ਕਾਂਡ 1

1 ਬੇਰੀ ਦੇ ਪੁੱਤਰ ਹੋਸ਼ੇਆ ਨੂੰ ਯਹੋਵਾਹ ਵੱਲੋਂ ਯਹੂਦਾਹ ਦੇ ਪਾਤਸ਼ਾਹਾਂ ਉਜ਼ੀਯਾਹ, ਯੋਬਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਦਿਨਾਂ ਵਿੱਚ ਇੱਕ ਸੰਦੇਸ਼ ਆਇਆ ਅਤੇ ਇਹ ਇਸਰਾਏਲ ਦੇ ਪਾਤਸ਼ਾਹ, ਯੋਆਸ਼ ਦੇ ਪੁੱਤਰ ਯਰਾਬੁਆਮ ਦੇ ਸ਼ਾਸਨ ਦੌਰਾਨ ਸੀ।
2 ਯਹੋਵਾਹ ਨੇ ਆਪਣੇ ਪਹਿਲੇ ਸੰਦੇਸ਼ ਵਿੱਚ ਹੋਸ਼ੇਆ ਨੂੰ ਇਹ ਆਖਿਆ, "ਜਾ ਅਤੇ ਜਾਕੇ ਇੱਕ ਵੇਸ਼ਵਾ ਨਾਲ ਵਿਆਹ ਕਰਵਾ ਜਿਸਦੇ ਬੱਚੇ ਵੀ ਇਸ ਚੋ ਪੈਦਾ ਹੋਏ ਹੋਣ ਕਿਉਂ ਕਿ ਇਸ ਦੇਸ ਦੇ ਮਨੁੱਖਾਂ ਨੇ ਯਹੋਵਾਹ ਨਾਲ ਵੇਸਵਾਵਾਂ ਵਰਗਾ ਹੀ ਸਲੂਕ ਕੀਤਾ ਹੈ, ਉਨ੍ਹਾਂ ਨੇ ਯਹੋਵਾਹ ਨਾਲ ਬੇਵਫ਼ਾਈ ਕੀਤੀ ਹੈ।"
3 ਤਾਂ ਹੋਸ਼ੇਆ ਨੇ ਦਿਬਲਾਇਮ ਦੀ ਧੀ ਗੋਮਰ ਨੂੰ ਵਿਆਹ ਲਿਆ। ਗੋਮਰ ਗਰਭਵਤੀ ਹੋਈ ਅਤੇ ਉਸਨੇ ਹੋਸ਼ੇਆ ਲਈ ਇੱਕ ਪੁੱਤਰ ਜਨਮਿਆ।
4 ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, "ਇਸਦਾ ਨਾਉਂ ਯਿਜ਼ਰੇਲ ਰੱਖ, ਕਿਉਂ ਕਿ ਬੋੜੇ ਸਮੇਂ ਵਿੱਚ ਹੀ, ਮੈਂ ਯੇਹੂ ਦੇ ਪਰਿਵਾਰ ਨੂੰ ਯਿਜ਼ਰੇਲ ਦੀ ਵਾਦੀ ਵਿਖੇ ਵਹਾੇ ਗਏ ਖੂਨ ਦੀ ਸਜ਼ਾ ਦੇਵਾਂਗਾ ਅਤੇ ਫ਼ਿਰ ਮੈਂ ਇਸਰਾਏਲੀਆਂ ਦੀ ਪਾਤਸ਼ਾਹੀ ਨੂੰ ਖਤਮ ਕਰ ਦੇਵਾਂਗਾ।
5 ਅਤੇ ਫ਼ਿਰ ਉਸ ਵਕਤ ਉਸੇ ਦਿਨ ਮੈਂ ਇਸਰਾਏਲ ਦਾ ਧਨੁਖ੍ਖ ਯਿਜ਼ਰੇਲ ਦੀ ਵਾਦੀ ਵਿੱਚ ਤੋੜ ਦੇਵਾਂਗਾ।"
6 ਗੋਮਰ ਫ਼ਿਰ ਗਰਭਵਤੀ ਹੋਈ ਅਤੇ ਇਸ ਵਾਰ ਉਸ ਨੇ ਇੱਕ ਧੀ ਨੂੰ ਜਨਮ ਦਿੱਤਾ। ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, "ਇਸ ਦਾ ਨਾਉਂ ਲੋ-ਰੂਹਾਮਾਹ ਰੱਖ। ਕਿਉਂ ਕਿ ਮੈਂ ਹੋਰ ਵਧੇਰੇ ਇਸਰਾਏਲ ਦੀ ਕੌਮ ਉੱਪਰ ਰਹਿਮ ਨਹੀਂ ਵਰਸਾਵਾਂਗਾ ਅਤੇ ਮੈਂ ਉਨ੍ਹਾਂ ਨੂੰ ਨਹੀਂ ਬਖਸ਼ਾਂਗਾ।
7 "ਇਸ ਦੀ ਬਜਾਇ, ਮੈਂ ਹੁਣ ਯਹੂਦਾਹ ਦੀ ਕੌਮ ਤੇ ਰਹਿਮ ਵਰਸਾਵਾਂਗਾ ਅਤੇ ਉਨ੍ਹਾਂ ਨੂੰ ਬਚਾਵਾਂਗਾ। ਮੈਂ ਉਨ੍ਹਾਂ ਨੂੰ ਬਚਾਉਣ ਲਈ ਧਨੁਖ੍ਖਾਂ ਅਤੇ ਤਲਵਾਰਾਂ ਦੀ ਵਰਤੋਂ ਨਹੀਂ ਕਰਾਂਗਾ ਅਤੇ ਨਾ ਹੀ ਜੰਗੀ ਘੋੜਿਆਂ ਅਤੇ ਸਿਪਾਹੀਆਂ ਦੀ ਵਰਤੋਂ ਕਰਾਂਗਾ। ਉਨ੍ਹਾਂ ਨੂੰ ਮੈਂ ਆਪਣੀ ਸ਼ਕਤੀ ਨਾਲ ਬਚਾਵਾਂਗਾ।"
8 ਲੋ-ਰੂਹਾਮਾਹ ਦਾ ਦੁੱਧ ਛੁਡਾਉਣ ਪਿੱਛੋਂ ਗੋਮਰ ਫ਼ਿਰ ਗਰਭਵਤੀ ਹੋਈ ਅਤੇ ਮੁੜ ਇੱਕ ਪੁੱਤਰ ਨੂੰ ਜਨਮ ਦਿੱਤਾ।
9 ਫ਼ਿਰ ਯਹੋਵਾਹ ਨੇ ਆਖਿਆ, "ਇਸ ਦਾ ਨਾਉਂ ਲੋ-ਅੰਮੀ ਰੱਖ। ਕਿਉਂ ਕਿ ਨਾ ਤਾਂ ਤੁਸੀਂ ਮੇਰੇ ਮਨੁੱਖ ਹੋ ਅਤੇ ਨਾ ਹੀ ਮੈਂ ਤੁਹਾਡਾ ਪਰਮੇਸ਼ੁਰ।"
10 "ਭਵਿੱਖ ਵਿੱਚ, ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗ ਅਣਗਿਣਤ ਹੋਵੇਗੀ। ਅਤੇ ਇਹ ਉਬੇ ਹੀ ਵਾਪਰੇਗਾ ਜਿੱਥੇ ਉਨ੍ਹਾਂ ਨੂੰ ਇਹ ਕਿਹਾ ਗਿਆ ਸੀ, 9 ਤੁਸੀਂ ਮੇਰੇ ਲੋਕ ਨਹੀਂ ਹੋ।9 ਉੱਥੇ ਉਨ੍ਹਾਂ ਨੂੰ ਕਿਹਾ ਜਾਵੇਗਾ, 9 ਤੁਸੀਂ ਜਿਉਂਦੇ ਪਰਮੇਸ਼ੁਰ ਦੇ ਬੱਚੇ ਹੋਂ!9
11 "ਫ਼ਿਰ ਯਹੂਦਾਹ ਅਤੇ ਇਸਰਾਏਲ ਦੇ ਲੋਕ ਮੁੜ ਤੋਂ ਇਕੱਠੇ ਕੀਤੇ ਜਾਣਗੇ ਅਤੇ ਉਹ ਆਪਣੇ ਲਈ ਇੱਕ ਸ਼ਾਸਕ ਚੁਣਨਗੇ ਅਤੇ ਫ਼ੇਰ ਉਹ ਉਨ੍ਹਾਂ ਦੀ ਕੈਦ ਦੀ ਧਰਤੀ ਤੋਂ ਚਲੇ ਜਾਣਗੇ। ਇਉਂ ਯਿਜ਼ਰੇਲ ਦਾ ਦਿਨ ਵਾਸਤਵ ਵਿੱਚ ਬਹੁਤ ਮਹਾਨ ਹੋਵੇਗਾ।"
ਕਾਂਡ 2

1 "ਤਦ ਤੁਸੀਂ ਆਪਣੇ ਭਰਾਵਾਂ ਨੂੰ ਆਖੋਁਗੇ, 9ਤੁਸੀਂ ਮੇਰੇ ਲੋਕ ਹੋ9 ਅਤੇ ਤੁਸੀਂ ਆਪਣੀਆਂ ਭੈਣਾਂ ਨੂੰ ਆਖੋਁਗੇ, 9ਉਹ ਤੁਹਾਡੇ ਤੇ ਮਿਹਰਬਾਨ ਰਿਹਾ ਹੈ।"9
2 "ਆਪਣੀ ਮਾਂ ਨਾਲ ਬਹਿਸ ਕਰੋ! ਬਹਿਸ ਕਰੋ, ਕਿਉਂ ਕਿ ਉਹ ਮੇਰੀ ਪਤਨੀ ਨਹੀਂ ਤੇ ਨਾ ਹੀ ਮੈਂ ਉਸ ਦਾ ਪਤੀ ਹਾਂ। ਉਸ ਨੂੰ ਵੇਸਵਾ ਵਰਗਾ ਵਤੀਰਾ ਨਾ ਕਰਨ ਲਈ ਅਤੇ ਆਪਣੀਆਂ ਛਾਤੀਆਂ ਵਿਚਕਾਰੋ ਆਪਣੇ ਪ੍ਰੇਮੀਆਂ ਨੂੰ ਕੱਢਣ ਲਈ ਆਖੋ।
3 ਜੇਕਰ ਉਹ ਆਪਣਾ ਵਿਭਚਾਰ ਨਹੀਂ ਰੋਕੇਗੀ, ਮੈਂ ਉਸ ਨੂੰ ਉਸ ਦਿਨ ਵਾਂਗ ਨੰਗੀ ਕਰ ਸੁੱਟਾਂਗਾ ਜਦੋਂ ਉਹ ਜਨਮੀ ਸੀ। ਮੈਂ ਉਸ ਨੂੰ ਮਾਰੂਬਲ ਵਾਂਗ, ਸੁੱਕੀ ਬਂਜਰ ਜ਼ਮੀਨ ਵਾਂਗ ਬਣਾ ਦਿਆਂਗਾ, ਅਤੇ ਉਸ ਨੂੰ ਪਿਆਸ ਨਾਲ ਮਾਰ ਸੁੱਟਾਂਗਾ।
4 ਮੈ ਉਸ ਦੇ ਬੱਚਿਆਂ ਤ੍ਤੇ ਕੋਈ ਤਰਸ ਨਹੀਂ ਕਰਾਂਗਾ ਕਿਉਂ ਕਿ ਉਹ ਵੇਸਵਾਈ ਦੇ ਬੱਚੇ ਹਨ।
5 ਉਨ੍ਹਾਂ ਦੀ ਮਾਂ ਨੇ ਵੇਸਵਾਵਾਂ ਵਰਗਾ ਵਤੀਰਾ ਕੀਤਾ ਹੈ। ਅਤੇ ਉਸਨੂੰ ਆਪਣੀ ਕਰਨੀ ਤੇ ਸ਼ਰਮਸਾਰ ਹੋਣਾ ਚਾਹੀਦਾ ਹੈ। ਕਿਉਂ ਕਿ ਉਸਨੇ ਕਿਹਾ,
9 ਮੈਂ ਆਪਣੇ ਪ੍ਰੇਮੀਆਂ ਮਗਰ ਜਾਵਾਂਗੀ ਕਿਉਂ ਕਿ ਉਹ ਮੈਨੂੰ ਅੰਨ ਪਾਣੀ ਦਿੰਦੇ ਹਨ ਤੇ ਤਨ ਢੱਕਣ ਨੂੰ ਉੱਨ ਤੇ ਕੱਪੜੇ ਤੇ ਤੇਲ ਅਤੇ ਮੈਅ ਵੀ ਦਿੰਦੇ ਹਨ।9
6 "ਇਸ ਲਈ ਮੈਂ (ਯਹੋਵਾਹ) ਤੁਹਾਡੀਆਂ (ਇਸਰਾਏਲ ਦੀਆਂ) ਸੜਕਾਂ ਅਤੇ ਰਾਹ ਕੰਡਿਆਂ ਨਾਲ ਰੋਕ ਦਿਆਂਗਾ। ਮੈਂ ਇੱਕ ਕੰਧ ਉਸਾਰ ਦੇਵਾਂਗਾ, ਫ਼ਿਰ ਉਹ ਆਪਣਾ ਰਾਹ ਲੱਭਣ ਦੇ ਅਸਮਰਬ੍ਬ ਹੋ ਜਾਵੇਗੀ।
7 ਉਹ ਆਪਣੇ ਪ੍ਰੇਮੀਆਂ ਮਗਰ ਭੱਜੇਗੀ ਪਰ ਉਨ੍ਹਾਂ ਨੂੰ ਕੋਲ ਪਹੁੰਚਣ ਤੋਂ ਅਸਮਰਬ੍ਬ ਹੋਵੇਗੀ। ਉਹ ਆਪਣੇ ਪ੍ਰੇਮੀਆਂ ਨੂੰ ਭਾਲੇਗੀ ਪਰ ਉਨ੍ਹਾਂ ਨੂੰ ਲੱਭ ਨਹੀਂ ਸਕੇਗੀ। ਤਾਂ ਫ਼ਿਰ ਉਹ ਕਹੇਗੀ, 9 ਮੈਂ ਆਪਣੇ ਪਹਿਲੇ ਪਤੀ (ਪਰਮੇਸ਼ੁਰ) ਕੋਲ ਵਾਪਸ ਚਲੀ ਜਾਵਾਂਗੀ ਕਿਉਂ ਕਿ ਜਦੋਂ ਮੈਂ ਉਸ ਦੇ ਨਾਲ ਸੀ ਮੇਰੇ ਲਈ ਜ਼ਿੰਦਗੀ ਹੁਣ ਨਾਲੋਂ ਚਂਗੇਰੀ ਸੀ।9
8 "ਉਹ (ਇਸਰਾਏਲ) ਨਹੀਂ ਜਾਣਦੀ ਕਿ ਮੈਂ (ਯਹੋਵਾਹ) ਹੀ ਉਸ ਨੂੰ ਅੰਨ-ਦਾਣੇ ਸ਼ਰਾਬ ਅਤੇ ਤੇਲ ਬਖਸ਼ੇ ਹਨ ਅਤੇ ਚਾਂਦੀ-ਸੋਨਾ ਵੀ ਵਾਫ਼ਰ ਦਿੰਦਾ ਰਿਹਾ ਹਾਂ ਪਰ ਇਨ੍ਹਾਂ ਇਸਰਾਏਲੀਆਂ ਨੇ ਉਸ ਚਾਂਦੀ ਅਤੇ ਸੋਨੇ ਦੀ ਬਆਲਾਂ ਦੀਆਂ ਮੂਰਤਾਂ ਬਨਾਉਣ ਲਈ ਕੁਵਰਤੋਂ ਕੀਤੀ।
9 ਇਸ ਲਈ ਹੁਣ ਮੈਂ ਪਰਤਾਂਗਾ ਅਤੇ ਜਿਉਂ ਹੀ ਫਸਲ ਵਾਢੀ ਲਈ ਤਿਆਰ ਹੋਵੇਗੀ, ਮੈਂ ਉਨ੍ਹਾਂ ਤੋਂ ਆਪਣੀ ਫ਼ਸਲ ਵਾਪਸ ਲੈ ਲਵਾਂਗਾ। ਜਦੋਂ ਅੰਗੂਰ ਤਿਆਰ ਹੋਣਗੇੇ ਤਾਂ ਮੈਂ ਆਪਣੀ ਮੈਅ ਵਾਪਸ ਲੈ ਲਵਾਂਗਾ ਅਤੇ ਜਿਹੜੀ ਉਨ ਅਤੇ ਲਿਨਨ ਦੇ ਕੱਪੜੇ ਮੈਂ ਉਸ ਦਾ ਨੰਗੇਜ਼ ਢੱਕਣ ਲਈ ਦਿੱਤੇ ਸਨ ਉਹ ਵੀ ਵਾਪਸ ਲੈ ਲਵਾਂਗਾ।
10 ਹੁਣ ਮੈਂ ਉਸ ਦੇ ਕੱਪੜੇ ਲਾਹ ਕੇ ਉਸ ਨੂੰ ਨੰਗੀ ਕਰ ਸੁੱਟਾਂਗਾ ਤਾਂ ਜੋ ਉਸ ਦੇ ਸਾਰੇ ਪ੍ਰੇਮੀ ਉਸ ਦੀ ਹਾਲਤ ਵੇਖ ਲੈਣ, ਪਰ ਕੋਈ ਵੀ ਉਸ ਨੂੰ ਮੇਰੀ ਸ਼ਕਤੀ ਤੋਂ ਬਚਾਉਣ ਦੇ ਸਮਰੱਥ ਨਹੀਂ ਹੋਵੇਗਾ।
11 ਮੈਂ (ਪਰਮੇਸ਼ੁਰ) ਉਸ ਦੀ ਸਾਰੀ ਮੌਜ-ਮਸਤੀ ਖੋਹ ਲਵਾਂਗਾ। ਉਸ ਦੇ ਸਾਲਾਨਾ ਪਰਬ, ਉਸ ਦੀਆਂ ਅਮਸਿਆਵਾਂ, ਉਸ ਦੇ ਆਰਾਮ ਦੇ ਦਿਨ-ਉਸ ਦੇ ਸਾਰੇ ਖਾਸ ਪਰਬ ਮੈਂ ਉਨ੍ਹਾਂ ਸਾਰਿਆਂ ਨੂੰ ਖਤਮ ਕਰ ਦੇਵਾਂਗਾ।
12 ਮੈਂ ਉਸਦੇ ਅੰਗੂਰੀ ਅਤੇ ਅੰਜੀਰ ਦੇ ਦ੍ਰਖਤ ਉਜਾੜ ਦੇਵਾਂਗਾ। ਕਿਉਂ ਜੋ ਉਸਨੇ ਕਿਹਾ ਸੀ, 9 ਮੇਰੇ ਪ੍ਰੇਮੀਆਂ ਨੇ ਮੈਨੂੰ ਇਹ ਸਭ ਕੁਝ ਬਖਸ਼ਿਆ ਹੈ।9 ਪਰ ਮੈਂ ਉਸ ਦੇ ਬਾਗ਼ਾਂ ਨੂੰ ਜੰਗਲਾਂ 9 ਚ ਮੋੜ ਦੇਵਾਂਗਾ ਜਿਨ੍ਹਾਂ ਨੂੰ ਜੰਗਲੀ ਜਾਨਵਰ ਆਕੇ ਖਾਣਗੇ।
13 "ਉਸਨੇ ਬਆਲਾਂ ਦੀ ਸੇਵਾ ਕੀਤੀ ਅਤੇ ਇਸ ਲਈ ਮੈਂ ਉਸ ਤੇ ਸਜ਼ਾ ਲਿਆਵਾਂਗਾ। ਉਸ ਨੇ ਬਆਲਾਂ ਅੱਗੇ ਧੂਪਾਂ ਜਲਾਈਆਂ ਅਤੇ ਗਹਿਣਿਆਂ ਨਾਲ ਸਜ੍ਜ ਕੇ ਨੱਕ ਵਿੱਚ ਨਬ੍ਬ ਪਾਕੇ ਆਪਣੇ ਪ੍ਰੇਮੀਆਂ ਪਿੱਛੇ ਗਈ ਅਤੇ ਮੈਨੂੰ ਵਿਸਾਰ ਦਿੱਤਾ।" ਯਹੋਵਾਹ ਨੇ ਇਉਂ ਆਖਿਆ ਹੈ।
14 "ਇਸ ਲਈ ਮੈਂ (ਯਹੋਵਾਹ) ਉਸ ਨਾਲ ਮੋਹ ਭਿੱਜੀਆਂ ਗੱਲਾਂ ਕਰਾਂਗਾ ਅਤੇ ਉਸਨੂੰ ਉਜਾੜ ਵੱਲ ਲੈ ਜਾਵਾਂਗਾ ਅਤੇ ਉਸ ਨਾਲ ਕੋਮਲ ਸ਼ਬਦਾਂ ਨਾਲ ਗੱਲ ਕਰਾਂਗਾ।
15 ਫ਼ਿਰ ਮੈਂ ਉਸ ਨੂੰ ਅੰਗੂਰਾਂ ਦੇ ਬਾਗ਼ ਦੇਵਾਂਗਾ ਮੈਂ ਉਮੀਦ ਦੇ ਦਰਵਾਜ਼ੇ ਵਜੋਂ ਉਸਨੂੰ ਆਕੋਰ ਦੀ ਵਾਦੀ ਦੇਵਾਂਗਾ। ਫ਼ਿਰ ਉਹ ਉਵੇਂ ਗੱਲ ਕਰੇਗੀ ਜਿਵੇਂ ਉਸ ਨੇ ਆਪਣੀ ਜਵਾਨੀ ਵਿੱਚ ਮਿਸਰ ਵਿੱਚੋਂ ਬਾਹਰ ਆਉਂਦਿਆਂ ਹੋਇਆਂ ਮੇਰੇ ਨਾਲ ਗੱਲ ਕੀਤੀ ਸੀ।"
16 ਯਹੋਵਾਹ ਆਖਦਾ ਹੈ:"ਉਸ ਵਕਤ, ਤੂੰ ਮੈਨੂੰ 9 ਮੇਰਾ ਪਤੀ9 ਆਖੇਁਗੀ ਅਤੇ ਫ਼ਿਰ ਮੈਨੂੰ 9 ਮੇਰਾ ਬਆਲ9 ਨਾ ਕਹੇਁਗੀ।"
17 ਮੈਂ ਉਸਦੀ ਜ਼ਬਾਨ ਤੋਂ ਬਆਲਾਂ ਦਾ ਨਾਂ ਹਟਾ ਦੇਵਾਂਗਾ। ਫ਼ਿਰ ਲੋਕ ਕਦੇ ਵੀ ਬਆਲਾਂ ਦੇ ਨਾਵਾਂ ਨੂੰ ਨਹੀਂ ਪੁਕਾਰਨਗੇ।
18 "ਉਸ ਵਕਤ, ਮੈਂ ਇਸਰਾਏਲ ਦੇ ਲੋਕਾਂ ਖਾਤਰ ਖੇਤਾਂ ਦੇ ਜਾਨਵਰਾਂ ਨਾਲ, ਅਕਾਸ਼ ਦੇ ਪੰਛੀਆਂ ਨਾਲ ਅਤੇ ਧਰਤੀ ਤੇ ਰੀਁਗਦੇ ਜਂਤੂਆਂ ਨਾਲ ਇੱਕ ਇਕਰਾਰਨਾਮਾ ਬਣਾਵਾਂਗਾ। ਮੈਂ ਧਨੁਖ੍ਖ, ਤਲਵਾਰ ਅਤੇ ਜੰਗੀ ਹਬਿਆਰ ਭੰਨ ਸੁੱਟਾਂਗਾ। ਇਸ ਧਰਤੀ ਤੇ ਕੋਈ ਹਬਿਆਰ ਨਾ ਬਚੇਗਾ। ਮੈਂ ਇਸ ਧਰਤੀ ਨੂੰ ਸੁਰਖਿਆਤ ਕਰਾਂਗਾ, ਤਾਂ ਜੋ ਇਸਰਾਏਲ ਦੇ ਲੋਕ ਸ਼ਾਂਤੀ ਨਾਲ ਰਹਿ ਸਕਣ।
19 ਅਤੇ ਮੈਂ (ਯਹੋਵਾਹ) ਹਮੇਸ਼ਾ ਲਈ ਤੈਨੂੰ ਆਪਣੀ ਲਾੜੀ ਬਣਾਵਾਂਗਾ। ਮੈਂ ਚਂਗਾਈ, ਭਲਾਈ ਪਿਆਰ ਅਤੇ ਰਹਿਮ ਨਾਲ ਤੈਨੂੰ ਆਪਣੀ ਲਾੜੀ ਬਣਾਵਾਂਗਾ।
20 ਜਦੋਂ ਮੈਂ ਤੈਨੂੰ ਆਪਣੀ ਵਫ਼ਾਦਾਰ ਵਹੁਟੀ ਬਣਾਵਾਂਗਾ, ਤੂੰ ਸੱਚੀ ਤਰ੍ਹਾਂ ਯਹੋਵਾਹ ਨੂੰ ਜਾਣੇਁਗੀ।
21 ਅਤੇ ਉਸ ਵੇਲੇ ਮੈਂ ਇਵੇਂ ਉੱਤਰ ਦੇਵਾਂਗਾ" ਯਹੋਵਾਹ ਇਹ ਆਖਦਾ ਹੈ: "ਮੈਂ ਅਕਾਸ਼ ਨਾਲ ਗੱਲ ਕਰਾਂਗਾ ਅਤੇ ਧਰਤੀ ਉੱਤੇ ਮੀਂਹ ਪਵੇਗਾ।
22 ਧਰਤੀ ਅੰਨ, ਮੈਅ ਅਤੇ ਤੇਲ ਦੇਵੇਗੀ ਅਤੇ ਉਹ ਯਿਜ਼ਰੇਲ ਦੀਆਂ ਲੋੜਾਂ ਪੂਰਨਗੇ।
23 ਮੈਂ ਉਸਦੀ ਧਰਤੀ 9 ਚ ਅਨੇਕਾਂ ਬੀਜ਼ ਬੋਵਾਂਗਾ। ਮੈਂ ਲੋ-ਰੂਹਾਮਾਹ ਤੇ ਮਿਹਰਬਾਨ ਹੋਵਾਂਗਾ ਅਤੇ ਲੋ-ਅੰਮੀ ਨੂੰ ਆਖਾਂਗਾ, 9 ਤੁਸੀਂ ਮੇਰੇ ਲੋਕ ਹੋ।9 ਅਤੇ ਉਹ ਮੈਨੂੰ ਆਖਣਗੇ, 9 ਤੂੰ ਸਾਡਾ ਪਰਮੇਸ਼ੁਰ ਹੈਂ।"9
ਕਾਂਡ 3

1 ਤਾਂ ਯਹੋਵਾਹ ਨੇ ਮੈਨੂੰ ਮੁੜ ਆਖਿਆ, "ਗੋਮਰ ਦੇ ਕਈ ਪ੍ਰੇਮੀ ਹਨ ਪਰ ਤੂੰ ਉਸ ਨੂੰ ਪਿਆਰ ਕਰਦਾ ਰਹਿ, ਕਿਉਂ ਕਿ ਯਹੋਵਾਹ ਵੀ ਇਸਰਾਏਲ ਦੇ ਲੋਕਾਂ ਨੂੰ ਪਿਆਰ ਕਰਨਾ ਜਾਰੀ ਰੱਖਦਾ ਹੈ, ਭਾਵੇਂ ਉਹ ਦੂਜੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ ਅਤੇ ਉਹ ਸੌਗੀ ਵਾਲੇ ਕੇਕ ਖਾਣੇ ਪਸੰਦ ਕਰਦੇ ਹਨ।"
2 ਇਸ ਲਈ ਮੈਂ ਗੋਮਰ ਨੂੰ ਚਾਂਦੀ ਦੇ 9 ਓਁਸ ਅਤੇ ਜੌਆਂ ਦੇ ਨੌ ਬੁਸ਼ਲ ਦੇ ਕੇ ਮੁੱਲ ਖਰੀਦ ਲਿਆ।
3 ਫ਼ਿਰ ਮੈਂ ਉਸਨੂੰ ਕਿਹਾ, "ਤੂੰ ਹੁਣ ਬਹੁਤ ਦੇਰ ਮੇਰੇ ਨਾਲ ਰਹੇਁਗੀ ਅਤੇ ਇੱਕ ਵੇਸਵਾ ਵਾਂਗ ਦਿਖਾਵਾ ਨਹੀਂ ਕਰੇਗੀ। ਹੁਣ ਤੂੰ ਹੋਰਾਂ ਮਰਦਾਂ ਦੇ ਨਾਲ (ਨਿਜੀ) ਨਾ ਰਹੇਁਗੀ, ਅਤੇ ਮੈਂ ਤੇਰਾ ਪਤੀ ਹੋਵਾਂਗਾ।"
4 ਇਸੇ ਤਰ੍ਹਾਂ ਹੀ, ਇਸਰਾਏਲੀ ਵੀ ਬਹੁਤ ਚਿਰ ਕਿਸੇ ਰਾਜੇ ਜਾਂ ਆਗੂ, ਅਤੇ ਬਲੀਆਂ ਜਾਂ ਕਿਸੇ ਯਾਦਗਾਰੀ ਪੱਥਰ ਤੋਂ ਬਿਨਾ ਰਹਿਣਗੇ। ਉਹ ਬਿਨਾ ਏਫ਼ੋਦ ਜਾਂ ਘਰੇਲੂ ਦੇਵਤੇ ਦੇ ਰਹਿਣਗੇ।
5 ਇਸ ਉਪਰੰਤ, ਇਸਰਾਏਲੀ ਪਰਤਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਅਤੇ ਦਾਊਦ ਆਪਣੇ ਰਾਜੇ ਨੂੰ ਭਾਲਣਗੇ। ਅੰਤਮ ਦਿਨਾਂ 9 ਚ, ਉਹ ਭੈ ਨਾਲ ਯਹੋਵਾਹ ਅਤੇ ਉਸ ਦੀ ਚੰਗਿਆਈ ਕੋਲ ਵਾਪਸ ਆ ਜਾਣਗੇ।
ਕਾਂਡ 4

1 ਹੇ ਇਸਰਾਏਲ ਦੇ ਲੋਕੋ! ਯਹੋਵਾਹ ਦਾ ਸੰਦੇਸ਼ ਸੁਣੋ! ਯਹੋਵਾਹ ਉਨ੍ਹਾਂ ਦੇ ਵਿਰੁੱਧ ਜਿਹੜੇ ਇਸ ਦੇਸ ਵਿੱਚ ਰਹਿੰਦੇ ਹਨ ਆਪਣੀ ਦਲੀਲ ਦੱਸੇਗਾ। "ਇਸ ਦੇਸ ਦੇ ਲੋਕ ਅਸਲੋਁ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਨਾ ਹੀ ਉਸ ਪ੍ਰਤੀ ਸੱਚੇ ਅਤੇ ਵਫ਼ਾਦਾਰ ਹਨ।
2 ਉਹ ਦੂਸਰਿਆਂ ਨੂੰ ਸਰਾਪਦੇ ਹਨ, ਖੂਨ ਕਰਦੇ ਹਨ, ਝੂਠ ਬੋਲਦੇ ਹਨ ਅਤੇ ਚੋਰੀ ਕਰਦੇ ਹਨ। ਉਹ ਬਦਕਾਰੀ ਕਰਦੇ ਹਨ ਅਤੇ ਨਾਜਾਇਜ਼ ਬੱਚੇ ਪੈਦਾ ਕਰਦੇ ਹਨ। ਉਹ ਬਾਰ-ਬਾਰ ਖੂਨ ਕਰਦੇ ਹਨ।
3 ਇਸੇ ਕਾਰਣ ਇਹ ਦੇਸ਼ ਮੁਰਦੇ ਲਈ ਰੋ ਰਹੇ ਆਦਮੀ ਵਰਗਾ ਹੈ ਅਤੇ ਇਸ ਦੇ ਸਾਰੇ ਵਾਸੀ ਕਮਜ਼ੋਰ ਹਨ। ਖੇਤਾਂ ਦੇ ਜਾਨਵਰ, ਅਕਾਸ਼ ਵਿਚਲੇ ਪੰਛੀ ਅਤੇ ਸਮੁੰਦਰ ਵਿਚਲੀਆਂ ਮੱਛੀਆਂ ਵੀ ਮਰ ਰਹੀਆਂ ਹਨ।
4 ਪਰ ਕਿਸੇ ਮਨੁੱਖ ਨੂੰ ਦਲੀਲਬਾਜੀ ਨਹੀਂ ਕਰਨੀ ਚਾਹੀਦੀ ਜਾਂ ਦੂਜੇ ਤੇ ਇਲਜ਼ਾਮ ਨਹੀਂ ਧਰਨਾ ਚਾਹੀਦਾ। ਜਾਜਕ, ਮੇਰੀ ਦਲੀਲ ਤੇਰੇ ਨਾਲ ਹੈ।
5 ਤੁਸੀਂ (ਜਾਜਕ) ਦਿਨ ਵੇਲੇ ਠੋਕਰ ਖਾਵੋਁਗੇ। ਅਤੇ ਰਾਤ ਨੂੰ, ਨਬੀ ਵੀ ਤੁਹਾਡੇ ਨਾਲ ਠੋਕਰ ਖਾਕੇ ਡਿੱਗਣਗੇ ਅਤੇ ਮੈਂ ਤੁਹਾਡੀ ਮਾਂ ਦਾ ਨਾਸ ਕਰ ਦਿਆਂਗਾ।
6 "ਮੇਰੀ ਪਰਜਾ ਗਿਆਨ ਵਿਹੁਣੀ ਹੋਣ ਕਾਰਣ ਨਾਸ ਹੁੰਦੀ ਹੈ। ਤੁਸੀਂ ਸਿਖ੍ਖਣੋਁ ਇਨਕਾਰੀ ਹੋਏ ਇਸ ਲਈ ਮੈਂ ਤੁਹਾਨੂੰ ਆਪਣੇ ਲਈ ਜਾਜਕ ਠਹਿਰਾਉਣ ਤੋਂ ਇਨਕਾਰੀ ਹੋਵਾਂਗਾ। ਤੁਸੀਂ ਆਪਣੇ ਯਹੋਵਾਹ ਦੀ ਬਿਵਸਬਾ ਨੂੰ ਭੁੱਲ ਗਏ ਇਸ ਲਈ ਮੈਂ ਤੁਹਾਡੀ ਸੰਤਾਨ ਨੂੰ ਵਿਸਾਰਾਂਗਾ।
7 ਉਹ ਹਂਕਾਰੀ ਹੋਏ ਤੇ ਉਨ੍ਹਾਂ ਮੇਰੇ ਵਿਰੁੱਧ ਹੋਰ ਘਨੇ ਪਾਪ ਕੀਤੇ ਇਸ ਲਈ ਮੈਂ ਉਨ੍ਹਾਂ ਦੇ ਮਨਾਂ ਨੂੰ ਸ਼ਰਮਿਂਦਗੀ ਵਿੱਚ ਬਦਲਾਂਗਾ।
8 "ਜਾਜਕ ਮੇਰੇ ਲੋਕਾਂ ਦੇ ਪਾਪਾਂ ਨਾਲ ਪੇਟ ਨੂੰ ਭਰਦੇ ਹਨ ਅਤੇ ਉਨ੍ਹਾਂ ਦੇ ਪਾਪਾਂ ਦੀ ਵਧ ਤੋਂ ਵਧ ਚਾਹਨਾ ਕਰਦੇੇ ਹਨ।
9 ਇਸ ਲਈ ਜਾਜਕ ਕਿਸੇ ਤਰ੍ਹਾਂ ਵੀ ਲੋਕਾਂ ਨਾਲੋਂ ਘੱਟ ਨਹੀਂ ਹਨ। ਮੈਂ ਉਨ੍ਹਾਂ ਦੀਆਂ ਕਰਨੀਆਂ ਕਾਰਣ ਉਨ੍ਹਾਂ ਨੂੰ ਦੰਡ ਦੇਵਾਂਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਗ਼ਲਤ ਕਰਨੀਆਂ ਲਈ ਮੋੜਾ ਦੇਵਾਂਗਾ।
10 ਉਹ ਖਾਣਗੇ, ਪਰ ਉਨ੍ਹਾਂ ਨੂੰ ਰਜ੍ਜ ਨਹੀਂ ਆਵੇਗਾ। ਉਹ ਜਿਨਸੀ ਪਾਪ ਕਰਨਗੇ, ਪਰ ਉਨ੍ਹਾਂ ਦੇ ਔਲਾਦ ਨਹੀਂ ਹੋਵੇਗੀ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਵੇਸਵਾਵਾਂ ਵਰਗੇ ਬਣ ਗਏ।
11 "ਜਿਨਸੀ ਪਾਪ, ਸ਼ਰਾਬ ਅਤੇ ਨਵੀਂ ਮੈਅ ਇਨਸਾਨ ਦੀ ਸਿੱਧੀ ਸੋਚਣ ਦੀ ਯੋਗਤਾ ਨੂੰ ਨਸ਼ਟ ਕਰ ਦਿੰਦੇ ਹਨ।
12 ਮੇਰੇ ਲੋਕ ਲੱਕੜੀ ਦੀਆਂ ਸੋਟੀਆਂ ਤੋਂ ਸਲਾਹਾਂ ਪੁੱਛਦੇ ਹਨ। ਉਹ ਸੋਚਦੇ ਹਨ ਕਿ ਇਹ ਸੋਟੀਆਂ ਉਨ੍ਹਾਂ ਦੀਆਂ ਸਮਸਿਆਵਾਂ ਦਾ ਉੱਤਰ ਦੇ ਸਕਦੀਆਂ ਹਨ। ਕਿਉਂ ਕਿ ਉਹ ਵੇਸਵਾਵਾਂ ਵਾਂਗ ਝੂਠੇ ਦੇਵਤਿਆਂ ਮਗਰ ਭੱਜਦੇ ਹਨ। ਉਨ੍ਹਾਂ ਨੇ ਪਰਮੇਸ਼ੁਰ ਨੂੰ ਛੱਡ ਦਿੱਤਾ ਅਤੇ ਵੇਸਵਾਵਾਂ ਵਾਂਗ ਵਿਖਾਵਾ ਕੀਤਾ।
13 ਉਹ ਪਹਾੜਾਂ ਦੀਆਂ ਚੋਟੀਆਂ ਉੱਪਰ ਜਾਕੇ ਬਲੀਆਂ ਚੜਾਉਂਦੇ ਹਨ ਅਤੇ ਬਲੂਤ, ਪਿਪ੍ਪਲ ਅਤੇ ਚੀਲ ਦੇ ਦ੍ਰਖਤਾਂ ਹੇਠਾਂ ਧੂਫ਼ਾਂ ਧੁਖਾਉਂਦੇ ਹਨ। ਉਨ੍ਹਾਂ ਰੁੱਖਾਂ ਹੇਠਾਂ ਛਾਵਾਂ ਸੋਹਣੀਆਂ ਲਗਦੀਆਂ ਹਨ ਜਿਸ ਕਾਰਣ ਤੁਹਾਡੀਆਂ ਧੀਆਂ ਉਨ੍ਹਾਂ ਰੁੱਖਾਂ ਹੇਠ ਵੇਸਵਾਵਾਂ ਵਾਂਗ ਪੈ ਜਾਂਦੀਆਂ ਅਤੇ ਤੁਹਾਡੀਆਂ ਨੂੰਹਾਂ ਜਿਨਸੀ ਪਾਪ ਕਰਦੀਆਂ ਹਨ।
14 "ਜਦੋਂ ਤੁਹਾਡੀਆਂ ਧੀਆਂ ਅਤੇ ਨੂੰਹਾਂ ਜਿਨਸੀ ਪਾਪ ਕਰਨ ਤਾਂ ਮੈਂ ਉਨ੍ਹਾਂ ਨੂੰ ਸਜ਼ਾ ਨਾ ਦਿਆਂਗਾ ਕਿਉਂ ਕਿ ਮਰਦ ਉਨ੍ਹਾਂ ਕੋਲ ਜਾਂਦੇ ਅਤੇ ਸੌਁਦੇ ਹਨ ਅਤੇ ਦੇਵ ਦਾਸੀਆਂ ਨਾਲ ਜਾਕੇ ਬਲੀਆਂ ਚੜਾਉਂਦੇ ਹਨ। ਇਉਂ ਇਹ ਮੂਰਖ ਲੋਕ ਆਪਣੇ-ਆਪ ਨੂੰ ਬਰਬਾਦ ਕਰ ਰਹੇ ਹਨ।
15 "ਹੇ ਇਸਰਾਏਲ! ਭਾਵੇਂ ਤੂੰ ਵੇਸਵਾਵਾਂ ਵਰਗਾ ਸਲੂਕ ਕਰ ਪਰ ਯਹੂਦਾਹ ਦੋਸ਼ੀ ਨਾ ਬਣੇ। ਗਿਲਗਾਲ ਨੂੰ ਨਾ ਆਵੇਂ ਅਤੇ ਤੂੰ ਬੇਤ-ਆਵਾਨ ਨੂੰ ਨਾ ਚੜੇਁ। ਸੌਹ ਖਾਣ ਲਈ ਯਹੋਵਾਹ ਦੇ ਨਾਂ ਨੂੰ ਨਾ ਵਰਤੋਂ। ਜਿਉਂਦੇ ਯਹੋਵਾਹ ਦੀ ਸਹੁੰ ਨਾ ਖਾਓ।
16 ਇਸਰਾਏਲ, ਇੱਕ ਛੋਟੀ ਜਿਦ੍ਦੀ ਗਾਂ ਵਾਂਗ ਜਿਦ੍ਦੀ ਹੈ। ਕੀ ਹੁਣ ਯਹੋਵਾਹ ਨੂੰ ਉਨ੍ਹਾਂ ਨੂੰ ਲੇਲਿਆਂ ਵਾਂਗ ਖੁਲ੍ਹੀ ਚਰਾਂਦ ਵਿੱਚ ਚਾਰਾ ਦੇਣਾ ਚਾਹੀਦਾ ਹੈ? ਨਹੀਂ!
17 ਅਫ਼ਰਾਈਮ ਆਪਣੇ ਬੁੱਤਾਂ ਨਾਲ ਜੁੜ ਗਿਆ ਹੈ, ਇਸ ਲਈ ਉਸਨੂੰ ਇਕੱਲਾ ਛੱਡ ਦਿਓ।
18 "ਜਦੋਂ ਉਨ੍ਹਾਂ ਦੀ ਸ਼ਰਾਬ ਮੁੱਕ ਗਈ, ਉਨ੍ਹਾਂ ਨੇ ਆਪਣੇ ਆਪ ਨੂੰ ਜਿਨਸੀ ਪਾਪ ਨੂੰ ਦੇ ਦਿੰਦੇ ਹਨ ਅਤੇ ਉਨ੍ਹਾਂ ਦੇ ਸ਼ਾਸਕ ਸੱਚਮੁੱਚ ਸ਼ਰਮਨਾਕ ਰਾਹਾਂ ਨੂੰ ਡਂੂਘਿਆਂ ਪਿਆਰ ਕਰਦੇ ਹਨ।
19 ਉਹ ਇੱਕ ਵਾ-ਵਰੋਲੇ ਵਾਂਗ ਉਡਾੇ ਜਾ ਚੁੱਕੇ ਹਨ। ਉਨ੍ਹਾਂ ਦੀਆਂ ਬਲੀਆਂ ਉਨ੍ਹਾਂ ਲਈ ਸ਼ਰਮ ਲਿਆਉਂਦੀਆਂ ਹਨ।"
ਕਾਂਡ 5

1 "ਹੇ ਜਾਜਕੋ, ਇਸਰਾਏਲ ਦੇ ਲੋਕੋ ਅਤੇ ਪਾਤਸ਼ਾਹ ਦੇ ਘਰਾਣੇ ਦੇ ਲੋਕੋੋ! ਮੇਰੀ ਗੱਲ ਧਿਆਨ ਨਾਲ ਸੁਣੋ! ਤੁਸੀਂ ਦੋਸ਼ੀ ਠਹਿਰਾਏ ਗਏ ਹੋ।"ਤੁਸੀਂ ਮਿਸਪਾਹ ਵਿਖੇ ਇੱਕ ਫ਼ਂਦੇ ਵਾਂਗ ਸੀ ਅਤੇ ਤਾਬੋਰ ਵਿਖੇ ਧਰਤੀ ਤੇ ਵਿਛੇ ਹੋਏ ਜਾਲ ਵਾਂਗ ਸੀ।
2 ਤੁਸੀਂ ਕਈ ਘੋਰ ਗੁਨਾਹ ਕੀਤੇ ਹਨ ਇਸ ਲਈ ਮੈਂ ਤੁਹਾਨੂੰ ਸਾਰਿਆਂ ਨੂੰ ਸਜ਼ਾ ਦੇਵਾਂਗਾ।
3 ਮੈਂ ਅਫ਼ਰਾਈਮ ਨੂੰ ਅਤੇ ਜੋ ਗੱਲਾਂ ਇਸਰਾਏਲ ਨੇ ਕੀਤੀਆਂ ਜਾਣਦਾ ਹਾਂ, - ਓ ਅਫ਼ਰਾਈਮ, ਤੇਰੇ ਵੇਸ਼ਵਾਈ ਰਵਈੇ ਕ੍ਕਾਰਣ, ਇਸਰਾਏਲ ਪਾਪ ਨਾਲ ਦੂਸ਼ਤ ਹੋ ਗਿਆ ਹੈ।
4 ਇਸਰਾਏਲੀਆਂ ਨੇ ਬਹੁਤ ਕੁਕਰਮ ਕੀਤੇ ਹਨ। ਜਿਹੜੇ ਹੁਣ ਉਨ੍ਹਾਂ ਨੂੰ ਪਰਮੇਸ਼ੁਰ ਵੱਲ ਪਰਤਨ ਤੋਂ ਰੋਕਦੇ ਹਨ। ਉਹ ਹੋਰਨਾਂ ਦੇਵਤਿਆਂ ਨੂੰ ਮੰਨਣ ਦੇ ਰਾਹਾਂ ਬਾਰੇ ਵੀ ਸੋਚਦੇ ਰਹਿੰਦੇ ਹਨ, ਅਤੇ ਉਹ ਯਹੋਵਾਹ ਨੂੰ ਨਹੀਂ ਜਾਣਦੇ।
5 ਇਸਰਾਏਲ ਦਾ ਹਂਕਾਰ ਉਸ ਦੇ ਖਿਲਾਫ਼ ਇੱਕ ਗਵਾਹ ਹੈ। ਇਸਰਾਏਲ ਅਤੇ ਅਫ਼ਰਾਈਮ ਆਪਣੇ ਪਾਪਾਂ ਵਿੱਚ ਔਕੜਨਗੇ ਅਤੇ ਯਹੂਦਾਹ ਵੀ ਉਨ੍ਹਾਂ ਦੇ ਨਾਲ ਔਕੜ ਜਾਵੇਗਾ।
6 "ਲੋਕਾਂ ਦੇ ਆਗੂ ਆਪਣੇ ਇੱਜੜਾਂ ਅਤੇ ਵੱਗਾਂ ਦੇ ਨਾਲ ਯਹੋਵਾਹ ਨੂੰ ਲੱਭਣ ਲਈ ਨਿਕਲਣਗੇ, ਪਰ ਉਹ ਉਸਨੂੰ ਲੱਭ ਨਹੀਂ ਸਕਣਗੇ ਕਿਉਂ ਕਿ ਉਹ ਉਨ੍ਹਾਂ ਤੋਂ ਦੂਰ ਹੋ ਗਿਆ ਹੈ।
7 ਉਹ ਯਹੋਵਾਹ ਨਾਲ ਵਫ਼ਾਦਾਰ ਨਹੀਂ ਰਹੇ। ਉਨ੍ਹਾਂ ਦੇ ਬੱਚੇ ਕਿਸੇ ਅਜਨਬੀ ਤੋਂ ਹਨ ਅਤੇ ਹੁਣ ਉਹ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਧਰਤੀ ਨੂੰ ਮੁੜ ਤੋਂ ਨਾਸ ਕਰ ਦੇਵੇਗਾ।"
8 "ਗਿਬਆਹ ਵਿੱਚ ਸਿੰਗ ਵਜਾਓ! ਰਾਮਾਹ ਵਿੱਚ ਤੂਰ੍ਹੀ ਵਜਾਓ! ਬੈਤ-ਆਵਾਨ ਵਿਖੇ ਚਿਤਾਵਨੀ ਦਿਓ। ਹੇ ਬਿਨਯਾਮੀਨ, ਦੁਸ਼ਮਣ ਤੇਰੇ ਪਿੱਛੇ ਹੈ!
9 ਦੰਡ ਦੇ ਦਿਨ, ਅਫ਼ਰਾਈਮ ਖਾਲੀ ਅਤੇ ਵੀਰਾਨ ਹੋ ਜਾਵੇਗਾ। ਮੈਂ (ਪਰਮੇਸ਼ੁਰ) ਇਸਰਾਏਲ ਦੇ ਪਰਿਵਾਰਾਂ ਨੂੰ ਚੇਤਾਵਨੀ ਦਿੰਦਾ ਹਾਂ ਕਿ ਉਹ ਗੱਲਾਂ ਸੱਚਮੁੱਚ ਵਾਪਰਨਗੀਆਂ।
10 ਯਹੂਦਾਹ ਦੇ ਆਗੂ ਚੋਰਾਂ ਵਾਂਗ ਦੂਜਿਆਂ ਦਾ ਮਾਲ ਚੁਰਾਉਂਦੇ ਹਨ ਇਸ ਲਈ ਮੈਂ ਆਪਣਾ ਕਰੋਧ ਨਹਿਰ ਦੇ ਪਾਣੀਆਂ ਵਾਂਗ ਵਰ੍ਹਾਵਾਂਗਾ।
11 ਅਫ਼ਰਾਈਮ ਨੂੰ ਦੰਡ ਦਿੱਤਾ ਜਾਵੇਗਾ ਉਹ ਅੰਗੂਰਾਂ ਵਾਂਗ ਮਿਧਿਆ ਅਤੇ ਕੁਚਲਿਆ ਜਾਵੇਗਾ, ਕਿਉਂ ਕਿ ਉਸ ਨੇ (ਬਆਲ ਦੇ ਪੁਜਾਰੀਆਂ ਦੀਆਂ) ਬਿਧੀਆਂ ਤੇ ਚੱਲਣ ਦੀ ਠਾਨ ਲਈ ਹੈ।
12 ਮੈਂ ਅਫ਼ਰਾਈਮ ਨੂੰ ਨਾਸ ਕਰ ਦੇਵਾਂਗਾ ਜਿਵੇਂ ਕੀੜਾ ਕੱਪੜੇ ਨੂੰ ਖਾ ਜਾਂਦਾ ਹੈ ਮੈਂ ਯਹੂਦਾਹ ਨੂੰ ਨਸ਼ਟ ਕਰ ਦੇਵਾਂਗਾ ਉਵੇਂ ਜਿਵੇਂ ਘੁਣ ਲੱਕੜ ਨੂੰ ਖਾ ਜਾਂਦਾ ਹੈ।
13 ਜਦ ਅਫ਼ਰਾਈਮ ਨੇ ਆਪਣਾ ਰੋਗ ਵੇਖਿਆ ਅਤੇ ਯਹੂਦਾਹ ਨੇ, ਆਪਣਾ ਜ਼ਖਮ, ਉਹ ਮਦਦ ਲਈ ਅੱਸ਼ੂਰ ਨੂੰ ਭੱਜੇ। ਉਨ੍ਹਾਂ ਨੇ ਆਪਣੀਆਂ ਮੁਸੀਬਤਾਂ ਮਹਾਨ ਪਾਤਸ਼ਾਹ ਨੂੰ ਦਸੀਆਂ ਪਰ ਉਹ ਰਾਜਾ ਤੁਹਾਨੂੰ ਰਾਜੀ ਨਹੀਂ ਕਰ ਸਕਦਾ, ਉਹ ਤੁਹਾਡੇ ਜ਼ਖਮਾਂ ਨੂੰ ਨਹੀਂ ਭਰ ਸਕੇਗਾ।
14 ਕਿਉਂ ਕਿ ਮੈਂ ਅਫ਼ਰਾਈਮ ਲਈ ਇੱਕ ਸ਼ੇਰ ਵਾਂਗ ਹੋਵਾਂਗਾ। ਮੈਂ ਯਹੂਦਾਹ ਦੀ ਕੌਮ ਲਈ ਇੱਕ ਜਵਾਨ ਸ਼ੇਰ ਵਾਂਗ ਹੋਵਾਂਗਾ। ਹਾਂ, ਮੈਂ (ਯਹੋਵਾਹ) ਉਨ੍ਹਾਂ ਨੂੰ ਪਾੜ ਸੁੱਟਾਂਗਾ। ਮੈਂ ਉਨ੍ਹਾਂ ਨੂੰ ਚੁੱਕ ਲੈ ਜਾਵਾਂਗਾ ਤੇ ਉਨ੍ਹਾਂ ਨੂੰ ਕੋਈ ਨਹੀਂ ਬਚਾ ਸਕੇਗਾ।
15 ਮੈਂ ਮੁੜ ਆਪਣੇ ਸਬਾਨ ਨੂੰ ਚਲਾ ਜਾਵਾਂਗਾ। ਜਦ ਤੀਕ ਲੋਕ ਆਪਣੇ ਦੋਸ਼ ਮੰਨ ਕੇ ਮੈਨੂੰ ਨਾ ਭਾਲਣ। ਹਾਂ, ਉਹ ਆਪਣੀ ਮੁਸੀਬਤ ਵਿੱਚ ਮੈਨੂੰ ਲੱਭਣ ਦਾ ਬੜਾ ਕਠਿਨ ਯਤਨ ਕਰਨਗੇ।"
ਕਾਂਡ 6

1 "ਆਓ, ਆਪਾਂ ਯਹੋਵਾਹ ਵੱਲ ਮੁੜੀੇ। ਉਸਨੇ ਸਾਨੂੰ ਦੁੱਖ ਦਿੱਤਾ ਪਰ ਉਹ ਸਾਨੂੰ ਤਂਦਰੁਸਤ ਵੀ ਕਰੇਗਾ। ਉਸਨੇ ਸਾਨੂੰ ਜ਼ਖਮ ਦਿੱਤਾ ਪਰ ਪੱਟੀ ਵੀ ਉਹੀ ਬੰਨ੍ਹੇਗਾ।
2 ਦੋ ਦਿਨਾਂ ਬਾਅਦ ਉਹ ਸਾਨੂੰ ਜਿਵਾਵੇਗਾ, ਤੀਜੇ ਦਿਨ, ਉਹ ਸਾਨੂੰ ਉਭਾਰੇਗਾ। ਫ਼ਿਰ ਅਸੀਂ ਉਸ ਦੀ ਹਜੂਰੀ ਵਿੱਚ ਰਹਿ ਸਕਾਂਗੇ।
3 ਆਓ, ਆਪਾਂ ਯਹੋਵਾਹ ਨੂੰ ਜਾਣੀੇ। ਆਪਾਂ ਯਹੋਵਾਹ ਨੂੰ ਜਾਨਣ ਦੀ ਸਖਤ ਕੋਸ਼ਿਸ਼ ਕਰੀਏ। ਸਾਨੂੰ ਪਤਾ ਹੈ ਕਿ ਉਹ ਆ ਰਿਹਾ ਜਿੰਨੀ ਪ੍ਰਪਕ੍ਕਤਾ ਨਾਲ ਅਸੀਂ ਜਾਣਦੇ ਹਾਂ ਕਿ ਪਰਭਾਤ ਆ ਰਹੀ ਹੈ। ਯਹੋਵਾਹ ਸਾਡੇ ਕੋਲ ਮੀਂਹ ਵਾਂਗ ਆਵੇਗਾ, ਉਸ ਮੀਂਹ ਵਾਂਗ ਜੋ ਬਸੰਤ ਰੁੱਤ ਵਿੱਚ ਆਉਂਦਾ ਅਤੇ ਧਰਤੀ ਨੂੰ ਪਾਣੀ ਦਿੰਦਾ।"
4 "ਓ ਅਫ਼ਰਾਈਮ, ਮੈਂ ਤੇਰੇ ਨਾਲ ਕੀ ਕਰਾਂ? ਓ ਯਹੂਦਾਹ! ਮੈਂ ਤੇਰੇ ਨਾਲ ਕੀ ਕਰਾਂ? ਤੇਰੀ ਵਫ਼ਾਦਾਰੀ ਸਵੇਰ ਦੀ ਧੁੰਦ ਵਾਂਗ ਹੈ ਤੇਰੀ ਵਫਾਦਾਰੀ ਉਸ ਤਰੇਲ ਵਾਂਗ ਹੈ ਜਿਹੜੀ ਸਵੇਰ ਸਾਰ ਹੀ ਅਲੋਪ ਹੋ ਜਾਂਦੀ ਹੈ।
5 ਮੈਂ ਲੋਕਾਂ ਨੂੰ ਟੁਕੜਿਆਂ ਵਿੱਚ ਕੱਟਣ ਲਈ ਨਬੀਆਂ ਨੂੰ ਵਰਤਿਆ। ਉਹ ਮੇਰੇ ਆਦੇਸ਼ਾਂ ਤੇ ਮਾਰੇ ਗਏ ਸਨ। ਮੇਰਾ ਨਿਆਂ ਰੌਸ਼ਨੀ ਵਾਂਗ ਆਉਂਦਾ ਹੈ।
6 ਕਿਉਂ ਕਿ ਮੈਂ ਵਫ਼ਾਦਾਰ ਪ੍ਰੇਮ ਚਾਹੁੰਦਾ ਹਾਂ ਬਲੀਦਾਨ ਨਹੀਂ। ਮੈਂ ਚਾਹੁਂਨਾ ਲੋਕ ਪਰਮੇਸ਼ੁਰ ਨੂੰ ਜਾਨਣ, ਨਾ ਕਿ ਹੋਮ ਚੜਾਵੇ ਲਿਆਉਣ।
7 ਪਰ ਲੋਕਾਂ ਨੇ ਆਦਮ ਵਿਖੇ ਇਕਰਾਰਨਾਮਾ ਤੋੜ ਦਿੱਤਾ। ਉਹ ਓਥੇ ਮੇਰੇ ਨਾਲ ਬੇਵਫ਼ਾ ਸਨ।
8 ਗਿਲਆਦ ਉਨ੍ਹਾਂ ਲੋਕਾਂ ਦਾ ਸ਼ਹਿਰ ਹੈ ਜੋ ਬਦੀ ਕਰਦੇ ਹਨ। ਉਹ ਗੁਮਰਾਹ ਕਰਕੇ ਦੂਸਰਿਆਂ ਨੂੰ ਮਾਰ ਦਿੰਦੇ ਹਨ।
9 ਡਾਕੂ ਛੁਪ ਕੇ ਹਮਲਾ ਕਰਨ ਦੀ ਉਡੀਕ ਕਰਦੇ ਹਨ ਉਸਦੇ ਤਰ੍ਹਾਂ ਪੁਜਾਰੀ ਇਕੱਠੇ ਹੋਕੇ, ਉਹ ਸ਼ਕਮ ਦੇ ਰਾਹ ਵਿੱਚ ਕਤਲ ਕਰਦੇ ਹਨ, ਉਹ ਬਦਕਾਰੀ ਕਰਦੇ ਹਨ।
10 ਇਸਰਾਏਲੀ ਕੌਮ ਵਿੱਚ, ਮੈਂ ਇੱਕ ਭਿਆਨਕ ਚੀਜ਼ ਵੇਖੀ। ਅਫ਼ਰਾਈਮ ਪਰਮੇਸ਼ੁਰ ਨੂੰ ਵਫ਼ਾਦਾਰ ਨਹੀਂ ਸੀ ਅਤੇ ਇਸਰਾਏਲ ਪਾਪ ਨਾਲ ਦੂਸ਼ਿਤ ਹੋ ਗਿਆ।
11 ਯਹੂਦਾਹ, ਤੇਰੇ ਲਈ ਵੀ ਇੱਕ ਵਾਢੀ ਦਾ ਸਮਾਂ ਹੈ। ਇਹ ਉਦੋਂ ਵਾਪਰੇਗਾ ਜਦੋਂ ਮੈਂ ਆਪਣੇ ਲੋਕਾਂ ਨੂੰ ਕੈਦਖਾਨੇ ਤੋਂ ਮੋੜ ਲਿਆਵਾਂਗਾ।"
ਕਾਂਡ 7

1 "ਮੈਂ ਇਸਰਾਏਲ ਨੂੰ ਤਂਦਰੁਸਤ ਕਰਾਂਗਾ, ਫ਼ੇਰ ਅਫ਼ਰਾਈਮ ਦੇ ਪਾਪ ਪਰਗਟ ਕੀਤੇ ਜਾਣਗੇ। ਲੋਕ ਸਾਮਰਿਯਾ ਦੇ ਪਾਪਾਂ ਬਾਰੇ ਵੀ ਜਾਣ ਲੈਣਗੇ। ਉਹ ਸਾਮਰਿਯਾ ਦੇ ਕਪਟ ਅਤੇ ਸਾਮਰਿਯਾ ਵਿੱਚ ਆਉਂਦੇ ਅਤੇ ਬਾਹਰ ਜਾਂਦੇ ਚੋਰਾਂ ਬਾਰੇ ਜਾਣ ਲੈਣਗੇ।
2 ਉਨ੍ਹਾਂ ਨੂੰ ਇਹ ਯਕੀਨ ਨਹੀਂ ਕਿ ਮੈਂ ਉਨ੍ਹਾਂ ਦੇ ਪਾਪ ਯਾਦ ਰੱਖਦਾ ਜੋ ਪਾਪ ਉਨ੍ਹਾਂ ਨੇ ਕੀਤੇ ਸਾਰੀਁ ਪਾਸੀਁ ਫ਼ੈਲ ਗਏ ਹਨ। ਮੈਂ ਉਨ੍ਹਾਂ ਦੇ ਪਾਪ ਸਾਫ਼-ਸਾਫ਼ ਵੇਖ ਸਕਦਾ ਹਾਂ।
3 ਉਹ ਆਪਣੀਆਂ ਬਦੀਆਂ ਨਾਲ ਪਾਤਸ਼ਾਹ ਨੂੰ ਖੁਸ਼ ਕਰਦੇ ਹਨ ਆਪਣੇ ਝੂਠਾਂ ਨਾਲ ਆਗੂਆਂ ਨੂੰ ਖੁਸ਼ ਕਰਦੇ ਹਨ।
4 ਉਹ ਸਾਰੇ ਬਦਕਾਰ ਹਨ। ਉਹ ਨਾਨਬਾਈ ਦੁਆਰਾ ਗਰਮ ਕੀਤੇ ਹੋਏ ਇੱਕ ਤੰਦੂਰ ਵਾਂਗ ਹਨ। ਉਹ ਆਟੇ ਨੂੰ ਗੁਂਨਣ ਤੋਂ ਲੈਕੇ ਇਸ ਦੇ ਉਫ਼ਾਨ ਦੇ ਸਮੇਂ ਤੀਕ ਅੱਗ ਨੂੰ ਨਹੀਂ ਹਿਲਾਉਂਦਾ ਪਰ ਤੰਦੂਰ ਗਰਮ ਰਹਿੰਦਾ ਹੈ।
5 ਸਾਡੇ ਪਾਤਸ਼ਾਹ ਦੇ ਦਿਨ, ਉਹ ਅੱਗ ਨੂੰ ਹੋਰ ਵੀ ਤਪਾਉਂਦੇ ਹਨ। ਉਹ ਪੀਣ ਦੀਆਂ ਦਾਅਵਤਾਂ ਦਿੰਦੇ ਹਨ। ਆਗੂ ਮੈਅ ਦੀ ਗਰਮੀ ਨਾਲ ਬੀਮਾਰ ਹੋ ਜਾਂਦੇ ਹਨ ਅਤੇ ਰਾਜੇ ਉਨ੍ਹਾਂ ਨਾਲ ਹੱਥ ਮਿਲਾਉਂਦੇ ਹਨ ਜੋ ਪਰਮੇਸ਼ੁਰ ਦਾ ਮਜ਼ਾਕ ਉਡਾਉਂਦੇ ਹਨ।
6 ਲੋਕ ਗੁਪਤ ਵਿਉਂਤਾ ਬਣਾਉਂਦੇ ਹਨ। ਉਨ੍ਹਾਂ ਦੇ ਦਿਲ ਉੱਤੇਜਨਾ ਦੀ ਅੱਗ ਨਾਲ ਬਲਦੇ ਹਨ। ਤੇ ਸਾਰੀ ਰਾਤ ਉਨ੍ਹਾਂ ਦੀ ਉੱਤੇਜਨਾ ਬਲਦੀ ਹੈ ਤੇ ਦਿਨ ਚਢ਼ਨ ਤੀਕ ਇਹ ਮੱਚਦੀ ਅੱਗ ਦੇ ਗੋਲੇ ਵਾਂਗ ਹੁੰਦੀ ਹੈ।
7 ਉਹ ਸਭ ਭਖੇ ਤੰਦੂਰ ਵਾਂਗਰਾਂ ਉਨ੍ਹਾਂ ਆਪਣੇ ਸ਼ਾਸਕ ਨਸ਼ਟ ਕੀਤੇ ਉਨ੍ਹਾਂ ਦੇ ਸਾਰੇ ਪਾਤਸ਼ਾਹ ਡਿੱਗ ਪਏ ਪਰ ਕਿਸੇ ਇੱਕ ਨੇ ਵੀ ਮੈਨੂੰ ਨਾ ਪੁਕਾਰਿਆ।"
8 "ਅਫ਼ਰਾਈਮ ਹੋਰਨਾਂ ਕੌਮਾਂ ਨਾਲ ਰਲ ਜਾਂਦਾ ਉਹ ਇੱਕ ਪੂਰੀ ਤਰ੍ਹਾਂ ਨਾ ਪੱਕੇ ਹੋਏ ਕੇਕ ਵਰਗਾ ਹੈ।
9 ਅਜਨਬੀ ਉਸਦੀ ਸ਼ਕਤੀ ਲੁਟ ਲਿਜਾਂਦੇ ਹਨ ਪਰ ਉਹ ਇਸ ਨੂੰ ਮਹਿਸੂਸ ਨਹੀਂ ਕਰਦਾ। ਉਸ ਦੇ ਧੌਲੇ ਆਉਣ ਲੱਗ ਪਏ ਹਨ, ਪਰ ਉਹ ਇਸ ਨੂੰ ਮਹਿਸੂਸ ਨਹੀਂ ਕਰਦਾ।
10 ਅਫ਼ਰਾਈਮ ਦਾ ਹਂਕਾਰ ਉਸਦੇ ਹੀ ਵਿਰੁੱਧ ਬੋਲਦਾ ਹੈ। ਲੋਕਾਂ ਨੂੰ ਇੰਨੀਆਂ ਦੁੱਖ ਅਤੇ ਤਕਲੀਫ਼ਾਂ ਹਨ ਪਰ ਫ਼ਿਰ ਵੀ ਉਹ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਪਰਤ ਕੇ ਮਦਦ ਲਈ ਨਹੀਂ ਪੁਕਾਰਦੇ।
11 ਇਉਂ ਅਫ਼ਰਾਈਮ ਇੱਕ ਬੇਵਕੂਫ਼, ਅਤੇ ਸੂਝਹੀਣ ਕਬੂਤਰ ਵਰਗਾ ਬਣ ਗਿਆ ਹੈ! ਉਹ ਮਦਦ ਲਈ ਮਿਸਰ ਨੂੰ ਪੁਕਾਰਦੇ ਹਨ ਅਤੇ ਮਦਦ ਲਈ ਅੱਸ਼ੂਰ ਨੂੰ ਜਾਂਦੇ ਹਨ।
12 ਇਹ ਇਨ੍ਹਾਂ ਦੇਸਾਂ ਕੋਲ ਸਹਾਇਤਾ ਲਈ ਜਾਂਦੇ ਹਨ ਪਰ ਮੈਂ ਆਪਣਾ ਜਾਲ ਉਨ੍ਹਾਂ ਉੱਪਰ ਵਿਛਾਵਾਂਗਾ ਅਤੇ ਅਕਾਸ਼ ਦੇ ਪੰਛੀਆਂ ਵਾਂਗ ਉਨ੍ਹਾਂ ਨੂੰ ਹੇਠਾਂ ਲੈ ਆਵਾਂਗਾ। ਮੈਂ ਉਨ੍ਹਾਂ ਦੇ ਨੇਮਾਂ ਕਾਰਣ ਉਨ੍ਹਾਂ ਨੂੰ ਸਜ਼ਾ ਦੇਵਾਂਗਾ।
13 ਉਹ ਮੈਨੂੰ ਛੱਡ ਗਏ ਇਹ ਉਨ੍ਹਾਂ ਲਈ ਬਹੁਤ ਬੁਰਾ ਹੋਵੇਗਾ ਉਹ ਮੈਨੂੰ ਮੰਨਣ ਤੋਂ ਇਨਕਾਰੀ ਹੋਏ ਇਸ ਲਈ ਉਹ ਨਸ਼ਟ ਕੀਤੇ ਜਾਣਗੇ। ਮੈਂ ਉਨ੍ਹਾਂ ਨੂੰ ਬਚਾਇਆ ਪਰ ਉਹ ਮੇਰੇ ਵਿਰੁੱਧ ਝੂਠ ਬੋਲਦੇ ਹਨ।
14 ਉਹ ਕਦੇ ਮੈਨੂੰ ਆਪਣੇ ਦਿਲੋਂ ਨਹੀਂ ਪੁਕਾਰਦੇ । ਹਾਂ, ਉਹ ਆਪਣੇ ਬਿਸਤਰਿਆਂ ਤੇ ਰੋਦੇ ਹਨ, ਅਤੇ ਆਪਣੇ-ਆਪ ਨੂੰ ਕਟਦੇ ਹਨ ਜਦੋਂ ਉਹ ਭੋਜਨ ਅਤੇ ਨਵੀਂ ਮੈ ਮੰਗਦੇ ਹਨ, ਪਰ ਉਨ੍ਹਾਂ ਦੇ ਦਿਲਾਂ ਵਿੱਚ ਉਹ ਮੈਥੋਂ ਪਰ੍ਹਾਂ ਮੁੜ ਗਏ ਹਨ।
15 ਮੈਂ ਉਨ੍ਹਾਂ ਨੂੰ ਸਿਖਾਇਆ ਅਤੇ ਉਨ੍ਹਾਂ ਦੀਆਂ ਬਾਹਵਾਂ ਮਜਬੂਤ ਕੀਤੀਆਂ ਪਰ ਉਹ ਮੇਰੇ ਹੀ ਵਿਰੁੱਧ ਦੁਸ਼ਟ ਯੋਜਨਾਵਾਂ ਘੜਦੇ ਹਨ।
16 ਉਹ ਇੱਕ ਮੁੜੀ ਹੋਈ ਸੋਟੀ ਵਰਗੇ ਹਨ। ਉਨ੍ਹਾਂ ਨੇ ਦਿਸ਼ਾਵਾਂ ਬਦਲੀਆਂ, ਪਰ ਮੇਰੇ ਕੋਲ ਵਾਪਸ ਨਾ ਆਏ, ਉਨ੍ਹਾਂ ਦੇ ਪ੍ਰਧਾਨ ਆਗੂ ਆਪਣੀ ਹਂਕਾਰੀ ਜੀਭ ਕਾਰਣ ਆਪਣੀ ਤਲਵਾਰ ਨਾਲ ਹੇਠਾਂ ਡਿੱਗ ਪੈਣਗੇ ਅਤੇ ਮਿਸਰ ਵਿਚਲੇ ਲੋਕ ਉਨ੍ਹਾਂ ਤੇ ਹਸ੍ਸਣਗੇ।
ਕਾਂਡ 8

1 "ਆਪਣੇ ਬੁਲ੍ਹ੍ਹਾਂ ਨਾਲ ਤੂਰ੍ਹੀ ਵਜਾ ਅਤੇ ਚੇਤਾਵਨੀ ਦੇ। ਯਹੋਵਾਹ ਦੇ ਘਰ ਉੱਪਰ ਬਾਜ ਵਾਂਗ ਰਹਿ। ਇਸਰਾਏਲੀਆਂ ਨੇ ਮੇਰੇ ਇਕਰਾਨਾਮੇ ਨੂੰ ਤੋੜਿਆ। ਉਨ੍ਹਾਂ ਨੇ ਮੇਰੀ ਬਿਵਸਬਾ ਦਾ ਪਾਲਨ ਨਹੀਂ ਕੀਤਾ।
2 ਉਨ੍ਹਾਂ ਮੇਰੇ ਅੱਗੇ ਲੇਰਾਂ ਮਾਰੀਆਂ,
9 ਹੇ ਸਾਡੇ ਪਰਮੇਸ਼ੁਰ! ਅਸੀਂ ਇਸਰਾਏਲ ਵਿਚਲੇ ਤੈਨੂੰ ਜਾਣਦੇ ਹਾਂ!9
3 ਪਰ ਇਸਰਾਏਲ ਨੇ ਚੰਗੀਆਂ ਵਸਤਾਂ ਨੂੰ ਇਨਕਾਰ ਕੀਤਾ ਇਸ ਲਈ ਵੈਰੀਆਂ ਉਸਦਾ ਪਿੱਛਾ ਕੀਤਾ।
4 ਇਸਰਾਏਲੀਆਂ ਨੇ ਆਪਣੇ ਪਾਤਸ਼ਾਹ ਬਣਾਏ, ਪਰ ਉਹ ਮੇਰੇ ਕੋਲ ਸਲਾਹ ਲਈ ਨਾ ਆਏ। ਉਨ੍ਹਾਂ ਆਪਣੇ ਆਗੂ ਚੁਣੇ ਪਰ ਜਿਨ੍ਹਾਂ ਮਨੁੱਖਾਂ ਨੂੰ ਮੈਂ ਜਾਣਦਾ ਸੀ, ਉਨ੍ਹਾਂ ਨੇ ਉਹ ਨਾ ਚੁਣੇ। ਉਨ੍ਹਾਂ ਨੇ ਚਾਂਦੀ ਅਤੇ ਸੋਨੇ ਦੀ ਵਰਤੋਂ ਆਪਣੇ ਬੁੱਤਾਂ ਨੂੰ ਬਨਾਉਣ ਲਈ ਕੀਤੀ। ਇਸ ਲਈ ਉਹ ਤਬਾਹ ਹੋ ਜਾਣਗੇ।
5 ਹੇ ਸਾਮਰਿਯਾ! ਯਹੋਵਾਹ ਨੇ ਤੇਰੇ ਵੱਛੇ ਤੋਂ ਇਨਕਾਰ ਕਰ ਦਿੱਤਾ ਹੈ। ਪਰਮੇਸ਼ੁਰ ਆਖਦਾ,
9 ਮੈਂ ਇਸਰਾਏਲੀਆਂ ਨਾਲ ਬਹੁਤ ਗੁੱਸੇ ਹਾਂ।9 ਉਨ੍ਹਾਂ ਨੂੰ ਆਪਣੇ ਪਾਪਾਂ ਕਾਰਣ ਸਜ਼ਾ ਮਿਲੇਗੀ। ਇੱਕ ਕਾਰੀਗਰ ਨੇ ਉਨ੍ਹਾਂ ਮੂਰਤੀਆਂ ਨੂੰ ਬਣਾਇਆ ਹੈ ਅਤੇ ਇਹ ਪਰਮੇਸ਼ੁਰ ਨਹੀਂ ਹਨ। ਸਾਮਰਿਯਾ ਦਾ ਵੱਛਾ ਟੁਕੜੇ-ਟੁਕੜੇ ਕਰ ਦਿੱਤਾ ਜਾਵੇਗਾ।
6
7 ਇਸਰਾਏਲੀਆਂ ਨੇ ਇੱਕ ਮੂਰਖਤਾਈ ਕੀਤੀ ਸੀ। ਉਨ੍ਹਾਂ ਨੇ ਹਵਾ ਬੀਜੀ ਅਤੇ ਉਹ ਝਖ੍ਖੜ ਦੀ ਵਾਢੀ ਕਰਨਗੇ। ਉੱਥੇ ਕੋਈ ਫਸਲ ਨਹੀਂ ਹੋਵੇਗੀ। ਜੇਕਰ ਬੀਜ ਪੁਂਗਰੇ ਵੀ, ਇਹ ਕੋਈ ਅਨਾਜ਼ ਪੈਦਾ ਨਹੀਂ ਕਰਨਗੇ। ਜੇਕਰ ਕੁਝ ਉੱਗ ਵੀ ਪਿਆ, ਵਿਦੇਸ਼ੀ ਉਸ ਨੂੰ ਖਾ ਜਾਣਗੇ।
8 ਇਸਰਾਏਲ ਨਸ਼ਟ ਕੀਤਾ ਗਿਆ ਸੀ। ਇਸਦੇ ਲੋਕ ਬੇਕਾਰ ਭਾਂਡਿਆਂ ਵਰਗੇ ਹਨ ਜੋ ਸੁੱਟ ਦਿੱਤੇ ਗਏ ਸਨ। ਉਹ ਕੌਮਾਂ ਦਰਮਿਆਨ ਖਿਲਰੇ ਹੋਏ ਹਨ।
9 ਅਫ਼ਰਾਈਮ ਆਪਣੇ
9 ਪ੍ਰੇਮੀਆਂ9 ਵੱਲ ਪਰਤਿਆ ਜੰਗਲੀ ਖੋਤੇ ਵਾਂਗ ਉਹ ਅੱਸ਼ੂਰ ਨੂੰ ਭਟਕ ਗਿਆ।
10 ਭਾਵੇਂ ਇਸਰਾਏਲ ਕੌਮਾਂ ਦਰਮਿਆਨ ਆਪਣੇ
9 ਪ੍ਰੇਮੀਆਂ9 ਕੋਲ ਗਈ, ਮੈਂ ਇਸਰਾਏਲੀਆਂ ਨੂੰ ਇਕਠਿਆਂ ਕਰਾਂਗਾ ਪਰ ਉਨ੍ਹਾਂ ਨੂੰ ਹੁਣ ਤੋਂ ਕੁਝ ਹੀ ਸਮੇਂ ਬਾਅਦ ਤਾਕਤਵਰ ਰਾਜੇ ਦੇ ਬੋਝ ਝਲ੍ਲਣੇ ਸੁਰੂ ਕਰਨੇ ਪੈਣਗੇ।
11 ਅਫ਼ਰਾਈਮ ਨੇ ਬਹੁਤ ਸਾਰੀਆਂ ਜਗਵੇਦੀਆਂ ਉਸਾਰੀਆਂ, ਅਤੇ ਇਹ ਇੱਕ ਪਾਪ ਸੀ। ਉਹ ਉਸ ਲਈ ਪਾਪ ਦੀਆਂ ਜਗਵੇਦੀਆਂ ਬਣ ਗਈਆਂ।
12 ਜੇਕਰ ਮੈਂ ਅਫ਼ਰਾਈਮ ਲਈ
10 ,000 ਅਸੂਲ ਵੀ ਲਿਖ ਦੇਵਾਂ, ਉਹ ਉਨ੍ਹਾਂ ਨਾਲ ਇੱਕ ਅਜਨਬੀਆਂ ਲਈ ਬਣਾਏ ਗਏ ਅਸੂਲਾਂ ਵਾਂਗ ਹੀ ਵਿਹਾਰ ਕਰੇਗਾ।
13 ਇਸਰਾਏਲੀ ਬਲੀਆਂ ਪਸੰਦ ਕਰਦੇ ਹਨ। ਉਹ ਮਾਸ ਚੜਾਕੇ ਇਸਨੂੰ ਖਾ ਜਾਂਦੇ ਹਨ ਯਹੋਵਾਹ ਉਨ੍ਹਾਂ ਦੀਆਂ ਬਲੀਆਂ ਸਵੀਕਾਰ ਨਹੀਂ ਕਰਦਾ ਉਸਨੂੰ ਉਨ੍ਹਾਂ ਦੇ ਪਾਪ ਚੇਤੇ ਹਨ ਤੇ ਉਹ ਉਨ੍ਹਾਂ ਨੂੰ ਦੰਡ ਦੇਵੇਗਾ। ਉਹ ਕੈਦੀਆਂ ਵਾਂਗ ਮਿਸਰ ਨੂੰ ਲਿਜਾਏ ਜਾਣਗੇ।
14 ਇਸਰਾਏਲ ਨੇ ਰਾਜਿਆਂ ਲਈ ਮਹਿਲ ਉਸਾਰੇ ਪਰ ਇਸ ਦੇ ਸਿਰਜਣਹਾਰੇ ਨੂੰ ਭੁੱਲ ਗਿਆ ਅਤੇ ਯਹੂਦਾਹ ਨੇ ਕਿਲੇ ਉਸਾਰੇ, ਪਰ ਮੈਂ ਹੁਣ ਯਹੂਦਾਹ ਦੇ ਸ਼ਹਿਰਾਂ ਵਿੱਚ ਇਸਦੇ ਕਿਲਿਆਂ ਨੂੰ ਸਾੜਨ ਲਈ ਅੱਗ ਭੇਜਾਂਗਾ।"
ਕਾਂਡ 9

1 ਹੇ ਇਸਰਾਏਲ! ਬਾਕੀ ਕੌਮਾਂ ਦੇ ਕਰਨ ਵਾਂਗ ਖੁਸ਼ੀ ਨਾ ਮਨਾ। ਖੁਸ਼ ਨਾ ਹੋ! ਤੂੰ ਵੇਸਵਾਵਾਂ ਵਾਂਗ ਦਾ ਵਤੀਰਾ ਕਰਕੇ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ। ਤੁਸੀਂ ਹਰ ਪਿੜ ਵਿੱਚ ਜਿਨਸੀ ਪਾਪ ਕੀਤਾ।
2 ਪਰ ਪਿੜਾਂ ਵਿਚਲਾ ਅਨਾਜ਼ ਇਸਰਾਏਲ ਲਈ ਪੂਰਾ ਨਾ ਪਵੇਗਾ ਅਤੇ ਉਨ੍ਹਾਂ ਕੋਲ ਕਾਫ਼ੀ ਮੈਅ ਨਹੀਂ ਹੋਵੇਗੀ।
3 ਇਸਰਾਏਲੀ ਯਹੋਵਾਹ ਦੀ ਜ਼ਮੀਨ ਵਿੱਚ ਨਹੀਂ ਰਹਿਣਗੇ। ਅਫ਼ਰਾਈਮ ਮਿਸਰ ਨੂੰ ਮੁੜੇਗਾ ਅਤੇ ਅੱਸ਼ੂਰ ਵਿੱਚ ਅਸ਼ੁਧ੍ਧ ਭੋਜਨ ਖਾਵੇਗਾ।
4 ਉਹ ਯਹੋਵਾਹ ਲਈ ਮੈਅ ਦੇ ਚੜਾਵੇ ਦੀਆਂ ਭੇਟਾਂ ਨਹੀਂ ਦੇਣਗੇ ਅਤੇ ਨਾ ਹੀ ਉਨ੍ਹਾਂ ਦੀਆਂ ਬਲੀਆਂ ਉਸਨੂੰ ਪ੍ਰਸੰਨ ਕਰਨਗੀਆਂ। ਉਨ੍ਹਾਂ ਦੀਆਂ ਬਲੀਆਂ ਜਨਾਜ਼ੇ ਦੇ ਸਮੇਂ ਖਾਧੇ ਅੰਨ ਵਰਗੀਆਂ ਹੋਣਗੀਆਂ ਅਤੇ ਜੋ ਕੋਈ ਵੀ ਉਹ ਭੋਜਨ ਖਾਵੇਗਾ ਅਸ਼ੁਧ੍ਧ ਹੋ ਜਾਵੇਗਾ। ਉਨ੍ਹਾਂ ਦੀ ਰੋਟੀ ਯਹੋਵਾਹ ਦੇ ਮੰਦਰ ਵਿੱਚ ਨਾ ਆਵੇਗੀ, ਸਗੋਂ ਉਹ ਰੋਟੀ ਉਨ੍ਹਾਂ ਨੂੰ ਖੁਦ ਹੀ ਖਾਣੀ ਪਵੇਗੀ।
5 ਉਹ ਯਹੋਵਾਹ ਦੇ ਪਰਬ ਅਤੇ ਛੁੱਟੀਆਂ ਮਨਾਉਣ ਤੋਂ ਅਸਮਰਬ੍ਬ ਹੋਣਗੇ।
6 ਇਸਰਾਏਲ ਦੇ ਲੋਕ ਦੁਸ਼ਮਣਾਂ ਦੁਆਰਾ ਉਨ੍ਹਾਂ ਦਾ ਸਭ ਕੁਝ ਚੁਰਾ ਲੇ ਜਾਣ ਤੋਂ ਬਾਅਦ ਵੀ ਬਚ ਗਏ, ਪਰ ਮਿਸਰ ਉਨ੍ਹਾਂ ਨੂੰ ਇਕੱਠਾ ਕਰੇਗਾ, ਅਤੇ ਮੋਅਫ਼ ਉਨ੍ਹਾਂ ਨੂੰ ਦਫ਼ਨਾਵੇਗਾ। ਉਨ੍ਹਾਂ ਦੀ ਚਾਂਦੀ ਦੀਆਂ ਕੀਮਤੀ ਵਸਤਾਂ ਉੱਤੇ ਝਾੜ-ਫ਼ੂਸ ਉੱਗਣਗੇ ਅਤੇ ਉਨ੍ਹਾਂ ਦੇ ਤੰਬੂਆਂ ਵਿੱਚ ਕੰਡੇ ਉੱਗ ਆਉਣਗੇ।
7 ਨਬੀਆਂ ਦਾ ਕਹਿਣਾ, "ਹੇ ਇਸਰਾਏਲ! ਇਹ ਚੇਤੇ ਰੱਖ: ਸਜ਼ਾ ਦਾ ਵਕਤ ਆ ਗਿਆ ਹੈ। ਤੇਰੇ ਲਈ ਆਪਣੀ ਕੀਤੀ ਦੀ ਸਜ਼ਾ ਪਾਉਣ ਦਾ ਸਮਾਂ ਆ ਗਿਆ ਹੈ!" ਪਰ ਇਸਰਾਏਲ ਦੇ ਲੋਕ ਕਹਿੰਦੇ ਹਨ: "ਨਬੀ ਮੂਰਖ ਹੈ। ਪਰਮੇਸ਼ੁਰ ਦੇ ਆਤਮੇ ਵਾਲਾ ਮਨੁੱਖ ਸਨਕੀ ਹੈ।" ਨਬੀ ਆਖਦਾ: "ਤੁਸੀਂ ਆਪਣੇ ਮਹਾਨ ਪਾਪ ਅਤੇ ਨਫ਼ਰਤ ਕਾਰਣ ਸਜ਼ਾ ਪਾਵੋਁਗੇ।"
8 ਯਹੋਵਾਹ ਅਤੇ ਨਬੀ ਅਫ਼ਰਾਈਮ ਉੱਪਰ ਪਹਿਰੇਦਾਰ ਵਾਂਗਰ ਹਨ ਪਰ ਸਾਰੇ ਰਾਹ ਵਿੱਚ ਅਨੇਕਾਂ ਜਾਲ ਹਨ ਅਤੇ ਲੋਕ ਨਬੀ ਨੂੰ ਨਫ਼ਰਤ ਕਰਦੇ ਹਨ ਇਥੋਂ ਤੀਕ ਕਿ ਉਸਦੇ ਆਪਣੇ ਪਰਮੇਸ਼ੁਰ ਦੇ ਘਰ ਅੰਦਰ ਵੀ।
9 ਇਸਰਾਏਲ ਦੇ ਲੋਕ ਗਿਬੀਹ ਦੇ ਦਿਨਾਂ ਵਾਂਗ ਭ੍ਰਸ਼ਟਤਾ ਵਿੱਚ ਡੂੰਘੇ ਚਲੇ ਗਏ ਹਨ। ਯਹੋਵਾਹ ਉਨ੍ਹਾਂ ਦੇ ਪਾਪਾਂ ਨੂੰ ਯਾਦ ਰੱਖੇਗਾ ਅਤੇ ਉਨ੍ਹਾਂ ਨੂੰ ਸਜ਼ਾ ਦੇਵੇਗਾ।
10 ਜਦੋਂ ਮੈਂ ਇਸਰਾਏਲ ਨੂੰ ਲਭਿਆ, ਉਸ ਵਕਤ, ਉਹ ਉਜਾੜ ਵਿੱਚ ਤਾਜੇ ਅੰਗੂਰਾਂ ਵਰਗੇ ਸਨ। ਉਹ ਬਹਾਰ ਦੇ ਅੰਜੀਰ ਦੇ ਰੁੱਖਾਂ ਦੇ ਪਹਿਲੇ ਫ਼ਲਾਂ ਵਰਗੇ ਸਨ, ਪਰ ਫੇਰ ਉਹ ਬਆਲ-ਪਉਰ ਵੱਲ ਜਾਕੇ ਬਦਲ ਗਏ ਇਸ ਲਈ ਮੈਨੂੰ ਉਨ੍ਹਾਂ ਨੂੰ ਸੜੇ ਫ਼ਲਾਂ ਵਾਂਗ ਆਪਣੇ ਦ੍ਰਖਤ ਤੋਂ ਵੱਢ ਦੇਣਾ ਪਿਆ। ਉਹ ਉਨ੍ਹਾਂ ਭਿਆਨਕ ਚੀਜ਼ਾਂ (ਝੂਠੇ ਦੇਵਤਿਆਂ) ਵਰਗੇ ਬਣ ਗਏ ਜਿਨ੍ਹਾਂ ਨੂੰ ਉਨ੍ਹਾਂ ਨੇ ਪਿਆਰ ਕੀਤਾ ਸੀ।
11 ਅਫ਼ਰਾਈਮ ਦਾ ਪ੍ਰਤਾਪ ਪੰਛੀ ਵਾਂਗ ਉੱਡ-ਪੁਡ੍ਡ ਜਾਵੇਗਾ। ਹੁਣ ਉਥੋਂ ਦੀਆਂ ਔਰਤਾਂ ਨੂੰ ਨਾ ਗਰਭ ਠਹਿਰੇਗਾ ਨਾ ਕੋਈ ਬੱਚਾ ਜਨਮ ਲਵੇਗਾ।
12 ਭਾਵੇਂ ਉਹ ਬੱਚੇ ਪੈਦਾ ਕਰਨ, ਇਸਦਾ ਕੋਈ ਫ਼ਾਇਦਾ ਨਹੀਂ ਹੋਵੇਗਾ। ਕਿਉਂ ਕਿ ਮੈਂ ਉਨ੍ਹਾਂ ਕੋਲੋ ਉਹ ਬੱਚੇ ਖੋਹ ਲਵਾਂਗਾ। ਮੈਂ ਉਨ੍ਹਾਂ ਨੂੰ ਛੱਡ ਦੇਵਾਂਗਾ ਅਤੇ ਉਨ੍ਹਾਂ ਨਾਲ ਭਿਆਨਕ ਗੱਲਾਂ ਵਾਪਰਨਗੀਆਂ।
13 ਮੈਂ ਵੇਖ ਰਿਹਾਂ ਕਿ ਅਫ਼ਰਾਈਮ ਆਪਣੇ ਬੱਚਿਆਂ ਦੀ ਫ਼ਂਦੇ ਵੱਲ ਅਗਵਾਈ ਕਰ ਰਿਹਾ ਹੈ। ਉਹ ਆਪਣੇ ਬੱਚਿਆਂ ਨੂੰ ਹਤਿਆਰਿਆਂ ਕੋਲ ਲੈ ਜਾ ਰਿਹਾ ਹੈ।
14 ਹੇ ਯਹੋਵਾਹ, ਉਨ੍ਹਾਂ ਨੂੰ ਦੇ ਜੋ ਤੈਨੂੰ ਪਸੰਦ ਹੈ। ਉਨ੍ਹਾਂ ਨੂੰ ਕੁਖ੍ਖ ਦੇ ਜੋ ਜੁਆਕਾਂ ਨੂੰ ਗੁਆਵੇ ਅਤੇ ਸੁੱਕੀਆਂ ਛਾਤੀਆਂ ਦੇ।
15 ਉਨ੍ਹਾਂ ਦੀ ਸਾਰੀ ਬਦੀ ਗਿਲਗਾਲ ਵਿੱਚ ਹੈ। ਉੱਥੇ ਮੈਂ ਉਨ੍ਹਾਂ ਦੀਆਂ ਕਰਤੂਤਾਂ ਕਾਰਣਉਨ੍ਹਾਂ ਨੂੰ ਨਫਰਤ ਕਰਨੀ ਸ਼ੁਰੂ ਕਰ ਦਿੱਤੀ। ਮੈਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਬਦ ਕਰਨੀਆਂ ਕਾਰਣ ਆਪਣੇ ਘਰੋ ਬਾਹਰ ਕੱਢ ਦੇਵਾਂਗਾ। ਮੈਂ ਉਨ੍ਹਾਂ ਨੂੰ ਹੋਰ ਪਿਆਰ ਨਹੀਂ ਕਰਾਂਗਾ ਉਨ੍ਹਾਂ ਦੇ ਸਾਰੇ ਆਗੂ ਵਿਦ੍ਰੋਹੀ ਹਨ।
16 ਅਫ਼ਰਾਈਮ ਨੂੰ ਸਜ਼ਾ ਮਿਲੇਗੀ ਉਨ੍ਹਾਂ ਦੀ ਜੜ ਸੁਕਦੀ ਜਾ ਰਹੀ ਹੈ। ਉਹ ਹੋਰ ਬੱਚੇ ਪੈਦਾ ਨਾ ਕਰ ਸਕਣਗੇ ਪਰ ਜਿਹੜੇ ਬੱਚੇ ਉਹ ਜਣ ਵੀ ਲੈਣ ਮੈਂ ਉਨ੍ਹਾਂ ਕੀਮਤੀ ਜਾਨਾਂ ਨੂੰ ਵੱਢ ਸੁੱਟਾਂਗਾ।
17 ਉਹ ਲੋਕ ਮੇਰੇ ਪਰਮੇਸ਼ੁਰ ਦੀ ਨਹੀਂ ਸੁਣਦੇ, ਇਸ ਲਈ ਉਹ ਵੀ ਉਨ੍ਹਾਂ ਦੀ ਨਹੀਂ ਸੁਣੇਗਾ। ਅਤੇ ਉਹ ਕੌਮਾਂ ਦਰਮਿਆਨ ਬੇ-ਘਰ ਹੋਕੇ ਭਟਕਣਗੇ।
ਕਾਂਡ 10

1 ਇਸਰਾਏਲ ਇੱਕ ਅੰਗੂਰੀ ਵੇਲ ਹੈ, ਜਿਹੜੀ ਬਹੁਤ ਫ਼ਲ ਦਿੰਦੀ ਹੈ। ਜਿੰਨਾ ਇਸਰਾਏਲ ਨੇ ਵਧੇਰੇ ਫ਼ਲ ਪੈਦਾ ਕੀਤਾ, ਇਸਨੂੰ ਝੂਠੇ ਦੇਵਤਿਆਂ ਨੂੰ ਪੂਜਣ ਲਈ ਹੋਰ ਵਧੇਰੇ ਜਗਵੇਦੀਆਂ ਉਸਾਰੀਆਂ ਜਿਵੇਂ ਹੀ ਇਸਰਾਏਲ ਦੀ ਧਰਤੀ ਵਧੇਰੇ ਉਤਪਾਦਕ ਹੋਈ, ਉਸ ਨੇ ਵਧ ਧਾਰਮਿਕ ਥੰਮ ਸਬਾਪਿਤ ਕੀਤੇ।
2 ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਨਾਲ ਚਲਾਕੀ ਕਰਨ ਦੀ ਕੋਸ਼ਿਸ ਕੀਤੀ, ਪਰ ਹੁਣ ਉਨ੍ਹਾਂ ਨੂੰ ਆਪਣਾ ਦੋਸ਼ ਸਵੀਕਾਰ ਕਰਨਾ ਪਵੇਗਾ। ਯਹੋਵਾਹ ਉਨ੍ਹਾਂ ਦੀਆਂ ਜਗਵੇਦੀਆਂ ਢਾਹ ਸੁੱਟੇਗਾ ਅਤੇ ਉਨ੍ਹਾਂ ਦੇ ਯਾਦਗਾਰੀ ਥੰਮਾਂ ਨੂੰ ਨਸ਼ਟ ਕਰ ਦੇਵੇਗਾ।
3 ਹੁਣ ਇਸਰਾਏਲੀ ਆਖਦੇ ਹਨ, "ਸਾਡਾ ਕੋਈ ਰਾਜਾ ਨਹੀਂ। ਅਸੀਂ ਯਹੋਵਾਹ ਦਾ ਆਦਰ ਨਹੀਂ ਕਰਦੇ! ਕਿਵੇਂ ਵੀ, ਰਾਜਾ ਸਾਡੇ ਵਾਸਤੇ ਕੁਝ ਵੀ ਕਰਨ ਦੇ ਯੋਗ ਨਹੀਂ ਸੀ।
4 ਉਹ ਬੇਕਾਰ ਇਕਰਾਰ ਕਰਦੇ ਹਨ। ਨਿਆਂਕਾਰ ਵਾਹੇ ਹੋਏ ਖੇਤਾਂ ਵਿੱਚ ਉਗ੍ਗੇ ਜ਼ਹਿਰੀਲੇ ਪੌਦਿਆਂ ਵਰਗੇ ਹਨ।
5 ਸਾਮਰਿਯਾ ਦੇ ਲੋਕ ਬੈਤ-ਆਵਨ ਦੇ ਵਛਿਆਂ ਦੀ ਉਪਾਸਨਾ ਕਰਦੇ ਹਨ। ਉਹ ਲੋਕ ਰੋਣਗੇ ਅਤੇ ਸੋਗ ਕਰਨਗੇ। ਜਿਨ੍ਹਾਂ ਜਾਜਕਾਂ ਨੇ ਉਸ ਬੁੱਤ ਦੀ ਖੂਬਸੂਰਤੀ ਤੇ ਆਨੰਦ ਮਾਣਿਆ, ਉਹ ਵੀ ਸੋਗ ਮਨਾਉਣਗੇ, ਕਿਉਂ ਕਿ ਇਹ ਉਨ੍ਹਾਂ ਤੋਂ ਲੈ ਲਿਆ ਗਿਆ ਹੈ।
6 ਇਸ ਨੂੰ ਤੋਹਫ਼ੇ ਵਜੋਂ ਅੱਸ਼ੂਰ ਦੇ ਮਹਾਨ ਰਾਜੇ ਨੂੰ ਦੇ ਦਿੱਤਾ ਜਾਵੇਗਾ। ਅਤੇ ਉਹ ਅਫ਼ਰਾਈਮ ਦੇ ਸ਼ਰਮਨਾਕ ਬੁੱਤ ਨੂੰ ਰਖੇਗਾ। ਇਸਰਾਏਲ ਆਪਣੇ ਬੁੱਤਾਂ ਵਜੋਂ ਸ਼ਰਮਸਾਰ ਹੋਵੇਗਾ।
7 ਸਾਮਰਿਯਾ ਦੇ ਰਾਜੇ ਨੂੰ ਨਸ਼ਟ ਕਰ ਦਿੱਤਾ ਜਾਵੇਗਾ ਅਤੇ ਉਹ ਪਾਣੀ ਉੱਤੇ ਤੈਰਦੇ ਲਕੜੀ ਦੇ ਸਕ੍ਕ ਵਾਂਗ ਹੋਵੇਗਾ।
8 ਇਸਰਾਏਲ ਨੇ ਪਾਪ ਕੀਤਾ ਅਤੇ ਬਹੁਤ ਸਾਰੀਆਂ ਉੱਚੀਆਂ ਥਾਵਾਂ ਉਸਾਰੀਆਂ। ਬੈਤ ਆਵਨ ਦੇ ਉੱਚੇ ਅਸਬਾਨਾਂ ਨੂੰ ਫ਼ਨਾਹ ਕਰ ਦਿੱਤਾ ਜਾਵੇਗਾ ਅਤੇ ਇਸ ਦੀਆਂ ਜਗਵੇਦੀ ਉੱਤੇ ਕੰਡਿਆਲੀਆਂ ਝਾੜੀਆਂ ਉੱਗ ਆਉਣਗੀਆਂ। ਫਿਰ ਉਹ ਪਰਬਤਾਂ ਨੂੰ ਆਖਣਗੇ, "ਸਾਨੂੰ ਢਕ ਲਓ।" ਅਤੇ ਚਟਾਨਾਂ ਨੂੰ ਕਹਿਣਗੇ, "ਸਾਡੇ ਉੱਤੇ ਡਿੱਗ ਪਓ।"
9 ਹੇ ਇਸਰਾਏਲ, ਤੂੰ ਗਿਬਆਹ ਦੇ ਦਿਨਾਂ ਤੋਂ ਪਾਪ ਕਰਦਾ ਆਇਆ ਹੈਂ (ਅਤੇ ਉਹ ਲੋਕ ਉੱਥੇ ਲਗਾਤਾਰ ਪਾਪ ਕਰਦੇ ਰਹੇ ਹਨ।) ਯੁੱਧ ਯਕੀਨਨ ਗਿਬਆਹ ਦੇ ਉਨ੍ਹਾਂ ਲੋਕਾਂ ਤੇ ਹਾਵੀ ਹੋ ਜਾਵੇਗਾ।
10 ਫ਼ਿਰ ਮੈਂ ਉਨ੍ਹਾਂ ਨੂੰ ਸਜ਼ਾ ਦੇਣ ਲਈ ਆਵਾਂਗਾ। ਫ਼ੌਜਾਂ ਵੀ ਇਕੱਤ੍ਰ ਹੋ ਕੇ ਉਨ੍ਹਾਂ ਤੇ ਹਮਲਾ ਕਰਨਗੀਆਂ। ਉਹ ਇਸਰਾਏਲ ਨੂੰ ਉਸਦੇ ਦੋਨਾਂ ਪਾਪਾਂ ਲਈ ਸਜ਼ਾ ਦੇਣਗੀਆਂ।
11 ਅਫ਼ਰਾਈਮ ਇੱਕ ਸਿਖਾੇ ਹੋਏ ਵੱਛੇ ਵਾਂਗ ਹੈ ਜੋ ਪਿੜ ਵਿਚਲੇ ਅਨਾਜ਼ ਤੇ ਤੁਰਨਾ ਪਸੰਦ ਕਰਦਾ ਹੈ। ਮੈਂ ਉਸ ਦੀ ਧੌਣ ਤੇ ਇੱਕ ਜੂਲਾ ਪਾਵਾਂਗਾ। ਮੈਂ ਅਫ਼ਰਾਈਮ ਦੀ ਧੌਣ ਦੇ ਦੁਆਲੇ ਰਸੀਆਂ ਪਾਵਾਂਗਾ। ਫ਼ੇਰ ਯਹੂਦਾਹ ਵਾਹੇਗਾ ਅਤੇ ਯਾਕੂਬ ਖੁਦ ਧਰਤੀ ਨੂੰ ਤੋਂੜੇਗਾ।
12 ਜੇਕਰ ਤੁਸੀਂ ਚੰਗਿਆਈ ਬੀਜੋਗੇ, ਤੁਸੀਂ ਸੱਚੇ ਪਿਆਰ ਦੀ ਵਾਢੀ ਕਰੋਂਗੇ। ਆਪਣੀ ਅਣ ਟੁੱਟੀ ਅਣਵਾਹੀ ਜ਼ਮੀਨ ਨੂੰ ਵਾਹੋ। ਇਹ ਯਹੋਵਾਹ ਨੂੰ ਉਡੀਕਣ ਦਾ ਸਮਾਂ ਹੈ। ਉਹ ਆਵੇਗਾ, ਅਤੇ ਤੁਹਾਡੇ ਉੱਤੇ ਚੰਗਿਆਈ ਦਾ ਮੀਂਹ ਵਰਸਾਵੇਗਾ।
13 ਪਰ ਤੁਸੀਂ ਬੁਰਿਆਈ ਬੀਜੀ ਅਤੇ ਦੁੱਖ ਵੱਢੇ। ਤੁਸੀਂ ਆਪਣੇ ਝੂਠ ਦਾ ਫ਼ਲ ਖਾਧਾ, ਕਿਉਂ ਕਿ ਤੁਸੀਂ ਆਪਣੀ ਸ਼ਕਤੀ ਅਤੇ ਆਪਣੇ ਸਿਪਾਹੀਆਂ ਦੇ ਬਲ ਤੇ ਭਰੋਸਾ ਕੀਤਾ।
14 ਇਸੇ ਲਈ, ਤੁਹਾਡੀਆਂ ਫ਼ੌਜਾਂ ਜੰਗ ਦਾ ਰੌਲਾ ਸੁਣਨਗੀਆਂ ਅਤੇ ਤੁਹਾਡੇ ਸਾਰੇ ਕਿਲੇ ਉਵੇਂ ਹੀ ਨਸ਼ਟ ਹੋ ਜਾਣਗੇ ਜਿਵੇਂ ਸ਼ਲਮਨ ਨੇ ਬੈਤ-ਅਰਬੇਲ ਨੂੰ ਤਬਾਹ ਕੀਤਾ ਸੀ ਯੁੱਧ ਦੇ ਦਿਨਾਂ ਦੌਰਾਨ, ਮਾਵਾਂ ਆਪਣੇ ਬੱਚਿਆਂ ਸਮੇਤ ਮਾਰੀਆਂ ਗਈਆਂ ਸਨ।
15 ਇਵੇਂ ਹੀ ਤੁਹਾਡੇ ਨਾਲ ਬੈਤਅਲ ਵਿੱਚ ਵਾਪਰੇਗਾ ਕਿਉਂ ਕਿ ਤੁਸੀਂ ਇੰਨੀਆਂ ਬਦ ਕਰਨੀਆਂ ਕੀਤੀਆਂ। ਜਦੋਂ ਉਹ ਦਿਨ ਆਵੇਗਾ ਇਸਰਾਏਲ ਦਾ ਰਾਜਾ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗਾ।"
ਕਾਂਡ 11

1 ਯਹੋਵਾਹ ਨੇ ਆਖਿਆ, "ਮੈਂ ਇਸਰਾਏਲ ਨੂੰ ਉਦੋਂ ਤੋਂ ਪਿਆਰ ਕੀਤਾ ਜਦੋਂ ਉਹ ਅਜੇ ਬੱਚਾ ਹੀ ਸੀ ਅਤੇ ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬਾਹਰ ਸਦਿਆ।
2 ਪਰ ਮੈਂ ਜਿੰਨਾ ਵਧ ਇਸਰਾਏਲੀਆਂ ਨੂੰ ਸਦਿਆ, ਉਨ੍ਨਾ ਹੀ ਉਹ ਮੈਥੋਂ ਅਗਾਂਹ ਜਾਂਦੇ ਰਹੇ। ਉਨ੍ਹਾਂ ਬਆਲਾਂ ਨੂੰ ਬਲੀਆਂ ਚੜਾਈਆਂ ਅਤੇ ਬੁੱਤਾਂ ਅੱਗੇ ਧੂਫ਼ਾਂ ਧੁਖਾਈਆਂ।
3 "ਪਰ ਇਹ ਮੈਂ ਹੀ ਸੀ ਜਿਸਨੇ ਅਫ਼ਰਾਈਮ ਨੂੰ ਤੁਰਨਾ ਸਿਖਾਇਆ, ਮੈਂ ਇਸਰਾਏਲੀਆਂ ਨੂੰ ਆਪਣੀਆਂ ਬਾਹਾਂ ਵਿੱਚ ਚੁਕਿਆ, ਪਰ ਉਨ੍ਹਾਂ ਨੇ ਕਦੇ ਵੀ ਇਸ ਨੂੰ ਮਹਿਸੂਸ ਨਾ ਕੀਤਾ।
4 ਮੈਂ ਉਨ੍ਹਾਂ ਨੂੰ ਪਿਆਰ ਦੀਆਂ ਰਸੀਆਂ ਨਾਲ ਚਲਾਇਆ। ਮੈਂ ਉਸ ਵਿਅਕਤੀ ਵਾਂਗ ਸੀ ਜਿਸਨੇ ਉਨ੍ਹਾਂ ਨੂੰ ਆਜ਼ਾਦ ਕੀਤਾ। ਮੈਂ ਝੁਕ ਕੇ ਉਨ੍ਹਾਂ ਨੂੰ ਖੁਆਇਆ।
5 "ਇਸਰਾਏਲੀ ਪਰਮੇਸ਼ੁਰ ਵੱਲ ਮੁੜਨ ਤੋਂ ਇਨਕਾਰ ਕਰਦੇ ਹਨ। ਤਾਂ ਇਸ ਲਈ, ਉਹ ਵਾਪਸ ਮਿਸਰ ਨੂੰ ਜਾਣਗੇ। ਅੱਸ਼ੂਰ ਦਾ ਰਾਜਾ ਉਨ੍ਹਾਂ ਦਾ ਰਾਜਾ ਬਣ ਜਾਵੇਗਾ।
6 ਉਨ੍ਹਾਂ ਦੇ ਸ਼ਹਿਰਾਂ ਉੱਪਰ ਤਲਵਾਰ ਲਟਕੇਗੀ, ਅਤੇ ਉਨ੍ਹਾਂ ਦੇ ਤਾਕਤਵਰ ਆਦਮੀਆਂ ਨੂੰ ਮਾਰ ਦੇਵੇਗੀ ਅਤੇ ਉਨ੍ਹਾਂ ਦੇ ਆਗੂਆਂ ਨੂੰ ਨਸ਼ਟ ਕਰ ਦੇਵੇਗੀ।
7 "ਮੇਰੇ ਲੋਕ ਇੰਤਜ਼ਾਰ ਕਰ ਰਹੇ ਹਨ, ਉਮੀਦ ਕਰਦਿਆਂ ਹੋਇਆਂ ਕਿ ਮੈਂ ਵਾਪਸ ਆਵਾਂਗਾ। ਉਹ ਪਰਮੇਸ਼ੁਰ ਨੂੰ ਉੱਪਰ ਪੁਕਾਰ ਰਹੇ ਹਨ, ਪਰ ਉਹ ਉਨ੍ਹਾਂ ਦੀ ਮਦਦ ਨਹੀਂ ਕਰੇਗਾ।"
8 "ਹੇ ਅਫ਼ਰਾਈਮ! ਮੈਂ ਤੈਨੂੰ ਛੱਡਣਾ ਨਹੀਂ ਚਾਹੁੰਦਾ? ਹੇ ਇਸਰਾਏਲ, ਮੈਂ ਤੇਰੀ ਰੱਖਿਆ ਕਰਨੀ ਚਾਹੁਂਨਾ। ਮੈਂ ਤੇਰਾ ਹਾਲ ਅਦਮਾਹ ਵਰਗਾ ਨਹੀਂ ਕਰਨਾ ਚਾਹੁੰਦਾ ਨਾ ਹੀ ਤੈਨੂੰ ਸਬੋਈਮ ਵਾਂਗ ਬਨਾਉਣਾ ਚਾਹਂੁਨਾ। ਮੈਂ ਆਪਣਾ ਮਨ ਬਦਲ ਰਿਹਾ ਹਾਂ ਕਿਉਂ ਕਿ ਮੇਰਾ ਤੇਰੇ ਪ੍ਰਤੀ ਪਿਆਰ ਅਤੇ ਦਇਆ ਬਹੁਤ ਗੂਢ਼ੀ ਹੈ।
9 ਮੈਂ ਆਪਣੇ ਭਿਆਨਕ ਕਰੋਧ ਨੂੰ ਨਹੀਂ ਦਰਸਾਵਾਂਗਾ। ਮੈਂ ਅਫ਼ਰਾਈਮ ਨੂੰ ਮੁੜ ਬਰਬਾਦ ਨਾ ਕਰਾਂਗਾ ਮੈਂ ਕੋਈ ਆਦਮੀ ਨਹੀਂ ਹਾਂ, ਮੈਂ ਪਰਮੇਸ਼ੁਰ ਹਾਂ। ਮੈਂ ਤੇਰੇ ਵਿਚਕਾਰ ਪਵਿੱਤਰ ਪੁਰਖ ਹਾਂ, ਮੈਂ ਆਪਣਾ ਕਰੋਧ ਨਹੀਂ ਦਰਸਾਵਾਂਗਾ।
10 ਮੈਂ ਸ਼ੇਰ ਵਾਂਗ ਦਹਾੜਾਂਗਾ ਜਦੋਂ ਮੈਂ ਗਰਜਾਂਗਾ ਤਾਂ ਮੇਰੇ ਬੱਚੇ ਆਉਣਗੇ ਅਤੇ ਮੇਰੇ ਪਿੱਛੇ ਚੱਲ ਪੈਣਗੇ ਮੇਰੀ ਉਮ੍ਮਤ ਪੱਛਮ ਵੱਲੋਂ ਭੈਅ ਵਿੱਚ ਕੰਬਦੀ ਹੋਈ ਆਵੇਗੀ।
11 ਉਹ ਮਿਸਰ ਵਿੱਚੋਂ ਹਿਲਦੇ ਹੋਏ ਪੰਛੀ ਵਾਂਗ ਆਉਣਗੇ ਅਤੇ ਅੱਸ਼ੂਰ ਵਿੱਚੋਂ ਕੰਬੰਦੇ ਹੋਏ ਕਬੂਤਰ ਵਾਂਗ ਆਉਣਗੇ ਅਤੇ ਮੈਂ ਉਨ੍ਹਾਂ ਨੂੰ ਵਾਪਸ ਉਨ੍ਹਾਂ ਦੇ ਘਰਾਂ ਵਿੱਚ ਵਸਾਵਾਂਗਾ। "ਯਹੋਵਾਹ ਦਾ ਇਹ ਵਾਕ ਹੈ।"
12 "ਅਫ਼ਰਾਈਮ ਨੇ ਮੈਨੂੰ ਝੂਠੇ ਦੇਵਤਿਆਂ ਨਾਲ ਘੇਰਿਆ ਹੋਇਆ ਹੈ ਇਸਰਾਏਲ ਦੇ ਲੋਕ ਮੇਰੇ ਵਿਰੁੱਧ ਹੋ ਗਏ, ਪਰ ਯਹੂਦਾਹ ਹਾਲੇ ਵੀ ੇਲ ਨਾਲ ਚਲਦਾ ਹੈ ਅਤੇ ਪਵਿੱਤਰ ਪੁਰਖ ਨਾਲ ਵਫ਼ਾਦਾਰ ਰਿਹਾ ਹੈ।"
ਕਾਂਡ 12

1 ਅਫ਼ਰਾਈਮ ਆਪਣਾ ਵਕਤ ਜਾਇਆ ਕਰ ਰਿਹਾ ਹੈ ਅਤੇ ਇਸਰਾਏਲ ਸਾਰਾ ਦਿਨ "ਹਵਾ ਦੇ ਪਿੱਛੇ ਦੌੜਦਾ ਹੈ।" ਲੋਕੀ ਬਹੁਤ ਸਾਰੇ ਅਪਰਾਧ ਕਰਦੇ ਹਨ ਅਤੇ ਅਨੇਕਾਂ ਝੂਠ ਬੋਲਦੇ ਹਨ। ਉਨ੍ਹਾਂ ਨੇ ਅਸ਼ੂਰ ਨਾਲ ਇਕਰਾਰਨਾਮੇ ਕੀਤੇ ਹੋਏ ਹਨ ਅਤੇ ਉਹ ਆਪਣੇ ਜੈਤੂਨ ਦੇ ਤੇਲ ਨੂੰ ਮਿਸਰ ਵੱਲ ਲੈ ਜਾ ਰਹੇ ਹਨ।
2 "ਯਹੋਵਾਹ ਦੀ ਦਲੀਲ ਇਸਰਾਏਲ ਦੇ ਖਿਲਾਫ਼ ਹੈ। ਯਾਕੂਬ ਆਪਣੀਆਂ ਕਰਨੀਆਂ ਕਾਰਣ ਸਜ਼ਾ ਪਾਵੇਗਾ। ਉਸ ਨੂੰ ਉਸ ਦੀਆਂ ਦੁਸ਼ਟ ਕਰਨੀਆਂ ਅਨੁਸਾਰ ਮੁੱਲ ਜ਼ਰੂਰ ਦਿੱਤਾ ਜਾਣਾ ਚਾਹੀਦਾ।
3 ਯਾਕੂਬ ਨੇ ਆਪਣੀ ਮਾਂ ਦੇ ਗਰਭ ਵਿੱਚੋਂ ਹੀ ਆਪਣੇ ਭਰਾ ਨਾਲ ਚਾਲਾਕੀ ਕਰਨੀ ਸ਼ੁਰੂ ਕਰ ਦਿੱਤੀ ਸੀ। ਯਾਕੂਬ ਇੱਕ ਬਹਾਦਰ ਨੌਜੁਆਨ ਸੀ ਅਤੇ ਉਸ ਵਕਤ ਉਹ ਪਰਮੇਸ਼ੁਰ ਨਾਲ ਲੜਿਆ।
4 ਯਾਕੂਬ ਪਰਮੇਸ਼ੁਰ ਦੇ ਦੂਤ ਨਾਲ ਲੜਿਆ ਅਤੇ ਜਿੱਤ ਪ੍ਰਾਪਤ ਕੀਤੀ। ਉਸਨੇ ਰੋ ਕੇ ਇੱਕ ਉਪਕਾਰ ਲਈ ਮੰਗ ਕੀਤੀ। ਇਹ ਬੈਤਅਲ ਵਿਖੇ ਵਾਪਰਿਆ, ਅਤੇ ਉੱਥੇ ਉਸਨੇ ਸਾਡੇ ਨਾਲ ਗੱਲ ਕੀਤੀ।
5 ਹਾਂ! ਯਾਹਵੇਹ ਫ਼ੌਜਾਂ ਦਾ ਪਰਮੇਸ਼ੁਰ ਹੈ। ਉਸ ਦਾ ਨਾਉਂ ਯਾਹਵੇਹ ਹੈ।
6 ਤਾਂ ਆ ਆਪਣੇ ਪਰਮੇਸ਼ੁਰ ਵੱਲ ਪਰਤ ਨਿਆਂ ਅਤੇ ਦਯਾ ਨੂੰ ਬਣਾਈ ਰੱਖ ਅਤੇ ਹਮੇਸ਼ਾ ਆਪਣੇ ਪਰਮੇਸ਼ੁਰ ਤੇ ਨਿਰਭਰ ਕਰ।
7 "ਯਾਕੂਬ ਅਸਲੀ ਵਪਾਰੀ ਹੈ। ਉਹ ਆਪਣੇ ਮਿੱਤਰ ਨੂੰ ਵੀ ਧੋਖਾ ਦੇ ਦਿੰਦਾ। ਉਹ ਗ਼ਲਤ ਤੋਂਲ ਇਸਤੇਮਾਲ ਕਰਦਾ ਹੈ।
8 ਅਫ਼ਰਾਈਮ ਨੇ ਕਿਹਾ,
9 ਮੈਂ ਅਮੀਰ ਹਾਂ। ਮੈਂ ਅਸਲੀ ਅਮੀਰੀ ਪਾਈ ਹੈ। ਕੋਈ ਵੀ ਵਿਅਕਤੀ ਮੇਰੀਆਂ ਕੀਤੀਆਂ ਸਾਰੀਆਂ ਗੱਲਾਂ ਵਿੱਚ ਕੁਝ ਵੀ ਅਜਿਹਾ ਨਹੀਂ ਲੱਭ ਸਕੇਗਾ ਜਿਸਨੂੰ ਪਾਪ ਕਿਹਾ ਜਾ ਸਕੇ।9
9 "ਪਰ ਮੈਂ, ਤੁਹਾਡੇ ਮਿਸਰ ਦੇਸ਼ ਵਿੱਚ ਰਹਿਣ ਦੇ ਸਮੇਂ ਤੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਰਿਹਾ ਹਾਂ, ਮੈਂ ਫ਼ਿਰ ਤੋਂ ਤੁਹਾਨੂੰ ਤੰਬੂਆਂ ਵਿੱਚ ਵਸਾਵਾਂਗਾ ਜਿਵੇਂ ਤੁਸੀਂ ਮੰਡਲੀ ਦੇ ਤੰਬੂ ਦੇ ਸਮੇਂ ਦੌਰਾਨ ਤੰਬੂਆਂ ਵਿੱਚ ਰਹਿੰਦੇ ਸੀ।
10 ਮੈਂ ਨਬੀਆਂ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਅਨੇਕਾਂ ਦਰਸ਼ਨ ਦਿੱਤੇ ਹਨ। ਕਿੰਨੀ ਵਾਰੀ ਮੈਂ ਨਬੀਆਂ ਦੇ ਰਾਹੀਂ ਤੁਹਾਨੂੰ ਮੇਰੇ ਸਬਕ ਦਿੱਤੇ ਹਨ।
11 ਪਰ ਗਿਲਆਦ ਵਿੱਚ ਲੋਕ ਪਾਪ ਕਰਦੇ ਰਹੇ। ਉੱਥੇ ਉਨ੍ਹਾਂ ਨੇ ਇੰਨੇ ਬੁੱਤ ਸਬਾਪਿਤ ਕੀਤੇ। ਲੋਕਾਂ ਨੇ ਗਿਲਆਦ ਵਿੱਚ ਬਲਦਾਂ ਨੂੰ ਬਲੀਆਂ ਦਿੱਤੀਆਂ। ਉਨ੍ਹਾਂ ਕੋਲ ਕਿੰਨੀਆਂ ਜਗਵੇਦੀਆਂ ਹਨ। ਓਥੇ ਵਾਹੇ ਹੋਏ ਖੇਤਾਂ ਦੀ ਕਤਾਰਾਂ ਵਿੱਚ ਪਈ ਗੰਦਗੀ ਦੀ ਤਰ੍ਹਾਂ, ਜਗਵੇਦੀਆਂ ਦੀਆਂ ਅਨੇਕਾਂ ਕਤਾਰਾਂ ਹਨ।
12 "ਯਾਕੂਬ ਅਰਾਮ ਦੀ ਧਰਤੀ ਨੂੰ ਭੱਜ ਗਿਆ। ਉਸ ਬਾਵੇਂ, ਇਸਰਾਏਲ ਨੇ ਪਤਨੀ ਲਈ ਕੰਮ ਕੀਤਾ ਅਤੇ ਇੱਕ ਹੋਰ ਪਤਨੀ ਪਾਉਣ ਲਈ ਭੇਡਾਂ ਦੀ ਰਾਖੀ ਕੀਤੀ।
13 ਪਰ ਯਹੋਵਾਹ ਇੱਕ ਨਬੀ ਦੀ ਸਹਾਇਤਾ ਨਾਲ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਅਤੇ ਉਸ ਨਬੀ ਰਾਹੀਂ ਯਹੋਵਾਹ ਨੇ ਇਸਰਾਏਲ ਨੂੰ ਸੁਰਖਿਅਤ ਰੱਖਿਆ।
14 ਪਰ ਅਫ਼ਰਾਈਮ ਨੇ ਯਹੋਵਾਹ ਨੂੰ ਗੁੱਸੇ ਕਰ ਦਿੱਤਾ। ਕਿਉਂ ਕਿ ਉਸਨੇ ਅਨੇਕਾਂ ਲੋਕਾਂ ਦੀ ਹਤਿਆ ਕ੍ਕੀਤੀ। ਇਸ ਲਈ ਉਸਨੂੰ ਉਸਦੇ ਜੁਰਮ ਦੀ ਸਜ਼ਾ ਮਿਲੇਗੀ, ਅਤੇ ਉਸ ਦਾ ਮਾਲਕ (ਯਹੋਵਾਹ) ਉਸ ਨੂੰ ਉਸ ਦੀ ਸ਼ਰਮ ਸਹਾਰਨ ਦੇਵੇਗਾ।"
ਕਾਂਡ 13

1 "ਅਫ਼ਰਾਈਮ ਨੇ ਆਪਣੇ-ਆਪ ਨੂੰ ਇਸਰਾਏਲ ਵਿੱਚ ਬੜਾ ਪ੍ਰਮੁੱਖ ਦਰਜਾ ਦਿੱਤਾ ਹੋਇਆ ਸੀ। ਉਹ ਜਦੋਂ ਬੋਲਦਾ ਤਾਂ ਲੋਕਾਂ ਨੂੰ ਕਾਂਬਾ ਛਿੜ ਜਾਂਦਾ। ਪਰ ਅਫ਼ਰਾਈਮ ਨੇ ਬਆਲਾਂ ਦੀ ਉਪਾਸਨਾ ਕਰਕੇ ਵੱਡਾ ਪਾਪ ਕੀਤਾ ਸੀ।
2 ਅਤੇ ਹੁਣ ਇਸਰਾਏਲੀ ਹੋਰ ਵਧੇਰੇ ਪਾਪ ਕਰ ਰਹੇ ਸਨ। ਉਨ੍ਹਾਂ ਆਪਣੇ ਲਈ ਬੁੱਤ ਬਣਾਏ ਸਿਰਜ ਲੇ। ਕਾਮੇ ਚਾਂਦੀ ਦੇ ਬੁੱਤ ਉਨ੍ਹਾਂ ਦੇਵਤਿਆਂ ਦੇ ਬਣਾਉਂਦੇ ਅਤੇ ਫ਼ਿਰ ਉਹ ਲੋਕ ਉਨ੍ਹਾਂ ਬੁੱਤਾਂ ਨਾਲ ਗੱਲਾਂ ਕਰਦੇ ਅਤੇ ਉਨ੍ਹਾਂ ਬੁੱਤਾਂ ਅੱਗੇ ਬਲੀਆਂ ਭੇਟ ਕੀਤੀਆਂ ਜਾਂਦੀਆਂ। ਉਹ ਉਨ੍ਹਾਂ ਸੋਨੇ ਦੇ ਵਛਿਆਂ ਨੂੰ ਚੁੰਮਦੇ।
3 ਇਹੀ ਕਾਰਣ ਹੈ ਕਿ ਉਹ ਲੋਕ ਜਲਦੀ ਹੀ ਅਲੋਪ ਹੋ ਜਾਣਗੇ। ਉਹ ਸੁਵਖਤੇ ਦੀ ਧੁੰਦ ਵਰਗੇ ਅਤੇ ਤਰੇਲ ਵਰਗੇ ਹੋਣਗੇ, ਜੋ ਸੂਰਜ ਚਢ਼ਨ ਤੋਂ ਪਹਿਲਾਂ ਹੀ ਅਲੋਪ ਹੋ ਜਾਂਦੀ ਹੈ। ਉਹ ਉਸ ਤੂੜੀ ਵਾਂਗ ਹਨ ਜਿਸ ਨੂੰ ਹਵਾ ਪਿੜ ਵਿੱਚੋਂ ਉਡਾ ਕੇ ਲੈ ਜਾਂਦੀ ਹੈ। ਉਹ ਉਸ ਧੂੰਏਁ ਵਾਂਗ ਹਨ ਜੋ ਚਿਮਨੀ ਵਿੱਚੋਂ ਨਿਕਲ ਕੇ ਅਲੋਪ ਹੋ ਜਾਂਦਾ ਹੈ।
4 "ਮੈਂ, ਤੁਹਾਡੇ ਮਿਸਰ ਵਿੱਚ ਰਹਿਣ ਦੇ ਦਿਨਾਂ ਤੋਂ, ਯਹੋਵਾਹ ਤੁਹਾਡਾ ਪਰਮੇਸ਼ੁਰ ਰਿਹਾ ਹਾਂ। ਤੁਸੀਂ ਮੇਰੇ ਇਲਾਵਾ ਹੋਰ ਕਿਸੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਸੀ। ਇਹ ਮੈਂ ਹੀ ਸੀ ਜਿਸਨੇ ਤੁਹਾਨੂੰ ਬਚਾਇਆ।
5 ਮੈਂ ਤੁਹਾਨੂੰ ਤੁਹਾਡੇ ਮਾਰੂਬਲ, ਬਿਨਾ ਮੀਂਹ ਦੀ ਧਰਤੀ ਵਿੱਚ ਰਹਿਣ ਦੇ ਦਿਨਾਂ ਤੋਂ ਜਾਣਦਾਂ ਹਾਂ।
6 ਮੈਂ ਇਸਰਾਏਲੀਆਂ ਨੂੰ ਅੰਨ ਦਿੱਤਾ ਉਨ੍ਹਾਂ ਉਹ ਅੰਨ ਖਾਧਾ ਅਤੇ ਉਹ ਰਜ੍ਜ ਗਏ। ਪਰ ਉਹ ਹਂਕਾਰੇ ਗਏ ਅਤੇ ਮੈਨੂੰ ਭੁੱਲ ਗਏ।
7 "ਇਸੇ ਕਾਰਣ, ਮੈਂ ਉਨ੍ਹਾਂ ਲਈ ਇੱਕ ਸ਼ੇਰ ਵਾਂਗ ਹੋਵਾਂਗਾ। ਮੈਂ ਰਸਤੇ ਦੇ ਪਾਸੇ ਤੇ ਬੈਠ ਕੇ ਚੀਤੇ ਵਾਂਗ ਵੇਖਾਂਗਾ।
8 ਮੈਂ ਉਨ੍ਹਾਂ ਉੱਤੇ ਉਸ ਰਿੱਛਣੀ ਵਾਂਗ ਹਮਲਾ ਕਰਾਂਗਾ ਜਿਸਦੇ ਬੱਚੇ ਉਸ ਤੋਂ ਲੈ ਲੇ ਗਏ ਹੋਣ ਅਤੇ ਉਨ੍ਹਾਂ ਦੇ ਦਿਲਾਂ ਨੂੰ ਪਾੜ ਸੁੱਟਾਂਗਾ। ਮੈਂ ਉਨ੍ਹਾਂ ਤੇ ਸ਼ੇਰ ਜਾਂ ਦੂਸਰੇ ਜੰਗਲੀ ਜਾਨਵਰ ਵਾਂਗ ਹਮਲਾ ਕਰਾਂਗਾ ਜੋ ਆਪਣੇ ਸ਼ਿਕਾਰ ਨੂੰ ਪਾੜ ਕੇ ਖਾ ਜਾਂਦੇ ਹਨ।"
9 "ਹੇ ਇਸਰਾਏਲ! ਮੈਂ ਤੇਰੀ ਮਦਦ ਕੀਤੀ ਪਰ ਤੂੰ ਮੇਰੇ ਵਿਰੁੱਧ ਹੋ ਗਿਆ। ਇਸ ਲਈ ਹੁਣ ਮੈਂ ਤੈਨੂੰ ਨਸ਼ਟ ਕਰ ਦਿਆਂਗਾ।
10 ਕਿਬ੍ਬੇ ਹੈ ਤੇਰਾ ਪਾਤਸ਼ਾਹ? ਉਹ ਸਾਰੇ ਸ਼ਹਿਰਾਂ ਵਿੱਚੋਂ ਵੀ ਤੈਨੂੰ ਬਚਾ ਨਾ ਸਕੇਗਾ। ਕਿੱਥੋ ਨੇ ਤੇਰੇ ਨਿਆਂਕਾਰ? ਜਿਨ੍ਹਾਂ ਬਾਰੇ ਤੂੰ ਆਖਿਆ,
9 ਮੈਨੂੰ ਪਾਤਸ਼ਾਹ ਅਤੇ ਆਗੂ ਦੇ!9
11 ਮੈਂ ਕਰੋਧ ਵਿੱਚ ਸਾਂ ਤੇ ਤੈਨੂੰ ਇੱਕ ਰਾਜਾ ਦੇ ਦਿੱਤਾ ਅਤੇ ਜਦੋਂ ਮੈਂ ਬਹੁਤ ਕਰੋਧ ਵਿੱਚ ਆਇਆ, ਮੈਂ ਉਸ ਨੂੰ ਲੈ ਗਿਆ।
12 "ਅਫ਼ਰਾਈਮ ਨੇ ਆਪਣੇ ਦੋਸ਼ ਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ ਉਸ ਨੇ ਸੋਚਿਆ ਕਿ ਉਸਦੇ ਪਾਪ ਇੱਕ ਰਾਜ ਸਨ, ਪਰ ਉਸਨੂੰ ਸਜ਼ਾ ਮਿਲੇਗੀ।
13 ਉਸਦੀ ਸਜ਼ਾ ਔਰਤ ਦੀ ਜਣਨ ਪੀੜ ਵਰਗੀ ਹੋਵੇਗੀ ਉਹ ਸਿਆਣਾ ਪੁੱਤਰ ਨਾ ਹੋਵੇਗਾ। ਜਦੋਂ ਉਸਦੇ ਜਨਮ ਦਾ ਸਮਾਂ ਆਵੇਗਾ ਤਾਂ ਉਹ ਬਚ ਨਾ ਪਾਵੇਗਾ।
14 ਮੈਂ ਉਨ੍ਹਾਂ ਨੂੰ ਕਬਰ ਤੋਂ ਬਚਾਵਾਂਗਾ! ਮੈਂ ਉਨ੍ਹਾਂ ਦਾ ਮੌਤ ਤੋਂ ਨਿਸਤਾਰਾ ਕਰਾਂਗਾ! ਹੇ ਮੌਤੇ, ਕਿੱਥੋ ਹਨ ਤੇਰੇ ਰੋਗ? ਹੇ ਕਬਰੇ, ਕਿੱਥੋ ਹੈ ਤੇਰੀ ਸ਼ਕਤੀ? ਮੈਂ ਬਦਲੇ ਦੀ ਤਾਕ ਵਿੱਚ ਨਹੀਂ ਹਾਂ।
15 ਭਾਵੇਂ ਇਸਰਾਏਲ ਆਪਣੇ ਭਰਾਵਾਂ ਵਿੱਚ ਫ਼ਲਦਾ ਹੈ, ਇੱਕ ਜ਼ੋਰਦਾਰ ਪੂਰਬੀ ਹਵਾ ਆਵੇਗੀ -- ਯਹੋਵਾਹ ਦੀ ਹਵਾ ਉਜਾੜ ਵੱਲੋਂ ਆਵੇਗੀ, ਤਦ ਇਸਰਾਏਲ ਦੇ ਖੂਹ ਸੁੱਕ ਜਾਣਗੇ। ਉਸ ਦੇ ਝਰਨਿਆਂ ਦਾ ਪਾਣੀ ਸੁੱਕ ਜਾਵੇਗਾ। ਉਹ ਹਵਾ ਇਸਰਾਏਲ ਦੇ ਖਜਾਨੇ ਦੀਆਂ ਕੀਮਤੀ ਚੀਜ਼ਾਂ ਉਡਾ ਕੇ ਲੈ ਜਾਵੇਗੀ।
16 ਸਾਮਰਿਯਾ ਨੂੰ ਸਜ਼ਾ ਮਿਲੇਗੀ ਕਿਉਂ ਕਿ ਉਹ ਆਪਣੇ ਪਰਮੇਸ਼ੁਰ ਤੋਂ ਆਕੀ ਹੋ ਗਈ ਇਸਰਾਏਲੀ ਤਲਵਾਰਾਂ ਨਾਲ ਵੱਢੇ ਜਾਣਗੇ ਉਨ੍ਹਾਂ ਦੇ ਬੱਚਿਆਂ ਦੇ ਟੁਕੜੇ-ਟੁਕੜੇ ਕੀਤੇ ਜਾਣਗੇ। ਉਨ੍ਹਾਂ ਦੀਆਂ ਗਰਭਵਤੀਆਂ ਚੀਰੀਆਂ ਜਾਣਗੀਆਂ।"
ਕਾਂਡ 14

1 ਹੇ ਇਸਰਾਏਲ! ਤੂੰ ਡਿਗਿਆ ਅਤੇ ਪਰਮੇਸ਼ੁਰ ਵਿਰੁੱਧ ਪਾਪ ਕੀਤੇ ਇਸ ਲਈ ਹੁਣ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਵਾਪਿਸ ਮੁੜ।
2 ਸੋਚੋ ਕਿ ਤੁਸੀਂ ਕੀ ਆਖੋਁਗੇ ਅਤੇ ਯਹੋਵਾਹ ਵੱਲ ਵਾਪਸ ਪਰਤੋਂ। ਉਸਨੂੰ ਆਖੋ,99ਸਾਡੇ ਪਾਪਾਂ ਨੂੰ ਸਾਫ ਕਰ ਦੇ ਅਤੇ ਸਾਡੇ ਚੰਗੇ ਬਚਨਾਂ ਨੂੰ ਕਬੂਲ। ਅਸੀਂ ਆਪਣੇ ਬੁਲ੍ਹਾਂ ਨਾਲ ਤੇਰੀ ਉਸਤਤ ਕਰਾਂਗੇ।
3 "ਅੱਸ਼ੂਰ ਸਾਨੂੰ ਨਹੀਂ ਬਚਾਵੇਗਾ ਅਸੀਂ ਜੰਗੀ ਘੋੜਿਆਂ ਉੱਤੇ ਨਹੀਂ ਚੜਾਂਗੇ ਅਤੇ ਅਸੀਂ ਮੁੜ ਆਪਣੇ ਰੱਥ ਨਾਲ ਸਿਰਜਿਆਂ ਨੂੰ
9 ਆਪਣੇ ਪਰਮੇਸ਼ੁਰ9 ਨਹੀਂ ਕਹਾਂਗੇ। ਕਿਉਂ ਕਿ ਯਤੀਮਾਂ ਤੇ ਰਹਿਮ ਸਿਰਫ਼ ਤੂੰ ਹੀ ਕਰਦਾ ਹੈਂ।"
4 ਯਹੋਵਾਹ ਆਖਦਾ, "ਉਹ ਮੈਨੂੰ ਛੱਡ ਕੇ ਚਲੇ ਗਏ, ਪਰ ਮੈਂ ਉਨ੍ਹਾਂ ਨੂੰ ਮੁਆਫ਼ ਕਰ ਦਿਆਂਗਾ। ਮੈਂ ਉਨ੍ਹਾਂ ਨੂੰ ਨਿਮਰਤਾ ਨਾਲ ਪਿਆਰ ਕਰਾਂਗਾ ਕਿਉਂ ਜੋ ਮੈਂ ਉਨ੍ਹਾਂ ਤੇ ਕ੍ਰੋਧ ਛੱਡ ਦਿੱਤਾ ਹੈ।
5 ਮੈਂ ਇਸਰਾਏਲ ਲਈ ਤ੍ਰੇਲ ਵਾਂਗ ਆਵਾਂਗਾ ਇਸਰਾਏਲ ਕੁਮੁਦਨੀ ਫ਼ੁੱਲ ਵਾਂਗ ਖਿਲੇਗਾ ਅਤੇ ਉਹ ਲਬਾਨੋਨ ਦੇ ਦਿਉਦਾਰ ਦੇ ਦ੍ਰਖਤਾਂ ਵਾਂਗ ਉਗ੍ਗੇਗਾ।
6 ਉਸ ਦੀਆਂ ਸ਼ਾਖਾਵਾਂ ਵਧਣਗੀਆਂ ਅਤੇ ਉਹ ਇੱਕ ਸੁੰਦਰ ਜੈਤੂਨ ਦੇ ਦ੍ਰਖਤ ਵਾਂਗ ਹੋਵੇਗਾ ਅਤੇ ਲਬਾਨੋਨ ਦੇ ਦਿਉਦਾਰ ਦੇ ਰੁੱਖਾਂ ਵਾਂਗ ਸੋਹਣੀ ਖੁਸ਼ਬੋ ਦੇਵੇਗਾ।
7 ਇਸਰਾਏਲ ਦੇ ਲੋਕ ਮੁੜ ਮੇਰੀ ਹਿਫ਼ਾਜ਼ਤ ਵਿੱਚ ਜਿਉਣਗੇ ਉਹ ਦਾਣਿਆਂ ਵਾਂਗ ਉਗਣਗੇ ਉਹ ਅੰਗੂਰੀ ਵੇਲ ਵਾਂਗ ਵਧਣਗੇ ਅਤੇ ਲਬਾਨੋਨ ਦੀ ਮੈਅ ਵਾਂਗ ਹੋਣਗੇ।"
8 "ਹੇ ਅਫ਼ਰਾਈਮ, ਮੇਰਾ ਬੁੱਤ ਨਾਲ ਕੋਈ ਲੈਣ-ਦੇਣ ਨਹੀਂ ਹੈ। ਮੈਂ ਹੀ ਤੁਹਾਡੀਆਂ ਪ੍ਰਾਰਬਨਾਵਾਂ ਨੂੰ ਸੁਣਦਾ ਹਾਂ ਅਤੇ ਮੈਂ ਹੀ ਤੁਹਾਡੇ ਉੱਪਰ ਪਹਿਰਾ ਦਿੰਦਾ ਹਾਂ ਮੈਂ ਇੱਕ ਸਦਾਬਹਾਰ ਸਰੂ ਦੇ ਰੁੱਖ ਵਾਂਗ ਹਾਂ ਮੈਥੋਂ ਹੀ ਤੁਹਾਨੂੰ ਫ਼ਲ ਪ੍ਰਾਪਤ ਹੁੰਦੇ ਹਨ।"
9 ਇੱਕ ਸਿਆਣਾ ਵਿਅਕਤੀ ਇਹ ਗੱਲਾਂ ਸਮਝ ਸਕਦਾ ਹੈ ਇੱਕ ਸਮਝਦਾਰ ਮਨੁੱਖ ਨੂੰ ਇਨ੍ਹਾਂ ਗੱਲਾਂ ਤੋਂ ਸਿਖ੍ਖਣਾ ਚਾਹੀਦਾ ਹੈ ਯਹੋਵਾਹ ਦੇ ਰਾਹ ਧਰਮੀ ਹਨ ਚੰਗੇ ਲੋਕ ਉਨ੍ਹਾਂ ਅਨੁਸਾਰ ਜਿਉਣਗੇ ਅਤੇ ਪਾਪੀ ਉਨ੍ਹਾਂ ਦੁਆਰਾ ਮਰ ਜਾਣਗੇ।