।"
15 ਪਰ ਮੈਂ ਆਖਦਾ ਹਾਂ, "ਕੀ ਕੋਈ ਮਾਂ ਆਪਣੇ ਬੱਚੇ ਨੂੰ ਭੁੱਲ ਸਕਦੀ ਹੈ? ਨਹੀਂ ! ਭਾਵੇਂ ਉਹ ਭੁੱਲ ਜਾਵੇ ਮੈਂ ਤੂਹਾਨੂੰ ਨਹੀਂ ਭੁੱਲਾਂਗਾ।
16 ਦੇਖੋ, ਮੈਂ ਤੁਹਾਡਾ ਨਾਮ ਆਪਣੀ ਹਬੇਲੀ ਉੱਤੇ ਉਕਰ ਲਿਆ ਹੈ। ਮੈਂ ਹਰ ਵੇਲੇ ਤੁਹਾਡੇ ਬਾਰੇ ਸੋਚਦਾ ਰਹਿੰਦਾ ਹਾਂ!
17 ਤੁਹਾਡੇ ਬੱਚੇ ਤੁਹਾਡੇ ਕੋਲ ਪਰਤ ਆਉਣਗੇ। ਲੋਕਾਂ ਨੇ ਤੁਹਾਨੂੰ ਹਰਾਇਆ, ਪਰ ਉਹ ਲੋਕ ਤੁਹਾਨੂੰ ਇਕਲਿਆਂ ਛ੍ਛੱਡ ਦੇਣਗੇ।"
18 ਓਧਰ ਦੇਖੋ! ਆਪਣੇ ਚਾਰ-ਚੁਫ਼ੇਰੇ ਦੇਖੋ! ਤੁਹਾਡੇ ਸਾਰੇ ਹੀ ਬੱਚੇ ਇਕੱਠੇ ਹੋ ਰਹੇ ਨੇ ਤੇ ਤੁਹਾਡੇ ਕੋਲ ਆ ਰਹੇ ਨੇ। ਯਹੋਵਾਹ ਆਖਦਾ ਹੈ,"ਮੈਂ ਆਪਣੇ ਜੀਵਨ ਦੀ ਸਹੁੰ ਖਾਕੇ ਤੁਹਾਡੇ ਨਾਲ ਇਹ ਇਕਰਾਰ ਕਰਦਾ ਹਾਂ: ਤੁਹਾਡੇ ਬੱਚੇ ਮੋਤੀਆਂ ਵਰਗੇ ਹੋਣਗੇ ਜਿਨ੍ਹਾਂ ਨੂੰ ਤੁਸੀਂ ਆਪਣੇ ਗਲੇ ਵਿੱਚ ਪਾਉਂਦੇ ਹੋ। ਤੁਹਾਡੇ ਬੱਚੇ ਉਸ ਹਾਰ ਵਾਂਗ ਹੋਣਗੇ ਜਿਸ ਨੂੰ ਕੋਈ ਵਹੁਟੀ ਪਹਿਨਦੀ ਹੈ।
19 ਹੁਣ ਤੁਸੀਂ ਤਬਾਹ ਅਤੇ ਹਾਰੇ ਹੋਏ ਹੋ। ਤੁਹਾਡੀ ਜ਼ਮੀਨ ਬੇਕਾਰ ਹੈ। ਪਰ ਬੋੜੇ ਸਮੇਂ ਮਗਰੋਂ, ਤੁਹਾਡੀ ਧਰਤੀ ਉੱਤੇ ਬਹੁਤ ਬੰਦੇ ਹੋਣਗੇ। ਅਤੇ ਉਹ ਲੋਕ, ਜਿਨ੍ਹਾਂ ਨੇ ਤੁਹਾਨੂੰ ਤਬਾਹ ਕੀਤਾ ਸੀ, ਬਹੁਤ ਦੂਰ ਹੋਣਗੇ।
20 ਤੁਸੀਂ ਆਪਣੇ ਗੁਆਚੇ ਬੱਚਿਆਂ ਕ੍ਕਾਰਣ ਦੁੱਖੀ ਸੀ ਪਰ ਉਹ ਬੱਚੇ ਤੁਹਾਨੂੰ ਦਸ੍ਸਣਗੇ, 'ਇਹ ਜਗ੍ਹਾ ਬਹੁਤ ਛੋਟੀ ਹੈ!' ਸ਼ਾਨੂੰ ਰਹਿਣ ਲਈ ਵੱਡੀ ਜਗ੍ਹਾ ਦੇਵੋ।'
21 ਫ਼ੇਰ ਤੁਸੀਂ ਇਹ ਆਪਣੇ-ਆਪ ਨੂੰ ਆਖੋਁਗੇ, 'ਕਿਸਨੇ ਮੈਨੂੰ ਇਹ ਸਾਰੇ ਬੱਚੇ ਦਿੱਤੇ? ਇਹ ਬਹੁਤ ਚੰਗੀ ਗੱਲ ਹੈ! ਮੈਂ ਉਦਾਸ ਤੇ ਇਕੱਲਾ ਸਾਂ। ਮੈਂ ਹਾਰਿਆ ਹੋਇਆ ਅਤੇ ਆਪਣੇ ਲੋਕਾਂ ਤੋਂ ਦੂਰ ਸਾਂ। ਇਸ ਲਈ ਕਿਸਨੇ ਮੈਨੂੰ ਇਹ ਬੱਚੇ ਦਿੱਤੇ ਹਨ? ਦੇਖੋ, ਮੈਂ ਇਕੱਲਾ ਰਹਿ ਗਿਆ ਸਾਂ। ਇਹ ਸਾਰੇ ਬੱਚੇ ਕਿੱਥੋਂ ਆ ਗਏ ਨੇ?"'
22 ਮੇਰਾ ਪ੍ਰਭੂ, ਯਹੋਵਾਹ ਆਖਦਾ ਹੈ, "ਦੇਖੋ, ਮੈਂ ਕੌਮਾਂ ਲਈ ਆਪਣਾ ਹੱਥ ਹਿਲਾਵਾਂਗਾ। ਸਾਰੇ ਲੋਕਾਂ ਦੇ ਦੇਖਣ ਲਈ ਮੈਂ ਆਪਣਾ ਝੰਡਾ ਉੱਚਾ ਕਰਾਂਗਾ ਫੇਰ ਉਹ ਤੁਹਾਡੇ ਬੱਚਿਆਂ ਨੂੰ ਤੁਹਾਡੇ ਕੋਲ ਲੈਕੇ ਆ ਜਾਣਗੇ। ਉਹ ਲੋਕ ਤੁਹਾਡੇ ਬੱਚਿਆਂ ਨੂੰ ਮੋਢਿਆਂ ਉੱਪਰ ਚੁੱਕਣਗੇ, ਅਤੇ ਉਹ ਉਨ੍ਹਾਂ ਨੂੰ ਆਪਣੀਆਂ ਬਾਹਾਂ ਦਾ ਸਹਾਰਾ ਦੇਣਗੇ।
23 ਰਾਜੇ ਤੁਹਾਡੇ ਬੱਚਿਆਂ ਦੇ ਗੁਰੂ ਹੋਣਗੇ। ਰਾਜੇ ਦੀਆਂ ਧੀਆਂ, ਉਨ੍ਹਾਂ ਦੀ ਦੇਖ-ਭਾਲ ਕਰਨਗੀਆਂ। ਉਹ ਰਾਜੇ ਅਤੇ ਉਨ੍ਹਾਂ ਦੀਆਂ ਧੀਆਂ ਤੁਹਾਡੇ ਅੱਗੇ ਝੁਕਣਗੀਆਂ। ਉਹ ਤੁਹਾਡੇ ਪੈਰਾਂ ਦੀ ਖਾਕ ਨੂੰ ਚੁੰਮਣਗੀਆਂ। ਫ਼ੇਰ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ। ਫੇਰ ਤੁਸੀਂ ਜਾਣੋਗੇ ਕਿ ਜਿਹੜਾ ਬੰਦਾ ਮੇਰੇ ਉੱਤੇ ਭਰੋਸਾ ਕਰਦਾ ਹੈ ਉਹ ਨਿਰਾਸ਼ ਨਹੀਂ ਹੋਵੇਗਾ।"
24 ਜਦੋਂ ਕੋਈ ਤਕੜਾ ਸਿਪਾਹੀ ਜੰਗ ਵਿੱਚ ਦੌਲਤ ਜਿਤ੍ਤਦਾ ਹੈ, ਤੁਸੀਂ ਉਹ ਦੌਲਤ ਉਸ ਕੋਲੋ ਨਹੀਂ ਖੋਹ ਸਕਦੇ। ਜਦੋਂ ਕੋਈ ਤਕੜਾ ਸਿਪਾਹੀ ਕਿਸੇ ਕੈਦੀ ਦੀ ਰਾਖੀ ਕਰਦਾ, ਉਹ ਕੈਦੀ ਬਚਕੇ ਨਹੀਂ ਨਿਕਲ ਸਕਦਾ।
25 ਪਰ ਯਹੋਵਾਹ ਆਖਦਾ ਹੈ, "ਕੈਦੀ ਫ਼ਰਾਰ ਹੋ ਜਾਣਗੇ। ਕੋਈ ਜਾਣਾ ਉਨ੍ਹਾਂ ਕੈਦੀਆਂ ਨੂੰ ਤਕੜੇ ਸਿਪਾਹੀ ਪਾਸੋਂ ਖੋਹ ਲਵੇਗਾ। ਇਹ ਕਿਵੇਂ ਵਾਪਰੇਗਾ? ਮੈਂ ਤੁਹਾਡੀਆਂ ਲੜਾਈਆਂ ਲੜਾਂਗਾ। ਮੈਂ ਤੁਹਾਡੇ ਬੱਚਿਆਂ ਨੂੰ ਬਚਾਵਾਂਗਾ।
26 ਉਨ੍ਹਾਂ ਲੋਕਾਂ ਤੁਹਾਨੂੰ ਦੁੱਖ ਦਿੱਤਾ ਸੀ। ਪਰ ਮੈਂ ਉਨ੍ਹਾਂ ਲੋਕਾਂ ਨੂੰ ਆਪਣੇ ਹੀ ਜਿਸਮ ਖਾਣ ਤੇ ਮਜ਼ਬੂਰ ਕਰ ਦਿਆਂਗਾ। ਉਨ੍ਹਾਂ ਦਾ ਆਪਣਾ ਹੀ ਖੂਨ ਮੈਅ ਹੋਵੇਗਾ, ਜਿਹੜੀ ਉਨ੍ਹਾਂ ਨੂੰ ਬਦਮਸਤ ਕਰਦੀ ਹੈ। ਫ਼ੇਰ ਹਰ ਬੰਦਾ ਜਾਣ ਜਾਵੇਗਾ ਕਿ ਯਹੋਵਾਹ ਨੇ ਤੁਹਾਨੂੰ ਬਚਾਇਆ। ਸਾਰੇ ਹੀ ਬੰਦੇ ਜਾਣ ਲੈਣਗੇ ਕਿ ਤੁਹਾਨੂੰ ਯਾਕੂਬ ਦੇ ਸ਼ਕਤੀਸ਼ਾਲੀ ਪੁਰਖ ਨੇ ਬਚਾਇਆ।"
ਕਾਂਡ 50

1 ਯਹੋਵਾਹ ਆਖਦਾ ਹੈ, "ਇਸਰਾਏਲ ਦੇ ਲੋਕੋ, ਤੁਸੀਂ ਆਖਦੇ ਹੋ ਕਿ ਮੈਂ ਤੁਹਾਡੀ ਮਾਤਾ, ਯਰੂਸ਼ਲਮ ਨੂੰ ਤਲਾਕ ਦੇ ਦਿੱਤਾ ਹੈ। ਪਰ ਉਹ ਕਾਨੂੰਨੀ ਪਰਚਾ ਕਿੱਥੋ ਹੈ ਜਿਹੜਾ ਸਾਬਤ ਕਰਦਾ ਹੈ ਕਿ ਮੈਂ ਉਸ ਨੂੰ ਤਲਾਕ ਦੇ ਦਿੱਤਾ ਹੈ? ਮੇਰੇ ਬਚਿਓ, ਕੀ ਮੈਂ ਕਿਸੇ ਦਾ ਕਰਜ਼ਾ ਦੇਣਾ ਸੀ? ਕੀ ਮੈਂ ਕਰਜ਼ਾ ਦੇਣ ਲਈ ਕੁਝ ਵੇਚ ਦਿੱਤਾ? ਨਹੀਂ! ਤੁਸੀਂ ਇਸ ਲਈ ਵੇਚੇ ਗਏ ਸੀ ਕਿਉਂ ਕਿ ਤੁਸੀਂ ਮੰਦੇ ਕੰਮ ਕੀਤੇ ਸਨ। ਤੁਹਾਡੀ ਮਾਤਾ, ਯਰੂਸ਼ਲਮ ਨੂੰ ਤੁਹਾਡੇ ਮੰਦੇ ਕੰਮਾਂ ਕਾਰਣ ਦੂਰ ਭੇਜਿਆ ਗਿਆ ਸੀ, ਜਿਹੜੇ ਤੁਸੀਂ ਕੀਤੇ ਸਨ।
2 ਮੈਂ ਘਰ ਆਇਆ ਸਾਂ ਅਤੇ ਮੈਨੂੰ ਓਥੇ ਕੋਈ ਨਹੀਂ ਮਿਲਿਆ। ਮੈਂ ਬਾਰ-ਬਾਰ ਅਵਾਜ਼ਾਂ ਮਾਰੀਆਂ ਪਰ ਕਿਸੇ ਨੇ ਵੀ ਜਵਾਬ ਨਹੀਂ ਦਿੱਤਾ। ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਤੁਹਾਨੂੰ ਬਚਾਉਣ ਦੇ ਕਾਬਿਲ ਨਹੀਂ। ਮੇਰੇ ਕੋਲ ਤੁਹਾਨੂੰ, ਤੁਹਾਡੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਉਣ ਦੀ ਸ਼ਕਤੀ ਹੈ। ਦੇਖੋ, ਜੇ ਮੈਂ ਸਮੁੰਦਰ ਨੂੰ ਸੁੱਕ ਜਾਣ ਦਾ ਹੁਕਮ ਦਿੰਦਾ ਹਾਂ, ਤਾਂ ਇਹ ਸੁੱਕ ਜਾਵੇਗਾ। ਮੱਛੀਆਂ ਬਿਨਾ ਪਾਣੀ ਦੇ ਮਰ ਜਾਣਗੀਆਂ ਤੇ ਉਨ੍ਹਾਂ ਦੇ ਸ਼ਰੀਰ ਸੜ ਜਾਣਗੇ।
3 ਮੈਂ ਅਕਾਸ਼ਾਂ ਨੂੰ ਕਾਲਾ ਬਣਾ ਸਕਦਾ ਹਾਂ। ਮੈਂ ਅਕਾਸ਼ਾਂ ਨੂੰ ਅੰਧਕਾਰ ਵਿੱਚ ਢਕ ਸਕਦਾ ਹਾਂ, ਸੋਗੀ ਬਸਤਰਾਂ ਜਿੰਨਾ ਕਾਲਾ।"
4 ਮੇਰੇ ਪ੍ਰਭੂ, ਯਹੋਵਾਹ ਨੇ ਮੈਨੂੰ ਸਿਖਿਆ ਦ੍ਦੇਣ ਦੀ ਯੋਗਤਾ ਦਿੱਤੀ ਸੀ। ਇਸ ਲਈ ਮੈਂ ਇਨ੍ਹਾਂ ਉਦਾਸ ਲੋਕਾਂ ਨੂੰ ਸਿਖਿਆ ਦਿਂਦ੍ਦਾ ਹਾਂ। ਉਹ ਹਰ ਸਵੇਰ ਮੈਨੂੰ ਜਗਾਉਂਦਾ ਹੈ ਅਤੇ ਮੈਨੂੰ ਇੱਕ ਚੇਲੇ ਵਾਂਗ ਸਿਖਿਆ ਦਿਂਦ੍ਦਾ ਹੈ।
5 ਮੇਰਾ ਪ੍ਰਭੂ, ਯਹੋਵਾਹ ਸਿਖ੍ਖਣ ਵਿੱਚ ਮੇਰੀ ਸਹਾਇਤਾ ਕਰਦਾ ਹੈ, ਅਤੇ ਮੈਂ ਉਸਦੇ ਵਿਰੁੱਧ ਨਹੀਂ ਹੋਇਆ ਹਾਂ। ਮੈਂ ਉਸਦੇ ਪਿੱਛੇ ਲੱਗਣ ਤੋਂ ਨਹੀਂ ਹਟਾਂਗਾ।
6 ਮੈਂ ਉਨ੍ਹਾਂ ਲੋਕਾਂ ਦੀ ਮਾਰ ਝਲ੍ਲਾਂਗਾ। ਮੈਂ ਉਨ੍ਹਾਂ ਵੱਲੋਂ ਆਪਣੀ ਦਾੜੀ ਦੇ ਵਾਲਾਂ ਨੂੰ ਪੁਟ੍ਟਵਾ ਲਵਾਂਗਾ। ਜਦੋਂ ਉਹ ਮੈਨੂੰ ਬੁਰਾ ਭਲਾ ਆਖਣਗੇ ਅਤੇ ਮੇਰੇ ਮੂੰਹ ਉੱਤੇ ਬੁਕ੍ਕਣਗੇ ਤਾਂ ਵੀ ਮੈਂ ਆਪਣਾ ਮੂੰਹ ਨਹੀਂ ਛੁਪਾਵਾਂਗਾ।
7 ਮੇਰਾ ਮਾਲਿਕ ਯਹੋਵਾਹ ਮੇਰੀ ਸਹਾਇਤਾ ਕਰੇਗਾ। ਇਸ ਲਈ ਜਿਹੜਾ ਉਹ ਮੈਨੂੰ ਮੰਦਾ ਬੋਲਣਗੇ, ਉਸਦਾ ਮੇਰੇ ਉੱਤੇ ਕੋਈ ਅਸਰ ਨਹੀਂ ਹੋਵੇਗਾ। ਮੈਂ ਮਜ਼ਬੂਤ ਬਣਾਂਗਾ। ਮੈਂ ਜਾਣਦਾ ਹਾਂ ਕਿ ਮੈਂ ਨਿਰਾਸ਼ ਨਹੀਂ ਹੋਵਾਂਗਾ।
8 ਯਹੋਵਾਹ ਮੇਰੇ ਨਾਲ ਹੈ। ਉਹ ਦਰਸਾਉਂਦਾ ਹੈ ਕਿ ਮੈਂ ਨਿਰਦੋਸ਼ ਹਾਂ। ਇਸ ਲਈ ਕੋਈ ਵੀ ਬੰਦਾ ਮੈਨੂੰ ਦੋਸ਼ੀ ਨਹੀਂ ਦਰਸਾ ਸਕੇਗਾ। ਜੇ ਕੋਈ ਮੈਨੂੰ ਗਲਤ ਸਾਬਤ ਕਰਨ ਦੀ ਕੋਸ਼ਿਸ਼ ਕਰਨਾ ਚਾਹੁੰਦਾ ਹੈ ਉਸ ਬੰਦੇ ਨੂੰ ਚਾਹੀਦਾ ਹੈ ਕਿ ਉਹ ਮੇਰੇ ਕੋਲ ਆਵੇ, ਅਤੇ ਅਸੀਂ ਮੁਕੱਦਮਾ ਲੜਾਂਗੇ।
9 ਪਰ ਦੇਖੋ, ਮੇਰਾ ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ। ਇਸ ਲਈ ਕੋਈ ਵੀ ਬੰਦਾ ਮੈਨੂੰ ਬੁਰਾ ਨਹੀਂ ਸਿਧ੍ਧ ਕਰ ਸਕਦਾ। ਉਹ ਸਾਰੇ ਲੋਕ ਪੁਰਾਣੇ ਅਤੇ ਬੇਕਾਰ ਕੱਪੜਿਆਂ ਵਾਂਗ ਹੋ ਜਾਣਗੇ। ਉਨ੍ਹਾਂ ਨੂੰ ਕੀੜੇ ਖਾ ਲੈਣਗੇ।
10 ਉਹ ਸਾਰੇ ਲੋਕ ਜਿਹੜੇ ਡਰਦੇ ਹਨ ਅਤੇ ਯਹੋਵਾਹ ਦਾ ਆਦਰ ਕਰਦੇ ਹਨ ਉਸਦੇ ਸੇਵਕ ਦੀ ਗੱਲ ਸੁਣੋ। ਉਸ ਦਾ ਸੇਵਕ ਪੂਰੀ ਤਰ੍ਹਾਂ ਉਸ ਵਿੱਚ ਭਰੋਸਾ ਕਰਕੇ ਜਿਉਂਦਾ ਹੈ ਇਹ ਜਾਣੇ ਬਗੈਰ ਕਿ ਅੱਗੋਂ ਕੀ ਵਾਪਰੇਗਾ। ਇਹ ਸੇਵਕ ਸੱਚਮੁੱਚ ਯਹੋਵਾਹ ਦੇ ਨਾਮ ਵਿੱਚ ਭਰੋਸਾ ਰੱਖਦਾ ਹੈ ਅਤੇ ਆਪਣੇ ਪਰਮੇਸ਼ੁਰ ਉੱਤੇ ਨਿਰਭਰ ਕਰਦਾ ਹੈ।
11 "ਦੇਖੋ, ਤੁਸੀਂ ਲੋਕ ਆਪਣੇ ਢੰਗ ਨਾਲ ਜਿਉਣਾ ਚਾਹੁੰਦੇ ਹੋ ਤੁਸੀਂ ਆਪਣੀਆਂ ਅਗ੍ਗਾਂ ਅਤੇ ਮਸ਼ਾਲਾਂ (ਰੌਸ਼ਨੀਆਂ) ਬਾਲਦੇ ਹੋ। ਇਸ ਲਈ ਆਪਣੇ ਢੰਗ ਨਾਲ ਜੀਵੋ। ਪਰ, ਤੁਹਾਨੂੰ ਸਜ਼ਾ ਮਿਲੇਗੀ! ਤੁਸੀਂ ਆਪਣੀਆਂ ਹੀ ਅਗ੍ਗਾਂ ਅਤੇ ਮਸ਼ਾਲਾਂ ਵਿੱਚ ਡਿੱਗ ਪਵੋਁਗੇ ਅਤੇ ਤੁਸੀਂ ਸੜ ਜਾਵੋਗੇ। ਮੈਂ ਅਜਿਹਾ ਵਾਪਰਨ ਦੇਵਾਂਗਾ।"
ਕਾਂਡ 51

1 "ਤੁਹਾਡੇ ਵਿੱਚੋਂ ਕੁਝ ਲੋਕ ਨੇਕੀ ਦਾ ਜੀਵਨ ਜਿਉਣ ਦੀ ਸਖਤ ਕੋਸ਼ਿਸ਼ ਕਰਦੇ ਹੋ। ਤੁਸੀਂ ਯਹੋਵਾਹ ਕੋਲ ਸਹਾਇਤਾ ਲਈ ਜਾਂਦੇ ਹੋ। ਸੁਣੋ ਮੇਰੀ ਗੱਲ। ਤੁਹਾਨੂੰ ਆਪਣੇ ਪਿਤਾ ਅਬਰਾਹਾਮ ਵੱਲ ਦੇਖਣਾ ਚਾਹੀਦਾ ਹੈ। ਉਹੀ ਉਹ ਚੱਟਾਨ ਹੈ ਜਿਸਤੋਂ ਤੁਸੀਂ ਕੱਟ ਕੇ ਬਣਾਏ ਗਏ ਸੀ।
2 ਅਬਰਾਹਾਮ ਤੁਹਾਡਾ ਪਿਤਾ ਹੈ ਅਤੇ ਤੁਹਾਨੂੰ ਉਸ ਵੱਲ ਦੇਖਣਾ ਚਾਹੀਦਾ ਹੈ। ਤੁਹਾਨੂੰ ਸਰਾਹ ਵੱਲ ਦੇਖਣਾ ਚਾਹੀਦਾ ਹੈ-ਉਹ ਔਰਤ ਜਿਸਨੇ ਤੁਹਾਨੂੰ ਜਨਮ ਦਿੱਤਾ ਸੀ। ਅਬਰਾਹਾਮ ਇਕੱਲਾ ਸੀ ਜਦੋਂ ਮੈਂ ਉਸਨੂੰ ਬੁਲਾਇਆ ਸੀ। ਫ਼ੇਰ ਮੈਂ ਉਸਨੂੰ ਅਸੀਸ ਦਿੱਤੀ, ਤੇ ਉਸਨੇ ਵੱਡੇ ਪਰਿਵਾਰ ਦੀ ਸ਼ੁਰੂਆਤ ਕੀਤੀ। ਅਨੇਕਾਂ ਲੋਕ ਉਸਤੋਂ ਪੈਦਾ ਹੋਏ।"
3 ਇਸ ਤਰ੍ਹਾਂ ਯਹੋਵਾਹ ਸੀਯੋਨ ਨੂੰ ਅਸੀਸ ਦੇਵੇਗਾ। ਯਹੋਵਾਹ ਉਸ ਦੇ ਲਈ ਅਤੇ ਉਸਦੇ ਲੋਕਾਂ ਲਈ ਅਫ਼ਸੋਸ ਦਾ ਅਨੁਭਵ ਕਰੇਗਾ ਅਤੇ ਉਹ ਉਸ ਲਈ ਵੱਡੀ ਗੱਲ ਕਰੇਗਾ। ਯਹੋਵਾਹ ਮਾਰੂਬਲ ਨੂੰ ਤਬਦੀਲ ਕਰ ਦੇਵੇਗਾ। ਮਾਰੂਬਲ ਬਾਗ਼ ਵਰਗਾ ਬਣ ਜਾਵੇਗਾ, ਅਦਨ ਦੇ ਬਾਗ਼ ਵਰਗਾ। ਉਹ ਧਰਤੀ ਸਖ੍ਖਣੀ ਸੀ ਪਰ ਇਹ ਯਹੋਵਾਹ ਦੇ ਬਾਗ਼ ਵਰਗੀ ਹੋ ਜਾਵੇਗੀ। ਓਥੇ ਲੋਕ ਪ੍ਰਸੰਨ, ਬਹੁਤ ਪ੍ਰਸੰਨ ਹੋਣਗੇ। ਉਥੋਂ ਦੇ ਲੋਕ ਖੁਸ਼ੀ ਦਾ ਪ੍ਰਗਟਾਵਾ ਕਰਨਗੇ। ਉਹ ਸ਼ੁਕਰਾਨੇ ਅਤੇ ਜਿੱਤ ਦੇ ਗੀਤ ਗਾਉਣਗੇ।
4 "ਮੇਰੇ ਲੋਕੋ, ਸੁਣੀ ਮੇਰੀ ਗੱਲ! ਮੇਰੇ ਨਿਰਣੇ ਉਨ੍ਹਾਂ ਰੌਸ਼ਨੀਆਂ ਵਾਂਗ ਹੋਣਗੇ ਦਰਸਾਉਣਗੇ ਜਿਹੜੇ ਕਿ ਕਿਵੇਂ ਜਿਉਣਾ ਹੈ।
5 ਮੈਂ ਛੇਤੀ ਹੀ ਦਰਸਾ ਦੇਵਾਂਗਾ ਕਿ ਮੈਂ ਨਿਰਪੱਖ ਹਾਂ। ਛੇਤੀ ਹੀ ਮੈਂ ਤੁਹਾਨੂੰ ਬਚਾਵਾਂਗਾ। ਮੈਂ ਆਪਣੀ ਸ਼ਕਤੀ ਦਾ ਇਸਤੇਮਾਲ ਕਰਾਂਗਾ ਅਤੇ ਸਾਰੀਆਂ ਕੌਮਾਂ ਬਾਰੇ ਨਿਰਣਾ ਕਰਾਂਗਾ। ਦੂਰ-ਦੁਰਾਡੀਆਂ ਥਾਵਾਂ ਦੇ ਸਾਰੇ ਲੋਕ ਮੇਰਾ ਇੰਤਜ਼ਾਰ ਕਰ ਰਹੇ ਨੇ। ਸਹਾਈਤਾ ਲਈ, ਉਹ ਮੇਰੀ ਸ਼ਕਤੀ ਦਾ ਇੰਤਜ਼ਾਰ ਕਰ ਰਹੇ ਨੇ।
6 ਅਕਾਸ਼ਾਂ ਵੱਲ ਦੇਖੋ! ਹੇਠਾਂ ਧਰਤੀ ਵੱਲ ਆਪਣੇ ਆਲੇ-ਦੁਆਲੇ ਦੇਖੋ! ਅਕਾਸ਼ ਧੂੰਏਁ ਦੇ ਬੱਦਲਾਂ ਵਾਂਗ ਅਲੋਪ ਹੋ ਜਾਣਗੇ। ਧਰਤੀ ਪਾਟੇ ਪੁਰਾਣੇ ਕੱਪੜਿਆਂ ਵਾਂਗ ਬਣ ਜਾਵੇਗੀ। ਲੋਕ ਧਰਤੀ ਉੱਤੇ ਮਰ ਜਾਣਗੇ, ਪਰ ਮੇਰੀ ਮੁਕਤੀ ਸਦਾ ਰਹੇਗੀ। ਮੇਰੀ ਨੇਕੀ ਕਦੇ ਖਤਮ ਨਹੀਂ ਹੋਵੇਗੀ।
7 ਤੁਸੀਂ ਲੋਕ, ਜਿਹੜੇ ਨੇਕੀ ਨੂੰ ਸਮਝਦੇ ਹੋ, ਤੁਹਾਨੂੰ ਮੇਰੀ ਗੱਲ ਸੁਣਨੀ ਚਾਹੀਦੀ ਹੈ। ਤੁਸੀਂ ਲੋਕ ਜਿਹੜੇ ਮੇਰੀਆਂ ਸਿਖਿਆਵਾਂ ਉੱਤੇ ਚੱਲਦੇ ਹੋ, ਤੁਹਾਨੂੰ ਉਹ ਗੱਲਾਂ ਸੁਣਨੀਆਂ ਚਾਹੀਦੀਆਂ ਹਨ ਜਿਹੜੀਆਂ ਮੈਂ ਤੁਹਾਨੂੰ ਆਖਦਾ ਹਾਂ। ਬੁਰੇ ਬੰਦਿਆਂ ਕੋਲੋਂ ਭੈਭੀਤ ਨਾ ਹੋਵੋ। ਉਨ੍ਹਾਂ ਮੰਦੀਆਂ ਗੱਲਾਂ ਤੋਂ ਭੈਭੀਤ ਨਾ ਹੋਵੋ ਜਿਹੜੀਆਂ ਉਹ ਤੁਹਾਨੂੰ ਆਖਦੇ ਨੇ।
8 ਕਿਉਂ ਕਿ ਉਹ ਫ਼ਟੇ-ਪੁਰਾਣੇ ਕੱਪੜਿਆਂ ਵਾਂਗ ਬਣ ਜਾਣਗੇ, ਉਨ੍ਹਾਂ ਨੂੰ ਕੀੜੇ ਖਾ ਲੈਣਗੇ। ਉਹ ਉੱਨ ਵਾਂਗ ਹੋ ਜਾਣਗੇ। ਪਰ ਮੇਰੀ ਨੇਕੀ ਸਦਾ ਲਈ ਰਹੇਗੀ। ਮੇਰੀ ਮੁਕਤੀ ਸਦਾ-ਸਦਾ ਲਈ ਰਹੇਗੀ।"
9 ਯਹੋਵਾਹ ਦੇ ਬਾਜ਼ੂ (ਸ਼ਕਤੀ) ਜਾਗ ਪਓ! ਜਾਗ ਪਓ! ਤਕੜੇ ਬਣੋ! ਆਪਣੀ ਸ਼ਕਤੀ ਨੂੰ ਵਰਤੋਂ, ਜਿਹਾ ਕਿ ਤੁਸੀਂ ਬਹੁਤ ਪਹਿਲਾਂ ਕੀਤਾ ਸੀ, ਜਿਹਾ ਕਿ ਤੂੰ ਪ੍ਰਾਚੀਨ ਸਮਿਆਂ ਤੋਂ ਕੀਤਾ ਹੈ। ਤੁਸੀਂ ਹੀ ਉਹ ਸ਼ਕਤੀ ਹੋ, ਜਿਸਨੇ ਰਹਬ ਨੂੰ ਹਰਾਇਆ ਸੀ। ਤੁਸੀਂ ਅਜਗਰ ਨੂੰ ਹਰਾਇਆ ਸੀ।
10 ਤੁਸੀਂ ਸਮੁੰਦਰ ਨੂੰ ਖੁਸ਼ਕ ਕਰ ਦਿੱਤਾ ਸੀ! ਤੁਸੀਂ ਮਹਾਂ ਡੂੰਘ ਦੇ ਪਾਣੀ ਸੁਕਾ ਦਿੱਤੇ ਸੀ! ਤੁਸੀਂ ਸਮੁੰਦਰ ਦੇ ਡੂੰਘੇ ਹਿੱਸੇ ਇੱਕ ਰਸਤੇ ਵਿੱਚ ਬਦਲ ਦਿੱਤੇ ਸਨ। ਤੁਹਾਡੇ ਲੋਕ ਉਸ ਰਾਹ ਨੂੰ ਪਾਰ ਕਰ ਗਏ ਸੀ ਅਤੇ ਬਚ ਗਏ ਸਨ।
11 ਯਹੋਵਾਹ ਆਪਣੇ ਬੰਦਿਆਂ ਨੂੰ ਬਚਾਵੇਗਾ। ਉਹ ਖੁਸ਼ੀ-ਖੁਸ਼ੀ ਸੀਯੋਨ ਨੂੰ ਪਰਤਨਗੇ। ਉਹ ਬਹੁਤ-ਬਹੁਤ ਪ੍ਰਸੰਨ ਹੋਣਗੇ, ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਤੇ ਸਦਾ-ਸਦਾ ਲਈ ਤਾਜ ਵਰਗੀ ਹੋਵੇਗੀ। ਉਹ ਖੁਸ਼ੀ ਨਾਲ ਗਾ ਰਹੇ ਹੋਣਗੇ। ਸਾਰੀ ਉਦਾਸੀ ਕਿਤੇ ਦੂਰ ਭੱਜ ਗਈ ਹੋਵੇਗੀ।
12 ਯਹੋਵਾਹ ਆਖਦਾ ਹੈ, "ਮੈਂ ਹੀ ਉਹ ਹਾਂ, ਜਿਹੜਾ ਤੁਹਾਨੂੰ ਸਕੂਨ ਪਹੁੰਚਾਉਂਦਾ ਹੈ। ਇਸ ਲਈ ਤੁਸੀਂ ਲੋਕਾਂ ਕੋਲੋਂ ਕਿਉਂ ਭੈਭੀਤ ਹੋਵੋਁ? ਉਹ ਸਿਰਫ਼ ਬੰਦੇ ਹੀ ਹਨ ਜਿਹੜੇ ਜਿਉਂਦੇ ਹਨ ਤੇ ਮਰ ਜਾਂਦੇ ਹਨ। ਉਹ ਸਿਰਫ਼ ਇਨਸਾਨ ਹਨ - ਉਹ ਘਾਹ ਵਾਂਗ ਮਰ ਜਾਂਦੇ ਨੇ।"
13 ਤੁਹਾਨੂੰ ਯਹੋਵਾਹ ਨੇ ਸਾਜਿਆ ਸੀ। ਉਸਨੇ ਆਪਣੀ ਸ਼ਕਤੀ ਨਾਲ ਧਰਤੀ ਨੂੰ ਸਾਜਿਆ ਸੀ! ਅਤੇ ਉਸ ਨੇ ਆਪਣੀ ਸ਼ਕਤੀ ਨਾਲ ਧਰਤੀ ਉੱਤੇ ਅਕਾਸ਼ ਵਿਛਾੇ ਸਨ! ਪਰ ਤੁਸੀਂ ਉਸ ਨੂੰ ਤੇ ਉਸ ਦੀ ਸ਼ਕਤੀ ਨੂੰ ਭੁੱਲ ਜਾਂਦੇ ਹੋ। ਇਸ ਲਈ ਤੁਸੀਂ ਉਨ੍ਹਾਂ ਗੁਸੈਲੇ ਲੋਕਾਂ ਕੋਲੋਂ ਸਦਾ ਭੈਭੀਤ ਹੋ ਜਾਂਦੇ ਹੋ ਜਿਹੜੇ ਤੁਹਾਨੂੰ ਦੁੱਖ ਦਿੰਦੇ ਨੇ। ਉਨ੍ਹਾਂ ਲੋਕਾਂ ਨੇ ਤੁਹਾਨੂੰ ਤਬਾਹ ਕਰਨ ਦੀ ਯੋਜਨਾ ਬਣਾਈ ਸੀ। ਪਰ ਹੁਣ ਉਹ ਕਿੱਥੋ ਨੇ? ਉਹ ਸਾਰੇ ਹੀ ਖਤਮ ਹੋ ਗਏ ਨੇ।
14 ਕੈਦ ਵਿਚਲੇ ਲੋਕ ਛੇਤੀ ਹੀ ਰਿਹਾ ਹੋ ਜਾਣਗੇ। ਉਹ ਕੈਦ ਵਿੱਚ ਮਰਨਗੇ ਤੇ ਸੜਨਗੇ ਨਹੀਂ। ਉਨ੍ਹਾਂ ਲੋਕਾਂ ਕੋਲ ਕਾਫ਼ੀ ਭੋਜਨ ਹੋਵੇਗਾ।
15 "ਮੈਂ, ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਸਮੁੰਦਰ ਨੂੰ ਰਿੜਕ ਦਿੰਦਾ ਹਾਂ ਅਤੇ ਲਹਿਰਾਂ ਬੰਦ ਕਰ ਦਿੰਦਾ ਹਾਂ।" (ਉਸ ਦਾ ਨਾਮ ਸਰਬ-ਸ਼ਕਤੀਮਾਨ ਹੈ।)
16 "ਮੇਰੇ ਸੇਵਕ, ਮੈਂ ਤੈਨੂੰ ਉਹ ਸ਼ਬਦ ਦੇਵਾਂਗਾ ਜੋ ਮੈਂ ਚਾਹੁਂਨਾ ਕਿ ਤੂੰ ਆਖੇਁ। ਅਤੇ ਮੈਂ ਤੈਨੂੰ ਆਪਣੇ ਹੱਥੀਂ ਛਾਵਾਂ ਕਰਾਂਗਾ ਅਤੇ ਤੇਰੀ ਰੱਖਿਆ ਕਰਾਂਗਾ। ਮੈਂ ਤੇਰਾ ਇਸਤੇਮਾਲ ਨਵੇਂ ਅਕਾਸ਼ ਅਤੇ ਨਵੀਂ ਧਰਤੀ ਸਾਜਣ ਲਈ ਕਰਾਂਗਾ। ਮੈਂ ਤੇਰੀ ਵਰਤੋਂ ਇਸਰਾਏਲ ਨੂੰ ਇਹ ਆਖਣ ਲਈ ਕਰਾਂਗਾ, 'ਤੁਸੀਂ ਮੇਰੇ ਲੋਕ ਹੋਂ।"'
17 ਜਾਗੋ! ਜਾਗੋ! ਯਰੂਸ਼ਲਮ, ਉੱਠ ਪਵੋ! ਯਹੋਵਾਹ ਤੇਰੇ ਨਾਲ ਬਹੁਤ ਨਾਰਾਜ਼ ਸੀ। ਇਸੇ ਲਈ ਤੈਨੂੰ ਸਜ਼ਾ ਦਿੱਤੀ ਗਈ। ਇਹ ਸਜ਼ਾ ਜ਼ਹਿਰ ਦੇ ਪਿਆਲੇ ਵਾਂਗ ਸੀ, ਜੋ ਤੈਨੂੰ ਪੀਣਾ ਪੈਣਾ ਸੀ, ਤੇ ਤੂੰ ਇਹ ਪੀ ਲਿਆ।
18 ਯਰੂਸ਼ਲਮ ਵਿੱਚ ਬਹੁਤ ਲੋਕ ਹਨ ਪਰ ਉਨ੍ਹਾਂ ਵਿੱਚੋਂ ਕੋਈ ਵੀ ਉਸਦਾ ਆਗੂ ਨਹੀਂ ਬਣਿਆ। ਉਸਦੇ ਪੈਦਾ ਕੀਤੇ ਬੱਚਿਆਂ ਵਿੱਚੋਂ ਕੋਈ ਵੀ ਉਸਦਾ ਪਬ੍ਬ ਪ੍ਰਦਰਸ਼ਕ ਨਹੀਂ ਬਣਿਆ।
19 ਯਰੂਸ਼ਲਮ ਲਈ ਮੁਸੀਬਤਾਂ ਦੋ ਸਮੂਹਾਂ ਵਿੱਚ ਆਈਆਂ। ਚੋਰੀ ਅਤੇ ਭੋਜਨ ਦੀ ਰਾਸ਼ਨਿਂਗ, ਵੱਡੀ ਭੁੱਖਮਰੀ ਅਤੇ ਜੰਗ।ਜਦੋਂ ਤੂੰ ਦੁੱਖ ਭੋਗ ਰਹੀ ਸੀ ਤਾਂ ਕਿਸੇ ਨੇ ਵੀ ਤੇਰੀ ਸਹਾਇਤਾ ਨਹੀਂ ਕੀਤੀ। ਕਿਸੇ ਬੰਦੇ ਨੇ ਤੇਰੇ ਉੱਤੇ ਦਇਆ ਨਹੀਂ ਕੀਤੀ।
20 ਤੇਰੇ ਲੋਕ ਕਮਜ਼ੋਰ ਹੋ ਗਏ। ਉਹ ਧਰਤੀ ਤੇ ਡਿੱਗ ਪਏ ਤੇ ਉੱਥੇ ਹੀ ਪਏ ਰਹੇ। ਉਹ ਬੰਦੇ ਹਰ ਗਲੀ ਦੇ ਮੋੜ ਉੱਤੇ ਪਏ ਸਨ। ਉਹ ਜਾਲ ਵਿੱਚ ਫ਼ਸੇ ਜਾਨਵਰਾਂ ਵਰਗੇ ਸਨ। ਉਨ੍ਹਾਂ ਨੂੰ ਯਹੋਵਾਹ ਦੇ ਕਹਿਰ ਦੀ ਸਜ਼ਾ ਓਦੋਁ ਤੱਕ ਮਿਲੀ ਜਦੋਂ ਉਹ ਹੋਰ ਸਜ਼ਾ ਸਹਾਰਨ ਦੇ ਕਾਬਿਲ ਨਹੀਂ ਰਹੇ ਸਨ। ਜਦੋਂ ਪਰਮੇਸ਼ੁਰ ਨੇ ਆਖਿਆ ਕਿ ਉਹ ਉਨ੍ਹਾਂ ਨੂੰ ਹੋਰ ਸਜ਼ਾ ਦੇਵੇਗਾ, ਤਾਂ ਉਹ ਬਹੁਤ ਕਮਜ਼ੋਰ ਹੋ ਗਏ।
21 ਗਰੀਬ ਯਰੂਸ਼ਲਮ, ਸੁਣ ਮੇਰੀ ਗੱਲ। ਤੂੰ ਸ਼ਰਾਬੀ ਆਦਮੀ ਦੀ ਤਰ੍ਹਾਂ ਕਮਜ਼ੋਰ ਹੈਂ ਪਰ ਤੈਨੂੰ ਸ਼ਰਾਬ ਦਾ ਨਸ਼ਾ ਨਹੀਂ ਹੈ। ਤੂੰ ਜ਼ਹਿਰ ਦੇ ਉਸ ਪਿਆਲੇ ਕਾਰਣ ਕਮਜ਼ੋਰ ਹੈ।
22 ਤੁਹਾਡਾ ਪਰਮੇਸ਼ੁਰ ਅਤੇ ਮਾਲਿਕ, ਯਹੋਵਾਹ ਆਪਣੇ ਬੰਦਿਆਂ ਲਈ ਜੰਗ ਕਰੇਗਾ। ਉਹ ਤੈਨੂੰ ਆਖਦਾ ਹੈ, "ਦੇਖ, ਮੈਂ ਤੇਰੇ ਕੋਲੋਂ ਇਹ 'ਜ਼ਹਿਰ ਪਿਆਲਾ' ਖੋਹ ਰਿਹਾ ਹਾਂ। ਮੈਂ ਆਪਣਾ ਕਹਿਰ ਤੇਰੇ ਕੋਲੋਂ ਦੂਰ ਹਟਾ ਰਿਹਾ ਹਾਂ। ਤੈਨੂੰ ਮੇਰੇ ਗੁੱਸੇ ਦੀ ਹੁਣ ਹੋਰ ਸਜ਼ਾ ਨਹੀਂ ਮਿਲੇਗੀ।
23 ਹੁਣ ਮੈਂ ਆਪਣੇ ਗੁੱਸੇ ਦੀ ਵਰਤੋਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਕਰਾਂਗਾ ਜਿਨ੍ਹਾਂ ਨੇ ਤੈਨੂੰ ਦੁੱਖ ਦਿੱਤਾ ਸੀ। ਉਨ੍ਹਾਂ ਲੋਕਾਂ ਨੇ ਤੈਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਤੈਨੂੰ ਆਖਿਆ ਸੀ, "ਸਾਡੇ ਅੱਗੇ ਝੁਕੋ, ਅਤੇ ਅਸੀਂ ਤੈਨੂੰ ਕੁਚਲ ਦਿਆਂਗੇ! ਉਨ੍ਹਾਂ ਨੇ ਤੈਨੂੰ ਉਨ੍ਹਾਂ ਅੱਗੇ ਝੁਕਣ ਲਈ ਮਜ਼ਬੂਰ ਕੀਤਾ। ਅਤੇ ਫ਼ੇਰ ਉਹ ਤੇਰੀ ਪਿੱਠ ਨੂੰ ਮਿੱਟੀ ਵਾਂਗ ਲਿਤਾੜਨ ਲੱਗੇ। ਤੂੰ ਉਨ੍ਹਾਂ ਲਈ ਚੱਲਣ ਵਾਲਾ ਇੱਕ ਰਸਤਾ ਸੀ।"
ਕਾਂਡ 52

1 ਜਾਗੋ! ਜਾਗੋ ਸੀਯੋਨ! ਆਪਣੇ ਬਸਤਰ ਪਹਿਨ! ਆਪਣੀ ਮਜ਼ਬੂਤੀ ਫ਼ੜ! ਪਵਿੱਤਰ ਯਰੂਸ਼ਲਮ ਉੱਠ ਖੜਾ ਹੋ। ਫ਼ੇਰ ਤੇਰੇ ਅੰਦਰ ਉਹ ਲੋਕ ਦਾਖਲ ਨਹੀਂ ਹੋਣਗੇ ਜਿਨ੍ਹਾਂ ਪਰਮੇਸ਼ੁਰ ਦੀ ਅਗਵਾਈ ਨਹੀਂ ਮੰਨੀ। ਉਹ ਲੋਕ ਸ਼ੁਧ ਅਤੇ ਸਾਫ਼ ਨਹੀਂ ਹਨ।
2 ਗਰਦ ਨੂੰ ਝਾੜ ਸੁੱਟ! ਆਪਣੀ ਅਦਭੁਤ ਪੁਸ਼ਾਕ ਪਹਿਨ ਲੈ! ਹੇ ਯਰੂਸ਼ਲਮ, ਸੀਯੋਨ ਦੀਏ ਧੀਏ, ਤੂੰ ਕੈਦੀ ਸੀ ਪਰ ਹੁਣ ਆਪਣੇ-ਆਪ ਨੂੰ ਉਨ੍ਹਾਂ ਜ਼ੰਜ਼ੀਰਾਂ ਤੋਂ ਅਜ਼ਾਦ ਕਰ ਲੈ ਜਿਹੜੀਆਂ ਤੇਰੀ ਧੌਣ ਦੁਆਲੇ ਹਨ!
3 ਯਹੋਵਾਹ ਆਖਦਾ ਹੈ, "ਤੁਹਾਨੂੰ ਪੈਸਿਆਂ ਬਦਲੇ ਨਹੀਂ ਵੇਚਿਆ ਗਿਆ। ਇਸ ਲਈ ਮੈਂ ਤੁਹਾਨੂੰ ਸੁਤੰਤਰ ਕਰਨ ਲਈ ਪੈਸੇ ਦਾ ਇਸਤੇਮਾਲ ਨਹੀਂ ਕਰਾਂਗਾ।
4 ਮੇਰਾ ਪ੍ਰਭੂ, ਯਹੋਵਾਹ ਆਖਦਾ ਹੈ, "ਮੇਰੇ ਲੋਕ ਪਹਿਲਾਂ ਮਿਸਰ ਵੱਲ ਰਹਿਣ ਲਈ ਗਏ - ਤੇ ਫ਼ੇਰ ਉਹ ਗੁਲਾਮ ਬਣ ਗਏ। ਬਾਦ ਵਿੱਚ ਅੱਸ਼ੂਰ ਨੇ ਉਨ੍ਹਾਂ ਨੂੰ ਗੁਲਾਮ ਬਣਾ ਲਿਆ।
5 ਹੁਣ ਦੇਖੋ ਕੀ ਵਾਪਰਿਆ ਹੈ! ਇੱਕ ਹੋਰ ਕੌਮ ਨੇ ਮੇਰੇ ਲੋਕਾਂ ਨੂੰ ਗੁਲਾਮ ਬਣਾ ਲਿਆ ਹੈ। ਉਸ ਦੇਸ਼ ਨੂੰ ਮੇਰੇ ਲੋਕਾਂ ਨੂੰ ਗੁਲਾਮ ਬਨਾਉਣ ਲਈ ਪੈਸਾ ਨਹੀਂ ਅਦਾ ਕਰਨਾ ਪਿਆ। ਇਹ ਕੌਮ ਮੇਰੇ ਲੋਕਾਂ ਉੱਤੇ ਹਕੂਮਤ ਕਰਦੀ ਹੈ ਅਤੇ ਉਨ੍ਹਾਂ ਉੱਤੇ ਹੱਸਦੀ ਹੈ। ਉਹ ਲੋਕ ਹਮੇਸ਼ਾ ਮੇਰੇ ਬਾਰੇ ਬੁਰਾ ਭਲਾ ਆਖਦੇ ਹਨ।"
6 ਯਹੋਵਾਹ ਆਖਦਾ ਹੈ, "ਇਹ ਵਾਪਰਿਆ ਹੈ ਤਾਂ ਜੋ ਮੇਰੇ ਬੰਦੇ ਮੇਰੇ ਬਾਰੇ ਗਿਆਨ ਲੈ ਸਕਣ। ਮੇਰੇ ਬੰਦੇ ਜਾਣ ਲੈਣਗੇ ਕਿ ਮੈਂ ਕੀ ਹਾਂ। ਮੇਰੇ ਬੰਦੇ ਮੇਰਾ ਨਾਮ ਜਾਣ ਲੈਣਗੇ, ਅਤੇ ਉਹ ਜਾਣ ਲੈਣਗੇ ਕਿ ਮੈਂ ਉਹ ਹਾਂ ਜਿਹੜਾ ਉਨ੍ਹਾਂ ਨਾਲ ਗੱਲ ਕਰ ਰਿਹਾ ਹੈ।"
7 ਕਿਸੇ ਸੰਦੇਸ਼ਵਾਹਕ ਨੂੰ ਪਹਾੜੀ ਤੋਂ ਉੱਤਰ ਕੇ ਸ਼ੁਭ ਸਮਾਚਾਰ ਲਿਆਉਂਦਿਆਂ ਦੇਖਣਾ ਕਿੰਨਾ ਅਦਭੁਤ ਹੈ। ਸੰਦੇਸ਼ ਵਾਹਕ ਕੋਲੋਂ ਐਲਾਨ ਸੁਣਦਿਆਂ ਇਹ ਖੁਸ਼ੀ ਲਿਆਉਂਦਾ ਹੈ, "ਸੀਯੋਨ, ਇੱਥੇ ਅਮਨ ਹੈ! ਅਸੀਂ ਬਚ ਗਏ ਹਾਂ! ਤੁਹਾਡਾ ਪਰਮੇਸ਼ੁਰ ਰਾਜਾ ਹੈ।"
8 ਸ਼ਹਿਰ ਦੇ ਪਹਿਰੇਦਾਰ ਹੋਕਰੇ ਦੇਣਾ ਸ਼ੁਰੂ ਕਰਦੇ ਹਨ। ਉਹ ਮਿਲਕੇ ਖੁਸ਼ੀ ਮਨਾ ਰਹੇ ਹਨ! ਕਿਉਂ ਕਿ ਉਨ੍ਹਾਂ ਵਿੱਚੋਂ ਹਰ ਕੋਈ, ਯਹੋਵਾਹ ਨੂੰ ਸੀਯੋਨ ਪਰਤਦਿਆਂ ਦੇਖਦਾ ਹੈ।
9 ਯਰੂਸ਼ਲ਼ਮ, ਤੇਰੇ ਤਬਾਹ ਹੋਏ ਭਵਨ ਫ਼ੇਰ ਖੁਸ਼ੀ ਨਾਲ ਭਰਪੂਰ ਹੋਣਗੇ। ਤੁਸੀਂ ਸਾਰੇ ਮਿਲਕੇ ਖੁਸ਼ੀ ਮਨਾਓਗੇ, ਕਿਉਂ ਕਿ ਯਹੋਵਾਹ ਯਰੂਸ਼ਲਮ ਉੱਤੇ ਮਿਹਰਬਾਨ ਹੋਵੇਗਾ। ਯਹੋਵਾਹ ਆਪਣੇ ਬੰਦਿਆਂ ਨੂੰ ਬਚਾਵੇਗਾ।
10 ਯਹੋਵਾਹ ਆਪਣੀ ਪਵਿੱਤਰ ਸ਼ਕਤੀ ਸਮੂਹ ਕੌਮਾਂ ਨੂੰ ਦਰਸਾਏਗਾ। ਦੂਰ-ਦੁਰਾਡੇ ਦੇ ਸਾਰੇ ਦੇਸ਼ ਦੇਖਣਗੇ ਕਿ ਪਰਮੇਸ਼ੁਰ ਆਪਣੇ ਬੰਦਿਆਂ ਨੂੰ ਕਿਵੇਂ ਬਚਾਉਂਦਾ ਹੈ।
11 ਤੁਹਾਨੂੰ ਲੋਕਾਂ ਨੂੰ, ਓਬੋਁ ਚਲੇ ਜਾਣਾ ਚਾਹੀਦਾ ਹੈ ਆਪਣੀ ਗੁਲਾਮੀ ਤੋਂ ਵੱਖ ਹੋ ਜਾਣਾ ਚਾਹੀਦਾ ਹੈ! ਜਾਜਕੋ, ਤੁਸੀਂ ਚੁੱਕੀਆਂ ਹੋਈਆਂ ਨੇ ਉਹ ਵਸਤਾਂ ਜਿਹੜੀਆਂ ਉਪਾਸਨਾ ਲਈ ਵਰਤੀਆਂ ਜਾਂਦੀਆਂ ਨੇ। ਇਸ ਲਈ ਆਪਣੇ-ਆਪ ਨੂੰ ਸ਼ੁਧ ਬਣਾਓ। ਓਸ ਸ਼ੈਅ ਨੂੰ ਛੂਹੋ ਨਾ ਜਿਹੜੀ ਅਪਵਿੱਤਰ ਹੈ।
12 ਤੁਸੀਂ ਆਪਣੀ ਅਧੀਨਗੀ ਨੂੰ ਛੱਡ ਦਿਓਗੇ। ਪਰ ਉਹ ਛੱਡਣ ਲਈ ਮਜ਼ਬੂਰ ਨਹੀਂ ਕਰਨਗੇ ਉਹ ਕਾਹਲੀ ਵਿੱਚ। ਤੁਹਾਨੂੰ ਭੱਜਣ ਲਈ ਮਜ਼ਬੂਰ ਨਹੀਂ ਕੀਤਾ ਜਾਵੇਗਾ। ਤੁਸੀਂ ਤੁਰ ਜਾਓਗੇ, ਤੇ ਯਹੋਵਾਹ ਤੁਹਾਡੇ ਨਾਲ ਚੱਲੇਗਾ। ਯਹੋਵਾਹ ਤੁਹਾਡੇ ਅੱਗੇ-ਅੱਗੇ ਹੋਵੇਗਾ, ਅਤੇ ਇਸਰਾਏਲ ਦਾ ਪਰਮੇਸ਼ੁਰ ਤੁਹਾਡੇ ਪਿੱਛੇ-ਪਿੱਛੇ ਹੋਵੇਗਾ।
13 "ਮੇਰੇ ਸੇਵਕ ਵੱਲ ਦੇਖੋ। ਉਹ ਬਹੁਤ ਕਾਮਯਾਬ ਹੋਵੇਗਾ। ਉਹ ਬਹੁਤ ਮਹ੍ਹਤਵਪੂਰਣ ਹੋਵੇਗਾ, ਭਵਿੱਖ ਵਿੱਚ ਲੋਕ ਉਸਦਾ ਆਦਰ ਕਰਨਗੇ ਅਤੇ ਉਸਨੂੰ ਇੱਜ਼ਤ ਦੇਣਗੇ।
14 "ਪਰ ਬਹੁਤੇ ਲੋਕ ਪਰੇਸ਼ਾਨ ਹੋਏ ਸਨ ਜਦੋਂ ਉਨ੍ਹਾਂ ਨੇ ਮੇਰੇ ਸੇਵਕ ਨੂੰ ਦੇਖਿਆ ਸੀ। ਉਹ ਇੰਨੀ ਬੁਰੀ ਤਰ੍ਹਾਂ ਦੁੱਖੀ ਸੀ ਕਿ ਉਹ ਉਸਨੂੰ ਮਨੁੱਖ ਵਜੋਂ ਮੁਸ਼ਕਿਲ ਨਾਲ ਪਛਾਣ ਸਕਦੇ ਸਨ।
15 ਪਰ ਹੋਰ ਬਹੁਤ ਸਾਰੇ ਬੰਦੇ ਵੀ ਹੈਰਾਨ ਹੋਣਗੇ। ਰਾਜੇ ਉਸਨੂੰ ਦੇਖਣਗੇ, ਹੈਰਾਨ ਹੋਣਗੇ, ਅਤੇ ਇੱਕ ਸ਼ਬਦ ਵੀ ਨਹੀਂ ਬੋਲ ਸਕਣਗੇ। ਉਹ ਲੋਕ ਮੇਰੇ ਸੇਵਕ ਬਾਰੇ ਕਹਾਣੀ ਨਹੀਂ ਸੁਣਨਗੇ। ਉਨ੍ਹਾਂ ਨੇ ਦੇਖਿਆ ਸੀ ਕਿ ਕੀ ਵਾਪਰਿਆ ਸੀ। ਉਨ੍ਹਾਂ ਨੇ ਕਹਾਣੀ ਨਹੀਂ ਸੁਣੀ ਸੀ ਪਰ ਉਨ੍ਹਾਂ ਨੇ ਸਮਝ ਲਿਆ ਸੀ।"
ਕਾਂਡ 53

1 ਜਿਨ੍ਹਾਂ ਗੱਲਾਂ ਦਾ ਅਸੀਂ ਐਲਾਨ ਕੀਤਾ ਸੀ ਉਨ੍ਹਾਂ ਬਾਰੇ ਕਿਸਨੇ ਯਕੀਨ ਕੀਤਾ? ਕਿਸਨੇ ਸੱਚਮੁੱਚ ਯਹੋਵਾਹ ਦੀ ਸਜ਼ਾ ਨੂੰ ਪ੍ਰਵਾਨ ਕੀਤਾ ਸੀ?
2 ਉਹ ਪਰਮੇਸ਼ੁਰ ਦੇ ਸਾਮ੍ਹਣੇ ਇੱਕ ਛੋਟੇ ਪੌਦੇ ਵਾਂਗ ਉਗਿਆ ਸੀ। ਉਹ ਖੁਸ਼ਕ ਧਰਤੀ ਉੱਤੇ ਉੱਗਣ ਵਾਲੀ ਜਢ਼ ਵਾਂਗ ਸੀ। ਉਹ ਮਹੱਤਵਪੂਰਣ ਦਿਖਾਈ ਨਹੀਂ ਦਿੰਦਾ ਸੀ। ਉਸਦਾ ਕੋਈ ਖਾਸ ਪਰਤਾਪ ਨਹੀਂ ਸੀ। ਜੇ ਅਸੀਂ ਉਸ ਵੱਲ ਦੇਖਦੇ ਤਾਂ ਸਾਨੂੰ ਕੋਈ ਅਜਿਹੀ ਖਾਸ ਗੱਲ ਨਹੀਂ ਦਿਖਾਈ ਨਹੀਂ ਸੀ ਦੇਣੀ ਜਿਹੜੀ ਉਸਨੂੰ ਸਾਡੀ ਨਜ਼ਰ ਵਿੱਚ ਪਸੰਦ ਕਰਨ ਯੋਗ ਬਣਾਉਂਦੀ ਹੋਵੇ।
3 ਲੋਕਾਂ ਨੇ ਉਸਦਾ ਮਜ਼ਾਕ ਉਡਾਇਆ, ਅਤੇ ਉਸਦੇ ਦੋਸਤ ਉਸਨੂੰ ਛੱਡ ਗਏ। ਉਹ ਅਜਿਹਾ ਆਦਮੀ ਸੀ ਜਿਸ ਨੂੰ ਵਧੇਰੇ ਦਰਦ ਸੀ। ਉਹ ਉਦਾਸੀ ਨੂੰ ਚੰਗੀ ਤਰ੍ਹਾਂ ਜਾਣਦਾ ਸੀ। ਲੋਕ ਉਸਨੂੰ ਇੰਨਾ ਆਦਰ ਵੀ ਨਹੀਂ ਸਨ ਦਿੰਦੇ ਕਿ ਉਸ ਵੱਲ ਧਿਆਨ ਨਾਲ ਦੇਖ ਸਕਣ। ਅਸੀਂ ਉਸ ਵੱਲ ਧਿਆਨ ਨਹੀਂ ਸੀ ਦਿੱਤਾ।
4 ਪਰ ਉਸਨੇ ਸਾਡੀਆਂ ਮੁਸੀਬਤਾਂ ਲੈ ਲਈਆਂ ਅਤੇ ਉਨ੍ਹਾਂ ਨੂੰ ਅਪਣਾ ਲਿਆ। ਉਸਨੇ ਸਾਡੇ ਦੁੱਖ ਨੂੰ ਬਰਦਾਸ਼ਤ ਕੀਤਾ ਅਤੇ ਅਸੀਂ ਇਹ ਸੋਚਿਆ ਕਿ ਪਰਮੇਸ਼ੁਰ ਉਸਨੂੰ ਸਜ਼ਾ ਦੇ ਰਿਹਾ ਸੀ। ਅਸੀਂ ਸੋਚਿਆ ਕਿ ਪਰਮੇਸ਼ੁਰ ਉਸਨੂੰ ਉਸਦੇ ਅਮਲਾਂ ਦੀ ਸਜ਼ਾ ਦੇ ਰਿਹਾ ਸੀ। ਅਸੀਂ ਸੋਚਿਆ ਸੀ ਕਿ ਪਰਮੇਸ਼ੁਰ ਨੇ ਉਸਦੇ ਕੀਤੇ ਦੀ ਸਜ਼ਾ ਦਿੱਤੀ ਸੀ।
5 ਪਰ ਉਸਨੂੰ ਸਾਡੀਆਂ ਬੁਰਿਆਈਆਂ ਦੀ ਸਜ਼ਾ ਮਿਲੀ ਸੀ। ਉਸਨੂੰ ਸਾਡੇ ਗੁਨਾਹ ਬਦਲੇ ਕੁਚਲਿਆ ਗਿਆ ਸੀ। ਉਹ ਕਰਜ਼ਾ ਜਿਹੜਾ ਸਾਡੇ ਸਿਰ ਸੀ-ਸਾਡੀ ਸਜ਼ਾ-ਉਹ ਉਸਨੂੰ ਮਿਲਿਆ ਸੀ। ਅਸੀਂ ਉਸਦੀ ਸਜ਼ਾ ਕਾਰਣ ਹੀ ਸਿਹਤਯਾਬ ਹੋਏ ਸਾਂ। ਸਾਨੂੰ ਅਰੋਗਤਾ ਮਿਲੀ (ਮਾਫ਼ੀ ਮਿਲੀ) ਤਾਂ ਉਸਦੇ ਦੁੱਖ ਕਾਰਣ।
6 ਅਸੀਂ ਸਾਰੇ ਹੀ ਭੇਡਾਂ ਵਾਂਗ ਭਟਕ ਗਏ। ਅਸੀਂ ਸਾਰੇ ਆਪਣੇ-ਆਪਣੇ ਰਾਹ ਤੁਰ ਗਏ। ਅਸੀਂ ਅਜਿਹਾ ਉਦੋਂ ਕੀਤਾ ਜਦੋਂ ਯਹੋਵਾਹ ਨੇ ਸਾਨੂੰ ਸਾਡੇ ਪਾਪ ਤੋਂ ਮੁਕਤ ਕਰ ਦਿੱਤਾ ਅਤੇ ਸਾਡਾ ਸਾਰਾ ਪਾਪ ਆਪਣੇ ਜ਼ਿਂਮੇ ਲੈ ਲਿਆ।
7 ਉਸ ਨੂੰ ਦੁੱਖ ਦਿੱਤਾ ਅਤੇ ਸਜ਼ਾ ਦਿੱਤੀ ਗਈ। ਪਰ ਉਸਨੇ ਕਦੇ ਸ਼ਿਕਾਇਤ ਨਹੀਂ ਕੀਤੀ। ਉਸਨੇ ਕੁਝ ਵੀ ਨਹੀਂ ਆਖਿਆ - ਜਿਵੇਂ ਭੇਡ ਜ਼ਿਬਾਹ ਕਰਨ ਲਿਜਾਈ ਜਾਂਦੀ ਹੈ। ਉਹ ਉਸ ਲੇਲੇ ਵਰਗਾ ਸੀ ਜਿਹੜਾ ਉਦੋਂ ਜ਼ਰਾ ਜਿੰਨਾ ਵੀ ਆਵਾਜ਼ ਨਹੀਂ ਕਰਦਾ ਜਦੋਂ ਕੋਈ ਉਸਦੀ ਉੱਨ ਲਾਹੁਂਦਾ ਹੈ। ਉਸਨੇ ਕਦੇ ਮੂੰਹ ਨਹੀਂ ਖੋਲ੍ਹਿਆ ਆਪਣੇ ਆਪ ਨੂੰ ਬਚਾਉਣ ਲਈ।
8 ਲੋਕਾਂ ਨੇ ਤਾਕਤ ਦੀ ਵਰਤੋਂ ਕੀਤੀ ਅਤੇ ਉਸਨੂੰ ਲੈ ਗਏ - ਅਤੇ ਉਨ੍ਹਾਂ ਨੇ ਉਸ ਨਾਲ ਬੇਲਾਗ ਹੋ ਕੇ ਨਿਆਂ ਨਹੀਂ ਕੀਤਾ। ਕੋਈ ਵੀ ਬੰਦਾ ਉਸਦੇ ਭਵਿੱਖ ਦੇ ਪਰਿਵਾਰ ਬਾਰੇ ਨਹੀਂ ਦੱਸ ਸਕਦਾ ਕਿਉਂ ਕਿ ਉਸਨੂੰ ਜਿਉਂਦੇ ਬੰਦਿਆਂ ਦੀ ਦੁਨੀਆਂ ਤੋਂ ਦੂਰ ਲੈ ਜਾਇਆ ਗਿਆ। ਉਸਨੂੰ ਮੇਰੇ ਬੰਦਿਆਂ ਦੇ ਪਾਪਾਂ ਦੀ ਸਜ਼ਾ ਦਿੱਤੀ ਗਈ।
9 ਉਹ ਮਰ ਗਿਆ ਅਤੇ ਉਸ ਨੂੰ ਅਮੀਰ ਲੋਕਾਂ ਦੇ ਨਾਲ ਦਫ਼ਨਾਇਆ ਗਿਆ। ਉਸ ਨੂੰ ਮੰਦੇ ਲੋਕਾਂ ਦੇ ਨਾਲ ਦਫ਼ਨਾਇਆ ਗਿਆ। ਉਸ ਨੇ ਕੁਝ ਵੀ ਗ਼ਲਤ ਨਹੀਂ ਸੀ ਕੀਤਾ ਉਸਨੇ ਕਦੇ ਝੂਠ ਨਹੀਂ ਸੀ ਬੋਲਿਆ - ਪਰ ਫ਼ੇਰ ਵੀ ਇਹ ਗੱਲਾਂ ਉਸ ਨਾਲ ਵਾਪਰੀਆ।
10 ਯਹੋਵਾਹ ਨੇ ਉਸਨੂੰ ਕੁਚਲਣ ਦਾ ਫ਼ੈਸਲਾ ਕੀਤਾ ਯਹੋਵਾਹ ਨੇ ਫ਼ੈਸਲਾ ਕੀਤਾ ਕਿ ਉਸਨੂੰ ਦੁੱਖ ਮਿਲਣਾ ਚਾਹੀਦਾ ਹੈ ਇਸ ਲਈ ਸੇਵਕ ਨੇ ਆਪਣੇ-ਆਪ ਨੂੰ ਮੌਤ ਦੇ ਹਵਾਲੇ ਕਰ ਦਿੱਤਾ। ਪਰ ਉਹ ਬਹੁਤ ਲੰਮੇ ਸਮੇਂ ਤੱਕ ਨਵਾਂ ਜੀਵਨ ਜੀਵੇਗਾ। ਉਹ ਆਪਣੇ ਲੋਕਾਂ ਨੂੰ ਮਿਲੇਗਾ। ਉਹ ਉਨ੍ਹਾਂ ਗੱਲਾਂ ਨੂੰ ਪੂਰਿਆਂ ਕਰੇਗਾ ਜਿਹੜੀਆਂ ਯਹੋਵਾਹ ਉਸ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ।
11 ਉਹ ਆਪਣੇ ਆਤਮੇ ਵਿੱਚ ਬਹੁਤ ਕਸ਼ਟ ਭੋਗੇਗਾ, ਪਰ ਉਹ ਉਨ੍ਹਾਂ ਚੰਗੀਆਂ ਗੱਲਾਂ ਨੂੰ ਦੇਖੇਗਾ ਜਿਹੜੀਆਂ ਵਾਪਰਨਗੀਆਂ। ਉਹ ਆਪਣੀਆਂ ਸਿਖ੍ਖੀਆਂ ਹੋਈਆਂ ਗੱਲਾਂ ਨਾਲ ਸੰਤੁਸ਼ਟ ਹੋਵੇਗਾ। ਮੇਰਾ ਚੰਗਾ ਸੇਵਕ ਬਹੁਤ ਸਾਰੇ ਲੋਕਾਂ ਨੂੰ ਬੇਗੁਨਾਹ ਬਣਾ ਦੇਵੇਗਾ, ਉਹ ਉਨ੍ਹਾਂ ਦਾ ਪਾਪ ਦੂਰ ਲੈ ਜਾਵੇਗਾ।
12 ਇਸ ਕਾਰਣ ਮੈਂ ਆਪਣੇ ਬੰਦਿਆਂ ਵਿੱਚੋਂ ਉਸਨੂੰ ਇਨਾਮ ਦੇਵਾਂਗਾ। ਉਹ ਉਨ੍ਹਾਂ ਲੋਕਾਂ ਦੀਆਂ ਸਾਰੀਆਂ ਚੀਜ਼ਾਂ ਵਿੱਚੋਂ ਹਿੱਸਾ ਲਵੇਗਾ ਜਿਹੜੇ ਤਾਕਤਵਰ ਹਨ। ਮੈਂ ਉਸਦੇ ਲਈ ਹੀ ਅਜਿਹਾ ਕਰਾਂਗਾ ਕਿਉਂ ਕਿ ਉਹ ਮਰ ਗਿਆ ਅਤੇ ਲੋਕਾਂ ਨੂੰ ਆਪਣਾ ਜੀਵਨ ਦੇ ਦਿੱਤਾ।ਲੋਕਾਂ ਨੇ ਆਖਿਆ ਕਿ ਉਹ ਮੁਜਰਿਮ ਸੀ। ਪਰ ਸੱਚ ਇਹ ਹੈ ਕਿ ਉਸਨੇ ਬਹੁਤ ਸਾਰੇ ਲੋਕਾਂ ਦੇ ਪਾਪ ਆਪਣੇ ਉੱਤੇ ਲੈ ਲੇ। ਅਤੇ ਹੁਣ ਉਹ ਉਨ੍ਹਾਂ ਲੋਕਾਂ ਲਈ ਗੱਲ ਕਰਦਾ ਹੈ ਜਿਨ੍ਹਾਂ ਨੇ ਪਾਪ ਕੀਤੇ ਹਨ।"
ਕਾਂਡ 54

1 ਹੇ ਬਾਂਝ ਔਰਤ, ਖੁਸ਼ ਹੋ! ਤੂੰ ਬੱਚੇ ਨਹੀਂ ਜਣੇ। ਪਰ ਤੈਨੂੰ ਬਹੁਤ ਖੁਸ਼ ਹੋਣਾ ਚਾਹੀਦਾ ਹੈ!ਯਹੋਵਾਹ ਆਖਦਾ ਹੈ, "ਉਸ ਔਰਤ ਦੇ ਹੋਰ ਵੀ ਵਧੇਰੇ ਬੱਚੇ ਹੋਣਗੇ ਜਿਹੜੀ ਇਕਲ੍ਲੀ ਹੈ, ਉਸ ਔਰਤ ਦੇ ਮੁਕਾਬਲੇ, ਜਿਹੜੀ ਪਤੀ ਦੇ ਨਾਲ ਰਹਿੰਦੀ ਹੈ।"
2 ਆਪਣਾ ਤੰਬੂ ਵੱਡੇਰਾ ਕਰ ਲੈ। ਆਪਣੇ ਦਰਵਾਜ਼ੇ ਚੌੜੇ ਕਰ ਲੈ। ਆਪਣੇ ਘਰ ਵਿੱਚ ਵਾਧਾ ਕਰਨ ਤੋਂ ਨਾ ਹਟ। ਆਪਣੇ ਤੰਬੂ ਨੂੰ ਵੱਡਾ ਤੇ ਮਜ਼ਬੂਤ ਬਣਾ ਲੈ।
3 ਕਿਉਂਕਿ ਤੂੰ ਬਹੁਤ ਵਧੇਁ ਫ਼ੁਲੇਁਗੀ। ਤੇਰੇ ਬੱਚੇ ਬਹੁਤ ਸਾਰੀਆਂ ਕੌਮਾਂ ਕੋਲੋਂ ਲੋਕਾਂ ਨੂੰ ਹਾਸਿਲ ਕਰਨਗੇ। ਤੇਰੇ ਬੱਚੇ ਫ਼ੇਰ ਉਨ੍ਹਾਂ ਸ਼ਹਿਰਾਂ ਅੰਦਰ ਰਹਿਣਗੇ, ਜਿਹੜੇ ਤਬਾਹ ਹੋ ਗਏ ਸਨ।
4 ਭੈਭੀਤ ਨਾ ਹੋ! ਤੂੰ ਨਿਰਾਸ਼ ਨਹੀਂ ਹੋਵੇਂਗੀ, ਲੋਕ ਤੇਰੇ ਵਿਰੁੱਧ ਮੰਦੀਆਂ ਗੱਲਾਂ ਨਹੀਂ ਕਰਨਗੇ। ਤੂੰ ਸ਼ਰਮਸਾਰ ਨਹੀਂ ਹੋਵੇਂਗੀ, ਤੂੰ ਸ਼ਰਮ ਮਹਿਸੂਸ ਕੀਤੀ ਸੀ, ਜਦੋਂ ਤੂੰ ਜਵਾਨ ਸੀ। ਪਰ ਹੁਣ ਤੂੰ ਉਸ ਸ਼ਰਮ ਨੂੰ ਭੁੱਲ ਜਾਵੇਂਗੀ। ਤੂੰ ਉਸ ਸ਼ਰਮਿਂਦਗੀ ਨੂੰ ਚੇਤੇ ਨਹੀਂ ਕਰੇਗੀ ਜਿਹੜੀ ਤੂੰ ਉਦੋਂ ਅਨੁਭਵ ਕੀਤੀ ਸੀ ਜਦੋਂ ਤੇਰਾ ਪਤੀ ਖੁਸਿਆ ਸੀ।
5 ਕਿਉਂ ਕਿ ਤੇਰਾ ਪਤੀ ਓਹੀ ਇੱਕ ਹੈ ਜਿਸਨੇ ਤੈਨੂੰ ਸਾਜਿਆ ਸੀ। ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ। ਉਹ ਇਸਰਾਏਲ ਦਾ ਰਾਖਾ ਹੈ। ਉਹ ਇਸਰਾਏਲ ਦਾ ਪਵਿੱਤਰ ਪੁਰਖ ਹੈ। ਅਤੇ ਉਸਨੂੰ ਸਾਰੀ ਧਰਤੀ ਦਾ ਪਰਮੇਸ਼ੁਰ ਸਦਿਆ ਜਾਵੇਗਾ!
6 ਤੂੰ ਉਸ ਔਰਤ ਵਰਗੀ ਸੈਂ ਜਿਸ ਨੂੰ ਉਸਦੇ ਪਤੀ ਨੇ ਛੱਡ ਦਿੱਤਾ ਹੋਵੇ। ਤੂੰ ਆਪਣੇ ਰੂਹ ਵਿੱਚ ਬਹੁਤ ਉਦਾਸ ਸੈਂ, ਪਰ ਯਹੋਵਾਹ ਨੇ ਤੈਨੂੰ ਆਪਣਾ ਬਨਾਉਣ ਲਈ ਸਦਿਆ ਸੀ। ਤੂੰ ਉਸ ਔਰਤ ਵਰਗੀ ਸੈਂ, ਜੋ ਜਵਾਨੀ ਵੇਲੇ ਵਿਆਹੀ ਗਈ ਸੀ ਤੇ ਉਸਦਾ ਪਤੀ ਛੱਡ ਗਿਆ ਸੀ। ਪਰ ਪਰਮੇਸ਼ੁਰ ਨੇ ਤੈਨੂੰ ਆਪਣਾ ਬਨਾਉਣ ਲਈ ਸਦਿਆ ਸੀ।
7 ਪਰਮੇਸ਼ੁਰ ਆਖਦਾ ਹੈ, "ਮੈਂ ਤੈਨੂੰ ਛੱਡ ਦਿੱਤਾ ਸੀ, ਪਰ ਸਿਰਫ਼ ਬੋੜੇ ਸਮੇਂ ਲਈ। ਮੈਂ ਫ਼ੇਰ ਤੈਨੂੰ ਆਪਣੇ ਕੋਲ ਬੁਲਾਵਾਂਗਾ। ਅਤੇ ਮੈਂ ਤੇਰੇ ਉੱਤੇ ਬਹੁਤ ਵੱਡੀ ਮਿਹਰ ਕਰਾਂਗਾ।
8 ਮੈਂ ਬਹੁਤ ਨਾਰਾਜ਼ ਹੋ ਗਿਆ ਸਾਂ ਤੇ ਬੋੜੇ ਸਮੇਂ ਲਈ ਤੇਰੇ ਕੋਲੋਂ ਛੁਪ ਗਿਆ ਸਾਂ। ਪਰ ਮੈਂ ਤੈਨੂੰ ਸਦਾ ਲਈ ਮਿਹਰ ਭਰਿਆ ਸਕੂਨ ਦੇਵਾਂਗਾ।" ਤੇਰੇ ਮੁਕਤੀਦਾਤੇ, ਯਹੋਵਾਹ ਨੇ ਇਹ ਆਖਿਆ ਸੀ।
9 ਪਰਮੇਸ਼ੁਰ ਆਖਦਾ ਹੈ, "ਯਾਦ ਕਰੋ, ਨੂਹ ਦੇ ਸਮੇਂ ਵਿੱਚ ਮੈਂ ਦੁਨੀਆਂ ਨੂੰ ਹੜਾਂ ਦੀ ਸਜ਼ਾ ਦਿੱਤੀ ਸੀ। ਪਰ ਮੈਂ ਨੂਹ ਨਾਲ ਇਕਰਾਰ ਕੀਤਾ ਸੀ ਕਿ ਮੈਂ ਫ਼ੇਰ ਕਦੇ ਵੀ ਹੜਾਂ ਨਾਲ ਦੁਨੀਆਂ ਨੂੰ ਤਬਾਹ ਨਹੀਂ ਕਰਾਂਗਾ। ਓਸੇ ਤਰ੍ਹਾਂ ਹੀ ਮੈਂ ਤੇਰੇ ਨਾਲ ਇਕਰਾਰ ਕਰਦਾ ਹਾਂ ਕਿ ਮੈਂ ਫ਼ੇਰ ਕਦੇ ਵੀ ਨਾਰਾਜ਼ ਨਹੀਂ ਹੋਵਾਂਗਾ, ਤੇ ਤੈਨੂੰ ਬੁਰਾ ਭਲਾ ਨਹੀਂ ਆਖਾਂਗਾ।"
10 ਯਹੋਵਾਹ ਆਖਦਾ ਹਾਂ, "ਭਾਵੇਂ ਪਰਬਤ ਅਲੋਪ ਹੋ ਜਾਣ ਤੇ ਭਾਵੇਂ ਪਹਾੜੀਆਂ ਖਾਕ ਹੋ ਜਾਣ। ਪਰ ਕਦੇ ਵੀ ਮੇਰੀ ਮਿਹਰ ਤੇਰੇ ਕੋਲੋਂ ਦੂਰ ਨਹੀਂ ਹੋਵੇਗੀ। ਮੈਂ ਤੇਰੇ ਨਾਲ ਅਮਨ ਕਾਇਮ ਕਰਾਂਗਾ ਤੇ ਇਹ ਕਦੇ ਖਤਮ ਨਹੀਂ ਹੋਵੇਗਾ।" ਯਹੋਵਾਹ ਤੇਰੇ ਉੱਤੇ ਮਿਹਰ ਕਰਦਾ ਹੈ। ਅਤੇ ਉਹੀ ਸੀ ਜਿਸਨੇ ਇਹ ਗੱਲਾਂ ਆਖੀਆਂ ਸਨ।
11 "ਤੂੰ, ਹੇ ਗਰੀਬ ਨਗਰੀੇ! ਦੁਸ਼ਮਣਾਂ ਤੇਰੇ ਉੱਤੇ ਤੂਫ਼ਾਨ ਵਾਂਗ ਧਾਵਾ ਕੀਤਾ ਸੀ। ਪਰ ਕਿਸੇ ਨੇ ਵੀ ਤੈਨੂੰ ਸਕੂਨ ਨਹੀਂ ਪਹੁੰਚਾਇਆ। ਪਰ ਮੈਂ ਤੈਨੂੰ ਫ਼ੇਰ ਉਸਾਰਾਂਗਾ। ਮੈਂ ਤੇਰੀਆਂ ਕੰਧਾਂ ਦੀ ਬੁਨਿਆਦ ਰੱਖਣ ਲਈ ਖੂਬਸੂਰਤ ਮਸਾਲਾ ਵਰਤਾਂਗਾ। ਮੈਂ ਕੀਮਤੀ ਪੱਥਰ ਦਾ ਇਸਤੇਮਾਲ ਕਰਾਂਗਾ, ਜਦੋਂ ਮੈਂ ਤੇਰੀ ਬੁਨਿਆਦ ਰੱਖਾਂਗਾ।
12 ਕਂਧ ਦੇ ਉਤਲੇ ਪੱਥਰ ਲਾਲ ਹੀਰਿਆਂ ਨਾਲ ਅਤੇ ਤੇਰੇ ਫਾਟਕ ਚਮਕਦਿਆਂ ਜਵਾਹਰਾਤਾਂ ਨਾਲ ਬਣਾਏ ਜਾਣਗੇ। ਮੈਂ ਕੀਮਤੀ ਪੱਥਰ ਨੂੰ ਤੇਰੀਆਂ ਆਲੇ-ਦੁਆਲੇ ਦੀਆਂ ਕੰਧਾਂ ਲਈ ਵਰਤਾਂਗਾ।
13 ਤੇਰੇ ਬੱਚੇ ਪਰਮੇਸ਼ੁਰ ਦੇ ਅਨੁਯਾਈ ਹੋਣਗੇ ਅਤੇ ਉਹ ਉਨ੍ਹਾਂ ਨੂੰ ਸਿਖਿਆ ਦ੍ਦੇਵੇਗਾ। ਤੇਰੇ ਬੱਚਿਆਂ ਨੂੰ ਸੱਚਮੁੱਚ ਸ਼ਾਂਤੀ ਮਿਲੇਗੀ।
14 ਤੇਰੀ ਉਸਾਰੀ ਨੇਕੀ ਉੱਤੇ ਹੋਵੇਗੀ। ਇਸ ਲਈ ਤੂੰ ਜ਼ੁਲਮ ਅਤੇ ਭੈ ਤੋਂ ਸੁਰਖਿਅਤ ਹੋਵੇਂਗੀ। ਤੈਨੂੰ ਕੋਈ ਵੀ ਡਰ ਨਹੀਂ ਹੋਵੇਗਾ। ਤੈਨੂੰ ਦੁੱਖ ਦੇਣ ਲਈ ਕੁਝ ਵੀ ਨਹੀਂ ਵਾਪਰੇਗਾ।
15 ਮੇਰੀਆਂ ਫ਼ੌਜਾਂ ਵਿੱਚੋਂ ਕੋਈ ਵੀ ਤੇਰੇ ਵਿਰੁੱਧ ਨਹੀਂ ਲੜੇਗੀ। ਤੇ ਜੇ ਕੋਈ ਫ਼ੌਜ ਤੇਰੇ ਉੱਤੇ ਹਮਲਾ ਕਰਨ ਦੀ ਕੋਸ਼ਿਸ਼ ਕਰਦੀ ਹੈ, ਤਾਂ ਤੂੰ ਉਸ ਫ਼ੌਜ ਨੂੰ ਹਰਾ ਦੇਵੇਂਗੀ।
16 "ਦੇਖੋ, ਮੈਂ ਲੋਹਾਰ ਨੂੰ ਸਾਜਿਆ ਸੀ। ਉਹ ਅੱਗ ਉੱਤੇ ਧੌਁਖਣੀ ਚਲਾਉਂਦਾ, ਇਸਨੂੰ ਹੋਰ ਤੇਜ਼ ਕਰਨ ਲਈ ਅਤੇ ਹਬਿਆਰ ਨੂੰ ਇਸ ਦੇ ਕੰਮ ਲਈ ਉਚਿਤ ਬਣਾਉਂਦਾ ਹੈ। ਇਸੇ ਤਰ੍ਹਾਂ ਹੀ ਮੈਂ 'ਤਬਾਹੀ' ਨੂੰ ਸਾਜਿਆ ਸੀ ਜਿਹੜੀ ਚੀਜ਼ਾਂ ਨੂੰ ਤਬਾਹ ਕਰਦੀ ਹੈ।
17 "ਲੋਕ ਤੇਰੇ ਵਿਰੁੱਧ ਲੜਨ ਲਈ ਹਬਿਆਰ ਬਨਾਉਣਗੇ, ਪਰ ਉਹ ਹਬਿਆਰ ਤੈਨੂੰ ਨਹੀਂ ਹਰਾਉਣਗੇ। ਕੁਝ ਲੋਕ ਤੇਰੇ ਵਿਰੁੱਧ ਬੋਲਣਗੇ। ਪਰ ਹਰ ਉਹ ਬੰਦਾ ਜਿਹੜਾ ਤੇਰੇ ਵਿਰੁੱਧ ਬੋਲੇਗਾ, ਗ਼ਲਤ ਸਿਧ੍ਧ ਹੋਵੇਗਾ।" ਯਹੋਵਾਹ ਆਖਦਾ ਹੈ, "ਯਹੋਵਾਹ ਦੇ ਸੇਵਕਾਂ ਨੂੰ ਕੀ ਮਿਲਦਾ ਹੈ? ਉਨ੍ਹਾਂ ਨੂੰ ਉਹ ਦੋਸ਼-ਮੁਕਤੀ ਮਿਲਦੀ ਹੈ ਜਿਹੜੀ ਮੇਰੇ ਪਾਸੋਂ ਆਉਂਦੀ ਹੈ!"
ਕਾਂਡ 55

1 "ਤੁਸੀਂ ਸਾਰੇ, ਪਿਆਸੇ ਲੋਕੋ, ਆਓ ਪਾਣੀ ਪੀਵੋ! ਫ਼ਿਕਰ ਨਾ ਕਰੋ ਜੇ ਪੈਸਾ ਨਹੀਂ ਹੈ ਤੁਹਾਡੇ ਕੋਲ। ਆਓ, ਖਾਵੋ ਪੀਵੋ ਜਦੋਂ ਤੱਕ ਤੁਸੀਂ ਰਜ੍ਜ ਨਹੀਂ ਜਾਂਦੇ! ਤੁਹਾਨੂੰ ਪੈਸੇ ਦੀ ਲੋੜ ਨਹੀਂ, ਰਜ੍ਜ ਕੇ ਖਾਵੋ ਪੀਵੋ। ਭੋਜਨ ਤੇ ਮੈਅ ਦਾ ਕੋਈ ਮੁੱਲ ਨਹੀਂ!
2 ਪੈਸੇ ਨੂੰ ਓਸ ਚੀਜ਼ ਉੱਤੇ ਕਿਉਂ ਜ਼ਾਇਆ ਕਰਦੇ ਹੋ ਜਿਹੜੀ ਅਸਲੀ ਭੋਜਨ ਨਹੀਂ ਹੈ। ਉਸ ਸ਼ੈਅ ਲਈ ਕਿਉਂ ਮਿਹਨਤ ਕਰਦੇ ਹੋ ਜਿਹੜੀ ਸੱਚਮੁੱਚ ਤੁਹਾਨੂੰ ਸੰਤੁਸ਼ਟ ਨਹੀਂ ਕਰਦੀ? ਮੇਰੀ ਗੱਲ ਨੂੰ ਧਿਆਨ ਨਾਲ ਸੁਣੋ, ਤੇ ਤੁਸੀਂ ਚੰਗਾ ਭੋਜਨ ਖਾਵੋਁਗੇ। ਤੁਸੀਂ ਉਸ ਭੋਜਨ ਦਾ ਆਨੰਦ ਮਾਣੋਗੇ ਜਿਹੜਾ ਤੁਹਾਡੀ ਰੂਹ ਨੂੰ ਸੰਤੁਸ਼ਟ ਕਰੇਗਾ।
3 ਉਨ੍ਹਾਂ ਗੱਲਾਂ ਨੂੰ ਗੌਰ ਨਾਲ ਸੁਣੋ ਜੋ ਮੈਂ ਆਖਦਾ ਹਾਂ। ਮੇਰੀ ਗੱਲ ਸੁਣੋ ਤਾਂ ਜੋ ਤੁਹਾਡੀਆਂ ਰੂਹਾਂ ਜਿਉਂ ਸਕਣ। ਮੇਰੇ ਕੋਲ ਆਓ ਤੇ ਮੈਂ ਤੁਹਾਡੇ ਨਾਲ ਇੱਕ ਇਕਰਾਰਨਾਮਾ ਕਰਾਂਗਾ, ਜਿਹੜਾ ਸਦਾ-ਸਦਾ ਰਹੇਗਾ। ਇਹ ਉਹੋ ਜਿਹਾ ਇਕਰਾਰਨਾਮਾ ਹੋਵੇਗਾ ਜਿਹੜਾ ਮੈਂ ਦਾਊਦ ਨਾਲ ਕੀਤਾ ਸੀ। ਮੈਂ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਸ ਨੂੰ ਪਿਆਰ ਕਰਾਂਗਾ ਅਤੇ ਸਦਾ ਲਈ ਉਸਦਾ ਵਫ਼ਾਦਾਰ ਹੋਵਾਂਗਾ। ਤੇ ਤੁਸੀਂ ਉਸ ਇਕਰਾਰ ਉੱਤੇ ਯਕੀਨ ਕਰ ਸਕਦੇ ਹੋ।
4 ਮੈਂ ਸਾਰੀਆਂ ਕੌਮਾਂ ਵਾਸਤੇ ਦਾਊਦ ਨੂੰ ਆਪਣੀ ਸ਼ਕਤੀ ਦਾ ਗਵਾਹ ਬਣਾਇਆ ਸੀ। ਮੈਂ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਉਹ ਹਾਕਮ ਅਤੇ ਬਹੁਤ ਸਾਰੀਆਂ ਕੌਮਾਂ ਦਾ ਨੇਤਾ ਬਣ ਜਾਵੇਗਾ।"
5 ਇਹ ਕੌਮਾਂ ਉਨ੍ਹਾਂ ਥਾਵਾਂ ਦੀਆਂ ਹਨ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ ਪਰ ਤੁਸੀਂ ਉਨ੍ਹਾਂ ਕੌਮਾਂ ਨੂੰ ਸੱਦਾ ਦਿਓਗੇ। ਉਹ ਕੌਮਾਂ ਤੁਹਾਨੂੰ ਨਹੀਂ ਜਾਣਦੀਆਂ ਪਰ ਉਹ ਤੁਹਾਡੇ ਵੱਲ ਭੱਜਦੀਆਂ ਆਉਣਗੀਆਂ। ਅਜਿਹਾ ਵਾਪਰੇਗਾ ਕਿਉਂ ਕਿ ਇਹ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਰਜ਼ਾ ਹੈ। ਇਹ ਇਸ ਲਈ ਵਾਪਰੇਗਾ ਕਿਉਂ ਕਿ ਇਸਰਾਏਲ ਦੇ ਪਵਿੱਤਰ ਪੁਰਖ ਨੇ ਤੁਹਾਨੂੰ ਆਦਰ ਅਤੇ ਪਰਤਾਪ ਦਿੱਤਾ ਹੈ।
6 ਇਸ ਲਈ ਤੁਹਾਨੂੰ ਯਹੋਵਾਹ ਵੱਲ ਤੱਕਣਾ ਚਾਹੀਦਾ ਹੈ ਇਸਤੋਂ ਪਹਿਲਾਂ ਕਿ ਇਸ ਲਈ ਬਹੁਤ ਦੇਰ ਹੋ ਜਾਵੇ। ਤੁਹਾਨੂੰ ਹੁਣੇ ਹੀ, ਉਸਨੂੰ ਸੱਦਾ ਦੇਣਾ ਚਾਹੀਦਾ ਜਦੋਂ ਕਿ ਉਹ ਨੇੜੇ ਹੈ।
7 ਮੰਦੇ ਲੋਕਾਂ ਨੂੰ ਬਦੀ ਦੇ ਜੀਵਨ ਛੱਡ ਦੇਣੇ ਚਾਹੀਦੇ ਹਨ। ਉਨ੍ਹਾਂ ਨੂੰ ਮੰਦੇ ਵਿਚਾਰ ਸੋਚਣੇ ਛੱਡ ਦੇਣੇ ਚਾਹੀਦੇ ਨੇ। ਉਨ੍ਹਾਂ ਨੂੰ ਯਹੋਵਾਹ ਵੱਲ ਇੱਕ ਵਾਰੀ ਫ਼ੇਰ ਪਰਤ ਆਉਣਾ ਚਾਹੀਦਾ ਹੈ ਤਦ ਹੀ ਯਹੋਵਾਹ ਉਨ੍ਹਾਂ ਨੂੰ ਸਕੂਨ ਪਹੁੰਚਾਵੇਗਾ। ਉਨ੍ਹਾਂ ਲੋਕਾਂ ਨੂੰ ਯਹੋਵਾਹ ਵੱਲ ਆਉਣਾ ਚਾਹੀਦਾ ਹੈ ਕਿਉਂ ਕਿ ਅਸਾਡਾ ਯਹੋਵਾਹ ਬਖਸ਼ਣਹਾਰ ਹੈ।
8 ਯਹੋਵਾਹ ਆਖਦਾ ਹੈ, "ਤੁਹਾਡੇ ਵਿਚਾਰ ਮੇਰੇ ਵਿਚਾਰਾਂ ਵਰਗੇ ਨਹੀਂ ਹਨ। ਤੁਹਾਡੇ ਰਸਤੇ ਮੇਰੇ ਰਸਤਿਆਂ ਵਰਗੇ ਨਹੀਂ ਹਨ।
9 ਅਕਾਸ਼ ਧਰਤੀ ਨਾਲੋਂ ਉਚੇਰੇ ਹਨ। ਇਸੇ ਤਰ੍ਹਾਂ ਹੀ ਮੇਰੇ ਰਾਹ ਤੁਹਾਡੇ ਰਾਹਾਂ ਨਾਲੋਂ ਉਚੇਰੇ ਹਨ। ਅਤੇ ਮੇਰੇ ਵਿਚਾਰ ਤੁਹਾਡੇ ਵਿਚਾਰਾਂ ਨਾਲੋਂ ਉਚੇਰੇ ਹਨ।" ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।
10 "ਅਕਾਸ਼ਾਂ ਉੱਤੋਂ ਮੀਂਹ ਅਤੇ ਬਰਫ਼ ਵਰ੍ਹਦੀ ਹੈ। ਅਤੇ ਉਹ ਵਾਪਸ ਅਕਾਸ਼ਾਂ ਵਂਨੀ ਨਹੀਂ ਜਾਂਦੀ, ਉਦੋਂ ਤੱਕ ਜਦੋਂ ਤੱਕ ਕਿ ਉਹ ਧਰਤੀ ਨੂੰ ਨਹੀਂ ਛੂਂਹਦੀ ਅਤੇ ਧਰਤੀ ਨੂੰ ਭਿਉਂ ਨਹੀਂ ਦਿੰਦੀ। ਫ਼ੇਰ ਧਰਤੀ ਪੌਦਿਆਂ ਨੂੰ ਉਗਾਉਂਦੀ ਹੈ ਤੇ ਵਧਾਉਂਦੀ ਹੈ। ਇਹ ਪੌਦੇ ਕਿਸਾਨਾਂ ਲਈ ਬੀਜ ਤਿਆਰ ਕਰਦੇ ਨੇ। ਅਤੇ ਲੋਕ ਇਨ੍ਹਾਂ ਬੀਜ਼ਾਂ ਨੂੰ ਰੋਟੀ ਖਾਣ ਲਈ ਵਰਤਦੇ ਨੇ।
11 ਇਸੇ ਤਰ੍ਹਾਂ ਹੀ, ਮੇਰੇ ਮੁਖ ਵਿੱਚੋਂ ਸ਼ਬਦ ਨਿਕਲਦੇ ਨੇ, ਅਤੇ ਉਹ ਉਦੋਂ ਤੱਕ ਵਾਪਸ ਨਹੀਂ ਪਰਤਦੇ ਜਦੋਂ ਤੱਕ ਕਿ ਉਹ ਗੱਲਾਂ ਦੇ ਵਾਪਰਨ ਦਾ ਕਾਰਣ ਨਹੀਂ ਬਣਦੇ। ਮੇਰੇ ਸ਼ਬਦ ਉਨ੍ਹਾਂ ਗੱਲਾਂ ਦੇ ਵਾਪਰਨ ਦਾ ਕਾਰਣ ਬਣਦੇ ਨੇ ਜੋ ਵੀ ਮੈਂ ਚਾਹੁੰਦਾ ਹਾਂ। ਮੇਰੇ ਸ਼ਬਦ ਉਹੀ ਕੁਝ ਕਰਨ ਵਿੱਚ ਸਫ਼ਲ ਹੁੰਦੇ ਨੇ ਜਿਸ ਲਈ ਮੈਂ ਉਨ੍ਹਾਂ ਨੂੰ ਭੇਜਿਆ ਸੀ।
12 ਤੁਸੀਂ ਖੁਸ਼ੀ ਨਾਲ ਬਾਹਰ ਜਾਵੋਂਗੇ ਅਤੇ ਸਾਂਤੀ ਨਾਲ ਪਰਤੋਂਗੇ। ਪਹਾੜੀਆਂ ਅਤੇ ਪਰਬਤ ਤੁਹਾਡੇ ਅੱਗੇ ਗਾਉਣ ਲੱਗ ਪੈਣਗੇ ਅਤੇ ਖੇਤਾਂ ਵਿਚਲੇ ਰੁੱਖ ਤਾਲੀਆਂ ਵਜਾਉਣਗੇ।
13 ਸਰੂ ਦੇ ਵੱਡੇ ਰੁੱਖ ਵਧਣ ਫ਼ੁਲ੍ਲਣਗੇ ਜਿੱਥੇ ਝਾੜੀਆਂ ਹੁੰਦੀਆਂ ਸਨ। ਓਥੇ ਮਹਿਂਦੀ ਦੇ ਰੁੱਖ ਉੱਗਣਗੇ, ਜਿੱਥੇ ਜੰਗਲੀ ਬੂਟੀਆਂ ਹੁੰਦੀਆਂ ਸਨ। ਇਹ ਗੱਲਾਂ ਯਹੋਵਾਹ ਨੂੰ ਮਸ਼ਹੂਰ ਕਰ ਦੇਣਗੀਆਂ। ਇਹ ਗੱਲਾਂ ਪ੍ਰਮਾਣ ਹੋਣਗੀਆਂ ਕਿ ਯਹੋਵਾਹ ਸ਼ਕਤੀਸ਼ਾਲੀ ਹੈ ਇਹ ਪ੍ਰਮਾਣ ਕਦੇ ਵੀ ਖਤਮ ਨਹੀਂ ਹੋਵੇਗਾ।
ਕਾਂਡ 56

1 ਯਹੋਵਾਹ ਨੇ ਇਹ ਗੱਲਾਂ ਆਖੀਆਂ, "ਸਮੂਹ ਲੋਕਾਂ ਲਈ ਬੇਲਾਗ ਹੋਵੋ। ਉਹੀ ਗੱਲਾਂ ਕਰੋ ਜੋ ਸਹੀ ਹਨ! ਕਿਉਂ ਕਿ ਛੇਤੀ ਹੀ ਮੇਰੀ ਮੁਕਤੀ ਤੁਹਾਡੇ ਪਾਸ ਆਵੇਗੀ। ਮੇਰੀ ਨੇਕੀ ਛੇਤੀ ਹੀ ਸਾਰੀ ਦੁਨੀਆਂ ਨੂੰ ਦਿਖਾਈ ਦੇਵੇਗੀ।"
2 ਧੰਨ ਹੈ ਉਹ ਬੰਦਾ ਜਿਹੜਾ ਸਬਾਤ ਦੇ ਦਿਨ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਦਾ ਹੈ। ਅਤੇ ਉਹ ਬੰਦਾ ਜਿਹੜਾ ਬਦੀ ਨਹੀਂ ਕਰਦਾ, ਪ੍ਰਸੰਨ ਹੋਵੇਗਾ।
3 ਕੁਝ ਅਜਿਹੇ ਲੋਕ ਜਿਹੜੇ ਯਹੂਦੀ ਨਹੀਂ ਹਨ ਯਹੋਵਾਹ ਦੇ ਨਾਲ ਆਪਣੇ-ਆਪ ਨੂੰ ਜੋੜ ਲੈਣਗੇ। ਉਨ੍ਹਾਂ ਬੰਦਿਆਂ ਨੂੰ ਇਹ ਨਹੀਂ ਆਖਣਾ ਚਾਹੀਦਾ, "ਯਹੋਵਾਹ ਮੈਨੂੰ ਆਪਣੇ ਲੋਕਾਂ ਨਾਲ ਪ੍ਰਵਾਨ ਨਹੀਂ ਕਰੇਗਾ।" ਇੱਕ ਖੁਸਰੇ ਨੂੰ ਇਹ ਨਹੀਂ ਆਖਣਾ ਚਾਹੀਦਾ, "ਮੈਂ ਸੁੱਕੀ ਹੋਈ ਲੱਕੜ ਵਰਗਾ ਹਾਂ।"
4 ਇਨ੍ਹਾਂ ਖੁਸਰਿਆਂ ਨੂੰ ਇਹ ਗੱਲਾਂ ਨਹੀਂ ਆਖਣੀਆਂ ਚਾਹੀਦੀਆਂ ਕਿਉਂ ਕਿ ਯਹੋਵਾਹ ਆਖਦਾ ਹੈ, "ਉਨ੍ਹਾਂ ਖੁਸਰਿਆਂ ਵਿੱਚੋਂ ਕੁਝ ਸਬਾਤ ਦੇ ਨੇਮਾਂ ਦੀ ਪਾਲਣਾ ਕਰਦੇ ਹਨ। ਅਤੇ ਉਹ ਉਨ੍ਹਾਂ ਗੱਲਾਂ ਨੂੰ ਕਰਨ ਦੀ ਚੋਣ ਕਰਦੇ ਹਨ ਜੋ ਮੈਂ ਚਾਹੁੰਦਾ ਹਾਂ। ਅਤੇ ਉਹ ਸੱਚਮੁੱਚ ਮੇਰੇ ਇਕਰਾਰਨਾਮੇ ਅਨੁਸਾਰ ਚਲਦੇ ਹਨ। ਇਸ ਲਈ ਮੈਂ ਆਪਣੇ ਮੰਦਰ ਵਿੱਚ ਉਨ੍ਹਾਂ ਦੀ ਯਾਦ ਦੀ ਤਖਤੀ ਲਗਾਵਾਂਗਾ। ਉਨ੍ਹਾਂ ਦਾ ਨਾਮ ਮੇਰੇ ਸ਼ਹਿਰ ਵਿੱਚ ਚੇਤੇ ਕੀਤਾ ਜਾਵੇਗਾ! ਹਾਂ, ਮੈਂ ਉਨ੍ਹਾਂ ਖੁਸਰਿਆਂ ਨੂੰ ਧੀਆਂ ਪੁੱਤਰਾਂ ਨਾਲੋਂ ਕੁਝ ਬਿਹਤਰ ਦਿਆਂਗਾ। ਮੈਂ ਉਨ੍ਹਾਂ ਨੂੰ ਅਜਿਹਾ ਨਾਮ ਦਿਆਂਗਾ ਜਿਹੜਾ ਸਦਾ ਰਹੇਗਾ। ਉਹ ਮੇਰੇ ਲੋਕਾਂ ਤੋਂ ਟੁੱਟੇ ਹੋਏ ਨਹੀਂ ਰਹਿਣਗੇ।"
5
6 ਕੁਝ ਲੋਕ ਜਿਹੜੇ ਯਹੂਦੀ ਨਹੀਂ ਹਨ ਯਹੋਵਾਹ ਨਾਲ ਆ ਮਿਲਣਗੇ। ਉਹ ਅਜਿਹਾ ਇਸ ਲਈ ਕਰਨਗੇ ਤਾਂ ਜੋ ਉਹ ਉਸਦੀ ਸੇਵਾ ਕਰ ਸਕਣ ਅਤੇ ਯਹੋਵਾਹ ਦੇ ਨਾਮ ਨੂੰ ਪਿਆਰ ਕਰ ਸਕਣ। ਉਹ ਯਹੋਵਾਹ ਨਾਲ ਉਸਦੇ ਸੇਵਕ ਬਣਨ ਲਈ ਆ ਮਿਲਣਗੇ। ਉਹ ਸਬਾਤ ਉਪਾਸਨਾ ਦਾ ਖਾਸ ਦਿਹਾੜਾ ਰੱਖਣਗੇ ਅਤੇ ਪੂਰੀ ਤਰ੍ਹਾਂ ਮੇਰੇ ਇਕਰਾਰਨਾਮੇ ਦੀ ਪਾਲਣਾ ਕਰਨਗੇ।
7 ਯਹੋਵਾਹ ਆਖਦਾ ਹੈ, "ਮੈਂ ਉਨ੍ਹਾਂ ਲੋਕਾਂ ਨੂੰ ਆਪਣੇ ਪਵਿੱਤਰ ਪਰਬਤ ਉੱਤੇ ਲੈ ਆਵਾਂਗਾ। ਮੈਂ ਉਨ੍ਹਾਂ ਨੂੰ ਆਪਣੀ ਉਪਾਸਨਾ ਦੇ ਘਰ ਵਿੱਚ ਪ੍ਰਸੰਨ ਕਰ ਦਿਆਂਗਾ। ਉਹ ਬਲੀਆਂ ਅਤੇ ਦਾਤਾਂ ਜਿਹੜੀਆਂ ਉਹ ਦੇਣਗੇ ਮੈਨੂੰ ਪ੍ਰਸੰਨ ਕਰਨਗੀਆਂ। ਕਿਉਂ? ਕਿਉਂ ਕਿ ਮੇਰੇ ਮੰਦਰ ਸਾਰੀਆਂ ਕੌਮਾਂ ਲਈ ਉਪਾਸਨਾ ਸਬਾਨ ਮੰਨਿਆ ਜਾਵੇਗਾ।"
8 ਯਹੋਵਾਹ, ਮੇਰੇ ਮਾਲਿਕ, ਨੇ ਇਹ ਗੱਲਾਂ ਇਸਰਾਏਲ ਦੇ ਲੋਕਾਂ ਨੂੰ ਆਖੀਆਂ ਜਿਨ੍ਹਾਂ ਨੂੰ ਆਪਣਾ ਦੇਸ਼ ਛੱਡਣ ਲਈ ਮਜ਼ਬੂਰ ਕੀਤਾ ਗਿਆ ਸੀ। ਪਰ ਯਹੋਵਾਹ ਉਨ੍ਹਾਂ ਨੂੰ ਇਕਠਿਆਂ ਕਰੇਗਾ, ਫ਼ੇਰ ਇੱਕ ਵਾਰੀ। ਯਹੋਵਾਹ ਆਖਦਾ ਹੈ, "ਮੈਂ ਇਨ੍ਹਾਂ ਲੋਕਾਂ ਨੂੰ ਇੱਕ ਵਾਰੀ ਫ਼ੇਰ ਇਕਠਿਆਂ ਕਰਾਂਗਾ।"
9 ਜੰਗਲ ਦੇ ਆਵਾਰਾ ਜਾਨਵਰੋ, ਆਓ ਅਤੇ ਭੋਜਨ ਕਰੋ!
10 ਸਾਰੇ ਨਬੀ ਹੀ ਨੇਤਰਹੀਣ ਨੇ। ਉਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਨੇ। ਉਹ ਕੁਤਿਆਂ ਦੇ ਸਮਾਨ ਨੇ ਜਿਹੜੇ ਭੌਁਕਦੇ ਨਹੀਂ। ਉਹ ਧਰਤੀ ਤੇ ਲੇਟ ਜਾਂਦੇ ਨੇ ਅਤੇ ਸੌਂ ਜਾਂਦੇ ਨੇ। ਹਾਂ, ਉਹ ਸੌਂ ਜਾਣਾ ਪਸੰਦ ਕਰਦੇ ਨੇ।
11 ਉਹ ਭੁੱਖੇ ਕੁਤਿਆਂ ਵ੍ਵਰਗੇ ਨੇ। ਉਹ ਕਦੇ ਨਹੀਂ ਰਜ੍ਜਦੇ। ਅਯਾਲੀ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਨੇ। ਉਹ ਆਪਣੀਆਂ ਭੇਡਾਂ ਸਮਾਨ ਹੀ ਹਨ ਜਿਹੜੀਆਂ ਸਾਰੀਆਂ ਹੀ ਭਟਕ ਗਈਆਂ ਨੇ। ਉਹ ਲਾਲਚੀ ਨੇ, ਉਹ ਸਿਰਫ਼ ਆਪਣੇ-ਆਪ ਨੂੰ ਹੀ ਸੰਤੁਸ਼ਟ ਕਰਨਾ ਜਾਣਦੇ ਨੇ।
12 ਉਹ ਆਉਂਦੇ ਨੇ ਤੇ ਆਖਦੇ ਨੇ, "ਮੈਂ ਬੋੜੀ ਜਿਹੀ ਮੈਅ ਪੀਵਾਂਗਾ। ਮੈਂ ਬੋੜੀ ਜਿਹੀ ਬੀਅਰ ਪੀਵਾਂਗਾ। ਮੈਂ ਕਲ੍ਹ੍ਹ ਨੂੰ ਵੀ ਇਹੀ ਗੱਲਾਂ ਕਰਾਂਗਾ, ਮੈਂ ਹੋਰ ਵੀ ਵਧੇਰੇ ਪੀਵਾਂਗਾ।"
ਕਾਂਡ 57

1 ਸਾਰੇ ਹੀ ਨੇਕ ਬੰਦੇ ਚਲੇ ਗਏ ਨੇ ਤੇ ਕਿਸੇ ਦਾ ਵੀ ਧਿਆਨ ਨਹੀਂ ਗਿਆ। ਸਭ ਚੰਗੇ ਬੰਦੇ ਲੈ ਲੇ ਗਏ ਹਨ ਪਰ ਕੋਈ ਵੀ ਇਸ ਦਾ ਕਾਰਣ ਨਹੀਂ ਜਾਣਦਾ। ਉਹ ਉਸ ਕਸ਼ਟ ਤੋਂ ਦੂਰ ਕਰ ਦਿੱਤੇ ਗਏ ਸਨ ਜਿਹੜਾ ਆ ਰਿਹਾ ਹੈ।
2 ਪਰ ਇਨ੍ਹਾਂ ਵਾਸਤੇ ਸ਼ਾਂਤੀ ਆਵੇਗੀ ਅਤੇ ਉਹ ਆਪਣੇ ਹੀ ਬਿਸਤਰਿਆਂ ਉੱਤੇ ਆਰਾਮ ਕਰਨਗੇ ਕਿਉਂਕਿ ਉਹ ਉਵੇਂ ਰਹੇ ਜਿਵੇਂ ਪਰਮੇਸ਼ੁਰ ਚਾਹੁੰਦਾ ਸੀ ਕਿ ਉਹ ਜਿਉਣ।
3 "ਜਾਦੂਗਰਨੀਆਂ ਦੇ ਬਚਿਓ ਇੱਥੇ ਆਓ। ਤੁਹਾਡਾ ਪਿਤਾ ਵਿਭਚਾਰ ਦਾ ਪਾਪੀ ਹੈ ਤੇ ਤੁਹਾਡੀ ਮਾਂ ਆਪਣਾ ਸ਼ਰੀਰ ਕਾਮ ਲਈ ਵੇਚਦੀ ਹੈ। ਇੱਥੇ ਆਓ!
4 ਤੁਸੀਂ ਬਦ ਤੇ ਝੂਠ ਬੋਲਣ ਵਾਲੇ ਬੱਚੇ ਹੋ। ਤੁਸੀਂ ਮੇਰਾ ਮਜ਼ਾਕ ਉਡਾਉਂਦੇ ਹੋ। ਤੁਸੀਂ ਮੇਰਾ ਮੂੰਹ ਚਿੜਾਉਂਦੇ ਹੋ। ਤੁਸੀਂ ਮੇਰੇ ਸਾਮ੍ਹਣੇ ਜੀਭਾਂ ਕੱਢਦੇ ਹੋ। ਤੁਸੀਂ ਵਿਦ੍ਰੋਹੀ ਮਾਪਿਆਂ ਦੇ ਬੱਚੇ ਹੋ।
5 ਤੁਸੀਂ ਹਰੇਕ ਹਰੇ ਰੁੱਖ ਹੇਠਾਂ ਸਿਰਫ਼ ਝੂਠੇ ਦੇਵਤਿਆਂ ਦੀ ਉਪਾਸਨਾ ਕਰਨੀ ਚਾਹੁੰਦੇ ਹੋ। ਤੁਸੀਂ ਹਰ ਨਦੀ ਕੰਢੇ ਬੱਚਿਆਂ ਨੂੰ ਮਾਰ ਦਿੰਦੇ ਹੋ ਤੇ ਪਬਰੀਲੀਆਂ ਥਾਵਾਂ ਉੱਤੇ ਉਨ੍ਹਾਂ ਦੀ ਬਲੀ ਚੜਾਉਂਦੇ ਹੋ।
6 ਤੁਹਾਨੂੰ ਨਦੀ ਦੇ ਕੂਲੇ ਪੱਥਰ ਦੀ ਉਪਾਸਨਾ ਕਰਨੀ ਪਸੰਦ ਹੈ। ਤੁਸੀਂ ਉਨ੍ਹਾਂ ਦੀ ਉਪਾਸਨਾ ਕਰਨ ਲਈ ਉਨ੍ਹਾਂ ਉੱਤੇ ਮੈਅ ਛਿੜਕਦੇ ਹੋ। ਤੁਸੀਂ ਉਨ੍ਹਾਂ ਉੱਤੇ ਬਲੀਆਂ ਚੜਾਉਂਦੇ ਹੋ ਪਰ ਤੁਹਾਨੂੰ ਸਿਰਫ਼ ਪੱਥਰ ਹੀ ਮਿਲਦੇ ਨੇ। ਤੁਸੀਂ ਕੀ ਸੋਚਦੇ ਹੋ ਕਿ ਇਸ ਨਾਲ ਮੈਨੂੰ ਪ੍ਰਸਂਨਤਾ ਮਿਲਦੀ ਹੈ? ਨਹੀਂ! ਇਸ ਨਾਲ ਮੈਨੂੰ ਪ੍ਰਸਂਨਤਾ ਨਹੀਂ ਮਿਲਦੀ।
7 ਤੁਸੀਂ ਸਾਰੀਆਂ ਪਹਾੜੀਆਂ ਅਤੇ ਪਰਬਤਾਂ ਉੱਪਰ ਆਪਣੇ ਬਿਸਤਰੇ ਬਣਾਉਂਦੇ ਹੋ। ਤੁਸੀਂ ਉਨ੍ਹਾਂ ਥਾਵਾਂ ਉੱਪਰ ਬਲੀਆਂ ਚੜਾਉਣ ਲਈ ਜਾਂਦੇ ਹੋ।
8 ਤੁਸੀਂ ਫ਼ੇਰ ਉਨ੍ਹਾਂ ਬਿਸਤਰਿਆਂ ਅੰਦਰ ਲੇਟ ਜਾਂਦੇ ਹੋ ਅਤੇ ਉਨ੍ਹਾਂ ਦੇਵਤਿਆਂ ਨੂੰ ਪਿਆਰ ਕਰਕੇ ਮੇਰੇ ਵਿਰੁੱਧ ਪਾਪ ਕਰਦੇ ਹੋ। ਤੁਸੀਂ ਉਨ੍ਹਾਂ ਦੇਵਤਿਆਂ ਨੂੰ ਪਿਆਰ ਕਰਦੇ ਹੋ, ਤੁਸੀਂ ਉਨ੍ਹਾਂ ਦੇ ਨਗਨ ਸ਼ਰੀਰਾਂ ਨੂੰ ਤੱਕ ਕੇ ਖੁਸ਼ ਹੁੰਦੇ ਹੋ। ਤੁਸੀਂ ਮੇਰੇ ਨਾਲ ਸੀ, ਪਰ ਤੁਸੀਂ ਮੈਨੂੰ ਉਨ੍ਹਾਂ ਕੋਲ ਜਾਣ ਲਈ ਛੱਡ ਦਿੱਤਾ। ਤੁਸੀਂ ਉਨ੍ਹਾਂ ਗੱਲਾਂ ਨੂੰ ਛੁਪਾਂਦੇ ਹੋ ਜਿਹੜੀਆਂ ਮੈਨੂੰ ਚੇਤੇ ਕਰਨ ਵਿੱਚ ਸਹਾਇਤਾ ਕਰਦੀਆਂ ਨੇ। ਤੁਸੀਂ ਉਨ੍ਹਾਂ ਚੀਜ਼ਾਂ ਨੂੰ ਦਰਵਾਜ਼ਿਆਂ ਅਤੇ ਦਰਵਾਜ਼ਿਆਂ ਦੇ ਰਖਨਿਆਂ ਓਹਲੇ ਛੁਪਾ ਦਿੰਦੇ ਹੋ। ਅਤੇ ਤੁਸੀਂ ਫ਼ੇਰ ਜਾਂਦੇ ਹੋ ਅਤੇ ਉਨ੍ਹਾਂ ਝੂਠੇ ਦੇਵਤਿਆਂ ਨਾਲ ਇਕਰਾਰਨਾਮੇ ਕਰਦੇ ਹੋ।
9 ਤੁਸੀਂ ਮੋਲਕ ਦੇਵਤੇ ਨੂੰ ਚੰਗਾ ਲੱਗਣ ਲਈ ਅਤਰ-ਫ਼ੁਲੇਲਾਂ ਦੀ ਵਰਤੋਂ ਕਰਦੇ ਹੋ। ਤੁਸੀਂ ਦੂਰ-ਦੁਰਾਡੇ ਦੇਸ਼ਾਂ ਅੰਦਰ ਸੰਦੇਸ਼ਵਾਹਕ ਭੇਜੇ ਸਨ। ਇਹ ਗੱਲਾਂ ਤੁਹਾਨੂੰ ਹੇਠਾਂ ਸ਼ਿਓਲ ਤੀਕ ਲੈ ਜਾਣਗੀਆਂ।
10 "ਇਹ ਗੱਲਾਂ ਕਰਨ ਲਈ ਤੁਸੀਂ ਸਖਤ ਮਿਹਨਤ ਕੀਤੀ ਹੈ, ਪਰ ਤੁਸੀਂ ਕਦੇ ਵੀ ਨਹੀਂ ਬਕ੍ਕਦੇ। ਤੁਹਾਨੂੰ ਨਵੀਂ ਸ਼ਕਤੀ ਮਿਲੀ ਸੀ, ਕਿਉਂ ਕਿ ਤੁਸੀਂ ਇਹ ਗੱਲਾਂ ਮਾਣੀਆਂ ਸਨ।
11 ਤੁਸੀਂ ਮੈਨੂੰ ਯਾਦ ਨਹੀਂ ਕੀਤਾ। ਤੁਸੀਂ ਮੇਰੇ ਵੱਲ ਧਿਆਨ ਵੀ ਨਹੀਂ ਕੀਤਾ! ਇਸ ਲਈ, ਤੁਸੀਂ ਕਿਸ ਬਾਰੇ ਚਿੰਤਾ ਕਰ ਰਹੇ ਸੀ? ਤੁਸੀਂ ਕਿਸ ਕੋਲੋਂ ਭੈਭੀਤ ਸੀ? ਤੁਸੀਂ ਝੂਠ ਕਿਉਂ ਬੋਲਿਆ? ਦੇਖੋ, ਚੁੱਪ ਰਿਹਾ ਹਾਂ ਮੈਂ ਲੰਮੇ ਸਮੇਂ ਤੀਕ - ਤੇ ਆਦਰ ਕੀਤਾ ਨਹੀਂ ਤੁਸੀਂ ਮੇਰਾ।
12 ਮੈਂ ਤੁਹਾਨੂੰ ਤੁਹਾਡੇ ਨੇਕ ਕੰਮਾਂ ਬਾਰੇ ਅਤੇ ਉਨ੍ਹਾਂ ਸਾਰੀਆਂ ਧਾਰਮਿਕ ਗੱਲਾਂ ਬਾਰੇ ਦੱਸ ਸਕਦਾ ਸਾਂ, ਜਿਹੜੀਆਂ ਤੁਸੀਂ ਕਰਦੇ ਹੋ, ਪਰ ਇਹ ਗੱਲਾਂ ਬੇਕਾਰ ਨੇ!
13 ਜਦੋਂ ਤੁਹਾਨੂੰ ਸਹਾਇਤਾ ਦੀ ਲੋੜ ਹੁੰਦੀ ਹੈ, ਤੁਸੀਂ ਉਨ੍ਹਾਂ ਝੂਠੇ ਦੇਵਤਿਆਂ ਅੱਗੇ ਪੁਕਾਰ ਕਰਦੇ ਹੋ, ਜਿਹੜੇ ਤੁਸੀਂ ਆਪਣੇ ਦੁਆਲੇ ਜਮ੍ਹਾਂ ਕੀਤੇ ਨੇ। ਉਨ੍ਹਾਂ ਨੂੰ ਤੁਹਾਡੀ ਸਹਾਇਤਾ ਕਰਨ ਦਿਓ। ਪਰ ਮੈਂ ਤੁਹਾਨੂੰ ਦੱਸਦਾ ਹਾਂ, ਵਗਦੀ ਹਵਾ ਉਨ੍ਹਾਂ ਨੂੰ ਦੂਰ ਲੈ ਜਾਵੇਗੀ। ਹਵਾ ਦਾ ਇੱਕ ਬੁਲ੍ਲਾ ਉਨ੍ਹਾਂ ਸਾਰਿਆਂ ਨੂੰ ਦੂਰ ਵਗ੍ਹਾ ਮਾਰੇਗਾ। ਪਰ ਜੋ ਵੀ ਬੰਦਾ ਮੇਰੇ ਉੱਤੇ ਨਿਰਭਰ ਕਰਦਾ ਹੈ, ਉਹ ਧਰਤੀ ਪ੍ਰਾਪਤ ਕਰੇਗਾ ਜਿਸਦਾ ਮੈਂ ਇਕਰਾਰ ਕੀਤਾ ਸੀ। ਮੇਰਾ ਪਵਿੱਤਰ ਪਰਬਤ, ਉਸ ਬੰਦੇ ਦਾ ਹੋਵੇਗਾ।
14 ਰਸਤਾ ਸਾਫ਼ ਕਰ ਦਿਓ! ਰਸਤਾ ਸਾਫ਼ ਕਰ ਦਿਓ! ਮੇਰੇ ਬੰਦਿਆਂ ਲਈ ਰਸਤਾ ਸਾਫ਼ ਕਰ ਦਿਓ!
15 ਪਰਮੇਸ਼ੁਰ ਉੱਚਾ ਅਤੇ ਉਠਿਆ ਹੋਇਆ ਹੈ। ਪਰਮੇਸ਼ੁਰ ਸਦਾ ਜਿਉਂਦਾ ਹੈ। ਪਰਮੇਸ਼ੁਰ ਦਾ ਨਾਮ ਪਵਿੱਤਰ ਹੈ। ਪਰਮੇਸ਼ੁਰ ਆਖਦਾ ਹੈ, ਮੈਂ ਉੱਚੀ ਪਵਿੱਤਰ ਥਾਂ ਉੱਤੇ ਰਹਿੰਦਾ ਹਾਂ, ਪਰ ਉਨ੍ਹਾਂ ਲੋਕਾਂ ਨਾਲ ਵੀ ਜਿਹੜੇ ਉਦਾਸ ਅਤੇ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਨਵਾਂ ਜੀਵਨ ਦੇਵਾਂਗਾ ਜਿਹੜੇ ਆਪਣੇ ਆਤਮੇ ਵਿੱਚ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਜੀਵਨ ਦੇਵਾਂਗਾ, ਜਿਹੜੇ ਆਪਣੇ ਦਿਲਾਂ ਅੰਦਰ ਉਦਾਸ ਨੇ।
16 ਮੈਂ ਸਦਾ ਹੀ ਲੜਦਾ ਨਹੀਂ ਰਹਾਂਗਾ, ਮੈਂ ਹਮੇਸ਼ਾ ਕਹਿਰਵਾਨ ਨਹੀਂ ਹੋਵਾਂਗਾ। ਜੇ ਮੈਂ ਕਹਿਰਵਾਨ ਹੋਇਆ ਰਿਹਾ ਤਾਂ ਮੇਰੇ ਸਾਮ੍ਹਣੇ ਆਦਮੀ ਦੀ ਰੂਹ ਮਰ ਜਾਵੇਗੀ, ਉਹ ਜੀਵਨ ਜਿਹੜਾ ਮੈਂ ਦਿੱਤਾ ਸੀ।
17 ਇਨ੍ਹਾਂ ਲੋਕਾਂ ਨੇ ਮੰਦੇ ਕੰਮ ਕੀਤੇ ਨੇ, ਤੇ ਇਨ੍ਹਾਂ ਨੇ ਮੇਰਾ ਰੋਹ ਜਗਾਇਆ ਹੈ। ਇਸ ਵਾਸਤੇ ਮੈਂ ਇਸਰਾਏਲ ਨੂੰ ਸਜ਼ਾ ਦਿੱਤੀ। ਮੈਂ ਉਸ ਕੋਲੋਂ ਮੂੰਹ ਮੋੜ ਲਿਆ ਕਿਉਂ ਕਿ ਮੈਂ ਕਹਿਰਵਾਨ ਸਾਂ। ਅਤੇ ਇਸਰਾਏਲ ਨੇ ਮੈਨੂੰ ਛੱਡ ਦਿੱਤਾ। ਉਹ ਉਧਰ ਚਲਾ ਗਿਆ ਜਿਧ੍ਧਰ ਉਸਦਾ ਮਨ ਕੀਤਾ।
18 ਮੈਂ ਦੇਖ ਲਿਆ ਜਿਧ੍ਧਰ ਇਸਰਾਏਲ ਗਿਆ ਸੀ। ਇਸ ਲਈ ਮੈਂ ਉਸ ਨੂੰ ਅਰੋਗ ਕਰ ਦਿਆਂਗਾ। ਮੈਂ ਉਸ ਨੂੰ ਸਕੂਨ ਪਹੁੰਚਾਵਾਂਗਾ ਅਤੇ ਉਸ ਨੂੰ ਬਿਹਤਰ ਮਹਿਸੂਸ ਕਰਨ ਵਾਲੇ ਸ਼ਬਦ ਆਖਾਂਗਾ। ਫ਼ੇਰ ਉਹ ਤੇ ਉਸਦੇ ਲੋਕ ਉਦਾਸ ਨਹੀਂ ਹੋਣਗੇ।
19 ਮੈਂ ਉਨ੍ਹਾਂ ਨੂੰ ਇੱਕ ਨਵਾਂ ਸ਼ਬਦ 'ਅਮਨ' ਸਿਖਾਵਾਂਗਾ। ਮੈਂ ਆਪਣੇ ਨਜ਼ਦੀਕੀ ਲੋਕਾਂ ਨੂੰ ਅਤੇ ਉਨ੍ਹਾਂ ਲੋਕਾਂ ਨੂੰ ਅਮਨ ਦੇਵਾਂਗਾ ਜਿਹੜੇ ਬਹੁਤ ਦੂਰ ਨੇ। ਮੈਂ ਉਨ੍ਹਾਂ ਲੋਕਾਂ ਨੂੰ ਅਰੋਗ ਕਰਾਂਗਾ!" ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।
20 ਪਰ ਮੰਦੇ ਲੋਕ ਗੁਸੈਲੇ ਸਮੁੰਦਰ ਵਰਗੇ ਹਨ। ਉਹ ਸ਼ਾਂਤ ਅਤੇ ਸ਼ਾਂਤੀ ਭਰਪੂਰ ਨਹੀਂ ਹੋ ਸਕਦੇ। ਉਹ ਗੁੱਸੇ ਵਿੱਚ ਹਨ, ਅਤੇ ਸਮੁੰਦਰ ਵਾਂਗ ਗਾਰੇ ਨੂੰ ਰਿੜਕਦੇ ਨੇ। ਮੇਰਾ ਪਰਮੇਸ਼ੁਰ ਆਖਦਾ ਹੈ,
21 "ਮੰਦੇ ਲੋਕਾਂ ਲਈ ਅਮਨ ਨਹੀਂ ਹੈ।"
ਕਾਂਡ 58

1 ਜਿਂਨੀ ਉੱਚੀ ਤੁਸੀਂ ਕਰ ਸਕਦੇ ਹੋ ਪੁਕਾਰ ਕਰੋ! ਆਪਣੇ-ਆਪ ਨੂੰ ਰੋਕੋ ਨਾ। ਤੂਰ੍ਹੀ ਦੀ ਤਰ੍ਹਾਂ ਉੱਚੀ ਅਵਾਜ਼ ਕਰੋ। ਲੋਕਾਂ ਨੂੰ ਉਨ੍ਹਾਂ ਮੰਦੇ ਕੰਮਾਂ ਬਾਰੇ ਦੱਸੋ, ਜੋ ਉਨ੍ਹਾਂ ਨੇ ਕੀਤੇ ਨੇ। ਯਾਕੂਬ ਦੇ ਪਰਿਵਾਰ ਨੂੰ ਉਸਦੇ ਪਾਪਾਂ ਬਾਰੇ ਦੱਸੋ।
2 ਉਹ ਹਾਲੇ ਵੀ ਹਰ ਰੋਜ਼ ਮੈਨੂੰ ਭਾਲਣ ਲਈ ਆਉਂਦੇ ਹਨ। ਤੇ ਉਹ ਮੇਰੇ ਰਸਤਿਆਂ ਨੂੰ ਸਿਖਣ ਦਾ ਦਿਖਾਵਾ ਕਰਦੇ ਹਨ ਜਿਵੇਂ ਕਿ ਉਹ ਇੱਕ ਕੌਮ ਹੋਣ ਜੋ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨ ਕੇ ਸਹੀ ਢੰਗ ਨਾਲ ਰਹਿ ਰਹੀ ਹੋਵੇ। ਉਹ ਮੈਨੂੰ ਉਨ੍ਹਾਂ ਦਾ ਨਿਰਣਾ ਕਰਨ ਲਈ ਆਖਦੇ ਹਨ। ਉਹ ਪਰਮੇਸ਼ੁਰ ਵੱਲ ਜਾਣ ਦੇ ਲਈ ਉਤਾਵਲੇ ਲੱਗਦੇ ਹਨ।
3 ਹੁਣ ਉਹ ਲੋਕ ਆਖਦੇ ਹਨ, "ਅਸੀਂ ਤੁਹਾਡਾ ਆਦਰ ਕਰਨ ਲਈ ਵਰਤ ਰਖਦੇ ਹਾਂ। ਤੁਸੀਂ ਸਾਨੂੰ ਕਿਉਂ ਨਹੀਂ ਦੇਖਦੇ? ਅਸੀਂ ਤੁਹਾਡਾ ਆਦਰ ਕਰਨ ਲਈ ਆਪਣੇ ਸ਼ਰੀਰਾਂ ਨੂੰ ਕਸ਼ਟ ਦਿੰਦੇ ਹਾਂ। ਤੁਸੀਂ ਸਾਡੇ ਵੱਲ ਧਿਆਨ ਕਿਉਂ ਨਹੀਂ ਦਿੰਦੇ?"ਪਰ ਯਹੋਵਾਹ ਆਖਦਾ ਹੈ, "ਤੁਸੀਂ ਆਪਣੇ ਆਪ ਨੂੰ ਪ੍ਰਸੰਨ ਕਰਨ ਲਈ ਉਨ੍ਹਾਂ ਖਾਸ ਮੌਕਿਆਂ ਉੱਤੇ ਵਰਤ ਰਖਦੇ ਹੋ। ਅਤੇ ਤੁਸੀਂ ਆਪਣੇ ਸੇਵਕਾਂ ਨੂੰ ਸਤਾਉਂਦੇ ਅਤੇ ਤਸੀਹੇ ਦਿੰਦੇ ਹੋ ਨਾ ਕਿ ਆਪਣੇ ਸ਼ਰੀਰਾਂ ਨੂੰ।
4 ਤੁਸੀਂ ਭੁੱਖੇ ਹੁੰਦੇ ਹੋ, ਪਰ ਰੋਟੀ ਲਈ ਨਹੀਂ। ਤੁਸੀਂ ਭੁੱਖੇ ਹੁੰਦੇ ਹੋ ਲੜਨ ਝਗੜਨ ਲਈ, ਰੋਟੀ ਲਈ ਨਹੀਂ। ਤੁਸੀਂ ਆਪਣੇ ਮੰਦੇ ਹੱਥਾਂ ਨਾਲ ਲੋਕਾਂ ਨੂੰ ਦੁੱਖ ਦੇਣ ਦੇ ਭੁੱਖੇ ਹੁੰਦੇ ਹੋ। ਜਦੋਂ ਤੁਸੀਂ ਵਰਤ ਰੱਖਦੇ ਹੋ ਤਾਂ ਇਹ ਮੇਰੇ ਲਈ ਨਹੀਂ ਹੁੰਦਾ। ਤੁਸੀਂ ਮੇਰੀ ਉਸਤਤ ਕਰਨ ਲਈ ਆਪਣੀ ਅਵਾਜ਼ ਦੀ ਵਰਤੋਂ ਕਰਨੀ ਨਹੀਂ ਚਾਹੁੰਦੇ।
5 ਕੀ ਤੁਸੀਂ ਇਹ ਸੋਚਦੇ ਹੋ ਕਿ ਇਨ੍ਹਾਂ ਖਾਸ ਮੌਕਿਆਂ ਉੱਤੇ ਵਰਤ ਰੱਖ ਕੇ ਕਿ ਮੈਂ ਸਿਰਫ਼ ਲੋਕਾਂ ਨੂੰ ਆਪਣੇ ਸ਼ਰੀਰਾਂ ਨੂੰ ਕਸ਼ਟ ਦਿੰਦਿਆਂ ਹੀ ਦੇਖਣਾ ਚਾਹੁੰਦਾ ਹਾਂ? ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਇਹ ਚਾਹੁੰਦਾ ਹਾਂ ਕਿ ਲੋਕ ਮੁਰਦਾ ਪੌਦਿਆਂ ਵਾਂਗ ਆਪਣੇ ਸਿਰ ਝੁਕਾਉਣ ਅਤੇ ਗ਼ਮ ਦੇ ਵਸਤਰ ਪਾਉਣ? ਕੀ ਤੁਸੀਂ ਸੋਚਦੇ ਹੋ ਕਿ ਮੈਂ ਇਹ ਚਾਹੁੰਦਾ ਹਾਂ ਕਿ ਲੋਕ ਰਾਖ ਉੱਤੇ ਬੈਠ ਕੇ ਉਦਾਸੀ ਪ੍ਰਗਟਾਉਣ। ਤੁਸੀਂ ਆਪਣੇ ਖਾਸ ਮੌਕਿਆਂ ਉੱਤੇ ਵਰਤ ਰੱਖ ਕੇ ਅਜਿਹਾ ਹੀ ਕਰਦੇ ਹੋ। ਕੀ ਤੁਸੀਂ ਸੋਚਦੇ ਹੋ ਇਹੀ ਹੈ ਜੋ ਯਹੋਵਾਹ ਚਾਹੁੰਦਾ ਹੈ?
6 ਮੈਂ ਤੁਹਾਨੂੰ ਉਸ ਖਾਸ ਦਿਹਾੜੇ ਬਾਰੇ ਦੱਸਾਂਗਾ ਜੋ ਮੈਂ ਚਾਹੁੰਦਾ ਹਾਂ - ਲੋਕਾਂ ਨੂੰ ਮੁਕਤ ਕਰਨ ਵਾਲਾ ਦਿਹਾੜਾ। ਮੈਂ ਉਹ ਦਿਨ ਚਾਹੁੰਦਾ ਹਾਂ ਜਦੋਂ ਤੁਸੀਂ ਮੁਸੀਬਤ ਦੇ ਮਾਰੇ ਬੰਦਿਆਂ ਨੂੰ ਮੁਕਤ ਕਰੋ। ਮੈਂ ਉਹ ਦਿਹਾੜਾ ਚਾਹੁੰਦਾ ਹਾਂ ਜਦੋਂ ਤੁਸੀਂ ਉਨ੍ਹਾਂ ਦੇ ਮੋਢਿਆਂ ਤੋਂ ਭਾਰ ਲਾਹ ਦਿਓ।
7 ਮੈਂ ਚਾਹੁੰਦਾ ਹਾਂ ਕਿ ਤੁਸੀਂ ਭੁੱਖੇ ਲੋਕਾਂ ਨਾਲ ਆਪਣਾ ਭੋਜਨ ਸਾਂਝਾ ਕਰੋ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਦੀ ਤਲਾਸ਼ ਕਰੋ ਜਿਨ੍ਹਾਂ ਦੇ ਘਰ ਨਹੀਂ ਹਨ, ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਨੂੰ ਆਪਣੇ ਘਰਾਂ ਵਿੱਚ ਲਿਆਵੋ। ਜਦੋਂ ਤੁਸੀਂ ਕੋਈ ਅਜਿਹਾ ਬੰਦਾ ਦੇਖੋ ਜਿਸ ਕੋਲ ਕੱਪੜੇ ਨਹੀਂ ਹਨ - ਤਾਂ ਉਸਨੂੰ ਆਪਣੇ ਕੱਪੜੇ ਦਿਓ! ਉਨ੍ਹਾਂ ਲੋਕਾਂ ਦੀ ਸਹਾਇਤਾ ਕਰਨ ਤੋਂ ਭੱਜੋ ਨਾ। ਉਹ ਤੁਹਾਡੇ ਵਰਗੇ ਹੀ ਹਨ।"
8 ਜੇ ਤੁਸੀਂ ਇਹ ਗੱਲਾਂ ਕਰੋਗੇ, ਤੁਹਾਡੀ ਰੌਸ਼ਨੀ ਚਮਕਣ ਲੱਗ ਪਵੇਗੀ ਜਿਵੇਂ ਸਵੇਰੇ ਦੀ ਲੋਅ ਚਮਕਣ ਲਗਦੀ ਹੈ। ਫ਼ੇਰ ਤੁਹਾਡੇ ਜ਼ਖਮ ਭਰ ਜਾਣਗੇ। ਤੁਹਾਡੀ ਨੇਕੀ (ਪਰਮੇਸ਼ੁਰ) ਤੁਹਾਡੇ ਅੱਗੇ-ਅੱਗੇ ਤੁਰੇਗੀ ਅਤੇ ਯਹੋਵਾਹ ਦੀ ਸ਼ਾਨ ਤੁਹਾਡੇ ਪਿੱਛੇ-ਪਿੱਛੇ ਆਵੇਗੀ।
9 ਫ਼ੇਰ ਤੁਸੀਂ ਯਹੋਵਾਹ ਨੂੰ ਸਦ੍ਦੋਗੇ, ਅਤੇ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ। ਤੁਸੀਂ ਯਹੋਵਾਹ ਅੱਗੇ ਪੁਕਾਰ ਕਰੋਗੇ ਅਤੇ ਉਹ ਆਖੇਗਾ, "ਮੈਂ ਇੱਥੇ ਹਾਂ।"ਤੁਹਾਨੂੰ ਚਾਹੀਦਾ ਹੈ ਕਿ ਲੋਕਾਂ ਨੂੰ ਮਸੀਬਤਾਂ ਅਤੇ ਬੋਝ ਦੇਣ ਤੋਂ ਹਟ੍ਟ ਜਾਓ। ਤੁਹਾਨੂੰ ਕੌੜੇ ਬੋਲ ਬੋਲਣੇ ਛੱਡ ਦੇਣੇ ਚਾਹੀਦੇ ਹਨ ਅਤੇ ਲੋਕਾਂ ਉੱਤੇ ਇਲਜ਼ਾਮ ਧਰਨਾ ਛੱਡ ਦੇਣਾ ਚਾਹੀਦਾ ਹੈ।
10 ਤੁਹਾਨੂੰ ਭੁੱਖੇ ਲੋਕਾਂ ਉੱਤੇ ਦੁੱਖ ਮਹਿਸੂਸ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਭੋਜਨ ਦੇਣਾ ਚਾਹੀਦਾ ਹੈ। ਤੁਹਾਨੂੰ ਮੁਸੀਬਤ ਵਿੱਚ ਫ਼ਸੇ ਲੋਕਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ - ਅਤੇ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਫ਼ੇਰ ਤੁਹਾਡੀ ਰੌਸ਼ਨੀ ਹਨੇਰੇ ਵਿੱਚ ਵੀ ਚਮਕੇਗੀ, ਅਤੇ ਤੁਹਾਨੂੰ ਕੋਈ ਉਦਾਸੀ ਮਹਿਸੂਸ ਨਹੀਂ ਹੋਵੇਗੀ। ਤੁਸੀਂ ਸਿਖਰ ਦੁਪਿਹਰੇ ਦੀ ਧੁੱਪ ਵਾਂਗ ਚਮਕੋਗੇ।
11 ਯਹੋਵਾਹ ਹਮੇਸ਼ਾ ਤੁਹਾਡੀ ਅਗਵਾਈ ਕਰੇਗਾ। ਉਹ ਖੁਸ਼ਕ ਧਰਤੀਆਂ ਵਿੱਚ ਤੁਹਾਡੀ ਰੂਹ ਨੂੰ ਸੰਤੁਸ਼ਟ ਕਰੇਗਾ। ਯਹੋਵਾਹ ਤੁਹਾਡੀਆਂ ਹੱਡੀਆਂ ਵਿੱਚ ਤਾਕਤ ਭਰੇਗਾ। ਤੁਸੀਂ ਉਸ ਬਾਗ਼ ਵਰਗੇ ਹੋਵੋਗੇ ਜਿਸਨੂੰ ਬਹੁਤ ਪਾਣੀ ਮਿਲਦਾ ਹੈ। ਤੁਸੀਂ ਉਸ ਝਰਨੇ ਵਾਂਗ ਹੋਵੋਗੇ ਜਿੱਥੇ ਹਮੇਸ਼ਾ ਪਾਣੀ ਰਹਿੰਦਾ ਹੈ।
12 ਕਈ ਸਾਲਾਂ ਤੱਕ ਤੁਹਾਡੇ ਸ਼ਹਿਰ ਤਬਾਹ ਹੁੰਦੇ ਰਹੇ ਹਨ। ਪਰ ਨਵੇਂ ਸ਼ਹਿਰ ਉਸਾਰੇ ਜਾਣਗੇ ਅਤੇ ਇਨ੍ਹਾਂ ਸ਼ਹਿਰਾਂ ਦੀਆਂ ਬੁਨਿਆਦਾਂ ਬਹੁਤ ਸਾਰੇ ਸਾਲਾਂ ਤੱਕ ਕਾਇਮ ਰਹਿਣਗੀਆਂ। ਤੁਹਾਨੂੰ ਸਦਿਆ ਜਾਵੇਗਾ, "ਉਹ ਜਿਹੜਾ ਕੰਧਾਂ ਦੀ ਮੁਰੰਮਤ ਕਰਦਾ ਹੈ।" ਅਤੇ ਤੁਹਾਨੂੰ ਬੁਲਾਇਆ ਜਾਵੇਗਾ, ਉਹ ਜਿਹੜਾ ਰਾਹਾਂ ਅਤੇ ਮਕਾਨਾਂ ਦੀ ਉਸਾਰੀ ਕਰਦਾ ਹੈ।"
13 ਇਹ ਗੱਲ ਓਦੋਁ ਵਾਪਰੇਗੀ ਜਦੋਂ ਤੁਸੀਂ ਸਬਾਤ ਬਾਰੇ ਪਰਮੇਸ਼ੁਰ ਦੇ ਨੇਮ ਦੇ ਖਿਲਾਫ਼ ਪਾਪ ਕਰਨਾ ਛੱਡ ਦਿਓਗੇ। ਅਤੇ ਇਹ ਓਦੋਁ ਵਾਪਰੇਗਾ ਜਦੋਂ ਤੁਸੀਂ ਉਸ ਖਾਸ ਦਿਹਾੜੇ ਆਪਣੇ ਆਪ ਨੂੰ ਪ੍ਰਸੰਨ ਕਰਨ ਵਾਲੇ ਕੰਮ ਕਰਨੇ ਛੱਡ ਦਿਓਗੇ। ਤੁਹਾਨੂੰ ਚਾਹੀਦਾ ਹੈ ਕਿ ਸਬਾਤ ਨੂੰ ਪ੍ਰਸਂਨਤਾ ਦਾ ਦਿਨ ਆਖੋ। ਤੁਹਾਨੂੰ ਯਹੋਵਾਹ ਦੇ ਖਾਸ ਦਿਨ ਦਾ ਆਦਰ ਕਰਨਾ ਚਾਹੀਦਾ ਹੈ। ਤੁਹਾਨੂੰ ਚਾਹੀਦਾ ਹੈ ਕਿ ਉਸ ਦਿਨ ਦਾ ਆਦਰ ਉਹ ਗੱਲਾਂ ਨਾ ਕਰਕੇ ਜਾਂ ਆਖ ਕੇ ਕਰੋ ਜਿਹੜੀਆਂ ਤੁਸੀਂ ਹਰ ਰੋਜ਼ ਕਰਦੇ ਹੋ।
14 ਫ਼ੇਰ ਤੁਸੀਂ ਯਹੋਵਾਹ ਨੂੰ ਆਪਣੇ ਉੱਤੇ ਮਿਹਰ ਕਰਨ ਲਈ ਆਖ ਸਕਦੇ ਹੋ। ਅਤੇ ਉਹ ਤੁਹਾਨੂੰ ਧਰਤੀ ਤੋਂ ਬਹੁਤ ਉੱਚੀਆਂ ਥਾਵਾਂ ਤੇ ਲੈ ਜਾਵੇਗਾ। ਅਤੇ ਉਹ ਤੁਹਾਨੂੰ ਉਹ ਸਾਰੀਆਂ ਚੀਜ਼ਾਂ ਦੇ ਦੇਵੇਗਾ ਜਿਹੜੀਆਂ ਤੁਹਾਡੇ ਪਿਤਾ ਯਾਕੂਬ ਦੀ ਮਲਕੀਅਤ ਸਨ। ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।
ਕਾਂਡ 59

1 ਦੇਖੋ, ਯਹੋਵਾਹ ਵਿੱਚ ਤੁਹਾਨੂੰ ਬਚਾਉਣ ਲਈ ਕਾਫ਼ੀ ਤਾਕਤ ਹੈ। ਜਦੋਂ ਤੁਸੀਂ ਉਸਤੋਂ ਸਹਾਇਤਾ ਮੰਗਦੇ ਹੋ ਉਹ ਤੁਹਾਡੀ ਗੱਲ ਸੁਣ ਸਕਦਾ ਹੈ।
2 ਪਰ ਤੁਹਾਡੇ ਪਾਪ ਤੁਹਾਨੂੰ ਤੁਹਾਡੇ ਪਰਮੇਸ਼ੁਰ ਕੋਲੋਂ ਦੂਰ ਰੱਖਦੇ ਹਨ। ਯਹੋਵਾਹ ਤੁਹਾਡੇ ਪਾਪ ਨੂੰ ਦੇਖਦਾ ਹੈ, ਅਤੇ ਉਹ ਤੁਹਾਡੇ ਕੋਲੋਂ ਮੂੰਹ ਮੋੜ ਲੈਂਦਾ ਹੈ।
3 ਤੁਹਾਡੇ ਹੱਥ ਨਾਪਾਕ ਹਨ: ਉਹ ਖੂਨ ਨਾਲ ਰਂਗੇ ਹੋਏ ਹਨ। ਤੁਹਾਡੀਆਂ ਉਂਗਲਾਂ ਪਾਪ ਨਾਲ ਲਿਬੜੀਆਂ ਹੋਈਆਂ ਹਨ। ਤੁਸੀਂ ਆਪਣੇ ਮੂੰਹ ਨਾਲ ਝੂਠ ਬੋਲਦੇ ਹੋ। ਤੁਹਾਡੀ ਜ਼ਬਾਨ ਮੰਦਾ ਬੋਲਦੀ ਹੈ।
4 ਕੋਈ ਵੀ ਬੰਦਾ ਹੋਰਾਂ ਲੋਕਾਂ ਬਾਰੇ ਸੱਚ ਨਹੀਂ ਬੋਲਦਾ। ਲੋਕ ਅਜਿਹੇ ਲੋਕਾਂ ਉੱਪਰ ਕਚਿਹਰੀ ਵਿੱਚ ਮੁਕੱਦਮਾ ਕਰਦੇ ਹਨ, ਅਤੇ ਉਹ ਆਪਣਾ ਮੁਕੱਦਮਾ ਜਿੱਤਣ ਲਈ ਝੂਠੀਆਂ ਦਲੀਲਾਂ ਦਾ ਸਹਾਰਾ ਲੈਂਦੇ ਹਨ। ਉਹ ਇੱਕ ਦੂਜੇ ਬਾਰੇ ਝੂਠ ਬੋਲਦੇ ਹਨ। ਉਹ ਮੁਸੀਬਤ ਨਾਲ ਭਰੇ ਹੋਏ ਹਨ ਅਤੇ ਬਦੀ ਨੂੰ ਜਨਮ ਦਿੰਦੇ ਹਨ।
5 ਉਹ (ਬਦੀ ਵਾਂਗ) ਜ਼ਹਿਰੀਲੇ ਸੱਪਾਂ ਦੇ ਅੰਡਿਆਂ ਨੂੰ ਸੇਕਦੇ ਹਨ। ਜੇ ਕਿਧਰੇ ਤੁਸੀਂ ਅਜਿਹਾ ਇੱਕ ਵੀ ਅੰਡਾ ਖਾ ਲਵੋ ਤਾਂ ਮਰ ਜਾਓਗੇ। ਅਤੇ ਜੇ ਕਿਤੇ ਤੁਸੀਂ ਉਨ੍ਹਾਂ ਵਿੱਚੋਂ ਕਿਸੇ ਇੱਕ ਅੰਡੇ ਨੂੰ ਤੋਂੜੋਗੇ ਤਾਂ ਉਸ ਵਿੱਚੋਂ ਜ਼ਹਿਰੀਲਾ ਸੱਪ ਬਾਹਰ ਨਿਕਲ ਆਵੇਗਾ।ਉਹ ਝੂਠ, ਜਿਹੜੇ ਝੂਠ ਲੋਕ ਬੋਲਦੇ ਹਨ, ਮਕ੍ਕੜੀ ਦੇ ਜਾਲਿਆਂ ਵਰਗੇ ਹਨ।
6 ਇਨ੍ਹਾਂ ਮਕ੍ਕੜੀ ਜਾਲਾਂ ਦੇ ਕੱਪੜੇ ਨਹੀਂ ਬਣਾਏ ਜਾ ਸਕਦੇ। ਤੁਸੀਂ ਇਨ੍ਹਾਂ ਜਾਲਾਂ ਨਾਲ ਆਪਣੇ ਆਪ ਨੂੰ ਕੱਜ ਨਹੀਂ ਸਕਦੇ।ਕੁਝ ਲੋਕ ਮੰਦੇ ਕੰਮ ਕਰਦੇ ਹਨ ਅਤੇ ਆਪਣੇ ਹੱਥਾਂ ਦਾ ਇਸਤੇਮਾਲ ਦੂਜਿਆਂ ਨੂੰ ਦੁੱਖ ਦੇਣ ਲਈ ਕਰਦੇ ਹਨ।
7 ਉਹ ਲੋਕ ਆਪਣੇ ਪੈਰਾਂ ਦਾ ਇਸਤੇਮਾਲ ਬਦੀ ਵੱਲ ਭੱਜਣ ਲਈ ਕਰਦੇ ਹਨ। ਉਹ ਉਨ੍ਹਾਂ ਲੋਕਾਂ ਨੂੰ ਮਾਰਨ ਲਈ ਦੌੜਦੇ ਹਨ ਜਿਨ੍ਹਾਂ ਨੇ ਕੁਝ ਵੀ ਗ਼ਲਤ ਨਹੀਂ ਕੀਤਾ ਹੁੰਦਾ। ਉਹ ਮੰਦੀਆਂ ਸੋਚਾਂ ਸੋਚਦੇ ਹਨ। ਦਂਗਾ ਅਤੇ ਚੋਰੀ ਉਨ੍ਹਾਂ ਦਾ ਜੀਵਨ-ਢੰਗ ਹੁੰਦਾ ਹੈ।
8 ਉਹ ਲੋਕ ਅਮਨ ਦਾ ਰਸਤਾ ਨਹੀਂ ਜਾਣਦੇ। ਉਹ ਲੋਕ ਨਿਰਪੱਖ ਨਹੀਂ ਹੁੰਦੇ। ਉਹ ਬਹੁਤ ਛਲ ਕਪਟ ਵਾਲੀ ਜ਼ਿੰਦਗੀ ਜਿਉਂਦੇ ਹਨ। ਅਤੇ ਉਹ ਲੋਕ ਜਿਹੜੇ ਉਨ੍ਹਾਂ ਦੀ ਤਰ੍ਹਾਂ ਜਿਉਂਦੇ ਹਨ ਉਨ੍ਹਾਂ ਨੂੰ ਕਦੇ ਵੀ ਆਪਣੀ ਜ਼ਿੰਦਗੀ ਵਿੱਚ ਸ਼ਾਂਤੀ ਨਹੀਂ ਮਿਲਦੀ।
9 ਸਾਰੀ ਨੇਕੀ ਅਤੇ ਨਿਰਪੱਖਤਾ ਖਤਮ ਹੋ ਗਈ ਹੈ। ਸਾਡੇ ਨਜ਼ਦੀਕ ਸਿਰਫ਼ ਹਨੇਰਾ ਹੈ, ਇਸ ਲਈ ਸਾਨੂੰ ਰੌਸ਼ਨੀ ਦਾ ਇੰਤਜ਼ਾਰ ਕਰਨਾ ਪਵੇਗਾ। ਅਸੀਂ ਤੇਜ਼ ਰੌਸ਼ਨੀ ਦੀ ਆਸ ਰੱਖਦੇ ਹਾਂ ਪਰ ਸਾਨੂੰ ਸਿਰਫ਼ ਹਨੇਰਾ ਮਿਲਦਾ ਹੈ।
10 ਅਸੀਂ ਨੇਤਰਹੀਣ ਬੰਦਿਆਂ ਵਰਗੇ ਹਾਂ। ਅਸੀਂ ਇਨ੍ਹਾਂ ਕੰਧਾਂ ਨਾਲ ਅੰਨ੍ਹਿਆਂ ਵਾਂਗ ਠੋਕਰਾਂ ਖਾਂਦੇ ਹਾਂ। ਅਸੀਂ ਡਿੱਗਦੇ-ਢਹਿਂਦੇ ਫ਼ਿਰਦੇ ਹਾਂ ਜਿਵੇਂ ਰਾਤ ਹੋਵੇ। ਦਿਨ ਦੇ ਚਾਨਣ ਵਿੱਚ ਵੀ ਅਸੀਂ ਨਹੀਂ ਦੇਖ ਸਕਦੇ। ਦੁਪਿਹਰ ਵੇਲੇ ਵੀ ਅਸੀਂ ਮੁਰਦਿਆਂ ਵਾਂਗ ਡਿੱਗ ਪੈਂਦੇ ਹਾਂ।
11 ਅਸੀਂ ਸਾਰੇ ਬਹੁਤ ਉਦਾਸ ਹਾਂ, ਅਸੀਂ ਘੁੱਗੀ ਅਤੇ ਰਿੱਛਾਂ ਵਾਂਗ ਉਦਾਸ ਅਵਾਜ਼ਾਂ ਕੱਢ ਰਹੇ ਹਾਂ। ਅਸੀਂ ਉਸ ਸਮੇਂ ਦਾ ਇੰਤਜ਼ਾਰ ਕਰ ਰਹੇ ਹਾਂ ਜਦੋਂ ਸਾਰੇ ਲੋਕੀਂ ਨਿਰਪੱਖ ਹੋਣਗੇ। ਪਰ ਇੱਥੇ ਹਾਲੇ ਨਿਰਪੱਖਤਾ ਨਹੀਂ। ਅਸੀਂ ਬਚਾਏ ਜਾਣ ਦਾ ਇੰਤਜ਼ਾਰ ਕਰ ਰਹੇ ਹਾਂ ਪਰ ਮੁਕਤੀ ਹਾਲੇ ਤੱਕ ਬਹੁਤ ਦੂਰ ਹੈ।
12 ਕਿਉਂ ਕਿ ਅਸੀਂ ਆਪਣੇ ਪਰਮੇਸ਼ੁਰ ਦੇ ਖਿਲਾਫ਼ ਕਈ ਮੰਦੀਆਂ ਗੱਲਾਂ ਕੀਤੀਆਂ ਹਨ। ਸਾਡੇ ਪਾਪ ਦਰਸਾਉਂਦੇ ਨੇ ਕਿ ਅਸੀਂ ਗ਼ਲਤ ਹਾਂ। ਅਸੀਂ ਜਾਣਦੇ ਹਾਂ ਕਿ ਅਸੀਂ ਇਹ ਗੱਲਾਂ ਕਰਨ ਦੇ ਦੋਸ਼ੀ ਹਾਂ।
13 ਅਸੀਂ ਪਾਪ ਕੀਤੇ ਅਤੇ ਯਹੋਵਾਹ ਦੇ ਖਿਲਾਫ਼ ਹੋ ਗਏ ਸਾਂ। ਅਸੀਂ ਉਸ ਕੋਲੋਂ ਮੋੜ ਲਿਆ ਸੀ ਅਤੇ ਉਸ ਨੂੰ ਛੱਡ ਦਿੱਤਾ ਸੀ। ਅਸੀਂ ਬਦੀ ਦੀਆਂ ਯੋਜਨਾਵਾਂ ਬਣਾਈਆਂ। ਅਸੀਂ ਉਨ੍ਹਾਂ ਗੱਲਾਂ ਦੀਆਂ ਯੋਜਨਾਵਾਂ ਬਣਾਈਆਂ ਜੋ ਪਰਮੇਸ਼ੁਰ ਦੇ ਵਿਰੁੱਧ ਨੇ। ਅਸੀਂ ਇਨ੍ਹਾਂ ਗੱਲਾਂ ਬਾਰੇ ਸੋਚਿਆ ਅਤੇ ਆਪਣੇ ਦਿਲਾਂ ਅੰਦਰ ਇਨ੍ਹਾਂ ਦੀਆਂ ਯੋਜਨਾਵਾਂ ਬਣਾਈਆਂ।
14 ਇਨਸਾਫ਼ ਸਾਡੇ ਕੋਲੋਂ ਦੂਰ ਹੋ ਗਿਆ ਹੈ। ਨਿਰਪੱਖਤਾ ਬਹੁਤ ਦੂਰ ਖੜੀ ਹੈ। ਸੱਚਾਈ ਗਲੀਆਂ ਅੰਦਰ ਡਿੱਗ ਪਈ ਹੈ। ਨੇਕੀ ਨੂੰ ਸ਼ਹਿਰ ਵਿੱਚ ਵੜਨ ਦੀ ਇਜ਼ਾਜ਼ਤ ਨਹੀਂ।
15 ਸੱਚਾਈ ਚਲੀ ਗਈ ਹੈ। ਅਤੇ ਉਹ ਲੋਕ ਜਿਹੜੇ ਨੇਕੀ ਕਰਨਾ ਚਾਹੁੰਦੇ ਨੇ, ਲੁੱਟੇ ਜਾਂਦੇ ਨੇ। ਯਹੋਵਾਹ ਨੇ ਦੇਖਿਆ, ਤੇ ਉਸ ਨੂੰ ਕਿਤੇ ਵੀ ਨੇਕੀ ਨਹੀਂ ਮਿਲੀ। ਯਹੋਵਾਹ ਨੂੰ ਇਹ ਚੰਗਾ ਨਹੀਂ ਲਗਿਆ।
16 ਯਹੋਵਾਹ ਨੇ ਦੇਖਿਆ ਤੇ ਉਹ ਹੈਰਾਨ ਹੋ ਗਿਆ ਕਿ ਉਸ ਨੂੰ ਕੋਈ ਅਜਿਹਾ ਬੰਦਾ ਨਹੀਂ ਮਿਲ ਸਕਿਆ ਜਿਹੜਾ ਖਲੋ ਸਕੇ ਅਤੇ ਲੋਕਾਂ ਲਈ ਬੋਲ ਸਕੇ। ਇਸ ਲਈ, ਯਹੋਵਾਹ ਨੇ ਆਪਣੀ ਤਾਕਤ ਤੇ ਆਪਣੀ ਨੇਕੀ ਵਰਤੀ ਅਤੇ ਯਹੋਵਾਹ ਨੇ ਲੋਕਾਂ ਨੂੰ ਬਚਾ ਲਿਆ।
17 ਯਹੋਵਾਹ ਨੇ ਲੜਾਈ ਦੀ ਤਿਆਰੀ ਕੀਤੀ। ਯਹੋਵਾਹ ਨੇ ਨੇਕੀ ਦਾ ਜ਼ਰਾਬਕਤ, ਮੁਕਤ ਦਾ ਟੋਪ, ਸਜ਼ਾ ਦੇ ਕੱਪੜੇ ਅਤੇ ਸ਼ਕਤੀਸ਼ਾਲੀ ਪਿਆਰ ਦਾ ਕੋਟ ਪਹਿਨ ਲਿਆ।
18 ਯਹੋਵਾਹ ਆਪਣੇ ਦੁਸ਼ਮਣਾਂ ਨਾਲ ਨਾਰਾਜ਼ ਹੈ। ਇਸ ਲਈ ਯਹੋਵਾਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਸਦੇ ਉਹ ਅਧਿਕਾਰੀ ਹਨ। ਯਹੋਵਾਹ ਆਪਣੇ ਦੁਸ਼ਮਣਾਂ ਨਾਲ ਨਾਰਾਜ਼ ਹੈ। ਇਸ ਲਈ ਯਹੋਵਾਹ ਦੂਰ-ਦੁਰਾਡੇ ਦੇ ਸਾਰੇ ਲੋਕਾਂ ਨੂੰ ਸਜ਼ਾ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਸਦੇ ਉਹ ਅਧਿਕਾਰੀ ਨੇ।
19 ਪੱਛਮ ਦੇ ਲੋਕ ਭੈਭੀਤ ਹੋਣਗੇ ਅਤੇ ਯਹੋਵਾਹ ਦੇ ਨਾਮ ਦਾ ਆਦਰ ਕਰਨਗੇ। ਪੂਰਬ ਦੇ ਲੋਕ ਭੈਭੀਤ ਹੋਣਗੇ ਅਤੇ ਉਸਦੇ ਪਰਤਾਪ ਦਾ ਆਦਰ ਕਰਨਗੇ। ਯਹੋਵਾਹ ਤੇਜ਼ੀ ਨਾਲ ਆਵੇਗਾ ਜਿਵੇਂ, ਯਹੋਵਾਹ ਵੱਲੋਂ ਆਉਂਦੇ ਤੇਜ਼ ਹਵਾ ਦਾ ਵਗਾਇਆ ਹੋਇਆ, ਤੇਜ਼ ਵਗਦਾ ਦਰਿਆ ਹੁੰਦਾ ਹੈ।
20 ਮੁਕਤੀਦਾਤਾ ਇੱਕ ਵਾਰ ਫ਼ੇਰ ਸੀਯੋਨ ਵੱਲੋਂ ਆਵੇਗਾ। ਉਹ ਯਾਕੂਬ ਦੇ ਲੋਕਾਂ ਕੋਲ ਆਵੇਗਾ ਜਿਨ੍ਹਾਂ ਨੇ ਪਾਪ ਕੀਤਾ ਸੀ ਪਰ ਉਹ ਪਰਮੇਸ਼ੁਰ ਕੋਲ ਆ ਗਏ ਸਨ।
21 ਯਹੋਵਾਹ ਆਖਦਾ ਹੈ, "ਮੈਂ ਉਨ੍ਹਾਂ ਲੋਕਾਂ ਨਾਲ ਇੱਕ ਇਕਰਾਰਨਾਮਾ ਕਰਾਂਗਾ। ਮੇਰਾ ਵਾਅਦਾ ਹੈ ਕਿ ਮੇਰੀ ਰੂਹ ਤੇ ਮੇਰੇ ਸ਼ਬਦ ਜਿਨ੍ਹਾਂ ਨੂੰ ਮੈਂ ਤੁਹਾਡੇ ਮੂੰਹ ਵਿੱਚ ਪਾਉਂਦਾ ਹਾਂ, ਤੁਹਾਨੂੰ ਕਦੇ ਨਹੀਂ ਛੱਡ ਕੇ ਜਾਣਗੇ। ਉਹ ਤੁਹਾਡੇ ਬੱਚਿਆਂ ਅਤੇ ਤੁਹਾਡੇ ਬੱਚਿਆਂ ਦੇ ਬੱਚਿਆਂ ਸਂਗ ਰਹਿਣਗੇ। ਉਹ ਤੁਹਾਡੇ ਨਾਲ ਹੁਣ ਅਤੇ ਸਦਾ ਲਈ ਰਹਿਣਗੇ।"
ਕਾਂਡ 60

1 "ਹੇ ਯਰੂਸ਼ਲਮ, ਮੇਰੇ ਨੂਰ, ਉੱਠ। ਤੁਹਾਡਾ ਨੂਰ (ਯਹੋਵਾਹ) ਆ ਰਿਹਾ ਹੈ। ਯਹੋਵਾਹ ਦਾ ਪਰਤਾਪ ਤੁਹਾਡੇ ਉੱਤੇ ਚਮਕੇਗਾ।
2 ਹੁਣ ਹਨੇਰੇ ਨੇ ਧਰਤੀ ਨੂੰ ਕਜਿਆ ਅਤੇ ਲੋਕ ਅੰਧਕਾਰ ਅੰਦਰ ਨੇ। ਪਰ ਯਹੋਵਾਹ ਤੁਹਾਡੇ ਉੱਤੇ ਚਮਕੇਗਾ, ਅਤੇ ਉਸਦਾ ਪਰਤਾਪ ਤੁਹਾਡੇ ਉੱਤੇ ਦਿਖਾਈ ਦੇਵੇਗਾ।
3 ਕੌਮਾਂ ਤੁਹਾਡੇ ਨੂਰ ਵੱਲ ਆਉਣਗੀਆਂ। ਰਾਜੇ ਤੁਹਾਡੇ ਤੇਜ਼ ਚਾਨਣ ਕੋਲ ਆਉਣਗੇ।
4 ਆਪਣੇ ਆਲੇ-ਦੁਆਲੇ ਦੇਖੋ। ਦੇਖੋ ਚਾਰ-ਚੁਫ਼ੇਰੇ ਲੋਕ ਇਕੱਠੇ ਹੋ ਰਹੇ ਨੇ ਅਤੇ ਤੁਹਾਡੇ ਵੱਲ ਆ ਰਹੇ ਨੇ। ਉਹ ਦੂਰ-ਦੁਰਾਡਿਓ ਆ ਰਹੇ ਹਨ ਤੁਹਾਡੇ ਪੁੱਤਰ ਨੇ। ਅਤੇ ਉਨ੍ਹਾਂ ਦੇ ਨਾਲ ਤੁਹਾਡੀਆਂ ਧੀਆਂ ਆ ਰਹੀਆਂ ਨੇ।
5 ਇਹ ਭਵਿੱਖ ਵਿੱਚ ਵਾਪਰੇਗਾ। ਤੇ ਓਸ ਵੇਲੇ, ਤੁਸੀਂ ਆਪਣੇ ਲੋਕਾਂ ਨੂੰ ਅਤੇ ਆਪਣਿਆਂ ਚਿਹਰਿਆਂ ਨੂੰ ਖੁਸ਼ੀ ਨਾਲ ਚਮਕਦਿਆਂ ਦੇਖੋਂਗੇ। ਤੁਸੀਂ ਪਹਿਲਾਂ ਭੈਭੀਤ ਹੋਵੋਂਗੇ ਪਰ ਫ਼ੇਰ ਤੁਸੀਂ ਉੱਤੇਜਿਤ ਹੋਵੋਂਗੇ! ਸਮੁੰਦਰੋ ਪਾਰ ਦੀਆਂ ਸਮੂਹ ਦੌਲਤਾਂ ਤੁਹਾਡੇ ਸਾਮ੍ਹਣੇ ਰੱਖ ਦਿੱਤੀਆਂ ਜਾਣਗੀਆਂ। ਕੌਮਾਂ ਦੀਆਂ ਦੌਲਤਾਂ ਤੁਹਾਡੇ ਕੋਲ ਆਉਣਗੀਆਂ।
6 ਮਿਦਯਾਨ ਅਤੇ ਏਫਾਹ ਤੋਂ ਊਠਾਂ ਦੇ ਝੁਂਡ ਤੁਹਾਡੇ ਦੇਸ ਵਿੱਚੋਂ ਲੰਘਣਗੇ। ਸ਼ਬਾ ਤੋਂ ਊਠਾਂ ਦੀਆਂ ਲੰਮੀਆਂ ਕਤਾਰਾਂ ਆਉਣਗੀਆਂ। ਉਹ ਸੋਨਾ ਅਤੇ ਸੁਗੰਧੀਆਂ ਲਿਆਉਣਗੇ। ਲੋਕ, ਯਹੋਵਾਹ ਦੀ ਉਸਤਤ ਦੇ ਗੀਤ ਗਾਉਣਗੇ।
7 ਲੋਕ ਕੇਦਾਰ ਤੋਂ ਸਾਰੀਆਂ ਭੇਡਾਂ ਇਕੱਠੀਆਂ ਕਰਨਗੇ ਅਤੇ ਉਹ ਤੁਹਾਨੂੰ ਦੇ ਦੇਵਣਗੇ। ਉਹ ਨਬਾਯੋਬ ਵਿੱਚੋਂ ਦੁਂਬੇ ਲੈਕੇ ਆਉਣਗੇ। ਤੁਸੀਂ ਮੇਰੀ ਜਗਵੇਦੀ ਉੱਤੇ ਉਨ੍ਹਾਂ ਜਾਨਵਰਾਂ ਦੀ ਭੇਟ ਚੜਾਵੋਂਗੇ। ਅਤੇ ਮੈਂ ਉਨ੍ਹਾਂ ਨੂੰ ਪ੍ਰਵਾਨ ਕਰਾਂਗਾ। ਮੈਂ ਆਪਣੇ ਅਦਭੁਤ ਮੰਦਰ ਨੂੰ ਹੋਰ ਵੀ ਖੂਬਸੂਰਤ ਬਣਾਵਾਂਗਾ।
8 ਲੋਕਾਂ ਵੱਲ ਦੇਖੋ! ਉਹ ਕਾਹਲੀ-ਕਾਹਲੀ ਤੁਹਾਡੇ ਕੋਲ ਆ ਰਹੇ ਨੇ ਜਿਵੇਂ ਅਕਾਸ਼ ਵਿੱਚੋਂ ਬੱਦਲ ਲੰਘਦੇ ਨੇ। ਉਹ ਅਲ੍ਹਣਿਆਂ ਵੱਲ ਪਰਤਦੀਆਂ ਘੁੱਗੀ ਵਾਂਗ ਹਨ।
9 ਦੂਰ-ਦੁਰਾਡੇ ਦੇ ਦੇਸ਼ ਮੇਰਾ ਇੰਤਜ਼ਾਰ ਕਰ ਰਹੇ ਨੇ। ਵੱਡੇ ਮਾਲ ਵਾਹਕ ਜਹਾਜ਼ ਚੱਲਣ ਲਈ ਤਿਆਰ ਨੇ। ਉਹ ਜਹਾਜ਼ ਤੁਹਾਡੇ ਬੱਚਿਆਂ ਨੂੰ ਦੂਰ-ਦੁਰਾਡੇ ਦੇਸ਼ਾਂ ਤੋਂ ਲਿਆਉਣ ਲਈ ਤਿਆਰ ਨੇ। ਉਹ ਯਹੋਵਾਹ ਤੁਹਾਡੇ ਪਰਮੇਸ਼ੁਰ, ਇਸਰਾਏਲ ਦੇ ਪਵਿੱਤਰ ਪੁਰਖ ਦਾ ਆਦਰ ਕਰਨ ਲਈ ਆਪਣੇ ਨਾਲ ਚਾਂਦੀ ਅਤੇ ਸੋਨਾ ਲਿਆਉਣਗੇ। ਯਹੋਵਾਹ ਤੁਹਾਡੇ ਲਈ ਅਦਭੁਤ ਗੱਲਾਂ ਕਰਦਾ ਹੈ।
10 ਹੋਰਨਾਂ ਦੇਸ਼ਾਂ ਦੇ ਬੱਚੇ ਮੁੜਕੇ ਤੁਹਾਡੀਆਂ ਕੰਧਾਂ ਉਸਾਰਨਗੇ। ਉਨ੍ਹਾਂ ਦੇ ਰਾਜੇ ਤੁਹਾਡੀ ਸੇਵਾ ਕਰਨਗੇ। ਜਦੋਂ ਮੈਂ ਭੁੱਖਾ ਸਾਂ, ਮੈਂ ਤੁਹਾਨੂੰ ਦੁੱਖ ਦਿੱਤਾ। ਪਰ ਹੁਣ, ਮੈਂ ਤੁਹਾਡੇ ਉੱਤੇ ਮਿਹਰ ਕਰਨਾ ਚਾਹੁੰਦਾ ਹਾਂ ਇਸ ਲਈ ਮੈਂ ਤੁਹਾਨੂੰ ਸਕੂਨ ਦੇਵਾਂਗਾ।
11 ਤੁਹਾਡੇ ਦਰ ਹਮੇਸ਼ਾ ਖੁਲ੍ਹੇ ਰਹਿਣਗੇ। ਉਹ ਦਿਨ ਜਾਂ ਰਾਤ ਵੇਲੇ ਬੰਦ ਨਹੀਂ ਕੀਤੇ ਜਾਣਗੇ। ਕੌਮਾਂ ਅਤੇ ਉਨ੍ਹਾਂ ਦੇ ਰਾਜੇ ਆਪਣੀ ਦੌਲਤ ਤੁਹਾਡੇ ਕੋਲ ਲੈਕੇ ਆਉਣਗੇ।
12 ਕੋਈ ਵੀ ਕੌਮ ਜਾਂ ਰਾਜਧਾਨੀ ਜਿਹੜੀ ਤੁਹਾਡੀ ਸੇਵਾ ਨਹੀਂ ਕਰਦੀ, ਤਬਾਹ ਹੋ ਜਾਵੇਗੀ।
13 ਤੁਹਾਨੂੰ ਲਬਾਨੋਨ ਦੀਆਂ ਸਾਰੀਆਂ ਮਹਾਨ ਚੀਜ਼ਾਂ ਦਿੱਤੀਆਂ ਜਾਣਗੀਆਂ। ਲੋਕ ਤੁਹਾਡੇ ਲਈ ਚੀਲ੍ਹ ਦੇ ਰੁੱਖ, ਚਨਾਰ ਦੇ ਰੁੱਖ ਅਤੇ ਸਰੂ ਦੇ ਰੁੱਖ ਲੈ ਕੇ ਆਉਣਗੇ। ਇਹ ਰੁੱਖ, ਮੇਰੇ ਪਵਿੱਤਰ ਸਬਾਨ ਨੂੰ ਹੋਰ ਸੁੰਦਰ ਬਨਾਉਣ ਲਈ ਲੱਕੜ ਦੇ ਕੰਮ ਲਈ ਵਰਤੇ ਜਾਣਗੇ। ਇਹ ਸਬਾਨ ਮੇਰੇ ਸਿੰਘਾਸਣ ਦੇ ਸਾਮ੍ਹਣੇ ਇੱਕ ਮੇਜ਼ ਵਰਗਾ ਹੈ ਅਤੇ ਮੈਂ ਇਸ ਨੂੰ ਬਹੁਤ ਮਾਣ ਦਿਆਂਗਾ।
14 ਅਤੀਤ ਵਿੱਚ, ਲੋਕਾਂ ਨੇ ਤੁਹਾਨੂੰ ਦੁੱਖ ਦਿੱਤਾ ਸੀ। ਉਹ ਲੋਕ ਤੁਹਾਡੇ ਸਾਮ੍ਹਣੇ ਝੁਕਣਗੇ। ਅਤੀਤ ਵਿੱਚ, ਲੋਕਾਂ ਨੇ ਤੁਹਾਡੇ ਨਾਲ ਨਫ਼ਰਤ ਕੀਤੀ, ਉਹ ਲੋਕ ਤੁਹਾਡੇ ਪੈਰਾਂ ਉੱਤੇ ਝੁਕਣਗੇ। ਉਹ ਲੋਕ ਤੁਹਾਨੂੰ 'ਯਹੋਵਾਹ ਦਾ ਸ਼ਹਿਰ' 'ਇਸਰਾਏਲ ਦੇ ਪਵਿੱਤਰ ਪੁਰਖ ਦਾ ਸੀਯੋਨ ਬੁਲਾਉਣਗੇ।"'
15 "ਤੁਸੀਂ ਫ਼ੇਰ ਕਦੇ ਵੀ ਇਕੱਲੇ ਨਹੀਂ ਛੱਡੇ ਜਾਵੋਂਗੇ। ਫ਼ੇਰ ਕਦੇ ਵੀ ਤੁਹਾਡੇ ਨਾਲ ਨਫ਼ਰਤ ਨਹੀਂ ਕੀਤੀ ਜਾਵੇਗੀ। ਤੁਸੀਂ ਫ਼ੇਰ ਕਦੇ ਵੀ ਸੱਖਣੇ ਨਹੀਂ ਹੋਵੋਂਗੇ। ਮੈਂ ਸਦਾ ਲਈ ਤੁਹਾਨੂੰ ਮਹਾਨ ਬਣਾ ਦੇਵਾਂਗਾ। ਤੁਸੀਂ ਸਦਾ-ਸਦਾ ਲਈ ਪ੍ਰਸੰਨ ਹੋਵੋ।
16 ਕੌਮਾਂ ਤੁਹਾਨੂੰ ਉਹ ਸਭ ਕੁਝ ਦੇਣਗੀਆਂ ਜਿਸਦੀ ਤੁਹਾਨੂੰ ਲੋੜ ਹੈ। ਇਹ ਉਸ ਬੱਚੇ ਵਰਗਾ ਹੋਵੇਗਾ ਜਿਹੜਾ ਆਪਣੀ ਮਾਂ ਦੀ ਛਾਤੀ ਦਾ ਦੁੱਧ ਪੀਂਦਾ ਹੈ। ਪਰ ਤੁਸੀਂ ਰਾਜਿਆਂ ਦੀਆਂ ਦੌਲਤਾਂ ਪੀਵੋਂਗੇ। ਫ਼ੇਰ ਤੁਸੀਂ ਜਾਣ ਲਵੋਂਗੇ ਕਿ ਇਹ ਮੈਂ, ਯਹੋਵਾਹ ਹੀ ਹਾਂ, ਜਿਹੜਾ ਤੁਹਾਨੂੰ ਬਣਾਉਂਦਾ ਹਾਂ। ਤੁਸੀਂ ਜਾਣ ਜਾਵੋਂਗੇ ਕਿ ਯਾਕੂਬ ਦਾ ਮਹਾਨ ਪਰਮੇਸ਼ੁਰ ਤੁਹਾਡੀ ਰਾਖੀ ਕਰਦਾ ਹੈ।
17 ਹੁਣ ਤੁਹਾਡੇ ਕੋਲ ਪਿੱਤਲ ਹੈ, ਮੈਂ ਤੁਹਾਡੇ ਲਈ ਸੋਨਾ ਲਿਆਵਾਂਗਾ। ਹੁਣ ਤੁਹਾਡੇ ਕੋਲ ਲੋਹਾ ਹੈ, ਮੈਂ ਤੁਹਾਡੇ ਲਈ ਚਾਂਦੀ ਲਿਆਵਾਂਗਾ। ਮੈਂ ਤੁਹਾਡੀ ਲੱਕੜ ਨੂੰ ਪਿੱਤਲ ਵਿੱਚ ਬਦਲ ਦਿਆਂਗਾ। ਮੈਂ ਤੁਹਾਡੀ ਸਜ਼ਾ ਨੂੰ ਅਮਨ ਵਿੱਚ ਬਦਲ ਦਿਆਂਗਾ। ਹੁਣ ਤੁਹਾਨੂੰ ਲੋਕ ਦੁੱਖ ਦਿੰਦੇ ਹਨ ਪਰ ਲੋਕ ਤੁਹਾਡੇ ਲਈ ਚੰਗੀਆਂ ਗੱਲਾਂ ਕਰਨਗੇ।
18 ਤੁਹਾਡੇ ਦੇਸ਼ ਅੰਦਰ ਫ਼ੇਰ ਕਦੇ ਹਿੰਸਾ ਦੀਆਂ ਖਬਰਾਂ ਨਹੀਂ ਹੋਣਗੀਆਂ। ਲੋਕ ਕਦੇ ਵੀ ਤੁਹਾਡੇ ਦੇਸ਼ ਉੱਤੇ ਹਮਲਾ ਨਹੀਂ ਕਰਨਗੇ ਅਤੇ ਨਾ ਕਦੇ ਤੁਹਾਡੀ ਚੋਰੀ ਕਰਨਗੇ। ਤੁਸੀਂ ਆਪਣੀਆਂ ਕੰਧਾਂ ਨੂੰ 'ਮੁਕਤੀ' ਦਾ ਨਾਮ ਦਿਓਗੇ। ਤੁਸੀਂ ਆਪਣੇ ਦਰਾਂ ਦਾ ਨਾਮ 'ਉਸਤਤ' ਰੱਖੋਂਗੇ।
19 ਦਿਨ ਵੇਲੇ ਫ਼ੇਰ ਸੂਰਜ ਤੁਹਾਡੀ ਰੋਸ਼ਨੀ ਨਹੀਂ ਹੋਵੇਗਾ। ਫ਼ੇਰ ਚੰਨ ਦੀ ਰੋਸ਼ਨੀ ਤੁਹਾਡੀ ਰਾਤ ਦੀ ਰੋਸ਼ਨੀ ਨਹੀਂ ਹੋਵੇਗੀ। ਕਿਉਂ ਕਿ ਯਹੋਵਾਹ ਸਦਾ ਲਈ ਤੁਹਾਡੀ ਰੋਸ਼ਨੀ ਹੋਵੇਗਾ। ਤੁਹਾਡਾ ਪਰਮੇਸ਼ੁਰ ਤੁਹਾਡਾ ਪਰਤਾਪ ਹੋਵੇਗਾ।
20 ਤੁਹਾਡਾ ਸੂਰਜ ਫ਼ੇਰ ਕਦੇ ਵੀ ਨਹੀਂ ਛੁਪੇਗਾ। ਤੁਹਾਡਾ ਚੰਨ ਫ਼ੇਰ ਕਦੇ ਹਨੇਰਾ ਨਹੀਂ ਹੋਵੇਗਾ। ਕਿਉਂ ਕਿ ਯਹੋਵਾਹ ਸਦਾ ਲਈ ਤੁਹਾਡੀ ਰੋਸ਼ਨੀ ਹੋਵੇਗਾ। ਅਤੇ ਤੁਹਾਡੀ ਉਦਾਸੀ ਦਾ ਸਮਾਂ ਖਤਮ ਹੋ ਜਾਵੇਗਾ।
21 ਤੁਹਾਡੇ ਸਾਰੇ ਲੋਕ ਨੇਕ ਹੋਣਗੇ। ਉਨ੍ਹਾਂ ਲੋਕਾਂ ਨੂੰ ਸਦਾ ਲਈ ਧਰਤੀ ਮਿਲੇਗੀ। ਮੈਂ ਉਨ੍ਹਾਂ ਲੋਕਾਂ ਨੂੰ ਸਾਜਿਆ ਸੀ। ਉਹ ਇੱਕ ਅਦਭੁਤ ਪੌਦਾ ਹਨ, ਜਿਸ ਨੂੰ ਮੈਂ ਆਪਣੇ ਹੱਥੀਂ ਸਾਜਿਆ ਸੀ।
22 ਛੋਟੇ ਤੋਂ ਛੋਟਾ ਪਰਿਵਾਰ ਵੀ ਵੱਡਾ ਪਰਿਵਾਰ-ਸਮੂਹ ਬਣ ਜਾਵੇਗਾ। ਛੋਟੇ ਤੋਂ ਛੋਟਾ ਪਰਿਵਾਰ ਵੀ ਸ਼ਕਤੀਸ਼ਾਲੀ ਕੌਮ ਬਣ ਜਾਵੇਗਾ। ਜਦੋਂ ਢੁਕਵਾਂ ਸਮਾਂ ਹੋਵੇਗਾਂ, ਮੈਂ, ਯਹੋਵਾਹ ਛੇਤੀ ਹੀ ਆਵਾਂਗਾ। ਮੈਂ ਇਨ੍ਹਾਂ ਗੱਲਾਂ ਨੂੰ ਵਾਪਰਨ ਦੇਵਾਂਗਾ।"
ਕਾਂਡ 61

1 "ਮੇਰੇ ਪ੍ਰਭੂ, ਯਹੋਵਾਹ ਨੇ ਆਪਣੀ ਰੂਹ ਮੇਰੇ ਅੰਦਰ ਰੱਖ ਦਿੱਤੀ ਸੀ। ਯਹੋਵਾਹ ਨੇ ਮੇਰੀ ਚੋਣ ਗਰੀਬ ਲੋਕਾਂ ਨੂੰ ਸ਼ੁਭ ਸਮਾਚਾਰ ਦੇਣ ਲਈ ਅਤੇ ਉਦਾਸ ਲੋਕਾਂ ਨੂੰ ਸਕੂਨ ਦੇਣ ਲਈ ਕੀਤੀ ਸੀ। ਯਹੋਵਾਹ ਨੇ ਮੈਨੂੰ ਬੰਦੀਵਾਨਾਂ ਨੂੰ ਇਹ ਆਖਣ ਲਈ ਕਿ ਉਹ ਆਜ਼ਾਦ ਹਨ ਅਤੇ ਗੁਲਾਮਾਂ ਨੂੰ ਇਹ ਕਿ ਉਨ੍ਹਾਂ ਨੂੰ ਅਜ਼ਾਦ ਕਰ ਦਿੱਤਾ ਜਾਵੇਗਾ, ਆਖਣ ਲਈ ਭੇਜਿਆ ਸੀ।
2 ਯਹੋਵਾਹ ਨੇ ਮੈਨੂੰ ਉਸ ਸਮੇਂ ਦਾ ਐਲਾਨ ਕਰਨ ਲਈ ਭੇਜਿਆ ਸੀ ਕਿ ਉਹ ਕਦੋਂ ਆਪਣੀ ਮਿਹਰ ਦਰਸਾਵੇਗਾ। ਯਹੋਵਾਹ ਨੇ ਮੈਨੂੰ ਇਹ ਐਲਾਨ ਕਰਨ ਲਈ ਭੇਜਿਆ ਸੀ ਕਿ ਕਦੋਂ ਸਾਡਾ ਪਰਮੇਸ਼ੁਰ ਮੰਦੇ ਲੋਕਾਂ ਨੂੰ ਸਜ਼ਾ ਦੇਵੇਗਾ। ਯਹੋਵਾਹ ਨੇ ਮੈਨੂੰ ਉਦਾਸ ਲੋਕਾਂ ਨੂੰ ਸਕੂਨ ਦੇਣ ਲਈ ਭੇਜਿਆ ਸੀ।
3 ਯਹੋਵਾਹ ਨੇ ਮੈਨੂੰ ਸੀਯੋਨ ਦੇ ਉਦਾਸ ਲੋਕਾਂ ਵੱਲ ਭੇਜਿਆ ਸੀ। ਮੈਂ ਉਨ੍ਹਾਂ ਨੂੰ ਜਸ਼ਨ ਲਈ ਤਿਆਰ ਕਰਾਂਗਾ। ਮੈਂ ਉਨ੍ਹਾਂ ਦੇ ਮਬ੍ਬੇ ਉੱਤੋਂ ਰਾਖ ਨੂੰ ਪੂੰਝ ਦਿਆਂਗਾ ਅਤੇ ਉਨ੍ਹਾਂ ਨੂੰ ਇੱਕ ਤਾਜ ਦਿਆਂਗਾ। ਮੈਂ ਉਨ੍ਹਾਂ ਦੀ ਉਦਾਸੀ ਲੈ ਲਵਾਂਗਾ ਅਤੇ ਉਨ੍ਹਾਂ ਨੂੰ ਖੁਸ਼ੀ ਦਾ ਤੇਲ ਦੇ ਦਿਆਂਗਾ। ਮੈਂ ਉਨ੍ਹਾਂ ਦਾ ਗਮ ਲੈ ਲਵਾਂਗਾ ਅਤੇ ਉਨ੍ਹਾਂ ਨੂੰ ਜਸ਼ਨ ਦੀ ਪੋਸ਼ਾਕ ਦਿਆਂਗਾ। ਪਰਮੇਸ਼ੁਰ ਨੇ ਮੈਨੂੰ ਉਨ੍ਹਾਂ ਲੋਕਾਂ ਨੂੰ ਇੱਕ ਨਾਮ ਦੇਣ ਲਈ ਭੇਜਿਆ ਸੀ 'ਚੰਗੇ ਰੁੱਖ' ਅਤੇ 'ਯਹੋਵਾਹ ਦਾ ਅਦਭੁਤ ਪੌਦਾ।'
4 "ਉਸ ਸਮੇਂ, ਉਹ ਪੁਰਾਣੇ ਸ਼ਹਿਰ ਜਿਹੜੇ ਤਬਾਹ ਹੋ ਗਏ ਸਨ, ਫ਼ੇਰ ਉਸਾਰੇ ਜਾਣਗੇ। ਉਨ੍ਹਾਂ ਸ਼ਹਿਰਾਂ ਨੂੰ ਇਸ ਤਰ੍ਹਾਂ ਨਵਾਂ ਬਣਾ ਦਿੱਤਾ ਜਾਵੇਗਾ ਜਿਵੇਂ ਉਹ ਆਦਿ ਵਿੱਚ ਸਨ। ਉਹ ਸ਼ਹਿਰ ਜਿਹੜੇ ਬਹੁਤ ਸਾਰੇ ਸਾਲਾਂ ਤੀਕ ਤਬਾਹ ਕੀਤੇ ਜਾਂਦੇ ਰਹੇ ਸੀ, ਨਵੇਂ ਬਣਾਏ ਜਾਣਗੇ।
5 "ਫ਼ੇਰ ਤੁਹਾਡੇ ਦੁਸਮਣ ਤੁਹਾਡੇ ਕੋਲ ਆਉਣਗੇ ਅਤੇ ਤੁਹਾਡੀਆਂ ਭੇਡਾਂ ਦੀ ਦੇਖਭਾਲ ਕਰਨਗੇ। ਤੁਹਾਡੇ ਦੁਸ਼ਮਣਾਂ ਦੇ ਬਚੇ ਤੁਹਾਡੇ ਖੇਤਾਂ ਅਤੇ ਤੁਹਾਡੇ ਬਾਗਾਂ ਵਿੱਚ ਕੰਮ ਕਰਨਗੇ।
6 ਤੁਹਾਨੂੰ ਬੁਲਾਇਆ ਜਾਵੇਗਾ, 'ਯਹੋਵਾਹ ਦੇ ਜਾਜਕ!' 'ਸਾਡੇ ਪਰਮੇਸ਼ੁਰ ਦੇ ਸੇਵਕ।' ਤੁਹਾਨੂੰ ਉਹ ਦੌਲਤਾਂ ਮਿਲਣਗੀਆਂ ਜਿਹੜੀਆਂ ਧਰਤੀ ਦੀਆਂ ਸਮੂਹ ਕੌਮਾਂ ਤੋਂ ਆਉਣਗੀਆਂ। ਅਤੇ ਫ਼ੇਰ ਤੁਸੀਂ ਇਨ੍ਹਾਂ ਨੂੰ ਹਾਸਿਲ ਕਰਕੇ ਮਾਣ ਕਰੋਗੇ।
7 "ਅਤੀਤ ਵਿੱਚ ਹੋਰਨਾਂ ਲੋਕਾਂ ਨੇ ਤੁਹਾਨੂੰ ਸ਼ਰਮਸਾਰ ਕੀਤਾ ਸੀ ਅਤੇ ਤੁਹਾਨੂੰ ਬੁਰਾ ਭਲਾ ਆਖਿਆ ਸੀ। ਤੁਹਾਨੂੰ ਹੋਰਨਾਂ ਸਾਰਿਆਂ ਨਾਲੋਂ ਵਧੇਰੇ ਸ਼ਰਮਿੰਦਾ ਕੀਤਾ ਗਿਆ ਸੀ। ਇਸ ਲਈ ਤੁਹਾਨੂੰ ਆਪਣੇ ਦੇਸ਼ ਵਿੱਚ ਹੋਰਨਾਂ ਲੋਕਾਂ ਨਾਲੋਂ ਦੋ ਗੁਣਾ ਵਧੇਰੇ ਪ੍ਰਾਪਤ ਹੋਵੇਗਾ। ਤੁਹਾਨੂੰ ਉਹ ਖੁਸ਼ੀ ਮਿਲੇਗੀ ਜਿਹੜੀ ਸਦਾ ਰਹੇਗੀ।
8 ਇਹ ਇਉਂ ਵਾਪਰੇਗਾ? ਕਿਉਂਕਿ ਮੈਂ ਯਹੋਵਾਹ ਹਾਂ ਅਤੇ ਮੈਂ ਨਿਰਪੱਖਤਾ ਨੂੰ ਪਸੰਦ ਕਰਦਾ ਹਾਂ। ਮੈਂ ਚੋਰੀ ਕਰਨ ਨੂੰ ਨਫ਼ਰਤ ਕਰਦਾ ਹਾਂ ਅਤੇ ਹਰ ਉਸ ਗੱਲ ਨੂੰ ਜਿਹੜੀ ਗ਼ਲਤ ਹੈ। ਇਸ ਲਈ ਮੈਂ ਲੋਕਾਂ ਨੂੰ ਉਹ ਧਨ ਦਿਆਂਗਾ ਜਿਹੜਾ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ। ਮੈਂ ਆਪਣੇ ਲੋਕਾਂ ਨਾਲ ਸਦਾ ਲਈ ਇੱਕ ਇਕਰਾਰਨਾਮਾ ਕਰਾਂਗਾ।
9 ਸਾਰੀਆਂ ਕੌਮਾਂ ਦਾ ਹਰ ਕੋਈ ਬੰਦਾ ਮੇਰੇ ਬੰਦਿਆਂ ਨੂੰ ਜਾਣੇਗਾ। ਹਰ ਕੋਈ ਮੇਰੀ ਕੌਮ ਦੇ ਬੱਚਿਆਂ ਨੂੰ ਜਾਣੇਗਾ। ਕੋਈ ਵੀ ਬੰਦਾ ਜਿਹੜਾ ਉਨ੍ਹਾਂ ਨੂੰ ਦੇਖੇਗਾ ਇਹ ਜਾਣ ਜਾਵੇਗਾ ਕਿ ਯਹੋਵਾਹ ਉਨ੍ਹਾਂ ਨੂੰ ਅਸੀਸ ਦਿੰਦਾ ਹੈ।"
10 "ਯਹੋਵਾਹ ਮੈਨੂੰ ਬਹੁਤ-ਬਹੁਤ ਪ੍ਰਸੰਨ ਕਰਦਾ ਹੈ। ਮੇਰਾ ਸਾਰਾ ਆਪਾ ਪਰਮੇਸ਼ੁਰ ਲਈ ਪ੍ਰਸੰਨ ਹੈ। ਯਹੋਵਾਹ ਨੇ ਮੈਨੂੰ ਮੁਕਤੀ ਦੇ ਬਸਤਰ ਪੁਆਏ। ਇਹ ਬਸਤਰ ਉਨ੍ਹਾਂ ਸੁੰਦਰ ਬਸਤਰਾਂ ਵਰਗੇ ਹਨ ਜਿਹੜੇ ਕੋਈ ਆਪਣੀ ਸ਼ਾਦੀ ਉੱਤੇ ਪਹਿਨਦਾ ਹੈ। ਯਹੋਵਾਹ ਨੇ ਮੈਨੂੰ ਆਪਣੀ ਨੇਕੀ ਦਾ ਕੋਟ ਪਹਿਨਾਇਆ। ਇਹ ਕੋਟ ਉਨ੍ਹਾਂ ਬਸਤਰਾਂ ਵਰਗਾ ਹੈ ਜਿਹੜੇ ਕੋਈ ਔਰਤ ਆਪਣੀ ਸ਼ਾਦੀ ਉੱਤੇ ਪਹਿਨਦੀ ਹੈ।
11 ਧਰਤੀ ਪੌਦਿਆਂ ਨੂੰ ਉਗਾਉਂਦੀ ਹੈ। ਲੋਕੀ ਬਾਗ਼ ਅੰਦਰ ਬੀਜ ਬੀਜਦੇ ਨੇ, ਅਤੇ ਬਾਗ਼ ਉਨ੍ਹਾਂ ਨੂੰ ਉਗਾਉਂਦਾ ਹੈ। ਇਸੇ ਤਰ੍ਹਾਂ, ਯਹੋਵਾਹ ਨੇਕੀ ਨੂੰ ਉਗਾਵੇਗਾ। ਯਹੋਵਾਹ ਸਾਰੀਆਂ ਕੌਮਾਂ ਅੰਦਰ ਉਸਤਤ ਨੂੰ ਉਗਾਵੇਗਾ।"
ਕਾਂਡ 62

1 "ਮੈਂ ਸੀਯੋਨ ਨੂੰ ਪਿਆਰ ਕਰਦਾ ਹਾਂ, ਇਸ ਲਈ ਮੈਂ ਸਦਾ ਉਸ ਦੇ ਪੱਖ ਵਿੱਚ ਬੋਲਦਾ ਰਹਾਂਗਾ। ਮੈਂ ਸੀਯੋਨ ਨੂੰ ਪਿਆਰ ਕਰਦਾ ਹਾਂ, ਇਸ ਲਈ ਮੈਂ ਬੋਲਣੋ ਨਹੀਂ ਹਟਾਂਗਾ। ਮੈਂ ਉਦੋਂ ਤੀਕ ਬੋਲਦਾ ਰਹਾਂਗਾ ਜਦੋਂ ਤੱਕ ਕਿ ਨੇਕੀ ਤੇਜ਼ ਰੌਸ਼ਨੀ ਵਾਂਗ ਨਾ ਚਮਕ ਪਵੇ। ਮੈਂ ਉਦੋਂ ਤੀਕ ਬੋਲਦਾ ਰਹਾਂਗਾ ਜਦੋਂ ਤੀਕ ਕਿ ਮੁਕਤੀ ਲਾਟ ਵਾਂਗ ਬਲ ਨਹੀਂ ਪੈਂਦੀ।
2 ਫ਼ੇਰ ਸਾਰੀਆਂ ਕੌਮਾਂ ਤੇਰੀ ਨੇਕੀ ਨੂੰ ਦੇਖ ਲੈਣਗੀਆਂ। ਸਾਰੇ ਰਾਜੇ ਤੇਰੇ ਮਾਣ ਨੂੰ ਦੇਖਣਗੇ ਤੇਰਾ ਨਾਮ ਫ਼ੇਰ ਨਵਾਂ ਹੋਵੇਗਾ। ਯਹੋਵਾਹ ਖੁਦ ਉਹ ਨਵਾਂ ਨਾਮ ਤੈਨੂੰ ਦੇਵੇਗਾ।
3 ਯਹੋਵਾਹ ਤੇਰੇ ਉੱਤੇ ਬਹੁਤ ਮਾਣ ਕਰੇਗਾ। ਤੂੰ ਯਹੋਵਾਹ ਦੇ ਹੱਥਾਂ ਵਿੱਚ ਫ਼ੜਿਆ ਇੱਕ ਖੂਬਸੂਰਤ ਤਾਜ ਹੋਵੇਗਾ।
4 ਤੈਨੂੰ ਫ਼ੇਰ ਕਦੇ ਵੀ 'ਉਹ ਲੋਕ ਜਿਨ੍ਹਾਂ ਨੂੰ ਯਹੋਵਾਹ ਨੇ ਛੱਡ ਦਿੱਤਾ ਸੀ' ਨਹੀਂ ਸਦਿਆ ਜਾਵੇਗਾ। ਫ਼ੇਰ ਕਦੇ ਵੀ ਤੇਰੀ ਧਰਤੀ 'ਉਹ ਧਰਤੀ ਜਿਸ ਨੂੰ ਯਹੋਵਾਹ ਨੇ ਤਬਾਹ ਕੀਤਾ ਸੀ' ਨਹੀਂ ਸਦ੍ਦੀ ਜਾਵੇਗੀ। ਤੈਨੂੰ 'ਉਹ ਲੋਕ ਜਿਨ੍ਹਾਂ ਨੂੰ ਪਰਮੇਸ਼ੁਰ ਪਿਆਰ ਕਰਦਾ ਹੈ' ਸਦਿਆ ਜਾਵੇਗਾ। ਤੇਰੀ ਧਰਤੀ ਨੂੰ 'ਪਰਮੇਸ਼ੁਰ ਦੀ ਵਹੁਟੀ' ਸਦਿਆ ਜਾਵੇਗਾ। ਕਿਉਂ ਕਿ ਯਹੋਵਾਹ ਤੈਨੂੰ ਪਿਆਰ ਕਰਦਾ ਹੈ। ਅਤੇ ਤੇਰੀ ਧਰਤੀ ਉਸ ਦੀ ਹੋਵੇਗੀ।
5 ਜਦੋਂ ਕੋਈ ਗਭ੍ਭਰੂ ਕਿਸੇ ਮੁਟਿਆਰ ਨੂੰ ਪਿਆਰ ਕਰਦਾ ਹੈ ਉਹ ਉਸ ਨਾਲ ਸ਼ਾਦੀ ਕਰਦਾ ਹੈ ਤੇ ਉਹ ਉਸ ਦੀ ਪਤਨੀ ਬਣ ਜਾਂਦੀ ਹੈ। ਇਸੇ ਤਰ੍ਹਾਂ ਹੀ, ਤੁਹਾਡਾ ਮੁਕਤੀਦਾਤਾ ਤੁਹਾਡਾ ਪਤੀ ਹੋਵੇਗਾ। ਬੰਦਾ ਆਪਣੀ ਨਵੀਂ-ਨਵੇਲੀ ਵਹੁਟੀ ਨਾਲ ਬਹੁਤ ਪ੍ਰਸੰਨ ਹੁੰਦਾ ਹੈ। ਇਸੇ ਤਰ੍ਹਾਂ ਹੀ, ਸਾਡਾ ਪਰਮੇਸ਼ੁਰ ਤੇਰੇ ਨਾਲ ਬਹੁਤ ਪ੍ਰਸੰਨ ਹੋਵੇਗਾ।"
6 "ਹੇ ਯਰੂਸ਼ਲਮ, ਮੈਂ ਪਹਿਰੇਦਾਰ (ਨਬੀ) ਤੇਰੀ ਕੰਧ ਉੱਤੇ ਬਿਠਾਉਂਦਾ ਹਾਂ। ਉਹ ਪਹਿਰੇਦਾਰ ਚੁੱਪ ਨਹੀਂ ਹੋਣਗੇ। ਉਹ ਦਿਨ ਰਾਤ ਪ੍ਰਾਰਥਨਾ ਕਰਦੇ ਰਹਿਣਗੇ। ਰਾਖਿਓ, ਤੁਹਾਨੂੰ ਯਹੋਵਾਹ ਅੱਗੇ ਪ੍ਰਾਰਥਨਾ ਕਰਦੇ ਰਹਿਣਾ ਚਾਹੀਦਾ ਹੈ। ਤੁਹਾਨੂੰ ਚਾਹੀਦਾ ਕਿ ਉਸ ਨੂੰ ਉਸ ਦਾ ਇਕਰਾਰ ਚੇਤੇ ਕਰਾਉ। ਪ੍ਰਾਰਥਨਾ ਕਰਨੋ ਨਾ ਹਟੋ।
7 ਤੁਹਾਨੂੰ ਯਹੋਵਾਹ ਅੱਗੇ ਅਵੱਸ਼ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਦੋਂ ਤੱਕ ਉਹ ਯਰੂਸ਼ਲਮ ਨੂੰ ਅਜਿਹਾ ਸ਼ਹਿਰ ਨਹੀਂ ਬਣਾਉਂਦਾ ਜਿਸ ਨੂੰ ਦੁਨੀਆਂ ਦੇ ਸਾਰੇ ਲੋਕ ਵਡਿਆਉਣ।
8 ਯਹੋਵਾਹ ਨੇ ਇਕਰਾਰ ਕੀਤਾ। ਯਹੋਵਾਹ ਨੇ ਪ੍ਰਮਾਣ ਵਜੋਂ ਆਪਣੀ ਸ਼ਕਤੀ ਦਾ ਇਸਤੇਮਾਲ ਕੀਤਾ। ਅਤੇ ਯਹੋਵਾਹ ਆਪਣੀ ਸ਼ਕਤੀ ਦਾ ਇਸਤੇਮਾਲ ਇਸ ਇਕਰਾਰ ਨੂੰ ਪੂਰਾ ਕਰਨ ਵਿੱਚ ਕਰੇਗਾ। ਯਹੋਵਾਹ ਨੇ ਆਖਿਆ, "ਮੈਂ ਇਕਰਾਰ ਕਰਦਾ ਹਾਂ ਕਿ ਫ਼ੇਰ ਕਦੇ ਵੀ ਤੁਹਾਡਾ ਭੋਜਨ ਤੁਹਾਡੇ ਦੁਸ਼ਮਣਾਂ ਨੂੰ ਨਹੀਂ ਦੇਵਾਂਗਾ। ਮੈਂ ਇਕਰਾਰ ਕਰਦਾ ਹਾਂ ਕਿ ਤੁਹਾਡੇ ਦੁਸ਼ਮਣ ਫ਼ੇਰ ਕਦੇ ਵੀ ਉਹ ਮੈਅ ਨਹੀਂ ਖੋਣਗੇ ਜਿਹੜੀ ਤੁਸੀਂ ਬਣਾਉਂਦੇ ਹੋ।
9 ਜਿਹੜਾ ਬੰਦਾ ਭੋਜਨ ਇਕੱਠਾ ਕਰਦਾ ਹੈ ਉਹੀ ਇਸਨੂੰ ਖਾਵੇਗਾ, ਅਤੇ ਉਹ ਬੰਦਾ ਯਹੋਵਾਹ ਦੀ ਉਸਤਤ ਕਰੇਗਾ। ਜਿਹੜਾ ਬੰਦਾ ਅੰਗੂਰ ਤੋੜਦਾ ਹੈ, ਉਹੀ ਉਨ੍ਹਾਂ ਅੰਗੂਰਾਂ ਦੀ ਮੈਅ ਪੀਵੇਗਾ। ਅਤੇ ਇਹ ਗੱਲਾਂ ਮੇਰੀ ਪਵਿੱਤਰ ਧਰਤੀ ਉੱਤੇ ਵਾਪਰਨਗੀਆਂ।
10 ਦਰਾਂ ਬਾਣੀਁ ਲੰਘ ਜਾਓ! ਲੋਕਾਂ ਨੂੰ ਰਸਤਾ ਦਿਓ! ਸੜਕ ਨੂੰ ਤਿਆਰ ਕਰੋ! ਸੜਕ ਤੋਂ ਸਾਰੇ ਕਂਕਰ-ਪੱਥਰ ਚੁੱਕ ਦਿਓ! ਲੋਕਾਂ ਨੂੰ ਸੰਕੇਤ ਲਈ ਝੰਡਾ ਉੱਚਾ ਕਰੋ!
11 ਸੁਣੋ, ਯਹੋਵਾਹ ਸਾਰੇ ਦੂਰ-ਦੁਰਾਡੇ ਦੇਸ਼ਾਂ ਨਾਲ ਗੱਲ ਕਰ ਰਿਹਾ ਹੈ: "ਸੀਯੋਨ ਦੇ ਲੋਕਾਂ ਨੂੰ ਦੱਸ ਦਿਓ, ਦੇਖੋ, ਤੁਹਾਡਾ ਮੁਕਤੀਦਾਤਾ ਆ ਰਿਹਾ ਹੈ। ਉਹ ਤੁਹਾਡੇ ਲਈ ਤੁਹਾਡਾ ਇਨਾਮ ਲਿਆ ਰਿਹਾ ਹੈ। ਉਹ ਆਪਣੇ ਨਾਲ ਇਨਾਮ ਲਿਆ ਰਿਹਾ ਹੈ।"
12 ਉਸਦੇ ਬੰਦੇ "ਪਵਿੱਤਰ ਲੋਕ", ਅਤੇ 'ਯਹੋਵਾਹ ਦੇ ਬਖਸ਼ੇ ਹੋਏ ਬੰਦੇ' ਸਦ੍ਦੇ ਜਾਣਗੇ। ਅਤੇ ਯਰੂਸ਼ਲਮ ਨੂੰ 'ਨਗਰੀ, ਜਿਸ ਨੂੰ ਪਰਮੇਸ਼ੁਰ ਚਾਹੁੰਦਾ ਹੈ", "ਨਗਰੀ, ਜਿਸਦੇ ਨਾਲ ਪਰਮੇਸ਼ੁਰ ਹੈ" ਸਦਿਆ ਜਾਵੇਗਾ।
ਕਾਂਡ 63

1 ਅਦੋਮ ਤੋਂ ਇਹ ਕੌਣ ਆ ਰਿਹਾ ਹੈ? ਉਹ ਬਸਾਰਾਹ ਤੋਂ ਆਉਂਦਾ ਹੈ। ਅਤੇ ਉਸਦੇ ਬਸਤਰ ਸੂਹੇ ਰੰਗ ਵਿੱਚ ਰਂਗੇ ਹੋਏ ਨੇ। ਉਹ ਆਪਣੀ ਪੋਸ਼ਾਕ ਵਿੱਚ ਸ਼ਾਨਦਾਰ ਦਿਸਦਾ ਹੈ। ਉਹ ਆਪਣੀ ਮਹਾਨ ਸ਼ਕਤੀ ਨਾਲ ਸਿਰ ਝੁਕਾ ਕੇ ਤੁਰ ਰਿਹਾ ਹੈ। ਉਹ ਆਖਦਾ ਹੈ, "ਮੇਰੇ ਕੋਲ ਤੁਹਾਨੂੰ ਬਚਾਉਣ ਦੀ ਸ਼ਕਤੀ ਹੈ, ਅਤੇ ਮੈਂ ਸੱਚ ਬੋਲਦਾ ਹਾਂ।"
2 "ਤੁਹਾਡੇ ਬਸਤਰ ਲਾਲ ਸੂਹੇ ਕਿਉਂ ਨੇ? ਉਹ ਬਸਤਰ ਉਸ ਬੰਦੇ ਵਰਗੇ ਨੇ ਜਿਹੜਾ ਅੰਗੂਰਾਂ ਨੂੰ ਮੈਅ ਬਨਾਉਣ ਲਈ ਕੁਚਲਦਾ ਹੈ।"
3 ਉਹ ਜਵਾਬ ਦਿੰਦਾ ਹੈ, "ਮੈਂ ਇਕੱਲਾ ਹੀ ਵਾਈਨਪ੍ਰੈਸ ਅੰਦਰ ਤੁਰਿਆ ਹਾਂ। ਕਿਸੇ ਨੇ ਮੇਰੀ ਸਹਾਇਤਾ ਨਹੀਂ ਕੀਤੀ। ਮੈਂ ਨਰਾਜ਼ ਸਾਂ ਅਤੇ ਅੰਗੂਰਾਂ ਉੱਤੇ ਤੁਰਦਾ ਰਿਹਾ। ਦੁਸ਼ਮਣਾਂ ਦਾ ਲਹੂ ਮੇਰੇ ਕੱਪੜਿਆਂ ਉੱਤੇ ਡੁਲ੍ਹਿਆ। ਇਸ ਲਈ ਮੇਰੇ ਕੱਪੜੇ ਗੰਦੇ ਹਨ।
4 ਮੈਂ ਲੋਕਾਂ ਨੂੰ ਸਜ਼ਾ ਦੇਣ ਲਈ ਇੱਕ ਸਮਾਂ ਚੁਣਿਆ। ਹੁਣ ਮੇਰਾ, ਆਪਣੇ ਬੰਦਿਆਂ ਨੂੰ ਬਚਾਉਣ ਅਤੇ ਉਨ੍ਹਾਂ ਦੀ ਰਾਖੀ ਕਰਨ ਦਾ ਸਮਾਂ ਆ ਰਿਹਾ ਹੈ।
5 ਮੈਂ ਚਾਰ-ਚੁਫ਼ੇਰੇ ਦੇਖਿਆ, ਪਰ ਮੈਨੂੰ ਮੇਰੀ ਸਹਾਇਤਾ ਕਰਨ ਵਾਲਾ ਕੋਈ ਵੀ ਵਿਅਕਤੀ ਨਹੀਂ ਦਿਸਿਆ। ਮੈਂ ਹੈਰਾਨ ਸਾਂ ਕਿ ਕਿਸੇ ਨੇ ਵੀ ਮੇਰਾ ਪੱਖ ਨਹੀਂ ਲਿਆ ਸੀ। ਇਸ ਲਈ ਮੈਂ ਆਪਣੇ ਬੰਦਿਆਂ ਨੂੰ ਬਚਾਉਣ ਲਈ ਆਪਣੀ ਸ਼ਕਤੀ ਵਰਤੀ। ਮੇਰੇ ਆਪਣੇ ਰੋਹ ਨੇ ਮੈਨੂੰ ਆਸਰਾ ਦਿੱਤਾ।
6 ਜਦੋਂ ਮੈਂ ਗੁੱਸੇ ਸਾਂ, ਮੈਂ ਲੋਕਾਂ ਨੂੰ ਕੁਚਲਦਾ ਰਿਹਾ ਮੈਂ ਉਨ੍ਹਾਂ ਨੂੰ ਆਪਣੀ ਤੈਸ਼ ਵਿੱਚ ਸਜ਼ਾ ਦਿੱਤੀ ਮੈਂ ਉਨ੍ਹਾਂ ਦਾ ਲਹੂ ਧਰਤੀ ਉੱਤੇ ਡੋਲ੍ਹਿਆ।"
7 ਮੈਂ ਚੇਤੇ ਰੱਖਾਂਗਾ ਕਿ ਯਹੋਵਾਹ ਮਿਹਰਬਾਨ ਹੈ। ਅਤੇ ਮੈਂ ਯਹੋਵਾਹ ਦੀ ਉਸਤਤ ਕਰਨੀ ਚੇਤੇ ਰੱਖਾਂਗਾ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਬਹੁਤ ਚੰਗੀਆਂ ਚੀਜ਼ਾਂ ਦਿੱਤੀਆਂ! ਯਹੋਵਾਹ ਸਾਡੇ ਉੱਪਰ ਬਹੁਤ ਮਿਹਰਬਾਨ ਰਿਹਾ ਹੈ। ਯਹੋਵਾਹ ਨੇ ਸਾਡੇ ਲਈ ਦਇਆ ਦਰਸਾਈ।
8 ਯਹੋਵਾਹ ਨੇ ਆਖਿਆ, "ਇਹ ਮੇਰੇ ਲੋਕ ਹਨ। ਇਹ ਮੇਰੇ ਅਸਲੀ ਬੱਚੇ ਹਨ।" ਇਸ ਲਈ ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਬਚਾ ਲਿਆ।
9 ਲੋਕਾਂ ਲਈ ਬਹੁਤ ਮੁਸੀਬਤ ਸਨ, ਪਰ ਯਹੋਵਾਹ ਉਨ੍ਹਾਂ ਦੇ ਖਿਲਾਫ਼ ਨਹੀਂ ਸੀ। ਯਹੋਵਾਹ ਨੇ ਲੋਕਾਂ ਨਾਲ ਪਿਆਰ ਕੀਤਾ ਅਤੇ ਉਨ੍ਹਾਂ ਲਈ ਦੁੱਖ ਮਹਿਸੂਸ ਕੀਤਾ। ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਬਚਾਇਆ। ਯਹੋਵਾਹ ਨੇ ਉਨ੍ਹਾਂ ਨੂੰ ਬਚਾਉਣ ਲਈ ਆਪਣਾ ਖਾਸ ਦੂਤ ਭੇਜਿਆ। ਉਸਨੇ ਉਨ੍ਹਾਂ ਨੂੰ ਉੱਪਰ ਚੁੱਕ ਲਿਆ ਅਤੇ ਲੈ ਗਿਆ। ਅਤੇ ਉਹ ਉਨ੍ਹਾਂ ਦੀ ਸਦਾ ਲਈ ਦੇਖ-ਭਾਲ ਕਰੇਗਾ।
10 ਪਰ ਲੋਕ ਯਹੋਵਾਹ ਦੇ ਖਿਲਾਫ਼ ਹੋ ਗਏ ਸਨ। ਉਨ੍ਹਾਂ ਨੇ ਉਸਦੇ ਪਵਿੱਤਰ ਆਤਮੇ ਨੂੰ ਬਹੁਤ ਉਦਾਸ ਕਰ ਦਿੱਤਾ। ਇਸ ਲਈ ਯਹੋਵਾਹ ਉਨ੍ਹਾਂ ਦਾ ਦੁਸ਼ਮਣ ਹੋ ਗਿਆ। ਯਹੋਵਾਹ ਉਨ੍ਹਾਂ ਲੋਕਾਂ ਦੇ ਖਿਲਾਫ਼ ਲੜਿਆ।
11 ਪਰ ਯਹੋਵਾਹ ਨੂੰ ਹੁਣ ਤੱਕ ਚੇਤੇ ਹੈ ਕਿ ਬਹੁਤ ਪਹਿਲਾਂ ਕੀ ਵਾਪਰਿਆ ਸੀ। ਉਸ ਨੂੰ ਮੂਸਾ ਅਤੇ ਉਸਦੇ ਲੋਕਾਂ ਦੀ ਯਾਦ ਹੈ। ਯਹੋਵਾਹ ਹੀ ਸੀ ਜਿਸ ਨੇ ਉਨ੍ਹਾਂ ਲੋਕਾਂ ਨੂੰ ਸਮੁੰਦਰੋ ਪਾਰ ਲੰਘਾਇਆ ਸੀ। ਉਸ ਨੇ ਆਪਣੇ ਇੱਜੜ ਦੀ ਅਗਵਾਈ ਕਰਨ ਲਈ, ਆਪਣੇ ਅਜੜੀਆਂ ਦਾ ਇਸਤੇਮਾਲ ਕੀਤਾ ਸੀ। ਪਰ ਹੁਣ ਯਹੋਵਾਹ ਕਿੱਥੋ ਹੈ, ਉਹ ਜਿਸਨੇ ਉਨ੍ਹਾਂ ਦਰਮਿਆਨ ਆਪਣਾ ਆਤਮਾ ਪਾਇਆ।
12 ਯਹੋਵਾਹ ਨੇ ਮੂਸਾ ਦਾ ਸੱਜਾ ਹੱਥ ਫ਼ੜਕੇ ਅਗਵਾਈ ਕੀਤੀ। ਯਹੋਵਾਹ ਨੇ ਮੂਸਾ ਦੀ ਅਗਵਾਈ ਲਈ ਆਪਣੀ ਅਦਭੁਤ ਸ਼ਕਤੀ ਦਾ ਇਸਤੇਮਾਲ ਕੀਤਾ। ਯਹੋਵਾਹ ਨੇ ਪਾਣੀ ਨੂੰ ਵੰਡ ਦਿੱਤਾ ਤਾਂ ਜੋ ਲੋਕ ਸਮੁੰਦਰ ਵਿੱਚੋਂ ਲੰਘ ਸਕਣ। ਯਹੋਵਾਹ ਨੇ ਇਹ ਮਹਾਨ ਗੱਲਾਂ ਕਰਕੇ ਆਪਣਾ ਨਾਮ ਮਸ਼ਹੂਰ ਕਰ ਦਿੱਤਾ।
13 ਯਹੋਵਾਹ ਨੇ ਡੂੰਘੇ ਸਮੁੰਦਰਾਂ ਵਿੱਚੋਂ ਲੋਕਾਂ ਦੀ ਅਗਵਾਈ ਕੀਤੀ। ਲੋਕੀ ਬਿਨਾ ਡੋਲੇ ਤੁਰਦੇ ਗਏ ਜਿਵੇਂ ਘੋੜਾ ਮਾਰੂਬਲ ਵਿੱਚ ਤੁਰਦਾ ਹੈ।
14 ਖੇਤਾਂ ਵਿੱਚੋਂ ਲੰਘਦਿਆਂ ਹੋਇਆਂ ਕੋਈ ਪਸ਼ੂ ਨਹੀਂ ਡਿੱਗਦਾ। ਇਸੇ ਤਰ੍ਹਾਂ ਹੀ, ਲੋਕ ਸਮੁੰਦਰ ਵਿੱਚੋਂ ਲੰਘਣ ਸਮੇਂ ਨਹੀਂ ਡਿੱਗੇ। ਯਹੋਵਾਹ ਦੇ ਆਤਮੇ ਨੇ, ਲੋਕਾਂ ਦੀ ਅਰਾਮ ਕਰਨ ਵਾਲੀ ਥਾਂ ਵੱਲ ਅਗਵਾਈ ਕੀਤੀ। ਲੋਕ ਸਾਰਾ ਸਮਾਂ ਸੁਰਖਿਅਤ ਰਹੇ। ਯਹੋਵਾਹ ਜੀ, ਇਹੀ ਢੰਗ ਸੀ ਜਿਸ ਨਾਲ ਤੁਸੀਂ ਆਪਣੇ ਲੋਕਾਂ ਦੀ ਅਗਵਾਈ ਕੀਤੀ। ਤੁਸੀਂ ਲੋਕਾਂ ਦੀ ਅਗਵਾਈ ਕੀਤੀ ਅਤੇ ਤੁਸੀਂ ਆਪਣੇ-ਆਪ ਨੂੰ ਅਦਭੁਤ ਬਣਾ ਲਿਆ।
15 ਯਹੋਵਾਹ ਜੀ, ਆਪਣੇ ਉੱਚੇ ਅਕਾਸ਼ਾਂ ਤੋਂ ਹੇਠਾਂ ਵੱਲ ਦੇਖੋ। ਦੇਖੋ ਕਿ ਹੁਣ ਕਿਹੜੀਆਂ ਗੱਲਾਂ ਵਾਪਰ ਰਹੀਆਂ ਨੇ! ਅਕਾਸ਼ ਵਿਚਲੇ ਆਪਣੇ ਮਹਾਨ ਅਤੇ ਪਵਿੱਤਰ ਘਰ ਵਿੱਚੋਂ, ਸਾਡੇ ਵੱਲ ਦੇਖੋ। ਸਾਡੇ ਲਈ ਤੁਹਾਡਾ ਗੂਹੜਾ ਪਿਆਰ ਕਿੱਥੋ ਹੈ? ਤੁਹਾਡੇ ਤਾਕਤਵਰ ਕੰਮ ਕਿੱਥੋ ਨੇ ਜਿਹੜੇ ਤੁਹਾਡੇ ਧੁਰ ਅੰਦਰੋਂ ਆਉਂਦੇ ਨੇ? ਮੇਰੇ ਲਈ ਤੁਹਾਡੀ ਦਇਆ ਕਿੱਥੋ ਹੈ? ਤੁਸੀਂ ਆਪਣੇ ਮਿਹਰ ਭਰੇ ਪਿਆਰ ਨੂੰ ਮੇਰੇ ਕੋਲੋਂ ਕਿੱਥੋ ਛੁਪਾ ਰਹੇ ਹੋ?
16 ਦੇਖੋ, ਤੁਸੀਂ ਸਾਡੇ ਪਿਤਾ ਹੋ! ਅਬਰਾਹਾਮ ਸਾਨੂੰ ਨਹੀਂ ਜਾਣਦਾ। ਇਸਰਾਏਲ (ਯਾਕੂਬ) ਸਾਨੂੰ ਨਹੀਂ ਪਛਾਣਦਾ। ਯਹੋਵਾਹ ਜੀ, ਤੁਸੀਂ ਸਾਡੇ ਪਿਤਾ ਹੋ, ਤੁਸੀਂ ਹੀ ਹੋ ਜਿਸਨੇ ਸਾਨੂੰ ਸਦਾ ਬਚਾਇਆ ਹੈ।
17 ਯਹੋਵਾਹ ਜੀ, ਤੁਸੀਂ ਸਾਨੂੰ ਆਪਣੇ ਤੋਂ ਦੂਰ ਕਿਉਂ ਧੱਕ ਰਹੇ ਹੋਂ? ਸਾਡੇ ਲਈ ਤੁਹਾਡੇ ਪੈਰੋਕਾਰ ਬਣਨ ਨੂੰ ਮੁਸ਼ਕਿਲ ਕਿਉਂ ਬਣਾ ਰਹੇ ਹੋ? ਯਹੋਵਾਹ ਜੀ, ਸਾਡੇ ਵੱਲ ਪਰਤ ਆਓ! ਅਸੀਂ ਤੁਹਾਡੇ ਸੇਵਕ ਹਾਂ। ਸਾਡੇ ਵੱਲ ਆ ਜਾਓ ਅਤੇ ਸਾਡੇ ਸਹਾਇਤਾ ਕਰੋ! ਤੁਹਾਡੇ ਪਰਿਵਾਰ ਹੀ ਸਾਡੇ ਨੇ।
18 ਤੁਹਾਡੇ ਲੋਕਾਂ ਨੇ ਤੁਹਾਡੀ ਪਵਿੱਤਰ ਜ਼ਮੀਨ ਉੱਤੇ ਸਿਰਫ ਬੋੜੇ ਹੀ ਸਮੇਂ ਲਈ ਕਬਜ਼ਾ ਕੀਤਾ ਅਤੇ ਹੁਣ ਸਾਡੇ ਦੁਸ਼ਮਣਾ ਨੇ ਤੁਹਾਡੇ ਮੰਦਰ ਨੂੰ ਮਿਧਿਆ ਹੈ।
19 ਕੁਝ ਲੋਕਾਂ ਉੱਤੇ ਤੇਰਾ ਸ਼ਾਸਨ ਨਹੀਂ ਸੀ। ਉਹ ਤੁਹਾਡਾ ਨਾਮ ਕਬੂਲ ਨਹੀਂ ਕਰਦੇ। ਅਤੇ ਅਸੀਂ ਵੀ ਉਨ੍ਹਾਂ ਲੋਕਾਂ ਵਰਗੇ ਸਾਂ।
ਕਾਂਡ 64

1 ਜੇ ਕਿਤੇ ਤੁਸੀਂ ਅਕਾਸ਼ਾਂ ਨੂੰ ਚੀਰਕੇ ਖੋਲ੍ਹ ਦਿੰਦੇ ਅਤੇ ਹੇਠਾਂ ਧਰਤੀ ਉੱਤੇ ਆ ਜਾਂਦੇ, ਫ਼ੇਰ ਹਰ ਸ਼ੈਅ ਬਦਲ ਜਾਂਦੀ। ਤੁਹਾਡੇ ਸਾਮ੍ਹਣੇ ਪਰਬਤ ਪਿਘਲ ਜਾਂਦੇ।
2 ਪਰਬਤ ਬਲਦੀਆਂ ਝਾੜੀਆਂ ਵਾਂਗ ਲ-ਲਟ ਕਰਕੇ ਬਲਦੇ ਨੇ। ਜਿਵੇਂ ਪਾਣੀ ਨੂੰ ਅੱਗ ਲਗੀ ਹੋਵੇ ਪਰਬਤ ਉਬਲਦੇ ਨੇ। ਫ਼ੇਰ ਤੁਹਾਡੇ ਦੁਸ਼ਮਣ ਤੁਹਾਡੇ ਬਾਰੇ ਜਾਣ ਜਾਂਦੇ। ਫ਼ੇਰ ਸਾਰੀਆਂ ਕੌਮਾਂ ਡਰ ਨਾਲ ਕੰਬਦੀਆਂ, ਜਦੋਂ ਉਹ ਤੁਹਾਨੂੰ ਦੇਖਦੀਆਂ।
3 ਜਦੋਂ ਤੂੰ ਭੈ-ਦਾਇਕ ਕਰਨੀਆਂ ਕੀਤੀਆਂ ਜਿਨ੍ਹਾਂ ਦੀ ਅਸੀਂ ਆਸ ਨਹੀਂ ਕੀਤੀ ਸੀ, ਪਰਬਤ ਤੇਰੇ ਅੱਗੇ ਪਿਘਲ ਗਏ।
4 ਤੁਹਾਡੇ ਲੋਕਾਂ ਨੇ ਅਸਲ ਵਿੱਚ ਕਦੇ ਤੁਹਾਡੀ ਗੱਲ ਸੁਣੀ ਨਹੀਂ। ਤੁਹਾਡੇ ਲੋਕਾਂ ਨੇ ਕਦੇ ਵੀ ਨਹੀਂ ਸੁਣੀਆਂ ਜੋ ਗੱਲਾਂ ਤੁਸੀਂ ਆਖੀਆਂ। ਕਿਸੇ ਨੇ ਵੀ ਤੁਹਾਡੇ ਜਿਹਾ ਪਰਮੇਸ਼ੁਰ ਨਹੀਂ ਦੇਖਿਆ ਹੈ। ਤੁਹਾਡੇ ਸਿਵਾ ਕੋਈ ਹੋਰ ਪਰਮੇਸ਼ੁਰ ਨਹੀਂ ਹੈ। ਜੇ ਲੋਕ ਧੀਰਜਵਾਨ ਹੋਣ ਅਤੇ ਸਹਾਇਤਾ ਲਈ ਤੁਹਾਡਾ ਇੰਤਜ਼ਾਰ ਕਰਨ, ਫ਼ੇਰ ਤੁਸੀਂ ਉਨ੍ਹਾਂ ਲਈ ਮਹਾਨ ਗੱਲਾਂ ਕਰੋਂਗੇ।
5 ਤੁਸੀਂ ਉਨ੍ਹਾਂ ਲੋਕਾਂ ਸੰਗ ਹੋ ਜਿਹੜੇ ਨੇਕੀ ਕਰਨੀ ਪਸੰਦ ਕਰਦੇ ਨੇ। ਉਹ ਲੋਕ ਉਸ ਢੰਗ ਨਾਲ ਜਿਉਂਦੇ ਹੋਏ, ਜਿਹੋ ਜਿਹਾ ਤੁਸੀਂ ਚਾਹੁੰਦੇ ਹੋ, ਤੁਹਾਨੂੰ ਚੇਤੇ ਕਰਦੇ ਨੇ। ਪਰ ਅਤੀਤ ਵਿੱਚ ਅਸੀਂ ਤੁਹਾਡੇ ਖਿਲਾਫ਼ ਪਾਪ ਕੀਤਾ ਸੀ। ਤੁਸੀਂ ਸਾਡੇ ਉੱਤੇ ਕਹਿਰਵਾਨ ਹੋ ਗਏ ਸੀ, ਇਸ ਲਈ ਹੁਣ ਅਸੀਂ ਕਿਵੇਂ ਬਚਾਂਗੇ?
6 ਅਸੀਂ ਸਾਰੇ ਹੀ ਪਾਪ ਨਾਲ ਨਾਪਾਕ ਹਾਂ। ਸਾਡੇ ਨੇਕ ਅਮਲ ਵੀ ਪਵਿੱਤਰ ਨਹੀਂ ਹਨ ਉਹ ਖੂਨ ਨਾਲ ਭਰੇ ਗੋਦੜੇ ਵਰਗੇ ਹਨ। ਅਸੀਂ ਸਾਰੇ ਹੀ ਮੁਰਦਾ ਪਤਿਆਂ ਵ੍ਵਰਗੇ ਹਾਂ। ਸਾਡੇ ਪਾਪਾਂ ਨੇ ਸਾਨੂੰ ਹਵਾ ਵਾਂਗ ਉਡਾਇਆ ਹੈ।
7 ਅਸੀਂ ਤੁਹਾਡੀ ਉਪਾਸਨਾ ਨਹੀਂ ਕਰਦੇ। ਅਸੀਂ ਤੁਹਾਡੇ ਨਾਮ ਉੱਤੇ ਯਕੀਨ ਨਹੀਂ ਕਰਦੇ। ਸਾਡੇ ਅੰਦਰ ਤੁਹਾਡੇ ਪੈਰੋਕਾਰ ਬਣਨ ਦਾ ਉਤਸਾਹ ਨਹੀਂ। ਇਸ ਲਈ ਤੁਸੀਂ ਸਾਡੇ ਕੋਲੋਂ ਮੂੰਹ ਮੋੜ ਲਿਆ ਹੈ। ਅਸੀਂ ਤੁਹਾਡੇ ਸਾਮ੍ਹਣੇ ਮਜ਼ਬੂਰ ਹਾਂ ਕਿਉਂ ਕਿ ਅਸੀਂ ਪਾਪ ਨਾਲ ਭਰੇ ਹੋਏ ਹਾਂ।
8 ਪਰ ਯਹੋਵਾਹ ਜੀ, ਤੁਸੀਂ ਸਾਡੇ ਪਿਤਾ ਹੋ। ਅਸੀਂ ਮਿੱਟੀ ਵਾਂਗ ਹਾਂ ਅਤੇ ਤੁਸੀਂ ਕੁਂਭਕਾਰ ਹੋ। ਸਾਨੂੰ ਸਾਰਿਆਂ ਨੂੰ ਤੁਹਾਡੇ ਹੱਥਾਂ ਨੇ ਸਾਜਿਆ।
9 ਯਹੋਵਾਹ ਜੀ, ਸਾਡੇ ਨਾਲ ਨਾਰਾਜ਼ ਨਾ ਰਹੋ! ਸਾਡੇ ਪਾਪ ਸਦਾ ਲਈ ਚੇਤੇ ਨਾ ਰੱਖੋ! ਮਿਹਰ ਕਰਕੇ ਸਾਡੇ ਵੱਲ ਦੇਖੋ! ਅਸੀਂ ਤੁਹਾਡੇ ਬੰਦੇ ਹਾਂ।
10 ਤੁਹਾਡੇ ਪਵਿੱਤਰ ਸ਼ਹਿਰ ਸੱਖਣੇ ਨੇ। ਉਹ ਸ਼ਹਿਰ ਹੁਣ ਮਾਰੂਬਲ ਵਾਂਗ ਨੇ। ਸੀਯੋਨ ਮਾਰੂਬਲ ਹੈ! ਯਰੂਸ਼ਲਮ ਤਬਾਹ ਹੈ!
11 ਸਾਡੇ ਪੁਰਖਿਆਂ ਨੇ ਸਾਡੇ ਪਵਿੱਤਰ ਮੰਦਰ ਵਿੱਚ ਤੁਹਾਡੀ ਉਪਾਸਨਾ ਕੀਤੀ। ਸਾਡਾ ਮੰਦਰ ਕਿੰਨਾ ਅਦਭੁਤ ਸੀ ਪਰ ਹੁਣ ਉਹ ਅੱਗ ਅੰਦਰ ਸੜ ਚੁਕਿਆ ਹੈ। ਸਾਡੀਆਂ ਸਾਰੀਆਂ ਕੀਮਤੀ ਚੀਜ਼ਾਂ ਤਬਾਹ ਹੋ ਗਈਆਂ ਨੇ।
12 ਕੀ ਇਹ ਸਾਰੀਆਂ ਚੀਜ਼ਾਂ, ਤੁਹਾਨੂੰ ਸਾਡੇ ਨਾਲ ਪਿਆਰ ਦਰਸਾਉਣ ਤੋਂ ਦੂਰ ਰੱਖਣਗੀਆਂ? ਕੀ ਤੁਸੀਂ ਲਗਾਤਾਰ ਕੁਝ ਨਹੀਂ ਕਹੋਁਗੇ? ਕੀ ਤੁਸੀਂ ਸਾਨੂੰ ਹਮੇਸ਼ਾ ਹੀ ਸਜ਼ਾ ਦਿਓਗੇ?
ਕਾਂਡ 65

1 ਯਹੋਵਾਹ ਆਖਦਾ ਹੈ, "ਮੈਂ ਉਨ੍ਹਾਂ ਲੋਕਾਂ ਦੀ ਸਹਾਇਤਾ ਵੀ ਕੀਤੀ ਜਿਹੜੇ ਮੇਰੇ ਕੋਲ ਸਲਾਹ ਲੈਣ ਨਹੀਂ ਆਏ ਸਨ। ਉਹ ਲੋਕ ਜਿਨ੍ਹਾਂ ਮੈਨੂੰ ਲਭਿਆ ਉਹ ਮੇਰੀ ਤਲਾਸ਼ ਨਹੀਂ ਕਰ ਰਹੇ ਸਨ। ਮੈਂ ਉਸ ਕੌਮ ਨਾਲ ਗੱਲ ਕੀਤੀ ਜਿਹੜੀ ਮੇਰੇ ਨਾਮ ਦੀ ਧਾਰਣੀ ਨਹੀਂ ਹੈ। ਮੈਂ ਆਖਿਆ, 'ਮੈਂ ਇੱਥੇ ਹਾਂ! ਮੈਂ ਇੱਥੇ ਹਾਂ!'
2 "ਮੈਂ ਉਨ੍ਹਾਂ ਲੋਕਾਂ ਨੂੰ ਪ੍ਰਵਾਨ ਕਰਨ ਲਈ ਤਿਆਰ ਖੜਾ ਸਾਂ ਜਿਹੜੇ ਮੇਰੇ ਖਿਲਾਫ਼ ਹੋ ਗਏ ਸਨ। ਮੈਂ ਉਨ੍ਹਾਂ ਲੋਕਾਂ ਦੀ ਉਡੀਕ ਕਰ ਰਿਹਾ ਸਾਂ ਕਿ ਉਹ ਮੇਰੇ ਵੱਲ ਆਉਣ। ਪਰ ਉਨ੍ਹਾਂ ਨੇ ਅਜਿਹੇ ਢੰਗ ਨਾਲ ਜਿਉਣਾ ਜਾਰੀ ਰੱਖਿਆ ਜਿਹ੍ਹੜਾ ਠੀਕ ਨਹੀਂ। ਉਨ੍ਹਾਂ ਨੇ ਹਰ ਉਹ ਗੱਲ ਕੀਤੀ ਜਿਹੜੀ ਉਨ੍ਹਾਂ ਦਾ ਦਿਲ ਚਾਹੁੰਦਾ ਸੀ।
3 ਉਹ ਲੋਕ ਮੇਰੇ ਸਾਮ੍ਹਣੇ ਹਨ ਤੇ ਮੈਨੂੰ ਹਮੇਸ਼ਾ ਗੁੱਸਾ ਦਿਵਾਉਂਦੇ ਰਹਿੰਦੇ ਹਨ। ਉਹ ਲੋਕ ਬਲੀਆਂ ਚੜਾਉਂਦੇ ਹਨ ਅਤੇ ਆਪਣੇ ਖਾਸ ਬਾਗਾਂ ਅੰਦਰ ਧੂਫ਼ਾਂ ਬੁਖਾਉਂਦੇ ਹਨ।
4 ਉਹ ਲੋਕ ਕਬਰਾਂ ਦੇ ਦਰਮਿਆਨ ਬੈਠਦੇ ਹਨ। ਉਹ ਮੁਰਦਾ ਲੋਕਾਂ ਪਾਸੋਂ ਸੰਦੇਸ਼ ਦਾ ਇੰਤਜ਼ਾਰ ਕਰਦੇ ਰਹਿੰਦੇ ਹਨ। ਉਹ ਮੁਰਦਾ ਲਾਸ਼ਾਂ ਨਾਲ ਰਹਿੰਦੇ ਵੀ ਹਨ। ਉਹ ਸੂਰ ਦਾ ਮਾਸ ਖਾਂਦੇ ਹਨ। ਉਨ੍ਹਾਂ ਦੇ ਛੁਰੀ ਕਾਂਟੇ ਸੜੇ ਹੋਏ ਮਾਸ ਨਾਲ ਲਿਬੜੇ ਹੁੰਦੇ ਹਨ।
5 "ਪਰ ਉਹ ਲੋਕ ਹੋਰਨਾਂ ਨੂੰ ਆਖਦੇ ਹਨ, 'ਮੇਰੇ ਨੇੜੇ ਨਾ ਆਉਣਾ! ਜਿੰਨਾ ਚਿਰ ਮੈਂ ਤੁਹਾਨੂੰ ਸ਼ੁਧ੍ਧ ਨਹੀਂ ਕਰ ਲੈਂਦਾ, ਮੈਨੂੰ ਛੁਹਣਾ ਨਹੀਂ! ਉਹ ਮੇਰੇ ਨੱਕ ਵਿੱਚ ਧੂਏਂ ਵਾਂਗ ਹਨ। ਅਤੇ ਉਨ੍ਹਾਂ ਦੀ ਅੱਗ ਹਰ ਸਮੇਂ ਬਲਦੀ ਰਹਿੰਦੀ ਹੈ।"
6 "ਦੇਖੋ, ਇੱਥੇ ਇੱਕ ਬਿਲ੍ਲ ਹੈ ਜਿਸਨੂੰ ਅਦਾ ਕਰਨਾ ਜ਼ਰੂਰੀ ਹੈ। ਇਹ ਬਿਲ੍ਲ ਦਰਸਾਉਂਦਾ ਹੈ ਕਿ ਤੁਸੀਂ ਆਪਣੇ ਪਾਪ ਲਈ ਦੋਸ਼ੀ ਹੋ। ਮੈਂ ਉਦੋਂ ਤੀਕ ਸ਼ਾਂਤ ਨਹੀਂ ਹੋਵਾਂਗਾ ਜਿੰਨਾ ਚਿਰ ਮੈਂ ਇਹ ਬਿਲ੍ਲ ਅਦਾ ਨਹੀਂ ਕਰਦਾ, ਅਤੇ ਮੈਂ ਇਸ ਬਿਲ੍ਲ ਨੂੰ ਤੁਹਾਨੂੰ ਸਜ਼ਾ ਦੇ ਕੇ ਅਦਾ ਕਰਾਂਗਾ।
7 "ਤੁਹਾਡੇ ਅਤੇ ਤੁਹਾਡੇ ਪੁਰਖਿਆਂ ਦੇ ਪਾਪ ਇੱਕੋ ਜਿਹੇ ਹਨ।" ਯਹੋਵਾਹ ਨੇ ਇਹ ਆਖਿਆ, "ਤੁਹਾਡੇ ਪੁਰਖਿਆਂ ਨੇ ਉਦੋਂ ਪਾਪ ਕੀਤਾ ਜਦੋਂ ਉਨ੍ਹਾਂ ਨੇ ਪਰਬਤ ਵਿੱਚ ਧੂਫ਼ਾਂ ਧੁਖਾਈਆਂ। ਉਨ੍ਹਾਂ ਨੇ ਉਨ੍ਹਾਂ ਪਹਾੜੀਆਂ ਉੱਤੇ ਮੈਨੂੰ ਅਪਮਾਨਿਤ ਕੀਤਾ ਅਤੇ ਮੈਂ ਉਨ੍ਹਾਂ ਨੂੰ ਪਹਿਲਾਂ ਸਜ਼ਾ ਦਿੱਤੀ। ਜਿਸਦੇ ਉਹ ਅਧਿਕਾਰੀ ਸਨ।"
8 ਯਹੋਵਾਹ ਆਖਦਾ ਹੈ, "ਜਦੋਂ ਅੰਗੂਰਾਂ ਵਿੱਚ ਨਵੀਂ ਸ਼ਰਾਬ ਹੁੰਦੀ ਹੈ, ਲੋਕ ਨਚੋੜ ਕੇ ਸ਼ਰਾਬ ਕੱਢ ਲੈਂਦੇ ਹਨ। ਪਰ ਉਹ ਅੰਗੂਰਾਂ ਨੂੰ ਪੂਰੀ ਤਰ੍ਹਾਂ ਬਰਬਾਦ ਨਹੀਂ ਕਰਦੇ। ਉਹ ਅਜਿਹਾ ਕਰਦੇ ਹਨ ਕਿਉਂਕਿ ਅੰਗੂਰਾਂ ਨੂੰ ਫ਼ੇਰ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ। ਇਹੀ ਗੱਲ ਮੈਂ ਆਪਣੇ ਸੇਵਕਾਂ ਨਾਲ ਕਰਾਂਗਾ। ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ।
9 ਮੈਂ ਯਾਕੂਬ (ਇਸਰਾਏਲ) ਦੇ ਕੁਝ ਬੰਦਿਆਂ ਨੂੰ ਰੱਖ ਲਵਾਂਗਾ। ਯਹੂਦਾਹ ਦੇ ਕੁਝ ਬੰਦੇ ਮੇਰੇ ਪਰਬਤ ਦੇ ਮਾਲਕ ਹੋਣਗੇ। ਮੇਰੇ ਸੇਵਕ ਓਥੇ ਰਹਿਣਗੇ। ਮੈਂ ਉਨ੍ਹਾਂ ਲੋਕਾਂ ਦੀ ਚੋਣ ਕਰਾਂਗਾ ਜਿਹੜੇ ਓਥੇ ਰਹਿਣਗੇ।
10 ਫੇਰ ਸ਼ਾਰੋਨ ਵਾਦੀ ਭੇਡਾਂ ਲਈ ਚਾਰਗਾਹ ਹੋਵੇਗੀ। ਆਕੋਰ ਦੀ ਵਾਦੀ ਪਸ਼ੂਆਂ ਦੇ ਆਰਾਮ ਕਰਨ ਦੀ ਥਾਂ ਹੋਵੇਗੀ। ਇਹ ਸਾਰੀਆਂ ਚੀਜ਼ਾਂ ਮੇਰੇ ਲੋਕਾਂ ਲਈ ਹੋਣਗੀਆਂ। ਉਹ ਲੋਕ ਜਿਹੜੇ ਮੈਨੂੰ ਤਲਾਸ਼ ਕਰਦੇ ਹਨ।
11 "ਪਰ ਤੁਸੀਂ ਲੋਕਾਂ ਨੇ ਯਹੋਵਾਹ ਨੂੰ ਛੱਡ ਦਿੱਤਾ। ਇਸ ਲਈ ਤੁਹਾਨੂੰ ਸਜ਼ਾ ਮਿਲੇਗੀ। ਤੁਸੀਂ ਲੋਕਾਂ ਨੇ ਮੇਰੇ ਪਵਿੱਤਰ ਪਰਬਤ ਨੂੰ ਵਿਸਾਰ ਦਿੱਤਾ। ਤੁਸੀਂ ਕਿਸਮਤ ਦੀ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਤੁਸੀਂ ਝੂਠੀ ਦੇਵੀ, ਹੋਣੀ, ਉੱਤੇ ਨਿਰਭਰ ਕਰਦੇ ਹੋ।
12 ਪਰ ਮੈਂ ਤੁਹਾਡੇ ਭਵਿੱਖ ਦਾ ਨਿਰਣਾ ਕਰਦਾ ਹਾਂ। ਅਤੇ ਮੈਂ ਨਿਰਣਾ ਕੀਤਾ ਸੀ ਕਿ ਤੁਹਾਨੂੰ ਤਲਵਾਰ ਦੇ ਘਾਟ ਉਤਾਰ ਦਿੱਤਾ ਜਾਵੇਗਾ। ਤੁਹਾਨੂੰ ਸਾਰਿਆਂ ਨੂੰ ਕਤਲ ਕੀਤਾ ਜਾਵੇਗਾ। ਕਿਉਂ ਕਿ ਮੈਂ ਤੁਹਾਨੂੰ ਸਦਿਆ ਸੀ ਅਤੇ ਤੁਸੀਂ ਮੈਨੂੰ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਸੀ! ਮੈਂ ਤੁਹਾਡੇ ਨਾਲ ਗੱਲ ਕੀਤੀ ਅਤੇ ਤੁਸੀਂ ਸੁਣਦੇ ਨਹੀਂ ਸੀ। ਤੁਸੀਂ ਓਹੋ ਗੱਲਾਂ ਕੀਤੀਆਂ ਜਿਨ੍ਹਾਂ ਨੂੰ ਮੈਂ ਮੰਦਾ ਆਖਦਾ ਹਾਂ। ਤੁਸੀਂ ਉਨ੍ਹਾਂ ਗੱਲਾਂ ਨੂੰ ਕਰਨ ਦਾ ਨਿਰਣਾ ਕੀਤਾ ਜਿਨ੍ਹਾਂ ਨੂੰ ਮੈਂ ਪਸੰਦ ਨਹੀਂ ਕਰਦਾ।"
13 ਇਸ ਲਈ, ਮੇਰੇ ਮਾਲਿਕ, ਯਹੋਵਾਹ ਨੇ ਇਹ ਗੱਲਾਂ ਆਖੀਆਂ, "ਮੇਰੇ ਸੇਵਕ ਖਾਣਗੇ ਪਰ ਤੁਸੀਂ ਮੰਦੇ ਲੋਕ, ਭੁਖੇ ਹੋਵੋਗੇ। ਮੇਰੇ ਸੇਵਕ ਪੀਣਗੇ, ਪਰ ਤੁਸੀਂ ਮੰਦੇ ਲੋਕ, ਪਿਆਸੇ ਹੋਵੋਗੇ। ਮੇਰੇ ਸੇਵਕ ਪ੍ਰਸੰਨ ਹੋਣਗੇ, ਪਰ ਤੁਸੀਂ ਮੰਦੇ ਲੋਕ, ਸ਼ਰਮਸਾਰ ਹੋਵੋਗੇ।
14 ਮੇਰੇ ਸੇਵਕ ਆਨੰਦ ਨਾਲ ਪ੍ਰਸੰਨ ਹੋਣਗੇ ਪਰ ਤੁਸੀਂ ਮੰਦੇ ਲੋਕ, ਰੋਵੋਗੇ ਉਦਾਸੀ ਨਾਲ। ਤੁਹਾਡੇ ਹੌਸਲੇ ਟੁੱਟ ਜਾਣਗੇ ਅਤੇ ਤੁਸੀਂ ਬਹੁਤ ਉਦਾਸ ਹੋਵੋਗੇ।
15 ਮੇਰੇ ਸੇਵਕਾਂ ਲਈ ਤੁਹਾਡੇ ਨਾਮ ਮੰਦੇ ਸ਼ਬਦਾਂ ਵਰਗੇ ਹੋਣਗੇ।" ਮੇਰਾ ਪ੍ਰਭੂ ਯਹੋਵਾਹ ਤੁਹਾਨੂੰ ਮਾਰ ਦੇਵੇਗਾ। ਅਤੇ ਉਹ ਆਪਣੇ ਸੇਵਕਾਂ ਨੂੰ ਨਵੇਂ ਨਾਮਾਂ ਨਾਲ ਸਦ੍ਦੇਗਾ।
16 ਜਿਹੜੇ ਲੋਕ ਜ਼ਮੀਨ ਪਾਸੋਂ ਅਸੀਸਾਂ ਮੰਗਦੇ ਹਨ, ਉਹ ਵਫ਼ਾਦਾਰ ਪਰਮੇਸ਼ੁਰ ਕੋਲੋਂ ਅਸੀਸਾਂ ਮੰਗਣਗੇ। ਜਿਹੜੇ ਲੋਕੀ ਹੁਣ ਧਰਤੀ ਦੀ ਸ਼ਕਤੀ ਦੀਆਂ ਸੌਹਾਂ ਖਾਂਦੇ ਹਨ ਉਹ ਵਫ਼ਾਦਾਰ ਪਰਮੇਸ਼ੁਰ ਦੀਆਂ ਸੌਹਾਂ ਖਾਣਗੇ। ਕਿਉਂਕਿ ਅਤੀਤ ਦੀਆਂ ਸਾਰੀਆਂ ਮੁਸੀਬਤਾਂ ਭੁੱਲ ਜਾਣਗੀਆਂ। ਮੇਰੇ ਲੋਕ ਫ਼ੇਰ ਕਦੇ ਵੀ ਉਨ੍ਹਾਂ ਮੁਸੀਬਤਾਂ ਨੂੰ ਯਾਦ ਨਹੀਂ ਕਰਨਗੇ।
17 "ਮੈਂ ਇੱਕ ਨਵਾਂ ਅਕਾਸ਼ ਅਤੇ ਇੱਕ ਨਵੀਂ ਧਰਤੀ ਸਾਜਾਂਗਾ। ਲੋਕੀ ਅਤੀਤ ਨੂੰ ਯਾਦ ਨਹੀਂ ਕਰਨਗੇ। ਉਹ ਉਨ੍ਹਾਂ ਵਿੱਚੋਂ ਕਿਸੇ ਚੀਜ਼ ਨੂੰ ਵੀ ਯਾਦ ਨਹੀਂ ਕਰਨਗੇ।
18 ਮੇਰੇ ਬੰਦੇ ਪ੍ਰਸੰਨ ਹੋਣਗੇ। ਉਹ ਸਦਾ-ਸਦਾ ਲਈ ਖੁਸ਼ੀ ਮਨਾਉਣਗੇ। ਕਿਉਂ? ਉਸ ਕਾਰਣ ਜੋ ਮੈਂ ਸਾਜਾਂਗਾ। ਮੈਂ ਖੁਸ਼ੀ ਨਾਲ ਭਰਪੂਰ ਇੱਕ ਨਵਾਂ ਯਰੂਸ਼ਲਮ ਬਣਾਵਾਂਗਾ ਅਤੇ ਮੈਂ ਉਨ੍ਹਾਂ ਨੂੰ ਪ੍ਰਸੰਨ ਲੋਕ ਬਣਾਵਾਂਗਾ।
19 "ਫ਼ੇਰ ਮੈਂ ਯਰੂਸ਼ਲਮ ਨਾਲ ਪ੍ਰਸੰਨ ਹੋਵਾਂਗਾ। ਮੈਂ ਆਪਣੇ ਬੰਦਿਆਂ ਨਾਲ ਪ੍ਰਸੰਨ ਹੋਵਾਂਗਾ। ਉਸ ਸ਼ਹਿਰ ਵਿੱਚ ਫ਼ੇਰ ਕਦੇ ਰੋਣਾ ਅਤੇ ਉਦਾਸੀ ਨਹੀਂ ਹੋਵੇਗੀ।
20 ਉਸ ਸ਼ਹਿਰ ਵਿੱਚ ਅਜਿਹਾ ਕੋਈ ਵੀ ਬੱਚਾ ਨਹੀਂ ਹੋਵੇਗਾ, ਜਿਹੜਾ ਜੰਮਦਾ ਅਤੇ ਸਿਰਫ਼ ਕੁਝ ਦਿਨਾਂ ਲਈ ਰਹਿੰਦਾ। ਉਸ ਸ਼ਹਿਰ ਦਾ ਕੋਈ ਵੀ ਬੰਦਾ ਛੋਟੀ ਉਮਰ ਵਿੱਚ ਨਹੀਂ ਮਰੇਗਾ। ਹਰ ਬੱਚਾ ਲੰਮੀ ਉਮਰ ਤੱਕ ਜੀਵੇਗਾ, ਅਤੇ ਹਰ ਬੁਢ੍ਢਾ ਲੰਮੇ ਸਮੇਂ ਤੱਕ ਜੀਵੇਗਾ। ਉਹ ਬੰਦਾ ਜਿਹੜਾ 100 ਵਰ੍ਹਿਆਂ ਤੱਕ ਜਿਉਂਦਾ, ਜਵਾਨ ਸਦਿਆ ਜਾਵੇਗਾ। ਅਤੇ ਲੋਕ ਸੋਚਣਗੇ ਕਿ ਜਿਹੜਾ ਬੰਦਾ 100 ਵਰ੍ਹਿਆਂ ਤੀਕ ਨਹੀਂ ਜਿਉਂਦਾ, ਉਹ ਸਰਾਪਿਆ ਹੋਇਆ ਹੈ।
21 ਉਸ ਸ਼ਹਿਰ ਅੰਦਰ, ਜੇ ਕੋਈ ਬੰਦਾ ਘਰ ਉਸਾਰਦਾ ਹੈ ਉਹੀ ਬੰਦਾ ਓਥੇ ਰਹੇਗਾ। ਜੇ ਕੋਈ ਬੰਦਾ ਅੰਗੂਰਾਂ ਦਾ ਬਾਗ਼ ਲਗਾਉਂਦਾ ਹੈ, ਉਹੀ ਬੰਦਾ ਉਸ ਬਾਗ਼ ਦੇ ਅੰਗੂਰ ਖਾਵੇਗਾ।
22 ਫ਼ੇਰ ਕਦੇ ਕੋਈ ਬੰਦਾ ਅਜਿਹਾ ਮਕਾਨ ਨਹੀਂ ਉਸਾਰੇਗਾ ਜਿੱਥੇ ਕੋਈ ਹੋਰ ਬੰਦਾ ਰਹੇਗਾ। ਫ਼ੇਰ ਕਦੇ ਕੋਈ ਅਜਿਹਾ ਬਾਗ਼ ਨਹੀਂ ਲਗਾਵੇਗਾ, ਕਿ ਉਸਦੇ ਫ਼ਲ ਹੋਰ ਕੋਈ ਖਾਵੇ। ਮੇਰੇ ਲੋਕ ਰੁੱਖਾਂ ਜਿੰਨੀ ਉਮਰ ਜਿਉਣਗੇ। ਮੇਰੇ ਚੁਣੇ ਹੋਏ ਲੋਕ ਉਨ੍ਹਾਂ ਚੀਜ਼ਾਂ ਨੂੰ ਮਾਨਣਗੇ ਜਿਹੜੀਆਂ ਉਹ ਬਨਾਉਣਗੇ।
23 ਔਰਤਾਂ ਫ਼ੇਰ ਸਿਰਫ਼ ਮਰੇ ਹੋਏ ਬੱਚੇ ਨੂੰ ਜਂਨਮ ਦੇਣ ਲਈ ਜੰਮਣ ਪੀੜਾਂ ਨਹੀਂ ਸਹਿਣਗੀਆਂ, ਔਰਤਾਂ ਫ਼ੇਰ ਕਦੇ ਵੀ ਭੈਭੀਤ ਨਹੀਂ ਹੋਣਗੀਆਂ ਕਿ ਬੱਚੇ ਦੇ ਜਨਮ ਸਮੇਂ ਕੀ ਹੋਵੇਗਾ। ਮੇਰੇ ਸਾਰੇ ਬੰਦੇ ਅਤੇ ਉਨ੍ਹਾਂ ਦੇ ਬੱਚੇ ਯਹੋਵਾਹ ਵੱਲੋਂ ਸੁਭਾਗੇ ਹੋਣਗੇ।
24 ਮੈਂ ਉਨ੍ਹਾਂ ਦੇ ਮੰਗਣ ਤੋਂ ਵੀ ਪਹਿਲਾਂ ਜਾਣ ਲਵਾਂਗਾ ਕਿ ਉਨ੍ਹਾਂ ਦੀ ਕੀ ਲੋੜ ਹੈ। ਅਤੇ ਮੈਂ ਉਨ੍ਹਾਂ ਦੇ ਮੰਗਣ ਤੋਂ ਵੀ ਪਹਿਲਾਂ ਉਨ੍ਹਾਂ ਦੀ ਸਹਾਇਤਾ ਕਰਾਂਗਾ।
25 ਬਘਿਆੜ ਅਤੇ ਲੇਲਾ ਇਕੱਠੇ ਭੋਜਨ ਕਰਨਗੇ। ਸ਼ੇਰ ਬਲਦ ਦੇ ਸੰਗ ਘਾਹ-ਫ਼ੂਸ ਖਾਵੇਗਾ। ਪਰ ਸੱਪ ਧੂੜ ਖਾਵੇਗਾ। ਮੇਰੇ ਪਵਿੱਤਰ ਪਰਬਤ ਉੱਤੇ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਾਉਣਗੇ ਜਾਂ ਤਬਾਹ ਨਹੀਂ ਕਰਨਗੇ। " ਯਹੋਵਾਹ ਨੇ ਇਹ ਸਾਰੀਆਂ ਗੱਲਾਂ ਆਖੀਆਂ।
ਕਾਂਡ 66

1 ਇਹੀ ਹੈ ਜੋ ਪਰਮੇਸ਼ੁਰ ਆਖਦਾ ਹੈ, "ਅਕਾਸ਼ ਮੇਰਾ ਸਿੰਘਾਸਣ ਨੇ। ਧਰਤੀ ਮੇਰਾ ਪੈਰ ਟਿਕਾਣਾ ਹੈ। ਇਸ ਲਈ ਤੁਸੀਂ ਕੀ ਸੋਚਦੇ ਹੋ ਕਿ ਤੁਸੀਂ ਮੇਰੇ ਲਈ ਇੱਕ ਘਰ ਬਣਾ ਸਕਦੇ ਹੋ? ਨਹੀਂ! ਤੁਸੀਂ ਨਹੀਂ ਬਣਾ ਸਕਦੇ! ਕੀ ਤੁਸੀਂ ਮੇਰੇ ਅਰਾਮ ਕਰਨ ਲਈ ਕੋਈ ਥਾਂ ਦੇ ਸਕਦੇ ਹੋ? ਨਹੀਂ! ਤੁਸੀਂ ਨਹੀਂ ਦੇ ਸਕਦੇ!
2 ਮੈਂ ਖੁਦ ਸਭ ਚੀਜ਼ਾਂ ਬਣਾਈਆਂ। ਇੱਥੇ ਸਾਰੀਆਂ ਚੀਜ਼ਾਂ ਨੇ ਕਿਉਂ ਕਿ ਇਹ ਮੈਂ ਸਾਜੀਆਂ ਨੇ।" ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ। "ਮੈਨੂੰ ਦੱਸੋ, ਮੈਂ ਕਿਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ? ਮੈਂ ਗਰੀਬ ਲੋਕਾਂ ਦੀ ਪਾਲਣਾ ਕਰਦਾ ਹਾਂ। ਮੈਂ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ ਜੋ ਬਹੁਤ ਉਦਾਸ ਹਨ। ਮੈਂ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ ਜੋ ਮੇਰੇ ਸ਼ਬਦਾਂ ਨੂੰ ਮੰਨਦੇ ਨੇ।
3 ਕੁਝ ਲੋਕ ਬਲੀ ਲਈ ਬਲਦਾਂ ਨੂੰ ਮਾਰਦੇ ਨੇ ਪਰ ਉਹ ਲੋਕਾਂ ਨੂੰ ਵੀ ਕੱਟਦੇ ਨੇ। ਉਹ ਲੋਕ ਬਲੀ ਲਈ ਭੇਡਾਂ ਨੂੰ ਮਾਰਦੇ ਨੇ ਪਰ ਉਹ ਕੁਤਿਆਂ ਦ੍ਦੀਆਂ ਵੀ ਗਰਦਨਾਂ ਤੋਂੜਦੇ ਨੇ! ਉਹ ਲੋਕ ਅਨਾਜ਼ ਦੀ ਭੇਟ ਚੜਾਉਂਦੇ ਨੇ ਪਰ ਉਹ ਸੂਰਾਂ ਦਾ ਖੂਨ ਵੀ ਚੜਾਉਂਦੇ ਨੇ। ਉਹ ਧੂਫ਼ ਧੁਖਾਉਂਦੇ ਨੇ, ਪਰ ਉਹ ਆਪਣੀਆਂ ਨਿਕਂਮੀਆਂ ਮੂਰਤੀਆਂ ਨੂੰ ਵੀ ਪਿਆਰ ਕਰਦੇ ਨੇ। ਉਹ ਲੋਕ ਆਪਣੇ ਰਸਤੇ ਚੁਣਦੇ ਨੇ। ਅਤੇ ਉਹ ਆਪਣੇ ਭਿਆਨਕ ਬੁੱਤਾਂ ਨੂੰ ਵੀ ਪਿਆਰ ਕਰਦੇ ਨੇ।
4 ਇਸ ਲਈ ਮੈਂ ਉਨ੍ਹਾਂ ਦੀਆਂ ਚਲਾਕੀਆਂ ਨੂੰ ਹੀ ਵਰਤਣ ਦਾ ਨਿਰਣਾ ਕੀਤਾ ਹੈ! ਮੇਰਾ ਭਾਵ ਹੈ ਕਿ ਮੈਂ ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਦੀ ਵਰਤੋਂ ਰਾਹੀਂ ਸਜ਼ਾ ਦਿਆਂਗਾ ਜਿਨ੍ਹਾਂ ਤੋਂ ਉਹ ਬਹੁਤ ਭੈਭੀਤ ਨੇ। ਮੈਂ ਉਨ੍ਹਾਂ ਲੋਕਾਂ ਨੂੰ ਸਦਿਆ ਪਰ ਉਨ੍ਹਾਂ ਨੇ ਨਹੀਂ ਸੁਣਿਆ। ਮੈਂ ਉਨ੍ਹਾਂ ਨਾਲ ਗੱਲ ਕੀਤੀ। ਪਰ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ। ਇਸ ਲਈ ਮੈਂ ਉਨ੍ਹਾਂ ਨਾਲ ਉਹੀ ਗੱਲ ਕਰਾਂਗਾ। ਉਨ੍ਹਾਂ ਲੋਕਾਂ ਨੇ ਉਹੀ ਗੱਲਾਂ ਕੀਤੀਆਂ ਜਿਹੜੀਆਂ ਮੈਂ ਆਖੀਆਂ ਸਨ ਕਿ ਮੰਦੀਆਂ ਨੇ। ਉਨ੍ਹਾਂ ਨੇ ਉਹੀ ਗੱਲਾਂ ਕਰਨ ਦੀ ਚੋਣ ਕੀਤੀ ਜਿਹੜੀਆਂ ਮੈਨੂੰ ਪਸੰਦ ਨਹੀਂ।"
5 ਤੁਸੀਂ ਲੋਕੀ, ਜਿਹੜੇ ਯਹੋਵਾਹ ਦੇ ਅਦੇਸ਼ਾਂ ਨੂੰ ਮੰਨਦੇ ਹੋ, ਤੁਹਾਨੂੰ ਉਹ ਗੱਲਾਂ ਸੁਣਨੀਆਂ ਚਾਹੀਦੀਆਂ ਨੇ ਜਿਹੜੀਆਂ ਯਹੋਵਾਹ ਆਖਦਾ ਹੈ, "ਤੁਹਾਡੇ ਭਰਾਵਾਂ ਨੇ ਤੁਹਾਨੂੰ ਨਫ਼ਰਤ ਕੀਤੀ। ਉਹ ਤੁਹਾਡੇ ਖਿਲਾਫ਼ ਹੋ ਗਏ ਸਨ, ਕਿਉਂ ਕਿ ਤੁਸੀਂ ਮੇਰੇ ਪੈਰੋਕਾਰ ਬਣੇ। ਤੁਹਾਡੇ ਭਰਾਵਾਂ ਨੇ ਆਖਿਆ, 'ਅਸੀਂ ਪਰਤ ਕੇ ਤੁਹਾਡੇ ਕੋਲ ਆਵਾਂਗੇ, ਜਦੋਂ ਯਹੋਵਾਹ ਦਾ ਆਦਰ ਹੋਵੇਗਾ। ਫ਼ੇਰ ਅਸੀਂ ਤੁਹਾਡੇ ਨਾਲ ਪ੍ਰਸੰਨ ਹੋਵਾਂਗੇ।' ਉਨ੍ਹਾਂ ਮੰਦੇ ਲੋਕਾਂ ਨੂੰ ਸਜ਼ਾ ਮਿਲੇਗੀ।
6 ਸੁਣੋ! ਸ਼ਹਿਰ ਅਤੇ ਮੰਦਰ ਵਿੱਚੋਂ ਇੱਕ ਉੱਚੀ ਆਵਾਜ਼ ਆ ਰਹੀ ਹੈ। ਇਹ ਸ਼ੋਰ ਯਹੋਵਾਹ ਵੱਲੋਂ ਆਪਣੇ ਦੁਸ਼ਮਣਾਂ ਨੂੰ ਸਜ਼ਾ ਦੇਣ ਦਾ ਹੈ। ਯਹੋਵਾਹ ਉਨ੍ਹਾਂ ਨੂੰ ਓਹੀ ਸਜ਼ਾ ਦੇ ਰਿਹਾ ਹੈ ਜਿਸਦੇ ਉਹ ਅਧਿਕਾਰੀ ਹਨ।
7 "ਕੋਈ ਔਰਤ ਜਿੰਨਾ ਚਿਰ ਦਰਦ ਮਹਿਸੂਸ ਨਹੀਂ ਕਰਦੀ ਉਹ ਬੱਚੇ ਨੂੰ ਜਨਮ ਨਹੀਂ ਦੇ ਸਕਦੀ। ਔਰਤ ਨੂੰ ਆਪਣੇ ਨਵ ਜਨਮੇ ਲੜਕੇ ਦਾ ਮੂੰਹ ਦੇਖਣ ਤੋਂ ਪਹਿਲਾਂ ਜੰਮਣ ਪੀੜਾਂ ਅਨੁਭਵ ਕਰਨੀ ਪੈਂਦੀ ਹੈ। ਇਸੇ ਤਰ੍ਹਾਂ ਹੀ ਕਿਸੇ ਬੰਦੇ ਨੇ ਵੀ ਨਵੀਂ ਦੁਨੀਆਂ ਨੂੰ ਇੱਕ ਦਿਨ ਵਿੱਚ ਉਸਰਦਿਆਂ ਨਹੀਂ ਦੇਖਿਆ। ਕਿਸੇ ਬੰਦੇ ਨੇ ਵੀ ਅਜਿਹੀ ਕੌਮ ਨਹੀਂ ਦੇਖੀ ਜਿਹੜੀ ਇੱਕ ਦਿਨ ਵਿੱਚ ਸ਼ੁਰੂ ਹੋ ਗਈ ਹੋਵੇ। ਦੇਸ ਨੂੰ ਪਹਿਲਾਂ ਜਨਮ ਪੀੜਾਂ ਵਾਂਗ ਦਰਦ ਸਹਾਰਨਾ ਪੈਂਦਾ ਹੈ। ਜਨਮ ਪੀੜ ਤੋਂ ਬਾਅਦ ਦੇਸ ਆਪਣੇ ਬੱਚਿਆਂ - ਨ੍ਨਵੀਁ ਕੌਮ - ਨੂੰ ਜਨਮ ਦੇਵੇਗਾ।
8
9 ਇਸੇ ਤਰ੍ਹਾਂ ਹੀ, ਮੈਂ ਕੁਝ ਨਵਾਂ ਜੰਮਣ ਤੋਂ ਬਿਨਾਂ ਪੀੜਾਂ ਨਹੀਂ ਦਿਆਂਗਾ।"ਯਹੋਵਾਹ ਇਹ ਆਖਦਾ ਹੈ, "ਮੈਂ ਇਕਰਾਰ ਕਰਦਾ ਹਾਂ ਕਿ ਜੇ ਮੈਂ ਤੁਹਾਨੂੰ ਜਨਮ ਪੀੜਾਂ ਦਿੰਦਾ ਹਾਂ ਤਾਂ ਮੈਂ ਤੁਹਾਨੂੰ ਆਪਣੀ ਨਵੀਂ ਕੌਮ ਸਾਜਣ ਤੋਂ ਨਹੀਂ ਰੋਕਾਂਗਾ।" ਤੁਹਾਡੇ ਪਰਮੇਸ਼ੁਰ ਨੇ ਇਹ ਆਖਿਆ।
10 ਹੇ ਯਰੂਸ਼ਲਮ, ਖੁਸ਼ ਹੋ! ਤੁਸੀਂ ਸਾਰੇ ਲੋਕੋ, ਜਿਹੜੇ ਯਰੂਸ਼ਲਮ ਨੂੰ ਪਿਆਰ ਕਰਦੇ ਹੋ, ਪ੍ਰਸੰਨ ਹੋਵੋ! ਯਰੂਸ਼ਲਮ ਨਾਲ, ਉਦਾਸ ਗੱਲਾਂ ਵਾਪਰੀਆਂ ਸਨ, ਇਸ ਲਈ ਤੁਹਾਡੇ ਵਿੱਚੋਂ ਕੁਝ ਲੋਕ ਉਦਾਸ ਨੇ। ਪਰ ਹੁਣ ਤੁਹਾਨੂੰ ਲੋਕਾਂ ਨੂੰ ਖੁਸ਼ ਹੋ ਜਾਣਾ ਚਾਹੀਦਾ ਹੈ।
11 ਕਿਉਂਕਿ ਤੁਹਾਡੇ ਉੱਪਰ ਦਇਆ ਹੋਵੇਗੀ ਜਿਵੇਂ ਉਸਦੀ ਛਾਤੀ ਵਿੱਚੋਂ ਦੁੱਧ ਉਤਰਦਾ ਹੈ। ਉਹ 'ਦੁੱਧ' ਸੱਚਮੁੱਚ ਤੁਹਾਨੂੰ ਸਂਤੁਸਟ ਕਰੇਗਾ! ਤੁਸੀਂ ਲੋਕ ਦੁੱਧ ਪੀਵੋਗੇ, ਅਤੇ ਤੁਸੀਂ ਸੱਚਮੁੱਚ ਮਾਣੋਗੇ ਸ਼ਾਨ ਯਰੂਸ਼ਲਮ ਦੀ।
12 ਯਹੋਵਾਹ ਆਖਦਾ ਹੈ, "ਦੇਖੋ, ਮੈਂ ਤੁਹਾਨੂੰ ਦੇਵਾਂਗਾ ਅਮਨ। ਇਹ ਅਮਨ ਤੁਹਾਡੇ ਵੱਲ ਵਗਦੇ ਦਰਿਆ ਵਾਂਗ ਆਵੇਗਾ। ਧਰਤੀ ਦੀਆਂ ਸਾਰੀਆਂ ਕੌਮਾਂ ਦੀ ਦੌਲਤ ਤੁਹਾਡੇ ਵੱਲ ਵਗਦੀ ਆਵੇਗੀ। ਉਹ ਦੌਲਤ ਇੱਕ ਹੜ ਵਾਂਗ ਆਵੇਗੀ। ਤੁਸੀਂ ਛੋਟੇ ਬੱਚਿਆਂ ਵ੍ਵਰਗੇ ਹੋਵੋਂਗੇ। ਤੁਸੀਂ ਉਹ ਦੁੱਧ ਪੀਵੋਗੇ । ਮੈਂ ਤੁਹਾਨੂੰ ਚੁੱਕ ਲਵਾਂਗਾ ਅਤੇ ਆਪਣੀਆਂ ਬਾਹਾਂ ਵਿੱਚ ਰੱਖਾਂਗਾ ਅਤੇ ਮੈਂ ਤੁਹਾਨੂੰ ਆਪਣੇ ਗੋਡਿਆਂ ਦੇ ਝੂਟੇ ਦਿਆਂਗਾ।
13 ਮੈਂ ਤੁਹਾਨੂੰ ਸਕੂਨ ਦੇਵਾਂਗਾ ਜਿਵੇਂ ਮਾਂ ਆਪਣੇ ਬੱਚੇ ਨੂੰ ਦਿੰਦੀ ਹੈ। ਅਤੇ ਤੁਸੀਂ ਹੋਵੋਗੇ ਯਰੂਸ਼ਲਮ ਅੰਦਰ ਜਦੋਂ ਸਕੂਨ ਦੇਵਾਂਗਾ ਮੈਂ ਤੁਹਾਨੂੰ!"
14 ਤੁਸੀਂ ਉਹ ਚੀਜ਼ਾਂ ਦੇਖੋਂਗੇ, ਜਿਨ੍ਹਾਂ ਨੂੰ ਤੁਸੀਂ ਸੱਚਮੁੱਚ ਮਾਣੋਗੇ। ਤੁਸੀਂ ਆਜ਼ਾਦ ਹੋਵੋਂਗੇ ਅਤੇ ਘਾਹ ਵਾਂਗ ਉਗ੍ਗੋਁਗੇ। ਯਹੋਵਾਹ ਦੇ ਸੇਵਕ ਉਸ ਦੀ ਸ਼ਕਤੀ ਨੂੰ ਦੇਖਣਗੇ, ਪਰ ਯਹੋਵਾਹ ਦੇ ਦੁਸ਼ਮਣ ਉਸਦੇ ਕਹਿਰ ਨੂੰ ਦੇਖਣਗੇ।
15 ਦੇਖੋ, ਯਹੋਵਾਹ ਅੱਗ ਦੇ ਸੰਗ ਆ ਰਿਹਾ ਹੈ। ਯਹੋਵਾਹ ਦੀਆਂ ਫ਼ੌਜਾਂ ਮਿੱਟੀ ਘੱਟੇ ਦੇ ਬਦਲਾਂ ਸੰਗ ਆ ਰਹੀਆਂ ਹਨ। ਯਹੋਵਾਹ ਉਨ੍ਹਾਂ ਲੋਕਾਂ ਨੂੰ ਆਪਣੇ ਕਹਿਰ ਨਾਲ ਸਜ਼ਾ ਦੇਵੇਗਾ। ਯਹੋਵਾਹ ਅੱਗ ਦੀਆਂ ਲਾਟਾਂ ਦਾ ਇਸਤੇਮਾਲ ਕਰਕੇ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਦੋਂ ਤੀਕ ਕਿ ਉਹ ਗੁੱਸੇ ਵਿੱਚ ਹੈ।
16 ਯਹੋਵਾਹ ਲੋਕਾਂ ਬਾਰੇ ਨਿਰਣਾ ਕਰੇਗਾ। ਫ਼ੇਰ ਯਹੋਵਾਹ ਲੋਕਾਂ ਨੂੰ ਅੱਗ ਨਾਲ ਅਤੇ ਆਪਣੀ ਤਲਵਾਰ ਨਾਲ ਤਬਾਹ ਕਰ ਦੇਵੇਗਾ। ਯਹੋਵਾਹ ਬਹੁਤ ਸਾਰੇ ਲੋਕਾਂ ਨੂੰ ਤਬਾਹ ਕਰ ਦੇਵੇਗਾ।
17 ਉਹ ਲੋਕ ਆਪਣੇ ਖਾਸ ਬਾਗ਼ਾਂ ਵਿੱਚ ਉਪਾਸਨਾ ਕਰਨ ਲਈ ਆਪਣੇ-ਆਪ ਨੂੰ ਪਾਣੀ ਨਾਲ ਸ਼ੁਧ ਕਰਦੇ ਹਨ। ਇਹ ਲੋਕ ਇੱਕ ਦੂਜੇ ਦੇ ਪਿੱਛੇ ਆਪਣੇ ਖਾਸ ਬਾਗ਼ਾਂ ਅੰਦਰ ਜਾਂਦੇ ਹਨ। ਫ਼ੇਰ ਉਹ ਆਪਣੀਆਂ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਪਰ, ਯਹੋਵਾਹ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰ ਦੇਵੇਗਾ।"ਉਹ ਲੋਕ ਸੂਰਾਂ ਚੂਹਿਆਂ ਅਤੇ ਹੋਰ ਨਾਪਾਕ ਚੀਜ਼ਾਂ ਦਾ ਮਾਸ ਖਾਂਦੇ ਹਨ। ਪਰ ਉਹ ਸਾਰੇ ਲੋਕ ਇਕੱਠੇ ਹੀ ਤਬਾਹ ਹੋ ਜਾਣਗੇ।" (ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।)
18 "ਕਿਉਂ ਕਿ ਮੈਂ ਉਨ੍ਹਾਂ ਦੀਆਂ ਸੋਚਾਂ ਅਤੇ ਕਰਨੀਆਂ ਨੂੰ ਜਾਣਦਾ ਹਾਂ। ਮੈਂ ਉਨ੍ਹਾਂ ਨੂੰ ਸਜ਼ਾ ਦੇਣ ਲਈ ਆ ਰਿਹਾ ਹਾਂ। ਮੈਂ ਸਮੂਹ ਲੋਕਾਂ ਅਤੇ ਸਮੂਹ ਕੌਮਾਂ ਨੂੰ ਇਕਠਿਆਂ ਕਰਾਂਗਾ। ਉਹ ਆਉਣਗੇ ਅਤੇ ਮੇਰੀ ਮਹਿਮਾ ਨੂੰ ਦੇਖਣਗੇ।
19 ਮੈਂ ਉਨ੍ਹਾਂ ਵਿੱਚੋਂ ਕੁਝ ਇੱਕ ਉੱਤੇ ਨਿਸ਼ਾਨ ਲਗਾ ਦਿਆਂਗਾ - ਮੈਂ ਉਨ੍ਹਾਂ ਨੂੰ ਬਚਾ ਲਵਾਂਗਾ। ਮੈਂ ਇਨ੍ਹਾਂ ਬਚਾਏ ਹੋਏ ਲੋਕਾਂ ਵਿੱਚੋਂ ਕੁਝ ਇਕਨਾਂ ਨੂੰ ਤਰਸ਼ੀਸ਼, ਪੂਲ, ਲੂਦ (ਨਿਸ਼ਾਨੇਬਾਜ਼ਾਂ ਦਾ ਦੇਸ) ਤੂਬਕ, ਯਾਵਨ ਅਤੇ ਹੋਰ ਦੂਰ ਦੁਰਾਡੇ ਦੇਸ਼ਾਂ ਵੱਲ ਭੇਜਾਂਗਾ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੀਆਂ ਸਿਖਿਆਵਾਂ ਬਾਰੇ ਨਹੀਂ ਸੁਣਿਆ ਹੋਵੇਗਾ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੀ ਸ਼ਾਨ ਨੂੰ ਨਹੀਂ ਦੇਖਿਆ। ਇਸ ਲਈ ਬਚਾਏ ਗਏ ਲੋਕ ਮੇਰੀ ਸ਼ਾਨ ਬਾਰੇ ਉਨ੍ਹਾਂ ਕੌਮਾਂ ਨੂੰ ਦਸ੍ਸਣਗੇ।
20 ਅਤੇ ਉਹ ਲੋਕ ਸਾਰੀਆਂ ਕੌਮਾਂ ਤੋਂ ਤੁਹਾਡੇ ਸਾਰੇ ਭਰਾਵਾਂ ਅਤੇ ਸਾਰੀਆਂ ਭੈਣਾਂ ਨੂੰ ਲੈ ਕੇ ਆਉਣਗੇ। ਉਹ ਤੁਹਾਡੇ ਭੈਣ ਭਰਾਵਾਂ ਨੂੰ ਮੇਰੇ ਪਵਿੱਤਰ ਪਰਬਤ, ਯਰੂਸ਼ਲਮ ਲੈ ਕੇ ਆਉਣਗੇ। ਤੁਹਾਡੇ ਭਰਾ ਅਤੇ ਭੈਣਾਂ ਘੋੜਿਆਂ, ਖੋਤਿਆਂ, ਊਠਾਂ ਉੱਤੇ ਅਤੇ ਰੱਥਾਂ ਅਤੇ ਬਘ੍ਘੀਆਂ ਵਿੱਚ ਆਉਣਗੇ। ਤੁਹਾਡੇ ਭੈਣ ਭਰਾ ਉਨ੍ਹਾਂ ਸੁਗਾਤਾਂ ਵਰਗੇ ਹੋਣਗੇ ਜਿਹੜੀਆਂ ਇਸਰਾਏਲ ਦੇ ਲੋਕ ਯਹੋਵਾਹ ਦੇ ਮੰਦਰ ਵਿੱਚ ਸਾਫ਼ ਬਰਤਨਾਂ ਵਿੱਚ ਲੈ ਕੇ ਆਉਂਦੇ ਹਨ।
21 ਮੈਂ ਇਨ੍ਹਾਂ ਲੋਕਾਂ ਵਿੱਚੋਂ ਕੁਝ ਇੱਕ ਨੂੰ ਜਾਜਕ ਅਤੇ ਲੇਵੀ ਵਜੋਂ ਚੁਣਾਂਗਾ।" ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ!
22 "ਮੈਂ ਇੱਕ ਨਵੀਂ ਦੁਨੀਆਂ ਸਾਜਾਂਗਾ - ਅਤੇ ਇੱਕ ਨਵਾਂ ਸਵਰਗ ਅਤੇ ਨਵੀਂ ਧਰਤੀ ਸਾਜਾਂਗਾ (ਜਿਹੜੀ ਸਦਾ ਰਹੇਗੀ) ਉਸੇ ਤਰ੍ਹਾਂ, ਤੁਹਾਡੇ ਨਾਮ ਅਤੇ ਤੁਹਾਡੇ ਬੱਚੇ ਹਮੇਸ਼ਾ ਮੇਰੇ ਨਾਲ ਰਹਿਣਗੇ।
23 ਉਪਾਸਨਾ ਦੇ ਦਿਨ ਸਾਰੇ ਲੋਕ ਮੇਰੀ ਉਪਾਸਨਾ ਕਰਨ ਆਉਣਗੇ। ਉਹ ਹਰ ਸਬਤ ਦੇ ਦਿਨ ਆਉਣਗੇ ਅਤੇ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਵੀ।
24 "ਇਹ ਲੋਕ ਮੇਰੇ ਪਵਿੱਤਰ ਸ਼ਹਿਰ ਵਿੱਚ ਹੋਣਗੇ ਅਤੇ ਜੇ ਉਹ ਸ਼ਹਿਰ ਤੋਂ ਬਾਹਰ ਜਾਣਗੇ ਤਾਂ ਉਹ ਉਨ੍ਹਾਂ ਸਾਰੇ ਬੰਦਿਆਂ ਦੀਆਂ ਲਾਸ਼ਾਂ ਦੇਖਣਗੇ ਜਿਨ੍ਹਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸੀ। ਉਨ੍ਹਾਂ ਲਾਸ਼ਾਂ ਵਿੱਚ ਕੀੜੇ ਚਲ ਰਹੇ ਹੋਣਗੇ - ਅਤੇ ਕੀੜੇ ਕਦੇ ਮਰਨਗੇ ਨਹੀਂ। ਅਗ੍ਗਾਂ ਉਨ੍ਹਾਂ ਲਾਸ਼ਾਂ ਨੂੰ ਸਾੜ ਦੇਣਗੀਆਂ ਅਤੇ ਅਗ੍ਗਾਂ ਕਦੇ ਨਹੀਂ ਬੁਝਣਗੀਆਂ।"